ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਦਿੱਲੀ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਹਰਿਦੁਆਰ ਦੇ ਕੁੰਭ ਮੇਲੇ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਜਰਾਤ ਪਰਤ ਰਹੇ 49 ਲੋਕ ਕੋਰੋਨਾ ਪਾਜ਼ੀਟਿਵ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਪੰਜਾਬ ਨੇ ਦਿੱਲੀ ਨੂੰ 196 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜ਼ਿਲ੍ਹਾ ਗੁਰਦਾਸਪੁਰ ਅੰਦਰ 96 ਨਵੇਂ ਮਾਮਲੇ ਆਏ ਸਾਹਮਣੇ,9 ਮਰੀਜ਼ਾਂ ਦੀ ਹੋਈ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਅੰਦਰ 96 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ...
ਬੁਢਲਾਡਾ 'ਚ ਕੋਰੋਨਾ ਨਾਲ 4 ਮੌਤਾਂ
. . .  1 day ago
ਬੁਢਲਾਡਾ , 18 ਅਪ੍ਰੈਲ (ਸਵਰਨ ਸਿੰਘ ਰਾਹੀ)- ਬੁਢਲਾਡਾ ਖੇਤਰ ਅੰਦਰ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਸ਼ਹਿਰ ਅੰਦਰ 3 ਕੋਰੋਨਾ ਪਾਜ਼ੀਟਿਵ ਬਜ਼ੁਰਗਾਂ ਅਤੇ ਪਿੰਡ ਹਸਨਪੁਰ ਦੇ ਇਕ ਵਿਅਕਤੀ ਸਮੇਤ 4 ...
 
ਮੋਗਾ ਵਿਚ ਟੁਟਿਆ ਕਰੋਨਾ ਦਾ ਕਹਿਰ ਇਕ ਮੌਤ , 91 ਆਏ ਨਵੇਂ ਮਾਮਲੇ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਕਹਿਰ ਬਣ ਕੇ ਟੁਟਿਆ ਹੈ ਅਤੇ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੇ ਨਾਲ ਇਕੋ ਦਿਨ 91 ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 4371 ਹੋਣ ਦੇ ਨਾਲ ਸਰਗਰਮ ...
ਅੰਮ੍ਰਿਤਸਰ 'ਚ ਕੋਰੋਨਾ ਦੇ 742 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 742 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 27023 ਹੋ ਗਏ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਨੇ ਕੋਲਕਾਤਾ ਨੂੰ 38 ਦੌੜਾਂ ਨਾਲ ਹਰਾਇਆ
. . .  1 day ago
ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ ,18 ਅਪ੍ਰੈਲ -ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਅਤੇ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ ਕੀਤੀ ...
ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , 8 ਕਿਸਾਨ ਨੂੰ ਗ੍ਰਿਫਤਾਰ
. . .  1 day ago
ਚੰਡੀਗੜ੍ਹ , 18 ਅਪ੍ਰੈਲ -ਹਰਿਆਣਾ ਦੇ ਹਿਸਾਰ ਵਿਚ ਭਾਜਪਾ ਨੇਤਾਵਾਂ ਰਣਬੀਰ ਗੰਗਵਾ ਅਤੇ ਸੋਨਾਲੀ ਫੋਗਾਟ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਅਤੇ 8 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ...
ਐਕਸਾਈਜ਼ ਵਿਭਾਗ ਵੱਲੋਂ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ,28000 ਲੀਟਰ ਲਾਹਣ ਬਰਾਮਦ
. . .  1 day ago
ਹਰੀਕੇ ਪੱਤਣ , 18 ਅਪ੍ਰੈਲ (ਸੰਜੀਵ ਕੁੰਦਰਾ)- ਐਕਸਾਈਜ਼ ਵਿਭਾਗ ਤਰਨਤਾਰਨ, ਫਿਰੋਜ਼ਪੁਰ ਅਤੇ ਹਰੀਕੇ ਪੁਲਿਸ ਨੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਸਹਿਯੋਗ ਨਾਲ ਹਰੀਕੇ ਮੰਡ ਖੇਤਰ ਵਿਚ ਛਾਪੇਮਾਰੀ ਦੌਰਾਨ 28000 ...
ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਹੋਇਆ ਕੋਰੋਨਾ
. . .  1 day ago
ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 'ਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਅੱਜ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਪੋਰਟ ਵੀ ਪਾਜ਼ੀਟਿਵ ਆਈ ...
ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ
. . .  1 day ago
ਅੰਮ੍ਰਿਤਸਰ, 18 ਅਪ੍ਰੈਲ {ਜੱਸ}-ਸਰਬੰਸਦਾਨੀ, ਹਿੰਦ ਦੀ ਚਾਦਰ, ਸਰਬ ਕਲਾ ਸੰਪੂਰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ...
ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਦੀ ਕੁੱਟ ਮਾਰ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਜੋਇੰਟ ਸੈਕਟਰੀ ਯੂਥ ਅਮਿਤ ਪੁਰੀ ਜਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਧੰਦੇ ਦਾ ਰਿਹਾ ਸੀ ਤਾਂ ਸਥਾਨਕ ਸ਼ਹਿਰ ਦੇ ਸਾਂਈ ...
ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  1 day ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  1 day ago
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  1 day ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  1 day ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  1 day ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  1 day ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  1 day ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  1 day ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਪਹਿਲਾ ਸਫ਼ਾ

ਨਕਸਲੀਆਂ ਨੇ ਅਗਵਾ ਕੋਬਰਾ ਕਮਾਂਡੋ ਦੀ ਤਸਵੀਰ ਕੀਤੀ ਜਾਰੀ

ਬੀਜਾਪੁਰ, 7 ਅਪ੍ਰੈਲ (ਏਜੰਸੀ)-3 ਅਪ੍ਰੈਲ ਨੂੰ ਨਕਸਲੀਆਂ ਵਲੋਂ ਹਮਲੇ ਤੋਂ ਬਾਅਦ ਅਗਵਾ ਕੀਤੇ ਕੋਬਰਾ ਕਮਾਂਡੋ ਰਾਕੇਸ਼ਵਰ ਸਿੰਘ ਮਿਨਹਾਸ ਦੀ ਨਕਸਲੀਆਂ ਵਲੋਂ ਜਾਰੀ ਕੀਤੀ ਇਕ ਫੋਟੋ, ਜਿਸ 'ਚ ਉਹ ਇਕ ਝੌ ਾਪੜੀ 'ਚ ਬੈਠਾ ਹੋਇਆ ਹੈ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ | ਇਸ ਫੋਟੋ 'ਚ ਸੀ.ਆਰ.ਪੀ.ਐਫ. ਦੀ 210 ਕੋਬਰਾ ਬਟਾਲੀਅਨ ਦਾ ਕਮਾਂਡੋ ਰਾਕੇਸ਼ਵਰ ਸਿੰਘ ਮਿਨਹਾਸ ਨਕਸਲੀਆਂ ਤੋਂ ਬਗੈਰ ਇਕੱਲਾ ਹੀ ਇਕ ਝੌ ਾਪੜੀ 'ਚ ਬੈਠਾ ਹੋਇਆ ਹੈ | ਇਸ ਫੋਟੋ ਸਬੰਧੀ ਬਸਤਰ ਰੇਂਜ ਪੁਲਿਸ ਦੇ ਆਈ.ਜੀ. ਸੁੰਦਰਰਾਜ ਪੀ. ਨੇ ਦੱਸਿਆ ਕਿ ਅਸੀਂ ਹਾਲਾਤ 'ਤੇ ਕਰੀਬ ਤੋਂ ਨਜ਼ਰ ਰੱਖ ਰਹੇ ਹਾਂ ਤੇ ਜਵਾਨ ਦੀ ਸੁਰੱਖਿਅਤ ਘਰ ਵਾਪਸੀ ਲਈ ਸਾਰੇ ਸੰਭਵ ਕਦਮ ਉਠਾ ਰਹੇ ਹਾਂ |
ਪਰਿਵਾਰਿਕ ਮੈਂਬਰਾਂ ਵਲੋਂ ਜੰਮੂ 'ਚ ਪ੍ਰਦਰਸ਼ਨ
ਜੰਮੂ, (ਏਜੰਸੀ)- ਛੱਤੀਸਗੜ੍ਹ 'ਚ ਨਕਸਲੀਆਂ ਵਲੋਂ ਅਗਵਾ ਕੀਤੇ ਕੋਬਰਾ ਕਮਾਂਡੋ ਦੇ ਰਿਸ਼ਤੇਦਾਰਾਂ ਨੇ ਸਰਕਾਰ ਤੋਂ ਕਮਾਂਡੋ ਰਾਕੇਸ਼ਵਰ ਸਿੰਘ ਮਿਨਹਾਸ ਦੀ ਸੁਰੱਖਿਅਤ ਘਰ ਵਾਪਸੀ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਕਰਕੇ ਜੰਮੂ-ਪੁਣਛ ਹਾਈਵੇਅ ਜਾਮ ਕੀਤਾ | ਪ੍ਰਦਰਸ਼ਨ ਵਾਲੀ ਜਗ੍ਹਾ 'ਤੇ ਸਰਕਾਰ ਨੂੰ ਭਾਵੁਕ ਅਪੀਲ ਕਰਦਿਆਂ ਕਮਾਂਡੋ ਮਿਨਹਾਸ ਦੀ ਪਤਨੀ ਮੀਨੂ ਨੇ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਮੇਰੇ ਪਤੀ ਦੀ ਸੁਰੱਖਿਅਤ ਘਰ ਵਾਪਸੀ ਲਈ ਉਸ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ | ਅਸੀਂ ਚਾਹੰੁਦੇ ਹਾਂ ਕਿ ਸਰਕਾਰ ਸਾਨੂੰ ਦੱਸੇ ਕਿ ਉਸ ਦੀ ਸੁਰੱਖਿਅਤ ਘਰ ਵਾਪਸੀ ਲਈ ਕੀ ਕਦਮ ਚੁੱਕੇ ਜਾ ਰਹੇ ਹਨ |

ਪੰਜਾਬ 'ਚ 30 ਅਪ੍ਰੈਲ ਤੱਕ ਸਿਆਸੀ ਇਕੱਠਾਂ 'ਤੇ ਪਾਬੰਦੀ, ਸੂਬੇ ਭਰ 'ਚ ਰਾਤ ਦਾ ਕਰਫ਼ਿਊ

• ਉਲੰਘਣਾ ਕਰਨ ਵਾਲਿਆਂ 'ਤੇ ਮੁਕੱਦਮੇ ਹੋਣਗੇ ਦਰਜ • ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਲਈ ਮਾਸਕ ਪਾਉਣਾ ਲਾਜ਼ਮੀ
ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਸੂਬੇ 'ਚ ਕੋਵਿਡ-19 ਮਾਮਲਿਆਂ ਦੀ ਵਧਦੀ ਰਫ਼ਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 30 ਅਪ੍ਰੈਲ ਤੱਕ ਸਿਆਸੀ ਇਕੱਠਾਂ 'ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ ਤੇ ਕਿਹਾ ਹੈ ਕਿ ਇਸ ਦੀ ਉਲੰਘਣਾ ਕਰਨ ਵਾਲੇ ਸਮੇਤ ਸਿਆਸੀ ਆਗੂਆਂ 'ਤੇ ਆਫ਼ਤ ਪ੍ਰਬੰਧਨ ਐਕਟ (ਡੀ. ਐਮ. ਏ.) ਤੇ ਮਹਾਂਮਾਰੀ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਜਾਣਗੇ | ਮੁੱਖ ਮੰਤਰੀ ਨੇ ਰਾਤ ਨੂੰ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਰਾਤ ਦਾ ਕਰਫ਼ਿਊ, ਜੋ ਕਿ ਅਜੇ ਤੱਕ 12 ਜ਼ਿਲਿ੍ਹਆਂ ਤੱਕ ਹੀ ਸੀਮਤ ਸੀ, ਦਾ ਘੇਰਾ ਵਧਾਉਂਦੇ ਹੋਏ ਇਸ ਨੂੰ ਪੂਰੇ ਸੂਬੇ 'ਚ ਲਾਗੂ ਕਰਨ ਦਾ ਐਲਾਨ ਕੀਤਾ ਹੈ ਤੇ ਇਸ ਦੇ ਨਾਲ ਹੀ ਅੰਤਿਮ ਰਸਮਾਂ/ਦਾਹ-ਸਸਕਾਰਾਂ/ਵਿਆਹਾਂ ਮੌਕੇ ਹੋਣ ਵਾਲੇ ਅੰਦਰੂਨੀ ਇਕੱਠਾਂ ਲਈ ਵਿਅਕਤੀਆਂ ਦੀ ਗਿਣਤੀ 50 ਤੇ ਬਾਹਰੀ ਇਕੱਠਾਂ ਲਈ ਇਹ ਗਿਣਤੀ 100 ਤੱਕ ਸੀਮਤ ਕਰਨ ਦੇ ਵੀ ਹੁਕਮ ਦਿੱਤੇ ਹਨ | ਸਰਕਾਰੀ ਮੁਲਾਜ਼ਮਾਂ ਲਈ ਦਫ਼ਤਰੀ ਸਮੇਂ ਦੌਰਾਨ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ | ਇਹ ਨਵੀਆਂ ਪਾਬੰਦੀਆਂ ਪਹਿਲਾਂ ਲਾਈਆਂ ਗਈਆਂ ਪਾਬੰਦੀਆਂ, ਜਿਨ੍ਹਾਂ 'ਚ ਸਕੂਲਾਂ ਤੇ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨਾ ਸ਼ਾਮਿਲ ਹੈ, ਸਮੇਤ 30 ਅਪ੍ਰੈਲ ਤੱਕ ਲਾਗੂ ਰਹਿਣਗੀਆਂ ਪਰ ਮਾਲਾਂ ਵਿਚਲੇ ਦੁਕਾਨਦਾਰਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ, ਕਿਉਂ ਜੋ ਮੁੱਖ ਮੰਤਰੀ ਵਲੋਂ ਹਰ ਦੁਕਾਨ 'ਚ ਕਿਸੇ ਵੀ ਸਮੇਂ 10 ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ, ਜਦੋਂਕਿ ਪਹਿਲਾਂ ਕਿਸੇ ਵੀ ਮਾਲ 'ਚ ਇੱਕੋ ਸਮੇਂ 100 ਤੋਂ ਵੱਧ ਵਿਅਕਤੀਆਂ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਸੀ | ਇਸ ਦਾ ਅਰਥ ਇਹ ਹੈ ਕਿ ਕਿਸੇ ਵੀ ਸਮੇਂ 20 ਦੁਕਾਨਾਂ ਵਾਲੇ ਮਾਲ 'ਚ 200 ਵਿਅਕਤੀ ਦਾਖਲ ਹੋ ਸਕਦੇ ਹਨ | ਕੋਵਿਡ-19 ਦੀ ਸਥਿਤੀ ਦੀ ਹਫ਼ਤਾਵਾਰੀ ਸਮੀਖਿਆ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਪਾਜ਼ੀਟਿਵ ਤੇ ਮੌਤ ਦੀਆਂ ਦਰਾਂ 'ਚ ਵਾਧੇ 'ਤੇ ਚਿੰਤਾ ਜ਼ਾਹਰ ਕੀਤੀ | ਉਨ੍ਹਾਂ ਕਿਹਾ ਕਿ ਇਹ ਫਿਕਰ ਵਾਲੀ ਗੱਲ ਹੈ ਕਿ ਪੰਜਾਬ 'ਚ 85 ਫ਼ੀਸਦੀ ਤੋਂ ਵੱਧ ਮਾਮਲੇ ਯੂ. ਕੇ. ਦੇ ਵਾਇਰਸ ਵਾਲੇ ਹਨ, ਜੋ ਕਿ ਜ਼ਿਆਦਾ ਤੇਜ਼ੀ ਨਾਲ ਫੈਲਦਾ ਤੇ ਜ਼ਹਿਰੀਲਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ ਕੋਵਿਡ-19 ਮਾਮਲਿਆਂ 'ਚ ਹੋ ਰਹੇ ਵਾਧੇ ਨੂੰ ਰੋਕਣ ਲਈ ਕਰੜੇ ਕਦਮ ਚੁੱਕਣ ਤੋਂ ਇਲਾਵਾ ਹੋਰ ਕੋਈ ਰਾਹ ਨਹੀਂ ਸੀ | ਹਾਲਾਂਕਿ, ਪਹਿਲਾਂ ਲਾਈਆਂ ਗਈਆਂ ਪਾਬੰਦੀਆਂ ਦੇ ਕਾਰਨ ਬੀਤੇ ਕੁਝ ਦਿਨਾਂ ਦੌਰਾਨ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 'ਚ ਕੁਝ ਸਥਿਰਤਾ ਆਈ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਇਕੱਠਾਂ 'ਤੇ ਪਾਬੰਦੀ ਲਾਉਣ ਲਈ ਮਜਬੂਰ ਹੋਣਾ ਪਿਆ ਹੈ, ਕਿਉਂਕਿ ਸਿਆਸੀ ਦਲਾਂ ਨੂੰ ਅਜਿਹੇ ਇਕੱਠ ਕਰਨ ਤੋਂ ਵਰਜਣ ਲਈ ਉਨ੍ਹਾਂ ਵਲੋਂ ਕੀਤੀਆਂ ਗਈਆਂ ਅਪੀਲਾਂ ਨੂੰ ਦਰਕਿਨਾਰ ਕਰ ਦਿੱਤਾ ਗਿਆ, ਬਾਵਜੂਦ ਇਸ ਦੇ ਕਿ ਕਾਂਗਰਸ ਪਾਰਟੀ ਨੇ ਆਪਣੇ ਤੌਰ 'ਤੇ ਪਹਿਲਾਂ ਹੀ ਬੀਤੇ ਮਹੀਨੇ ਇਸ ਫੈਸਲੇ ਦਾ ਐਲਾਨ ਕਰ ਦਿੱਤਾ ਸੀ ਕਿ ਪਾਰਟੀ ਵਲੋਂ ਕੋਈ ਵੀ ਰੈਲੀ ਜਾਂ ਜਨਤਕ ਮੀਟਿੰਗ ਨਹੀਂ ਕੀਤੀ ਜਾਵੇਗੀ |
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 30 ਅਪ੍ਰੈਲ ਤੱਕ ਕਿਸੇ ਵੀ ਤਰ੍ਹਾਂ ਦੇ ਸਮਾਜਿਕ, ਸੱਭਿਆਚਾਰਕ ਜਾਂ ਖੇਡ ਇਕੱਠਾਂ ਤੇ ਇਸ ਦੇ ਨਾਲ ਸਬੰਧਿਤ ਸਮਾਗਮਾਂ ਦੀ ਇਜਾਜ਼ਤ ਹਰਗਿਜ਼ ਨਹੀਂ ਦਿੱਤੀ ਜਾਵੇਗੀ | ਸਾਰੇ ਸਰਕਾਰੀ ਦਫ਼ਤਰਾਂ 'ਚ ਵਿਅਕਤੀਗਤ ਤੌਰ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ 'ਤੇ ਪਾਬੰਦੀ ਲਾਉਂਦੇ ਹੋਏ ਇਸ ਮਕਸਦ ਲਈ ਆਨਲਾਈਨ ਤੇ ਵਰਚੁਅਲ ਤਰੀਕੇ ਅਪਣਾਉਣ 'ਤੇ ਜ਼ੋਰ ਦਿੱਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਸਰਕਾਰੀ ਮੁਲਾਜ਼ਮਾਂ ਲਈ ਇਹ ਜ਼ਰੂਰੀ ਹੋਵੇਗਾ ਕਿ ਦਫਤਰੀ ਸਮੇਂ ਦੌਰਾਨ ਲਾਜ਼ਮੀ ਤੌਰ 'ਤੇ ਮਾਸਕ ਪਾ ਕੇ ਰੱਖਣ | ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਆਮ ਲੋਕਾਂ ਨੂੰ ਵੀ ਸਿਰਫ ਜ਼ਰੂਰੀ ਸੇਵਾਵਾਂ ਲਈ ਹੀ ਸਰਕਾਰੀ ਦਫ਼ਤਰਾਂ 'ਚ ਜਾਣ ਲਈ ਕਿਹਾ ਜਾਵੇਗਾ ਤੇ ਸਬੰਧਿਤ ਵਿਭਾਗਾਂ ਵਲੋਂ ਰਜਿਸਟਰੀਆਂ ਆਦਿ ਦੇ ਰੋਜ਼ਾਨਾ ਦੇ ਕੰਮਾਂ ਲਈ ਮੁਲਾਕਾਤ ਦਾ ਸਮਾਂ ਸੀਮਤ ਗਿਣਤੀ 'ਚ ਹੀ ਦਿੱਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਸਿਨੇਮਾ ਹਾਲਾਂ ਦੇ ਆਪਣੀ ਕੁੱਲ ਸਮਰੱਥਾ ਦੇ 50 ਫ਼ੀਸਦੀ ਤੱਕ ਹੀ ਆਪਣੀ ਕਾਰਵਾਈ ਚਲਾਉਣ ਅਤੇ ਮੈਡੀਕਲ ਤੇ ਨਰਸਿੰਗ ਕਾਲਜਾਂ ਨੂੰ ਛੱਡ ਕੇ ਬਾਕੀ ਸਕੂਲਾਂ ਅਤੇ ਸਿੱਖਿਆ ਸੰਸਥਾਨਾਂ ਦੇ ਬੰਦ ਰਹਿਣ ਦੇ ਹੁਕਮ 30 ਅਪ੍ਰੈਲ ਤੱਕ ਕਾਇਮ ਰਹਿਣਗੇ | ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਨਾਈਟ ਕਰਫ਼ਿਊ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ |

ਸਰਕਾਰੀ ਤੇ ਨਿੱਜੀ ਕੰਮਕਾਜੀ ਸਥਾਨਾਂ 'ਤੇ 11 ਤੋਂ ਸ਼ੁਰੂ ਹੋਵੇਗਾ ਟੀਕਾਕਰਨ

ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)-ਸਰਕਾਰ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ 'ਚ 100 ਯੋਗ ਲਾਭਪਾਤਰੀਆਂ ਵਾਲੇ ਸਰਕਾਰੀ ਜਾਂ ਨਿੱਜੀ ਕੰਮ ਵਾਲੇ ਸਥਾਨਾਂ 'ਤੇ ਕੋਵਿਡ-19 ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੀ 11 ਅਪ੍ਰੈਲ ਤੋਂ ਇਜਾਜ਼ਤ ਦੇਵੇਗੀ | ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ 'ਚ ਕਿਹਾ ਕਿ 45 ਸਾਲ ਜਾਂ ਇਸ ਤੋਂ ਜ਼ਿਆਦਾ ਦੀ ਉਮਰ ਦੀ ਆਬਾਦੀ ਦਾ ਕਾਫ਼ੀ ਹਿੱਸਾ ਅਰਥ ਵਿਵਸਥਾ ਦੇ ਸੰਗਠਿਤ ਖੇਤਰ 'ਚ ਹੈ ਤੇ ਦਫ਼ਤਰਾਂ (ਸਰਕਾਰੀ ਅਤੇ ਨਿੱਜੀ) 'ਚ ਰਸਮੀ ਕਿੱਤੇ ਜਾਂ ਨਿਰਮਾਣ ਅਤੇ ਸੇਵਾਵਾਂ 'ਚ ਸ਼ਾਮਿਲ ਹੈ | ਉਨ੍ਹਾਂ ਲਿਖਿਆ ਕਿ ਇਸ ਆਬਾਦੀ ਤੱਕ ਟੀਕਾਕਰਨ ਦੀ ਪਹੁੰਚ ਵਧਾਉਣ ਦੇ ਉਦੇਸ਼ ਨਾਲ ਕੰਮ ਵਾਲੀਆਂ ਥਾਵਾਂ (ਸਰਕਾਰੀ ਅਤੇ ਨਿੱਜੀ ਦੋਵੇਂ), ਜਿਥੇ 100 ਦੇ ਕਰੀਬ ਯੋਗ ਅਤੇ ਇੱਛੁਕ ਲਾਭਪਾਤਰੀ ਹਨ, ਨੂੰ ਮੌਜੂਦਾ ਕੋਵਿਡ ਟੀਕਾਕਰਨ ਸੈਂਟਰਾਂ ਨਾਲ ਜੋੜ ਕੇ ਇਨ੍ਹਾਂ ਸਥਾਨਾਂ 'ਤੇ ਕੋਵਿਡ-19 ਟੀਕਾਕਰਨ ਮੁਹਿੰਮ ਚਲਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਸੂਬੇ ਕੰਮ ਵਾਲੇ ਸਥਾਨ 'ਤੇ ਟੀਕਾਕਰਨ ਸ਼ੁਰੂ ਕਰਨ ਲਈ ਨਿੱਜੀ/ਸਰਕਾਰੀ ਸੈਕਟਰ ਦੇ ਮਾਲਕਾਂ ਅਤੇ ਪ੍ਰਬੰਧਕਾਂ ਨਾਲ ਵਿਚਾਰ-ਚਰਚਾ ਸ਼ੁਰੂ ਕਰ ਸਕਦੇ ਹਨ | ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ 'ਚ ਅਜਿਹੇ ਕੰਮ ਵਾਲੇ ਸਥਾਨਾਂ 'ਤੇ ਟੀਕਾਕਰਨ ਕੇਂਦਰ 11 ਅਪ੍ਰੈਲ, 2021 ਤੋਂ ਸ਼ੁਰੂ ਕੀਤੇ ਜਾ ਸਕਦੇ ਹਨ |

ਪਾਕਿ ਵਲੋਂ ਵਿਸਾਖੀ ਲਈ 1100 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ

ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)-ਪਾਕਿਸਤਾਨ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ 12 ਅਪ੍ਰੈਲ ਤੋਂ 22 ਅਪ੍ਰੈਲ ਤੱਕ ਪਾਕਿਸਤਾਨ 'ਚ ਵਿਸਾਖੀ ਸਮਾਗਮਾਂ 'ਚ ਸ਼ਮੂਲੀਅਤ ਕਰਨ ਲਈ 1100 ਤੋਂ ਜ਼ਿਆਦਾ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ | ਹਾਈ ਕਮਿਸ਼ਨ ਨੇ ਕਿਹਾ ਕਿ 1947 ਦੇ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਭਾਰਤ-ਪਾਕਿ ਦਰਮਿਆਨ ਹੋਏ ਪ੍ਰੋਟੋਕਾਲ ਤਹਿਤ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂ ਹਰ ਸਾਲ ਵੱਖ-ਵੱਖ ਧਾਰਮਿਕ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਪਾਕਿਸਤਾਨ ਜਾਂਦੇ ਹਨ | ਇਸ ਵਿਚ ਅੱਗੇ ਕਿਹਾ ਗਿਆ ਹੈ ਕਿ ਪੰਜਾਬੀਆਂ ਅਤੇ ਸਿੱਖਾਂ ਲਈ ਵਿਸਾਖੀ ਦੇ ਵਿਸ਼ੇਸ਼ ਮਹੱਤਵ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਵਲੋਂ ਵਿਸ਼ੇਸ਼ ਸੰਕੇਤ ਵਜੋਂ ਵੀਜ਼ੇ ਜਾਰੀ ਕੀਤੇ ਗਏ ਹਨ | ਹਾਈ ਕਮਿਸ਼ਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰਨਾ ਪਾਕਿਸਤਾਨ ਸਰਕਾਰ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇਣ ਲਈ ਕੋਸ਼ਿਸ਼ਾਂ ਦਾ ਹਿੱਸਾ ਹੈ | ਦੋਵੇਂ ਦੇਸ਼ਾਂ ਵਲੋਂ ਆਪਣੇ ਸੰਬੰਧਾਂ ਨੂੰ ਅੱਗੇ ਵਧਾਉਣ ਲਈ ਉਤਸੁਕਤਾ ਦੇ ਕੁੱਝ ਸੰਕੇਤਾਂ ਦਰਮਿਆਨ ਇਹ ਵੀਜ਼ੇ ਜਾਰੀ ਕੀਤੇ ਗਏ ਹਨ |

ਟੋਲ ਪਲਾਜ਼ੇ ਚਲਾ ਰਹੀਆਂ ਕੰਪਨੀਆਂ ਵਲੋਂ 'ਨੁਕਸਾਨ ਭਰਪਾਈ ਕਰਜ਼ੇ' ਅਤੇ ਮੁਆਵਜ਼ੇ ਦੀ ਮੰਗ

ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 7 ਅਪ੍ਰੈਲ- ਪੰਜਾਬ 'ਚ ਟੋਲ ਪਲਾਜ਼ੇ ਚਲਾ ਰਹੀਆਂ ਦੋ ਕੰਪਨੀਆਂ ਨੇ ਸੂਬਾ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਿਸਾਨ ਅੰਦੋਲਨ ਕਾਰਨ ਮਹੀਨਿਆਂ ਤੋਂ ਬੰਦ ਪਏ ਟੋਲ ਪਲਾਜ਼ਿਆਂ ਕਾਰਨ ਕੰਪਨੀਆਂ ਨੂੰ ਜੋ ਵਿੱਤੀ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਲਈ ਜਾਂ ਤਾਂ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਜੇ ਮੁਆਵਜ਼ਾ ਦੇਣਾ ਸੰਭਵ ਨਹੀਂ ਤਾਂ ਉਨ੍ਹਾਂ ਨੂੰ ਆਮਦਨੀ ਘਾਟਾ ਕਰਜ਼ਾ (ਰੈਵੇਨਿਊ ਸ਼ੌਰਟਫਾਲ ਲੋਨ) ਦਿੱਤਾ ਜਾਵੇ | ਕੰਪਨੀ ਰੋਹਨ ਰਾਜਦੀਪ ਟੋਲਵੇਜ਼ ਲਿਮਟਿਡ ਤੇ ਐਟਲਾਂਟਾ ਰੋਪੜ ਟੋਲਵੇਜ਼ ਪ੍ਰਾਈਵੇਟ ਲਿਮਟਿਡ ਨੇ ਪੰਜਾਬ ਲੋਕ ਨਿਰਮਾਣ ਵਿਭਾਗ ਨੂੰ ਲਿਖੇ ਤਾਜ਼ਾ ਪੱਤਰਾਂ 'ਚ ਕਿਹਾ ਹੈ ਕਿ ਪਿਛਲੇ 6 ਮਹੀਨਿਆਂ ਤੋਂ ਕਿਸਾਨ ਯੂਨੀਅਨਾਂ ਵਲੋਂ ਟੋਲ ਵਸੂਲੀ 'ਤੇ ਲਾਈ ਗਈ ਰੋਕ, ਰਾਜ ਦਾ ਵਿਸ਼ਾ (ਸਟੇਟ ਇਸ਼ੂ) ਹੈ ਤੇ ਇਨ੍ਹਾਂ ਰੋਕਾਂ ਕਾਰਨ ਕੰਪਨੀਆਂ ਤੋਂ ਆਪਣੇ ਬੈਂਕ ਕਰਜ਼ੇ ਨਹੀਂ ਚੁਕਾਏ ਜਾ ਰਹੇ ਤੇ ਬੈਂਕਾਂ ਵਲੋਂ ਸਾਨੂੰ ਕਰਜ਼ਿਆਂ ਦੀ ਅਦਾਇਗੀ ਲਈ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ | ਪੱਤਰਾਂ 'ਚ ਕੰਪਨੀਆਂ ਨੇ ਵਿਸ਼ੇਸ਼ ਤੌਰ 'ਤੇ ਬਲਾਚੌਰ-ਹੁਸ਼ਿਆਰਪੁਰ-ਦਸੂਹਾ ਸੜਕ, ਪਟਿਆਲਾ-ਸਮਾਣਾ-ਪਾਤੜਾਂ ਸੜਕ, ਕੀਰਤਪੁਰ ਸਾਹਿਬ ਅਨੰਦਪੁਰ ਸਾਹਿਬ-ਊਨਾ ਸੜਕ, ਦਾਖਾ-ਰਾਏਕੋਟ-ਬਰਨਾਲਾ ਸੜਕ, ਮੋਰਿੰਡਾ-ਕੁਰਾਲੀ-ਸਿਸਵਾਂ ਸੜਕ, ਜਗਰਾਉਂ-ਨਕੋਦਰ ਸੜਕ, ਰੋਪੜ-ਚਮਕੌਰ ਸਾਹਿਬ-ਨੀਲੋਂ ਦੋਰਾਹਾ ਸੜਕ 'ਤੇ ਸਥਿਤ ਟੋਲ ਪਲਾਜ਼ਿਆਂ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਵਿੱਤੀ ਘਾਟੇ ਦੇ ਬਾਵਜੂਦ ਉਨ੍ਹਾਂ ਵਲੋਂ ਸੜਕਾਂ ਦਾ ਰੱਖ-ਰਖਾਵ ਕੀਤਾ ਜਾ ਰਿਹਾ ਹੈ, ਪ੍ਰੰਤੂ ਟੋਲ ਵਸੂਲੀ ਤੋਂ ਪਏ ਘਾਟੇ ਕਾਰਨ ਦਾਖਾ-ਰਾਏਕੋਟ- ਬਰਨਾਲਾ ਤੇ ਮੋਰਿੰਡਾ-ਕੁਰਾਲੀ-ਸਿਸਵਾਂ ਦੀ ਮੁਰੰਮਤ ਦਾ ਵੱਡਾ ਕੰਮ ਆਰੰਭ ਨਹੀਂ ਹੋ ਸਕਿਆ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਇਸ ਕੰਮ ਲਈ ਸਮੇਂ 'ਚ ਵਾਧਾ ਮਿਲਣਾ ਚਾਹੀਦਾ ਹੈ | ਇਸ ਦੇ ਨਾਲ ਹੀ ਕੰਪਨੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਵਿੱਤੀ ਘਾਟੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਤੇ ਪੁਲਿਸ ਦੀ ਮਦਦ ਨਾਲ ਟੋਲ ਵਸੂਲੀ ਸ਼ੁਰੂ ਕਰਵਾਈ ਜਾਵੇ |
ਟੋਲ ਕੰਪਨੀਆਂ ਦੀ ਲੋਕ ਨਿਰਮਾਣ ਮੰਤਰੀ ਤੇ ਅਧਿਕਾਰੀਆਂ ਨਾਲ ਹੋਈ ਬੈਠਕ
ਪੱਤਰ 'ਚ ਇਕ ਕੰਪਨੀ ਨੇ ਲੋਕ ਨਿਰਮਾਣ ਵਿਭਾਗ ਦੇ ਚੀਫ਼ ਇੰਜੀਨੀਅਰ ਨੂੰ ਇਹ ਵੀ ਦੱਸਿਆ ਕਿ ਉਪਰੋਕਤ ਮਸਲੇ ਨੂੰ ਲੈ ਕੇ ਲੰਘੀ 4 ਮਾਰਚ ਨੂੰ ਉਨ੍ਹਾਂ ਦੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਤੇ ਮਹਿਕਮੇ ਦੇ ਅਧਿਕਾਰੀਆਂ ਨਾਲ ਬੈਠਕ ਹੋਈ ਸੀ, ਜਿਸ ਦੇ ਸਿੱਟੇ ਵਜੋਂ ਕੰਪਨੀਆਂ ਨੂੰ ਪਏ ਘਾਟੇ ਦੇ ਸਮੁੱਚੇ ਵੇਰਵੇ ਸਰਕਾਰ ਨੂੰ ਭੇਜੇ ਗਏ ਹਨ | ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਉਪਰੋਕਤ ਮਸਲੇ ਬਾਰੇ ਕੇਂਦਰ ਸਰਕਾਰ ਦੀ ਕੌਮੀ ਸ਼ਾਹਰਾਹ ਅਥਾਰਿਟੀ (ਐਨ. ਐਚ. ਏ. ਆਈ.) ਨੇ ਵੀ ਪਿਛਲੇ ਦਿਨੀਂ ਪੰਜਾਬ ਸਰਕਾਰ ਨੂੰ ਪੱਤਰ ਲਿਖਦਿਆਂ ਕਿਹਾ ਸੀ ਕਿ ਪੰਜਾਬ ਦੇ ਟੋਲ ਪਲਾਜ਼ੇ ਬੰਦ ਹੋਣ ਕਾਰਨ ਕੰਪਨੀਆਂ ਨੂੰ ਲਗਪਗ 500 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ, ਜਿਸ ਦੀ ਭਰਪਾਈ ਕੇਂਦਰ ਨੂੰ ਕਰਨੀ ਪਵੇਗੀ | ਪੱਤਰ 'ਚ ਇਹ ਵੀ ਕਿਹਾ ਗਿਆ ਸੀ ਕਿ ਜੇ ਰਾਜ ਸਰਕਾਰ ਨੇ ਟੋਲ ਪਲਾਜ਼ੇ ਨਾ ਖੁਲ੍ਹਵਾਏ ਤਾਂ ਇਸ ਦਾ ਅਸਰ ਪੰਜਾਬ ਦੇ ਆਗਾਮੀ ਸ਼ਾਹਰਾਹ ਪ੍ਰਾਜੈਕਟਾਂ 'ਤੇ ਪਵੇਗਾ |

ਸਰਹੱਦ 'ਤੇ ਪਾਕਿ ਤਸਕਰ ਹਲਾਕ

2 ਏ.ਕੇ.47 ਰਾਈਫਲਾਂ ਤੇ 22 ਪੈਕਟ ਹੈਰੋਇਨ ਬਰਾਮਦ
ਫ਼ਿਰੋਜ਼ਪੁਰ 'ਚ 35 ਕਰੋੜ ਦੀ ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ

ਬੱਚੀਵਿੰਡ, 7 ਅਪ੍ਰੈਲ (ਬਲਦੇਵ ਸਿੰਘ ਕੰਬੋ)-ਬੀਤੀ ਰਾਤ ਅੰਮਿ੍ਤਸਰ ਸੈਕਟਰ ਅਧੀਨ ਆਉਂਦੀ ਸੀਮਾਂ ਵਰਤੀ ਚੌਕੀ ਕੱਕੜ (ਫਾਰਵਰਡ) ਦੇ ਖੇਤਰ 'ਚ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ. ਐਸ. ਐਫ.) ਦੀ ਸਾਂਝੀ ਕਾਰਵਾਈ ਦੌਰਾਨ ਇਕ ਪਾਕਿਸਤਾਨੀ ਨਸ਼ਾ ਤਸਕਰ ਮਾਰਿਆ ਗਿਆ ਅਤੇ ਘਟਨਾ ਸਥਾਨ ਤੋਂ ਵੱਡੀ ਮਾਤਰਾ 'ਚ ਹੈਰੋਇਨ ਅਤੇ ਹਥਿਆਰ ਬਰਾਮਦ ਹੋਏ | ਪੁਲਿਸ ਅਨੁਸਾਰ ਅੰਮਿ੍ਤਸਰ ਦਿਹਾਤੀ ਪੁਲਿਸ ਨੂੰ ਮੁਖਬਰ ਦੁਆਰਾ ਸੂਚਨਾ ਮਿਲੀ ਕਿ ਨਸ਼ਾ ਤਸਕਰਾਂ ਵਲੋਂ ਹੈਰੋਇਨ ਅਤੇ ਹਥਿਆਰਾਂ ਦੀ ਵੱਡੀ ਖੇਪ ਭਾਰਤ ਵੱਲ ਭੇਜਣ ਵਾਲੀ ਯੋਜਨਾ ਬਣਾਈ ਜਾ ਰਹੀ ਹੈ | ਸੂਚਨਾ ਮਿਲਣ 'ਤੇ ਡੀ.ਐਸ.ਪੀ. (ਡੀ.) ਗੁਰਿੰਦਰਪਾਲ ਸਿੰਘ, ਏ.ਐਸ.ਪੀ. ਅਭਿਮੰਨਿਊ ਰਾਣਾ ਦੇ ਅਧਾਰਿਤ ਟੀਮ ਦਾ ਗਠਨ ਕੀਤਾ ਗਿਆ, ਜਿਸ ਦੀ ਅਗਵਾਈ ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਵਲੋਂ ਕੀਤੀ ਗਈ | ਮੁਖਬਰ ਦੀ ਨਿਸ਼ਾਨਦੇਹੀ ਵਾਲੇ ਖੇਤਰ 'ਚ ਪੂਰੇ ਯੋਜਨਾਬੱਧ ਢੰਗ ਨਾਲ ਨੇਪਰੇ ਚਾੜ੍ਹੇ ਅਪਰੇਸ਼ਨ ਦੌਰਾਨ ਇਕ ਪਾਕਿਸਤਾਨੀ ਨਸ਼ਾ ਤਸਕਰ ਢੇਰ ਹੋ ਗਿਆ, ਜਦੋਂ ਕਿ ਉਸ ਦੇ ਦੂਸਰੇ ਸਾਥੀ ਹਨੇਰੇ ਦਾ ਲਾਭ ਉਠਾ ਕੇ ਮੁੜ ਪਾਕਿਸਤਾਨ ਵਾਲੇ ਖੇਤਰ ਵੱਲ ਨੂੰ ਦੌੜ ਜਾਣ 'ਚ ਸਫਲ ਰਹੇ | ਸਵੇਰੇ ਚਲਾਏ ਤਲਾਸ਼ੀ ਅਭਿਆਨ ਦੌਰਾਨ 22 ਪੈਕਟ ਹੈਰੋਇਨ, ਇਕ ਸਾਈਗਾ-ਐਮ.ਕੇ. ਰਾਈਫਲ, ਇਕ ਏ.ਕੇ.47 ਰਾਈਫਲ, ਪਾਕਿਸਤਾਨੀ ਕਰੰਸੀ, ਇਕ ਨੋਕੀਆ ਫ਼ੋਨ ਅਤੇ 2 ਪਾਕਿਸਤਾਨੀ ਸਿੰਮ ਤੇ 4 ਇੰਚ ਮੋਟਾਈ ਅਤੇ 15 ਫੁੱਟ ਲੰਬਾਈ ਵਾਲਾ ਨੀਲੇ ਰੰਗ ਦਾ ਪਾਈਪ (ਪਾਕਿ ਦਾ ਬਣਿਆ) ਬਰਾਮਦ ਕੀਤਾ | ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮੁਢਲੀ ਜਾਂਚ ਦੌਰਾਨ ਮਾਰੇ ਗਏ ਪਾਕਿਸਤਾਨੀ ਨਸ਼ਾ ਤਸਕਰ ਦੇ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਜਗਦੀਸ਼ ਸਿੰਘ ਭੂਰਾ ਅਤੇ ਉਸ ਦੇ ਸਾਥੀ ਜਸਪਾਲ ਸਿੰਘ ਪੁਤਰਾਨ ਕਰਤਾਰ ਸਿੰਘ ਵਾਸੀ ਪਿੰਡ ਗੱਟੀ ਰਾਜੋਕੇ, (ਜ਼ਿਲ੍ਹਾ ਗੁਰਦਾਸਪੁਰ) ਨਾਲ ਸਬੰਧ ਸਨ, ਦੇ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ | ਪੁਲਿਸ ਅਨੁਸਾਰ ਜਗਦੀਸ਼ ਸਿੰਘ ਭੂਰਾ ਇਸ ਵੇਲੇ ਬੈਲਜੀਅਮ 'ਚ ਰਹਿ ਰਿਹਾ ਹੈ ਅਤੇ ਕਈ ਦੇਸ਼ ਵਿਰੋਧੀ ਗਤੀਵਿਧੀਆਂ 'ਚ ਸ਼ਾਮਿਲ ਹੈ | ਜਦੋਂ ਕਿ ਜਸਪਾਲ ਸਿੰਘ ਦੇ ਪਾਕਿਸਤਾਨ ਦੀ ਬਦਨਾਮ ਖੁਫੀਆ ਏਜੰਸੀ ਆਈ.ਐਸ.ਆਈ. ਨਾਲ ਸਬੰਧ ਹਨ | ਇਸ ਦੇ ਨਾਂਅ ਕਈ ਅਪਰਾਧਿਕ ਮਾਮਲੇ ਦਰਜ ਹਨ | ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਐੱਨ.ਡੀ. ਪੀ. ਐੱਸ . 25/ 27/ 54/ 59/ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਫ਼ਿਰੋਜ਼ਪੁਰ ਪੁਲਿਸ ਤੇ ਬੀ.ਐੱਸ.ਐਫ. ਨੇ ਕੀਤੀ ਸਾਂਝੀ ਕਾਰਵਾਈ
ਫ਼ਿਰੋਜ਼ਪੁਰ, (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ)-ਨਾਰਕੋਟਿਕ ਸੈੱਲ ਫ਼ਿਰੋਜ਼ਪੁਰ ਅਤੇ ਬੀ.ਐੱਸ.ਐਫ. ਦੀ ਸਾਂਝੀ ਟੀਮ ਵਲੋਂ ਨਸ਼ਾ ਤਸਕਰ ਨੂੰ ਕਾਬੂ ਕਰਕੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ | ਇਸ ਸਬੰਧੀ ਸੀਨੀਅਰ ਪੁਲਿਸ ਕਪਤਾਨ ਭਾਗੀਰਥ ਸਿੰਘ ਮੀਨਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਰਤਨ ਸਿੰਘ ਬਰਾੜ ਕਪਤਾਨ ਇਨਵੈਸਟੀਗੇਸ਼ਨ ਫ਼ਿਰੋਜ਼ਪੁਰ, ਰਵਿੰਦਰਪਾਲ ਸਿੰਘ ਢਿੱਲੋਂ ਉਪ ਕਪਤਾਨ ਇਨਵੈਸਟੀਗੇਸ਼ਨ ਫ਼ਿਰੋਜ਼ਪੁਰ ਅਤੇ ਮਨਮੋਹਨ ਸਿੰਘ ਉਪ ਕਪਤਾਨ ਨਾਰਕੋਟਿਕ ਸੈੱਲ ਦੀ ਰਹਿਨੁਮਾਈ ਅਧੀਨ ਕਾਰਵਾਈ ਕਰਦੇ ਹੋਏ ਨਾਰਕੋਟਿਕ ਸੈੱਲ ਦੇ ਇੰਚਾਰਜ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਵਲੋਂ ਇਹ ਸਫ਼ਲਤਾ ਹਾਸਲ ਕੀਤੀ ਗਈ | ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਹੁਸੈਨੀਵਾਲਾ ਵਲੋਂ ਪੈਦਲ ਪਿੰਡ ਮਧਰੇ ਨੂੰ ਆ ਰਹੇ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਪੁੱਤਰ ਪਿਆਰਾ ਸਿੰਘ ਵਾਸੀ ਟੇਂਡੀ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕਰਕੇ ਉਸ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ | ਉਪਰੰਤ ਉਸ ਦੀ ਸੂਚਨਾ 'ਤੇ ਇੰਡੋ ਪਾਕ ਸਰਹੱਦ ਦੇ ਗੇਟ ਨੰਬਰ 228/ਐਮ ਭਾਰਤ ਵਾਲੇ ਪਾਸਿਓਾ 7 ਕਿੱਲੋਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ 35 ਕਰੋੜ 5 ਲੱਖ 50 ਹਜ਼ਾਰ ਰੁਪਏ ਤੋਂ ਵੱਧ ਦੀ ਕੀਮਤ ਦੱਸੀ ਗਈ ਹੈ | ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ 10 ਅਪ੍ਰੈਲ ਤੱਕ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਜਾਰੀ ਹੈ | ਹੈਰੋਇਨ ਦੀ ਤਸਕਰੀ 'ਚ ਕਾਬੂ ਕੀਤੇ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਪੁੱਤਰ ਪਿਆਰਾ ਸਿੰਘ ਵਾਸੀ ਟੇਂਡੀ ਵਾਲਾ ਥਾਣਾ ਸਦਰ ਫ਼ਿਰੋਜ਼ਪੁਰ ਦੇ ਪਰਿਵਾਰਕ ਮੈਂਬਰਾਂ ਨੇ ਐੱਸ.ਐੱਸ.ਪੀ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਮੁੱਖ ਰੋਡ ਨੂੰ ਜਾਮ ਕਰ ਕੇ ਪੁਲਿਸ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਇਲਜ਼ਾਮ ਲਗਾਇਆ ਕਿ ਉਕਤ ਰਾਜ ਸਿੰਘ ਨੂੰ ਪੁਲਿਸ ਨੇ ਝੂਠੇ ਮਾਮਲੇ 'ਚ ਫਸਾਇਆ ਹੈ | ਇਸ ਸਬੰਧੀ ਐੱਸ.ਐੱਸ.ਪੀ ਫ਼ਿਰੋਜ਼ਪੁਰ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਲੱਗੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਨਾਮਜ਼ਦ ਮੁਲਜ਼ਮ ਦੇ ਪਾਕਿਸਤਾਨ ਤਸਕਰਾਂ ਨਾਲ ਗੂੜੇ ਸਬੰਧ ਹਨ ਅਤੇ ਪੁਲਿਸ ਨੇ ਕਾਨੰੂਨ ਅਨੁਸਾਰ ਬਣਦੀ ਕਾਰਵਾਈ ਕੀਤੀ ਹੈ | ਜੇਕਰ ਪਰਿਵਾਰ ਇਸ ਮਾਮਲੇ ਦੀ ਜਾਂਚ ਕਰਵਾਉਣਾ ਚਾਹੁੰਦਾ ਹੈ ਤਾਂ ਕਰਵਾ ਸਕਦਾ ਹੈ |

400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪ੍ਰਧਾਨ ਮੰਤਰੀ ਵਲੋਂ ਮੀਟਿੰਗ ਅੱਜ

ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)-ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉੱਚ ਪੱਧਰੀ ਕਮੇਟੀ ਦੀ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਮੀਟਿੰਗ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨਗੀ ਕਰਨਗੇ | ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੀਟਿੰਗ 'ਚ ਸ਼ਾਮਿਲ ਹੋਣਗੇ ਤੇ ਗੁਰਪੁਰਬ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ | ਇਹ ਕਮੇਟੀ ਪਿਛਲੇ ਸਾਲ 24 ਅਕਤੂਬਰ ਨੂੰ ਕੇਂਦਰ ਸਰਕਾਰ ਵਲੋਂ ਬਣਾਈ ਗਈ ਸੀ | ਇਸ ਕਮੇਟੀ ਦੇ 70 ਮੈਂਬਰ ਹਨ ਅਤੇ ਪ੍ਰਧਾਨ ਮੰਤਰੀ ਇਸ ਦੇ ਚੇਅਰਮੈਨ ਹਨ |

ਸਿੱਧੀ ਅਦਾਇਗੀ ਸਬੰਧੀ ਪਿਊਸ਼ ਨਾਲ ਆਸ਼ੂ ਦੀ ਮੁਲਾਕਾਤ ਅੱਜ

ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)- ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇ ਮਾਮਲੇ 'ਚ ਕੇਂਦਰ ਤੇ ਕਿਸਾਨਾਂ ਦਰਮਿਆਨ ਜਾਰੀ ਖਿੱਚੋਤਾਣ ਦੇ ਹੱਲ ਲਈ ਕੇਂਦਰੀ ਖੁਰਾਕ ਮੰਤਰੀ ਪਿਊਸ਼ ਗੋਇਲ ਵਲੋਂ 8 ਅਪ੍ਰੈਲ ਨੂੰ ਪੰਜਾਬ ਦੇ ਖੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਇਕੱਲੇ ਡਰਾਈਵਿੰਗ ਕਰਦੇ ਸਮੇਂ ਵੀ ਮਾਸਕ ਜ਼ਰੂਰੀ-ਦਿੱਲੀ ਹਾਈਕੋਰਟ

ਨਵੀਂ ਦਿੱਲੀ, 7 ਅਪ੍ਰੈਲ (ਉਪਮਾ ਡਾਗਾ ਪਾਰਥ)-ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਦੌਰਾਨ ਦਿੱਲੀ ਹਾਈਕੋਰਟ ਨੇ ਬੁੱਧਵਾਰ ਨੂੰ ਇਕ ਅਹਿਮ ਫ਼ੈਸਲੇ 'ਚ ਕਿਹਾ ਕਿ ਜੇਕਰ ਕੋਈ ਵਿਅਕਤੀ ਕਾਰ 'ਚ ਇਕੱਲਾ ਵੀ ਸਫ਼ਰ ਕਰ ਰਿਹਾ ਹੈ ਤਾਂ ਵੀ ਉਸ ਲਈ ਮਾਸਕ ਪਹਿਨਣਾ ਲਾਜ਼ਮੀ ਹੈ | ...

ਪੂਰੀ ਖ਼ਬਰ »

4 ਸ਼ਤਾਬਦੀ ਤੇ 1 ਦੁਰੰਤੋ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ

ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)-ਦੇਸ਼ 'ਚ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਦਰਮਿਆਨ ਯਾਤਰੀਆਂ ਦੀ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਭਾਰਤੀ ਰੇਲਵੇ ਵਲੋਂ 10 ਅਪ੍ਰੈਲ ਤੋਂ 15 ਅਪ੍ਰੈਲ ਦਰਮਿਆਨ 4 ਸ਼ਤਾਬਦੀ ਸਪੈਸ਼ਲ ਟਰੇਨਾਂ ਤੇ 1 ਦੁਰੰਤੋ ਸਪੈਸ਼ਲ ਰੇਲ ...

ਪੂਰੀ ਖ਼ਬਰ »

ਪੰਜਾਬ 'ਚ ਇਸ ਵਾਰ ਬਣੇਗੀ ਰਲੀ ਮਿਲੀ ਸਰਕਾਰ-ਢੀਂਡਸਾ

ਕਿਸੇ ਇਕ ਪਾਰਟੀ ਨੂੰ ਬਹੁਮਤ ਦੀ ਸੰਭਾਵਨਾ ਤੋਂ ਕੀਤਾ ਇਨਕਾਰ

— ਜਸਪਾਲ ਸਿੰਘ — ਜਲੰਧਰ, 7 ਅਪ੍ਰੈਲ -ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੇ ਆਪਣੇ ਲੰਬੇ ਸਿਆਸੀ ਤਜ਼ਰਬੇ ਅਤੇ ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਦੇ ਮੱਦੇਨਜ਼ਰ ਦਾਅਵਾ ਕੀਤਾ ਹੈ ਕਿ ਆਉਂਦੀਆਂ 2022 ਦੀਆਂ ...

ਪੂਰੀ ਖ਼ਬਰ »

ਵਿਸ਼ਵ ਸਿਹਤ ਦਿਵਸ ਮੌਕੇ ਪ੍ਰਧਾਨ ਮੰਤਰੀ ਵਲੋਂ ਕੋਰੋਨਾ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ

ਨਵੀਂ ਦਿੱਲੀ, 7 ਅਪ੍ਰੈਲ (ਉਪਮਾ ਡਾਗਾ ਪਾਰਥ)- ਵਿਸ਼ਵ ਸਿਹਤ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਮਾਸਕ ਪਾਉਣ, ਵਾਰ-ਵਾਰ ਹੱਥ ਧੋਣ ਤੇ ਹੋਰ ਦਿਸ਼ਾ-ਨਿਰਦੇਸ਼ਾਂ ਸਮੇਤ ਸਾਰੇ ਪਰਹੇਜ਼ਾਂ ਦਾ ਪਾਲਣ ਕਰਕੇ ਕੋਵਿਡ-19 ਨਾਲ ਲੜਨ ਦੀ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਗਣਤੰਤਰ ਦਿਵਸ ਕਿਸਾਨ ਪਰੇਡ ਮਾਮਲੇ 'ਚ ਚਾਰ ਕਿਸਾਨਾਂ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ

ਨਵੀਂ ਦਿੱਲੀ, 7 ਅਪ੍ਰੈਲ (ਅਜੀਤ ਬਿਊਰੋ)-ਦਿੱਲੀ ਦੀ ਇਕ ਅਦਾਲਤ ਨੇ ਗਣਤੰਤਰ ਦਿਵਸ ਕਿਸਾਨ ਪਰੇਡ ਨਾਲ ਸਬੰਧਿਤ ਦਰਜ ਕੇਸ 'ਚ ਚਾਰ ਕਿਸਾਨਾਂ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ ਕਰ ਲਈ | ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੀ ਭਾਜਪਾ ਆਗੂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਸਤੀਫ਼ਾ

ਲਖਨਊ, 7 ਅਪਰੈਲ (ਏਜੰਸੀ)-ਉੱਤਰ ਪ੍ਰਦੇਸ਼ ਮਹਿਲਾ ਕਮਿਸ਼ਨ ਦੀ ਮੈਂਬਰ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਕਾਰਜਕਾਰੀ ਮੈਂਬਰ ਪਿ੍ਯੰਵਦਾ ਸਿੰਘ ਤੋਮਰ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਪਾਰਟੀ ਦੇ ...

ਪੂਰੀ ਖ਼ਬਰ »

ਬੌਖਲਾ ਕੇ ਸਿਆਸੀ ਰੈਲੀਆਂ 'ਤੇ ਪਾਬੰਦੀ ਲਗਾਈ ਗਈ-ਅਕਾਲੀ ਦਲ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ 30 ਅਪ੍ਰੈਲ ਤੱਕ ਸਾਰੇ ਸਿਆਸੀ ਇਕੱਠਾਂ 'ਤੇ ਰੋਕ ਸ਼ੋ੍ਰਮਣੀ ਅਕਾਲੀ ਦਲ ਦੀਆਂ 'ਪੰਜਾਬ ਮੰਗਦਾ ਜਵਾਬ' ਰੈਲੀਆਂ ਦੀ ਅਪਾਰ ਸਫਲਤਾ ਨੂੰ ਵੇਖਦਿਆਂ ਲਗਾਈ ਗਈ ਹੈ ਤੇ ਸਰਕਾਰ ...

ਪੂਰੀ ਖ਼ਬਰ »

ਕੋਵਿਡ ਕਾਰਨ ਵਿਦਿਆਰਥੀਆਂ ਨੇ ਇਕ ਸਾਲ ਗਵਾਇਆ-ਮੋਦੀ

ਨਵੀਂ ਦਿੱਲੀ, 7 ਅਪ੍ਰੈਲ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਕੋਵਿਡ ਦੇ ਚੱਲਦੇ ਆਪਣੀ ਜ਼ਿੰਦਗੀ ਦਾ ਇਕ ਸਾਲ ਗੁਆ ਲਿਆ ਹੈ ਪਰ ਬਹੁਤ ਜ਼ਰੂਰੀ ਕਦਰਾਂ-ਕੀਮਤਾਂ ਵਾਲੇ ਸਬਕ ...

ਪੂਰੀ ਖ਼ਬਰ »

ਹਰਿਆਣਾ 'ਚ ਔਰਤ ਨਾਲ ਸਮੂਹਿਕ ਜਬਰ ਜਨਾਹ

ਗੁਰੂਗ੍ਰਾਮ, 7 ਅਪ੍ਰੈਲ (ਏਜੰਸੀ)-ਹਰਿਆਣਾ ਦੇ ਗੁਰੂਗ੍ਰਾਮ 'ਚ ਦੇਰ ਰਾਤ ਦੀ ਸ਼ਿਫਟ 'ਚ ਕੰਮ ਕਰਕੇ ਵਾਪਸ ਘਰ ਪਰਤ ਰਹੀ 24 ਸਾਲ ਦੀ ਇਕ ਔਰਤ ਨੂੰ ਕਥਿਤ ਤੌਰ 'ਤੇ ਅਗਵਾ ਕਰਕੇ ਉਸ ਨਾਲ 5 ਲੋਕਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ | ਪੀੜਤ ਲੜਕੀ ਨੇ ਬੁੱਧਵਾਰ ਨੂੰ ਪੁਲਿਸ ...

ਪੂਰੀ ਖ਼ਬਰ »

ਰੋਜ਼ਾਨਾ 2 ਲੱਖ ਲੋਕਾਂ ਦੇ ਟੀਕਾਕਰਨ ਦਾ ਟੀਚਾ

ਪੰਜਾਬ 'ਚ ਕੋਵਿਡ-19 ਪਾਜ਼ੀਟਿਵਿਟੀ ਤੇ ਮਾਮਲਿਆਂ 'ਚ ਮੌਤ ਦੀ ਦਰ ਬੀਤੇ ਹਫ਼ਤੇ ਕ੍ਰਮਵਾਰ 7.7 ਤੇ 2 ਫ਼ੀਸਦੀ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ 'ਚ ਵਾਧਾ ਕਰਦੇ ਹੋਏ ਪ੍ਰਤੀ ਦਿਨ ...

ਪੂਰੀ ਖ਼ਬਰ »

ਪੰਜਾਬ 'ਚ 2997 ਨਵੇਂ ਮਾਮਲੇ, 63 ਹੋਰ ਮੌਤਾਂ

ਚੰਡੀਗੜ੍ਹ, 7 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਵਾਇਰਸ ਕਾਰਨ ਅੱਜ 63 ਹੋਰ ਮੌਤਾਂ ਹੋ ਗਈਆਂ, ਜਦੋਂਕਿ 2997 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ | ਅੱਜ ਹੋਈਆਂ 63 ਮੌਤਾਂ 'ਚੋਂ ਅੰਮਿ੍ਤਸਰ ਤੋਂ 7, ਬਠਿੰਡਾ ਤੋਂ 2, ਫ਼ਾਜ਼ਿਲਕਾ ਤੋਂ 1, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX