ਪਟਿਆਲਾ, 7 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨੀਂ ਭਾਜਪਾ ਦੇ ਹਲਕਾ ਅਬੋਹਰ ਦੇ ਵਿਧਾਇਕ ਦੀ ਹੋਈ ਕੁੱਟਮਾਰ ਦਾ ਰੋਸ ਕਰਨ ਤੇ ਪੰਜਾਬ 'ਚ ਅਮਨ ਕਾਨੂੰਨ ਦੀ ਵਿਗੜਦੀ ਸਥਿਤੀ ਨੂੰ ਸੁਧਾਰਨ ਦੀ ਮੰਗ ਨੂੰ ਲੈ ਕੇ ਅੱਜ ਭਾਜਪਾ ਮਹਿਲਾ ਸੰਗਠਨ ਦੇ ਕਾਰਕੁਨਾਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਰਿਹਾਇਸ਼ ਵੱਲ ਚੂੜੀਆਂ ਭੇਟ ਕਰਨ ਪਟਿਆਲਾ ਪੁੱਜੀਆਂ, ਜਿਥੇ ਪੁਲਿਸ ਨੇ ਧਰਨਾਕਾਰੀਆਂ ਨੂੰ ਨਗਰ ਨਿਗਮ ਲਾਗੇ ਚੌਕ 'ਚ ਰੋਕ ਲਿਆ | ਇਸ ਦੌਰਾਨ ਭਾਜਪਾ ਮਹਿਲਾ ਮੋਰਚਾ ਕਾਰਕੁਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਖਿਆ ਕਿ ਜੇਕਰ ਪੰਜਾਬ 'ਚ ਵਿਧਾਇਕ ਦੀ ਜਨਤਕ ਤੌਰ 'ਤੇ ਕੁੱਟਮਾਰ ਹੁੰਦੀ ਹੈ ਤਾਂ ਸੂਬੇ ਦੇ ਆਮ ਵਿਅਕਤੀ ਦਾ ਕੀ ਹਾਲ ਹੋਵੇਗਾ | ਧਰਨੇ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਨੇ ਆਖਿਆ ਕਿ ਕੈਪਟਨ ਸਰਕਾਰ ਲੋਕਾਂ ਦੁਆਰਾ ਚੁਣੇ ਗਏ ਵਿਧਾਇਕਾਂ ਨੂੰ ਸੁਰੱਖਿਆ ਦੇਣ 'ਚ ਅਸਫਲ ਰਹੀ ਹੈ | ਇਸ ਦੌਰਾਨ ਭਾਜਪਾ ਕਾਰਕੁਨ ਸੀਮਾ ਸ਼ਰਮਾ ਨੇ ਕਿਹਾ ਕਿ ਉਹ ਕੈਪਟਨ ਸਰਕਾਰ ਦੇ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਚੂੜੀਆਂ ਭੇਟ ਕਰਨ ਆਈਆਂ ਸੀ ਪਰ ਪੁਲਿਸ ਨੇ ਉਨ੍ਹਾਂ ਪਹਿਲਾਂ ਹੀ ਰੋਕ ਲਿਆ | ਇਸ ਦੌਰਾਨ ਮਧੂ ਫੁਲਾਰਾ, ਸੁਖਵਿੰਦਰ ਕੌਰ, ਕਵਿਤਾ ਧਾਰੋਵਾਸ, ਅਜੇ ਥਾਪਰ, ਗੁਰਤੇਜ ਢਿੱਲੋਂ, ਵਿਕਾਸ ਸ਼ਰਮਾ, ਸਮਿ੍ਤੀ ਰਾਣਾ ਆਦਿ ਹਾਜ਼ਰ ਸਨ |
ਉੱਧਰ ਬ੍ਰਹਮ ਮਹਿੰਦਰਾ ਦੀ ਕੋਠੀ ਵੱਲ ਚੂੜੀਆਂ ਭੇਟ ਕਰਨ ਜਾਂਦੇ ਭਾਜਪਾ ਮਹਿਲਾ ਮੋਰਚਾ ਦੇ ਕਾਰਕੁੰਨਾਂ ਦਾ ਕਿਸਾਨਾਂ ਵਲੋਂ ਮੌਕੇ 'ਤੇ ਪਹੁੰਚ ਕੇ ਭਾਜਪਾ ਦੀ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਭਾਜਪਾ ਵਰਕਰਾਂ ਦਾ ਵਿਰੋਧ ਕੀਤਾ ਗਿਆ | ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਸਥਿਤੀ ਨੂੰ ਕਾਬੂ 'ਚ ਰੱਖਿਆ |
ਪਾਤੜਾਂ, 7 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਨਿਆਲ ਵਿਖੇ ਬੀਤੀ ਰਾਤ ਤੇਜ਼ ਹਨੇਰੀ ਨਾਲ ਖੜ੍ਹੀ ਕਣਕ ਤੇ ਵੱਡੀ ਹੋਈ ਕਣਕ ਦੇ ਨਾੜ ਨੂੰ ਅੱਗ ਲੱਗ ਗਈ | ਕਿਸਾਨਾਂ ਵਲੋਂ ਕਾਫ਼ੀ ਜੱਦੋ ਜਹਿਦ ਦੇ ਨਾਲ ਅੱਗ ਬੁਝਾਈ ਗਈ | ਇਸ ਅੱਗ ਨਾਲ ਕਿਸਾਨ ਦਾ 1 ...
ਪਟਿਆਲਾ, 7 ਅਪ੍ਰੈਲ (ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਦੇ ਸਹਾਇਕ ਸੁਪਰਡੈਂਟ ਜਗਜੀਤ ਸਿੰਘ ਨੇ ਥਾਣਾ ਤਿ੍ਪੜੀ ਦੀ ਪੁਲਿਸ ਨੂੰ ਦੱਸਿਆ ਕਿ ਜੇਲ੍ਹ 'ਚ ਰੋਜ਼ਾਨਾ ਦੀ ਚੈਕਿੰਗ ਦੌਰਾਨ ਅਹਾਤਿਆਂ ਦੇ ਪਿਛਲੇ ਪਾਸੇ ਮਿੱਟੀ 'ਚ ਦੱਬਿਆ ਇਕ ਲਾਵਾਰਸ ਮੋਬਾਈਲ ਬਰਾਮਦ ਹੋਇਆ ਹੈ, ...
ਪਟਿਆਲਾ, 7 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਵਲੋਂ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ ਅਤੇ ਹੈੱਡ ਆਫ਼ਿਸ ਇੰਪਲਾਈਜ਼ ਫੈਡਰੇਸ਼ਨ ਦੇ ਬਿਜਲੀ ਕਾਮਿਆਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਅਤੇ ...
ਦੇਵੀਗੜ੍ਹ, 7 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਅੱਜ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਵਿਖੇ ਅਧਿਆਪਕਾਂ, ਵਿਦਿਆਰਥੀਆਂ, ਡਰਾਈਵਰਾਂ ਅਤੇ ਹੋਰ ਕਰਮਚਾਰੀਆਂ ਵਲੋਂ ਮੋਮਬਤੀਆਂ ਜਗਾ ਕੇ ਸਰਕਾਰ ਤੋਂ ਮੰਗ ਕੀਤੀ ਕਿ ਬੱਚਿਆਂ ਦੇ ਭਵਿੱਖ ਨੂੰ ਦੇਖਦਿਆਂ ...
ਡਕਾਲਾ, 7 ਅਪ੍ਰੈਲ (ਪਰਗਟ ਸਿੰਘ ਬਲਬੇੜਾ)-ਪਿਛਲੇ ਦਿਨੀਂ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੇਸ 'ਚ ਲੋੜੀਂਦੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਚੌਕੀ ਡਕਾਲਾ ਦੀ ਟੀਮ ਵਲੋਂ ਕਾਬੂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਡਕਾਲਾ ਦੇ ਮੁਖੀ ਏ.ਐੱਸ.ਆਈ. ...
ਪਟਿਆਲਾ, 7 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਅੱਜ ਜ਼ਿਲ੍ਹੇ 'ਚ 325 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ 'ਚ ਪ੍ਰਾਪਤ 3129 ਦੇ ਕਰੀਬ ਰਿਪੋਰਟਾਂ 'ਚੋਂ 325 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ 'ਚ ...
ਬਨੂੜ, 7 ਅਪ੍ਰੈਲ (ਭੁਪਿੰਦਰ ਸਿੰਘ)-ਬਨੂੜ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਲਈ ਪ੍ਰਸ਼ਾਸਨ ਵਲੋਂ 9 ਅਪ੍ਰੈਲ ਦੁਪਹਿਰ 1 ਵਜੇ ਨਗਰ ਕੌਂਸਲ ਦਫ਼ਤਰ ਵਿਖੇ ਕਰਵਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ | ਪ੍ਰਧਾਨ ਚੋਣ ਨੂੰ ਲੈ ਕੇ ਨਿਰਧਾਰਿਤ ਕੀਤੀ ਗਈ ਤਰੀਕ ਤੋਂ ਬਾਅਦ ...
ਪਟਿਆਲਾ, 7 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਅੱਜ ਜ਼ਿਲ੍ਹੇ 'ਚ 325 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ 'ਚ ਪ੍ਰਾਪਤ 3129 ਦੇ ਕਰੀਬ ਰਿਪੋਰਟਾਂ 'ਚੋਂ 325 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ 'ਚ ...
ਬਨੂੜ, 7 ਅਪ੍ਰੈਲ (ਭੁਪਿੰਦਰ ਸਿੰਘ)-ਬਨੂੜ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਲਈ ਪ੍ਰਸ਼ਾਸਨ ਵਲੋਂ 9 ਅਪ੍ਰੈਲ ਦੁਪਹਿਰ 1 ਵਜੇ ਨਗਰ ਕੌਂਸਲ ਦਫ਼ਤਰ ਵਿਖੇ ਕਰਵਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ | ਪ੍ਰਧਾਨ ਚੋਣ ਨੂੰ ਲੈ ਕੇ ਨਿਰਧਾਰਿਤ ਕੀਤੀ ਗਈ ਤਰੀਕ ਤੋਂ ਬਾਅਦ ...
ਸਮਾਣਾ, 7 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਪੰਜਾਬ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਉਸ ਬਾਰੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਏਗੀ | ...
ਰਾਜਪੁਰਾ, 7 ਅਪ੍ਰੈਲ (ਰਣਜੀਤ ਸਿੰਘ)-ਨੇੜਲੇ ਪਿੰਡ ਗੁਰਦੁਆਰਾ ਨਿੰਮ ਸਾਹਿਬ ਆਕੜ ਵਿਖੇ ਨੌਜਵਾਨ ਕਿਸਾਨ ਮਜ਼ਦੂਰ ਜਾਗਰੂਕਤਾ ਰੈਲੀ ਨੌਜਵਾਨ ਸਭਾ ਅਤੇ ਸਮੂਹ ਸਾਧ ਸੰਗਤ ਮੁਹੱਬਤਪੁਰ ਵਲੋਂ ਕੀਤੀ ਗਈ, ਜਿਸ 'ਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਪ੍ਰਧਾਨ ਬੂਟਾ ਸਿੰਘ ...
ਰਾਜਪੁਰਾ, 7 ਅਪ੍ਰੈਲ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਇਕ ਕਿੱਲੋ ਅਫ਼ੀਮ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਦੇ ਮੁਖੀ ਥਾਣੇਦਾਰ ਗੁਰਪ੍ਰੀਤ ਸਿੰਘ ਹਾਂਡਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...
ਪਟਿਆਲਾ, 7 ਅਪ੍ਰੈਲ (ਮਨਦੀਪ ਸਿੰਘ ਖਰੋੜ)-ਸਥਾਨਕ ਤਵੱਕਲੀ ਮੋੜ ਨੇੜੇ ਮਦਰਾਸੀ ਡੋਸਾ ਦੀ ਦੁਕਾਨ ਰਾਤ 9 ਵਜੇ ਤੋਂ ਬਾਅਦ ਖੋਲ੍ਹਣ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਵਿਅਕਤੀਆਂ ਦੀ ਪਹਿਚਾਣ ਅਸਫਲੀ ਲਾਲ, ਜੈ ...
ਪਟਿਆਲਾ, 7 ਅਪ੍ਰੈਲ (ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ ਔਰਤ ਨੇ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਗੂੰਗੀ ਬਹਿਰੀ ਬੱਚੀਆਂ ਨੂੰ ਮਿਲਣ ਪਿੰਡ ਗਈ ਤਾਂ ਬੱਚੀਆਂ ਨੇ ਉਸ ਨੂੰ ਇਸ਼ਾਰਿਆਂ ਨਾਲ ਦੱਸਿਆ ਕਿ ਤਾਰੀ ਸਿੰਘ ਨੇ ਉਨ੍ਹਾਂ ਨਾਲ ਕੁੱਟਮਾਰ ਕਰਨ ...
ਪਟਿਆਲਾ, 7 ਅਪ੍ਰੈਲ (ਖਰੋੜ)-ਇੱਥੋਂ ਦੇ ਅਰਨਾ ਬਰਨਾ ਚੌਂਕ ਲਾਗੇ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਤੇ ਉਸ ਦੀ ਕਾਰ ਦੀ ਭੰਨਤੋੜ ਕਰਨ ਦੇ ਮਾਮਲੇ 'ਚ ਥਾਣਾ ਕੋਤਵਾਲੀ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਵਿਅਕਤੀਆਂ ਦੀ ਪਹਿਚਾਣ ...
ਪਟਿਆਲਾ, 7 ਅਪੈ੍ਰਲ (ਗੁਰਪ੍ਰੀਤ ਸਿੰਘ ਚੱਠਾ)-ਅਪੈ੍ਰਲ ਮਹੀਨੇ 'ਚ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ 7ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਡੀ ਪੱਧਰ 'ਤੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਜਿਸ ...
ਪਟਿਆਲਾ, 7 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਸੂਬੇ ਵਿਚਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਨੰੂ ਵਿਕਾਸ ਦੀਆਂ ਲੀਹਾਂ ਤੋਂ ਉਤਾਰ ਦਿੱਤਾ ਹੈ | ਉਨ੍ਹਾਂ ...
ਪਟਿਆਲਾ, 7 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ 'ਚ ਲੰਘੀ ਰਾਤ ਤਕਰੀਬਨ 9 ਵਜੇ ਸ਼ੁਰੂ ਹੋਈ ਤੇਜ਼ ਧੂੜ ਭਰੀ ਹਨ੍ਹੇਰੀ ਨੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਕਰ ਦਿੱਤੀ | ਹਵਾ ਦੇ ਨਾਲ ਕੁੱਝ ਦੇਰ ਬਾਅਦ ਬਰਸਾਤ ਨੇ ਵੀ ਆਪਣੀ ਤਾਕਤ ਦਿਖਾਉਣੀ ਆਰੰਭੀ | ਇਸ ਦੌਰਾਨ ...
ਨਾਭਾ, 7 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਵਾਰਡ ਨੰਬਰ 23 ਤੋਂ ਕੌਂਸਲਰ ਰੋਜ਼ੀ ਨਾਗਪਾਲ ਦੇ ਸਹੁਰਾ ਤੇ ਪ੍ਰਸਿੱਧ ਸਮਾਜ ਸੇਵਕ ਦੀਪਕ ਨਾਗਪਾਲ ਦੇ ਪਿਤਾ ਬਲਬੀਰ ਸਿੰਘ ਨਾਗਪਾਲ ਆਪਣੀ 67 ਸਾਲਾ ਉਮਰ ਭੋਗ ਇਸ ਦੁਨੀਆ ਨੂੰ ਅਲਵਿਦਾ ਕਹਿ ਅਚਾਨਕ ਚਲੇ ਗਏ | ...
ਰਾਜਪੁਰਾ, 7 ਅਪ੍ਰੈਲ (ਰਣਜੀਤ ਸਿੰਘ)-ਸਰਕਾਰੀ ਸਕੂਲਾਂ ਦਾ ਨਤੀਜਾ ਨਿੱਜੀ ਸਕੂਲਾਂ ਤੋਂ ਵੱਧ ਆਉਣਾ ਸਮੂਹ ਅਧਿਆਪਕਾ ਦੀ ਮਿਹਨਤਾਂ ਦਾ ਨਤੀਜਾ ਹੈ | ਇਸ ਲਈ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕ ਵਧਾਈ ਦੇ ਪਾਤਰ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਦਿਆਲ ...
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪਿੰਡ ਕਰੀਮਨਗਰ ਵਿਖੇ ਸਰਕਾਰੀ ਹਾਈ ਸਕੂਲ 'ਚ ਵੱਖ-ਵੱਖ ਜਮਾਤਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਮੁੱਖ ਅਧਿਆਪਕ ਜਸਵੰਤ ਸਿੰਘ ਦੀ ਅਗਵਾਈ ਹੇਠ ਏਕਨੂਰ ਯੂਥ ਵਿੰਗ ਕਲੱਬ ਵਲੋਂ ਸਨਮਾਨਿਤ ਕੀਤਾ ਗਿਆ | ਮੁੱਖ ਅਧਿਆਪਕ ...
ਪਟਿਆਲਾ, 7 ਅਪੈ੍ਰਲ (ਗੁਰਪ੍ਰੀਤ ਸਿੰਘ ਚੱਠਾ)-ਵਣ ਵਿਭਾਗ ਵਲੋਂ ਇਸ ਸਾਲ ਕਰਵਾਏ ਜਾਣ ਵਾਲੇ ਵਣ ਮਹਾਂਉਤਸਵ, ਪਲਾਂਟੇਸ਼ਨ ਮੁਹਿੰਮਾਂ ਅਤੇ ਹੋਰ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ | ਇਹ ਜਾਣਕਾਰੀ ਵਣ ਵਿਸਥਾਰ ਸਰਕਲ ...
ਸਮਾਣਾ, 7 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਪੰਜਾਬ ਵਿਚ 10 ਅਪੈ੍ਰਲ ਤੋਂ ਕਣਕ ਦੀ ਫਸਲ ਦੀ ਖ਼ਰੀਦ ਸ਼ੁਰੂ ਹੋ ਰਹੀ ਹੈ, ਇਸ ਸਬੰਧੀ ਐੱਸ.ਡੀ.ਐਮ. ਸਮਾਣਾ ਨਮਨ ਮੜਕਣ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਦਮਨ ਸਿੰਘ ਵਿਰਕ ਨੇ ਆੜ੍ਹਤੀ, ਦੁਕਾਨਦਾਰਾਂ, ਖ਼ਰੀਦ ਏਜੰਸੀਆਂ ਦੇ ...
ਦੇਵੀਗੜ੍ਹ, 7 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਖੇਤੀ ਨੂੰ ਤਬਾਹ ਕਰਨ ਵਾਲੇ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਨਾਲ ਹਰ ਕਾਰੋਬਾਰ ਖ਼ਤਮ ਹੋ ਜਾਵੇਗਾ | ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ...
ਨਾਭਾ, 7 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਂਵਾਲਾ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਸਮਾਗਮ ...
ਸਮਾਣਾ, 7 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਸ਼ਹਿਰ ਦੇ ਸੀਨੀਅਰ ਕਾਂਗਰਸ ਆਗੂ ਅਤੇ ਨਗਰ ਕੌਂਸਲ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਐਡਵੋਕੇਟ ਅਸ਼ਵਨੀ ਗੁਪਤਾ ਦਾ ਨਗਰ ਕੌਂਸਲ ਸਮਾਣਾ ਦਾ ਪ੍ਰਧਾਨ ਬਣਨਾ ਤਹਿ ਹੈ | ਨਗਰ ਕੌਂਸਲ 'ਚ ਸੱਤਾਧਾਰੀ ਕਾਂਗਰਸ ...
ਪਟਿਆਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਅੱਜ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਅਤੇ ਮਾਲਵਾ ਜ਼ੋਨਲ ਪ੍ਰਭਾਰੀ ਸਾਲਿਲ ਕਪੂਰ ਨੇ ਪਟਿਆਲਾ ਵਿਖੇ ਯੁਵਾ ਮੋਰਚਾ ਨਾਲ ਬੈਠਕ ਕੀਤੀ | ਇਹ ਬੈਠਕ ਭਾਰਤੀ ਜਨਤਾ ਯੁਵਾ ਮੋਰਚਾ ਪਟਿਆਲਾ ਸ਼ਹਿਰੀ ਦੇ ...
ਨਾਭਾ, 7 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਵਿਖੇ ਗੁਰਦੀਪ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਿੰਡ ਖੋਖ ਦੀ ਸ਼ਿਕਾਇਤ ਅਤੇ ਦਵਿੰਦਰ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਪਿੰਡ ਖੋਖ, ਹਸਮੁਖ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਨਾਭਾ, ਹਸਮੁਖ ਸਿੰਘ ਦੇ ਚਾਚੇ ਦਾ ਲੜਕੇ ...
ਸਮਾਣਾ, 7 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ 100 ਲੀਟਰ ਲਾਹਣ ਬਰਾਮਦ ਕਰਕੇ ਗੁਰਵਿੰਦਰ ਸਿੰਘ ਪੁੱਤਰ ਦਲੇਰ ਸਿੰਘ ਵਾਸੀ ਪਿੰਡ ਤਲਵੰਡੀ ਮਲਿਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ...
ਸਮਾਣਾ, 7 ਅਪ੍ਰੈਲ (ਸਾਹਿਬ ਸਿੰਘ)- ਉੱਪ-ਮੰਡਲ ਸਮਾਣਾ ਦੀਆਂ ਪੰਚਾਇਤਾਂ ਅਤੇ ਸ਼ਹਿਰ ਦੇ ਨਗਰ ਕੌਂਸਲ ਮੈਂਬਰਾਂ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੀ ਕਾਨੂੰਨੀ ਮਦਦ ਨਾ ਦੇਣ ਸਬੰਧੀ ਪਾਸ ਕੀਤੇ ਮਤਿਆਂ ਨਾਲ ਨਸ਼ਿਆਂ ਦਾ ਖ਼ਾਤਮਾ ਹੋ ਜਾਵੇਗਾ | ਇਨ੍ਹਾਂ ...
ਪਟਿਆਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਨੇ ਚੱਲ ਰਹੇ ਕਾਰਜਕਾਲ ਵਿਚ ਭਾਵੇਂ ਆਪਣੇ ਪਟਿਆਲਾ ਹਲਕਾ ਦਿਹਾਤੀ ਦੇ ਵਿਕਾਸ ਕਾਰਜਾਂ 'ਚ ਕਾਫ਼ੀ ਤੇਜ਼ੀ ਲਿਆਂਦੀ ਹੈ ਪਰ ਇਸ ਹਲਕੇ ਦੇ ਪਿੰਡ ਪਟਿਆਲਾ ਸ਼ਹਿਰੀ, ਸਮਾਣਾ ਅਤੇ ਨਾਭਾ ...
ਨਾਭਾ, 7 ਅਪ੍ਰੈਲ (ਕਰਮਜੀਤ ਸਿੰਘ)-ਸਿਵਲ ਸਰਜਨ ਪਟਿਆਲਾ ਡਾ. ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਐਮ.ਓ. ਡਾ. ਦਲਬੀਰ ਕੌਰ ਦੀ ਅਗਵਾਈ 'ਚ ਸਿਵਲ ਹਸਪਤਾਲ ਨਾਭਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਐਸ.ਐਮ.ਓ. ਡਾ. ਦਲਬੀਰ ਕੌਰ ਨੇ ਕਿਹਾ ਕਿ ਸਿਹਤ ...
ਪਟਿਆਲਾ, 7 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਸਾਬਕਾ ਅਕਾਲੀ ਕੈਬਨਿਟ ਮੰਤਰੀ ਅਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਹੈ ਕਿ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਨੇ ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦਾ ਸਭ ਤੋਂ ਆਖ਼ਰੀ ਸੂਬਾ ...
ਪਟਿਆਲਾ, 7 ਅਪ੍ਰੈਲ (ਮਨਦੀਪ ਸਿੰਘ ਖਰੋੜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਐਨ.ਐੱਸ.ਐੱਸ. (ਰਾਸ਼ਟਰੀ ਸੇਵਾ ਯੋਜਨਾ) ਵਿੰਗ ਅਤੇ ਕਮਿਊਨਿਟੀ ਮੈਡੀਸਨ ਵਿਭਾਗ ਵਲੋਂ ਸੰਸਾਰ ਸਿਹਤ ਦਿਵਸ ਤਹਿਤ ਇਕ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਕਮਿਊਨਿਟੀ ਮੈਡੀਸਨ ਮੁਖੀ ਡਾ. ...
ਖਮਾਣੋਂ, 7 ਅਪ੍ਰੈਲ (ਜੋਗਿੰਦਰ ਪਾਲ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਅੱਜ ਦਾਣਾ ਮੰਡੀ ਖਮਾਣੋਂ ਵਿਖੇ ਨਵੇਂ ਬਣੇ ਫੜ੍ਹਾਂ ਦਾ ਉਦਘਾਟਨ ਕੀਤਾ | ਮਾਰਕੀਟ ਕਮੇਟੀ ਖਮਾਣੋਂ ਦੇ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ੍ਹ ਨੇ ਹਲਕਾ ਵਿਧਾਇਕ ਦਾ ਸਵਾਗਤ ਕਰਦਿਆਂ ...
ਭੜੀ, 7 ਅਪ੍ਰੈਲ (ਭਰਪੂਰ ਸਿੰਘ ਹਵਾਰਾ)-ਪੀ.ਸੀ.ਐਲ ਸਬ ਯੂਨਿਟ ਭੜੀ ਵਿਖੇ ਐਸ.ਸੀ./ਬੀ.ਸੀ. ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਮਨਾਉਣ ਸਬੰਧੀ ਇਕ ਵਿਸ਼ੇਸ਼ ਬੈਠਕ ਪ੍ਰਧਾਨ ਮੱਘਰ ਸਿੰਘ ਕੋਟਲਾ ਦੀ ਅਗਵਾਈ ...
ਖਮਾਣੋਂ, 7 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵਲੋਂ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਖਮਾਣੋਂ ਵਿਖੇ ਬਲਾਕ ਦੇ ਛੇ ਪਿੰਡਾਂ ਨੂੰ ਪੈਂਤੀ ਲੱਖ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ | ਬਲਾਕ ਵਿਕਾਸ ਤੇ ਪੰਚਾਇਤ ...
ਸੰਘੋਲ, 7 ਅਪ੍ਰੈਲ (ਹਰਜੀਤ ਸਿੰਘ ਮਾਵੀ)-ਹਰਿਦੁਆਰ 'ਚ 12 ਸਾਲਾਂ ਪਿੱਛੋਂ ਲੱਗਣ ਵਾਲੇ ਕੁੰਭ ਮੇਲੇ 'ਚ ਉਦਾਸੀ ਭੇਖ ਮੰਡਲ ਸੰਪ੍ਰਦਾਇ ਸਮਾਜ ਬਹੁਤ ਅਹਿਮ ਭੂਮਿਕਾ ਨਿਭਾਏਗਾ, ਜਿਸ ਦੌਰਾਨ 12, 14 ਤੇ 27 ਅਪ੍ਰੈਲ ਨੂੰ ਹੋਣ ਵਾਲੇ ਸ਼ਾਹੀ ਇਸ਼ਨਾਨ ਮੌਕੇ 'ਤੇ ਦੇਸ਼ ਦੇ 13 ਅਖਾੜਿਆਂ ...
ਬਸੀ ਪਠਾਣਾਂ, 7 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)-ਸਾਬਕਾ ਮੁੱਖ ਮੰਤਰੀ ਦੇ ਮੁੱਖ ਸਕੱਤਰ ਅਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਕੇਂਦਰ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਉਹ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਨਵੰਬਰ ਤੋਂ ਦਿੱਲੀ ਦੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX