ਤਾਜਾ ਖ਼ਬਰਾਂ


ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2021 : ਮੁੰਬਈ ਨੇ ਹੈਦਰਾਬਾਦ ਨੂੰ 13 ਦੌੜਾਂ ਨਾਲ ਹਰਾਇਆ...
ਕੋਵਿਡ ਮਰੀਜ਼ਾਂ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ 'ਤੇ ਮੋਦੀ ਨੇ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ...
ਆਈ.ਪੀ.ਐਲ. 2021 : ਮੁੰਬਈ ਨੇ 5 ਵਿਕਟਾਂ ’ਤੇ ਬਣਾਈਆਂ 150 ਦੌੜਾਂ, ਹੈਦਰਾਬਾਦ ਨੂੰ ਮਿਲਿਆ 151 ਦੌੜਾਂ ਦਾ ਟੀਚਾ
. . .  1 day ago
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਕੇਂਦਰੀ ਖੇਡ ਮੰਤਰੀ ਕਿਰੇਨ ਰਿਜਿਜੂ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ...
ਪੰਜਾਬ ਪੁਲਿਸ ਦੇ ਥਾਣੇਦਾਰ ਦੀ ਕੋਰੋਨਾ ਨਾਲ ਹੋਈ ਮੌਤ
. . .  1 day ago
ਅਜਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਿਚ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਅੱਜ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਕੋਰੋਨਾ ਕਾਰਨ ਮੌਤ ਹੋ ਗਈ। ਸਿਵਲ ਹਸਪਤਾਲ...
 
ਨਸ਼ੇੜੀ ਨੌਜਵਾਨ ਵਲੋਂ ਕੁਲਹਾੜੀ ਮਾਰ ਕੇ ਔਰਤ ਦਾ ਕਤਲ
. . .  1 day ago
ਮੋਗਾ, 17 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰੌਲੀ ਵਿਖੇ ਇਕ ਨਸ਼ੇੜੀ ਨੌਜਵਾਨ ਵਲੋਂ ਆਪਣੇ ਗਵਾਂਢ ਵਿਚ ਰਹਿੰਦੀ ਇਕ ਔਰਤ ਦਾ ਕੁਲਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ...
ਦੇਸ਼ ਵਿਚ ਕੋਰੋਨਾ ਦਾ ਕਹਿਰ ਜਾਰੀ, ਪ੍ਰਧਾਨ ਮੰਤਰੀ ਵਲੋਂ ਚੋਟੀ ਦੇ ਅਧਿਕਾਰੀਆਂ ਤੇ ਵੱਖ ਵੱਖ ਮੰਤਰਾਲਿਆਂ ਨਾਲ ਬੈਠਕ
. . .  1 day ago
ਨਵੀਂ ਦਿੱਲੀ, 17 ਅਪ੍ਰੈਲ - ਦੇਸ਼ ਵਿਚ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਨਿੱਚਰਵਾਰ ਕੇਂਦਰ ਦੇ ਵੱਖ ਵੱਖ ਮੰਤਰਾਲਿਆਂ ਤੇ ਚੋਟੀ ਦੇ ਅਧਿਕਾਰੀਆਂ ਨਾਲ ਦੇਸ਼ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ 'ਤੇ ਅਤੇ ਜਾਰੀ...
ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ
. . .  1 day ago
ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ (ਸਲੇਮਪੁਰੀ/ਰੇਸ਼ਮ ਸਿੰਘ/ਬਲਜਿੰਦਰਪਾਲ ਸਿੰਘ/ਰਣਜੀਤ ਸਿੰਘ ਢਿੱਲੋਂ) - ਲੁਧਿਆਣਾ ਵਿਚ ਕੋਰੋਨਾ ਦੇ 943 ਮਰੀਜ਼ ਆਏ ਪਾਜ਼ੀਟਿਵ, 9 ਦੀ ਮੌਤ, ਅੰਮ੍ਰਿਤਸਰ ਵਿਚ ਕੋਰੋਨਾ ਦੇ 357 ਮਰੀਜ਼ ਆਏ ਪਾਜ਼ੀਟਿਵ, 6 ਦੀ ਮੌਤ
ਸੀ.ਬੀ.ਆਈ. ਦੀ ਟੀਮ ਵਲੋਂ ਐਫ.ਸੀ.ਆਈ ਡਿਪੂ 'ਤੇ ਛਾਪਾ
. . .  1 day ago
ਰਾਏਕੋਟ,17 ਅਪ੍ਰੈਲ (ਸੁਸ਼ੀਲ) - ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਦੀ ਇਕ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੇ ਐਫ.ਸੀ.ਆਈ. ਡਿਪੂ ਵਿਚ ਛਾਪੇਮਾਰੀ ਕੀਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੀ.ਬੀ.ਆਈ. ਟੀਮ ਵਲੋਂ ਡਿਪੂ ਵਿਚ ਦਫ਼ਤਰ ਦੇ ਰਿਕਾਰਡ...
ਆਈ.ਪੀ.ਐਲ. 2021 : ਮੁੰਬਈ ਬਨਾਮ ਹੈਦਰਾਬਾਦ - ਮੁੰਬਈ ਨੇ ਜਿੱਤੀ ਟਾਸ, ਪਹਿਲਾ ਕਰੇਗਾ ਬੱਲੇਬਾਜ਼ੀ
. . .  1 day ago
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਲਾਇਆ ਧਰਨਾ ਸਮਾਪਤ
. . .  1 day ago
ਗੁਰੂ ਹਰ ਸਹਾਏ, 17 ਅਪ੍ਰੈਲ (ਹਰਚਰਨ ਸਿੰਘ ਸੰਧੂ) - ਗੋਲੀ ਮਾਰ ਕੇ ਹਲਾਕ ਕੀਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਦੇ ਹਤਿਆਰਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਹਰ ਸਹਾਏ ਵਿਖੇ ਲਾਏ...
ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਕਣਕ ਦੀ ਪੱਕੀ ਫ਼ਸਲ ਦਾ ਭਾਰੀ ਨੁਕਸਾਨ
. . .  1 day ago
ਸਮੁੰਦੜਾ/ਖੇਮਕਰਨ/ਫ਼ਿਰੋਜ਼ਪੁਰ, 17 ਅਪ੍ਰੈਲ (ਤੀਰਥ ਸਿੰਘ ਰੱਕੜ/ਰਾਕੇਸ਼ ਬਿੱਲਾ/ਜਸਵਿੰਦਰ ਸਿੰਘ ਸੰਧੂ) - ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਸਮੁੰਦੜਾ ਅਤੇ ਨਾਲ ਲੱਗਦੇ ਪਿੰਡਾਂ 'ਚ ਬਾਅਦ ਦੁਪਹਿਰ ਪਏ ਮੂਸਲਾਧਾਰ ਮੀਂਹ, ਗੜੇਮਾਰੀ ਅਤੇ ਚਲੀਆਂ...
ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੀਆਂ ਚੋਣ ਮੀਟਿੰਗਾਂ ਮੁਲਤਵੀ ਹੋਣ ਨਾਲ ਪ੍ਰਧਾਨਗੀ ਦੇ ਦਾਅਵੇਦਾਰ ਮਾਯੂਸ
. . .  1 day ago
ਬੁਢਲਾਡਾ, 17 ਅਪ੍ਰੈਲ (ਸਵਰਨ ਸਿੰਘ ਰਾਹੀ) - ਨਗਰ ਕੌਂਸਲ ਬੁਢਲਾਡਾ, ਬਰੇਟਾ ਅਤੇ ਨਗਰ ਪੰਚਾਇਤ ਬੋਹਾ ਦੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਾਉਣ ਅਤੇ ਇਨ੍ਹਾਂ ਕੌਂਸਲਰਾਂ ਵਿਚੋਂ ਹੀ ਪ੍ਰਧਾਨ ਚੁਣਨ ਸਬੰਧੀ ਅੱਜ...
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਸਪੀਕਰ ਕੇ.ਪੀ. ਸਿੰਘ ਰਾਣਾ ਨਾਲ ਮੁਲਾਕਾਤ
. . .  1 day ago
ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ/ਵਰੁਣ ਲਾਂਬਾ) - ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ। ਅੱਜ ਉਨ੍ਹਾਂ ਨੇ ਸਪੀਕਰ ਵਿਧਾਨ ਸਭਾ...
ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ
. . .  1 day ago
ਗੜ੍ਹਸ਼ੰਕਰ, 17 ਅਪ੍ਰੈਲ (ਧਾਲੀਵਾਲ) - ਸਵੇਰ ਤੋਂ ਮੌਸਮ ਦੇ ਵਿਗੜੇ ਮਿਜ਼ਾਜ ਦੌਰਾਨ ਬਾਅਦ ਦੁਪਹਿਰ ਕੁਝ ਸਮੇਂ ਲਈ ਹੋਈ ਭਰਵੀਂ ਬਾਰਸ਼ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਦੇ...
ਅੱਜ ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਘਟਿਆ, ਆਏ 17 ਨਵੇਂ ਮਾਮਲੇ
. . .  1 day ago
ਮੋਗਾ, 17 ਅਪ੍ਰੈਲ ( ਗੁਰਤੇਜ ਸਿੰਘ ਬੱਬੀ) - ਅੱਜ ਕੋਰੋਨਾ ਦੇ ਦੂਸਰੇ ਮਹਾਂ ਦੌਰ ਦੇ ਚੱਲਦਿਆਂ ਮੋਗਾ ਵਿਚ ਪਹਿਲੀ ਵਾਰ ਕੋਰੋਨਾ ਦਾ ਪ੍ਰਕੋਪ ਥੋੜਾ ਘਟਿਆ ਹੈ ਅਤੇ ਅੱਜ ਇਸ ਦੇ ਬਾਵਜੂਦ 17 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ...
ਕਾਂਗਰਸ ਸਰਕਾਰ ਨੇ ਪਾਵਨ ਸਰੂਪਾਂ ਦੀ ਜਾਂਚ ਦਾ ਸਿਆਸੀ ਕਰਨ ਕੀਤਾ : ਬੰਟੀ ਰੋਮਾਣਾ
. . .  1 day ago
ਅੰਮ੍ਰਿਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ) - ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, ਕਾਂਗਰਸ ਸਰਕਾਰ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਬੀ.ਕੇ.ਯੂ. ਉਗਰਾਹਾਂ ਨੇ ਮਾਨਸਾ - ਪਟਿਆਲਾ ਮੁੱਖ ਮਾਰਗ ਕੀਤਾ ਜਾਮ
. . .  1 day ago
ਭੀਖੀ, 17 ਅਪ੍ਰੈਲ (ਗੁਰਿੰਦਰ ਸਿੰਘ ਔਲਖ) - ਭੀਖੀ ਨੇੜਲੇ ਪਿੰਡ ਹੀਰੋ ਖ਼ੁਰਦ ਅਤੇ ਖੀਵਾ ਮੀਂਹਾ ਸਿੰਘ ਵਾਲਾ ਵਿਖੇ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਨ ਦੇ ਰੋਸ ਵਜੋਂ ਬੀ.ਕੇ.ਯੂ. ਉਗਰਾਹਾਂ ...
ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਦੀ ਮਦਦ ਨਾਲ ਕੰਟੇਨਮੈਂਟ ਐਲਾਨੇ ਜ਼ੋਨ ਵਿਚ ਲੋਕਾਂ ਦੀ ਕੀਤੀ ਪੀ.ਸੀ.ਆਰ. ਸੈਂਪਲਿੰਗ
. . .  1 day ago
ਤਪਾ ਮੰਡੀ 17 ਅਪ੍ਰੈਲ ਵਿਜੇ ਸ਼ਰਮਾ - ਸੂਬੇ ਅੰਦਰ ਦਿਨ ਬ ਦਿਨ ਮਹਾਂਮਾਰੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਇਸੇ ਲੜੀ ਤਹਿਤ ਪੰਜਾਬ...
ਝੱਖੜ ਅਤੇ ਮੀਂਹ ਨੇ ਕਿਸਾਨਾਂ ਦੀ ਫ਼ਸਲ ਕੀਤੀ ਪਾਣੀ
. . .  1 day ago
ਬਟਾਲਾ, 17 ਅਪ੍ਰੈਲ (ਕਾਹਲੋਂ) - ਬਟਾਲਾ ਤੇ ਆਸ-ਪਾਸ ਦੇ ੲਲਾਿਕਆਂ 'ਚ ਤੇਜ਼ ਝੱਖੜ ਤੇ ਮੀਂਹ ਨੇ ਦਾਣਾ ਮੰਡੀਆਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੋਬ ਦਿੱਤੀ। ਅਚਨਚੇਤ ਹੋਏ ਮੌਸਮ ਖ਼ਰਾਬ ...
ਚੇਅਰਮੈਨ ਕਿਰਤੋਵਾਲ ਨੇ ਦਾਣਾ ਮੰਡੀ ਗੰਡੀਵਿੰਡ ਵਿਖੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ
. . .  1 day ago
ਹਰੀਕੇ ਪੱਤਣ, 17 ਅਪ੍ਰੈਲ (ਸੰਜੀਵ ਕੁੰਦਰਾ) - ਮਾਰਕੀਟ ਕਮੇਟੀ ਹਰੀਕੇ ਅਧੀਨ ਆਉਂਦੀ ਦਾਣਾ ਮੰਡੀ ਗੰਡੀਵਿੰਡ ਵਿਖੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਅੱਜ ਕਣਕ ਦੀ ਖ਼ਰੀਦ ਸ਼ੁਰੂ...
ਦੀਪ ਸਿੱਧੂ ਨੂੰ ਮੁੜ ਕੀਤਾ ਗਿਆ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ , 17 ਅਪ੍ਰੈਲ - ਦੀਪ ਸਿੱਧੂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ , ਅੱਜ ਸਵੇਰੇ ਹੀ ਖ਼ਬਰ ਸਾਹਮਣੇ ਆਈ ...
ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਅਮਰਕੋਟ, 17 ਅਪ੍ਰੈਲ (ਗੁਰਚਰਨ ਸਿੰਘ ਭੱਟੀ) - ਦਾਣਾ ਮੰਡੀ ਅਮਰਕੋਟ, ਵਰਨਾਲਾ, ਬਹਾਦਰ ਨਗਰ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ । ਅਮਰਕੋਟ ਮੰਡੀ 'ਚ ਐੱਸ ਡੀ ਐਮ ਰਾਜੇਸ਼ ਸ਼ਰਮਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਅਮਰੀਕਾ ਵਿਚ ਵਾਪਰੀ ਘਟਨਾ ਨੇ ਪੰਜਾਬ ਵਿਚ ਪਾਇਆ ਸੋਗ
. . .  1 day ago
ਬੁੱਲ੍ਹੋਵਾਲ, ਹੁਸ਼ਿਆਰਪੁਰ,17 ਅਪ੍ਰੈਲ (ਰਵਿੰਦਰਪਾਲ ਸਿੰਘ ਲੋਗਾਨਾ) - ਅਮਰੀਕਾ (ਇੰਡੀਆਨਾਪੋਲਿਸ) ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਮ੍ਰਿਤਕਾਂ ਵਿਚ ਸ਼ਾਮਿਲ ਕੋਟਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਜਲੰਧਰ

ਅਲਾਟੀਆਂ ਵਲੋਂ ਇੰਮਪਰੂਵਮੈਂਟ ਟਰੱਸਟ 'ਤੇ ਧੋਖਾਧੜੀ ਦੇ ਦੋਸ਼, ਸੀ. ਪੀ. ਤੇ ਡੀ. ਸੀ. ਨੂੰ ਦਿੱਤੀ ਸ਼ਿਕਾਇਤ

ਜਲੰਧਰ, 8 ਮਾਰਚ (ਸ਼ਿਵ)-ਸੂਰੀਆ ਐਨਕਲੇਵ ਵੈੱਲਫੇਅਰ ਸੁਸਾਇਟੀ ਨੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡੀ. ਸੀ. ਘਣਸ਼ਿਆਮ ਥੋਰੀ ਦੇ ਨਾਂਅ ਇਕ ਸ਼ਿਕਾਇਤ ਭੇਜ ਕੇ ਵਾਅਦਾ ਕਰਕੇ ਵੀ ਸਹੂਲਤਾਂ ਨਾ ਦੇਣ 'ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ, ਈ. ਓ. ਏ. ਤੇ ਐਸ. ਈ. 'ਤੇ ਧੋਖਾਧੜੀ ਦਾ ਦੋਸ਼ ਲਗਾਉਂਦੇ ਹੋਏ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ | 600 ਤੋਂ ਜ਼ਿਆਦਾ ਅਲਾਟੀਆਂ ਦੇ ਕਰਵਾਏ ਹਸਤਾਖਰਾਂ ਵਾਲੀ ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਟਰੱਸਟ ਨੇ ਆਪਣੇ ਵਾਅਦੇ ਮੁਤਾਬਕ 18 ਸਾਲ ਬਾਅਦ ਵੀ ਗੈਸ ਪਾਈਪ ਲਾਈਨ ਨਹੀਂ ਵਿਛਾਈ ਹੈ ਸਗੋਂ ਹੋਰ ਵੀ ਕਈ ਸਹੂਲਤਾਂ ਨਹੀਂ ਦਿੱਤੀਆਂ ਗਈਆਂ ਹਨ | ਅਲਾਟੀਆਂ ਤੋਂ ਲੱਖਾਂ ਰੁਪਏ ਦੀਆਂ ਵਾਧੂ ਰਕਮਾਂ ਵੀ ਵਸੂਲ ਕਰ ਲਈਆਂ ਹਨ | ਅਲਾਟੀਆਂ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਨੂੰ ਇਸ ਮਾਮਲੇ 'ਚ ਬਣਦੀ ਕਾਰਵਾਈ ਕਰ ਕੇ ਅਲਾਟੀਆਂ ਨੂੰ ਇਨਸਾਫ਼ ਦੁਆਉਣਾ ਚਾਹੀਦਾ ਹੈ | ਸ਼ਿਕਾਇਤ ਦੇਣ ਵੇਲੇ ਸੁਸਾਇਟੀ ਦੇ ਸਰਪ੍ਰਸਤ ਗੁਰਨਾਮ ਸਿੰਘ, ਜੀ. ਐਸ. ਪਾਬਲਾ, ਪਵਨ ਧਵਨ, ਜਾਦੂਗਰ ਪ੍ਰਮੋਦ ਕੁਮਾਰ, ਰੌਸ਼ਨ ਲਾਲ ਸ਼ਰਮਾ ਤੋਂ ਇਲਾਵਾ ਪ੍ਰਧਾਨ ਉਮ ਦੱਤ ਸ਼ਰਮਾ, ਚੇਅਰਮੈਨ ਕੁਲਦੀਪ ਸਿੰਘ ਭਾਟੀਆ, ਰਾਜਨ ਮਹਿੰਦਰੂ, ਵਿਵੇਕ ਖੰਨਾ, ਡਾ: ਜਸਵਿੰਦਰ ਸਿੰਘ, ਸਿਪਾਹੀ ਲਾਲ, ਰਾਕੇਸ਼ ਸ਼ਰਮਾ, ਅਸ਼ਵਨੀ ਵਰਮਾ, ਧਰਮਿੰਦਰ ਢਿੱਲੋਂ, ਰਾਜੀਵ ਧਮੀਜਾ, ਵਿਕਾਸ ਲਖਾਣੀ, ਪਿ੍ੰਸੀਪਲ ਗੁਰਭੇਜ ਸਿੰਘ, ਹਰਜਿੰਦਰ ਸੇਠੀ, ਵਿਕਾਸ ਅਗਰਵਾਲ, ਅਮਿੱਤ ਅਗਰਵਾਲ, ਮੁਰਲੀ ਮਨੋਹਰ ਮਹਾਜਨ, ਪੰਕਜ ਨੰਦਾ, ਪ੍ਰਵੀਨ ਮਹਿਰਾ, ਰਮਨ ਬਤਰਾ, ਕੇਵਲ ਕ੍ਰਿਸ਼ਨ, ਹਰਨਾਮ ਦਾਸ ਮਹੇ, ਸੁਰਜੀਤ ਸਿੰਘ, ਵਿਪਲ ਪਾਂਡੇ, ਦੇਵ ਦੱਤ ਸ਼ਰਮਾ, ਸਤੀਸ਼ ਸੋਲ, ਸੁਖਦੇਵ ਸਿੰਘ, ਸਤੀਸ਼ ਕੁਮਾਰ, ਪਿ੍ਤਪਾਲ ਸਿੰਘ, ਧਰਮਿੰਦਰ ਢਿੱਲੋਂ, ਰਾਜੇਸ਼ ਕੁਮਾਰ ਤੇ ਹੋਰ ਹਾਜ਼ਰ ਸਨ |
ਰੈਣਕ ਬਾਜ਼ਾਰ 'ਚ ਕਬਜ਼ੇ ਹਟਾਉਣ ਦਾ ਨਿਗਮ ਦੀ ਟੀਮ ਦਾ ਹੋਇਆ ਵਿਰੋਧ
ਜਲੰਧਰ-ਨਗਰ ਨਿਗਮ ਦੀ ਟੀਮ ਵਲੋਂ ਰੈਣਕ ਬਾਜ਼ਾਰ 'ਚ ਲੋਕਾਂ ਦੇ ਕਬਜ਼ੇ ਹਟਾਉਣ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ | ਦੱਸਿਆ ਜਾਂਦਾ ਹੈ ਕਿ ਨਿਗਮ ਦੀ ਟੀਮ ਪੁਲਿਸ ਮੁਲਾਜ਼ਮਾਂ ਸਮੇਤ ਦੁਕਾਨਾਂ ਬਾਹਰ ਅੱਗੇ ਤੱਕ ਪਏ ਸਾਮਾਨ ਨੂੰ ਹਟਾਉਣ ਲਈ ਕਹਿ ਰਹੀ ਸੀ ਤਾਂ ਉਸ ਵੇਲੇ ਕਈ ਲੋਕਾਂ ਨੇ ਵਿਰੋਧ ਕੀਤਾ ਕਿ ਇਕ ਪਾਸੇ ਤਾਂ ਕੰਮ ਨਹੀਂ ਹਨ ਤਾਂ ਦੂਜਾ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਚੇਤੇ ਰਹੇ ਕਿ ਨਿਗਮ ਦੀ ਟੀਮ ਇਸ ਇਲਾਕੇ 'ਚ ਦੁਕਾਨਾਂ ਦੇ ਅੱਗੇ ਤੱਕ ਪਏ ਸਾਮਾਨ ਨੂੰ ਹਟਾਉਣਾ ਚਾਹੁੰਦੀ ਸੀ ਕਿ ਕਾਫੀ ਅੱਗੇ ਤਕ ਸਾਮਾਨ ਲਗਾਇਆ ਗਿਆ ਹੈ ਜਿਸ ਕਰ ਕੇ ਲੋਕਾਂ ਦਾ ਲੰਘਣਾ ਔਖਾ ਹੋ ਰਿਹਾ ਹੈ | ਦੁਕਾਨਦਾਰਾਂ ਦੀ ਨਿਗਮ ਦੀ ਟੀਮ ਨਾਲ ਕਾਫੀ ਬਹਿਸ ਹੋਈ | ਕਬਜ਼ੇ ਹਟਾਉਣ ਲਈ ਆਈ ਟੀਮ ਦਾ ਦੁਕਾਨਦਾਰਾਂ ਨੇ ਕਾਫੀ ਵਿਰੋਧ ਕੀਤਾ ਜਿਸ ਕਰ ਕੇ ਨਿਗਮ ਦੀ ਟੀਮ ਨੂੰ ਬਿਨਾਂ ਕਾਰਵਾਈ ਕੀਤੇ ਹੀ ਵਾਪਸ ਚਲੇ ਜਾਣਾ ਪਿਆ | ਨਿਗਮ ਟੀਮ ਦਾ ਕਹਿਣਾ ਸੀ ਕਿ ਕਈ ਵਾਰ ਕਬਜ਼ਿਆਂ ਨੂੰ ਹਟਾਉਣ ਲਈ ਕਿਹਾ ਗਿਆ ਸੀ ਪਰ ਇਸ ਦੇ ਬਾਵਜੂਦ ਕਈ ਫੁੱਟ ਅੱਗੇ ਤੱਕ ਕਬਜ਼ੇ ਕਰ ਲਏ ਜਾਂਦੇ ਹਨ ਜਿਸ ਕਰ ਕੇ ਟ੍ਰੈਫ਼ਿਕ ਜਾਮ ਹੋ ਜਾਂਦਾ ਹੈ | ਦੂਜੇ ਪਾਸੇ ਤਹਿਬਾਜ਼ਾਰੀ ਵਿਭਾਗ ਨੇ ਕਾਰਵਾਈ ਕਰਨ ਲਈ ਗਈ ਨਿਗਮ ਟੀਮ ਦਾ ਵਿਰੋਧ ਕਰਨ ਵਾਲੇ ਇਕ ਦਰਜਨ ਦੇ ਕਰੀਬ ਦੁਕਾਨਦਾਰਾਂ ਦੇ ਚਲਾਨ ਕੱਟ ਦਿੱਤੇ ਹਨ | ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਦਾ ਕਹਿਣਾ ਸੀ ਕਿ ਚਲਾਨ ਅੱਜ ਦੁਕਾਨਦਾਰਾਂ ਨੂੰ ਮਿਲ ਜਾਣਗੇ |

ਪੰਜਾਬੀ ਜ਼ਬਾਨ ਤੇ ਜ਼ਮੀਨ ਦੀ ਰਾਖੀ ਲਈ ਲੋਕ ਲਹਿਰ ਉਸਾਰਨ ਦੀ ਲੋੜ

ਜਲੰਧਰ, 8 ਮਾਰਚ (ਜਸਪਾਲ ਸਿੰਘ, ਰਣਜੀਤ ਸਿੰਘ ਸੋਢੀ)-ਕੌਮਾਂਤਰੀ ਮਾਂ ਬੋਲੀ ਦਿਵਸ ਦੇ ਸਬੰਧ 'ਚ ਪੰਜਾਬ ਜਾਗਿ੍ਤੀ ਮੰਚ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹੋਰਨਾਂ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਗਿਆ 11ਵਾਂ ਪੰਜਾਬੀ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਨੂਰਮਹਿਲ, 8 ਮਾਰਚ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਠੱਗੀ ਮਾਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾਂ ਨੇ ਦੱਸਿਆ ਕਿ ਇਹ ਮੁਕੱਦਮਾ ਬਲਜੀਤ ਕੌਰ ਰੁੜਕੀ ਥਾਣਾ ਗੁਰਾਇਆ ਦੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ ਹੇਠ ਵਿਅਕਤੀ 'ਤੇ ਮੁਕੱਦਮਾ ਦਰਜ

ਨਕੋਦਰ, 8 ਮਾਰਚ (ਗੁਰਵਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ ਜਬਰ ਜਨਾਹ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਕਾਬੂ ਕਰ ਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਥਾਣਾ ਸਦਰ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਹੈ ਕਿ ਸ਼ੰਕਰ ਚੌਕੀ ਇੰਚਾਰਜ ਏ. ਐਸ. ਆਈ. ਰਾਜਿੰਦਰ ਸਿੰਘ ਨੂੰ ਮਿਲੀ ...

ਪੂਰੀ ਖ਼ਬਰ »

7 ਕੋਰੋਨਾ ਮਰੀਜ਼ਾਂ ਦੀ ਮੌਤ, 191 ਨਵੇਂ ਮਾਮਲੇ ਆਏ ਸਾਹਮਣੇ

ਜਲੰਧਰ, 8 ਮਾਰਚ (ਐੱਮ. ਐੱਸ. ਲੋਹੀਆ)-ਜ਼ਿਲ•ੇ 'ਚ ਕੋਰੋਨਾ ਪ੍ਰਭਾਵਿਤ 3 ਔਰਤਾਂ ਸਮੇਤ 7 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 745 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 191 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਗਿਣਤੀ 22732 ਪਹੁੰਚ ਗਈ ਹੈ | ਮਿ੍ਤਕਾਂ 'ਚ ...

ਪੂਰੀ ਖ਼ਬਰ »

ਮਹਿਲਾ ਦਿਵਸ ਮੌਕੇ ਗਾਂਧੀ ਵਨਿਤਾ ਆਸ਼ਰਮ ਦੀਆਂ ਲੜਕੀਆਂ ਵਲੋਂ ਪ੍ਰਸ਼ਾਸਨ ਦਾ ਵਿਰੋਧ

ਜਲੰਧਰ, 8 ਮਾਰਚ (ਐੱਮ. ਐੱਸ. ਲੋਹੀਆ)-ਕਾਨੂੰਨੀ ਪ੍ਰਕਿਰਿਆ ਕਰ ਕੇ ਸਮਾਜ ਤੋਂ ਅਲੱਗ ਰੱਖੀਆਂ ਨਾਬਾਲਗਾ ਲੜਕੀਆਂ ਲਈ ਬਣਾਏ ਗਾਂਧੀ ਵਨਿਤਾ ਆਸ਼ਰਮ 'ਚ ਰਹਿ ਰਹਿਆਂ ਲੜਕੀਆਂ 'ਚੋਂ ਬਾਲਗ ਹੋ ਚੁੱਕੀਆਂ 46 ਲੜਕੀਆਂ ਲੜਕੀਆਂ ਨੇ ਆਪਣੀ ਆਜ਼ਾਦੀ ਦੀ ਮੰਗ ਨੂੰ ਲੈ ਕੇ ਪ੍ਰਸ਼ਾਸ਼ਨ ...

ਪੂਰੀ ਖ਼ਬਰ »

ਸੰਤ ਸੁਰਿੰਦਰ ਦਾਸ ਕਠਾਰ ਵਾਲੇ ਨਹੀਂ ਰਹੇ

ਜਲੰਧਰ/ਡਰੋਲੀ ਕਲਾਂ, 8 ਮਾਰਚ (ਜਸਪਾਲ ਸਿੰਘ, ਸੰਤੋਖ ਸਿੰਘ)-ਦਲਿਤ ਸਮਾਜ ਦੀ ਉੱਘੀ ਧਾਰਮਿਕ ਸ਼ਖ਼ਸੀਅਤ ਸੰਤ ਸੁਰਿੰਦਰ ਦਾਸ ਕਠਾਰ ਵਾਲਿਆਂ (60) ਦਾ ਅੱਜ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਉਨ੍ਹਾਂ ...

ਪੂਰੀ ਖ਼ਬਰ »

ਕਾਰ ਤੇ ਐਕਟਿਵਾ ਵਿਚਕਾਰ ਟੱਕਰ 'ਚ ਔਰਤ ਦੀ ਮੌਤ

ਆਦਮਪੁਰ, 8 ਮਾਰਚ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਆਦਮਪੁਰ-ਭੋਗਪੁਰ ਰੋਡ 'ਤੇ ਪੈਂਦੇ ਪਿੰਡ ਨੰਗਲ ਸਲਾਲਾ ਦੇ ਨੇੜੇ ਆਲਟੋ ਕਾਰ ਨੰਬਰ ਪੀ ਬੀ. 07 ਏ. ਜੇ. 5605 ਤੇ ਐਕਟਿਵਾ ਨੰਬਰ ਪੀ ਬੀ. 07 ਏ. ਐਮ. 9894 ਵਿਚਕਾਰ ਟੱਕਰ ਹੋ ਜਾਣ ਕਾਰਨ ਐਕਟਿਵਾ ਚਾਲਕ ਔਰਤ ਦੀ ਮੌਤ ਹੋ ਜਾਣ ਦੀ ਖਬਰ ...

ਪੂਰੀ ਖ਼ਬਰ »

ਨਕਲੀ ਪਾਸਪੋਰਟ ਸੇਵਾ ਪੋਰਟਲਾਂ ਤੋਂ ਲੋਕ ਸੁਚੇਤ ਰਹਿਣ-ਬਾਲੀ

ਜਲੰਧਰ 8 ਮਾਰਚ (ਸ਼ਿਵ ਸ਼ਰਮਾ)-ਖੇਤਰੀ ਪਾਸਪੋਰਟ ਅਫ਼ਸਰ ਰਾਜ ਕੁਮਾਰ ਬਾਲੀ ਨੇ ਲੋਕਾਂ ਨੂੰ ਨਕਲੀ ਪਾਸਪੋਰਟ ਸੇਵਾ ਪੋਰਟਲਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਈ ਨਕਲੀ ਪੋਰਟਲਾਂ ਨਾਲ ਲੋਕ ਭਰਮ ਵਿਚ ਆ ਜਾਂਦੇ ਹਨ ਤੇ ਇਸ ਕਰਕੇ ਇਨ੍ਹਾਂ ਤੋਂ ਸੁਚੇਤ ...

ਪੂਰੀ ਖ਼ਬਰ »

ਗੈਸ ਸਿਲੰਡਰ 'ਚੋਂ ਗੈਸ ਕੱਢਦੇ ਲੱਗੀ ਦੁਕਾਨ 'ਚ ਅੱਗ, ਦੁਕਾਨਦਾਰ ਨੇ ਭੱਜ ਕੇ ਬਚਾਈ ਜਾਨ

ਮਕਸੂਦਾਂ, 8 ਮਾਰਚ (ਲਖਵਿੰਦਰ ਪਾਠਕ)-ਗਲੋਬ ਕਾਲੋਨੀ ਨੇੜੇ ਇਕ ਦੁਕਾਨ 'ਚ ਗੈਸ ਚੁੱਲੇ੍ਹ ਠੀਕ ਕਰਨ ਵਾਲੀ ਦੁਕਾਨ 'ਚ ਅਚਾਨਕ ਅੱਗ ਲੱਗਣ ਕਾਰਨ ਪੂਰੇ ਮੁਹੱਲੇ 'ਚ ਦਹਿਸ਼ਤ ਫੈਲ ਗਏ | ਦੁਕਾਨਦਾਰ ਨੇ ਭੱਜ ਕੇ ਆਪਣੀ ਜਾਣ ਬਚਾਈ ਪਰ ਦੁਕਾਨ 'ਚ ਅੰਦਰ ਕਾਫੀ ਸਾਮਾਨ ਸੜ ਗਿਆ | ਘਟਨਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 'ਪੰਜਾਬ ਮੰਗਦਾ ਹਿਸਾਬ' ਮੁਹਿੰਮ ਤਹਿਤ ਧਰਨੇ

ਜਲੰਧਰ, 8 ਮਾਰਚ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਜਲੰਧਰ ਕੇਂਦਰੀ ਵਲੋਂ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਜਲੰਧਰ ਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਅਤੇ ਸੀਨੀਅਰ ਅਕਾਲੀ ਆਗੂ ਐੱਚ. ਐੱਸ. ਵਾਲੀਆ ਜਨਰਲ ਸਕੱਤਰ ਵਪਾਰ ਵਿੰਗ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 'ਪੰਜਾਬ ਮੰਗਦਾ ਹਿਸਾਬ' ਮੁਹਿੰਮ ਤਹਿਤ ਧਰਨੇ

ਜਲੰਧਰ, 8 ਮਾਰਚ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਜਲੰਧਰ ਕੇਂਦਰੀ ਵਲੋਂ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਜਲੰਧਰ ਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਅਤੇ ਸੀਨੀਅਰ ਅਕਾਲੀ ਆਗੂ ਐੱਚ. ਐੱਸ. ਵਾਲੀਆ ਜਨਰਲ ਸਕੱਤਰ ਵਪਾਰ ਵਿੰਗ ...

ਪੂਰੀ ਖ਼ਬਰ »

ਮੇਜਰ ਸਿੰਘ ਇਕ ਨਿਰਪੱਖ, ਅਗਾਂਹਵਧੂ ਤੇ ਸੰਘਰਸ਼ਸ਼ੀਲ ਧਿਰਾਂ ਦੀ ਹਾਮੀ ਪੱਤਰਕਾਰ ਸਨ-ਤੱਗੜ

ਜਲੰਧਰ, 8 ਮਾਰਚ (ਹਰਵਿੰਦਰ ਸਿੰਘ ਫੁੱਲ)-ਸੀ. ਪੀ. ਆਈ. (ਐਮ) ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਲਹਿੰਬਰ ਸਿੰਘ ਤੱਗੜ ਨੇ ਪੰਜਾਬ ਤੇ ਪੰਜਾਬੀ ਦੇ ਪ੍ਰਸਿੱਧ ਅਤੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਚਾਨਕ ਵਿਛੋੜੇ 'ਤੇ ਬਹੁਤ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ | ਇਕ ...

ਪੂਰੀ ਖ਼ਬਰ »

ਖੇੜਾ ਜਮਸ਼ੇਰ ਦੇ ਕਿਸਾਨਾਂ ਵਲੋਂ ਰਿੰਗ ਰੋਡ ਲਈ ਜ਼ਮੀਨ ਦੇਣ ਤੋਂ ਕੋਰੀ ਨਾਂਹ

ਜਮਸ਼ੇਰ ਖ਼ਾਸ, 8 ਮਾਰਚ (ਅਵਤਾਰ ਤਾਰੀ)-ਭਾਰਤੀ ਕਿਸਾਨ ਯੂਨੀਅਨ ਖੇੜਾ ਜਮਸ਼ੇਰ 'ਚ ਮੀਟਿੰਗ ਗੁਰਦੁਆਰਾ ਗੁਰਦਰਸ਼ਨ (ਮੜ ਵਾਲਾ ਸਾਹਿਬ) ਖੇੜਾ ਵਿਖੇ ਜਮਸ਼ੇਰ, ਪ੍ਰਤਾਪਪੁਰਾ, ਕੰਗ ਸਾਹਬੂ, ਚਿੱਤੇਆਣੀ, ਕਾਦੀਆਂ ਵਾਲ, ਕੋਟ ਖੁਰਦ, ਕੁੱਕੜ ਪਿੰਡ, ਖਜ਼ੂਰਲਾ ਸਮੇਤ 25 ਪਿੰਡਾਂ ...

ਪੂਰੀ ਖ਼ਬਰ »

ਮਨਦੀਪ ਸਿੰਘ ਮਿੱਠੂ ਖ਼ਿਲਾਫ਼ ਰਾਜਨੀਤੀ ਤੋਂ ਪ੍ਰੇਰਿਤ ਮੁਹਿੰਮ ਮੰਦਭਾਗੀ-ਬੇਦੀ

ਜਲੰਧਰ, 8 ਮਾਰਚ (ਹਰਵਿੰਦਰ ਸਿੰਘ ਫੁੱਲ)-ਗੁਰੂ ਘਰਾਂ 'ਚ ਜੋੜਿਆ ਦੀ ਨਿਸ਼ਕਾਮ ਸੇਵਾ ਕਰਨ ਵਾਲੀ ਜਥੇਬੰਦੀ ਗੁਰਮੁਖ ਸੇਵਕ ਦਲ ਦੀ ਇਕ ਜ਼ਰੂਰੀ ਮੀਟਿੰਗ ਸਥਾਨਕ ਗੁਰਦੁਆਰਾ ਰਸਤਾ ਮੁਹੱਲਾ ਵਿਖੇ ਹੋਈ | ਜਿਸ 'ਚ ਸੰਸਥਾ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ ਬੇਦੀ ਨੇ ਨਗਰ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਰੀਜ਼ਾਂ ਦੀ ਭੀੜ ਨਾਲ ਕੋਰੋਨਾ ਫੈਲਣ ਦਾ ਖ਼ਤਰਾ

ਜਲੰਧਰ, 8 ਮਾਰਚ (ਐੱਮ. ਐੱਸ. ਲੋਹੀਆ)-ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜਿਥੇ ਸ਼ਹਿਰ ਦੇ ਤੰਗ ਬਾਜ਼ਾਰ ਤੇ ਜਨਤਕ ਸਥਾਨਾਂ 'ਤੇ ਇਕੱਠੀ ਹੋਣ ਵਾਲੀ ਭੀੜ 'ਤੇ ਲਗਾਮ ਲਗਾਉਣ ਦੀ ਜ਼ਰੂਰਤ ਹੈ, ਉਥੇ ਸਿਵਲ ਹਸਪਤਾਲ 'ਚ ਮਰੀਜ਼ਾਂ ਦੀ ਭੀੜ ਨਾਲ ਵੀ ਕੋਰੋਨਾ ਵਾਇਰਸ ਦੇ ...

ਪੂਰੀ ਖ਼ਬਰ »

ਰਾਜਪੂਤ ਕਲਿਆਣ ਬੋਰਡ ਦੇ ਉੱਪ ਚੇਅਰਮੈਨ ਬਲਬੀਰ ਸਿੰਘ ਚੌਹਾਨ ਦਾ ਸਨਮਾਨ

ਜਲੰਧਰ, 8 ਮਾਰਚ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਵਲ਼ੋਂ ਸਿਮਰਨ ਕੰਪਲੈਕਸ ਵਿਖੇ ਕਰਵਾਏ ਗਏ ਇੱਕ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ 'ਚ ਰਾਜਪੂਤ ਕਲਿਆਣ ਬੋਰਡ ਦੇ ਸੀਨੀਅਰ ਉੱਪ ਚੇਅਰਮੈਨ ਬਲਬੀਰ ਸਿੰਘ ਚੌਹਾਨ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਮਹਿਲਾ ਅਧਿਕਾਰੀਆਂ ਤੇ ਹੋਰਨਾਂ ਨੂੰ ਫੁੱਲਾਂ ਵਾਲੇ ਬੂਟੇ ਭੇਟ

ਜਲੰਧਰ, 8 ਮਾਰਚ (ਐੱਮ. ਐੱਸ. ਲੋਹੀਆ)-ਕੌਮਾਂਤਰੀ ਮਹਿਲਾ ਦਿਵਸ ਨੂੰ ਵੱਖਰੇ ਅੰਦਾਜ਼ 'ਚ ਮਨਾਉਣ ਲਈ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿਘ ਭੁੱਲਰ ਵਲੋਂ ਪਲਿਸ ਕਮਿਸ਼ਨਰ ਦਫ਼ਤਰ ਵਿਖੇ ਮਹਿਲਾ ਪੁਲਿਸ ਅਫ਼ਸਰਾਂ ਤੇ ਹੋਰ ਆਉਣ ਵਾਲੀਆਂ ਮਹਿਲਾਵਾਂ ਨੂੰ ਫੁੱਲਾਂ ...

ਪੂਰੀ ਖ਼ਬਰ »

ਸਵ. ਭਾਈ ਸ਼ਿੰਗਾਰਾ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਕਾਲਾ ਸੰਘਿਆਂ, 8 ਮਾਰਚ (ਬਲਜੀਤ ਸਿੰਘ ਸੰਘਾ)-ਸਿੱਖ ਸੰਘਰਸ਼ ਵਿਚ ਲੰਬੇ ਸਮੇਂ ਤੋਂ ਸੰਘਰਸ਼ਸ਼ੀਲ ਬੱਬਰ ਖ਼ਾਲਸਾ ਜਥੇਬੰਦੀ ਦੇ ਮੁਖੀ ਭਾਈ ਰੇਸ਼ਮ ਸਿੰਘ ਬੱਬਰ ਦੇ ਭਰਾ ਸ਼ਿੰਗਾਰਾਂ ਸਿੰਘ ਜੋ ਪਿਛਲੇ ਦਿਨੀਂ ਸਵਰਗ ਸੁਧਾਰ ਗਏ ਸਨ, ਉਨ੍ਹਾਂ ਨਮਿਤ ਰੱਖੇ ਗਏ ਸਹਿਜ ਪਾਠ ...

ਪੂਰੀ ਖ਼ਬਰ »

ਕਾਲੀਆਂ ਪੱਟੀਆਂ ਬੰਨ੍ਹ ਕੇ ਰੋਹ ਭਰਪੂਰ ਮੁਜ਼ਾਹਰਾ

ਜਲੰਧਰ, 8 ਮਾਰਚ (ਜਸਪਾਲ ਸਿੰਘ)-ਮਹਿਲਾ ਦਿਵਸ ਮੌਕੇ ਜਨਵਾਦੀ ਇਸਤਰੀ ਸਭਾ ਪੰਜਾਬੀ ਵਲੋਂ ਗੜ੍ਹਾ ਵਿਖੇ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖ਼ਿਲਾਫ਼ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਮਹਿਲਾ ਆਗੂ ਡਾ: ਰਘਬੀਰ ਕੌਰ ਨੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਦੀ ...

ਪੂਰੀ ਖ਼ਬਰ »

ਕੂੜੇ ਦੇ ਡੰਪ ਨੂੰ ਲੈ ਕੇ ਗੜ੍ਹਾ ਰੋਡ 'ਤੇ ਨਾਅਰੇਬਾਜ਼ੀ

ਜਲੰਧਰ, 8 ਮਾਰਚ (ਸ਼ਿਵ)-ਕੂੜੇ ਦਾ ਡੰਪ ਬਣਾਉਣ ਤੋਂ ਨਾਰਾਜ਼ ਕੈਂਟ ਰੋਡ ਗੜ੍ਹਾ ਦੇ ਲੋਕ ਲੋਕਾਂ ਨੇ ਨਾਅਰੇਬਾਜ਼ੀ ਕੀਤੀ | ਨਾਰਾਜ਼ ਲੋਕਾਂ ਦਾ ਕਹਿਣਾ ਸੀ ਕਿ ਇਸ ਜਗਾਂ 'ਤੇ ਕਈ ਵਾਰ ਕੂੜੇ ਦਾ ਡੰਪ ਬਣਾਉਣ ਤੋਂ ਰੋਕਿਆ ਗਿਆ ਸੀ ਪਰ ਇਸ ਦੇ ਬਾਵਜੂਦ ਨਿਗਮ ਵਲੋਂ ਉਨ੍ਹਾਂ ਦੀ ...

ਪੂਰੀ ਖ਼ਬਰ »

ਆਰ. ਯੂ. ਬੀ. ਨੂੰ ਲੈ ਕੇ ਹੈਨਰੀ ਨੂੰ ਮਿਲੇ ਦੁਕਾਨਦਾਰ

ਜਲੰਧਰ, 8 ਮਾਰਚ (ਸ਼ਿਵ)-ਟਾਂਡਾ ਰੋਡ ਫਾਟਕ 'ਤੇ ਬਣਨ ਵਾਲੇ ਆਰ. ਯੂ. ਬੀ. ਨੂੰ ਲੈ ਕੇ ਦੁਕਾਨਦਾਰਾਂ ਦੇ ਇਕ ਵਕਤ ਨੇ ਸਾਬਕਾ ਵਿਧਾਇਕ ਤੇ ਕਾਂਗਰਸੀ ਦੇ ਸੀਨੀਅਰ ਆਗੂ ਅਵਤਾਰ ਹੈਨਰੀ ਨੂੰ ਮਿਲ ਕੇ ਇਸ ਮਾਮਲੇ 'ਚ ਆਰ. ਯੂ. ਬੀ. ਦਾ ਜਗਾਂ ਹੋਰ ਬਦਲ 'ਤੇ ਕੰਮ ਕਰਨ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ ਜਲੰਧਰ, 8 ਮਾਰਚ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਵਰੁਣ ਨਾਗਪਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਘੁਬੀਰ ਸਿੰਘ ਉਰਫ ਲਾਡੀ ਵਾਸੀ ਤੇਜ ਮੋਹਨ ਨਗਰ, ਜਲੰਧਰ ਨੂੰ 2 ਸਾਲ ਦੀ ਕੈਦ ...

ਪੂਰੀ ਖ਼ਬਰ »

ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਕੋਰੀਅਨ ਨੇ ਹਾਕੀ ਖਿਡਾਰੀਆਂ ਨੂੰ ਗੁਰ ਦੱਸੇ

ਜਲੰਧਰ, 8 ਮਾਰਚ (ਸਾਬੀ)-ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਕੋਰੀਅਨ ਨੇ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਸੁਰਜੀਤ ਹਾਕੀ ਸੁਸਾਇਟੀ ਵਲੋਂ ਚਲਾਏ ਜਾ ਰਹੇ ਹਾਕੀ ਕੋਚਿੰਗ ਕੈਪ ਦੌਰਾਨ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਆਪਣੇ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਜਲੰਧਰ, 8 ਮਾਰਚ (ਚੰਦੀਪ ਭੱਲਾ)-ਪੰਜਾਬ ਦੇ ਬਜਟ ਮੌਕੇ ਜੁਆਇੰਟ ਐਕਸ਼ਨ ਕਮੇਟੀ ਜਲੰਧਰ ਵਲੋਂ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਹੇਠ ਡੀ. ਸੀ. ਦਫਤਰ ਦੇ ਬਾਹਰ ਮੁੱਖ ਮੰਤਰੀ ਤੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਆਪਣਾ ਰੋਸ ਜਾਹਿਰ ਕੀਤਾ ਗਿਆ | ਇਸ ਦੌਰਾਨ ਪ੍ਰਧਾਨ ...

ਪੂਰੀ ਖ਼ਬਰ »

ਰਾਤ ਨੂੰ ਬਿਜਲੀ ਤੇ ਦਿਨ ਭਰ ਪਾਣੀ ਲਈ ਤਰਸੇ ਦਿਓਲ ਨਗਰ ਨਿਵਾਸੀ

ਜਲੰਧਰ, 8 ਮਾਰਚ (ਚੰਦੀਪ ਭੱਲਾ)-ਸਥਾਨਕ ਨਕੋਦਰ ਰੋਡ 'ਤੇ ਸਥਿਤ ਕੌਂਸਲਰ ਵਿਰੇਸ਼ ਮਿੰਟੂ ਦੇ ਇਲਾਕੇ ਦਿਓਲ ਨਗਰ ਤੇ ਨਿਊ ਦਿਓਲ ਨਗਰ ਦੇ ਨਿਵਾਸੀ ਅੱਜ ਦਿਨ ਭਰ ਪਾਣੀ ਦੀ ਬੂੰਦ ਬੂੰਦ ਨੂੰ ਤਰਸ ਕੇ ਰਹਿ ਗਏ | ਬੀਤੀ ਰਾਤ ਬਾਰਿਸ਼ ਤੇ ਤੇਜ਼ ਹਵਾਵਾਂ ਕਰ ਕੇ ਇਲਾਕੇ ਦੀ ਬਿਜਲੀ ...

ਪੂਰੀ ਖ਼ਬਰ »

ਬੀਮਾ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਜਲੰਧਰ, 8 ਮਾਰਚ (ਚੰਦੀਪ ਭੱਲਾ)-ਭਾਰਤੀ ਜੀਵਨ ਬੀਮਾ ਨਿਗਮ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਡਲ ਦਫ਼ਤਰ ਦੇ ਬਾਹਰ ਰੋਸ ਵਿਖਾਵਾ ਕੀਤਾ | ਇਸ ਮੌਕੇ ਨਾਰਦਨ ਜ਼ੋਨ ਇੰਸ਼ੋਰੈਂਸ ਇੰਪਲਾਈਜ਼ ਐਸੋਸੀਏਸ਼ਨ ਦੇ ਵੇਦ ਕੁਮਾਰ, ਆਸ਼ੀਸ਼ ਕੁਮਾਰ, ਦਵਿੰਦਰ ਧੀਰ ...

ਪੂਰੀ ਖ਼ਬਰ »

ਕਾਂਗਰਸ ਦਾ ਬਜਟ ਦਲਿਤਾਂ ਤੇ ਪਛੜੇ ਵਰਗਾਂ ਨਾਲ 73 ਸਾਲਾਂ ਤੋਂ ਚੱਲ ਰਹੀ ਕਾਰਸ਼ਤਾਨੀ-ਜਸਵੀਰ ਸਿੰਘ ਗੜ੍ਹੀ

ਜਲੰਧਰ ਛਾਉਣੀ, 8 ਮਾਰਚ (ਪਵਨ ਖਰਬੰਦਾ)-ਕਾਂਗਰਸ ਆਜ਼ਾਦੀ ਦੇ 73 ਸਾਲਾਂ ਵਿਚ ਝੂਠੇ ਵਾਅਦਿਆਂ ਨਾਲ ਪੰਜਾਬੀਆਂ ਨਾਲ ਧੋਖਾ ਤੇ ਕਾਰਸ਼ਤਾਨੀਆ ਕਰ ਰਹੀ ਹੈ, ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਵਿਧਾਨ ਸਭਾ ਨਕੋਦਰ ਤੇ ...

ਪੂਰੀ ਖ਼ਬਰ »

ਸ਼ਹੀਦ ਭਾਈ ਰਮਿੰਦਰ ਸਿੰਘ ਟੈਣੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜਲੰਧਰ, 8 ਮਾਰਚ (ਹਰਵਿੰਦਰ ਸਿੰਘ ਫੁੱਲ)-ਸ਼ਹੀਦ ਭਾਈ ਰਮਿੰਦਰ ਜੀਤ ਸਿੰਘ ਟੈਣੀ ਬੱਬਰ ਤੇ ਬੀਬੀ ਮਨਜੀਤ ਕੌਰ ਦਾ 28ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨਾਂ 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਜਬਰ ਤੋੜ ...

ਪੂਰੀ ਖ਼ਬਰ »

ਛਾਉਣੀ ਦੇ ਜਵਾਹਰ ਪਾਰਕ 'ਚ ਇਸ ਵਾਰ ਨਹੀਂ ਹੋਵੇਗਾ ਫਲਾਵਰ ਸ਼ੋਅ

ਜਲੰਧਰ ਛਾਉਣੀ, 8 ਮਾਰਚ (ਪਵਨ ਖਰਬੰਦਾ)-ਕੰਟੋਨਮੈਂਟ ਬੋਰਡ ਵਲੋਂ ਹਰ ਸਾਲ ਕਰਵਾਇਆ ਜਾਣ ਵਾਲਾ ਫਲਾਵਰ ਸ਼ੋਅ ਇਸ ਵਾਰ ਕੰਟੋਨਮੈਂਟ ਬੋਰਡ ਦੇ ਅਧੀਨ ਆਉਂਦੇ ਜਵਾਹਰ ਪਾਰਕ 'ਚ ਕੋਰੋਨਾ ਮਹਾਂਮਾਰੀ ਕੋਵਿਡ 19 ਦੇ ਮੱਦੇਨਜ਼ਰ ਨਹੀਂ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਹੀਦ ਭਾਈ ਰਮਿੰਦਰ ਸਿੰਘ ਟੈਣੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜਲੰਧਰ, 8 ਮਾਰਚ (ਹਰਵਿੰਦਰ ਸਿੰਘ ਫੁੱਲ)-ਸ਼ਹੀਦ ਭਾਈ ਰਮਿੰਦਰ ਜੀਤ ਸਿੰਘ ਟੈਣੀ ਬੱਬਰ ਤੇ ਬੀਬੀ ਮਨਜੀਤ ਕੌਰ ਦਾ 28ਵਾਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨਾਂ 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਜਬਰ ਤੋੜ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX