ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021: ਦਿੱਲੀ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਹਰਿਦੁਆਰ ਦੇ ਕੁੰਭ ਮੇਲੇ ਵਿਚ ਸ਼ਾਮਲ ਹੋਣ ਤੋਂ ਬਾਅਦ ਗੁਜਰਾਤ ਪਰਤ ਰਹੇ 49 ਲੋਕ ਕੋਰੋਨਾ ਪਾਜ਼ੀਟਿਵ
. . .  1 day ago
ਇੰਡੀਅਨ ਪ੍ਰੀਮੀਅਰ ਲੀਗ 2021: ਪੰਜਾਬ ਨੇ ਦਿੱਲੀ ਨੂੰ 196 ਦੌੜਾਂ ਦਾ ਦਿੱਤਾ ਟੀਚਾ
. . .  1 day ago
ਜ਼ਿਲ੍ਹਾ ਗੁਰਦਾਸਪੁਰ ਅੰਦਰ 96 ਨਵੇਂ ਮਾਮਲੇ ਆਏ ਸਾਹਮਣੇ,9 ਮਰੀਜ਼ਾਂ ਦੀ ਹੋਈ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਅੰਦਰ 96 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 9 ਮਰੀਜ਼ਾਂ ਦੀ ...
ਬੁਢਲਾਡਾ 'ਚ ਕੋਰੋਨਾ ਨਾਲ 4 ਮੌਤਾਂ
. . .  1 day ago
ਬੁਢਲਾਡਾ , 18 ਅਪ੍ਰੈਲ (ਸਵਰਨ ਸਿੰਘ ਰਾਹੀ)- ਬੁਢਲਾਡਾ ਖੇਤਰ ਅੰਦਰ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਸਥਾਨਕ ਸ਼ਹਿਰ ਅੰਦਰ 3 ਕੋਰੋਨਾ ਪਾਜ਼ੀਟਿਵ ਬਜ਼ੁਰਗਾਂ ਅਤੇ ਪਿੰਡ ਹਸਨਪੁਰ ਦੇ ਇਕ ਵਿਅਕਤੀ ਸਮੇਤ 4 ...
 
ਮੋਗਾ ਵਿਚ ਟੁਟਿਆ ਕਰੋਨਾ ਦਾ ਕਹਿਰ ਇਕ ਮੌਤ , 91 ਆਏ ਨਵੇਂ ਮਾਮਲੇ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ )- ਅੱਜ ਮੋਗਾ ਵਿਚ ਕੋਰੋਨਾ ਕਹਿਰ ਬਣ ਕੇ ਟੁਟਿਆ ਹੈ ਅਤੇ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੇ ਨਾਲ ਇਕੋ ਦਿਨ 91 ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ 4371 ਹੋਣ ਦੇ ਨਾਲ ਸਰਗਰਮ ...
ਅੰਮ੍ਰਿਤਸਰ 'ਚ ਕੋਰੋਨਾ ਦੇ 742 ਨਵੇਂ ਮਾਮਲੇ ਆਏ ਸਾਹਮਣੇ, 11 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 742 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 27023 ਹੋ ਗਏ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਨੇ ਕੋਲਕਾਤਾ ਨੂੰ 38 ਦੌੜਾਂ ਨਾਲ ਹਰਾਇਆ
. . .  1 day ago
ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ ,18 ਅਪ੍ਰੈਲ -ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਅਤੇ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਪਟਿਆਲਾ 'ਚ ਗ਼ੈਰ ਕਾਨੂੰਨੀ ਮਾਈਨਿੰਗ 'ਤੇ ਵੱਡੀ ਕਾਰਵਾਈ ਕੀਤੀ ...
ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ , 8 ਕਿਸਾਨ ਨੂੰ ਗ੍ਰਿਫਤਾਰ
. . .  1 day ago
ਚੰਡੀਗੜ੍ਹ , 18 ਅਪ੍ਰੈਲ -ਹਰਿਆਣਾ ਦੇ ਹਿਸਾਰ ਵਿਚ ਭਾਜਪਾ ਨੇਤਾਵਾਂ ਰਣਬੀਰ ਗੰਗਵਾ ਅਤੇ ਸੋਨਾਲੀ ਫੋਗਾਟ ਦਾ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ ਅਤੇ 8 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ...
ਐਕਸਾਈਜ਼ ਵਿਭਾਗ ਵੱਲੋਂ ਸ਼ਰਾਬ ਤਸਕਰਾਂ ਖਿਲਾਫ ਕਾਰਵਾਈ ,28000 ਲੀਟਰ ਲਾਹਣ ਬਰਾਮਦ
. . .  1 day ago
ਹਰੀਕੇ ਪੱਤਣ , 18 ਅਪ੍ਰੈਲ (ਸੰਜੀਵ ਕੁੰਦਰਾ)- ਐਕਸਾਈਜ਼ ਵਿਭਾਗ ਤਰਨਤਾਰਨ, ਫਿਰੋਜ਼ਪੁਰ ਅਤੇ ਹਰੀਕੇ ਪੁਲਿਸ ਨੇ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਦੇ ਸਹਿਯੋਗ ਨਾਲ ਹਰੀਕੇ ਮੰਡ ਖੇਤਰ ਵਿਚ ਛਾਪੇਮਾਰੀ ਦੌਰਾਨ 28000 ...
ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਹੋਇਆ ਕੋਰੋਨਾ
. . .  1 day ago
ਮਾਨਸਾ, 18 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦੇ ਕੇਸਾਂ ਦੀ ਗਿਣਤੀ 'ਚ ਦਿਨੋ ਦਿਨ ਵਾਧਾ ਹੋ ਰਿਹਾ ਹੈ। ਅੱਜ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਪੋਰਟ ਵੀ ਪਾਜ਼ੀਟਿਵ ਆਈ ...
ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ
. . .  1 day ago
ਅੰਮ੍ਰਿਤਸਰ, 18 ਅਪ੍ਰੈਲ {ਜੱਸ}-ਸਰਬੰਸਦਾਨੀ, ਹਿੰਦ ਦੀ ਚਾਦਰ, ਸਰਬ ਕਲਾ ਸੰਪੂਰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਚੌਥੀ ਸ਼ਤਾਬਦੀ ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ...
ਮੋਗਾ ਵਿਚ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਦੀ ਕੁੱਟ ਮਾਰ
. . .  1 day ago
ਮੋਗਾ , 18 ਅਪ੍ਰੈਲ ( ਗੁਰਤੇਜ ਸਿੰਘ ਬੱਬੀ)- ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸੁਬਾਈ ਆਗੂ ਜੋਇੰਟ ਸੈਕਟਰੀ ਯੂਥ ਅਮਿਤ ਪੁਰੀ ਜਦ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਧੰਦੇ ਦਾ ਰਿਹਾ ਸੀ ਤਾਂ ਸਥਾਨਕ ਸ਼ਹਿਰ ਦੇ ਸਾਂਈ ...
ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
. . .  1 day ago
ਫਰੀਦਕੋਟ , 18 ਅਪ੍ਰੈਲ -ਪਿੰਡ ਗੋਲੇਵਾਲਾ ਦੇ ਇੱਕ ਫਾਰਮ ਵਿਚ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਲਾਸ਼ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ । ਮ੍ਰਿਤਕ ਸਤਨਾਮ ਸਿੰਘ ਸਾਦਿਕ ਵਿਖੇ ਟ੍ਰੈਫਿਕ ਪੁਲਿਸ ਵਿਚ ਤਾਇਨਾਤ ਸੀ। ਪੁਲਿਸ ਨੇ ਲਾਸ਼ ...
ਇੰਡੀਅਨ ਪ੍ਰੀਮੀਅਰ ਲੀਗ 2021: ਬੈਂਗਲੌਰ ਦੀਆਂ 13 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ 102 ਦੌੜਾਂ
. . .  1 day ago
ਕੋਰੋਨਾ ਕਾਰਨ ਦਿੱਲੀ ਦੇ ਵਿਗੜੇ ਹਾਲਾਤ, ਕੇਜਰੀਵਾਲ ਨੇ ਮੋਦੀ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਦਿੱਲੀ ਵਿਚ ਕੋਰੋਨਾ ਦੇ ਬੇਕਾਬੂ ਹੋਏ ਹਾਲਾਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਦਿੱਲੀ ਦੀ ਮਦਦ ਲਈ ਅਪੀਲ...
ਬਾਰਦਾਨੇ ਦੀ ਘਾਟ ਤੇ ਕਣਕ ਦੀ ਖ਼ਰੀਦ ਘੱਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ
. . .  1 day ago
ਮੰਡੀ ਲਾਧੂਕਾ (ਫਾਜ਼ਿਲਕਾ), 18 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ) - ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਹੈ ਪਰ ਬਾਰਦਾਨਾ ਨਾ ਮਿਲਣ ਕਾਰਨ ਅਤੇ ਖ਼ਰੀਦ ਏਜੰਸੀਆਂ ਵਲੋਂ ਬਹੁਤ ਘੱਟ ਖ਼ਰੀਦ ਲਿਖਣ ਕਾਰਨ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਦੋਂ ਦਾਣਾ ਮੰਡੀ ਚੱਕ ਖੇੜੇ ਵਾਲਾ (ਜੈਮਲਵਾਲਾ)...
ਅੱਗ ਨਾਲ ਸਾਢੇ 10 ਏਕੜ ਖੜ੍ਹੀ ਕਣਕ ਸੜਕੇ ਹੋਈ ਸੁਆਹ
. . .  1 day ago
ਠੱਠੀ ਭਾਈ (ਮੋਗਾ), 18 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਮੋਗਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਵਾਲਾ ਵਿਖੇ ਕਣਕ ਨੂੰ ਅੱਗ ਲੱਗਣ ਕਾਰਨ ਲਗਭਗ ਸਾਢੇ 10 ਏਕੜ ਖੜ੍ਹੀ ਕਣਕ ਸੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਲੱਗਣ ਕਾਰਨ ਇਕ ਗ਼ਰੀਬ ਕਿਸਾਨ ਅਜਮੇਰ ਸਿੰਘ ਵਾਸੀ ਪਿੰਡ ਥਰਾਜ ਜੋ ਠੇਕੇ 'ਤੇ...
ਆਈ.ਪੀ.ਐਲ. 2021 : ਬੈਂਗਲੁਰੂ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਾਂ ਰੈਲੀ ਵਿਚ ਵੱਡੀ ਪੱਧਰ 'ਤੇ ਕਿਸਾਨਾਂ ਮਜ਼ਦੂਰਾਂ ਵਲੋਂ ਸ਼ਮੂਲੀਅਤ
. . .  1 day ago
ਅੰਮ੍ਰਿਤਸਰ, 18 ਅਪ੍ਰੈਲ (ਹਰਮਿੰਦਰ ਸਿੰਘ) - ਕਿਸਾਨਾਂ ਵਲੋਂ ਭਗਤਾਂ ਵਾਲਾ ਅਨਾਜ ਮੰਡੀ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਹੈ। ਇਸ ਮੌਕੇ ਸੰਬੋਧਨ ਕਰਦੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ...
ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼ 1 ਤੇ ਫ਼ੇਜ਼ 2 ਵਿਚ ਮੁਕੰਮਲ ਲਾਕਡਾਊਨ ਦੇ ਨਿਰਦੇਸ਼
. . .  1 day ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ) - ਕੋਰੋਨਾ ਪਾਜ਼ੀਟਿਵ ਦੇ ਮਾਮਲੇ ਵਧਣ ਕਰਕੇ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਫ਼ੇਜ਼-1 ਅਤੇ ਅਰਬਨ ਅਸਟੇਟ ਦੁੱਗਰੀ ਫ਼ੇਜ਼-2 ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ...
ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਅਤੇ ਨੀਲ ਨਿਤਿਨ ਮੁਕੇਸ਼ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਬਾਲੀਵੁੱਡ ਦੇ ਕਈ ਸਟਾਰ ਕੋਰੋਨਾ ਤੋਂ ਪੀੜਤ ਹੋ ਗਏ ਹਨ। ਇਸ ਵਿਚਕਾਰ ਅਰਜੁਨ ਰਾਮਪਾਲ ਤੇ ਨੀਲ ਨਿਤਿਨ ਮੁਕੇਸ਼ ਵੀ ਕੋਰੋਨਾ ਪਾਜ਼ੀਟਿਵ...
ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ - ਭਰਤ ਭੂਸ਼ਨ ਆਸ਼ੂ
. . .  1 day ago
ਲੁਧਿਆਣਾ, 18 ਅਪ੍ਰੈਲ - ਮੰਡੀਆਂ ਵਿਚ ਬਾਰਦਾਨੇ ਦੀ ਕਮੀ ਦੀਆਂ ਸ਼ਿਕਾਇਤਾਂ ਵਿਚਕਾਰ ਪੰਜਾਬ ਦੇ ਫੂਡ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਮੰਡੀਆਂ ਵਿਚ ਬਾਰਦਾਨੇ ਦੀ ਕਮੀ...
ਸਰਬੱਤ ਦਾ ਭਲਾ ਟਰੱਸਟ ਜੇਲ੍ਹਾਂ 'ਚ ਖੋਲ੍ਹੇਗਾ ਡਾਇਗਨੋਜ਼ ਸੈਂਟਰ ਤੇ ਲੈਬਾਰਟਰੀਆਂ
. . .  1 day ago
ਅੰਮ੍ਰਿਤਸਰ,18 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ )- ਬਿਨਾਂ ਕਿਸੇ ਤੋਂ ਇਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ਵਿਚੋਂ ਹੀ ਹਰ ਸਾਲ ਕਰੋੜਾਂ ਰੁਪਏ ਖ਼ਰਚ ਕਰ ਕੇ ਦੇਸ਼ ਵਿਦੇਸ਼ ਅੰਦਰ ਲੋੜਵੰਦਾਂ ਦੀ ਔਖੇ ਵੇਲੇ ਬਾਂਹ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਸੰਗਰੂਰ

ਮਲੇਰਕੋਟਲਾ ਨਗਰ ਕੌ ਾਸਲ ਦੀ ਪ੍ਰਧਾਨਗੀ 'ਤੇ ਕਾਂਗਰਸ ਪਾਰਟੀ ਦਾ ਕਬਜ਼ਾ

 ਮਲੇਰਕੋਟਲਾ, 7 ਅਪ੍ਰੈਲ (ਕੁਠਾਲਾ, ਪਾਰਸ, ਹਨੀਫ਼)-ਨਗਰ ਕੌਂਸਲ ਮਲੇਰਕੋਟਲਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਅੱਜ ਹੋਈ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਤਿੰਨੇ ਅਹੁਦਿਆਂ 'ਤੇ ਕਬਜ਼ਾ ਕਰਨ ਵਿਚ ਕਾਮਯਾਬ ਹੋ ਗਏ। ਇਸ ਚੋਣ ਵਿਚ ਕਾਂਗਰਸੀ ਉਮੀਦਵਾਰ ਬੀਬੀ ਨਸ਼ਰੀਨ ਅਸ਼ਰਫ਼ ਪ੍ਰਧਾਨ, ਸ੍ਰੀ ਮਨੋਜ ਉੱਪਲ ਸੀਨੀਅਰ ਮੀਤ ਪ੍ਰਧਾਨ ਅਤੇ ਬੀਬੀ ਮਨਜੀਤ ਕੌਰ ਮੀਤ ਪ੍ਰਧਾਨ ਚੁਣੇ ਗਏ। ਚੁਣੇ ਹੋਏ 33 ਕੌਂਸਲਰਾਂ ਅਤੇ ਦੋ ਵਿਧਾਇਕਾਂ ਸਮੇਤ ਕੁਲ 35 ਮੈਂਬਰੀ ਹਾਊਸ ਵਾਲੀ ਨਗਰ ਕੌਂਸਲ ਦੀ ਅੱਜ ਐਸ.ਡੀ.ਐਮ. ਮਲੇਰਕੋਟਲਾ ਟੀ. ਬੈਨਿਥ ਆਈ.ਏ.ਐਸ. ਦੀ ਕਨਵੀਨਰਸ਼ਿਪ ਹੇਠ ਹੋਈ ਚੋਣ ਮੀਟਿੰਗ ਵਿਚ ਜਿੱਥੇ ਮਲੇਰਕੋਟਲਾ ਤੋਂ ਵਿਧਾਇਕਾ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਅਤੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਸ. ਸੁਰਜੀਤ ਸਿੰਘ ਧੀਮਾਨ ਸਮੇਤ ਕਾਂਗਰਸ ਪਾਰਟੀ ਨਾਲ ਸਬੰਧਤ 21, ਸ਼੍ਰੋਮਣੀ ਅਕਾਲੀ ਦਲ ਦੇ ਅੱਠ, ਭਾਜਪਾ ਦੇ ਦੋ ਅਤੇ ਇਕ ਆਜ਼ਾਦ ਕੌਂਸਲਰ ਸਣੇ ਕੁੱਲ 34 ਮੈਂਬਰ ਮੌਜੂਦ ਸਨ। ਆਮ ਆਦਮੀ ਪਾਰਟੀ ਦੀ ਇਕੋ ਇਕ ਕੌਂਸਲਰ ਬੀਬੀ ਜ਼ੁਬੈਦਾਂ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਈ। ਨਵੇਂ ਚੁਣੇ ਕੌਂਸਲਰਾਂ ਨੂੰ ਸਹੁ ਚੁਕਾਉਣ ਉਪਰੰਤ ਸ਼ੁਰੂ ਹੋਈ ਚੋਣ ਕਾਰਵਾਈ ਦੌਰਾਨ ਨਗਰ ਕੌਂਸਲ ਦੀ ਪ੍ਰਧਾਨਗੀ ਲਈ ਸ੍ਰੀਮਤੀ ਨਸ਼ਰੀਨ ਅਸ਼ਰਫ਼ ਦਾ ਨਾਂਅ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੇ ਖ਼ੁਦ ਪੇਸ਼ ਕੀਤਾ ਜਿਸ ਦੀ ਤਾਈਦ ਕੌਂਸਲਰ ਮਨੋਜ ਉੱਪਲ ਨੇ ਕੀਤੀ। ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਧਾਨਗੀ ਲਈ ਬੀਬੀ ਹਾਜ਼ਰਾਂ ਦਾ ਨਾਂ ਕੌਂਸਲਰ ਸ਼ਾਕਿਬ ਅਲੀ ਰਾਜਾ ਨੇ ਪੇਸ਼ ਕੀਤਾ ਜਿਸ ਦੀ ਤਾਈਦ ਮੁਹੰਮਦ ਨਜ਼ੀਰ ਨੇ ਕੀਤੀ। ਪ੍ਰਧਾਨਗੀ ਲਈ ਦੋਵੇਂ ਉਮੀਦਵਾਰਾਂ ਦਰਮਿਆਨ ਪਈਆਂ ਵੋਟਾਂ ਵਿਚ ਕਾਂਗਰਸੀ ਉਮੀਦਵਾਰ ਨਸ਼ਰੀਨ ਅਸ਼ਰਫ਼ ਨੂੰ 23 ਵੋਟਾਂ ਪਈਆਂ ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਾਜ਼ਰਾਂ ਨੂੰ ਸਿਰਫ਼ ਅੱਠ ਵੋਟਾਂ ਹੀ ਮਿਲੀਆਂ। ਪ੍ਰਧਾਨਗੀ ਲਈ ਵੋਟਿੰਗ ਦੌਰਾਨ ਭਾਰਤੀ ਜਨਤਾ ਪਾਰਟੀ ਦੀਆਂ ਦੋਵੇਂ ਕੌਂਸਲਰਾਂ ਸ੍ਰੀਮਤੀ ਨੀਨਾ ਕਿੰਗਰ ਅਤੇ ਸ੍ਰੀਮਤੀ ਮਾਲਤੀ ਸਿੰਗਲਾ ਮੀਟਿੰਗ ਛੱਡ ਕੇ ਬਾਹਰ ਚਲੇ ਗਏ ਜਦਕਿ ਆਜ਼ਾਦ ਕੌਂਸਲਰ ਕਾ. ਮੁਹੰਮਦ ਇਸਮਾਇਲ ਨੇ ਮੀਟਿੰਗ ਵਿਚ ਹਾਜ਼ਰ ਹੋਣ ਦੇ ਬਾਵਜੂਦ ਵੋਟਿੰਗ ਵਿਚ ਭਾਗ ਨਹੀਂ ਲਿਆ। ਪ੍ਰਧਾਨਗੀ ਚੋਣ ਵਿਚ ਕਾਂਗਰਸੀ ਉਮੀਦਵਾਰ ਨਸ਼ਰੀਨ ਅਸ਼ਰਫ਼ ਦੀ ਜਿੱਤ ਦਾ ਐਲਾਨ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਕੌਂਸਲਰ ਮੀਟਿੰਗ ਵਿਚੋਂ ਬਾਹਰ ਚਲੇ ਗਏ। ਸੀਨੀਅਰ ਮੀਤ ਪ੍ਰਧਾਨ ਲਈ ਕਾਂਗਰਸੀ ਕੌਂਸਲਰ ਸ੍ਰੀ ਮਨੋਜ ਉੱਪਲ ਦਾ ਨਾਂਅ ਕੌਂਸਲਰ ਅਜੇ ਕੁਮਾਰ ਨੇ ਪੇਸ਼ ਕੀਤਾ ਜਦਕਿ ਤਾਈਦ ਫ਼ਾਰੂਕ ਅਨਸਾਰੀ ਨੇ ਕੀਤੀ। ਕੋਈ ਹੋਰ ਉਮੀਦਵਾਰ ਮੁਕਾਬਲੇ ਵਿਚ ਨਾ ਹੋਣ ਕਰਕੇ ਸ੍ਰੀ ਉਪਲ ਨੂੰ ਬਿਨਾਂ ਮੁਕਾਬਲਾ ਦੂਜੀ ਬਾਰ ਨਗਰ ਕੌਂਸਲ ਦਾ ਸੀਨੀਅਰ ਮੀਤ ਪ੍ਰਧਾਨ ਐਲਾਨ ਦਿਤਾ ਗਿਆ। ਮੀਤ ਪ੍ਰਧਾਨ ਲਈ ਕਾਂਗਰਸੀ ਕੌਂਸਲਰ ਸ੍ਰੀਮਤੀ ਮਨਜੀਤ ਕੌਰ ਦਾ ਨਾਂਅ ਕੌਂਸਲਰ ਮੁਹੰਮਦ ਨੌਸ਼ਾਦ ਨੇ ਪੇਸ਼ ਕੀਤਾ ਜਿਸ ਦੀ ਤਾਈਦ ਕੌਂਸਲਰ ਮੁਹੰਮਦ ਹਬੀਬ ਨੇ ਕੀਤੀ। ਮੀਤ ਪ੍ਰਧਾਨ ਲਈ ਵੀ ਕੋਈ ਹੋਰ ਉਮੀਦਵਾਰ ਨਾ ਹੋਣ ਕਰਕੇ ਸ੍ਰੀਮਤੀ ਮਨਜੀਤ ਕੌਰ ਬਿਨਾਂ ਮੁਕਾਬਲੇ ਨਗਰ ਕੌਂਸਲ ਦੀ ਮੀਤ ਪ੍ਰਧਾਨ ਐਲਾਨ ਦਿਤੀ ਗਈ। ਨਵੀਂ ਚੁਣੀ ਪ੍ਰਧਾਨ ਬੀਬੀ ਨਸ਼ਰੀਨ ਅਸ਼ਰਫ਼, ਸੀਨੀਅਰ ਮੀਤ ਪ੍ਰਧਾਨ ਸ੍ਰੀ ਮਨੋਜ ਉੱਪਲ ਅਤੇ ਮੀਤ ਪ੍ਰਧਾਨ ਸ੍ਰੀ ਮਤੀ ਮਨਜੀਤ ਕੌਰ ਨੂੰ ਫੁੱਲਾਂ ਦੇ ਹਾਰ ਪਾ ਕੇ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਉਮੀਦ ਪ੍ਰਗਟ ਕੀਤੀ ਕਿ ਨਵੇਂ ਚੁਣੇ ਅਹੁਦੇਦਾਰ ਸ਼ਹਿਰ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀਆਂ ਜਿੰਮੇਵਾਰੀਆਂ ਨਿਭਾਉਣਗੇ।

-ਮਾਮਲਾ ਸਿੱਖਿਆ ਮੰਤਰੀ ਸਿੰਗਲਾ ਦੇ ਪ੍ਰੋਗਰਾਮ 'ਚ ਬੇਰੁਜ਼ਗਾਰ ਅਧਿਆਪਕ 'ਤੇ ਹੋਏ ਹਮਲੇ ਦਾ-

5 ਦਿਨ ਬੀਤ ਜਾਣ ਉਪਰੰਤ ਵੀ ਪੁਲਿਸ ਕਾਰਵਾਈ ਨੰੂ ਉਡੀਕ ਰਿਹੈ ਪੀੜਤ ਅਧਿਆਪਕ

ਸੰਗਰੂਰ, 7 ਅਪ੍ਰੈਲ (ਦਮਨਜੀਤ ਸਿੰਘ)-ਸਥਾਨਕ ਸੇਖੂਪੁਰਾ ਮੁਹੱਲਾ ਵਿਖੇ 3 ਅਪ੍ਰੈਲ ਨੰੂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਇਕ ਸਮਾਰੋਹ ਦੌਰਾਨ ਨਾਅਰੇਬਾਜ਼ੀ ਕਰਨ ਕਾਰਨ ਕਾਂਗਰਸੀ ਵਰਕਰ ਵਲੋਂ ਕੁੱਟਮਾਰ ਦਾ ਸ਼ਿਕਾਰ ਹੋਇਆ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ...

ਪੂਰੀ ਖ਼ਬਰ »

—ਮਾਮਲਾ ਕੁੱਪ ਕਲਾਂ ਵਿਖੇ ਹੋਏ ਨੌਜਵਾਨ ਦੇ ਕਤਲ ਦਾ—-

ਪੁਲਿਸ ਨੇ ਕਤਲ ਹੋਏ ਨੌਜਵਾਨ ਦੇ ਦੋਸਤ ਖ਼ਿਲਾਫ਼ ਕੀਤਾ ਮਾਮਲਾ ਦਰਜ, ਦੋਸ਼ੀ ਕਾਬੂ

ਕੁੱਪ ਕਲਾਂ, 7 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) - ਬੀਤੇ ਦਿਨ ਤੋਂ ਸਥਾਨਕ ਥਾਣਾ ਸਦਰ ਅਹਿਮਦਗੜ੍ਹ ਦੇ ਅਧੀਨ ਪੈਂਦੇ ਪਿੰਡਾਂ ਅੰਦਰ ਉਪਰੋਥਲੀ ਵਾਪਰੀਆਂ 2 ਘਟਨਾਵਾਂ ਨੇ ਇਲਾਕੇ ਅੰਦਰ ਸਹਿਮ ਦਾ ਮਾਹੌਲ ਸਿਰਜ ਦਿੱਤਾ | ਪਹਿਲਾਂ ਪਿੰਡ ਮਤੋਈ ਵਿਖੇ ਵਾਪਰੀ ਘਟਨਾ ਦੀਆਂ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਦਾ ਘਿਰਾਓ ਕਰ ਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 7 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਮਨਰੇਗਾ ਵਰਕਰਾਂ ਦੀਆਂ ਮੰਗਾਂ ਸਬੰਧੀ ਬੀ.ਡੀ.ਪੀ.ਓ ਦਫ਼ਤਰ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕਰਦਿਆਂ ਬੀ.ਡੀ.ਪੀ.ਓ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ 'ਤੇ ਪਾਰਟੀ ਦੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਦਾ ਸੰਘਰਸ਼ 23ਵੇਂ ਦਿਨ ਵੀ ਜਾਰੀ

ਸੰਗਰੂਰ, 7 ਅਪੈ੍ਰਲ (ਧੀਰਜ ਪਸ਼ੋਰੀਆ) - ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਆਈ.ਸੀ.ਡੀ.ਐਸ. ਸਕੀਮ ਬਚਾਓ ਬਚਪਨ ਬਚਾਓ ਨੂੰ ਲੈ ਕੇ ਸਰਕਾਰ ਦੀਆਂ ਆਂਗਣਵਾੜੀ ਕੇਂਦਰਾਂ ਨੂੰ ਉਜਾੜਨ ਦੀਆਂ ਨੀਤੀਆਂ ਖ਼ਿਲਾਫ਼ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ...

ਪੂਰੀ ਖ਼ਬਰ »

ਡਿਵਾਈਡਰ 'ਚ ਕੱਟ ਨਾ ਛੱਡੇ ਜਾਣ ਖ਼ਿਲਾਫ਼ ਲੋਕਾਂ ਨੇ ਬਰਨਾਲਾ-ਬਠਿੰਡਾ ਮੁੱਖ ਮਾਰਗ ਕੀਤਾ ਜਾਮ

ਸੰਗਰੂਰ, 7 ਅਪ੍ਰੈਲ (ਦਮਨਜੀਤ ਸਿੰਘ) - ਸਥਾਨਕ ਬਰਨਾਲਾ ਰੋਡ ਸਥਿਤ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਦੀ ਰਿਹਾਇਸ਼ ਲਾਗੇ ਅੱਜ ਆਲੇ ਦੁਆਲੇ ਦੀਆਂ ਕਲੋਨੀਆਂ ਦੇ ਵਸਨੀਕਾਂ ਵਲੋਂ ਮੁੱਖ ਮਾਰਗ ਨੰੂ ਜਾਮ ਕਰਦਿਆਂ ਪੰਜਾਬ ਸਰਕਾਰ ਅਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ...

ਪੂਰੀ ਖ਼ਬਰ »

ਵਿਕਾਸ ਦੇ ਨਾਂਅ 'ਤੇ ਵਪਾਰੀਆਂ ਨੂੰ ਸੂਬਾ ਸਰਕਾਰ ਤੋਂ ਲਗਾਏ ਗਏ ਟੈਕਸ ਖ਼ਤਮ ਕਰਵਾ ਕੇ ਹੀ ਹਟਾਂਗੇ-ਸਿੰਗਲਾ

ਧੂਰੀ, 7 ਅਪ੍ਰੈਲ (ਸੰਜੇ ਲਹਿਰੀ, ਦੀਪਕ) - ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਸ਼੍ਰੀ ਸੰਦੀਪ ਸਿੰਗਲਾ ਨੇ ਅੱਜ ਧੂਰੀ ਵਿਖੇ ਵੱਖ-ਵੱਖ ਵਾਰਡਾਂ ਵਿਚ ਬਿਜਲੀ ਦੇ ਬਿਲ ਸਾੜਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਇਕਸਾਰਤਾ ਨਾ ਰੱਖੇ ਜਾਣ ਕਾਰਨ ਸੈਂਕੜੇ ਅਧਿਆਪਕ ਬਦਲੀ ਦੇ ਹੱਕ ਤੋਂ ਰਹੇ ਵਾਂਝ-ਡੀ. ਟੀ. ਐਫ.

ਸੰਗਰੂਰ, 7 ਅਪੈ੍ਰਲ (ਧੀਰਜ ਪਸ਼ੋਰੀਆ) - ਬਦਲੀ ਨਿਯਮਾਂ ਵਿਚ ਇਕਸਾਰਤਾ ਨਾ ਰੱਖੇ ਜਾਣ ਕਾਰਣ ਸੂਬੇ 'ਚ ਸੈਂਕੜੇ ਅਧਿਆਪਕ ਬਦਲੀ ਦੇ ਹੱਕ ਤੋਂ ਵਾਂਝੇ ਰਹਿ ਗਏ ਹਨ ਜਿਸ ਦੇ ਚੱਲਦਿਆਂ ਇਨ੍ਹਾਂ ਅਧਿਆਪਕਾਂ ਲਈ ਇੱਕ ਹੋਰ ਮੌਕੇ ਦੀ ਮੰਗ ਕੀਤੀ ਜਾ ਰਹੀ ਹੈ | ਡੈਮੋਕਰੈਟਿਕ ...

ਪੂਰੀ ਖ਼ਬਰ »

ਅਨਾਜ ਮੰਡੀ ਸੁਨਾਮ 'ਚ ਡੀ. ਸੀ. ਸੰਗਰੂਰ ਵਲੋਂ ਖ਼ਰੀਦ ਤੇ ਕੋਰੋਨਾ ਪ੍ਰਬੰਧਾਂ ਦਾ ਜਾਇਜ਼ਾ

ਸੁਨਾਮ ਊਧਮ ਸਿੰਘ ਵਾਲਾ, 7 ਅਪ੍ਰੈਲ (ਧਾਲੀਵਾਲ, ਭੁੱਲਰ) - ਹਾੜੀ ਸੀਜ਼ਨ ਨੂੰ ਲੈ ਕੇ ਅਨਾਜ ਮੰਡੀ ਸੁਨਾਮ ਵਿਖੇ ਕੀਤੇ ਗਏ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਉਚੇਚੇ ਤੌਰ 'ਤੇ ਸੁਨਾਮ ਪੁੱਜੇ | ਇਸ ...

ਪੂਰੀ ਖ਼ਬਰ »

ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ ਕਰਨਗੇ 11 ਨੂੰ ਮੋਤੀ ਮਹਿਲ ਦਾ ਘਿਰਾਓ

ਸੰਗਰੂਰ, 7 ਅਪੈ੍ਰਲ (ਧੀਰਜ ਪਸ਼ੋਰੀਆ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ 4 ਜਨਵਰੀ ਤੋਂ ਡੀ.ਸੀ. ਦਫ਼ਤਰ ਅੱਗੇ ਪੱਕਾ ਧਰਨਾ ਲਗਾਤਾਰ ਜਾਰੀ ਹੈ | ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਲੋਕਾਂ ਨੂੰ ਅੰਧ ਵਿਸ਼ਵਾਸ 'ਚੋਂ ਨਿਕਲਣ ਦਾ ਸੱਦਾ

ਸੰਗਰੂਰ, 7 ਅਪ੍ਰੈਲ (ਧੀਰਜ ਪਸ਼ੋਰੀਆ) - ਮਾਸਟਰ ਪਰਮ ਵੇਦ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਨੇ ਲੋਕਾਂ ਨੂੰ ਅੰਧਵਿਸ਼ਵਾਸਾਂ, ਵਹਿਮਾਂ ਭਰਮਾਂ, ਰੂੜੀਵਾਦੀ ਵਿਚਾਰਾਂ ਵਿਚੋਂ ਨਿਕਲ ਕੇ ਵਿਗਿਆਨਕ ਸੋਚ ਅਪਣਾਉਣ ਦੀ ਅਪੀਲ ...

ਪੂਰੀ ਖ਼ਬਰ »

ਪੰਜਾਬ ਦੀਆਂ ਸੜਕਾਂ ਉੱਪਰ ਖੜ੍ਹੇ ਹੋ ਕੇ ਦੁੱਖ ਰੋਣਗੇ ਸਕੂਲੀ ਬੱਸਾਂ ਦੇ ਮਾਲਕ

ਲਹਿਰਾਗਾਗਾ, 7 ਅਪ੍ਰੈਲ (ਅਸ਼ੋਕ ਗਰਗ)ਨੂੰ-ਫੈੱਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਨਜ਼ ਆਫ਼ ਪੰਜਾਬ ਅਤੇ ਇਸ ਦੀਆਂ ਸਹਿਯੋਗੀ ਐਸੋਸੀਏਸ਼ਨਾਂ ਰਾਸਾ, ਕਾਸਾ, ਪੂਸਾ (ਬੀ), ਈ.ਸੀ.ਐਸ., ਪੀ.ਪੀ.ਐਸ.ਓ., ਏ.ਪੀ.ਐਸ., ਪੀ.ਪੀ.ਐਸ.ਏ. ਵਲੋਂ ਸਾਂਝੇ ਸੱਦੇ 'ਤੇ 8 ਅਪ੍ਰੈਲ, 2021 ਨੂੰ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ

ਭਵਾਨੀਗੜ੍ਹ, 7 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਬਲਾਕ ਪ੍ਰਧਾਨ ਜਸਦੇਵ ਸਿੰਘ ਪੰਨਵਾਂ ਦੀ ਅਗਵਾਈ ਵਿਚ ਹੋਈ | ਜਿਸ ਵਿਚ ਐਸੋਸੀਏਸ਼ਨ ਵਲੋਂ ਪੁਲਿਸ ਪੈਨਸ਼ਨਰਜ਼ ਦੀਆਂ ਹੱਕੀ ਮੰਗਾਂ ਸਬੰਧੀ ...

ਪੂਰੀ ਖ਼ਬਰ »

ਰਾਮਗੜ੍ਹੀਆ ਬੁੰਗੇ ਦੇ ਨਵੀਨੀਕਰਨ ਦਾ ਰਾਮਗੜ੍ਹੀਆ ਭਾਈਚਾਰੇ ਵਲੋਂ ਸਵਾਗਤ

ਅਹਿਮਦਗੜ੍ਹ, 7 ਅਪ੍ਰੈਲ (ਰਣਧੀਰ ਸਿੰਘ ਮਹੋਲੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਰਾਮਗੜ੍ਹੀਆ ਮਿਸਲ ਦੇ ਮੁਖੀ ਜੱਸਾ ਸਿੰਘ ਰਾਮਗੜ੍ਹੀਆ ਵਲੋਂ ਗੁਰੂ ਘਰ ਦੀ ਸੁਰੱਖਿਆ ਲਈ ਉਸਾਰੀ ਕਰਵਾਏ ਇਤਿਹਾਸਕ ਰਾਮਗੜ੍ਹੀਆ ਬੁੰਗੇ ਦਾ ਰਸਤਾ ਪਰਿਕਰਮਾ ...

ਪੂਰੀ ਖ਼ਬਰ »

ਕਿਸਾਨਾਂ ਨੇ ਧਰਨਿਆਂ ਦੌਰਾਨ ਕੇਂਦਰ ਖ਼ਿਲਾਫ਼ ਖੁੱਲ੍ਹ ਕੇ ਕੱਢੀ ਭੜਾਸ

ਸੰਗਰੂਰ, 7 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਅੱਜ ਵੀ ਕਿਸਾਨਾਂ ਵਲੋਂ ਪ੍ਰਭਾਵਸ਼ਾਲੀ ਧਰਨੇ ਦਿੱਤੇ ਗਏ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ਰਿਲਾਇੰਸ ਪੰਪ ਖੇੜੀ ਵਿਖੇ ...

ਪੂਰੀ ਖ਼ਬਰ »

ਬੇਦੀ ਬਣੇ ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ

ਲਹਿਰਾਗਾਗਾ, 7 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਕਾਂਗਰਸੀ ਆਗੂਆਂ ਅਤੇ ਆੜ੍ਹਤੀਆਂ ਦੀ ਇਕ ਮੀਟਿੰਗ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਸਥਾਨਕ ਰਿਹਾਇਸ਼ ਉੱਪਰ ਬੀਬੀ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਦੀ ...

ਪੂਰੀ ਖ਼ਬਰ »

ਫੱਗੂਵਾਲਾ ਖੇਤੀਬਾੜੀ ਸਹਿਕਾਰੀ ਸਭਾ ਦੀ ਹੋਈ ਚੋਣ

ਭਵਾਨੀਗੜ੍ਹ, 7 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-4 ਪਿੰਡਾਂ ਦੀ ਸਾਂਝੀ ਫੱਗੂਵਾਲਾ ਖੇਤੀਬਾੜੀ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਕੀਤੀ ਚੋਣ ਵਿਚ ਸਾਰੇ 11 ਡਾਇਰੈਕਟਰ ਸਰਬਸੰਮਤੀ ਨਾਲ ਚੁਣੇ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਭਾ ਦੀ ਚੋਣ ਕਰਾਉਣ ਆਏ ...

ਪੂਰੀ ਖ਼ਬਰ »

ਅਲ-ਕੌਸਰ ਫੁੱਟਬਾਲ ਅਕੈਡਮੀ ਦੇ ਖਿਡਾਰੀ ਛਾਏ

ਮਲੇਰਕੋਟਲਾ, 7 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਨਾਮਧਾਰੀ ਅਕੈਡਮੀ ਭੈਣੀ ਸਾਹਿਬ ਦੇ ਫੁੱਟਬਾਲ ਮੈਦਾਨ ਵਿਖੇ ਪੰਜਾਬ ਦੀਆਂ ਨਾਮੀ ਅਕੈਡਮੀਆਂ ਦੀ ਲੀਗ ਚੱਲ ਰਹੀ ਹੈ | ਜਿਸ ਵਿਚ ਸਟਾਰ ਇੰਪੈਕਟ ਦੇ ਸਹਿਯੋਗ ਨਾਲ ਚੱਲ ਰਹੀ ਮਾਲੇਰਕੋਟਲਾ ਦੀ ਨਾਮਵਰ ਅਲ-ਕੌਸਰ ਫੁੱਟਬਾਲ ...

ਪੂਰੀ ਖ਼ਬਰ »

ਹਾੜ੍ਹੀ ਦੇ ਸੀਜ਼ਨ ਸਬੰਧੀ ਤਿਆਰੀਆਂ ਮੁਕੰਮਲ

ਚੀਮਾ ਮੰਡੀ, 7 ਅਪ੍ਰੈਲ (ਜਸਵਿੰਦਰ ਸਿੰਘ ਸੇਰੋਂ) - ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਸੈਕਟਰੀ ਸ੍ਰ. ਜਸਵੀਰ ਸਿੰਘ ਸਮਾਉ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾੜੀ ਦੇ ਸੀਜ਼ਨ ਸਬੰਧੀ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਰਕੇਸ਼ ਸ਼ਰਮਾ ਬਣੇ ਯੂਨੀਅਨ ਦੇ ਪ੍ਰਧਾਨ

ਸੰਗਰੂਰ, 7 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸ਼ਜ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਜ਼ਿਲੇ੍ਹ ਵਲੋਂ ਡੀ.ਸੀ. ਦਫਤਰ ਸੰਗਰੂਰ ਵਿਖੇ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਰੱਖੀ ਗਈ ਜਿਸ ਵਿਚ ਜ਼ਿਲ੍ਹੇ ਦੀ ਪ੍ਰਧਾਨਗੀ ਦਾ ਅਹੁਦਾ ਸ੍ਰੀ ...

ਪੂਰੀ ਖ਼ਬਰ »

ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ਲਿਖਤ ਪੁਸਤਕ 'ਗਿਆਨ ਸਾਗਰ ਦੀ ਇਕ ਬੂੰਦ' ਸਿੰਘ ਸਾਹਿਬ ਗਿਆਨੀ ਰਘੁਵੀਰ ਸਿੰਘ ਵਲੋਂ ਸੰਗਤ ਨੂੰ ਅਰਪਣ

ਅਹਿਮਦਗੜ੍ਹ, 7 ਅਪ੍ਰੈਲ (ਮਹੋਲੀ, ਸੋਢੀ) - ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖ਼ੁਰਦ (ਅਹਿਮਦਗੜ੍ਹ) ਦੇ ਮੁੱਖ ਸੰਚਾਲਕ ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ਲਿਖਤ ਧਾਰਮਿਕ ਪੁਸਤਕ ਗਿਆਨ ਸਾਗਰ ਦੀ ਇੱਕ ਬੂੰਦ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ...

ਪੂਰੀ ਖ਼ਬਰ »

ਘੁੱਦੂ ਕਤਲ ਕਾਂਡ ਦੀ ਜਾਂਚ ਕਰ ਰਹੇ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਪੁੱਜੇ ਮਲੇਰਕੋਟਲਾ

ਮਲੇਰਕੋਟਲਾ, 7 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ/ਪਾਰਸ ਜੈਨ) - ਮਾਲੇਰਕੋਟਲਾ ਦੇ ਇਕ ਮੈਰਿਜ ਪੈਲੇਸ ਵਿਚ ਵਿਆਹ ਸਮਾਗਮ ਦੌਰਾਨ ਹੋਏ ਘੁੱਦੂ ਕਤਲ ਕਾਂਡ ਦੀ ਜਾਂਚ ਕਰ ਰਹੀ ਓਰਗੇਨਾਈਜਡ ਕ੍ਰਾਈਮ ਕੰਟਰੋਲ (ਓਕੂ) ਦੇ ਮੁਖੀ ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ (ਆਈ.ਪੀ.ਐਸ) ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ 'ਚ ਪਰਿਵਾਰਾਂ ਨੇ ਮੋਮਬੱਤੀਆਂ ਬਾਲ ਕੇ ਸਕੂਲ ਖੋਲ੍ਹਣ ਦੀ ਕੀਤੀ ਅਰਜੋਈ

ਸੰਗਰੂਰ, 7 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਗੋਲਡਨ ਅਰਥ ਗਲੋਬਲ ਸਕੂਲ ਦੇ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੇ ਮੋਮਬੱਤੀਆਂ ਬਾਲ ਕੇ ਸਕੂਲ ਖੋਲ੍ਹਣ ਲਈ ਅਰਜ਼ੋਈ ਕੀਤੀ | ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੇ ਸਕੂਲ ਦੇ ਮੁੱਖ ਗੇਟ ...

ਪੂਰੀ ਖ਼ਬਰ »

ਟਰਾਂਸਪੋਰਟ ਦਫ਼ਤਰ ਸੰਗਰੂਰ 'ਚੋਂ ਕੰਪਿਊਟਰ ਤੇ ਜ਼ਰੂਰੀ ਦਸਤਾਵੇਜ਼ਾਂ ਸਮੇਤ ਹੋਰ ਸਾਮਾਨ ਚੋਰੀ

ਸੰਗਰੂਰ, 7 ਅਪ੍ਰੈਲ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਸੰਗਰੂਰ ਵਿਚੋਂ ਵਾਹਨਾਂ ਦੀ ਰਿਜਸਟ੍ਰੇਸ਼ਨ ਦੇ ਡਾਟੇ ਵਾਲੇ ਕੰਪਿਊਟਰ ਸਣੇ ਇਕ ਨਵਾਂ ਕੰਪਿਊਟਰ, ਦਫ਼ਤਰ ਦੇ ਜ਼ਰੂਰੀ ਦਸਤਾਵੇਜ਼, ਲਾਗਬੁੱਕ ਅਤੇ ਕੁੱਝ ਹੋਰ ਸਾਮਾਨ ਚੋਰੀ ...

ਪੂਰੀ ਖ਼ਬਰ »

'ਸਾਡਾ ਕਿਸਾਨ ਸਾਡਾ ਮਾਣ' ਸੰਮੇਲਨ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰ ਕੀਤੇ ਸਨਮਾਨਿਤ

ਅਮਰਗੜ੍ਹ, 7 ਅਪ੍ਰੈਲ (ਜਤਿੰਦਰ ਮੰਨਵੀ) - ਪ੍ਰੈੱਸ ਕਲੱਬ ਅਮਰਗੜ੍ਹ ਵਲੋਂ ਪ੍ਰਧਾਨ ਸੁਖਜਿੰਦਰ ਸਿੰਘ ਝੱਲ ਦੀ ਅਗਵਾਈ ਹੇਠ ਮਾਹੋਰਾਣਾ ਟੋਲ ਪਲਾਜ਼ਾ ਵਿਖੇ 'ਸਾਡਾ ਕਿਸਾਨ ਸਾਡਾ ਮਾਣ' ਸੰਮੇਲਨ ਕਰਵਾਇਆ ਗਿਆ | ਇਸ ਕਿਸਾਨ ਸੰਮੇਲਨ ਦੌਰਾਨ ਜਿੱਥੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਸੁਨਾਮ ਊਧਮ ਸਿੰਘ ਵਾਲਾ, 7 ਅਪ੍ਰੈਲ (ਰੁਪਿੰਦਰ ਸਿੰਘ ਸੱਗੂ) - ਪੰਜਾਬ ਅਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵਲੋਂ ਅੱਜ ਪੈਨਸ਼ਨਰ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਅਤੇ ਭਰਪੂਰ ਸਿੰਘ ਛਾਜਲੀ ਦੀ ਅਗਵਾਈ ਹੇਠ ਰੋਸ ਮਾਰਚ ਕਰ ਕੇ ਐਸ.ਡੀ.ਐਮ. ਸੁਨਾਮ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪ੍ਰਾਪਰਟੀ ਟੈਕਸ ਦੀ ਦਰ ਵਧਾਏ ਜਾਣ ਦੀ ਨਿੰਦਾ

ਸੰਗਰੂਰ, 7 ਅਪ੍ਰੈਲ (ਧੀਰਜ ਪਸ਼ੌਰੀਆ)- ਪੰਜਾਬ ਵਾਸੀਆਂ ਨਾਲ ਤਰ੍ਹਾਂ-ਤਰ੍ਹਾਂ ਦੇ ਵਾਅਦੇ ਕਰ ਕੇ ਸੂਬੇ ਦੀ ਸੱਤਾ ਹਥਿਆਉਣ ਵਾਲੀ ਕੈਪਟਨ ਲਗਾਤਾਰ ਰਾਜ ਵਾਸੀਆਂ ਦੀਆਂ ਸਹੂਲਤਾਂ ਖੋਹ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਨੇਸ਼ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ

ਅਮਰਗੜ੍ਹ, 7 ਅਪ੍ਰੈਲ (ਜਤਿੰਦਰ ਮੰਨਵੀ) - ਨੇੜਲੇ ਪਿੰਡ ਬੂਲਪੁਰ ਵਿਖੇ ਸਾਬਕਾ ਫ਼ੌਜੀ ਮੇਜਰ ਸਿੰਘ ਪਾਸੋਂ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵਲੋਂ ਮੋਬਾਈਲ ਤੇ ਨਕਦੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਮੇਜਰ ਸਿੰਘ ਨੇ ਦੱਸਿਆ ਕਿ ਉਹ ਬਿਜਲੀ ...

ਪੂਰੀ ਖ਼ਬਰ »

ਸੰਗਰੂਰ 'ਚ ਸੈਂਕੜੇ ਮਜ਼ਦੂਰਾਂ ਨੇ ਲੁਧਿਆਣਾ-ਜੀਂਦ ਮਾਰਗ ਕੀਤਾ ਜਾਮ

ਸੰਗਰੂਰ, 7 ਅਪ੍ਰੈਲ (ਧੀਰਜ ਪਸ਼ੌਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਸੈਂਕੜੇ ਮਜ਼ਦੂਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦੇਣ ਤੋਂ ਬਾਅਦ ਸਥਾਨਕ ਮਹਾਂਬੀਰ ਚੌਂਕ ਵਿਚ ਚਾਰ ਘੰਟੇ ਲੁਧਿਆਣਾ-ਜੀਂਦ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਵਲੋਂ ਬਕਾਇਆ ਅਦਾਇਗੀ ਸਬੰਧੀ ਰੋਸ ਧਰਨਾ

ਧੂਰੀ, 7 ਅਪ੍ਰੈਲ (ਸੁਖਵੰਤ ਸਿੰਘ ਭੁੱਲਰ) - ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਗੰਨਾ ਮਿੱਲ ਧੂਰੀ ਵੱਲ ਕਰੀਬ 13 ਕਰੋੜ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਾ ਹੋਣ ਉੱਤੇ ਤਹਿਸੀਲ ਕੰਪਲੈਕਸ ਧੂਰੀ ਰੋਸ ਧਰਨਾ ਲਗਾਇਆ ਅਤੇ ਪੰਜਾਬ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਧੂਰੀ, 7 ਅਪ੍ਰੈਲ (ਸੁਖਵੰਤ ਸਿੰਘ ਭੁੱਲਰ) - ਆਪ ਦੇ ਆਗੂ ਡਾ. ਅਨਵਰ ਭਸੌੜ ਨੇ ਪਾਰਟੀ ਮੈਂਬਰਾਂ ਸਮੇਤ ਵਾਰਡ ਨੂੰ 13 'ਚ ਬਿਜਲੀ ਦੇ ਬਿੱਲ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਡਾ. ਭਸੌੜ ਅਤੇ ਰਾਜਵੰਤ ਘੁੱਲੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਫ਼ਰੰਟ 'ਤੇ ...

ਪੂਰੀ ਖ਼ਬਰ »

ਕਬਾੜ ਮਾਰਕੀਟ ਖਨੌਰੀ ਵਲੋਂ ਲਗਾਈ ਅੱਗ ਪਹੁੰਚੀ ਕਣਕ ਦੀ ਫ਼ਸਲ ਤੱਕ

ਖਨੌਰੀ, 7 ਅਪ੍ਰੈਲ (ਰਮੇਸ਼ ਕੁਮਾਰ/ਬਲਵਿੰਦਰ ਸਿੰਘ ਥਿੰਦ) - ਖਨੌਰੀ ਦੀ ਕਬਾੜ ਮਾਰਕੀਟ ਜੋ ਪੂਰੇ ਦੇਸ਼ ਵਿੱਚ ਚੋਰੀ ਅਤੇ ਫਾਈਨੈਂਸ ਦੀਆਂ ਗੱਡੀਆਂ ਤੋੜਨ ਵਿਚ ਮਸ਼ਹੂਰ ਹੈ | ਅੱਜ ਕੱਲ੍ਹ ਇਸ ਕਬਾੜ ਮਾਰਕੀਟ ਵਲੋਂ ਹਰ ਰੋਜ਼ ਅੱਗ ਲਗਾ ਕੇ ਇਲਾਕੇ ਦੇ ਕਿਸਾਨਾਂ ਦੇ ਵਿਚ ਡਰ ...

ਪੂਰੀ ਖ਼ਬਰ »

ਡਾ. ਕੰਵਰਪ੍ਰੀਤ ਨੇ ਸੰਭਾਲਿਆ ਅਹੁਦਾ

ਧੂਰੀ, 7 ਅਪ੍ਰੈਲ (ਸੰਜੇ ਲਹਿਰੀ)- ਸਿਵਲ ਹਸਪਤਾਲ ਧੂਰੀ ਵਿਖੇ ਐਮ.ਡੀ. ਮੈਡੀਸਨ ਦੇ ਡਾ. ਕੰਵਰਪ੍ਰੀਤ ਕੌਰ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਸਿਵਲ ਹਸਪਤਾਲ ਦੀ ਐਸ.ਐਮ.ਓ. ਡਾ. ਰਿਸ਼ਮਾ ਭੌਰਾ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਐਮ.ਡੀ. ਮੈਡੀਸਨ ਦੇ ਡਾਕਟਰ ਦੀ ਭਾਰੀ ਕਮੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਲਹਿਰਾਗਾਗਾ, 7 ਅਪ੍ਰੈਲ (ਗਰਗ, ਢੀਂਡਸਾ, ਗੋਇਲ) - ਲਹਿਰਾਗਾਗਾ-ਸੁਨਾਮ ਮੁੱਖ ਮਾਰਗ 'ਤੇ ਪੈਂਦੇ ਪਿੰਡ ਖੋਖਰ ਕਲਾਂ ਨੇੜੇ ਸਾਈਕਲ ਸਵਾਰ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਸੁਖਦੇਵ ਸਿੰਘ (62) ਪੁੱਤਰ ਇੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਅਹਿਮਦਗੜ੍ਹ ਨਗਰ ਕੌਂਸਲ ਪ੍ਰਧਾਨ ਦੀ ਚੋਣ 12 ਨੂੰ

ਅਹਿਮਦਗੜ੍ਹ, 7 ਅਪ੍ਰੈਲ (ਪੁਰੀ)-ਨਗਰ ਕੌਂਸਲ ਅਹਿਮਦਗੜ੍ਹ ਦੇ ਨਵੇਂ ਚੁਣੇ ਗਏ ਕੌਂਸਲਰਾਂ ਵਿੱਚੋਂ ਪ੍ਰਧਾਨ ਦੀ ਚੋਣ ਲਈ 12 ਅਪ੍ਰੈਲ ਨੂੰ ਮੀਟਿੰਗ ਬੁਲਾਈ ਗਈ ਹੈ | ਮੀਟਿੰਗ ਦੇ ਕਨਵੀਨਰ ਐਸ.ਡੀ.ਐਮ. ਸ਼੍ਰੀ ਵਿਕਰਮਜੀਤ ਸਿੰਘ ਪਾਂਥੇ ਵਲੋਂ ਜਾਰੀ ਮੀਟਿੰਗ ਦੇ ਏਜੰਡੇ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਨੂੰ ਚੂੜੀਆਂ ਸੌ ਾਪਣ ਪਹੁੰਚੀਆਂ ਭਾਜਪਾ ਮਹਿਲਾ ਵਰਕਰਾਂ

ਸੰਗਰੂਰ, 7 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਪੰਜਾਬ ਭਾਜਪਾ ਦੇ ਮਹਿਲਾ ਮੋਰਚਾ ਵਲੋਂ ਰਾਜ ਭਰ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਮੰਤਰੀਆਂ ਨੂੰ ਚੂੜੀਆਂ ਦੇਣ ਦੇ ਦਿੱਤੇ ਪ੍ਰੋਗਰਾਮ ਤਹਿਤ ਸੰਗਰੂਰ ਵਿਚ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 73 ਨਵੇਂ ਮਾਮਲੇ ਆਉਣ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ ਹੋਈ 467, ਦੋ ਕੋਰੋਨਾ ਪੀੜਤਾਂ ਦੀ ਹੋਈ ਮੌਤ

ਸੰਗਰੂਰ, 7 ਅਪ੍ਰੈਲ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ 'ਚ ਅੱਜ ਕੋੋਰੋਨਾ ਦੇ 73 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਹੁਣ ਤੱਕ ਦੇ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 5931 ਹੋ ਗਈ | ਅੱਜ ਆਏ ਨਵੇਂ ਮਾਮਲਿਆਂ 'ਚ 18 ਮਾਮਲੇ ਇਕੱਲੇ ਮਲੇਰਕੋਟਲਾ ਬਲਾਕ ਨਾਲ ਸਬਿੰਧਤ ਹਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX