ਰੂਪਨਗਰ, 8 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਰੂਪਨਗਰ ਦੀ ਜਥੇਬੰਦੀ ਵੱਲੋਂ ਮਿੰਨੀ ਸਕੱਤਰੇਤ ਦੇ ਨੇੜੇ ਧਰਨਾ ਦਿੱਤਾ ਗਿਆ, ਜਿਸ ਦੀ ਅਗਵਾਈ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਵਾਅਦੇ ਕੀਤੇ ਸਨ | ਪਰ ਉਨ੍ਹਾਂ ਵਿਚੋਂ ਇੱਕ ਵੀ ਵਾਅਦਾ ਨਹੀਂ ਪੂਰਾ ਹੋਇਆ | ਉਨ੍ਹਾਂ ਨੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ ਜਾਰੀ ਇੱਕ ਪੱਤਰ ਦੀ ਕਾਪੀ ਵਿਖਾਉਂਦਿਆਂ ਕਿਹਾ ਕਿ ਪਿਛਲੇ ਸਾਲ ਕੇਂਦਰ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਕੱਢਕੇ ਕਣਕ ਖ਼ਰੀਦਣ ਸੰਬੰਧੀ ਵੱਡੀਆਂ ਸ਼ਰਤਾਂ ਲਾਉਣ ਦਾ ਐਲਾਨ ਕੀਤਾ ਸੀ | ਜਿਸ ਮੁਤਾਬਿਕ ਕਣਕ ਦੀ ਅਦਾਇਗੀ ਸਿੱਧੀ ਕਿਸਾਨਾਂ ਨੂੰ ਕੀਤੀ ਜਾਣੀ ਸੀ | ਪਰ ਅਦਾਇਗੀ ਕੇਵਲ ਉਨ੍ਹਾਂ ਕਿਸਾਨਾਂ ਨੂੰ ਹੀ ਦੇਣ ਦੀ ਗੱਲ ਕਹੀ ਗਈ ਸੀ ਜਿਨ੍ਹਾਂ ਦੀਆਂ ਜ਼ਮੀਨਾਂ ਉਨ੍ਹਾਂ ਦੇ ਆਪਣੇ ਨਾਮ 'ਤੇ ਹੋਣਗੀਆਂ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਚਿੱਠੀ ਸਬੰਧੀ ਸਰਕਾਰ ਦਾ ਵਿਰੋਧ ਕਰਨ ਦੀ ਬਜਾਏ ਇਹ ਕਹਿ ਕੇ ਟਾਲ ਦਿੱਤਾ ਕਿ ਕੋਰੋਨਾ ਮਹਾਂਮਾਰੀ ਕਾਰਨ ਫ਼ਿਲਹਾਲ ਪੰਜਾਬ ਸਰਕਾਰ ਇਸ ਚਿੱਠੀ 'ਤੇ ਵਿਚਾਰ ਨਹੀਂ ਕਰ ਸਕਦੀ, ਜਿਸ ਕਾਰਨ ਕੇਂਦਰ ਸਰਕਾਰ ਵੱਲੋਂ ਉਪਰੋਕਤ ਚਿੱਠੀ ਦੁਬਾਰਾ ਲਾਗੂ ਕਰ ਦਿੱਤੀ ਗਈ ਹੈ | ਇਸ ਮੌਕੇ ਜ਼ਿਲ੍ਹਾ ਜਥੇਦਾਰ ਗੁਰਿੰਦਰ ਸਿੰਘ ਗੋਗੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਮੱਕੜ, ਸਰਕਲ ਪ੍ਰਧਾਨ ਰਵਿੰਦਰ ਸਿੰਘ ਕਾਲਾ, ਸਰਕਲ ਪ੍ਰਧਾਨ ਲੇਖ ਰਾਜ, ਸਰਕਲ ਪ੍ਰਧਾਨ ਜਸਵੀਰ ਸਿੰਘ ਸਨਾਣਾ, ਸਰਕਲ ਪ੍ਰਧਾਨ ਕੁਲਜਿੰਦਰ ਸਿੰਘ ਲਾਲਪੁਰ, ਮੋਹਣ ਸਿੰਘ ਡੂਮੇਵਾਲ, ਹਰਵਿੰਦਰ ਸਿੰਘ ਹਵੇਲੀ, ਇੰਜੀਨੀਅਰ ਜੇ.ਪੀ.ਹਾਂਡਾ, ਬੀਬੀ ਹਰਜੀਤ ਕੌਰ, ਮਾਸਟਰ ਅਮਰੀਕ ਸਿੰਘ, ਮਨਿੰਦਰਪਾਲ ਸਿੰਘ ਸਾਹਨੀ, ਦਿਲਬਾਗ ਸਿੰਘ ਮਾਣਕੂ ਮਾਜਰਾ, ਮੁਲਾਜ਼ਮ ਆਗੂ ਸੁਰਜੀਤ ਸਿੰਘ ਸੈਣੀ, ਕਰਨਵੀਰ ਸਿੰਘ ਗਿੰਨੀ ਜੌਲੀ, ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਸੂਰਜਪਾਲ ਸਿੰਘ ਐਡਵੋਕੇਟ, ਹੁਸਣ ਚੰਦ ਮਠਾਣ, ਸਰਪੰਚ ਰਣਜੀਤ ਸਿੰਘ ਮੁਕਾਰੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਬੀਬੀ ਪ੍ਰੀਤਮ ਕੌਰ ਭਿਉਰਾ, ਬੀਬੀ ਬਲਜੀਤ ਕੌਰ, ਬੀਬੀ ਚਰਨਜੀਤ ਕੌਰ ਸ਼ਾਮਪੁਰਾ, ਸ: ਹਰਜਿੰਦਰ ਸਿੰਘ ਭਾਉਵਾਲ ਜਨਰਲ ਸਕੱਤਰ ਯੂਥ ਅਕਾਲੀ ਦਲ ਪੰਜਾਬ, ਜਸਵੀਰ ਸਿੰਘ ਰਾਣਾ, ਕੁਲਬੀਰ ਸਿੰਘ , ਮੋਹਨ ਸਿੰਘ ਭੋਗੀਪੁਰ, ਸਰਪੰਚ ਅਨੰਤ ਸਿੰਘ ਅਸਮਾਨਪੁਰ, ਬੱਖਤਾਵਰ ਸਰਪੰਚ, ਦਿਲਬਰ ਭੱਟੋ, ਬੀਬੀ ਗਿਆਨ ਕੌਰ ਸਦਾਬਰਤ ਆਦਿ ਸ਼ਾਮਿਲ ਸਨ |
ਬਿਜਲੀ ਦੇ ਵਧੇ ਰੇਟਾਂ ਨੂੰ ਵਾਪਸ ਕੀਤਾ ਜਾਵੇ
ਬੜੀ ਅਚੰਭੇ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਰੇਟਾਂ ਵਿਚ ਹਰ ਚੌਥੇ ਦਿਨ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਤੇ ਘਰੇਲੂ ਦਰਾਂ ਵਿਚ ਕਰੀਬ 30 ਫ਼ੀਸਦੀ ਦਾ ਵਾਧਾ ਹੋ ਚੁੱਕਿਆ ਹੈ ਜਿਸ ਨਾਲ ਗ਼ਰੀਬ ਵਰਗ ਤੇ ਮੱਧ ਵਰਗ ਦਾ ਕਚੂਮਰ ਨਿਕਲ ਚੁੱਕਾ ਹੈ | ਛੋਟੇ-ਛੋਟੇ ਪਰਿਵਾਰਾਂ ਦੇ ਬਿਜਲੀ ਦੇ ਬਿਲ ਇੰਨੇ ਜ਼ਿਆਦਾ ਆ ਰਹੇ ਹਨ ਕਿ ਬਿਜਲੀ ਬਿੱਲ ਦੇਣ ਤੋਂ ਬਾਅਦ ਘਰ ਚਲਾਉਣ ਲਈ ਪੈਸਾ ਹੀ ਨਹੀਂ ਬਚਦਾ | ਇਨ੍ਹਾਂ ਵਧੇ ਰੇਟਾਂ ਨੂੰ ਤੁਰੰਤ ਵਾਪਸ ਲੈ ਕੇ ਜਨਤਾ ਨੂੰ ਨਿਜਾਤ ਦਿਵਾਈ ਜਾਵੇ | ਕਾਂਗਰਸ ਸਰਕਾਰ ਵਾਅਦੇ ਮੁਤਾਬਿਕ ਸ਼ਗਨ ਸਕੀਮ 51000 ਤੇ ਬੁਢਾਪਾ/ ਅੰਗਹੀਣ ਅਤੇ ਵਿਧਵਾ ਪੈਨਸ਼ਨਾਂ 2500 ਰੁਪਏ ਪ੍ਰਤੀ ਮਹੀਨਾ ਜਾਰੀ ਕਰੇ | ਸਰਕਾਰ ਆਪਣੇ ਚੋਣ ਵਾਅਦੇ ਮੁਤਾਬਿਕ ਹਰ ਬੇਘਰੇ ਦਲਿਤਾਂ ਨੂੰ ਘਰ ਬਣਾ ਕੇ ਦਵੇ | ਐਸ.ਸੀ/ਬੀ.ਸੀ ਵਿਦਿਆਰਥੀਆਂ ਨੂੰ ਵਜ਼ੀਫ਼ਾ ਤੁਰੰਤ ਜਾਰੀ ਕਰੇ, ਮੁਲਾਜ਼ਮਾਂ ਨੂੰ ਡੀ.ਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ | ਸੂਬੇ ਵਿਚ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾ ਰਹੇ ਵਾਤਾਵਰਨ ਨਾਲ ਖਿਲਵਾੜ ਕਰ ਰਹੇ ਸ਼ਰਾਬ ਤੇ ਰੇਤ ਮਾਫ਼ੀਆ ਨੂੰ ਠੱਲ੍ਹ ਪਾਈ ਜਾਵੇ |
ਮੋਰਿੰਡਾ, 8 ਮਾਰਚ (ਕੰਗ)-ਅੱਜ ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਰੋਡ 'ਤੇ ਪੈਂਦੇ ਪਿੰਡ ਚੱਕਲਾਂ ਦੀਆਂ ਕੁੱਝ ਔਰਤਾਂ ਵਲੋਂ ਸਹਿਕਾਰੀ ਬੈਂਕ ਚੱਕਲਾਂ ਦੇ ਮੈਨੇਜਰ ਜੋਰਾ ਸਿੰਘ ਖਿਲਾਫ ਬੈਂਕ ਅੱਗੇ ਨਾਅਰੇਬਾਜ਼ੀ ਕੀਤੀ ਅਤੇ ਕੁੱਝ ਸਮੇਂ ਲਈ ਸੜਕ ਵੀ ਜਾਮ ਕਰ ਦਿੱਤੀ | ...
ਰੂਪਨਗਰ, 8 ਮਾਰਚ (ਸਤਨਾਮ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰੂਪਨਗਰ ਹਲਕੇ ਦੇ ਲੋਕਾਂ ਦੀ ਪੁਰਾਣੀ ਤੇ ਵੱਡੀ ਮੰਗ ਨੂੰ ਪੂਰਾ ਕਰਦਿਆਂ ਕਰੋੜਾਂ ਰੁਪਏ ਦੀ ਲਾਗਤ ਨਾਲ ਬੱਸ ਸਟੈਂਡ ਬਣਾਉਣ ਦਾ ...
ਸ੍ਰੀ ਅਨੰਦਪੁਰ ਸਾਹਿਬ, 8 ਮਾਰਚ (ਨਿੱਕੂਵਾਲ)-ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨਾ ਮਹਾਨ ਕੀਰਤਨ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ...
ਮੋਰਿੰਡਾ, 8 ਮਾਰਚ (ਤਰਲੋਚਨ ਸਿੰਘ ਕੰਗ)-ਵਿਸ਼ਵਕਰਮਾ ਸਭਾ ਮੋਰਿੰਡਾ ਵਲੋਂ ਪ੍ਰਧਾਨ ਅਮਰੀਕ ਸਿੰਘ ਘਟੌੜੇ ਦੀ ਅਗਵਾਈ ਹੇਠ ਇਕੱਤਰਤਾ ਕੀਤੀ | ਇਸ ਸਬੰਧੀ ਸਭਾ ਦੇ ਮੁੱਖ ਸਲਾਹਕਾਰ ਹਰਮੀਤ ਸਿੰਘ ਨੇ ਦੱਸਿਆ ਕਿ ਸ਼ਮਿੰਦਰ ਸਿੰਘ ਮਿੰਟੂ ਖੰਨਾ ਨੂੰ ਏ.ਐੱਸ.ਹਾਈ. ਸਕੂਲ ...
ਰੂਪਨਗਰ, 8 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸ਼ਿੰਘਾਈ (ਚੀਨ) ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ-2022 ਵਿਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਵਧੀਕ ...
ਰੂਪਨਗਰ, 8 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ-ਚੰਡੀਗੜ੍ਹ ਮਾਰਗ 'ਤੇ ਸਥਿਤ ਨਿਰੰਕਾਰੀ ਭਵਨ ਨੇੜੇ ਅੱਜ ਹੋਏ ਦਰਦਨਾਕ ਸੜਕ ਹਾਦਸੇ 'ਚ ਇੱਕ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਉਸਦੇ ਪਤੀ ਦਾ ਬਚਾ ਹੋ ਗਿਆ, ਜਦੋਂ ਕਿ ਦੋ ਜਣੇ ਜ਼ਜ਼ਮੀ ਹੋ ਗਏ, ਜਿਨ੍ਹਾਂ ਵਿਚੋਂ ਇੱਕ ਔਰਤ ...
ਨੰਗਲ, 8 ਮਾਰਚ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਪ੍ਰਸ਼ਾਸਨ ਨੰਗਲ ਵਿਖੇ ਬਣ ਰਹੇ ਬਹੁ ਕਰੋੜੀ ਫਲਾਈਓਵਰ ਦਾ ਨਿਰਮਾਣ ਕਾਰਜ 15 ਸਤੰਬਰ 2021 ਤੋਂ ਪਹਿਲਾਂ ਪਹਿਲਾਂ ਹਰ ਹਾਲ ਵਿਚ ਮੁਕੰਮਲ ਕਰਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ | ਇਹ ਪ੍ਰਗਟਾਵਾ ਅੱਜ ਨੰਗਲ ਵਿਖੇ ਚੋਣਵੇਂ ...
ਰੂਪਨਗਰ, 8 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਅੰਤਰਰਾਸ਼ਟਰੀ ਮਹਿਲਾ ਦਿਵਸ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਬਲਾਕ ਵਿਕਾਸ ਪੰਚਾਇਤ ਅਫ਼ਸਰ, ਰੂਪਨਗਰ ਦੇ ਦਫ਼ਤਰ ਵਿਖੇ ਬੜੇ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਬਲਾਕ ਵਿਕਾਸ ਪੰਚਾਇਤ ਅਫ਼ਸਰ ਮੈਡਮ ...
ਰੂਪਨਗਰ, 8 ਮਾਰਚ (ਸਟਾਫ਼ ਰਿਪੋਰਟਰ)-ਲਹਿਰੀ ਸ਼ਾਹ ਮੰਦਰ ਰੂਪਨਗਰ ਮਾਰਗ 'ਤੇ ਸਥਿਤ ਅਰਜੁਨ ਆਯੁਰਵੈਦਿਕ ਹਸਪਤਾਲ 'ਚ ਗੋਡਿਆ, ਰੀੜ੍ਹ ਦੀ ਹੱਡੀ ਦਾ ਦਰਦ, ਸੈਟਿਕਾ ਪੇਨ, ਡਿਸਕ ਪ੍ਰੋਲੈਪਸ, ਦਮਾ ਅਤੇ ਕਿਸੇ ਵੀ ਪ੍ਰਕਾਰ ਦਾ ਨਸ਼ਾ ਛੱਡਣ ਦੇ ਸਫਲ ਇਲਾਜ ਲਈ ਪ੍ਰਸਿੱਧ ਹੈ | ਹੁਣ ...
ਨੰਗਲ, 8 ਮਾਰਚ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਿਖੇ ਅੱਜ ਵੁਮੈਨ ਐਂਡ ਚਾਈਲਡ ਵਿਭਾਗ ਰੂਪਨਗਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਮੈਡਮ ਸੋਨਾਲੀ ਗਿਰੀ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ...
ਸ੍ਰੀ ਅਨੰਦਪੁਰ ਸਾਹਿਬ, 8 ਮਾਰਚ (ਜੇ.ਐਸ.ਨਿੱਕੂਵਾਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਖੁੱਲੇ ਗੱਫੇ ਦਿੱਤੇ ਗਏ ਹਨ ਜਿਸ ਨਾਲ ਇਸ ਇਲਾਕੇ ਵਿਚ ਵਿਕਾਸ ਦੀ ...
ਰੂਪਨਗਰ, 8 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਕੌਮਾਂਤਰੀ ਮਹਿਲਾ ਦਿਵਸ ਮੌਕੇ ਅੱਜ ਜ਼ਿਲ੍ਹਾ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਇੱਥੋਂ ਦੇ ਨੇੜਲੇ ਪਿੰਡ ਪਪਰਾਲਾ ਵਿਚ ਸੰਤ ਬਾਬਾ ਕਰਤਾਰ ਸਿੰਘ ਗਰਾਮ ਸੰਗਠਨ ਦੇ ਸਹਿਯੋਗ ਨਾਲ ਕਰਵਾਏ ਗਏ 'ਮਹਿਲਾ ਸ਼ਸ਼ਕਤੀਕਰਨ' ਸਮਾਗਮ ...
ਨੰਗਲ, 8 ਮਾਰਚ (ਪ੍ਰੀਤਮ ਸਿੰਘ ਬਰਾਰੀ)-ਸ਼੍ਰੋਮਣੀ ਗੁਰੂ ਗੋਬਿੰਦ ਸਿੰਘ ਸਟੱਡੀ ਵਲੋਂ ਨਯਾ ਨੰਗਲ ਗੁਰਦੁਆਰਾ ਸਾਹਿਬ ਵਿਖੇ ਚਲਾਏ ਜਾ ਰਹੇ 'ਗੁਰੂ ਨਾਨਕ ਮੋਦੀਖਾਨਾ' ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਦੌਰਾ ...
ਕਾਹਨਪੁਰ ਖੂਹੀ, 8 ਮਾਰਚ (ਗੁਰਬੀਰ ਵਾਲੀਆ)-ਖੇਤਰ ਦੇ ਪਿੰਡ ਸਾਖਪੁਰ ਵਿਖੇ ਮਹੰਤਾਂ ਵਲੋਂ ਬਣਾਏ ਡੇਰਾ ਅਰਧ ਨਾਰੀ ਚ ਦੂਜਾ ਮਹਾ ਸ਼ਿਵਰਾਤਰੀ ਉਤਸਵ 12 ਮਾਰਚ ਨੂੰ ਧੂਮਧਾਮ ਤੇ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਰੇ ਦੀ ਮੁੱਖ ...
ਪੁਰਖਾਲੀ, 8 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜੇ ਪੈਂਦੇ ਪਿੰਡ ਬੜੀ ਦੇ ਪੰਚਾਇਤੀ ਰਕਬੇ ਵਿਚੋਂ ਕੁੱਝ ਵਿਅਕਤੀਆਂ ਨੇ ਖੈਰ ਦੇ 10 ਤੋਂ ਵੱਧ ਦਰਖ਼ਤ ਕੱਟ ਲਏ | ਜਿਸ 'ਤੇ ਕਾਰਵਾਈ ਕਰਦਿਆਂ ਜੰਗਲਾਤ ਵਿਭਾਗ ਨੇ ਉਕਤ ਵਿਅਕਤੀਆਂ ਦੀ ਭਾਲ ਕਰਕੇ ਉਨ੍ਹਾਂ ਕੋਲੋਂ ...
ਰੂਪਨਗਰ, 8 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਦਸਮੇਸ਼ ਪਬਲਿਕ ਹਾਈ ਸਕੂਲ ਰੈਲੋਂ ਰੋਡ ਰੂਪਨਗਰ ਵਲੋਂ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਤੋਂ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਹਜ਼ੂਰੀ ਰਾਗੀ ਜਥੇ ...
ਘਨੌਲੀ, 8 ਮਾਰਚ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਘਨੌਲੀ ਵਿਖੇ ਹੋਈ | ਇਸ ਮੀਟਿੰਗ ਦੌਰਾਨ ਇਲਾਕਾ ਸੰਘਰਸ਼ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਲੋਦੀਮਾਜਰਾ ਨੇ ਕਿਹਾ ਕਾਂਗਰਸ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ...
ਢੇਰ, 8 ਮਾਰਚ (ਸ਼ਿਵ ਕੁਮਾਰ ਕਾਲੀਆ)-ਵਿਕਲਾਂਗ ਵੈੱਲਫੇਅਰ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਗੰਗੂਵਾਲ ਵਿਖੇ ਕੀਤੀ ਗਈ ਇਸ ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨੰਦ ਕਿਸ਼ੋਰ ਜੋਸ਼ੀ, ਪ੍ਰਧਾਨ ਅਨੰਦਪੁਰ ...
ਰੂਪਨਗਰ, 8 ਮਾਰਚ (ਸਤਨਾਮ ਸਿੰਘ ਸੱਤੀ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾਂ ਫ਼ਰੰਟ ਵਲੋਂ ਅੱਜ ਡੀ. ਸੀ. ਦਫ਼ਤਰ ਰੋਪੜ ਸਾਹਮਣੇ ਦਰਸ਼ਨ ਸਿੰਘ ਬੜਵਾ, ਵੇਦ ਪ੍ਰਕਾਸ਼ ਸ਼ਰਮਾ ਅਵਤਾਰ ਸਿੰਘ ਲੋਧੀ ਮਾਜਰਾ, ਸੁਖਦੇਵ ਸਿੰਘ ਸੁਰਤਾਪੁਰ, ਸ੍ਰੀਮਤੀ ਮਹਿੰਦਰ ਕੌਰ ...
ਰੂਪਨਗਰ, 8 ਮਾਰਚ (ਸਤਨਾਮ ਸਿੰਘ ਸੱਤੀ)-ਨਵੇਂ ਲੇਬਰ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਸੰਘਰਸ਼ ਦੇ ਕੀਤੇ ਐਲਾਨ ਮੁਤਾਬਿਕ ਅੱਜ ਇੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ.31) ...
ਮੋਰਿੰਡਾ, 8 ਮਾਰਚ (ਪਿ੍ਤਪਾਲ ਸਿੰਘ)-ਰਾਸ਼ਟਰੀਆ ਰਵਿਦਾਸ ਸੇਵਾ ਦਲ ਮੋਰਿੰਡਾ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਸਬੰਧੀ ਸਲਾਨਾ ਧਾਰਮਿਕ ਸਭਿਆਚਾਰਕ ਮੇਲਾ ਕਰਵਾਇਆ ਗਿਆ | ਜਿਸ ਵਿਚ ਪੰਜਾਬ ਦੇ ਪ੍ਰਸਿੱਧ ਨਾਮਵਰ ਕਲਾਕਾਰਾਂ ਨੇ ਆਪਣੀ ਹਾਜ਼ਰੀ ਲਗਵਾਈ | ਇਸ ਸਬੰਧੀ ...
ਮੋਰਿੰਡਾ, 8 ਮਾਰਚ (ਪਿ੍ਤਪਾਲ ਸਿੰਘ)-ਕਰੀਬ 1 ਸਾਲ ਪਹਿਲਾਂ 4 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸਿਰੇ ਤੋ ਬਣਾਈ ਮੋਰਿੰਡਾ=ਕਾਈਨੋਰ ਸੜਕ ਮੁੜ ਤੋ ਟੁੱਟਣੀ ਸ਼ੁਰੂ ਹੋ ਗਈ ਹੈ, ਜਦਕਿ ਸੜਕ ਬਣਨ ਸਮੇਂ ਲੋਕ ਨਿਰਮਾਣ ਵਿਭਾਗ ਦੇ ਚੀਫ਼ ਇੰਜੀਨੀਅਰ ਵਲੋਂ ਸੜਕ 5 ਸਾਲ ਤੱਕ ਦੀ ...
ਨੰਗਲ, 8 ਮਾਰਚ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਮਿਆਂ ਵਲੋਂ ਸਾਂਝੇ ਤੌਰ ਤੇ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਰੈਲੀ ਨੂੰ ਸੰਬੋਧਨ ਕਰਦਿਆਂ ਏਟਕ ਤੋਂ ਪ੍ਰਧਾਨ ਸੇਵਾ ਸਿੰਘ, ਇੰਟਕ ...
ਮੋਰਿੰਡਾ, 8 ਮਾਰਚ (ਪਿ੍ਤਪਾਲ ਸਿੰਘ)-ਮੋਰਿੰਡਾ ਵਿਖੇ ਬਿਜਲੀ ਦੀਆਂ ਤਾਰਾਂ ਬਦਲੀ ਕਰਨ ਵਾਲੇ ਠੇਕੇਦਾਰ ਵਲੋਂ ਮਨ ਮਰਜੀ ਨਾਲ ਲਾਈਟ ਦੇ ਕੱਟ ਲਗਾ ਕੇ ਆਮ ਲੋਕਾਂ ਤੇ ਛੋਟੇ ਕਾਰੋਬਾਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਕੌਂਸਲਰ ਅਮਿ੍ਤਪਾਲ ਸਿੰਘ ...
ਰੂਪਨਗਰ, 8 ਮਾਰਚ (ਸਤਨਾਮ ਸਿੰਘ ਸੱਤੀ)-ਅੰਬਾਲਾ ਡਵੀਜ਼ਨ ਦੇ ਰੇਲਵੇ ਸਟੇਸ਼ਨਾਂ ਦੇ ਨਰੀਖਣ 'ਤੇ ਨਿਕਲੇ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਆਸ਼ੂਤੋਸ਼ ਗੰਗਲ ਦੀ ਰੂਪਨਗਰ ਜ਼ਿਲ੍ਹੇ 'ਚ 20 ਕੁ ਮਿੰਟਾਂ ਦੀ ਫੇਰੀ ਨੇ ਜ਼ਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨ ਦੁਲਹਨ ਵਾਂਗ ਸਜਾ ...
ਸ੍ਰੀ ਚਮਕੌਰ ਸਾਹਿਬ, 8 ਮਾਰਚ (ਜਗਮੋਹਣ ਸਿੰਘ ਨਾਰੰਗ)-ਜ਼ਿਲ੍ਹਾ ਪੁਲਿਸ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅਤੇ ਸਰੀਰਕ ਤੰਦਰੁਸਤੀ ਲਈ ਮੈਰਾਥਨ ਦੌੜ ਕਰਵਾਈ ਗਈ ਜਿਸ ਵਿਚ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ...
ਕੀਰਤਪੁਰ ਸਾਹਿਬ, 8 ਮਾਰਚ (ਬੀਰਅੰਮਿ੍ਤਪਾਲ ਸਿੰਘ ਸੰਨੀ)-ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਮਜ਼ਦੂਰ ਏਕਤਾ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੱਕੀਆ ਟੋਲ ਪਲਾਜੇ ਉੱਤੇ ਕਿਸਾਨ ਮਹਿਲਾ ਵਿੰਗ ਵਲੋਂ ਰੈਲੀ ...
ਸ੍ਰੀ ਚਮਕੌਰ ਸਾਹਿਬ, 8 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ 'ਕੌਮਾਂਤਰੀ ਮਹਿਲਾ ਦਿਵਸ' ਮਨਾਇਆ ਗਿਆ | ਇਸ ਮੌਕੇ ਇਲਾਕੇ ਦੇ ਵੱਖੋ-ਵੱਖਰੇ ਸਕੂਲਾਂ ਵਿਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ...
ਸ੍ਰੀ ਅਨੰਦਪੁਰ ਸਾਹਿਬ, 8 ਮਾਰਚ (ਜੇ.ਐੱਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਤਹਿਸੀਲ ਕੰਪਲੈਕਸ ਵਿਖੇ ਕਾਂਗਰਸ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ ਅਕਾਲੀ ਦਲ ਵਲੋਂ ਇੱਕ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਧਰਨੇ ਵਿਚ ਬੋਲਦਿਆਂ ਮੈਂਬਰ ਸ਼੍ਰੋਮਣੀ ...
ਰੂਪਨਗਰ, 8 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਨੈਸ਼ਨਲ ਪ੍ਰੋਗਰਾਮ ਫ਼ਾਰ ਬਲਾਇੰਡਨੈੱਸ ਕੰਟਰੋਲ ਤਹਿਤ ਵਿਸ਼ਵ ਗਲੋੋਕੋਮਾ (ਕਾਲਾ ਮੋਤੀਆ) ਹਫ਼ਤਾ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਹਰੀ ਝੰਡੀ ਦੇ ਕੇ ...
ਨੂਰਪੁਰ ਬੇਦੀ, 8 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮਹਾਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਪਰਜਾਪਤੀ ਬ੍ਰਹਮਾਕੁਮਾਰੀ ਈਸ਼ਵਰੀ ਵਿਸ਼ਵ ਵਿਦਿਆਲਿਆ ਦੇ ਨੂਰਪੁਰ ਬੇਦੀ ਰਾਜਯੋਗ ਕੇਂਦਰ ਦੁਆਰਾ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਦੌਰਾਨ ਐੱਸ. ...
ਰੂਪਨਗਰ, 8 ਮਾਰਚ (ਸਤਨਾਮ ਸਿੰਘ ਸੱਤੀ)-ਅੰਬਾਲਾ ਡਵੀਜ਼ਨ ਦੇ ਰੇਲਵੇ ਸਟੇਸ਼ਨਾਂ ਦੇ ਨਰੀਖਣ 'ਤੇ ਨਿਕਲੇ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਆਸ਼ੂਤੋਸ਼ ਗੰਗਲ ਦੀ ਰੂਪਨਗਰ ਜ਼ਿਲ੍ਹੇ 'ਚ 20 ਕੁ ਮਿੰਟਾਂ ਦੀ ਫੇਰੀ ਨੇ ਜ਼ਿਲ੍ਹੇ ਦੇ ਸਾਰੇ ਰੇਲਵੇ ਸਟੇਸ਼ਨ ਦੁਲਹਨ ਵਾਂਗ ਸਜਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX