ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਜਾਵੇਗੀ ਜਿਸ ਵਿਚ ਆੜ੍ਹਤੀਆਂ ਦੀ ਵਿਸ਼ੇਸ਼ ਭੂਮਿਕਾ ਰਹਿੰਦੀ ਹੈ | ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਇਸ ਦੌਰਾਨ ਜ਼ਿਲ੍ਹਾ ਫੂਡ ਐਂਡ ਸਪਲਾਈਜ਼ ਕੰਟਰੋਲਰ ਰਜਨੀਸ਼ ਕੌਰ ਤੇ ਜ਼ਿਲ੍ਹਾ ਮੰਡੀ ਅਫ਼ਸਰ ਰਜਿੰਦਰ ਕੁਮਾਰ ਵੀ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਮੰਡੀਆਂ 'ਚ ਪਾਸ ਰਾਹੀਂ ਹੀ ਕਿਸਾਨ ਆਪਣੀ ਫ਼ਸਲ ਲਿਆ ਸਕਣਗੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਪਾਸ ਸਿਸਟਮ ਲਾਗੂ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਵਲੋਂ ਮੰਡੀਆਂ ਵਿਚ ਯੋਜਨਾਬੱਧ ਤਰੀਕੇ ਨਾਲ ਕਣਕ ਦੀ ਫ਼ਸਲ ਲਿਆਈ ਜਾਵੇ ਅਤੇ ਕਿਸਾਨਾਂ ਨੂੰ ਜਿੰਨੇ ਵੀ ਪਾਸ ਚਾਹੀਦੇ ਹਨ ਉਨ੍ਹਾਂ ਨੂੰ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੰਡੀਆਂ 'ਚ ਕੈਂਪ ਲਗਾ ਕੇ ਕੋਵਿਡ ਵੈਕਸੀਨੇਸ਼ਨ ਵੀ ਸ਼ੁਰੂ ਕਰਵਾਈ ਜਾਵੇਗੀ, ਜਿਸ ਨਾਲ ਆੜ੍ਹਤੀਆਂ ਤੇ ਉਨ੍ਹਾਂ ਦੇ ਸਟਾਫ਼, ਲੇਬਰ ਹੋਰ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵੈਕਸੀਨੇਸ਼ਨ ਕੀਤੀ ਜਾਵੇਗੀ | ਉਨ੍ਹਾਂ ਆੜ੍ਹਤੀਆਂ ਨੂੰ ਆਪਣੇ ਸਟਾਫ਼ ਦੀਆਂ ਲਿਸਟਾਂ ਬਣਾਉਣ ਲਈ ਕਿਹਾ ਤਾਂ ਜੋ ਕਣਕ ਦੀ ਖ਼ਰੀਦ ਦੇ 2-3 ਦਿਨਾਂ ਵਿਚ ਸਾਰਿਆਂ ਦੀ ਵੈਕਸੀਨੇਸ਼ਨ ਕੀਤੀ ਜਾ ਸਕੇ | ਅਪਨੀਤ ਰਿਆਤ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਆੜ੍ਹਤੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਮਿਲ ਕੇ ਕੰਮ ਕਰਨਾ ਹੈ ਤਾਂ ਜੋ ਖ਼ਰੀਦ ਦੀ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਪੂਰੀ ਕੀਤੀ ਜਾ ਸਕੇ | ਇਸ ਦੌਰਾਨ ਉਨ੍ਹਾਂ ਆੜ੍ਹਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ | ਉਨ੍ਹਾਂ ਆੜ੍ਹਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਮੰਡੀਆਂ ਵਿਚ ਸੁੱਕਾ ਤੇ ਨਿਰਧਾਰਿਤ ਨਮੀ ਵਾਲੀ ਫ਼ਸਲ ਲਿਆਉਣ ਲਈ ਪ੍ਰੇਰਿਤ ਕਰਨ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਧੀਰ ਸ਼ਰਮਾ, ਰਮੇਸ਼ ਚੰਦਰ, ਸੁਰਿੰਦਰ ਸਿੰਘ, ਬਾਲ ਕ੍ਰਿਸ਼ਨ ਆਦਿ ਤੋਂ ਇਲਾਵਾ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ |
ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਅੱਜ ਵਿਸ਼ਵ ਸਹਿਤ ਦਿਵਸ 'ਤੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਵਿਖੇ ਇਕ ਵੈਬੀਨਾਰ ਕਰਵਾਇਆ ਗਿਆ | ਸਕੂਲ ਡਾਇਰੈਕਟਰ ਉਰਮਿਲ ਸੂਦ ਦੀ ਅਗਵਾਈ 'ਚ ...
ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਤੋਂ ਗੁਰਦੁਆਰਾ ਨਾਨਕ ਦਰਬਾਰ ਪਿੰਡ ਨੂਰਪੁਰ ਵਿਖੇ 11 ਅਪ੍ਰੈਲ ਨੂੰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ ਜਾ ਰਿਹਾ ਹੈ | ਇਸ ਸਬੰਧੀ ...
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਯੋਗ ਅਗਵਾਈ ਹੇਠ 10 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ ਤੇ ...
ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)- ਇਥੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਅਤੇ ਜੀ.ਟੀ.ਯੂ. ਇਕਾਈ ਗੜ੍ਹਸ਼ੰਕਰ ਦੀ ਸਾਂਝੀ ਮੀਟਿੰਗ ਗਾਂਧੀ ਪਾਰਕ ਵਿਖੇ ਕਨਵੀਨਰ ਸਤਪਾਲ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਮੀਟਿੰਗ ਵਿਚ ਸ਼ਾਮਿਲ ਮੁਲਾਜ਼ਮਾਂ ਵਲੋਂ ...
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਸੰਦੀਪ ਸੈਣੀ ਦੀ ਅਗਵਾਈ 'ਚ ਸਥਾਨਕ ਕਣਕ ਮੰਡੀ ਚੌਕ 'ਚ ਬਿਜਲੀ ਬਿੱਲਾਂ ਦੇ ਵਿਰੋਧ 'ਚ ਬਿੱਲ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...
ਅੱਡਾ ਸਰਾਂ, 7 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਨੇ ਅੱਜ ਗੁਰੂ ਅਰਜਨ ਦੇਵ ਚੈਰੀਟੇਬਲ ਹਸਪਤਾਲ ਕਲੋਆ 'ਚ ਕੈਂਪ ਲਗਾ ਕੇ ਕੋਰੋਨਾ ਵੈਕਸੀਨ ਲਾਈ | ਐੱਸ.ਐੱਮ.ਓ. ਪ੍ਰੀਤ ਮਹਿੰਦਰ ਸਿੰਘ ਦੀ ਅਗਵਾਈ ਵਿਚ ਇਸ ਟੀਕਾਕਰਨ ਮੁਹਿੰਮ ਵਿੱਚ ਡਾ. ...
ਹੁਸ਼ਿਆਰਪੁਰ, 7 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਦਿਨ ਦਿਹਾੜੇ ਅਣਪਛਾਤੇ ਚੋਰਾਂ ਵਲੋਂ ਪਿੰਡ ਅੱਤੋਵਾਲ ਵਿਖੇ ਘਰ 'ਚੋਂ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਰਵਿੰਦਰ ਸਿੰਘ ਲੱਡੂ ਪੁੱਤਰ ਲਾਟੀ ਰਾਮ ਵਾਸੀ ਪਿੰਡ ਅੱਤੋਵਾਲ ਨੇ ਦੱਸਿਆ ਕਿ ਉਹ ...
ਦਸੂਹਾ, 7 ਅਪ੍ਰੈਲ (ਭੁੱਲਰ)- ਯੂ.ਟੀ. ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਦਿੱਤੇ ਸੱਦੇ 'ਤੇ ਭਗਵਾਨ ਪਰਸ਼ੂਰਾਮ ਕੰਪਲੈਕਸ ਵਿਖੇ ਦਲਬੀਰ ਸਿੰਘ ਭੁੱਲਰ ਪ੍ਰਧਾਨ ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਅਤੇ ਸ੍ਰੀ ਸ਼ਾਂਤੀ ਸਰੂਪ ...
ਹੁਸ਼ਿਆਰਪੁਰ, 7 ਅਪ੍ਰੈਲ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਗੁਰਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਡਾਇਰੈਕਟਰ ਦੇ ਹੁਕਮਾਂ ਮੁਤਾਬਿਕ ਟਾਊਨ ਰੋਜ਼ਗਾਰ ਉਤਪੱਤੀ, ਹੁਨਰ ...
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਮਹਿਲਾ ਮੋਰਚਾ ਭਾਜਪਾ ਦੀ ਪ੍ਰਧਾਨ ਅਰਚਨਾ ਜੈਨ ਦੀ ਅਗਵਾਈ 'ਚ ਭਾਜਪਾ ਦਫ਼ਤਰ ਰੇਲਵੇ ਰੋਡ 'ਤੇ ਰੱਖੀ ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਔਰਤਾਂ ਦਾ ਇਕੱਠ ਹੋਇਆ ਜਿਸ 'ਚ ਵਿਸ਼ੇਸ਼ ਤੌਰ 'ਤੇ ਸੂਬਾ ...
ਮਾਹਿਲਪੁਰ, 7 ਅਪ੍ਰੈਲ (ਰਜਿੰਦਰ ਸਿੰਘ) - ਮਾਹਿਲਪੁਰ ਪੁਲਿਸ ਵਲੋਂ ਮਾਹਿਲਪੁਰ-ਲੱਧੇਵਾਲ ਰੋਡ ਨਜ਼ਦੀਕ ਪੁੱਲ ਨਾਲ ਲੱਗਦੇ ਚੋਅ ਦੇ ਬੂਝਿਆ 'ਚੋਂ ਇਕ ਅਣਪਛਾਤੀ ਬਿਨ੍ਹਾਂ ਕੱਪੜੇ ਪਹਿਨੇ ਔਰਤ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ...
ਮਾਹਿਲਪੁਰ, 7 ਅਪ੍ਰੈਲ (ਰਜਿੰਦਰ ਸਿੰਘ)- ਅੱਜ ਮਾਹਿਲਪੁਰ ਵਿਖੇ ਜਥੇਦਾਰ ਹਰਬੰਸ ਸਿੰਘ ਸਰਹਾਲਾ ਖ਼ੁਰਦ ਤੇ ਜਥੇਦਾਰ ਗੁਰਮੇਲ ਸਿੰਘ ਭਾਮ ਵਲੋਂ ਮਨੁੱਖਤਾ ਤੇ ਭਲਾਈ ਨੂੰ ਸਮਰਪਿਤ ਗੁਰੂ ਨਾਨਕ ਮੋਦੀਖ਼ਾਨਾ ਸਟੋਰ ਖੋਲਿ੍ਹਆ ਗਿਆ | ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ...
ਐਮਾਂ ਮਾਂਗਟ, 7 ਅਪ੍ਰੈਲ (ਗੁਰਾਇਆ)- ਅੱਜ-ਕੱਲ੍ਹ ਦੀ ਦੌੜ ਭੱਜ ਦੀ ਜ਼ਿੰਦਗੀ ਵਿਚ ਜਿੱਥੇ ਪੂਰੀ ਸਿਹਤ ਦਾ ਖ਼ਿਆਲ ਰੱਖਣਾ ਬੇਹੱਦ ਜ਼ਰੂਰੀ ਹੈ ਉੱਥੇ ਹੀ ਜਿਨ੍ਹਾਂ ਨਾਲ ਅਸੀਂ ਭੋਜਨ ਖਾ ਕੇ ਆਪਣੇ ਸਰੀਰ ਦਾ ਪਾਲਣ ਪੋਸ਼ਣ ਕਰਦੇ ਹਾਂ, ਦੰਦਾਂ ਦੀ ਸਾਂਭ-ਸੰਭਾਲ ਕਰਨੀ ਅਤਿ ...
ਸੈਲਾ ਖ਼ੁਰਦ, 7 ਅਪ੍ਰੈਲ (ਹਰਵਿੰਦਰ ਸਿੰਘ ਬੰਗਾ)- ਪੱਕੀ ਹੋਈ ਕਣਕ ਦੀ ਫ਼ਸਲ ਤੇਜ਼ ਹਨੇਰੀ ਤੇ ਮੀਂਹ ਪੈਣ ਕਾਰਨ ਬੁਰੀ ਤਰ੍ਹਾਂ ਝੰਬੀ ਗਈ ਜਿਸ ਕਾਰਨ ਕਿਸਾਨਾਂ ਦੀਆਂ ਆਸਾਂ ਉਮੀਦਾਂ 'ਤੇ ਪੂਰੀ ਤਰ੍ਹਾਂ ਪਾਣੀ ਫਿਰ ਗਿਆ | ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਦਰਸ਼ਨ ...
ਬੀਣੇਵਾਲ, 7 ਅਪ੍ਰੈਲ (ਬੈਜ ਚੌਧਰੀ)- ਗੁਰਦੁਆਰਾ ਸਿੰਘਾਂ ਸ਼ਹੀਦਾਂ ਨਾਨੋਵਾਲ-ਬੀਤ ਮਲਕੋਵਾਲ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਸੰਗਤ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਤਿੰਨ ਦਿਨਾਂ ਤੋਂ ਆਰੰਭ 19 ਅਖੰਡ ...
ਤਲਵਾੜਾ, 7 ਅਪ੍ਰੈਲ (ਅਜੀਤ ਪ੍ਰਤੀਨਿਧੀ)- ਅਸ਼ੋਕ ਕੁਮਾਰ ਪੀ.ਸੀ.ਐੱਸ. ਉਪ ਮੰਡਲ ਮੈਜਿਸਟਰੇਟ ਮੁਕੇਰੀਆਂ ਦੀ ਪ੍ਰਧਾਨਗੀ ਹੇਠ ਦਫ਼ਤਰ ਨਗਰ ਪੰਚਾਇਤ ਤਲਵਾੜਾ ਵਿਖੇ ਪੰਜਾਬ ਸਰਕਾਰ ਵਲੋਂ ਭਲਾਈ ਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ, ...
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦੇ ਬੱਚਿਆਂ ਨੂੰ ਵਿੱਦਿਆ ਦਾ ਚਾਨਣ ਦੇਣ ਦੇ ਖੇਤਰ 'ਚ ਸੇਵਾ ਕਰ ਰਹੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ ਯੂ.ਕੇ. ਵਲੋਂ ...
ਦਸੂਹਾ, 7 ਅਪ੍ਰੈਲ (ਭੁੱਲਰ)- ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਦਸੂਹਾ ਦੀ ਚੋਣ ਕਮਾਂਡਰ ਸੰਸਾਰ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰੇਮ ਕੁਮਾਰ ਸ਼ਰਮਾ ਸਰਬਸੰਮਤੀ ਨਾਲ ਪ੍ਰੀਸ਼ਦ ਦੇ ਪ੍ਰਧਾਨ ਚੁਣੇ ਗਏ ਜਦਕਿ ਵਿਨੋਦ ਕੁਮਾਰ ਚੌਹਾਨ ਜਨਰਲ ਸਕੱਤਰ, ਨੀਲਮ ...
ਮਾਹਿਲਪੁਰ, 7 ਅਪ੍ਰੈਲ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)- ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਪਿ੍ੰਸੀਪਲ ਡਾ: ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ 'ਫੁੱਟਬਾਲ ਕੋਚਿੰਗ ਤਕਨੀਕ ਤੇ ਨੀਤੀਆਂ' ਵਿਸ਼ੇ 'ਤੇ ਸੱਤ ...
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਵਿਧਾਇਕ ਡਾ. ਰਾਜ ਕੁਮਾਰ ਵਲੋਂ ਪਿੰਡ ਮਾਨਾ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਪਿੰਡ 'ਚ 7.5 ਲੱਖ ਦੀ ਲਾਗਤ ਨਾਲ ਬਣੀ ਪੱਕੀ ਸੜਕ ਦਾ ਕੰਮ ਪੂਰਾ ਹੋਣ 'ਤੇ ਸੜਕ ਦਾ ਉਦਘਾਟਨ ਪਿੰਡ ...
ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਅਲਾਇੰਸ ਕਲੱਬ ਹੁਸ਼ਿਆਰਪੁਰ ਗਰੇਟਰ ਵਲੋਂ ਅੱਜ ਵਿਸ਼ਵ ਸਿਹਤ ਦਿਵਸ ਦੇ ਮੌਕੇ 'ਤੇ ਰਾਮਗੜ੍ਹੀਆ ਚੌਕ ਵਿਚ ਰਾਹਗੀਰਾਂ ਨੂੰ ਮਾਸਕ ਵੰਡੇ ਗਏ | ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਤੇ ਡਾ. ਪਵਨ ਕੁਮਾਰ ਤੋਂ ਇਲਾਵਾ ਕਲੱਬ ਦੇ ...
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ)- ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਇਕ ਰਚਨਾਤਮਿਕ ਮਾਹੌਲ ਦੇਣ ਦੇ ਨਾਲ ਸਵੱਛ ਅਤੇ ਸਿਹਤਮੰਦ ਵਾਤਾਵਰਨ ਦੇਣ ਲਈ ਯਤਨਸ਼ੀਲ ਹੈ ਅਤੇ ਇਸ ਲਈ ਕਿਸੇ ਤਰ੍ਹਾਂ ਦੀ ...
ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਅਲਾਇੰਸ ਕਲੱਬ ਹੁਸ਼ਿਆਰਪੁਰ ਗਰੇਟਰ ਵਲੋਂ ਸਾਲ 2021-22 ਦੀ ਸ਼ੁਰੂਆਤ ਮੌਕੇ ਪੁਸ਼ਪਿੰਦਰ ਸ਼ਰਮਾ ਦੀ ਦੇਖ-ਰੇਖ ਹੇਠ ਸ਼ਹਿਰ ਅੰਦਰ ਦੁਕਾਨਾਂ ਦੇ ਬਾਹਰ 'ਨੋ ਐਂਟਰੀ ਵਿਦਆਊਟ ਮਾਸਕ' ਦੇ ਪੋਸਟਰ ਲਗਾਏ ਗਏ | ਕਲੱਬ ਦੇ ਮੈਂਬਰਾਂ ...
ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਮ ਜਨਤਾ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਵੱਖ-ਵੱਖ ਯਤਨ ਕੀਤੇ ਜਾ ...
ਗੁਰਦੀਪ ਸਿੰਘ ਗੁਰਾਇਆ 99152-65565 ਐਮਾਂ ਮਾਂਗਟ - ਪਿੰਡ ਉੱਚੀ ਬੱਸੀ ਸਬ ਡਵੀਜ਼ਨ ਦਸੂਹਾ ਅਧੀਨ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ਕਿਨਾਰੇ ਵਸਿਆ ਹੋਇਆ ਹੈ | ਇਸ ਦੇ ਨਾਲ ਆਰਮੀ ਛਾਉਣੀ ਤੇ ਆਰਮੀ ਸਕੂਲ ਹੋਣ ਕਰਕੇ ਬਾਹਰਲੇ ਇਲਾਕੇ ਤੋਂ ਕਈ ਲੋਕ ਇੱਥੇ ਵਸੇ ਹੋਏ ਹਨ | ਰਾਜ ...
ਦਸੂਹਾ, 7 ਅਪ੍ਰੈਲ (ਭੁੱਲਰ)- ਦਸੂਹਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ | ਇਸ ਮੌਕੇ ਜੁਆਇੰਟ ਸਕੱਤਰ ਦੋਆਬਾ ਡਾ. ਹਰਮਿੰਦਰ ਸਿੰਘ ਬਖ਼ਸ਼ੀ, ਜ਼ਿਲ੍ਹਾ ਪ੍ਰਧਾਨ ਦਿਹਾਤੀ ਮੋਹਨ ਲਾਲ, ਜ਼ਿਲ੍ਹਾ ਸਕੱਤਰ ਕਰਮਜੀਤ ਕੌਰ, ਅਬਜ਼ਰਵਰ ਅਭਿਸ਼ੇਕ ਰਾਏ ਹਾਜ਼ਰ ਹੋਏ | ...
ਦਸੂਹਾ, 7 ਅਪ੍ਰੈਲ (ਭੁੱਲਰ)- ਦਸਮੇਸ਼ ਸੇਵਾ ਦਲ ਦਸੂਹਾ-ਮੁਕੇਰੀਆਂ ਵਲੋਂ ਸੇਵਾ ਦਲ ਦੇ ਪ੍ਰਧਾਨ ਮਹਿੰਦਰ ਸਿੰਘ ਵਿਰਦੀ ਦੀ ਅਗਵਾਈ ਹੇਠ ਵਿਰਦੀ ਇੰਜੀਨੀਅਰਿੰਗ ਵਰਕਸ ਦਸੂਹਾ ਤੋਂ ਗੁਰੂ ਕੇ ਲੰਗਰਾਂ ਲਈ ਰਾਸ਼ਨ ਅਤੇ ਹੋਰ ਸਮਗਰੀ ਭੇਟ ਕੀਤੀ ਗਈ | ਇਸ ਮੌਕੇ ਕਮਲਦੀਪ ਸਿੰਘ ...
ਟਾਂਡਾ ਉੜਮੁੜ, 7 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ 'ਸਰਕਾਰੀ ਸਕੂਲ ਬਿਹਤਰੀਨ' ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਲਈ ਪ੍ਰੇਰਿਤ ...
ਦਸੂਹਾ, 7 ਅਪ੍ਰੈਲ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸਲਿੰਦਰ ਠਾਕੁਰ ਦੀ ਪ੍ਰਧਾਨਗੀ ਹੇਠ ਬਣੀ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਹਾਈ ਸਕੂਲ ਪੱਸੀ ਕੰਡੀ ਦਾ ਨਿਰੀਖਣ ਕੀਤਾ ਗਿਆ ਤੇ ਇਹ ਨਿਰੀਖਣ ...
ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)- ਇਥੇ ਪਾਵਰਕਾਮ ਦੀ ਮੁਲਾਜ਼ਮ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ (ਭਲਵਾਨ ਗਰੁੱਪ) ਦੀ ਮੰਡਲ ਗੜ੍ਹਸ਼ੰਕਰ ਕਮੇਟੀ ਦੀ ਚੋਣ ਕੀਤੀ ਗਈ | ਚੋਣ ਵਿਚ ਇੰਜ. ਮੋਹਨ ਸਿੰਘ ਲੰਗੜੋਆ ਨੂੰ ਸਰਬਸੰਮਤੀ ਨਾਲ ਤੀਜੀ ਵਾਰ ਮੰਡਲ ਪ੍ਰਧਾਨ ਚੁਣਿਆ ਗਿਆ ...
ਭੰਗਾਲਾ, 7 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਅੱਜ ਆਮ ਆਦਮੀ ਪਾਰਟੀ ਦੀ ਮੀਟਿੰਗ ਟਰੇਡ ਵਿੰਗ ਦੇ ਜੁਆਇੰਟ ਸੈਕਟਰੀ ਪ੍ਰੋ. ਜੀ.ਐਸ. ਮੁਲਤਾਨੀ ਦੀ ਅਗਵਾਈ ਵਿਚ ਕਸਬਾ ਬੁੱਢਾਬੜ ਵਿਖੇ ਹੋਈ | ਇਸ ਮੌਕੇ ਪ੍ਰੋ. ਮੁਲਤਾਨੀ ਵਲੋਂ ਪਿੰਡ ਵਾਸੀਆਂ ਨੂੰ ਪਾਰਟੀ ਦੀਆਂ ਨੀਤੀਆਂ ...
ਮੁਕੇਰੀਆਂ, 7 ਅਪ੍ਰੈਲ (ਰਾਮਗੜ੍ਹੀਆ)-ਕੌਮਾਂਤਰੀ ਸਿਹਤ ਦਿਵਸ ਦੇ ਮੌਕੇ 'ਤੇ ਸਵਾਮੀ ਪ੍ਰੇਮਾਨੰਦ ਕਾਲਜ ਮੁਕੇਰੀਆਂ ਦੇ ਸਰੀਰਕ ਸਿੱਖਿਆ ਵਿਭਾਗ ਦੁਆਰਾ ਆਨਲਾਈਨ ਪੋਸਟਰ ਤੇ ਸਲੋਗਨ ਲੇਖਣ ਮੁਕਾਬਲੇ ਕਰਵਾਏ ਗਏ | ਕਾਲਜ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਇਸ ...
ਮੁਕੇਰੀਆਂ, 7 ਅਪ੍ਰੈਲ (ਰਾਮਗੜ੍ਹੀਆ)- ਪੰਚਾਇਤੀ ਰਾਜ ਪੈਨਸ਼ਨਰ ਐਸੋਸੀਏਸ਼ਨ ਤਹਿਸੀਲ ਯੂਨਿਟ ਮੁਕੇਰੀਆਂ ਦੀ ਮੀਟਿੰਗ ਸੁਰਿੰਦਰ ਕੁਮਾਰ ਤੇ ਰਜਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ 'ਚ ਪੈਨਸ਼ਨਰਾਂ ਦੀਆਂ ਮੰਗਾਂ 'ਤੇ ਵਿਸਥਾਰ ਪੂਰਵਕ ਚਰਚਾ ਕੀਤਾ ਗਈ | ...
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ ਸਥਿਤ ਅੱਡਾ ਬਾਗਪੁਰ ਵਿਖੇ ਇੱਕ ਕਰਿਆਨਾ ਸਟੋਰ ਦਾ ਪਿਛਲਾ ਦਰਵਾਜਾ ਤੋੜ ਕੇ ਗੱਲੇ 'ਚੋਂ ਨਕਦੀ ਚੋਰੀ ਕਰਨ ਦਾ ਸਮਾਚਾਰ ਹੈ | ਅਵਤਾਰ ਕਰਿਆਨਾ ਸਟੋਰ ਦੇ ਮਾਲਕ ਅਵਤਾਰ ਸਿੰਘ ਨੇ ...
ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਆਸ਼ਾਦੀਪ ਵੈਲਫ਼ੇਅਰ ਸੁਸਾਇਟੀ ਜਹਾਨਖੇਲਾਂ ਦੇ ਸਾਲ 2021 ਤੋਂ 2023 ਦੇ ਕਾਰਜਕਾਲ ਲਈ ਤਰਨਜੀਤ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਵ-ਨਿਯੁਕਤ ਪ੍ਰਧਾਨ ਤਰਨਜੀਤ ਨੇ ਭਰੋਸਾ ਦਿੱਤਾ ਕਿ ...
ਹੁਸ਼ਿਆਰਪੁਰ, 7 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਪਿੰਡ ਬੱਡੋਂ ਦੇ ਪ੍ਰਧਾਨ ਨੰਬਰਦਾਰ ਜੋਗਾ ਸਿੰਘ ਦੇ ਪਿਤਾ ਸਵਰਨ ਸਿੰਘ ਸੈਣੀ (89), ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ...
ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਘਰ-ਘਰ ਰੋਜ਼ਗਾਰ ਦੇਣ ਦੇ ਮੰਤਵ ਨਾਲ ਲਗਾਏ ਜਾ ਰਹੇ ਰੋਜ਼ਗਾਰ ਮੇਲਿਆਂ ਦੀ ਲੜੀ 'ਚ ਇਥੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪ੍ਰਸ਼ਾਸਨ ਅਤੇ ਜੀ.ਓ.ਜੀ. ਦੇ ...
ਗੜ੍ਹਦੀਵਾਲਾ 7 ਅਪ੍ਰੈਲ (ਚੱਗਰ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਯੂਥ ਵਿੰਗ ਦੀ ਵਿਸ਼ੇਸ਼ ਇਕੱਤਰਤਾ ਗੜ੍ਹਦੀਵਾਲਾ ਵਿਖੇ ਸੀਨੀਅਰ ਆਗੂ ਮਾ: ਕੁਲਦੀਪ ਸਿੰਘ ਮਸੀਤੀ ਤੇ ਅਮਰਦੀਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਯੂਥ ...
ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਗਜ਼ਟਿਡ ਤੇ ਨਾਨ ਗਜ਼ਟਿਡ ਐਸ.ਸੀ./ਬੀ.ਸੀ ਇੰਪਲਾਈਜ਼ ਵੈਲਫ਼ੇਅਰ ਫ਼ੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਦੀ ਇਕ ਮੀਟਿੰਗ ਕਮਾਲਪੁਰ ਵਿਖੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਦੀ ਅਗਵਾਈ ਹੇਠ ਹੋਈ | ਸੂਬਾ ਵਾਈਸ ਚੇਅਰਮੈਨ ...
ਭੰਗਾਲਾ, 7 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਪਾਵਰਕਾਮ ਦਫ਼ਤਰ ਭੰਗਾਲਾ ਦੇ ਇੰਜੀਨੀਅਰ ਐੱਸ.ਡੀ.ਓ. ਮਨੋਜ ਕੁਮਾਰ ਨੇ ਇਲਾਕੇ ਦੇ ਜ਼ਿਮੀਂਦਾਰ ਵੀਰਾਂ ਨੂੰ ਅਪੀਲ ਕੀਤੀ ਕਿ ਜਿਹੜੀਆਂ ਕਣਕਾਂ ਵਾਲੀਆਂ ਪੈਲ਼ੀਆਂ ਵਿਚ ਟਰਾਂਸਫ਼ਾਰਮਰ ਲੱਗੇ ਹੋਏ ਹਨ, ਉੱਥੇ ਅੱਗ ਲੱਗਣ ...
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- 'ਇਕ ਚੰਗੇ ਸਿਹਤਮੰਦ ਵਿਸ਼ਵ ਦਾ ਨਿਰਮਾਣ' ਵਿਸ਼ੇ 'ਤੇ ਵਿਸ਼ਵ ਸਿਹਤ ਦਿਵਸ ਮੌਕੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ: ਰਣਜੀਤ ਸਿੰਘ ਘੋਤੜਾ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ...
ਹਾਜੀਪੁਰ, 7 ਅਪ੍ਰੈਲ (ਜੋਗਿੰਦਰ ਸਿੰਘ) - ਹਲਕਾ ਵਿਧਾਇਕਾ ਮੁਕੇਰੀਆਂ ਮੈਡਮ ਇੰਦੂ ਬਾਲਾ ਦੀ ਦੇਖ ਰੇਖ ਹੇਠ ਹਲਕੇ ਵਿਚ ਸਰਕਾਰ ਵਲੋਂ ਦਿੱਤੀਆਂ ਗਈਆਂ ਗਰਾਂਟਾਂ ਨਾਲ ਪੰਚਾਇਤਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਇਸੀ ਕੜੀ ਦੇ ਤਹਿਤ ਵਿਧਾਇਕਾ ਮੈਡਮ ...
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਮਹਿਲਾ ਦਿਵਸ ਸਬੰਧੀ ਕਰਵਾਏ ਗਏ ਈ.ਐਲ.ਸੀ. ਇੰਚਾਰਜ ਤੇ ਕੈਂਪਸ ਅੰਬੈਸਡਰ ਦੇ ਆਨਲਾਈਨ ਮੁਕਾਬਲੇ ਦੇ ਜੇਤੂਆਂ ਨੂੰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ...
ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਗੜ੍ਹਸ਼ੰਕਰ ਵਲੋਂ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਸਕੀਮ ਅਧੀਨ ਪਿੰਡ ਚਾਹਲਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ...
ਹਾਜੀਪੁਰ, 7 ਅਪ੍ਰੈਲ (ਪੁਨੀਤ ਭਾਰਦਵਾਜ)- ਆਲ ਇੰਡੀਆ ਜੱਟ ਮਹਾਂਸਭਾ ਬਲਾਕ ਹਾਜੀਪੁਰ ਦੀ ਇੱਕ ਅਹਿਮ ਮੀਟਿੰਗ ਸ. ਸੁਖਵਿੰਦਰ ਸਿੰਘ ਰਾਣਾ ਕਲੇਰ ਦੀ ਅਗਵਾਈ ਵਿਚ ਰੱਖੀ ਗਈ, ਜਿਸ ਵਿਚ ਆਲ ਇੰਡੀਆ ਜੱਟ ਮਹਾਂਸਭਾ ਹਲਕਾ ਮੁਕੇਰੀਆਂ ਦੇ ਪ੍ਰਧਾਨ ਸਰਦਾਰ ਸਤਨਾਮ ਸਿੰਘ ਚੀਮਾ ...
ਟਾਂਡਾ ਉੜਮੁੜ, 7 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)- ਅੱਜ ਪ੍ਰਾਈਵੇਟ ਸਕੂਲ ਫੈਡਰੇਸ਼ਨ ਦੇ ਸੱਦੇ 'ਤੇ ਵੱਖ-ਵੱਖ ਸਕੂਲਾਂ ਵਿਚ ਮਾਪਿਆਂ ਅਧਿਆਪਕਾਂ ਅਤੇ ਬੱਚਿਆਂ ਵੱਲੋਂ ਸਕੂਲਾਂ ਦੇ ਗੇਟ 'ਤੇ ਮੋਮਬਤੀਆਂ ਜਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...
ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਵਰਧਮਾਨ ਯਾਰਨ ਐਂਡ ਥਰੈਡ ਲਿਮਟਿਡ ਗਰੱਪ ਦੇ ਡਾਇਰੈਕਟਰ ਇੰਦਰਮੋਹਨਜੀਤ ਸਿੰਘ ਸਿੱਧੂ ਅਤੇ ਚੀਫ਼ ਜਨਰਲ ਮੈਨੇਜਰ ਤਰੁਨ ਚਾਵਲਾ ਨੇ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦਾ ਦੌਰਾ ਕੀਤਾ | ਆਸ਼ਾਦੀਪ ਵੈਲਫ਼ੇਅਰ ...
ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਸਿਹਤ ਵਿਭਾਗ ਵਲੋਂ ਨਗਰ ਨਿਗਮ ਦੇ ਵਾਰਡਾਂ ਵਿੱਚ ਮੁਫ਼ਤ ਕੋਵਿਡ ਵੈਕਸੀਨੇਸ਼ਨ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ | ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਹੁਸ਼ਿਆਰਪੁਰ ਨਗਰ ਨਿਗਮ ਦੇ ਕੌਂਸਲਰਾਂ ਦੇ ਸਹਿਯੋਗ ਨਾਲ ...
ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)- ਦਾ ਐਕਸ-ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਵਲੋਂ ਇੱਥੇ ਦੌੜ ਮੁਕਾਬਲਿਆਂ ਸਬੰਧੀ ਮੀਟਿੰਗ ਕੀਤੀ | ਇਸ ਦੌਰਾਨ ਸੂਬੇਦਾਰ ਕੇਵਲ ਸਿੰਘ ਭੱਜਲ ਨੇ ਦੱਸਿਆ ਕਿ ਸ਼ਹੀਦ ਸਿੰਘ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਦੇ ਸਹਿਯੋਗ ...
ਗੜ੍ਹਸ਼ੰਕਰ, 7 ਅਪ੍ਰੈਲ (ਧਾਲੀਵਾਲ)- ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਲੋਂ ਸਾਇੰਸ ਫ਼ੈਸਟੀਵਲ ਸਬੰਧੀ ਕਰਵਾਏ ਗਏ ਅੰਤਰ-ਕਾਲਜ ਆਨਲਾਈਨ ਮੁਕਾਬਲਿਆਂ ਵਿਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀਆਂ ਵਿਦਿਆਰਥਣਾਂ ...
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਲੋਕਾਂ ਨੂੰ ਹਰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਸ਼ਹਿਰ ਦੇ ਹਰ ਵਾਰਡ ਦੀ ਮੰਗ ਅਨੁਸਾਰ ...
ਦਸੂਹਾ, 7 ਅਪ੍ਰੈਲ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਜੀ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਖੋਖਰ ਦਵਾਖਰੀ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ...
ਮੁਕੇਰੀਆਂ, 7 ਅਪ੍ਰੈਲ (ਰਾਮਗੜ੍ਹੀਆ)- ਸਤਿਕਾਰ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਅਤੇ ਹੋਰ ਨਿਹੰਗ ਸਿੰਘਾਂ ਵਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਥਾਣਾ ਮੁਕੇਰੀਆਂ ਸਾਹਮਣੇ ਧਰਨਾ ਦਿੱਤਾ ਗਿਆ ਤੇ ...
ਦਸੂਹਾ, 7 ਅਪ੍ਰੈਲ (ਭੁੱਲਰ)- ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸ੍ਰੀਮਤੀ ਮੰਜੁਲਾ ਸੈਣੀ ...
ਹਾਜੀਪੁਰ, 7 ਅਪ੍ਰੈਲ (ਜੋਗਿੰਦਰ ਸਿੰਘ)- ਹਾਜੀਪੁਰ-ਦਸੂਹਾ ਸੜਕ ਤੋਂ ਮੁਕੇਰੀਆਂ ਹਾਈਡਲ ਨਹਿਰ ਦੇ ਨਾਲ ਪਾਵਰ ਹਾਊਸ ਨੰਬਰ 2 ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਪਿਛਲੇ ਲੰਮੇ ਸਮੇਂ ਤੋਂ ਖਸਤਾ ਹੋਣ ਕਰਕੇ ਲੋਕਾਂ ਨੂੰ ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...
ਬੀਣੇਵਾਲ, 7 ਅਪ੍ਰੈਲ (ਬੈਜ ਚੌਧਰੀ)- ਅਖਿਲ ਭਾਰਤੀ ਗੁੱਜਰ ਮਹਾਂਸਭਾ ਦੇ ਰਾਸ਼ਟਰੀ ਕਨਵੀਨਰ ਸੁਰਿੰਦਰ ਸਿੰਘ ਨਾਗਰ (ਮੈਂਬਰ ਰਾਜ ਸਭਾ), ਰਾਸ਼ਟਰੀ ਪ੍ਰਧਾਨ ਦੀਪਕ ਪ੍ਰਸ਼ੋਤਮ ਪਾਟਿਲ (ਉਦਯੋਗਪਤੀ) ਅਤੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਜੈ ਪਾਲ ਸਿੰਘ ਗੁੱਜਰ (ਸਾਬਕਾ ...
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ)- ਆਮ ਆਦਮੀ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਦੀਪ ਸੈਣੀ ਦੀ ਪ੍ਰਧਾਨਗੀ 'ਚ ਸਥਾਨਕ ਵਾਰਡ ਨੰ: 7 'ਚ ਹੋਈ | ਇਸ ਮੌਕੇ ਵਾਰਡ ਤੋਂ ਆਜ਼ਾਦ ਉਮੀਦਵਾਰ ਵਜੋਂ ਨਗਰ ਨਿਗਮ ਦੀ ਚੋਣ ਲੜ ਚੁੱਕੇ ਕਮਲਜੀਤ ਸਿੰਘ ਸੋਨੰੂ ਆਪਣੇ ...
ਹੁਸ਼ਿਆਰਪੁਰ, 7 ਅਪ੍ਰੈਲ (ਬਲਜਿੰਦਰਪਾਲ ਸਿੰਘ)- ਪਿ੍ੰਸੀਪਲ ਜਨਰਲ ਮੈਨੇਜਰ ਬੀ.ਐਸ.ਐਨ.ਐਲ. ਹੁਸ਼ਿਆਰਪੁਰ ਹੇਮੰਤ ਕੁਮਾਰ ਮਹੇ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਡੀ.ਆਈ.ਓ. ਸੀਮਾ ਗਰਗ ਦੇ ਸਹਿਯੋਗ ਨਾਲ ਸੰਚਾਰ ਭਵਨ, ਰੇਲਵੇ ਮੰਡੀ ਬੀ.ਐਸ.ਐਨ.ਐਲ. ...
ਬੀਣੇਵਾਲ, 7 ਅਪ੍ਰੈਲ (ਬੈਜ ਚੌਧਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸੰਪਰਕ ਕਰਨ ਲਈ ਹਰ ਦਫ਼ਤਰ 'ਚ ਲੈਂਡ ਲਾਈਨ ਫ਼ੋਨ ਲਗਾ ਰੱਖੇ ਹਨ ਅਤੇ ਹਰ ਛੋਟੇ ਵੱਡੇ ਕਰਮਚਾਰੀ ਤੇ ਅਧਿਕਾਰੀ ਨੂੰ ਮੋਬਾਈਲ ਭੱਤਾ ਦਿੱਤਾ ਜਾ ਰਿਹਾ ਹੈ ...
ਘੋਗਰਾ, 7 ਅਪ੍ਰੈਲ (ਆਰ. ਐਸ. ਸਲਾਰੀਆ)-ਸਰਕਾਰੀ ਮਿਡਲ ਸਕੂਲ ਬਹਿਬੋਵਾਲ ਛੰਨੀਆਂ ਵਿਖੇ ਹਿੰਦੀ ਮਾਸਟਰ ਵਜੋਂ ਸੇਵਾ ਨਿਭਾਅ ਰਹੇ ਮਾ. ਗੌਰਵ ਸ਼ਰਮਾ ਦੀਆਂ ਸਕੂਲ ਵਿਚ ਸਕੂਲ ਅਤੇ ਬੱਚਿਆਂ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਦੇਖਦੇ ਹੋਏ, ਸਿੱਖਿਆ ਸਕੱਤਰ ...
ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਸ਼ਿਵ ਸੈਨਾ (ਬਾਲ ਠਾਕੁਰੇ) ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਮੁਹੱਲਾ ਸ਼ਾਂਤੀ ਨਗਰ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜ਼ਿਲ੍ਹਾ ਪ੍ਰਧਾਨ ਸ਼ਸ਼ੀ ਡੋਗਰਾ ਨੇ ਪਾਰਟੀ 'ਚ ...
ਹੁਸ਼ਿਆਰਪੁਰ, 7 ਅਪ੍ਰੈਲ (ਹਰਪ੍ਰੀਤ ਕੌਰ)- ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ, ਜ਼ਿਲ੍ਹਾ ਭਾਜਪਾ ਪ੍ਰਧਾਨ ਨਿਪੁੰਨ ਸ਼ਰਮਾ, ਵਿਨੋਦ ਪਰਮਾਰ, ਸ਼ਿਵ ਸੂਦ ਆਦਿ ਨੇ ਅੱਜ ਇੱਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਸਰਕਾਰ ਜਨਤਾ ਦੀਆਂ ਮੁਸ਼ਕਿਲਾਂ ਪ੍ਰਤੀ ਗੰਭੀਰ ...
ਮੁਕੇਰੀਆਂ, 7 ਅਪ੍ਰੈਲ (ਰਾਮਗੜ੍ਹੀਆ)- ਮੁਕੇਰੀਆਂ ਸ਼ਹਿਰ 'ਚ ਜਿੱਥੇ ਵੱਡੀ ਗਿਣਤੀ ਵਿਚ ਆਲੇ ਦੁਆਲੇ ਪਿੰਡਾਂ ਦੇ ਲੋਕ ਰੋਜ਼ਾਨਾ ਖ਼ਰੀਦਦਾਰੀ ਕਰਨ ਲਈ ਆਉਂਦੇ ਹਨ | ਵੱਡੀ ਗਿਣਤੀ ਵਿਚ ਲੋਕਾਂ ਦਾ ਖ਼ਰੀਦੋ ਫ਼ਰੋਖ਼ਤ ਲਈ ਸ਼ਹਿਰ ਆਉਣ ਨਾਲ ਪਹਿਲਾਂ ਵੀ ਕਾਫ਼ੀ ਜ਼ਿਆਦਾ ...
ਭੰਗਾਲਾ, 7 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸੇ ਕਲੋਤਾ ਵਿਖੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਅਚਨਚੇਤ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਕੈਂਪਸ, ਕਮਰੇ, ਲੈਬਜ, ਸਿੱਖਿਆ ਪਾਰਕਾਂ ਦਾ ਬਾਰੀਕੀ ਨਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX