ਫ਼ਰੀਦਕੋਟ, 7 ਅਪੈ੍ਰਲ (ਜਸਵੰਤ ਸਿੰਘ ਪੁਰਬਾ)-ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੀ ਅਗਵਾਈ ਵਿਚ ਇਲਾਕੇ ਦੀਆਂ ਕਿਸਾਨ, ਮੁਲਾਜ਼ਮ, ਮਜ਼ਦੂਰ, ਪੈਨਸ਼ਨਰ ਅਤੇ ਵਿਦਿਆਰਥੀ ਜਥੇਬੰਦੀਆਂ ਦੀ ਇਕ ਉਚ ਪੱਧਰੀ ਮੀਟਿੰਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਸੇਤੀਆ ਨਾਲ ਹੋਈ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਤੋਂ ਇਲਾਵਾ ਫ਼ਰੀਦਕੋਟ ਦੇ ਵਿਧਾਇਕ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ, ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੈਡੀਕਲ ਸੁਧਾਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਚੰਦਬਾਜਾ ਅਤੇ ਮਨਪ੍ਰੀਤ ਸਿੰਘ ਧਾਲੀਵਾਲ, ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਰਜਿਸਟਰਾਰ, ਪਿ੍ੰਸੀਪਲ, ਮੈਡੀਕਲ ਸੁਪਰਡੈਂਟ, ਸਿਵਲ ਸਰਜਨ ਫ਼ਰੀਦਕੋਟ, ਐਸ.ਡੀ.ਐਮ ਫ਼ਰੀਦਕੋਟ, ਤਹਿਸੀਲਦਾਰ ਫ਼ਰੀਦਕੋਟ ਸਮੇਤ ਹੋਰ ਸਬੰਧਿਤ ਅਧਿਕਾਰੀ ਹਾਜ਼ਰ ਸਨ | ਵਰਨਣਯੋਗ ਹੈ ਕਿ ਇਹ ਮੀਟਿੰਗ ਮੈਡੀਕਲ ਸੁਧਾਰ ਕਮੇਟੀ ਵਲੋਂ ਮੈਡੀਕਲ ਹਸਪਤਾਲ ਦੇ ਪ੍ਰਬੰਧ ਵਿਚ ਸੁਧਾਰ ਅਤੇ ਮਰੀਜ਼ਾਂ ਦੀ ਹੋ ਰਹੀ ਖੱਜਲ-ਖੁਆਰੀ ਰੋਕਣ ਲਈ ਪਿਛਲੇ ਸਮੇਂ ਦੌਰਾਨ ਸਿਹਤ ਮੰਤਰੀ ਅਤੇ ਉੱਚ ਅਧਿਕਾਰੀਆਂ ਨਾਲ ਕੀਤੀਆਂ ਲਾਗਾਤਾਰ ਮੀਟਿੰਗਾਂ ਅਤੇ ਕੀਤੀ ਗਈ ਜਨਤਕ ਲਾਮਬੰਦੀ ਦੇ ਸੰਦਰਭ 'ਚ ਬੁਲਾਈ ਗਈ ਸੀ | ਮੀਟਿੰਗ ਦੀ ਸ਼ੁਰੂਆਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸੁਪਰਡੈਂਟ ਸੁਲੇਖ ਮਿੱਤਲ ਨੇ ਜਥੇਬੰਦੀਆਂ ਵਲੋਂ ਦਿੱਤੇ 27 ਮੰਗਾਂ ਦੇ ਨੋਟਿਸ ਵਿਚਲੀ ਹਰੇਕ ਮੰਗ ਸਬੰਧੀ ਹੁਣ ਤੱਕ ਕੀਤੀ ਕਾਰਵਾਈ ਬਾਰੇ ਆਪਣਾ ਪੱਖ ਪੇਸ਼ ਕਰਕੇ ਕੀਤੀ | ਸਮੂਹ ਜਥੇਬੰਦੀਆਂ ਵਲੋਂ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਬਹਿਸ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਕੈਂਸਰ ਮਰੀਜ਼ਾਂ ਦੇ ਪਿਛਲੇ ਚਾਰ ਸਾਲ ਦੇ ਮੈਡੀਕਲ ਬਿੱਲ ਸਰਕਾਰੀ ਗ੍ਰਾਂਟ ਮੌਜੂਦ ਹੋਣ ਦੇ ਬਾਵਜੂਦ ਅਦਾ ਨਹੀਂ ਕੀਤੇ ਗਏ | ਜਿਸ ਦੇ ਜਵਾਬ 'ਚ ਹਸਪਤਾਲ ਅਧਿਕਾਰੀਆਂ ਨੇ ਦੱਸਿਆ ਕਿ 5000 ਪੈਂਡਿੰਗ ਬਿੱਲਾਂ ਵਿਚੋਂ ਪਿਛਲੇ ਦਿਨੀਂ 900 ਬਿੱਲਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਬਿੱਲਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਪਾਸ ਕਰਕੇ ਅਦਾਇਗੀ ਕਰ ਦਿੱਤੀ ਜਾਵੇਗੀ | ਜਨਤਕ ਆਗੂਆਂ ਨੇ ਰਜਿਸਟ੍ਰੇਸ਼ਨ ਦਫ਼ਤਰ ਅੱਗੇ ਲੱਗਣ ਵਾਲੀ ਮਰੀਜ਼ਾਂ ਦੀ ਭੀੜ ਨੂੰ ਘਟਾਉਣ ਲਈ ਵਧੇਰੇ ਕਾਊਾਟਰ ਖੋਲ੍ਹੇ ਜਾਣ, ਪਾਰਕਿੰਗ ਵਿਚੋਂ ਵਾਹਨਾਂ ਦੀ ਚੋਰੀ ਰੋਕਣ, ਕੈਂਸਰ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਵਿਚ ਹੀ ਮੁਹੱਈਆ ਕਰਵਾਉਣ, ਦੋ ਦਰਜਨ ਵੈਂਟੀਲੇਟਰ ਖ਼ਰਾਬ ਪਏ ਹੋਣ, ਮਹਿੰਗੇ ਟੈਸਟਾਂ ਅਤੇ ਹਸਪਤਾਲ ਦਾ ਸ਼ਹਿਰ ਵੱਲ ਪੈਂਦਾ ਗੇਟ ਖੁਲ੍ਹਵਾਉਣ ਆਦਿ ਮੁੱਦੇ ਪ੍ਰਮੁੱਖਤਾ ਨਾਲ ਉਠਾਏ | ਮੀਟਿੰਗ ਦੌਰਾਨ ਬਣੀ ਸਹਿਮਤੀ ਮੁਤਾਬਕ ਵਿਧਾਇਕ ਢਿੱਲੋਂ ਅਤੇ ਵਿਧਾਇਕ ਸੰਧਵਾਂ, ਜਥੇਬੰਦੀਆਂ ਦੇ ਆਗੂ ਸਾਹਿਬਾਨ ਅਤੇ ਸਬੰਧਿਤ ਅਧਿਕਾਰੀਆਂ ਨੇ ਮੌਕੇ 'ਤੇ ਮੀਡੀਆ ਦੀ ਹਾਜ਼ਰੀ 'ਚ ਇਕ ਸਾਲ ਤੋਂ ਬੰਦ ਪਿਆ ਗੇਟ ਖੁੱਲ੍ਹਵਾ ਦਿੱਤਾ | ਮੀਟਿੰਗ ਦੌਰਾਨ ਸਮਾਜਿਕ ਆਗੂਆਂ ਵਲੋਂ ਚਾਰਜਸ਼ੀਟ ਕੀਤੇ ਡਾਕਟਰ ਦੀ ਰਿਪੋਰਟ ਜਨਤਕ ਕਰਨ, ਮੈਡੀਕਲ ਮੁਸ਼ਕਿਲਾਂ ਸਬੰਧੀ ਜਾਰੀ ਕੀਤੇ ਵਟਸਐਪ ਨੰਬਰ 'ਤੇ ਫੀਡਬੈਕ ਦੇਣਾ ਲਾਜ਼ਮੀ ਕਰਨ ਸਬੰਧੀ ਵੀ ਆਵਾਜ਼ ਜ਼ੋਰਦਾਰ ਢੰਗ ਨਾਲ ਉਠਾਈ ਗਈ | ਇਸ ਮੌਕੇ ਮੱਘਰ ਸਿੰਘ, ਮੁਲਾਜ਼ਮ ਆਗੂ ਅਸ਼ੋਕ ਕੌਸ਼ਲ, ਵੀਰਇੰਦਰਜੀਤ ਸਿੰਘ ਪੁਰੀ, ਰਾਜਵੀਰ ਸਿੰਘ ਸੰਧਵਾਂ, ਸੂਰਜ ਭਾਨ ਕਿਸਾਨ ਆਗੂ, ਸ਼ਵਿੰਦਰ ਸਿੰਘ, ਹਰੀਸ਼ ਵਰਮਾ, ਕੋਚ ਹਰਬੰਸ ਸਿੰਘ, ਵਿਦਿਆਰਥੀ ਆਗੂ ਗੁਰਪ੍ਰੀਤ ਸਿੰਘ ਸਮਾਜ ਸੇਵੀ ਸੁਖਜੀਤ ਸਿੰਘ ਢਿਲਵਾਂ, ਜਸਵਿੰਦਰ ਸਿੰਘ ਜੱਸਾ, ਜਗਸੀਰ ਸਿੰਘ ਸੰਧਵਾਂ, ਦਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ | ਮੀਟਿੰਗ ਉਪਰੰਤ ਗੁਰਪ੍ਰੀਤ ਸਿੰਘ ਚੰਦਬਾਜਾ ਨੇ 27 ਮੰਗਾਂ 'ਚੋਂ ਪੂਰੀਆਂ ਕੀਤੀਆਂ ਮੰਗਾਂ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਕੀ ਰਹਿੰਦੇ ਕਾਰਜਾਂ ਦੇ ਰਿਵਿਊ ਲਈ ਇਕ ਹਫ਼ਤਾ ਉਡੀਕ ਕਰ ਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ ਅਤੇ ਮਰੀਜ਼ਾਂ ਦੀ ਬਿਹਤਰ ਸੇਵਾ ਸੰਭਾਲ ਵਿਚ ਆਉਣ ਵਾਲੀਆਂ ਅੜਚਣਾਂ ਅਤੇ ਕੁਤਾਹੀਆਂ ਦੇ ਸੁਧਾਰ ਤੱਕ ਸੁਸਾਇਟੀ ਅਤੇ ਸਮੂਹ ਜਥੇਬੰਦੀਆਂ ਟਿਕ ਕੇ ਨਹੀਂ ਬੈਠਣਗੀਆ |
ਮਲੋਟ, 7 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਸ਼ਹਿਰ ਵਿੱਚ ਅੱਜ ਦਿਨ ਦਿਹਾੜੇ ਦੋ ਸ਼ਾਤਿਰ ਨੌਜਵਾਨ ਚਲਾਕੀ ਨਾਲ ਹਜ਼ਾਰਾਂ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ, ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ...
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਕੋਵਿਡ ਵੈਕਸੀਨ ਦੇ ਟੀਕਾਕਰਨ ਨੂੰ ਲੈ ਕੇ ਜ਼ਿਲ੍ਹਾ ਫ਼ਰੀਦਕੋਟ ਸਿਹਤ ਵਿਭਾਗ ਅਧੀਨ ਫ਼ੀਲਡ ਵਿਚ ਕੰਮ ਕਰਦੇ ਮਲਟੀਪਰਪਜ਼ ਤੇ ਪੈਰਾ ਮੈਡੀਕਲ ਕਾਮਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ ਵਿਚ ਇਕ ਵਫ਼ਦ ਪਿਛਲੇ ਹਫ਼ਤੇ ...
ਬਰਗਾੜੀ, 7 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਉੱਘੇ ਸਮਾਜ ਸੇਵੀ ਜਗਸੀਰ ਸਿੰਘ ਸੀਰ ਢਿੱਲੋਂ ਨੂੰ ਦੋ ਹਜ਼ਾਰ ਰੁਪਏ ਦਾ ਨੋਟ ਲੱਭਿਆ ਤੇ ਜਦੋਂ ਇਹ ਪਤਾ ਲੱਗਾ ਕਿ ਇਹ ਪੈਸੇ ਸੰਦੀਪ ਸਿੰਘ ਨਹਿਰੀ ਪਟਵਾਰੀ ਦੇ ਹਨ ਜੋ ਬਰਗਾੜੀ ਵਿਖੇ ਹੀ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ...
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਹਰਮਹਿੰਦਰ ਪਾਲ)-ਆਟਾ ਦਾਲ ਸਕੀਮ ਤੋਂ ਵਾਂਝੇ ਰਹਿੰਦੇ ਮਜ਼ਦੂਰ ਪਰਿਵਾਰਾਂ ਅਤੇ ਕੱਟੇ ਕਾਰਡ ਬਹਾਲ ਕਰਵਾਉਣ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਥਾਂਦੇਵਾਲਾ ਵਿਚ ਇਕਾਈ ਪ੍ਰਧਾਨ ਨਿਸ਼ਾ ਕੌਰ ਦੀ ਅਗਵਾਈ 'ਚ ਮੀਟਿੰਗ ...
ਮਲੋਟ, 7 ਅਪ੍ਰੈਲ (ਅਜਮੇਰ ਸਿੰਘ ਬਰਾੜ)-ਨੇੜਲੇ ਪਿੰਡ ਆਲਮਵਾਲਾ ਵਿਖੇ ਨਹਿਰ 'ਚੋਂ ਅਣਪਛਾਤੀ ਅਸਟੀਮ ਕਾਰ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ | ਇਸ ਕਾਰ ਨੂੰ ਕਬਜ਼ੇ ਵਿਚ ਲੈ ਕੇ ਥਾਣਾ ਕਬਰਵਾਲਾ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ | ਥਾਣਾ ਕਬਰਵਾਲਾ ਦੀ ਪੁਲਿਸ ਨੇ ...
ਫ਼ਰੀਦਕੋਟ, 7 ਅਪ੍ਰੈਲ (ਸਰਬਜੀਤ ਸਿੰਘ)-ਸਥਾਨਕ ਆਈ.ਟੀ.ਆਈ. ਦੇ ਹੋਸਟਲ 'ਚੋਂ ਮੋਟਰ ਅਤੇ ਟੂਟੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਆਈ.ਟੀ.ਆਈ. ਦੇ ਚੌਂਕੀਦਾਰ ਵਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਵਲੋਂ ਪੱਪੂ ਬਿੰਦ ਨਾਂਅ ਦੇ ਇਕ ਵਿਅਕਤੀ ...
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 53 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 8, ਮਲੋਟ 5, ਗਿੱਦੜਬਾਹਾ 5, ਪਿੰਡ ਰਾਣੀਵਾਲਾ 1, ...
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 24 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਤੇ ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 457 ਹੋ ਗਈ ਹੈ, ...
ਲੰਬੀ, 7 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਇਸ ਨੰੂ ਪ੍ਰਮਾਤਮਾ ਦੀਆਂ ਗੁੱਝੀਆਂ ਰਮਜਾਂ ਹੀ ਆਖ ਸਕਦੇ ਹਾਂ ਕਿ ਹੱਸਦੇ-ਵੱਸਦੇ ਪਰਿਵਾਰ 'ਤੇ ਕਦੋਂ ਅਚਾਨਕ ਦੁੱਖਾਂ ਦਾ ਪਹਾੜ ਡਿੱਗ ਪੈਂਦਾ ਹੈ | ਅਜਿਹੀ ਹੀ ਇਕ ਘਟਨਾ ਮੋਂਗਾ ਪਰਿਵਾਰ 'ਤੇ ਆ ਗਈ ਕਿ ਜਦੋਂ ਦੋ ਸਕੇ ਭਰਾਵਾਂ ਦੀ ...
ਬਰਗਾੜੀ, 7 ਅਪ੍ਰੈਲ (ਸ਼ਰਮਾ)-ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਸਰਾਵਾਂ ਦੀ ਚੋਣ ਲਈ ਵੋਟਾਂ ਪੂਰੇ ਅਮਨ ਅਮਾਨ ਨਾਲ ਪਈਆਂ ਅਤੇ ਇਸ ਚੋਣ ਵਿਚ ਲਖਵਿੰਦਰ ਕੌਰ ਧਰਮਪਤਨੀ ਗੁਰਤੇਜ ਸਿੰਘ, ਕਰਮਜੀਤ ਕੌਰ ਧਰਮਪਤਨੀ ਚਮਕੌਰ ਸਿੰਘ, ਬੋਹੜ ਸਿੰਘ, ਚੜ੍ਹਤ ਸਿੰਘ, ਸਿਕੰਦਰ ...
ਫ਼ਰੀਦਕੋਟ, 7 ਅਪ੍ਰੈਲ (ਸਤੀਸ਼ ਬਾਗ਼ੀ)-ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕਾਰਜਸ਼ੀਲ ਨੈਚੂਰਲ ਚਾਈਲਡ ਲਾਈਨ ਫ਼ਰੀਦਕੋਟ ਵਲੋਂ ਬੱਚਿਆਂ ਦੇ ਮਾਮਲੇ ਵਿਚ ਪ੍ਰਦਾਨ ਕੀਤੀਆਂ ਜਾ ਰਹੀਆਂ ਵਧੀਆਂ ਸੇਵਾਵਾਂ ਦੀ ਬਦੌਲਤ ਇਕ 14 ਸਾਲਾ ਬੱਚਾ ਜੋ ਚਾਈਲਡ ਲਾਈਨ ...
ਫ਼ਰੀਦਕੋਟ, 7 ਅਪ੍ਰੈਲ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿਚੋਂ ਜੇਲ੍ਹ ਅਧਿਕਾਰੀਆਂ ਵਲੋਂ ਜਾਂਚ ਪੜਤਾਲ ਦੌਰਾਨ ਨਸ਼ੀਲਾ ਪਾਊਡਰ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਬੰਦੀਆਂ ਵਿਰੁੱਧ ਮਾਮਲਾ ...
ਕੋਟਕਪੂਰਾ, 7 ਅਪੈ੍ਰਲ (ਮੋਹਰ ਸਿੰਘ ਗਿੱਲ, ਮੇਘਰਾਜ)-ਵਿਸ਼ਵ ਸਿਹਤ ਦਿਵਸ ਮੌਕੇ ਸਥਾਨਕ ਚੰਡੀਗੜ੍ਹ ਚਾਈਲਡ ਕੇਅਰ ਹਸਪਤਾਲ ਵਿਖੇ ਪੀ.ਬੀ.ਜੀ ਵੈਲਫੇਅਰ ਕਲੱਬ ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਟਕਪੂਰਾ ਅਤੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਦੇ ...
ਕੋਟਕਪੂਰਾ, 7 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਵਿੱਢੀ ਮੁਹਿੰਮ ਤਹਿਤ ਕੰਵਰਜੀਤ ਸਿੰਘ ਸੇਠੀ ਸਮੇਤ ਸਮੁੱਚੇ ਸੇਠੀ ਪਰਿਵਾਰ ਵਲੋਂ ਮਾਸਕ ਅਤੇ ਸੈਨੀਟਾਈਜ਼ਰ ਵੰਡਣ ਦੀ ਸ਼ੁਰੂਆਤ ਕੀਤੀ ...
ਫ਼ਰੀਦਕੋਟ, 7 ਅਪ੍ਰੈਲ (ਸਰਬਜੀਤ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਫ਼ਰੀਦਕੋਟ ਵਲੋਂ ਗੁਰਦੁਆਰਾ ਅਕਾਲਸਰ ਸਾਹਿਬ ਪਿੰਡ ਕੰਮੇਆਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵੱਡੀ ...
ਕੋਟਕਪੂਰਾ, 7 ਅਪ੍ਰੈਲ (ਮੋਹਰ ਸਿੰਘ ਗਿੱਲ, ਮੇਘਰਾਜ)-ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ 'ਵਿਸ਼ਵ ਸਿਹਤ ਦਿਵਸ' ਮਨਾਇਆ ਗਿਆ, ਦਾ ਉਦਘਾਟਨ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ, ਪਿ੍ੰਸੀਪਲ ...
ਕੋਟਕਪੂਰਾ, 7 ਅਪੈ੍ਰਲ (ਮੋਹਰ ਸਿੰਘ ਗਿੱਲ, ਮੇਘਰਾਜ)-ਕੋਟਕਪੂਰਾ ਸਾਈਕਲ ਰਾਈਡਰਜ਼ ਦੀ ਟੀਮ ਵਲੋਂ ਗੁੱਡ ਮੌਰਨਿੰਗ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਦਿਹਾੜਾ ਮਨਾਇਆ ਗਿਆ, ਜਿਸ 'ਚ ਲੋਕਾਂ ਨੂੰ ਆਪਣੇ ਖਾਣ-ਪੀਣ ਅਤੇ ਰਹਿਣ ਸਹਿਣ ਸਬੰਧੀ ਜਾਗਰੂਕ ਕਰਕੇ ਆਪਣੀ ...
ਬਰਗਾੜੀ, 7 ਅਪ੍ਰੈਲ (ਲਖਵਿੰਦਰ ਸ਼ਰਮਾ)-ਕਾਂਗਰਸ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਹਲਕਾ ਮੌੜ ਦੇ ਇੰਚਾਰਜ ਭੁਪਿੰਦਰ ਸਿੰਘ ਗੋਰਾ ਨੇ ਨਿਆਮੀਵਾਲਾ ਵਿਖੇ ਬਲਾਕ ਸੰਮਤੀ ਮੈਂਬਰ ਡਾ. ਸਤਨਾਮ ਸਿੰਘ ਸਿੱਧੂ ਦੇ ਘਰ ਪ੍ਰੈਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ਕਿਹਾ ...
ਸਾਦਿਕ, 7 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਪਿਛਲੇ ਛੇ ਮਹੀਨਿਆਂ ਤੋਂ ਕਾਰਪੋਰੇਟ ਘਰਾਣਿਆਂ ਦੇ ਵਿਰੋਧ 'ਚ ਰਿਲਾਇੰਸ ਪੰਪ ਸਾਦਿਕ ਦੇ ਸਾਹਮਣੇ ਧਰਨੇ 'ਤੇ ਬੈਠੇ ਕਿਸਾਨਾਂ ਨੇ ਸਾਰੀ ਸਰਦੀ ਆਪਣੇ ਪਿੰਡੇ ਤੇ ਹੰਢਾਉਣ ਤੋਂ ਬਾਅਦ ਹੁਣ ਗਰਮੀ ਦੇ ਟਾਕਰੇ ਲਈ ਕੱਖਾਂ ਦੀ ...
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਵਿਸ਼ਵ ਸਿਹਤ ਦਿਵਸ ਦੇ ਸਬੰਧ 'ਚ ਮਾਸ ਮੀਡੀਆ ਬਰਾਂਚ ਸਿਹਤ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਸਰਜਨ ਡਾ. ਸੰਜੇ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਬੱਸ ਸਟੈਂਡ ਵਿਖੇ ਬੱਸ ਓਪਰੇਟਰਾਂ, ਸਟਾਫ਼ ਅਤੇ ਆਮ ਲੋਕਾਂ ਨੂੰ ...
ਫ਼ਰੀਦਕੋਟ, 7 ਅਪ੍ਰੈਲ (ਸਤੀਸ਼ ਬਾਗ਼ੀ)-ਦਰਜਾਚਾਰ ਕਰਮਚਾਰੀ ਯੂਨੀਅਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਮੀਟਿੰਗ ਕਨਵੀਨਰ ਸਤਪਾਲ ਪੌਲ ਅਤੇ ਕੋ-ਕਨਵੀਨਰ ਬੋਹੜ ਸਿੰਘ ਖਾਰਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਦਰਜਾਚਾਰ ਕਰਮਚਾਰੀਆਂ ਨੂੰ ਦਰਪੇਸ਼ ...
ਫ਼ਰੀਦਕੋਟ, 7 ਅਪ੍ਰੈਲ (ਸਤੀਸ਼ ਬਾਗ਼ੀ)-ਪੰਚਾਇਤ ਸਕੱਤਰ ਅਤੇ ਵੀ.ਡੀ.ਓ. ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇੱਥੇ ਸੀਨੀਅਰ ਮੀਤ ਪ੍ਰਧਾਨ ਬੇਅੰਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹੇ ਅਧੀਨ ...
ਫ਼ਰੀਦਕੋਟ, 7 ਅਪੈ੍ਰਲ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਸਾਦਿਕ ਚੌਂਕ ਤੋਂ ਨੇਤਾ ਜੀ ਸ਼ੁਭਾਸ਼ ਚੰਦਰ ਬੋਸ ਚੌਕ ਤੱਕ ਭਾਵੇਂ ਕਿ ਸੀਵਰੇਜ ਦੀਆਂ ਪਾਈਪਾਂ ਪਾਈਆਂ ਜਾ ਚੁੱਕੀਆਂ ਹਨ ਪਰ ਅਜੇ ਤੱਕ ਸੜਕ ਨਾ ਬਣਨ ਕਰਕੇ ਲੋਕਾਂ ਨੂੰ ਆਵਾਜਾਈ ਸਮੇਂ ਕਾਫ਼ੀ ਮੁਸ਼ਕਿਲਾਂ ਦਾ ...
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖ਼ਰੀਦ ਲਈ ਫ਼ਰੀਦਕੋਟ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ | ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ...
ਸ੍ਰੀ ਮੁਕਤਸਰ ਸਾਹਿਬ, 7 ਅਪੈ੍ਰਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਹਤ ਵਿਭਾਗ ਪੰਜਾਬ ਵਲੋਂ ਦੁਬਾਰਾ ਫੈਲ ਰਹੀ ਕੋਵਿਡ-19 ਬਿਮਾਰੀ 'ਤੇ ਕਾਬੂ ਪਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਾਲ ਗੈਰ ਸੰਚਾਰੀ ਬਿਮਾਰੀਆਂ ਨੂੰ ਕੰਟਰੋਲ ਕਰਨ ਅਤੇ ...
ਜੈਤੋ, 7 ਅਪ੍ਰੈਲ (ਭੋਲਾ ਸ਼ਰਮਾ)-ਪੁਰਾਤਨ ਇਤਿਹਾਸਕ ਅਸਥਾਨ ਡੇਰਾ ਬਾਬਾ ਭਾਈ ਭਗਤੂ ਜੀ ਭਗਤੂਆਣਾ ਵਿਖੇ ਬਾਬਾ ਭਾਈ ਭਗਤੂ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ | ਹਜ਼ੂਰ ਦਾਸ ਭਗਤੂਆਣਾ ਨੇ ਦੱਸਿਆ ਕਿ ਇਹ ਸਮਾਗਮ ਚੇਅਰਮੈਨ ਅਚਾਰੀਆ ਰਿਸ਼ੀ ਕਿ੍ਸ਼ਨਾ ਨੰਦ ਸ਼ਾਸਤਰੀ ਦੀ ...
ਪੰਜਗਰਾੲੀਂ ਕਲਾਂ, 7 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸਹਿਕਾਰਤਾ ਵਿਭਾਗ ਵਲੋਂ ਸਥਾਨਕ ਸਹਿਕਾਰੀ ਸਭਾ ਦੀਆਂ ਚੋਣਾਂ ਕਰਵਾਉਣ ਸਬੰਧੀ ਕੀਤੀਆਂ ਜਾ ਰਹੀਆਂ ਬੇਨਿਯਮੀਆਂ ਨੂੰ ਲੈ ਕੇ ਅਤੇ ਸਹਾਇਕ ਰਜਿਸਟਰਾਰ ਵਲੋਂ ਕਿਸਾਨ ਜਥੇਬੰਦੀ ਦੇ ਆਗੂਆਂ ਨਾਲ਼ ਕੀਤੇ ...
ਸ੍ਰੀ ਮੁਕਤਸਰ ਸਾਹਿਬ, 7 ਅਪੈ੍ਰਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਨੇ ਕਰਮਜੀਤ ਸ਼ਰਮਾ ਨੂੰ ਐਸੋਸੀਏਸ਼ਨ ਦਾ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਹੈ | ਉਨ੍ਹਾਂ ਦੀ ਨਿਯੁਕਤੀ ਸੰਸਥਾ ਦੇ ...
ਮਲੋਟ, 7 ਅਪ੍ਰੈਲ (ਬਰਾੜ)-ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਥੇ: ਦਿਆਲ ਸਿੰਘ ਕੋਲਿਆਂਵਾਲੀ ਦੇ ਸਪੁੱਤਰ ਐਡਵੋਕੇਟ ਪਰਮਿੰਦਰ ਸਿੰਘ ਕੋਲਿਆਂਵਾਲੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਜਥੇ: ਕੋਲਿਆਂਵਾਲੀ ਦੇ ਸਦੀਵੀ ...
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਇਕ ਲੋੜਵੰਦ ਪਰਿਵਾਰ ਦੀ ਲੜਕੀ ਰਸ਼ਪਿੰਦਰ ਕੌਰ ਜਿਸ ਦੇ ਪਿਤਾ ਬਤੌਰ ਢਾਡੀ ਪੰਥਕ ਸੇਵਾ ਨਿਭਾ ਰਹੇ ਸਨ, ਪਰ ਚੱਲ ਵਸੇ ਸਨ, ਦਾ ਸ੍ਰੀ ਦਰਬਾਰ ਸਾਹਿਬ ਵਲੋਂ ਵਿਆਹ ਸਮਾਗਮ ਕਰਵਾਇਆ ਗਿਆ ਅਤੇ ਗੁਰਦੁਆਰਾ ਤੰਬੂ ...
ਮਲੋਟ, 7 ਅਪ੍ਰੈਲ (ਪਾਟਿਲ)-ਸਥਾਨਕ ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਸ੍ਰੀ ਵਾਈ.ਪੀ. ਮੱਕੜ ਸੇਵਾ ਮੁਕਤ ਪ੍ਰੋਫੈਸਰ ਅਤੇ ਸ੍ਰੀ ਵਿਜੈ ਗਰਗ ਸੇਵਾ ਮੁਕਤ ਪਿ੍ੰਸੀਪਲ ਬਤੌਰ ਮੁੱਖ ...
ਮਿੱਟੀ ਅਤੇ ਪਾਣੀ ਦੇ ਸੈਂਪਲ ਲੈਣ ਦੀ ਦਿੱਤੀ ਟ੍ਰੇਨਿੰਗ ਮਲੋਟ, 7 ਅਪ੍ਰੈਲ (ਪਾਟਿਲ)-ਪਿੰਡ ਅਬੁੱਲ ਖੁਰਾਣਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ:ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ...
ਦੋਦਾ, 7 ਅਪ੍ਰੈਲ (ਰਵੀਪਾਲ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਦੋਦਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਇੱਥੇ ਡੇਰਾ ਬਾਬਾ ਧਿਆਨ ਦਾਸ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਨੇ ਕਿਹਾ ਕਿ ਚਾਰ ਸਾਲ ...
ਪੰਜਗਰਾੲੀਂ ਕਲਾਂ, 7 ਅਪ੍ਰੈਲ (ਬਰਾੜ)-ਬੀਤੀ ਰਾਤ ਸਥਾਨਕ ਤੇ ਆਸ-ਪਾਸ ਦੇ ਪਿੰਡਾਂ 'ਚ ਆਏ ਮੀਂਹ ਅਤੇ ਝੱਖੜ ਨੇ ਕਣਕ ਦੀ ਜ਼ੋਬਨ 'ਤੇ ਆਈ ਫ਼ਸਲ ਦਾ ਕਾਫ਼ੀ ਨੁਕਸਾਨ ਕੀਤਾ ਹੈ | ਜਿਸ ਨਾਲ਼ ਕਣਕ ਦੇ ਝਾੜ ਨੂੰ ਲੈ ਕੇ ਕਿਸਾਨਾਂ ਅੰਦਰ ਨਿਰਾਸ਼ਾ ਦਾ ਆਲਮ ਹੈ | ਦੇਵੀ ਵਾਲਾ ਦੇ ...
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਅਲਾਇੰਸ ਜ਼ਿਲ੍ਹਾ 111 ਦੀ ਵਰਕਿੰਗ ਕਮੇਟੀ ਦੀ ਪਹਿਲੀ ਮੀਟਿੰਗ ਜ਼ਿਲ੍ਹਾ ਗਵਰਨਰ ਨਿਰੰਜਣ ਸਿੰਘ ਰੱਖਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਇੰਟਰਨੈਸ਼ਨਲ ਅਲਾਇੰਸ ਦੇ ਕੈਬਨਿਟ ਸੈਕਟਰੀ ...
ਕੋਟਕਪੂਰਾ, 7 ਅਪ੍ਰੈਲ (ਮੇਘਰਾਜ, ਮੋਹਰ)-ਇੱਥੋਂ ਦੀ ਜਲਾਲੇਆਣਾ ਸੜਕ 'ਤੇ ਗਾਂਧੀ ਬਸਤੀ ਦੇ ਵਸਨੀਕਾਂ ਨੇ ਨਸ਼ਾ ਤਸਕਰਾਂ, ਸ਼ਰਾਰਤੀ ਅਤੇ ਗੁੰਡਾ ਅਨਸਰਾਂ ਤੋਂ ਪ੍ਰੇਸ਼ਾਨ ਹੁੰਦਿਆਂ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਇਕੱਤਰ ਲੋਕਾਂ ਨੇ ਕਿਹਾ ਕਿ ਉਹ ਗ਼ਰੀਬ ...
ਕੋਟਕਪੂਰਾ, 7 ਅਪ੍ਰੈਲ (ਮੇਘਰਾਜ, ਮੋਹਰ ਗਿੱਲ)-ਪੁਲਿਸ ਸਾਂਝ ਕੇਂਦਰ ਕੋਟਕਪੂਰਾ ਦੀ ਮੀਟਿੰਗ ਇੰਚਾਰਜ ਬਲਜਿੰਦਰ ਕੌਰ ਏ.ਐਸ.ਆਈ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕੇਂਦਰ ਦੇ ਸਕੱਤਰ ਦਵਿੰਦਰ ਨੀਟੂ ਅਤੇ ਹੋਰਾਂ ਨੇ ਹਿੱਸਾ ਲਿਆ | ਮੀਟਿੰਗ 'ਚ ਸ਼ਹਿਰ ਦੀ ਗੰਭੀਰ ਆਵਾਜਾਈ ...
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਹਰਮਹਿੰਦਰ ਪਾਲ)-ਸ਼ਹਿਰ ਦੀ ਪੁਰਾਣੀ ਦਾਣਾ ਮੰਡੀ ਵਿਖੇ ਬਾਬਾ ਖੇਤਰਪਾਲ ਮੰਦਰ ਵਿਚ ਜੈ ਬਾਬਾ ਖੇਤਰਪਾਲ ਬਲੱਡ ਸੁਸਾਇਟੀ ਅਤੇ ਸ਼ਿਵਾਨੀ ਮੈਮੋਰੀਅਲ ਥੈਲੇਸੀਮੀਆ ਸੁਸਾਇਟੀ ਵਲੋਂ 7ਵਾਂ ਖ਼ੂਨਦਾਨ ਕੈਂਪ ਲਾਇਆ ਗਿਆ | ਕੈਂਪ ਵਿਚ ...
ਮਲੋਟ, 7 ਅਪ੍ਰੈਲ (ਪਾਟਿਲ)-ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ:ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐੱਸ.ਐੱਮ.ਓ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਅੱਜ ਸੀ.ਐਚ.ਸੀ ਆਲਮਵਾਲਾ ਵਿਚ ਬੀ.ਡੀ.ਪੀ.ਓ ਜਸਵੰਤ ਸਿੰਘ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ ਦੇ ...
ਜੈਤੋ, 7 ਅਪ੍ਰੈਲ (ਭੋਲਾ ਸ਼ਰਮਾ)-ਸਥਾਨਕ ਪ੍ਰੇਮ ਸਿੰਘ ਤਿਲਕ ਕੰਨਿਆ ਪਾਠਸ਼ਾਲਾ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਸਾਲਾਨਾ ਮੀਟਿੰਗ ਕੀਤੀ | ਇਸ ਮੌਕੇ ਸਭ ਤੋਂ ਪੁਰਾਣੀ ਕਮੇਟੀ ਮੈਂਬਰ ਮਲਕੀਤ ਕੌਰ ਫ਼ਰੀਦਕੋਟ ਨੇ ਵਿਚਾਰ ਪ੍ਰਗਟ ਕਰਦਿਆਂ ਦੱਸਿਆ ਕਿ ਸਕੂਲ ...
ਬਾਜਾਖਾਨਾ, 7 ਅਪ੍ਰੈਲ (ਗਿੱਲ)-ਸ਼ੋ੍ਰਮਣੀ ਅਕਾਲੀ ਦਲ ਕਿਰਤੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਸਵਰਨ ਸਿੰਘ ਪੰਜਗਰਾਈਾ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਪੰਜਾਬ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਸੰਘਰਸ਼ ...
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਭਾਜਪਾ ਐਸ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਰਾਜ ਕੁਮਾਰ ਅਟਵਾਲ ਨੇ ਅੱਜ ਇੱਥੇ ਦੋਸ਼ ਲਗਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਵਿਚ ਦਲਿਤ ਵਰਗ ਨਾਲ ਵਿਤਕਰਾ ਕਰ ਰਹੀ ਹੈ | ਪਿੰਡਾਂ ਵਿਚ ਦਲਿਤ ਵਰਗ ਦੀਆਂ ...
ਕੋਟਕਪੂਰਾ, 7 ਅਪ੍ਰੈਲ (ਗਿੱਲ, ਮੇਘਰਾਜ)-ਸਥਾਨਕ ਆੜ੍ਹਤੀਆ ਐਸੋਸੀਏਸ਼ਨ ਦੀ ਚੋਣ ਸਭਾ ਦੇ ਚੇਅਰਮੈਨ ਮਨਿੰਦਰ ਸਿੰਘ ਮਿੰਕੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਆੜ੍ਹਤੀਆ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ | ਇਸ ਦੌਰਾਨ ਸਰਬਸੰਮਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX