ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਦਿੱਲੀ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਹਰਿਦੁਆਰ ਦੇ ਕੁੰਭ ਮੇਲੇ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਜਰਾਤ ਪਰਤ ਰਹੇ 49 ਲੋਕ ਕੋਰੋਨਾ ਪਾਜ਼ੀਟਿਵ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਪੰਜਾਬ ਨੇ ਦਿੱਲੀ ਨੂੰ 196 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜ਼ਿਲ੍ਹਾ ਗੁਰਦਾਸਪੁਰ ਅੰਦਰ 96 ਨਵੇਂ ਮਾਮਲੇ ਆਏ ਸਾਹਮਣੇ,9 ਮਰੀਜ਼ਾਂ ਦੀ ਹੋਈ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਅੰਦਰ 96 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ...
ਬੁਢਲਾਡਾ 'ਚ ਕੋਰੋਨਾ ਨਾਲ 4 ਮੌਤਾਂ
. . .  1 day ago
ਬੁਢਲਾਡਾ , 18 ਅਪ੍ਰੈਲ (ਸਵਰਨ ਸਿੰਘ ਰਾਹੀ)- ਬੁਢਲਾਡਾ ਖੇਤਰ ਅੰਦਰ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਸ਼ਹਿਰ ਅੰਦਰ 3 ਕੋਰੋਨਾ ਪਾਜ਼ੀਟਿਵ ਬਜ਼ੁਰਗਾਂ ਅਤੇ ਪਿੰਡ ਹਸਨਪੁਰ ਦੇ ਇਕ ਵਿਅਕਤੀ ਸਮੇਤ 4 ...
 
ਮੋਗਾ ਵਿਚ ਟੁਟਿਆ ਕਰੋਨਾ ਦਾ ਕਹਿਰ ਇਕ ਮੌਤ , 91 ਆਏ ਨਵੇਂ ਮਾਮਲੇ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਕਹਿਰ ਬਣ ਕੇ ਟੁਟਿਆ ਹੈ ਅਤੇ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੇ ਨਾਲ ਇਕੋ ਦਿਨ 91 ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 4371 ਹੋਣ ਦੇ ਨਾਲ ਸਰਗਰਮ ...
ਅੰਮ੍ਰਿਤਸਰ 'ਚ ਕੋਰੋਨਾ ਦੇ 742 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 742 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 27023 ਹੋ ਗਏ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਨੇ ਕੋਲਕਾਤਾ ਨੂੰ 38 ਦੌੜਾਂ ਨਾਲ ਹਰਾਇਆ
. . .  1 day ago
ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ ,18 ਅਪ੍ਰੈਲ -ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਅਤੇ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ ਕੀਤੀ ...
ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , 8 ਕਿਸਾਨ ਨੂੰ ਗ੍ਰਿਫਤਾਰ
. . .  1 day ago
ਚੰਡੀਗੜ੍ਹ , 18 ਅਪ੍ਰੈਲ -ਹਰਿਆਣਾ ਦੇ ਹਿਸਾਰ ਵਿਚ ਭਾਜਪਾ ਨੇਤਾਵਾਂ ਰਣਬੀਰ ਗੰਗਵਾ ਅਤੇ ਸੋਨਾਲੀ ਫੋਗਾਟ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਅਤੇ 8 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ...
ਐਕਸਾਈਜ਼ ਵਿਭਾਗ ਵੱਲੋਂ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ,28000 ਲੀਟਰ ਲਾਹਣ ਬਰਾਮਦ
. . .  1 day ago
ਹਰੀਕੇ ਪੱਤਣ , 18 ਅਪ੍ਰੈਲ (ਸੰਜੀਵ ਕੁੰਦਰਾ)- ਐਕਸਾਈਜ਼ ਵਿਭਾਗ ਤਰਨਤਾਰਨ, ਫਿਰੋਜ਼ਪੁਰ ਅਤੇ ਹਰੀਕੇ ਪੁਲਿਸ ਨੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਸਹਿਯੋਗ ਨਾਲ ਹਰੀਕੇ ਮੰਡ ਖੇਤਰ ਵਿਚ ਛਾਪੇਮਾਰੀ ਦੌਰਾਨ 28000 ...
ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਹੋਇਆ ਕੋਰੋਨਾ
. . .  1 day ago
ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 'ਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਅੱਜ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਪੋਰਟ ਵੀ ਪਾਜ਼ੀਟਿਵ ਆਈ ...
ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ
. . .  1 day ago
ਅੰਮ੍ਰਿਤਸਰ, 18 ਅਪ੍ਰੈਲ {ਜੱਸ}-ਸਰਬੰਸਦਾਨੀ, ਹਿੰਦ ਦੀ ਚਾਦਰ, ਸਰਬ ਕਲਾ ਸੰਪੂਰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ...
ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਦੀ ਕੁੱਟ ਮਾਰ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਜੋਇੰਟ ਸੈਕਟਰੀ ਯੂਥ ਅਮਿਤ ਪੁਰੀ ਜਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਧੰਦੇ ਦਾ ਰਿਹਾ ਸੀ ਤਾਂ ਸਥਾਨਕ ਸ਼ਹਿਰ ਦੇ ਸਾਂਈ ...
ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  1 day ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  1 day ago
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  1 day ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  1 day ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  1 day ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  1 day ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  1 day ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  1 day ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਇਲਾਕੇ ਅੰਦਰ ਕਰਫ਼ਿਊ ਦੌਰਾਨ ਵੀ ਚੋਰਾਂ ਦੇ ਹੌ ਸਲੇ ਬੁਲੰਦ

ਫ਼ਾਜ਼ਿਲਕਾ, 7 ਅਪੈ੍ਰਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ | ਆਏ ਦਿਨ ਚੋਰਾਂ ਵਲੋਂ ਕਿਸੇ ਨਾ ਕਿਸੇ ਥਾਂ ਨੂੰ ਨਿਸ਼ਾਨਾਂ ਬਣਾਉਂਦਿਆਂ ਲੋਕਾਂ ਨੂੰ ਮਾਲੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਇੱਥੋਂ ਤੱਕ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਤ ਦਾ ਕਰਫ਼ਿਊ ਲਗਾਇਆ ਹੋਇਆ ਹੈ, ਪਰ ਇਸ ਦੇ ਬਾਵਜੂਦ ਚੋਰ ਬੇਧੜਕ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਜੋ ਕਿ ਪੁਲਿਸ ਦੇ ਕਾਰਜਪ੍ਰਣਾਲੀ ਤੇ ਕਈ ਸਵਾਲ ਖੜੀ ਕਰਦੀਆਂ ਹਨ | ਫ਼ਾਜ਼ਿਲਕਾ ਦੀ ਮੁੱਖ ਅਨਾਜ ਮੰਡੀ ਵਿਚ ਚੋਰਾਂ ਨੇ ਇਕੋ ਹੀ ਰਾਤ ਵਿਚ 5 ਦੁਕਾਨਾਂ ਨੂੰ ਨਿਸ਼ਾਨਾ ਬਣਾਇਆ | ਇਸ ਦੌਰਾਨ ਚੋਰਾਂ ਨੇ ਆੜ੍ਹਤ ਦੀਆਂ ਦੁਕਾਨਾਂ ਦੇ ਖਿੜਕੀਆਂ ਅਤੇ ਦਰਵਾਜ਼ੇ ਦੇ ਤਾਲੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ | ਇੱਥੋਂ ਤੱਕ ਕਿ ਚੋਰਾਂ ਨੇ ਫ਼ਾਜ਼ਿਲਕਾ ਦੇ ਕਾਂਗਰਸ ਪਾਰਟੀ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਰੰਜਮ ਕਾਮਰਾ ਦੀ ਦੁਕਾਨ ਵਿਚ ਵੀ ਸੇਧ ਮਾਰ ਦਿੱਤੀ | ਚੋਰਾਂ ਨੇ ਹੰਸ ਰਾਜ ਰੰਜਮ ਕੁਮਾਰ, ਨਿਹਾਲ ਚੰਦ ਸ਼ਾਮ ਲਾਲ, ਗਿਆਨ ਚੰਦ ਮੰਗਤ ਰਾਏ, ਰਾਮ ਲਾਲ ਰਵੀ ਕਾਂਤ ਦੀ ਆੜ੍ਹਤ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ | ਇਸ ਦੇ ਨਾਲ ਹੀ ਮੰਡੀ ਵਿਚ ਰਮੇਸ਼ ਬੱਬਰ ਸੀ.ਏ. ਦੇ ਦਫ਼ਤਰ ਦੇ ਜੰਗਲੇ ਨੂੰ ਤੋੜ ਕੇ ਵੀ ਚੋਰੀ ਦੀ ਕੋਸ਼ਿਸ਼ ਕੀਤੀ ਗਈ ਪਰ ਦਫ਼ਤਰ ਅੰਦਰ ਨਕਦੀ ਜਾਂ ਕੋਈ ਹੋਰ ਕੀਮਤੀ ਸਾਮਾਨ ਨਾ ਹੋਣ ਕਾਰਨ ਚੋਰਾਂ ਦੇ ਹੱਥ ਖ਼ਾਲੀ ਰਹੇ | ਨਿਹਾਲ ਚੰਦ ਸ਼ਾਮ ਲਾਲ ਦੀ ਦੁਕਾਨ ਦੇ ਅਸ਼ੋਕ ਕੁਮਾਰ ਨੇ ਦੱਸਿਆ ਕਿ ਚੋਰ ਦੁਕਾਨ ਦੀ ਪਹਿਲੀ ਮੰਜ਼ਲ ਦੀ ਦਰਵਾਜ਼ੇ ਦੀ ਕੰਡੀ ਤੋੜ ਕੇ ਦੁਕਾਨ ਅੰਦਰ ਦਾਖਲ ਹੋਏ, ਜਿੱਥੇ ਚੋਰਾਂ ਨੇ ਦੁਕਾਨ ਅੰਦਰ ਪਏ ਐਪਲ ਦੇ 3 ਪੁਰਾਣੇ ਫ਼ੋਨ, ਕੰਪਿਊਟਰ ਦੀ ਇਕ ਹਾਰਡ ਡਿਸਕ ਅਤੇ 2000 ਰੁਪਏ ਦੀ ਨਕਦੀ ਚੋਰੀ ਕੀਤੀ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ 50 ਤੋਂ 60 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ | ਇਸ ਤਰ੍ਹਾਂ ਬਾਕੀ ਦੁਕਾਨਾਂ ਤੇ ਵੀ ਚੋਰਾਂ ਵਲੋਂ ਕਾਊਾਟਰ ਦੀਆਂ ਦਰਾਜ਼ਾਂ ਆਦਿ ਤੋੜ ਕੇ ਚੋਰੀ ਦੀ ਕੋਸ਼ਿਸ਼ ਕੀਤੀ ਗਈ | ਪਰ ਦੁਕਾਨ ਅੰਦਰ ਕੁੱਝ ਖ਼ਾਸ ਚੋਰਾਂ ਹੱਥ ਕੁੱਝ ਨਹੀਂ ਲੱਗਿਆ | ਇਸ ਮੌਕੇ ਰੰਜਮ ਕਾਮਰਾ ਨੇ ਕਿਹਾ ਕਿ ਲੋਕ ਪਹਿਲਾਂ ਹੀ ਚੋਰੀ, ਲੁੱਟ, ਵਾਹਨ ਚੋਰੀ ਦੀਆਂ ਵਾਰਦਾਤਾਂ ਤੋਂ ਪਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਇਸ ਇਲਾਕੇ ਅੰਦਰ ਬੇਹਿਸਾਬ ਚੋਰੀਆਂ ਵਿਚ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਪੰਜਾਬ ਪੁਲਿਸ ਫ਼ੇਲ੍ਹ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਚੋਰੀ ਦੀਆਂ ਵਧਦੀਆਂ ਵਾਰਦਾਤਾਂ ਨੂੰ ਦੇਖਦਿਆਂ ਤੁਰੰਤ ਐਕਸ਼ਨ ਲਿਆ ਜਾਵੇ |

ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਕੋਠੀ ਘੇਰ ਕੇ ਭਾਜਪਾ ਮਹਿਲਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਅਬੋਹਰ, 7 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸੂਬੇ ਭਰ 'ਚ ਭਾਜਪਾ ਆਗੂਆਂ 'ਤੇ ਹੋ ਰਹੇ ਹਮਲੇ ਦੇ ਰੋਸ ਵਜੋਂ ਅੱਜ ਭਾਜਪਾ ਮਹਿਲਾ ਮੋਰਚਾ ਵਲੋਂ ਕਾਂਗਰਸੀ ਆਗੂਆਂ ਤੇ ਸਰਕਾਰ ਦੇ ਮੰਤਰੀਆਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ ਗਏ | ਇਸੇ ਤਹਿਤ ਮੋਨਾ ਜੈਸਵਾਲ ਸੂਬਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਬੁੱਧਵਾਰ ਨੂੰ 38 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

ਫ਼ਾਜ਼ਿਲਕਾ, 7 ਅਪ੍ਰੈਲ (ਅਮਰਜੀਤ ਸ਼ਰਮਾ)-ਕੋਵਿਡ ਦੇ ਪ੍ਰਸਾਰ ਨੂੰ ਰੋਕਣ ਲਈ ਪੜਾਅ ਵਾਰ ਕੋਰੋਨਾ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ | ਜ਼ਿਲ੍ਹਾ ਫਾਜ਼ਿਲਕਾ ਦੇ ਸਿਵਲ ਹਸਪਤਾਲਾਂ ਦੇ ਨਾਲ-ਨਾਲ ਸਾਰੇ ਸਿਹਤ ਕੇਂਦਰਾਂ ਵਿਖੇ ਇਹ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ | ਇਹ ...

ਪੂਰੀ ਖ਼ਬਰ »

ਖ਼ਰਾਬ ਮੌਸਮ ਤੇ ਹਨੇਰੀ ਨੇ ਕਿਸਾਨਾਂ ਦੀ ਚਿੰਤਾ ਵਧਾਈ

ਮੰਡੀ ਲਾਧੂਕਾ, 7 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਕੱਲ੍ਹ ਬੀਤੀ ਸ਼ਾਮ ਅਸਮਾਨ 'ਚ ਛਾਏ ਬੱਦਲਾਂ ਤੇ ਆਈ ਤੇਜ਼ ਹਨੇਰੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਅਸਮਾਨ 'ਚ ਬੱਦਲਵਾਈ ਹੋਣ ਕਾਰਨ ਤੇ ...

ਪੂਰੀ ਖ਼ਬਰ »

ਕੋਰੋਨਾ ਰਿਪੋਰਟ ਨਾ ਹੋਣ ਕਾਰਨ ਬਰਾਤ ਬੇਰੰਗ ਪਰਤੀ

ਬੱਲੂਆਣਾ, 7 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਦਿਨੋ-ਦਿਨ ਵੱਧ ਰਹੀ ਕੋਰੋਨਾ ਦੀ ਮਾਰ ਨੂੰ ਲੈ ਕੇ ਪੂਰੇ ਭਾਰਤ ਵਿਚ ਪਾਬੰਦੀਆਂ ਵਧਦੀਆਂ ਜਾ ਰਹੀਆਂ ਹਨ | ਬੀਤੇ ਕੱਲ੍ਹ ਪੰਜਾਬ ਦੇ ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੰੁਨੋ੍ਹ ਤੋਂ ਬਰਾਤ ਰਾਏ ਸਿੰਘ ਨਗਰ ਰਾਜਸਥਾਨ ਜਾ ਰਹੀ ...

ਪੂਰੀ ਖ਼ਬਰ »

ਗੋਲੀ ਲੱਗਣ ਨਾਲ ਨੌਜਵਾਨ ਗੰਭੀਰ ਜ਼ਖ਼ਮੀ

ਅਬੋਹਰ, 7 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਬਸੰਤ ਨਗਰੀ ਗਲੀ ਨੰਬਰ 7 ਨਿਵਾਸੀ ਹਰਸ਼ਦੀਪ ਸਿੰਘ ਪੁੱਤਰ ਧਰਮਪਾਲ ਅੱਜ ਦੁਪਹਿਰ ਅਚਾਨਕ ਗੋਲੀ ਲੱਗਣ ਨਾਲ ਬੁਰੀ ਤਰ੍ਹਾਂ ਗੰਭੀਰ ਜ਼ਖਮੀ ਹੋ ਗਿਆ | ਸੂਚਨਾ ਮਿਲਣ 'ਤੇ ਥਾਣਾ ਸਿਟੀ-1 ਦੀ ਪੁਲਿਸ ਮੌਕੇ 'ਤੇ ਪੁੱਜੀ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਨਗਰ ਕੌ ਾਸਲ ਚੋਣਾਂ ਲਈ 9 ਨੂੰ ਸੱਦੀ ਕੌ ਾਸਲਰਾਂ ਦੀ ਮੀਟਿੰਗ

ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਫ਼ਾਜ਼ਿਲਕਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਕੌਂਸਲਰਾਂ ਦੀ ਮੀਟਿੰਗ 9 ਅਪ੍ਰੈਲ ਨੂੰ ਸੱਦ ਲਈ ਗਈ ਹੈ | ਸਥਾਨਕ ਪ੍ਰਸ਼ਾਸਨ ਵਲੋਂ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਭੇਜੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਡਰਾਈਵਰ ਵਾਲ-ਵਾਲ ਬਚਿਆ

ਮੰਡੀ ਲਾਧੂਕਾ, 7 ਅਪ੍ਰੈਲ (ਰਾਕੇਸ਼ ਛਾਬੜਾ)-ਐਫ.ਐਫ.ਰੋਡ 'ਤੇ ਇਕ ਧਾਰਮਿਕ ਸਤਿਸੰਗ ਘਰ ਦੇ ਕੋਲ ਮਹਿੰਦਰਾ ਪਿਕਅਪ ਤੇ ਟਰੈਕਟਰ ਟਰਾਲੀ ਹਾਦਸੇ ਵਿਚ ਡਰਾਈਵਰ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਇਕ ਮਹਿੰਦਰ ਪਿਕਅਪ ਜੀਪ ਜਿਸ ਦਾ ਨੰਬਰ ...

ਪੂਰੀ ਖ਼ਬਰ »

ਤੇਜ਼ ਹਨੇਰੀ ਤੇ ਝੱਖੜ ਨਾਲ 11000 ਵੋਲਟੇਜ ਦੀਆਂ ਤਾਰਾਂ ਡਿੱਗੀਆਂ ਇਕ ਵੱਡਾ ਹਾਦਸਾ ਹੋਣੋਂ ਟਲਿਆ

ਬੱਲੂਆਣਾ, 7 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਖੁੱਬਣ ਤੋਂ ਪਿੰਡ ਮੋਡੀਖੇੜਾ ਨੂੰ ਜਾਂਦੀਆਂ 11000 ਵੋਲਟੇਜ ਦੀਆਂ ਤਾਰਾਂ ਤੇਜ਼ ਹਨੇਰੀ ਅਤੇ ਝੱਖੜ ਨਾਲ ਖੰਭੇ ਟੁੱਟਣ ਕਾਰਨ ਤਿੰਨ ਘਰਾਂ ਉੱਪਰ ਆ ਡਿੱਗੀਆਂ | ਪਰੰਤੂ ਮੌਕੇ 'ਤੇ ਬਿਜਲੀ ਨਾ ਹੋਣ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਹੋਣ ਗਏ 2 ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ

ਮੰਡੀ ਰੋੜਾਂਵਾਲੀ, 7 ਅਪ੍ਰੈਲ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਦੇ ਫ਼ੌਜ ਵਿਚ ਭਰਤੀ ਹੋਣ ਲਈ ਟਰਾਇਲ ਦੇਣ ਗਏ ਦੋ ਨੌਜਵਾਨ ਲੜਕਿਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਕਾਰਨ ਮੰਡੀ ਰੋੜਾਂਵਾਲੀ 'ਚ ਸੋਗ ਦੀ ਲਹਿਰ ਦੌੜ ਗਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਤੇਜ਼ ਝੱਖੜ ਕਾਰਨ ਨਹਿਰਾਂ ਟੁੱਟੀਆਂ, ਫ਼ਸਲਾਂ ਨੂੰ ਹੋਇਆ ਨੁਕਸਾਨ

ਖੂਈਆਂ ਸਰਵਰ, 7 ਅਪ੍ਰੈਲ (ਵਿਵੇਕ ਹੂੜੀਆ)-ਬੀਤੀ ਸ਼ਾਮ ਆਏ ਤੇਜ਼ ਝੱਖੜ ਅਤੇ ਬਾਰਿਸ਼ ਕਾਰਨ ਅਨੇਕਾਂ ਖੇਤਰਾਂ ਵਿਚ ਨਹਿਰਾਂ ਟੁੱਟ ਗਈਆਂ ਜਿਸ ਨਾਲ ਕਿਸਾਨਾਂ ਨੂੰ ਨੁਕਸਾਨ ਪੁੱਜਿਆ ਹੈ | ਨਹਿਰਾਂ ਦੇ ਉੱਪਰ ਦਰੱਖ਼ਤ ਡਿੱਗਣ ਨਾਲ ਨਹਿਰਾਂ ਦੇ ਵਹਾਅ ਵਿਚ ਰੁਕਾਵਟ ਆਉਣ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਦਾਖ਼ਲਿਆਂ ਲਈ ਸਟਾਫ਼ ਨੇ ਕੱਢੀ ਜਾਗਰੂਕਤਾ ਰੈਲੀ

ਮੰਡੀ ਲਾਧੂਕਾ, 7 ਅਪ੍ਰੈਲ (ਰਾਕੇਸ਼ ਛਾਬੜਾ)-ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਵਲੋਂ ਸਕੂਲ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਵਧਾਉਣ ਲਈ ਜਾਗਰੂਕਤਾ ਰੈਲੀ ਕੱਢੀ ਗਈ | ਸਕੂਲ ਦੇ ਪਿ੍ੰਸੀਪਲ ਹਰੀ ਚੰਦ ਕੰਬੋਜ ਨੇ ਕਿਹਾ ਹੈ ਕਿ ਸਕੂਲ ਵਿਚ 6ਵੀਂ ਜਮਾਤ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਅਧਿਆਪਕਾਂ ਵਲੋਂ ਕੋਸ਼ਿਸ਼ਾਂ ਜਾਰੀ

ਬੱਲੂਆਣਾ, 7 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਪੂਰੇ ਪੰਜਾਬ ਵਿਚ ਸਰਕਾਰੀ ਅਧਿਆਪਕਾਂ ਵਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ...

ਪੂਰੀ ਖ਼ਬਰ »

ਜੀ.ਏ.ਵੀ. ਸਕੂਲ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ

ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜੀ.ਏ.ਵੀ. ਸਕੂਲ ਚੁਵਾੜਿਆਂ ਵਾਲੀ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਸੁੰਦਰ ਕਾਂਡ ਪਾਠ ਨਾਲ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਨਰੇਸ਼ ਕੁਮਾਰ ਸਪੜਾ ਤੇ ਚੇਅਰਮੈਨ ਐਡਵੋਕੇਟ ਅਨਿਲ ਜੈਨ ਸਮੇਤ ਸਟਾਫ਼ ਹਾਜ਼ਰ ਸੀ | ਇਸ ਦੌਰਾਨ ...

ਪੂਰੀ ਖ਼ਬਰ »

ਅਰਨੀਵਾਲਾ ਦਾ ਦੂਜਾ ਖ਼ੁਸ਼ਦਿਲ ਕ੍ਰਿਕਟ ਟੂਰਨਾਮੈਂਟ ਸ਼ੁਰੂ

ਮੰਡੀ ਅਰਨੀਵਾਲਾ, 7 ਅਪੈ੍ਰਲ (ਨਿਸ਼ਾਨ ਸਿੰਘ ਸੰਧੂ)-ਧੰਨ ਧੰਨ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਸਪੋਰਟਸ ਕ੍ਰਿਕਟ ਕਲੱਬ ਮੰਡੀ ਅਰਨੀਵਾਲਾ ਵਲੋਂ ਕਰਵਾਏ ਜਾ ਰਹੇ ਦੂਜੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਿਲੰਕਨ ਮਲਹੋਤਰਾ ਜ਼ੋਨ ਇੰਚਾਰਜ ਦਫ਼ਤਰ ਰਮਿੰਦਰ ਆਵਲਾ ...

ਪੂਰੀ ਖ਼ਬਰ »

ਬਰਿੰਦਰ ਸਿੰਘ ਫਾਇਰ ਅਧਿਕਾਰੀ ਨਿਯੁਕਤ

ਅਬੋਹਰ, 7 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਅਬੋਹਰ ਦੇ ਫਾਇਰ ਬਿ੍ਗੇਡ ਵਿਭਾਗ ਵਿਚ ਤਾਇਨਾਤ ਸਹਾਇਕ ਫਾਇਰ ਅਧਿਕਾਰੀ ਬਰਿੰਦਰ ਸਿੰਘ ਸੱਪਾਂ ਵਾਲੀ ਦੀ ਸ਼ਾਨਦਾਰ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਫਾਇਰ ...

ਪੂਰੀ ਖ਼ਬਰ »

ਹਲਕਾ ਬੱਲੂਆਣਾ 'ਚ ਜਲਦੀ ਹੀ ਬਿਜਲੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ-ਮੁਸਾਫਰ

ਅਬੋਹਰ, 7 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਆਏ ਭਾਰੀ ਬਿਜਲੀ ਬਿੱਲਾਂ ਖ਼ਿਲਾਫ਼ ਜਨ ਅੰਦੋਲਨ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਜਲਦੀ ਹੀ ਹਲਕਾ ਬੱਲੂਆਣਾ 'ਚ ਬਿਜਲੀ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼ਾਨਦਾਰ ਕੰਮ ਕਰਨ ਵਾਲੇ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

ਅਬੋਹਰ, 7 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਨਿਗਮ ਕਮਿਸ਼ਨਰ ਦੇ ਨਿਰਦੇਸ਼ਾਂ 'ਤੇ ਸ਼ਾਨਦਾਰ ਕੰਮ ਕੀਤਾ ਜਾ ਰਿਹਾ ਹੈ | ਬੀਤੇ ਮਹੀਨੇ ਸ਼ਾਨਦਾਰ ਕੰਮ ਕਰਨ 'ਤੇ ਨਿਗਮ ਦੇ ਦੋ ਕਰਮਚਾਰੀਆਂ ਨੂੰ ਨਿਗਮ ਵਲੋਂ ਪ੍ਰਸੰਸਾ ਪੱਤਰ ਦੇ ਕੇ ...

ਪੂਰੀ ਖ਼ਬਰ »

ਫ਼ਾਜ਼ਿਲਕਾ ਅਨਾਜ ਮੰਡੀ 'ਚ ਕਣਕ ਦੀ ਆਮਦ ਸ਼ੁਰੂ

ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਮੁੱਖ ਅਨਾਜ ਮੰਡੀ ਵਿਚ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ | ਦਾਣਾ ਮੰਡੀ ਵਿਚ ਪਹਿਲੀ ਕਣਕ ਦੀ ਢੇਰੀ ਸਹਾਰਨ ਕਮਿਸ਼ਨ ਏਜੰਟ ਦੀ ਦੁਕਾਨ ਤੇ ਸਰਹੱਦੀ ਪਿੰਡ ਮੁੱਠਿਆਂ ਵਾਲੀ ਦਾ ਕਿਸਾਨ ...

ਪੂਰੀ ਖ਼ਬਰ »

ਭਾਜਪਾ ਨੇ 41ਵਾਂ ਸਥਾਪਨਾ ਦਿਵਸ ਮਨਾਇਆ

ਅਬੋਹਰ, 7 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਨੇ ਆਪਣਾ 41ਵਾਂ ਸਥਾਪਨਾ ਦਿਵਸ ਸੂਬਾ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਮੋਨਾ ਜੈਸਵਾਲ ਦੇ ਗ੍ਰਹਿ ਵਿਖੇ ਮਨਾਇਆ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਭਾਜਪਾ ਪ੍ਰਧਾਨ ਰਾਕੇਸ਼ ਧੂੜੀਆ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫਸਰ ਨੇ ਦਾਖਲਾ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਸਰਕਾਰੀ ਸਕੂਲ ਰੂਹੇੜਿਆਂ ਵਾਲੀ ਅਤੇ ਖੂਈਖੇੜਾ ਵਿਖੇ ਕੀਤੀ ਸ਼ਿਰਕਤ

ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਡਾ ਤਿਰਲੋਚਣ ਸਿੰਘ ਸਿੱਧੂ ਵਲੋਂ ਸਰਕਾਰੀ ਹਾਈ ਸਕੂਲ ਰੂਹੇੜਿਆਂ ਵਾਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ ਵਿਖੇ ਦੌਰਾ ਕੀਤਾ ਗਿਆ | ਡਾ. ਸਿੱਧੂ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਵਿਸ਼ੇਸ਼ ਬੁਨਿਆਦੀ ਵਿਕਾਸ ਫ਼ੰਡ ਦੇ ਨਾਂਅ 'ਤੇ ਲਗਾਇਆ ਨਵਾਂ ਟੈਕਸ

ਜਲਾਲਾਬਾਦ, 7 ਅਪ੍ਰੈਲ (ਕਰਨ ਚੁਚਰਾ) -ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਆਪਣਾ ਆਖ਼ਰੀ ਸਾਲ ਵਿਕਾਸ ਦੇ ਸਾਲ ਵਜੋਂ ਮਨਾ ਰਹੀ ਹੈ | ਉੱਥੇ ਹੀ ਪੰਜਾਬ ਸਰਕਾਰ ਨੇ ਵਿਸ਼ੇਸ਼ ਬੁਨਿਆਦੀ ਵਿਕਾਸ ਫ਼ੰਡ ਦੇ ਨਾਂਅ 'ਤੇ ਨਵਾਂ ਟੈਕਸ ਵੀ ਜਨਤਾ ਦੀ ਜੇਬ 'ਤੇ ਲਗਾ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਸੁੰਨੇ ਘਰ 'ਚ ਚੋਰਾਂ ਨੇ ਬੋਲਿਆ ਧਾਵਾ 3 ਪੁਲਿਸ ਹਿਰਾਸਤ 'ਚ, ਇਕ ਫ਼ਰਾਰ

ਅਬੋਹਰ, 7 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਸਥਾਨਕ ਆਨੰਦ ਨਗਰੀ ਵਿਚ ਅਣਪਛਾਤੇ ਚੋਰਾਂ ਨੇ ਇਕ ਵਿਅਕਤੀ ਦੇ ਘਰ ਧਾਵਾ ਬੋਲਦੇ ਹੋਏ ਉੱਥੋਂ ਹਜ਼ਾਰਾਂ ਰੁਪਏ ਦਾ ਸਾਮਾਨ ਅਤੇ ਗਹਿਣੇ ਚੋਰੀ ਕਰ ਲਏ | ਜਾਣਕਾਰੀ ਅਨੁਸਾਰ ਸੀ.ਸੀ.ਟੀ.ਵੀ. ਵਿਚ ਘਟਨਾ ਕੈਦ ਹੋਣ 'ਤੇ ਪੁਲਿਸ ਨੇ ਜਾਂਚ ...

ਪੂਰੀ ਖ਼ਬਰ »

ਵਿਸ਼ਵ ਭਾਈ ਮਰਦਾਨਾ ਸੁਸਾਇਟੀ ਨੇ ਕੀਤੀ ਵਿਧਾਇਕ ਪਿੰਕੀ ਨੂੰ ਪੀ.ਜੀ.ਆਈ. ਜਲਦ ਸ਼ੁਰੂ ਕਰਵਾਉਣ ਦੀ ਅਪੀਲ

ਫ਼ਿਰੋਜ਼ਪੁਰ, 7 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਅੰਦਰ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਅਥਾਹ ਵਿਕਾਸ ਕਾਰਜ ਕਰਵਾਉਣ ਲਈ ਲਗਾਈ ਗਈ ਫ਼ੰਡਾਂ ਦੀ ਲੜੀ ਦਾ ਸਵਾਗਤ ਕਰਦਿਆਂ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ...

ਪੂਰੀ ਖ਼ਬਰ »

ਧੋਖੇ ਨਾਲ ਮਕਾਨ ਅੱਗੇ ਵੇਚਣ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਧੋਖੇ ਨਾਲ ਮਕਾਨ ਅੱਗੇ ਵੇਚਣ ਦੇ ਦੋਸ਼ ਵਿਚ ਸਿਟੀ ਥਾਣਾ ਫ਼ਾਜ਼ਿਲਕਾ ਪੁਲਿਸ ਨੇ ਸਹੁਰੇ ਪਰਿਵਾਰ ਦੇ ਦੋ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੋਨੀਆ ਪਤਨੀ ਅਜੇ ਕੁਮਾਰ ਵਾਸੀ ...

ਪੂਰੀ ਖ਼ਬਰ »

ਸਰਕਾਰੀ ਵਿਭਾਗ ਜ਼ਿੰਮੇਵਾਰੀ ਨਾਲ ਕਰਨ ਆਪਣੇ ਕੇਸਾਂ ਦੀ ਪੈਰਵਾਈ-ਸਹਾਇਕ ਕਮਿਸ਼ਨਰ

ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਪੰਜਾਬ ਡਿਸਪਿਊਟ ਰਿਜੋਲੁਸ਼ਨ ਐਂਡ ਲਿਟੀਗੇਸ਼ਨ ਕਮੇਟੀ ਦੀ ਬੈਠਕ ਇੱਥੇ ਸਹਾਇਕ ਕਮਿਸ਼ਨਰ ਜਨਰਲ ਕੰਵਰਜੀਤ ਸਿੰਘ ਦੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਜ਼ਿਲ੍ਹੇ 'ਚ 2 ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਉਮੀਦਵਾਰ ਬਦਲਣ ਦੀ ਚਰਚਾ ਜ਼ੋਰਾਂ 'ਤੇ

ਫ਼ਿਰੋਜ਼ਪੁਰ, 7 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਸੱਤਾ 'ਚ ਮੁੜ ਵਾਪਸੀ ਲਈ ਦੂਜੀਆਂ ਪਾਰਟੀਆਂ ਨੂੰ ਪਛਾੜਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ਼ 'ਪੰਜਾਬ ਮੰਗਦਾ ਜਵਾਬ' ਤਹਿਤ ਹਲਕਾਵਾਰ ...

ਪੂਰੀ ਖ਼ਬਰ »

640 ਐਮ.ਐਲ. ਹੈਰੋਇਨ ਸਮੇਤ 2 ਵਿਅਕਤੀ ਕਾਬੂ

ਬੱਲੂਆਣਾ, 7 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਦਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਗੁਪਤ ...

ਪੂਰੀ ਖ਼ਬਰ »

ਥਾਣਾ ਸਦਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦਾ ਜ਼ਖ਼ੀਰਾ ਫੜਿਆ, ਇਕ ਕਾਬੂ

ਬੱਲੂਆਣਾ, 7 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਥਾਣਾ ਸਦਰ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦਾ ਜ਼ਖ਼ੀਰਾ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਗੁਰਵਿੰਦਰ ਸਿੰਘ, ਏ.ਐਸ.ਆਈ ਦਿਆਲ ਸਮੇਤ ਪੁਲਿਸ ਪਾਰਟੀ ਪਿੰਡ ਬੱਲੂਆਣਾ ਦੇ ਨਜ਼ਦੀਕ ਗਸ਼ਤ ...

ਪੂਰੀ ਖ਼ਬਰ »

ਬੈਂਕ ਦੇ ਏ.ਟੀ.ਐਮ. ਨੂੰ ਤੋੜ ਕੇ ਕੇਸ਼ ਚੋਰੀ ਕਰਨ ਦੇ ਸਬੰਧ 'ਚ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 7 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਥਾਣਾ ਸਦਰ ਪੁਲਿਸ ਨੇ ਪਿੰਡ ਬੱਲੂਆਣਾ ਵਿਖੇ ਲੱਗੇ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ. ਨੂੰ ਤੋੜ ਕੇ ਕੇਸ਼ ਚੋਰੀ ਕਰਨ ਸਬੰਧ 'ਚ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ ...

ਪੂਰੀ ਖ਼ਬਰ »

ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ਦੇ ਦੋਸ਼ 'ਚ 7 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 7 ਅਪ੍ਰੈਲ (ਦਵਿੰਦਰ ਪਾਲ ਸਿੰਘ)-ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ਦੇ ਦੋਸ਼ ਵਿਚ ਸਿਟੀ ਥਾਣਾ ਫ਼ਾਜ਼ਿਲਕਾ ਪੁਲਿਸ ਨੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪਿ੍ਆ ਰਾਣੀ ਪਤਨੀ ਗੌਰਵ ਕੁਮਾਰ ਵਾਸੀ ਅੰਨ੍ਹੀ ਦਿੱਲੀ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਲਾਪ੍ਰਵਾਹੀ ਕਾਰਨ ਸੜਕਾਂ 'ਤੇ ਡਿੱਗੇ ਦਰੱਖਤਾਂ ਦੀਆਂ ਲੱਕੜਾਂ ਲੋਕਾਂ ਨੇ ਚੁੱਕੀਆਂ

ਬੱਲੂਆਣਾ, 7 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਬੀਤੀ ਸ਼ਾਮ ਤੇਜ਼ ਹਨੇਰੀ ਅਤੇ ਝੱਖੜ ਨਾਲ ਹਲਕਾ ਬੱਲੂਆਣਾ 'ਚ ਸਾਰੀਆਂ ਸੜਕਾਂ ਦਰੱਖ਼ਤ ਡਿੱਗਣ ਨਾਲ ਬੰਦ ਹੋ ਗਈਆਂ ਹਨ | ਅੱਜ ਦਿਨ ਚੜ੍ਹਨ ਤੋਂ ਲੈ ਕੇ ਦੁਪਹਿਰ ਇਕ ਵਜੇ ਤੱਕ ਇਨ੍ਹਾਂ ਲੱਕੜਾਂ ਨੂੰ ਨਾਲ ਲੱਗਦੇ ਪਿੰਡਾਂ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ਕੀਤੀਆਂ ਸ਼ੁਰੂ

ਫ਼ਾਜ਼ਿਲਕਾ, 7 ਅਪੈ੍ਰਲ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਸਿਵਲ ਸਰਜਨ ਫ਼ਾਜ਼ਿਲਕਾ ਡਾ. ਹਰਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈ ਹਨ | ਜਿਸ ਤਹਿਤ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਅਧਿਆਪਕ ਕਲਾਕਾਰਾਂ ਵਲੋਂ ਨੁੱਕੜ ਨਾਟਕਾਂ ਰਾਹੀਂ ਸਮਾਜ ਨੂੰ ਦਿੱਤਾ ਜਾ ਰਿਹੈ ਸਾਰਥਿਕ ਸੁਨੇਹਾ

ਫ਼ਾਜ਼ਿਲਕਾ, 7 ਅਪ੍ਰੈਲ (ਅਮਰਜੀਤ ਸ਼ਰਮਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਨੂੰ ਬੜ੍ਹਾਵਾ ਦੇਣ ਲਈ ਸ਼ੁਰੂ ਕੀਤੀ 'ਈਚ ਵੰਨ ਬਰਿੰਗ ਵੰਨ' ਮੁਹਿੰਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਵਲੋਂ ਪਿੰਡਾਂ ਵਿਚ ਜਾਗਰੂਕਤਾ ...

ਪੂਰੀ ਖ਼ਬਰ »

ਹਲਕਾ ਬੱਲੂਆਣਾ 'ਚ ਪਿੰਡ ਹਿੰਮਤਪੁਰਾ ਦੇ ਗੁਰਦੁਆਰਾ ਸਾਹਿਬ ਨੂੰ ਜਾਂਦਾ ਰਸਤਾ ਵਿਕਾਸ ਕਾਰਜਾਂ ਦੀ ਖੋਲ੍ਹ ਰਿਹੈ ਪੋਲ

ਬੱਲੂਆਣਾ, 7 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਭਾਵੇਂ ਕਾਂਗਰਸ ਸਰਕਾਰ ਅਤੇ ਹਲਕਾ ਵਿਧਾਇਕ ਵਲੋਂ ਹਲਕਾ ਬੱਲੂਆਣਾ 'ਚ ਵਿਕਾਸ ਕਾਰਜਾਂ ਦੀ ਹਨੇਰੀ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਹਲਕੇ ਦੇ ਪਿੰਡ ਹਿੰਮਤਪੁਰਾ ਵਿਚ ਸ੍ਰੀ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਨੁੱਕੜ ਨਾਟਕਾਂ ਦਾ ਮੰਚਨ

ਖੂਈਆਂ ਸਰਵਰ, 7 ਅਪ੍ਰੈਲ (ਵਿਵੇਕ ਹੂੜੀਆ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀ ਦਾਖਲਾ ਮੁਹਿੰਮ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਮਾਰਗ ਦਰਸ਼ਨ ਅਤੇ ਬਲਾਕ ਨੋਡਲ ਅਧਿਕਾਰੀ ਕਸ਼ਮੀਰੀ ਲਾਲ ਦੀ ਅਗਵਾਈ ਹੇਠ ਖੂਈਆਂ ਸਰਵਰ ਦੇ ਪਿੰਡਾਂ ਵਿਚ ਨੁੱਕੜ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਜਲਾਲਾਬਾਦ, 7 ਅਪ੍ਰੈਲ (ਕਰਨ ਚੁਚਰਾ)-ਬਲਾਕ ਖੇਤੀਬਾੜੀ ਅਫਸਰ ਮੈਡਮ ਹਰਪ੍ਰੀਤ ਪਾਲ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਲੱਖੋਵਾਲੀ ਵਿਖੇ ਫ਼ਸਲਾਂ ਦੀ ਰਹਿੰਦ-ਖੰੂਹਦ ਦੀ ਸਾਂਭ-ਸੰਭਾਲ ਅਤੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX