ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਬਰਨਾਲਾ

ਸ਼ੋ੍ਰਮਣੀ ਅਕਾਲੀ ਦਲ ਵਲੋਂ ਜਨਤਕ ਮੁੱਦਿਆਂ ਨੂੰ ਲੈ ਕੇ ਜ਼ਿਲ੍ਹੇ ਦੇ ਤਿੰਨੋਂ ਹਲਕਿਆਂ 'ਚ ਕਾਂਗਰਸ ਸਰਕਾਰ ਖ਼ਿਲਾਫ਼ ਧਰਨੇ

ਬਰਨਾਲਾ, 8 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਨਤਕ ਮੁੱਦਿਆਂ ਨੂੰ ਲੈ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਰੇ ਹਲਕਿਆਂ ਵਿਚ ਦਿੱਤੇ ਗਏ ਧਰਨਿਆਂ ਤਹਿਤ ਜ਼ਿਲ੍ਹਾ ਬਰਨਾਲਾ ਦੇ ਤਿੰਨੋਂ ਹਲਕਿਆਂ ਵਿਚ ਵੀ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਧਰਨੇ ਦਿੱਤੇ ਗਏ | ਹਲਕਾ ਬਰਨਾਲਾ ਵਿਖੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਐਸ.ਡੀ.ਐਮ. ਦਫ਼ਤਰ ਬਰਨਾਲਾ ਅੱਗੇ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ, ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਪਰਮਜੀਤ ਸਿੰਘ ਢਿੱਲੋਂ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੇਅੰਤ ਕੌਰ ਖਹਿਰਾ ਆਦਿ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਵਿਚ ਕਾਂਗਰਸ ਸਰਕਾਰ ਬਣਾਉਣ ਲਈ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਜੋ ਵਾਅਦੇ ਪੰਜਾਬ ਦੀ ਭੋਲੀ ਭਾਲੀ ਜਨਤਾ ਨਾਲ ਕੀਤੇ ਸਨ, ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਧਰਨੇ ਉਪਰੰਤ ਆਗੂਆਂ ਵਲੋਂ ਐਸ.ਡੀ.ਐਮ. ਨੂੰ ਮੰਗ-ਪੱਤਰ ਸੌਂਪਿਆ ਗਿਆ | ਧਰਨੇ ਵਿਚ ਸੀਨੀਅਰ ਆਗੂ ਦਵਿੰਦਰ ਸਿੰਘ ਬੀਹਲਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੀਰਜ ਗਰਗ, ਬੀਬੀ ਜਸਵਿੰਦਰ ਕੌਰ ਠੁੱਲੇਵਾਲ, ਜਥੇਦਾਰ ਜਰਨੈਲ ਸਿੰਘ ਭੋਤਨਾ, ਧਰਮ ਸਿੰਘ ਫ਼ੌਜੀ, ਬੇਅੰਤ ਸਿੰਘ ਬਾਠ, ਬੀਬੀ ਅਨੀਤਾ ਮੱਟੂ, ਗੁਰਪਿਆਰ ਸਿੰਘ ਧਾਲੀਵਾਲ, ਬਿੰਦਰ ਸਿੰਘ ਸੰਧੂ, ਰਾਜ ਧੌਲਾ, ਜਸਵੀਰ ਸਿੰਘ ਗੱਖੀ, ਰਣਦੀਪ ਸਿੰਘ ਢਿਲਵਾਂ, ਨਿਹਾਲ ਸਿੰਘ ਉੱਪਲੀ, ਗੁਰਸੇਵਕ ਸਿੰਘ ਰਾਏਸਰ, ਗਗਨਦੀਪ ਟਿੰਕੂ, ਮਨਪ੍ਰੀਤ ਮਨੀ, ਬੀਬੀ ਜਸਵੀਰ ਕੌਰ ਮਹਿਤਾ, ਰਾਜੀਵ ਵਰਮਾ ਰਿੰਪੀ, ਜਤਿੰਦਰ ਜਿੰਮੀ, ਬਲਵਿੰਦਰ ਸਿੰਘ ਸਮਾਓ, ਬਲਵਿੰਦਰ ਸਿੰਘ ਢੀਂਡਸਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ 'ਚ ਜਨਤਕ ਮੁੱਦਿਆਂ ਨੂੰ ਲੈ ਕੇ ਹਲਕਾ ਪੱਧਰੀ ਧਰਨੇ ਦੇਣ ਦਿੱਤੇ ਪੰਜਾਬ ਮੰਗਦਾ ਹੈ ਹਿਸਾਬ ਪ੍ਰੋਗਰਾਮ ਤਹਿਤ ਹਲਕਾ ਮਹਿਲ ਕਲਾਂ ਵਿਖੇ ਹਲਕਾ ਇੰਚਾਰਜ ਸੰਤ ਬਲਵੀਰ ਸਿੰਘ ਘੁੰਨਸ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਰੁੱਧ ਰੋਸ ਧਰਨਾ ਦੇ ਕੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ | ਸਥਾਨਕ ਬੀ.ਡੀ.ਪੀ.ਓ. ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੀ ਪੱਧਰ 'ਤੇ ਵਾਅਦੇ ਕੀਤੇ ਗਏ ਸਨ, ਜਿਨ੍ਹਾਂ ਨੂੰ ਅੱਜ ਤੱਕ ਵੀ ਪੂਰਾ ਨਹੀਂ ਕੀਤਾ ਗਿਆ | ਕਾਂਗਰਸ ਸਰਕਾਰ ਵਲੋਂ ਕੀਤੀ ਜਾ ਰਹੀ ਵਾਅਦਾ ਖ਼ਿਲਾਫ਼ੀ ਤੋਂ ਅੱਜ ਹਰ ਵਰਗ ਦੇ ਲੋਕ ਦੁਖੀ ਹਨ | ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਡੀਜ਼ਲ, ਪੈਟਰੋਲ, ਰਸੋਈ ਗੈਸ, ਬਿਜਲੀ ਦੇ ਰੇਟਾਂ 'ਚ ਵਾਧਾ ਵਾਪਸ, ਸ਼ਗਨ ਸਕੀਮ ਦੀ 51 ਹਜ਼ਾਰ ਰੁਪਏ ਰਾਸ਼ੀ ਜਾਰੀ, ਬੁਢਾਪਾ/ਅੰਗਹੀਣ/ਆਸ਼ਰਿਤ ਪੈਨਸ਼ਨਾਂ 2500 ਰੁਪਏ ਪ੍ਰਤੀ ਮਹੀਨਾ, ਕੱਟੇ ਨੀਲੇ ਕਾਰਡ ਤੁਰੰਤ ਬਹਾਲ, ਘਰ-ਘਰ ਨੌਕਰੀ ਦੇਣ ਆਦਿ ਤੋਂ ਇਲਾਵਾ ਐਸ.ਸੀ.ਬੀ.ਸੀ. ਵਿਦਿਆਰਥੀਆਂ ਨੂੰ ਵਜ਼ੀਫ਼ਾ ਤੁਰੰਤ ਜਾਰੀ ਕਰੇ ਅਤੇ ਵਜ਼ੀਫ਼ਾ ਘੁਟਾਲੇ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਇਸ ਸਮੇਂ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਰਿੰਕਾ ਕੁਤਬਾ ਬਾਹਮਣੀਆਂ, ਮਾ: ਹਰਬੰਸ ਸਿੰਘ ਸ਼ੇਰਪੁਰ, ਜਥੇ: ਗੁਰਮੇਲ ਸਿੰਘ ਛੀਨੀਵਾਲ, ਤਰਨਜੀਤ ਸਿੰਘ ਦੁੱਗਲ, ਜਸਵਿੰਦਰ ਸਿੰਘ ਦੀਦਾਰਗੜ, ਢਾਡੀ ਨਾਥ ਸਿੰਘ ਹਮੀਦੀ, ਬੇਅੰਤ ਕੌਰ ਬੀਹਲਾ, ਬਚਿੱਤਰ ਸਿੰਘ ਰਾਏਸਰ ਨੇ ਵੀ ਵਿਚਾਰ ਰੱਖੇ | ਇਸ ਸਮੇਂ ਸਰਕਲ ਪ੍ਰਧਾਨ ਗੁਰਦੀਪ ਸਿੰਘ ਛਾਪਾ, ਗੁਰਦੀਪ ਸਿੰਘ ਟਿਵਾਣਾ, ਸਾਬਕਾ ਚੇਅਰਮੈਨ ਲਛਮਣ ਸਿੰਘ ਮੂੰਮ, ਜਥੇ ਨਿਸ਼ਾਨ ਸਿੰਘ ਭੋਲਾ, ਬਰਜਿੰਦਰ ਸਿੰਘ ਬਿੱਟੂ, ਹਰਨੇਕ ਸਿੰਘ ਪੰਡੋਰੀ, ਗੁਰਸੇਵਕ ਸਿੰਘ ਗਾਗੇਵਾਲ, ਤੇਜਿੰਦਰਦੇਵ ਸਿੰਘ ਮਿੰਟੂ, ਰਾਜਾ ਰਾਮ ਬੱਗੂ, ਸੰਦੀਪ ਕੁਮਾਰ ਰਿੰਕੂ, ਦਵਿੰਦਰ ਸਿੰਘ ਵਜੀਦਕੇ, ਦਰਸ਼ਨ ਸਿੰਘ ਰਾਣੂ, ਸੁਖਪਾਲ ਸਿੰਘ ਮੂੰਮ, ਗੁਰਮੇਲ ਸਿੰਘ ਨਿਹਾਲੂਵਾਲ, ਸੁਖਵਿੰਦਰ ਸਿੰਘ ਗੋਰਖਾ, ਜਰਨੈਲ ਸਿੰਘ ਕੁਰੜ, ਗੁਰਮੇਲ ਸਿੰਘ ਦੀਵਾਨਾ, ਬਲਰਾਜ ਸਿੰਘ ਕਾਕਾ, ਇਕੱਤਰ ਸਿੰਘ ਗਾਗੇਵਾਲ, ਗੁਰਮੀਤ ਸਿੰਘ ਦੀਵਾਨਾ ਆਦਿ ਹਾਜ਼ਰ ਸਨ | ਇਸ ਮੌਕੇ ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ, ਐਸ.ਐਚ.ਓ. ਅਮਰੀਕ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ |
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਮੰਗਦਾ ਜਵਾਬ ਦੇ ਨਾਅਰੇ ਹੇਠ ਕੈਪਟਨ ਸਰਕਾਰ ਦੇ ਝੂਠੇ ਲਾਰਿਆਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਪਾਰਟੀ ਦੇ ਸਮੂਹ ਵਰਕਰਾਂ ਨੇ ਤਹਿਸੀਲ ਕੰਪਲੈਕਸ ਤਪਾ ਵਿਖੇ ਪਹੁੰਚ ਕੇ ਹਲਕਾ ਪੱਧਰੀ ਰੋਸ ਧਰਨਾ ਲਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ | ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ, ਸ਼ਹਿਰੀ ਪ੍ਰਧਾਨ ਉਗਰ ਸੈਨ ਮੌੜ, ਸੀਨੀਅਰ ਅਕਾਲੀ ਆਗੂ ਤਰਲੋਚਨ ਬਾਂਸਲ, ਸਾਬਕਾ ਕੌਂਸਲਰ ਗੁਰਮੀਤ ਰੋੜ, ਮਾਸਟਰ ਪ੍ਰੇਮ ਨਾਥ, ਬੀਬਾ ਜਸਵਿੰਦਰ ਕੌਰ ਸ਼ੇਰਗਿੱਲ ਆਦਿ ਤੋਂ ਇਲਾਵਾ ਹੋਰ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਦੇ ਝੂਠੇ ਵਾਅਦਿਆਂ ਕਾਰਨ ਪਿਛਲੇ ਚਾਰ ਸਾਲਾਂ ਤੋਂ ਪ੍ਰੇਸ਼ਾਨ ਹਨ | ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਾ ਕੇ ਕਾਂਗਰਸ ਨੂੰ ਮੂੰਹ ਤੋੜ ਜਵਾਬ ਦੇਣਗੇ | ਅੰਤ ਵਿਚ ਐਡਵੋਕੇਟ ਰਾਹੀ ਨੇ ਸਮੂਹ ਵਰਕਰਾਂ ਸਮੇਤ ਇਕ ਮੈਮੋਰੰਡਮ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਨੂੰ ਸੌਂਪਿਆ | ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਬਲਦੇਵ ਸਿੰਘ ਚੂੰਘਾਂ, ਵਪਾਰ ਮੰਡਲ ਦੇ ਚੇਅਰਮੈਨ ਸੰਦੀਪ ਕੁਮਾਰ ਵਿੱਕੀ, ਰਕੇਸ਼ ਕੁਮਾਰ ਟੋਨਾ, ਭਗਵਾਨ ਸਿੰਘ ਭਾਨਾ, ਬਲਦੇਵ ਸਿੰਘ ਚੂੰਘਾਂ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਪੋਲਾ, ਸਤਵਿੰਦਰ ਸਿੰਘ ਸੋਨਾ, ਪਰਮਜੀਤ ਪੰਮਾ ਤਾਜੋ, ਡੋਗਰ ਸਿੰਘ ਉੱਗੋਕੇ, ਉੱਘੇ ਉਦਯੋਗਪਤੀ ਵਿੱਕੀ ਗਰਗ, ਦੀਪਕ ਬੂਟਾਂ ਵਾਲਾ, ਸ਼ਵੀ ਗਰਗ, ਲਾਲੀ ਧੂਰਕੋਟੀਆ, ਨੱਥੂ ਰਾਮ, ਰਾਜੂ ਖਾਨ, ਵਿਨੋਦ ਕਾਲਾ, ਹਰਜਿੰਦਰ ਸਿੰਘ, ਮੋਹਿਤ ਮੇਸ਼ੀ, ਕੁਲਦੀਪ ਬੋਵਾ, ਬਲਵਿੰਦਰ ਸਿੰਘ ਚੱਠਾ, ਕੌਂਸਲਰ ਟੀਟੂ ਦੀਕਸ਼ਤ, ਗੁਲਾਬ ਕਾਲਾ, ਗੁਰਤੇਜ ਸਿੰਘ ਪੱਖੋ ਕਲਾਂ, ਰਾਣੀ ਕੌਰ, ਸੁਖਪਾਲ ਸਿੰਘ ਸਮਰਾ, ਹਰਪ੍ਰੀਤ ਢਿਲਵਾਂ, ਕੁਲਵਿੰਦਰ ਸਿੰਘ ਕਿੰਦੀ, ਸਾਧੂ ਸਿੰਘ ਧਾਲੀਵਾਲ, ਗੋਰਾ ਸਿੰਘ ਮੱਝੂਕੇ, ਸੁਰਜੀਤ ਰਾਮ, ਹਰੀ ਬਾਵਾ, ਦਰਸ਼ਨ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਅਕਾਲੀ ਵਰਕਰ ਮੌਜੂਦ ਸਨ |

...ਜਦੋਂ ਕੈਪਟਨ ਸਰਕਾਰ ਵਿਰੁੱਧ ਰੱਖੇ ਪ੍ਰੋਗਰਾਮ 'ਚ ਟਕਸਾਲੀ ਅਕਾਲੀ ਜਥੇਦਾਰ ਮਨਾਲ ਨੇ ਅਕਾਲੀ ਆਗੂਆਂ ਨੂੰ ਹੀ ਦਿਖਾਇਆ ਸ਼ੀਸ਼ਾ!

ਮਹਿਲ ਕਲਾਂ, 8 ਮਾਰਚ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਦਿੱਤੇ ਗਏ ਪ੍ਰੋਗਰਾਮ ਤਹਿਤ ਹਲਕਾ ਮਹਿਲ ਕਲਾਂ ਦੇ ਅਕਾਲੀ ਆਗੂਆਂ/ਵਰਕਰਾਂ ਦੀ ਇਕੱਤਰਾ ਸਮੇਂ ਟਕਸਾਲੀ ਅਕਾਲੀ ਆਗੂ ਦਰਬਾਰਾ ਸਿੰਘ ਮਨਾਲ ਦਾ ...

ਪੂਰੀ ਖ਼ਬਰ »

ਵਾਈ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ

ਬਰਨਾਲਾ, 8 ਮਾਰਚ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਹੋਣਹਾਰ ਵਿਦਿਆਰਥੀਆਂ ਨੇ ਸੀ.ਟੀ.ਐਸ.ਈ. (ਕਾਮਰਸ ਪ੍ਰਤਿਭਾ ਖੋਜ਼ ਪ੍ਰੀਖਿਆ) 'ਚੋਂ ਚੰਗੇ ਰੈਂਕ ਪ੍ਰਾਪਤ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਆਰਡੀਨੇਟਰ ਮੋਨਿਕਾ ਗੁਪਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰ ਫਰੰਟ ਦੇ ਸੱਦੇ 'ਤੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ

ਬਰਨਾਲਾ, 8 ਮਾਰਚ (ਅਸ਼ੋਕ ਭਾਰਤੀ)-ਕੱਚੇ ਤੇ ਪੱਕੇ ਮੁਲਾਜ਼ਮਾਂ ਦੇ ਸਾਂਝੇ ਮੋਰਚੇ ਪੰਜਾਬ ਤੇ ਯੂ.ਟੀ.ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ ਤੇ ਪੱਕੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਮੀਤ ਹੇਅਰ ਨੇ ਸਿਵਲ ਹਸਪਤਾਲ ਦੀਆਂ ਸਮੱਸਿਆਵਾਂ ਸਬੰਧੀ ਮੁੱਦੇ ਵਿਧਾਨ ਸਭਾ 'ਚ ਉਠਾਏ

ਬਰਨਾਲਾ, 8 ਮਾਰਚ (ਧਰਮਪਾਲ ਸਿੰਘ)-ਵਿਧਾਨ ਸਭਾ ਸੈਸ਼ਨ ਦੇ 9ਵੇਂ ਦਿਨ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਨੇ ਸਿਵਲ ਹਸਪਤਾਲ ਬਰਨਾਲਾ ਦੀਆਂ ਸਮੱਸਿਆਵਾਂ ਸਬੰਧੀ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਧਿਆਨ ਵਿਚ ਲਿਆਉਣ ਲਈ ਕਈ ਮੁੱਦੇ ਚੁੱਕੇ ਗਏ | ...

ਪੂਰੀ ਖ਼ਬਰ »

ਖੱੁਡੀ ਖ਼ੁਰਦ ਵਿਖੇ ਸਰੂਪਾਂ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਗਿ੍ਫ਼ਤਾਰ

ਹੰਡਿਆਇਆ, 8 ਮਾਰਚ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋ ਕੇ ਬੇਅਦਬੀ ਕਰਨ ਵਾਲਾ ਨੌਜਵਾਨ ਪੁਲਿਸ ਵਲੋਂ ਧਨੌਲਾ ਇਲਾਕੇ 'ਚੋਂ ਗਿ੍ਫ਼ਤਾਰ ਕੀਤਾ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਗੋਇਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਔਰਤ ਨੇ ਘਰ 'ਚ ਲਿਆ ਫਾਹਾ, ਮੌਤ

ਬਰਨਾਲਾ, 8 ਮਾਰਚ (ਰਾਜ ਪਨੇਸਰ)-ਹੰਡਿਆਇਆ ਰੋਡ 'ਤੇ ਸਥਿਤ ਗੁਰੂ ਤੇਗ਼ ਬਹਾਦਰ ਨਗਰ ਗਲੀ ਨੰ: 9 ਦੇ ਇਕ ਘਰ ਵਿਚ ਔਰਤ ਨੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਦੇ ਐਸ.ਐਚ.ਓ. ਗੁਰਮੇਲ ਸਿੰਘ ਨੇ ਦੱਸਿਆ ਕਿ ਗੁਰੂ ...

ਪੂਰੀ ਖ਼ਬਰ »

ਔਰਤ ਦਿਵਸ ਮੌਕੇ ਕਿਰਤੀਆਂ ਵਲੋਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਖਿਲਾਫ਼ ਰੋਸ ਪ੍ਰਦਰਸ਼ਨ

ਬਰਨਾਲਾ, 8 ਮਾਰਚ (ਧਰਮਪਾਲ ਸਿੰਘ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਕੌਮਾਂਤਰੀ ਔਰਤ ਦਿਵਸ ਮੌਕੇ ਸਰਕਾਰਾਂ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਵੱਡੀ ਗਿਣਤੀ ਵਿਚ ਮਜ਼ਦੂਰ ਮਰਦ ਔਰਤਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਧਰਨਾ ਦੇ ਕੇ ਪੰਜਾਬ ...

ਪੂਰੀ ਖ਼ਬਰ »

ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਵਲੋਂ ਔਰਤ ਦਿਵਸ ਮਨਾਇਆ

ਬਰਨਾਲਾ, 8 ਮਾਰਚ (ਧਰਮਪਾਲ ਸਿੰਘ)-ਵੱਖ-ਵੱਖ ਮਜਦੂਰ ਜਥੇਬੰਦੀਆਂ ਵਲੋਂ ਸਰਕਾਰੀ ਹਸਪਤਾਲ ਦੀ ਪਾਰਕ ਵਿਚ ਰੈਲੀ ਕਰ ਕੇ ਔਰਤ ਦਿਵਸ ਮਨਾਇਆ ਗਿਆ | ਉਪਰੰਤ ਵੱਡੀ ਗਿਣਤੀ ਵਿਚ ਔਰਤਾਂ ਨੇ ਦੇਸ਼ ਅੰਦਰ ਨਿਤ ਦਿਨ ਵਾਪਰ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ 'ਤੇ ਚਿੰਤਾ ਜ਼ਾਹਿਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਬਜਟ 'ਚ ਹਰ ਵਰਗ ਲਈ ਸਹੂਲਤਾਂ ਦੀ ਲਗਾਈ ਝੜੀ-ਕੇਵਲ ਸਿੰਘ ਢਿੱਲੋਂ

ਬਰਨਾਲਾ, 8 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ਨੂੰ ਸੀਨੀਅਰ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੇ ਕਿਸਾਨ, ...

ਪੂਰੀ ਖ਼ਬਰ »

ਬੀਹਲਾ ਤੇ ਮਾਨ ਨੇ ਕਿਸਾਨ ਸੰਘਰਸ਼ ਦਾ ਡਟ ਕੇ ਸਾਥ ਦੇਣ ਲਈ ਰਲ ਕੇ ਚੱਲਣ ਦਾ ਲਿਆ ਫੈਸਲਾ

ਧਨÏਲਾ, 8 ਮਾਰਚ (ਜਤਿੰਦਰ ਸਿੰਘ ਧਨÏਲਾ)-ਸੰਯੁਕਤ ਮੋਰਚੇ ਵਲੋਂ ਆਰੰਭੇ ਗਏ ਕਿਸਾਨ ਸੰਘਰਸ਼ ਲਈ ਡਟ ਕੇ ਸਹਿਯੋਗ ਦੇਣ ਲਈ ਅੱਜ ਇਲਾਕੇ ਦੇ ਸਿਰਕੱਢ ਆਗੂ ਦਵਿੰਦਰ ਸਿੰਘ ਬੀਹਲਾ ਮੰਡੀ ਧਨÏਲਾ ਦੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਕਾਲਾ ਮਾਨ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਚੀਮਾ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ 16 ਨੂੰ

ਟੱਲੇਵਾਲ, 8 ਮਾਰਚ (ਸੋਨੀ ਚੀਮਾ)-ਦੀ ਚੀਮਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ 15 ਅਤੇ 16 ਮਾਰਚ ਨੂੰ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰੀ ਸਭਾ ਦੇ ਸਕੱਤਰ ਲਵਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਸਹਿਕਾਰੀ ਸਭਾ ਨਾਲ ...

ਪੂਰੀ ਖ਼ਬਰ »

400 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਟੱਲੇਵਾਲ, 8 ਮਾਰਚ (ਸੋਨੀ ਚੀਮਾ)-ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਇਕ ਨੌਜਵਾਨ ਤੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਉਪਰੰਤ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕ੍ਰਿਸ਼ਨ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਟੱਲੇਵਾਲ ਨਾਲ ...

ਪੂਰੀ ਖ਼ਬਰ »

ਮਾਤਾ ਤੇਜ ਕੌਰ ਸੰਘੇੜਾ ਸਨਮਾਨ ਸਮਾਰੋਹ

ਬਰਨਾਲਾ, 8 ਮਾਰਚ (ਅਸ਼ੋਕ ਭਾਰਤੀ)-ਲੋਕ ਰੰਗ ਸਾਹਿਤ ਸਭਾ ਬਰਨਾਲਾ ਵਲੋਂ ਗੋਬਿੰਦ ਬਾਂਸਲ ਚੈਰੀਟੇਬਲ ਟਰੱਸਟ ਧਰਮਸ਼ਾਲਾ ਬਰਨਾਲਾ ਵਿਖੇ ਮਾਤਾ ਤੇਜ ਕੌਰ ਸੰਘੇੜਾ ਯਾਦਗਾਰੀ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਮਾਗਮ ਦੇ ਕਨਵੀਨਰ ਭੋਲਾ ਸਿੰਘ ਸੰਘੇੜਾ, ...

ਪੂਰੀ ਖ਼ਬਰ »

ਕਾਲਾ ਮਾਨ ਧਨੌਲਾ ਨੂੰ ਬਾਬਾ ਟੇਕ ਸਿੰਘ ਧਨੌਲਾ ਨੇ ਸ਼ੋ੍ਰਮਣੀ ਅਕਾਲੀ ਦਲ 'ਚ ਕੀਤਾ ਸ਼ਾਮਿਲ

ਧਨੌਲਾ, 8 ਮਾਰਚ (ਚੰਗਾਲ)-ਜਿਹੜੀਆਂ ਰਾਜਸੀ ਤੇ ਪੰਥ ਵਿਰੋਧੀ ਤਾਕਤਾਂ ਨੇ ਸ਼ੋ੍ਰਮਣੀ ਅਕਾਲੀ ਦਲ ਨੂੰ ਹਮੇਸ਼ਾ ਢਾਹ ਲਾਈ ਹੈ ਉਨ੍ਹਾਂ ਦੇ ਮਨਸੂਬੇ ਲੰਬਾ ਸਮਾਂ ਲੋਕਾਂ ਨੂੰ ਆਪਣੇ ਭਰਮ ਜਾਲ ਵਿਚ ਫਸਾ ਕੇ ਨਹੀਂ ਰੱਖ ਸਕਦੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ...

ਪੂਰੀ ਖ਼ਬਰ »

21ਵਾਂ ਕਵਾਲ ਸਮਾਗਮ ਤੇ ਸਾਲਾਨਾ ਭੰਡਾਰਾ 11 ਮਾਰਚ ਨੰੂ

ਮਹਿਲ ਕਲਾਂ, 8 ਮਾਰਚ (ਤਰਸੇਮ ਸਿੰਘ ਗਹਿਲ)-ਬਾਗ ਵਾਲਾ ਪੀਰਖਾਨਾ ਮਹਿਲ ਕਲਾਂ ਵਿਖੇ 21ਵਾਂ ਕਵਾਲ ਸਮਾਗਮ ਅਤੇ ਸਾਲਾਨਾ ਭੰਡਾਰਾ ਮਹਿਲ ਕਲਾਂ, ਮਹਿਲ ਖੁਰਦ ਅਤੇ ਜੌਹਲਾਂ ਵਾਸੀਆਂ ਦੇ ਸਹਿਯੋਗ ਨਾਲ 11 ਮਾਰਚ ਨੰੂ ਕਰਵਾਇਆ ਜਾਵੇਗਾ | ਇਸ ਸਮੇਂ ਮੁੱਖ ਪ੍ਰਬੰਧਕ ਡਾ: ਮਿੱਠੂ ...

ਪੂਰੀ ਖ਼ਬਰ »

ਆਵਾਸ ਯੋਜਨਾ ਅਧੀਨ ਬਣਾਏ ਘਰ ਦਾ ਬੀਬੀ ਘਨੌਰੀ ਤੇ ਈ.ਡੀ.ਸੀ. ਵਲੋਂ ਉਦਘਾਟਨ

ਮਹਿਲ ਕਲਾਂ, 8 ਮਾਰਚ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਨਿਹਾਲੂਵਾਲ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਦੇ ਅਧੀਨ ਲੋੜਵੰਦ ਪਰਿਵਾਰ ਸ਼ੇਰਦੀਨ ਦੇ ਬਣਾਏ ਗਏ ਘਰ ਦਾ ਉਦਘਾਟਨ ਕਰ ਕੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ...

ਪੂਰੀ ਖ਼ਬਰ »

ਸਾਂਝਾ ਕਿਸਾਨ ਮੋਰਚਾ: ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਨੇ ਧਰਨੇ 'ਚ ਸ਼ਮੂਲੀਅਤ ਕਰ ਕੇ ਸ਼ਹਿਰ 'ਚ ਕੀਤਾ ਰੋਸ ਮੁਜ਼ਾਹਰਾ

ਬਰਨਾਲਾ, 8 ਮਾਰਚ (ਧਰਮਪਾਲ ਸਿੰਘ)-ਬਰਨਾਲਾ ਰੇਲਵੇ ਸਟੇਸ਼ਨ 'ਤੇ ਲੱਗੇ ਕਿਸਾਨ ਧਰਨੇ ਦਾ 159ਵਾਂ ਦਿਨ ਅੱਜ ਅੰਤਰਰਾਸ਼ਟਰੀ ਔਰਤ ਦਿਵਸ ਦੇ ਨਾਂਅ ਰਿਹਾ | ਧਰਨੇ ਦਾ ਸਮੁੱਚਾ ਸੰਚਾਲਨ ਔਰਤਾਂ ਦੇ ਹੱਥ ਰਿਹਾ | ਇਸ ਮੌਕੇ ਵੱਡੀ ਗਿਣਤੀ ਵਿਚ ਸ਼ਾਮਿਲ ਔਰਤਾਂ ਨੇ ਸ਼ਹਿਰ ਅੰਦਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ

ਭਦੌੜ, 8 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਭਦੌੜ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮਾ: ਅੰਮਿ੍ਤ ਸਾਗਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਹਿੱਸਾ ਲਿਆ | ਮੀਟਿੰਗ ਵਿਚ ਪੈਨਸ਼ਨਰਜ਼ ਨੂੰ ਆਉਂਦੀਆਂ ...

ਪੂਰੀ ਖ਼ਬਰ »

ਸਹਿਜੜਾ 'ਚ ਅੱਧ ਵਿਚਕਾਰ ਲਟਕਦੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਵਫ਼ਦ ਬੀ.ਡੀ.ਪੀ.ਓ. ਨੂੰ ਮਿਲਿਆ

ਮਹਿਲ ਕਲਾਂ, 8 ਮਾਰਚ (ਤਰਸੇਮ ਸਿੰਘ ਗਹਿਲ)-ਬਲਾਕ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਪਿਛਲੇ ਮਹੀਨਿਆਂ ਤੋਂ ਅੱਧ ਵਿਚਕਾਰ ਲਟਕ ਰਹੇ ਵਿਕਾਸ ਕਾਰਜਾਂ ਤੋਂ ਨਿਰਾਸ਼ ਹੋਏ ਨਗਰ ਨਿਵਾਸੀਆਂ ਦਾ ਵਫ਼ਦ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਮਹਿਲ ਕਲਾਂ ਨੂੰ ...

ਪੂਰੀ ਖ਼ਬਰ »

ਲਾਡਬੰਜਾਰਾ ਸਕੂਲ ਦਾ ਮਾਮਲਾ ਸੁਲਝਣ ਦੀ ਬਜਾਏ ਹੋਰ ਗਰਮਾਇਆ ਗ੍ਰਾਮ ਪੰਚਾਇਤ ਨੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਕੀਤੀ ਪਿ੍ੰਸੀਪਲ ਦੀ ਬਦਲੀ ਦੀ ਮੰਗ

ਸੰਗਰੂਰ, 8 ਮਾਰਚ (ਧੀਰਜ ਪਸ਼ੌਰੀਆ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡਬੰਜਾਰਾ ਦੀਆਂ ਤਿੰਨ ਅਧਿਆਪਕਾਵਾਂ ਵਲੋਂ ਪਿ੍ੰਸੀਪਲ ਉੱਤੇ ਤੰਗ ਪ੍ਰੇਸ਼ਾਨ ਅਤੇ ਜ਼ਲੀਲ ਕਰਨ ਦੇ ਕਥਿਤ ਦੋਸ਼ ਲਗਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ) ਸੰਗਰੂਰ ਕੋਲ ਕੀਤੀ ਸ਼ਿਕਾਇਤ ...

ਪੂਰੀ ਖ਼ਬਰ »

ਸਰਕਾਰੀ ਗਊਸ਼ਾਲਾ ਮਨਾਲ ਵਿਖੇ ਪਸ਼ੂ ਭਲਾਈ ਕੈਂਪ

ਮਹਿਲ ਕਲਾਂ, 8 ਮਾਰਚ (ਤਰਸੇਮ ਸਿੰਘ ਗਹਿਲ)-ਗਊ ਸੇਵਾ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਗਊਸ਼ਾਲਾ ਮਨਾਲ ਵਿਖੇ ਪਸ਼ੂ ਭਲਾਈ ਕੈਂਪ ਲਾ ਕੇ ਪਸ਼ੂਆਂ ਦੀਆਂ ਬਿਮਾਰੀਆਂ ਦਾ ਚੈੱਕ ਅਪ ਕੀਤਾ ਤੇ 35 ਬਿਮਾਰ ਪਸ਼ੂਆਂ ਦਾ ਚੈੱਕਅਪ ਕਰ ਕੇ ਮਲ੍ਹਮ ਪੱਟੀ ਵੀ ਕੀਤੀ ...

ਪੂਰੀ ਖ਼ਬਰ »

'ਗੁਰਮਤਿ ਸਮਾਗਮ' ਕੱਲ੍ਹ ਤੋਂ ਸ਼ੁਰੂ

ਚੀਮਾ ਮੰਡੀ, 8 ਮਾਰਚ (ਦਲਜੀਤ ਸਿੰਘ ਮੱਕੜ) - ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦਾ 155ਵਾਂ ਜਨਮ ਦਿਹਾੜਾ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਵਿਖੇ ਸਾਧ ਸੰਗਤ ਚੀਮਾ ਸਾਹਿਬ ਅਤੇ ਇਲਾਕਾ ...

ਪੂਰੀ ਖ਼ਬਰ »

ਸ਼ਰਾਬੀ ਨੇ ਪਾਰਕ 'ਚ ਬੈਠੇ ਬਜ਼ੁਰਗਾਂ ਨੂੰ ਤੰਗਲੀ ਨਾਲ ਕੀਤਾ ਜ਼ਖਮੀ

ਘਰਾਚੋਂ, 8 ਮਾਰਚ (ਘੁਮਾਣ) - ਸਥਾਨਕ ਪਾਰਕ 'ਚ ਬੈਠੇ ਬਜ਼ੁਰਗਾਂ ਨੂੰ ਸ਼ਰਾਬ ਦੇ ਨਸ਼ੇ 'ਚ ਧੁੱਤ ਵਿਅਕਤੀ ਵਲੋਂ ਤੰਗਲੀ ਨਾਲ ਵਾਰ ਕਰ ਕੇ ਜ਼ਖਮੀ ਕੀਤੇ ਜਾਣ ਦਾ ਸਮਾਚਾਰ ਹੈ | ਬਿਜਲੀ ਬੋਰਡ ਦਫ਼ਤਰ ਨੇੜੇ ਬਣੇ ਪਾਰਕ 'ਚ ਬੈਠੇ ਬਜ਼ੁਰਗਾਂ ਕੋਲ ਇਕ ਵਿਅਕਤੀ ਆਇਆ ਜਿਸ ਦੇ ਹੱਥ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸੰਗਰੂਰ ਦੇ ਵਿਗੜੇ ਪ੍ਰਬੰਧਾਂ ਨੂੰ ਸੁਧਾਰਨ ਲਈ ਆਖਰ ਜਾਰੀ ਹੋਈਆਂ ਹਦਾਇਤਾਂ

ਸੰਗਰੂਰ, 8 ਮਾਰਚ (ਧੀਰਜ ਪਸੌਰੀਆ) - ਸਿਵਲ ਹਸਪਤਾਲ ਸੰਗਰੂਰ ਵਿਖੇ ਇਲਾਜ ਕਰਵਾਉਣ ਲਈ ਆਏ ਇਕ ਵਿਅਕਤੀ ਦਾ ਪ੍ਰਾਈਵੇਟ ਤੌਰ ਉੱਤੇ ਇਲਾਜ ਕਰਨ ਅਤੇ ਉਸ ਤੋਂ ਮੋਟੀ ਫ਼ੀਸ ਵਸੂਲੇ ਜਾਣ ਦਾ ਮਾਮਲਾ ਸੁਰਖ਼ੀਆਂ ਵਿਚ ਆਉਣ ਤੋਂ ਬਾਅਦ ਹਸਪਤਾਲ ਦੇ ਵਿਗੜੇ ਪ੍ਰਬੰਧਾਂ ਨੂੰ ...

ਪੂਰੀ ਖ਼ਬਰ »

ਪ੍ਰੋ. ਗੱਜਣਮਾਜਰਾ ਨੇ ਮਹਾਂ ਸੰਮੇਲਨ ਸਬੰਧੀ ਦਰਜਨਾਂ ਪਿੰਡਾਂ 'ਚ ਕੀਤੀਆਂ ਵਿਸ਼ਾਲ ਮੀਟਿੰਗਾਂ

ਕੁੱਪ ਕਲਾਂ, 8 ਮਾਰਚ (ਮਨਜਿੰਦਰ ਸਿੰਘ ਸਰੌਦ) - ਆਮ ਆਦਮੀ ਪਾਰਟੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਦੇ ਲਈ ਬਾਘਾ ਪੁਰਾਣਾ ਵਿਖੇ 21 ਮਾਰਚ ਨੂੰ ਕੀਤੇ ਜਾ ਰਹੇ ਵਿਸ਼ਾਲ ਮਹਾਂ ਸੰਮੇਲਨ ਸੰਬੰਧੀ ਜਿੱਥੇ ਪੰਜਾਬ ਵਿਚ ਵੱਡੇ ਇਕੱਠ ਕੀਤੇ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ ਤੇ ਲਾਇਨਜ਼ ਕਲੱਬ (ਰਾਇਲ) ਵਲੋਂ ਸਾਂਝੇ ਤੌਰ 'ਤੇ ਉਤਸ਼ਾਹ ਨਾਲ ਮਨਾਇਆ ਵਿਸ਼ਵ ਔਰਤ ਦਿਵਸ

ਸੰਗਰੂਰ, 8 ਮਾਰਚ (ਸੁਖਵਿੰਦਰ ਸਿੰਘ ਫੁੱਲ) - ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਲਾਇਨਜ਼ ਕਲੱਬ ਰਾਇਲ ਸੁਨਾਮ ਦੇ ਸਹਿਯੋਗ ਨਾਲ ਵਿਸ਼ਵ ਔਰਤ ਦਿਵਸ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਮਾਜ ਦੇ ਹਰ ਖੇਤਰ ਵਿਚ ਨਾਮਣਾ ਖੱਟਣ ...

ਪੂਰੀ ਖ਼ਬਰ »

ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ 'ਟਾਪ ਥਰਟੀ' ਅਚੀਵਰਸ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ

ਬਰਨਾਲਾ, 8 ਮਾਰਚ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਨੇ 'ਐਜੂਕੇਸ਼ਨ ਕੋਨਕਲੇਬ' ਮਨਾਲੀ ਵਲੋਂ 'ਟਾਪ ਥਰਟੀ' ਅਚੀਵਰਸ ਪਿ੍ੰਸੀਪਲ ਐਵਾਰਡ ਹਾਸਲ ਕੀਤਾ | ਇਹ ਐਵਾਰਡ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਮੋਦ ਅਰੋੜਾ ਦੀ ਯੋਗ ਅਗਵਾਈ ਵਿਚ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਬੀਮਾ ਕਾਰਡ ਬਣਾਉਣ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਹੰਡਿਆਇਆ, 8 ਮਾਰਚ (ਗੁਰਜੀਤ ਸਿੰਘ ਖੁੱਡੀ)-ਕਸਬਾ ਹੰਡਿਆਇਆ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਬੀਮਾ ਯੋਜਨਾ ਤਹਿਤ ਜਾਗਰੂਕਤਾ ਵੈਨ ਪੁੱਜੀ | ਇਸ ਮੌਕੇ ਸਿਹਤ ਵਿਭਾਗ ਦੇ ਐਸ.ਆਈ. ਹਰਮੀਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX