ਤਾਜਾ ਖ਼ਬਰਾਂ


ਤਾਲਿਬਾਨ ਦੀ ਮਾਨਤਾ ਦਾ ਮਾਮਲਾ ਚੱਲ ਰਿਹਾ ਹੈ ਪਰ ਇਹ ਉਹ ਰਾਜ ਹੈ ਜਿੱਥੇ ਘੱਟ ਗਿਣਤੀ ਸੁਰੱਖਿਅਤ ਨਹੀਂ - ਸੁਖਬੀਰ ਸਿੰਘ ਬਾਦਲ
. . .  13 minutes ago
ਨਵੀਂ ਦਿੱਲੀ,16 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਅਫ਼ਗਾਨਿਸਤਾਨ ਦੀ ਇਸਲਾਮਿਕ ਅਮੀਰਾਤ ਦੀ ਵਿਸ਼ੇਸ਼ ਇਕਾਈ ਦੇ ਭਾਰੀ ਹਥਿਆਰਬੰਦ ਅਧਿਕਾਰੀ ਜੋ ਜ਼ਬਰਦਸਤੀ ਕਾਬੁਲ ਦੇ ਗੁਰਦੁਆਰੇ ਵਿਚ...
ਕੇਰਲ 'ਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ, 12 ਲਾਪਤਾ
. . .  39 minutes ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ ਦੀ ਖ਼ਬਰ ਦੇ ਨਾਲ - ਨਾਲ 12 ਲੋਕਾਂ ਦੇ ਲਾਪਤਾ ਹੋਣ ਦੀ ਜਾਣਕਾਰੀ ...
ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ
. . .  54 minutes ago
ਖਲਵਾੜਾ, 16 ਅਕਤੂਬਰ (ਮਨਦੀਪ ਸਿੰਘ ਸੰਧੂ) - ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ...
ਜੇਕਰ ਮੋਦੀ ਸਰਕਾਰ ਨੇ ਬੀ.ਐੱਸ.ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਅੰਦੋਲਨ ਕੀਤਾ ਜਾ ਸਕਦਾ ਹੈ ਸ਼ੁਰੂ - ਬਿਕਰਮ ਸਿੰਘ ਮਜੀਠੀਆ
. . .  about 1 hour ago
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐੱਸ.ਐਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਾਧੂ ਅਧਿਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ...
ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
. . .  about 1 hour ago
ਜੰਡਿਆਲਾ ਗੁਰੂ, 16 ਅਕਤੂਬਰ ( ਪ੍ਰਮਿੰਦਰ ਸਿੰਘ ਜੋਸਨ ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰੈਣ ਸਿੰਘ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  about 1 hour ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  about 2 hours ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  about 2 hours ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  about 2 hours ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  about 3 hours ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  about 3 hours ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  about 3 hours ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  about 3 hours ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਕੇਰਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ
. . .  1 minute ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ | ਆਈ.ਐਮ.ਡੀ. ਨੇ 5 ਜ਼ਿਲ੍ਹਿਆਂ ਵਿਚ ਰੈੱਡ ਅਲਰਟ, 7 ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ...
ਐਨ.ਆਰ.ਆਈ ਦੇ ਖਾਤੇ 'ਚੋਂ 3.75 ਲੱਖ ਰੁਪਏ ਕਢਵਾਉਣ ਵਾਲਾ ਬੈਂਕ ਕਰਮਚਾਰੀ ਕਾਬੂ
. . .  about 4 hours ago
ਅੰਮ੍ਰਿਤਸਰ,16 ਅਕਤੂਬਰ (ਗਗਨਦੀਪ ਸ਼ਰਮਾ) - ਐਨ. ਆਰ. ਆਈ ਦੇ ਖਾਤੇ 'ਚੋਂ ਪੌਣੇ ਚਾਰ ਲੱਖ ਰੁਪਏ ਕਢਵਾਉਣ ਦੇ ਦੋਸ਼ ਹੇਠ ਨਿੱਜੀ ਬੈਂਕ ਦੇ ਕਰਮਚਾਰੀ ਨੂੰ ਕਾਬੂ ਕੀਤਾ ਗਿਆ ਹੈ। ਇਹ ਖ਼ੁਲਾਸਾ ਅੱਜ ਇੱਥੇ ਐਨ. ਆਰ. ਆਈ ਪੁਲਿਸ ਥਾਣੇ ਦੇ...
ਸਬ ਡਵੀਜ਼ਨ ਤਪਾ ਵਿਖੇ ਜਤਿੰਦਰਪਾਲ ਸਿੰਘ ਨੇ ਬਤੌਰ ਡੀ.ਐੱਸ.ਪੀ ਅਹੁਦਾ ਸੰਭਾਲਿਆ
. . .  about 4 hours ago
ਤਪਾ ਮੰਡੀ,16 ਅਕਤੂਬਰ (ਪ੍ਰਵੀਨ ਗਰਗ) - ਸਬ ਡਵੀਜ਼ਨ ਤਪਾ ਵਿਖੇ ਜਤਿੰਦਰਪਾਲ ਸਿੰਘ ਨੇ ਬਤੌਰ ਡੀ.ਐੱਸ.ਪੀ ਅਹੁਦਾ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ...
ਸਰਜਨ ਕੈਪਟਨ ਮਾਰਕ ਪਰਟਿਨ ਭਾਰਤੀ ਹਥਿਆਰਬੰਦ ਬਲਾਂ ਵਿਚ ਸ਼ਾਮਿਲ ਹੋਣ ਵਾਲੇ ਪਹਿਲੇ ਡਾਕਟਰ - ਭਾਰਤ ਸਰਕਾਰ
. . .  about 4 hours ago
ਨਵੀਂ ਦਿੱਲੀ, 16 ਅਕਤੂਬਰ - ਸਰਜਨ ਕੈਪਟਨ ਮਾਰਕ ਪਰਟਿਨ ਨੇ 11 ਅਕਤੂਬਰ ਨੂੰ ਲੋਨਾਵਲਾ ਦੇ ਭਾਰਤੀ ਸਮੁੰਦਰੀ ਹਸਪਤਾਲ ਦੇ ਜਹਾਜ਼ ਕਸਤੂਰੀ ਦੀ ਕਮਾਨ ਸੰਭਾਲੀ। ਉਹ ਅਰੁਣਾਚਲ ਪ੍ਰਦੇਸ਼ ਤੋਂ ਭਾਰਤੀ ਹਥਿਆਰਬੰਦ ਬਲਾਂ ਵਿਚ...
ਰਾਹੁਲ ਗਾਂਧੀ ਨੂੰ ਕਰਨੀ ਚਾਹੀਦੀ ਹੈ ਕਾਂਗਰਸ ਦੀ ਅਗਵਾਈ - ਅਸ਼ੋਕ ਗਹਿਲੋਤ
. . .  about 4 hours ago
ਨਵੀਂ ਦਿੱਲੀ, 16 ਅਕਤੂਬਰ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਰੀ ਸਾਹਮਣੇ ਆਈ ਹੈ ਕਿ ਅਸ਼ੋਕ ਗਹਿਲੋਤ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਇਹ ਪ੍ਰਸਤਾਵ ਦਿੱਤਾ ਹੈ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਦੀ ਅਗਵਾਈ ਕਰਨੀ ਚਾਹੀਦੀ ਹੈ...
ਨਾਬਾਲਗ ਲੜਕੀ ਨਾਲ ਚਚੇਰੇ ਭਰਾ ਵਲੋਂ ਜਬਰ ਜਨਾਹ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ - ਦਿੱਲੀ ਦੇ ਕੋਟਲਾ ਮੁਬਾਰਕ ਪੁਰ ਵਿਚ ਨਾਬਾਲਗ ਲੜਕੀ ਨਾਲ ਉਸ ਦੇ ਚਚੇਰੇ ਭਰਾ ਨੇ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ | ਪੁਲਿਸ ਨੇ ਧਾਰਾ 376, 506 ਭਾਰਤੀ ਦੰਡ ਸੰਹਿਤਾ ਅਤੇ 4 ਪੋਕਸੋ ਐਕਟ ਦੇ ਤਹਿਤ ਮਾਮਲਾ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਜਗਰਾਓਂ

ਕਣਕ ਵੱਢਣ ਨੂੰ ਲੈ ਕੇ ਦੋ ਧਿਰਾਂ 'ਚ ਲੜਾਈ

ਚੌਕੀਮਾਨ, 6 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਕੀਮਾਨ ਦੇ ਖੇਤਾਂ 'ਚ ਅੱਜ ਦੋ ਧਿਰਾਂ ਵਿਚਕਾਰ ਕਣਕ ਵੱਢਣ ਨੂੰ ਲੈ ਕੇ ਲੜਾਈ ਹੋਈ | ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਤੇ ਗੁਰਸਿਮਰਨ ਸਿੰਘ ਪੁੱਤਰ ਸਵ: ਮਹਿੰਦਰ ਸਿੰਘ ਵਾਸੀ ਪਿੰਡ ਚੌਕੀਮਾਨ ਅੱਜ ਸਵੇਰੇ ਗਿਆਰਾਂ ਵਜੇ ਆਪਣੇ ਖੇਤ ਕਰੀਬ ਅੱਠ ਏਕੜ ਵਿਚ ਬੀਜੀ ਹੋਈ ਕਣਕ ਦੀ ਫ਼ਸਲ ਨੂੰ ਕੰਬਾਇਨ ਨਾਲ ਵੱਢਣ ਲੱਗੇ ਤਾਂ ਉਨ੍ਹਾਂ ਦੇ ਤਾਏ-ਚਾਚੇ ਜਿਨ੍ਹਾਂ ਵਿਚ ਭਜਨ ਸਿੰਘ, ਪਰਮਿੰਦਰ ਸਿੰਘ ਤੇ ਬਲਜਿੰਦਰ ਸਿੰਘ ਸਾਰੇ ਪੁੱਤਰ ਸਵ: ਜੰਗੀਰ ਸਿੰਘ ਸਮੇਤ ਉਨ੍ਹਾਂ ਦੀਆਂ ਪਰਿਵਾਰਕ ਔਰਤਾਂ ਨੇ ਮੌਕੇ 'ਤੇ ਆ ਕੇ ਜ਼ਬਰਦਸਤੀ ਕੰਬਾਇਨ ਰੋਕ ਦਿੱਤੀ ਤੇ ਭਜਨ ਸਿੰਘ ਕੰਬਾਇਨ ਦੇ ਅੱਗੇ ਆ ਕੇ ਲੇਟ ਗਿਆ ਤੇ ਆਖਣ ਲੱਗਾ ਕਿ ਇਹ ਕਣਕ ਸਾਡੀ ਹੈ, ਉਸ ਤੋਂ ਬਾਅਦ ਦੋਵੇਂ ਧਿਰਾਂ ਆਪਸ ਵਿਚ ਤੂੰ-ਤੂੰ ਮੈਂ-ਮੈਂ ਹੋਈ ਤੇ ਅਖੀਰ ਗੱਲ ਲੜਾਈ ਤੱਕ ਪੁੱਜ ਗਈ ਤੇ ਇਸ ਮੌਕੇ ਕਿਸੇ ਨੇ ਚੌਂਕੀਮਾਨ ਪੁਲਿਸ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਸ਼ਰਨਜੀਤ ਸਿੰਘ ਨੂੰ ਸੂਚਿਤ ਕਰ ਦਿੱਤਾ ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ | ਜਿਨ੍ਹਾਂ ਨੇ ਦੋਵੇਂ ਧਿਰਾਂ ਨੂੰ ਸਮਝਾ ਕੇ ਸ਼ਾਂਤ ਕੀਤਾ ਤੇ ਕਣਕ ਵੱਢਣ ਤੋਂ ਰੋਕ ਦਿੱਤਾ | ਇਸ ਮੌਕੇ ਥਾਣਾ ਸਦਰ ਜਗਰਾਉ ਦੇ ਐੱਸ.ਐੱਚ.ਓ. ਜਸਪਾਲ ਸਿੰਘ ਧਾਲੀਵਾਲ ਅਤੇ ਚੌਂਕੀਮਾਨ ਪੁਲਿਸ ਚੌਂਕੀ ਦੇ ਇੰਚਾਰਜ ਸਬ-ਇੰਸਪੈਕਟਰ ਸ਼ਰਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਧਿਰਾਂ ਦਾ ਆਪਸੀ ਝਗੜਾ ਮਾਣਯੋਗ ਅਦਾਲਤ ਵਿੱਚ ਚੱਲ ਰਿਹਾ ਹੈ ਤੇ ਅਸੀਂ ਇਹ ਮਸਲਾ ਮਾਣਯੋਗ ਐੱਸ.ਡੀ.ਐੱਮ. ਜਗਰਾਉਂ ਦੇ ਧਿਆਨ ਵਿਚ ਲਿਆ ਦਿੱਤਾ ਹੈ ਤੇ ਉਨ੍ਹਾਂ ਨੇ ਤਹਿਸੀਲਦਾਰ ਜਗਰਾਉ ਮਨਮੋਹਨ ਕੌਸ਼ਿਕ ਨੂੰ ਰਿਸੀਵਰ ਨਿਯੁਕਤ ਕਰ ਦਿੱਤਾ ਹੈ ਤੇ ਜਦੋਂ ਇਸ ਸਬੰਧੀ ਤਹਿਸੀਲਦਾਰ ਜਗਰਾਉ ਮਨਮੋਹਨ ਕੌਸ਼ਿਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਅੱਜ ਮਿਤੀ 7 ਮਈ ਨੂੰ ਸਵੇਰੇ 10 ਵਜੇ ਮੌਕਾ ਦੇਖਣਗੇ ਤੇ ਜੋ ਧਿਰ ਸਹੀ ਹੋਵੇਗੀ ਉਸ ਨੂੰ ਕਣਕ ਕਟਾ ਦਿੱਤੀ ਜਾਵੇਗੀ | ਇਸ ਮੌਕੇ ਗੁਰਸੇਵਕ ਸਿੰਘ ਤੇ ਗੁਰਸਿਮਰਨ ਸਿੰਘ ਨੇ ਦੱਸਿਆ ਕਿ ਅਸੀਂ ਪਿਛਲੇ 35 ਸਾਲ ਤੋਂ ਇਸ ਜ਼ਮੀਨ 'ਤੇ ਖੇਤੀਬਾੜੀ ਕਰ ਰਹੇ ਹਾਂ ਤੇ ਇਸ ਜ਼ਮੀਨ 'ਤੇ ਅਸੀਂ ਹੀ ਕਾਬਜ਼ ਹਾਂ ਤੇ ਇਹ ਕਣਕ ਦੀ ਫ਼ਸਲ ਅਸੀਂ ਹੀ ਬੀਜੀ ਸੀ ਤੇ ਇਸ ਦੀ ਸਾਂਭ ਸੰਭਾਲ ਵੀ ਅਸੀਂ ਹੀ ਕੀਤੀ ਸੀ | ਪਰ ਪੁਲਿਸ ਪ੍ਰਸ਼ਾਸਨ ਪਤਾ ਹੀ ਨਹੀਂ ਕਿਉਂ ਅੱਜ ਸਾਨੂੰ ਸਾਡੀ ਹੀ ਬੀਜੀ ਹੋਈ ਕਣਕ ਦੀ ਫ਼ਸਲ ਨੂੰ ਵੱਢਣ ਨਹੀਂ ਦੇ ਰਿਹਾ | ਇਸ ਮੌਕੇ ਜਦੋਂ ਦੂਸਰੀ ਧਿਰ ਭਜਨ ਸਿੰਘ, ਪਰਮਿੰਦਰ ਸਿੰਘ ਤੇ ਬਲਜਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਹ ਜ਼ਮੀਨ ਸਾਡੇ ਤਿੰਨਾਂ ਭਰਾਵਾਂ ਦੇ ਨਾਮ 'ਤੇ ਹੈ ਇਸ ਕਰਕੇ ਹੀ ਅਸੀਂ ਇਨ੍ਹਾਂ ਨੂੰ ਪੁਲਿਸ ਦੀ ਸਹਾਇਤਾ ਨਾਲ ਕਣਕ ਵੱਢਣ ਤੋਂ ਰੋਕਿਆ ਹੈ |

ਪ੍ਰਵਾਸੀ ਭਾਰਤੀ ਦੀ ਕੋਠੀ 'ਚੋਂ ਰਿਵਾਲਵਰ, 25 ਜ਼ਿੰਦਾ ਕਾਰਤੂਸ, 8 ਤੋਲੇ ਸੋਨਾ ਤੇ ਡੇਢ ਲੱਖ ਦੀ ਨਕਦੀ ਚੋਰੀ

ਸਿੱਧਵਾਂ ਬੇਟ, 6 ਮਈ (ਜਸਵੰਤ ਸਿੰਘ ਸਲੇਮਪੁਰੀ)-ਚੋਰਾਂ ਵਲੋਂ ਲਾਗਲੇ ਪਿੰਡ ਸਲੇਮਪੁਰਾ ਦੇ ਪ੍ਰਵਾਸੀ ਭਾਰਤੀ ਤੇ ਉੱਘੇ ਸਮਾਜਸੇਵੀ ਕੁਲਵੰਤ ਸਿੰਘ ਸਿੱਧੂ (ਕੈਨੇਡਾ) ਪੁੱਤਰ ਮਰਹੂਮ ਸਾਬਕਾ ਸਰਪੰਚ ਜਗਜੀਤ ਸਿੰਘ ਸਿੱਧੂ ਦੀ ਸੰਘਣੀ ਵਸੋਂ ਵਾਲੇ ਖੇਤਰ 'ਚ ਬੰਦ ਪਈ ਕੋਠੀ ...

ਪੂਰੀ ਖ਼ਬਰ »

ਮਹਾਂਮਾਰੀ ਸਮੇਂ ਲੋਕਾਂ ਨੂੰ ਕੰਪਨੀ ਦੀਆਂ ਸਹੂਲਤਾਂ ਨਾਲ ਦਿੱਤੇ ਜਾ ਰਹੇ ਹਨ ਰਸੋਈ ਗੈਸ ਸਿਲੰਡਰ-ਝੱਜ

ਹੰਬੜਾਂ, 6 ਮਈ (ਮੇਜਰ ਹੰਬੜਾਂ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਰਸੋਈ ਗੈਸ ਕੰਪਨੀ ਵਲੋਂ ਖਪਤਕਾਰਾਂ ਨੂੰ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਖਪਤਕਾਰ ਨੂੰ ਘਰ ਬੈਠੇ ਹੀ ਰਸੋਈ ਗੈਸ ਪੁੱਜਦੀ ਕੀਤੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਸਿੱਧਵਾਂ ਬੇਟ ਅਧੀਨ ਪੈਂਦੇ 96 ਪਿੰਡਾਂ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 46 ਹੋਈ

ਸਿੱਧਵਾਂ ਬੇਟ, 6 ਮਈ (ਜਸਵੰਤ ਸਿੰਘ ਸਲੇਮਪੁਰੀ)-ਭਾਵੇਂ ਸਥਾਨਕ ਕਸਬੇ ਦੇ ਸਿਵਲ ਹਸਪਤਾਲ ਅਧੀਨ ਪੈਂਦੇ 96 ਪਿੰਡਾਂ ਨੂੰ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਨਾਹ ਦੇ ਬਰਾਬਰ ਹਨ ਤੇ ਪਿਛਲੇ ਲੰਬੇ ਸਮੇਂ ਡਾਕਟਰਾਂ ਅਤੇ ਹੇਠਲੇ ਸਟਾਫ਼ ਦੀਆਂ ਖ਼ਾਲੀ ...

ਪੂਰੀ ਖ਼ਬਰ »

ਸਰਕਾਰ ਹਸਪਤਾਲਾਂ ਦੀ ਇਲਾਜ ਪ੍ਰਣਾਲੀ ਸੁਧਾਰੇ, ਦੁਕਾਨਾਂ ਬੰਦ ਕਰਵਾਉਣ ਨਾਲ ਕੋਰੋਨਾ ਖ਼ਤਮ ਨਹੀਂ ਹੋਣਾ-ਪਿ੍ੰ. ਸੰਧੂ

ਹਠੂਰ, 6 ਮਈ (ਜਸਵਿੰਦਰ ਸਿੰਘ ਛਿੰਦਾ)-ਸ਼ਾਮ 5 ਵਜੇ ਤੋਂ ਸਵੇਰੇ 6 ਵਜੇ ਤੱਕ ਦੁਕਾਨਾਂ ਬੰਦ ਕਰਵਾਉਣ ਨਾਲ ਕੀ ਕੋਰੋਨਾ ਖ਼ਤਮ ਹੋ ਜਾਂਦਾ ਹੈ? ਸਾਇੰਸ ਦੇ ਇਸ ਯੁੱਗ ਵਿਚ ਕੀ ਕੋਰੋਨਾ ਸਮਾਂ ਦੇਖ ਕੇ ਫੈਲਦਾ ਹੈ? ਦੇਸ਼ ਦੇ 50 ਪ੍ਰਤੀਸ਼ਤ ਲੋਕ ਮੁੱਢਲੀਆਂ ਲੋੜਾਂ ਤੋਂ ਸੱਖਣੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਵਿਖੇ ਗਿਆਰ੍ਹਵੀਂ ਤੇ ਬਾਰ੍ਹਵੀਂ ਲਈ ਦਾਖ਼ਲਾ ਸ਼ੁਰੂ

ਰਾਏਕੋਟ, 6 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਕਲਾਸ ਗਿਆਰਵੀਂ ਤੇ ਬਾਰ੍ਹਵੀਂ ਦੇ (ਆਰਟਸ ਤੇ ਕਾਮਰਸ ਗਰੁੱਪ) ਦੇ ਸੈਸ਼ਨ 2021-22 ਲਈ ਦਾਖ਼ਲੇ ਸ਼ੁਰੂ ਹਨ | ਇਸ ਮੌਕੇ ਪਿ੍ੰਸੀਪਲ ਗੁਰਜੰਟ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੰਗਾਲ ਇੰਸਟੀਚਿਊਟ ਰਾਏਕੋਟ ਦੇ ਵਿਦਿਆਰਥੀ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਨਿਭਾਉਣ 'ਚ ਮੋਹਰੀ

ਰਾਏਕੋਟ, 6 ਮਈ (ਬਲਵਿੰਦਰ ਸਿੰਘ ਲਿੱਤਰ)-ਬੰਗਾਲ ਇੰਸਟੀਚਿਊਟ ਆਫ਼ ਹੈਲਥ ਸਾਇੰਸ ਰਾਏਕੋਟ ਦੇ ਵਿਦਿਆਰਥੀ ਕੋਵਿਡ-19 ਮਹਾਂਮਾਰੀ ਦੀ ਡਿਊਟੀ ਦੌਰਾਨ ਆਪਣਾ ਯੋਗਦਾਨ ਪਾ ਰਹੇ ਹਨ | ਪੰਜਾਬ ਸਰਕਾਰ ਦੇ ਗਾਇਡਲਾਈਨ ਦੇ ਅਨੁਸਾਰ ਜੀ. ਐੱਨ. ਐੱਮ. ਤੇ ਏ. ਐੱਨ. ਐੱਮ. ਨਰਸਿੰਗ ਕੋਰਸ ...

ਪੂਰੀ ਖ਼ਬਰ »

ਲਾਕਡਾਊਨ ਖ਼ਿਲਾਫ਼ 8 ਨੂੰ ਹਠੂਰ ਤੇ ਇਲਾਕੇ ਦੇ ਪਿੰਡਾਂ ਵਿਚ ਖੋਲ੍ਹੀਆਂ ਜਾਣਗੀਆਂ ਦੁਕਾਨਾਂ-ਸੰਧੂ

ਹਠੂਰ, 6 ਮਈ (ਜਸਵਿੰਦਰ ਸਿੰਘ ਛਿੰਦਾ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਵਲੋਂ ਅੱਜ ਪਿੰਡ ਭੰਮੀਪੁਰਾ ਕਲਾਂ ਵਿਖੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ 32 ਕਿਸਾਨ ਜਥੇਬੰਦੀਆਂ ਦੇ ਸਮੂਹਿਕ ਫ਼ੈਸਲੇ ਅਨੁਸਾਰ ਪੰਜਾਬ ਅੰਦਰ 8 ...

ਪੂਰੀ ਖ਼ਬਰ »

50 ਫ਼ੀਸਦੀ ਤੋਂ ਵਧੇਰੇ ਸਮਰੱਥਾ ਨਾਲ ਸਵਾਰੀਆਂ ਬਿਠਾਉਣ ਵਾਲੀਆਂ 2 ਓਰਬਿਟ ਬੱਸਾਂ ਦੇ ਚਲਾਨ

ਗੁਰੂਸਰ ਸੁਧਾਰ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)-ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਚੱਲਦਿਆਂ ਜਿੱਥੇ ਸੂਬਾ ਸਰਕਾਰ ਵਲੋਂ ਕਾਰੋਬਾਰੀ ਅਦਾਰਿਆਂ ਲਈ ਕੀਤੀ ਤਾਲਾਬੰਦੀ ਸਮੇਤ ਹੋਰ ਸਖ਼ਤ ਨਿਯਮਾਂ ਤੋਂ ਇਲਾਵਾ ਟੈਕਸੀ, ਪ੍ਰਾਈਵੇਟ ਵਾਹਨਾਂ ਤੇ ਬੱਸਾਂ ਲਈ 50 ...

ਪੂਰੀ ਖ਼ਬਰ »

ਵਲੀਪੁਰ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ

ਹੰਬੜਾਂ, 6 ਮਈ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕ ਬਲਾਕ ਸਿੱਧਵਾਂ ਬੇਟ ਅਧੀਨ ਆਉਂਦੇ ਪਿੰਡ ਵਲੀਪੁਰ ਕਲਾਂ ਵਿਖੇ ਬਾਗਬਾਨੀ ਵਿਭਾਗ ਲੁਧਿਆਣਾ ਵਲੋਂ ਫੀਲਡ ਦਿਵਸ ਮਨਾਉਣ ਮੌਕੇ ਕਿਸਾਨਾਂ ਨੂੰ ਸਬਜ਼ੀਆਂ ਦੀ ਕਾਸ਼ਤ ਵੱਲ ਪ੍ਰੇਰਿਤ ਕਰਨ ਲਈ ਪ੍ਰਵਾਸੀ ਭਾਰਤੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸਿੱਧਵਾਂ ਬੇਟ, 6 ਮਈ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਛੇੜੀ ਗਈ ਮੁਹਿੰਮ ਤਹਿਤ ਡੀ. ਐੱਸ. ਪੀ. ਜਗਰਾਉਂ ਜਤਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ...

ਪੂਰੀ ਖ਼ਬਰ »

ਮੋਟਰਾਂ ਦੀਆਂ ਤਾਰਾਂ ਚੋਰੀ

ਹਠੂਰ, 6 ਮਈ (ਜਸਵਿੰਦਰ ਸਿੰਘ ਛਿੰਦਾ)-ਇਕ ਵਾਰ ਫੇਰ ਪਿੰਡ ਦੇਹੜਕੇ ਦੇ ਕਿਸਾਨਾਂ ਦੀਆਂ ਕਰੀਬ ਇਕ ਦਰਜਨ ਖੇਤੀ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਰਪੰਚ ਕਰਮਜੀਤ ਸਿੰਘ ਕੱਕੂ, ਸਾਬਕਾ ਸਰਪੰਚ ਰਣਜੀਤ ਸਿੰਘ ਬੱਬੂ ਤੇ ਕਿਸਾਨ ਜਗਜੀਤ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਲਾਕਡਾਊਨ ਵਿਰੁੱਧ ਰੋਸ ਪ੍ਰਦਰਸ਼ਨ ਭਲਕੇ

ਰਾਏਕੋਟ, 6 ਮਈ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਮੁਤਾਬਿਕ 8 ਮਈ ਨੂੰ ਲਾਕਡਾਊਨ ਦੇ ਵਿਰੋਧ 'ਚ ਕਿਸਾਨਾਂ ਤੇ ਮਜ਼ਦੂਰਾਂ ਨੇ ਸਾਂਝੇ ਤੌਰ 'ਤੇ ਦੁਕਾਨਾਂ ਖੁਲ੍ਹਵਾਉਣ ਦਾ ਸਾਥ ਦੇਣਾ ਹੈ | ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਡਾ: ਗੁਰਚਰਨ ...

ਪੂਰੀ ਖ਼ਬਰ »

'ਆਪ' ਆਗੂ ਜਗਤਾਰ ਸਿੰਘ ਦਿਆਲਪੁਰਾ ਸਮੇਤ 20 ਵਿਅਕਤੀਆਂ 'ਤੇ ਪਰਚਾ ਦਰਜ

ਸਮਰਾਲਾ, 6 ਮਈ (ਕੁਲਵਿੰਦਰ ਸਿੰਘ)-ਸਰਕਾਰ ਵਲੋਂ ਪੰਜਾਬ ਸਮੇਤ ਹੋਰ ਸੂਬਿਆਂ ਵਿਚ ਜਿੱਥੇ ਕੋਰੋਨਾ ਦੇ ਚੱਲਦਿਆਂ ਲਾਕਡਾਊਨ ਲਗਾਇਆ ਗਿਆ ਹੈ, ਉੱਥੇ ਪੰਜਾਬ ਭਰ ਵਿਚ ਇਸ ਦਾ ਵਿਰੋਧ ਹੋਣਾ ਵੀ ਸ਼ੁਰੂ ਹੋ ਗਿਆ ਹੈ¢ ਬੀਤੇ ਕਈ ਦਿਨਾਂ ਤੋਂ ਵੱਖ-ਵੱਖ ਸ਼ਹਿਰਾਂ ਅੰਦਰ ...

ਪੂਰੀ ਖ਼ਬਰ »

ਜੀਪ ਤੇ ਟਰੱਕ ਦੀ ਟੱਕਰ 'ਚ ਦੋ ਜ਼ਖਮੀ

ਖੰਨਾ, 6 ਮਈ (ਅਜੀਤ ਬਿਊਰੋ)-ਜੀ. ਟੀ. ਰੋਡ ਖੰਨਾ ਤੇ ਪਿੰਡ ਅਲੌੜ ਕੋਲ ਟਰੱਕ ਤੇ ਜੀਪ ਦਰਮਿਆਨ ਹੋਈ ਟੱਕਰ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸਰਹਿੰਦ ਸਾਈਡ ਤੋਂ ਆ ਰਹੀ ਇਕ ਜੀਪ ਸਵੇਰੇ 7 ਵਜੇ ਪੈਂਚਰ ਹੋ ਗਈ ਸੀ | ਕੁੱਝ ਸਮਾਂ ਬਾਅਦ ਹੀ ਪਿੱਛੋਂ ਆ ...

ਪੂਰੀ ਖ਼ਬਰ »

ਐਂਬੂਲੈਂਸ ਤੇ ਟੈਂਕਰ ਦੀ ਟੱਕਰ 'ਚ ਐਂਬੂਲੈਂਸ ਡਰਾਈਵਰ ਦੀ ਮੌਤ

ਖੰਨਾ, 6 ਮਈ (ਹਰਜਿੰਦਰ ਸਿੰਘ ਲਾਲ)-ਕੋਰੋਨਾ ਮਰੀਜ਼ ਨੂੰ ਦਿੱਲੀ ਤੋਂ ਅੰਮਿ੍ਤਸਰ ਛੱਡ ਕੇ ਵਾਪਸ ਦਿੱਲੀ ਜਾ ਰਹੀ ਐਂਬੂਲੈਂਸ ਜੀ. ਟੀ. ਰੋਡ 'ਤੇ ਟੈਂਕਰ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਈ¢ ਟੱਕਰ ਬਹੁਤ ਜ਼ਬਰਦਸਤ ਸੀ | ਐਂਬੂਲੈਂਸ ਪਲਟਣ ਤੋ ਬਾਅਦ ਐਂਬੂਲੈਂਸ ਡਰਾਈਵਰ ਦੀ ...

ਪੂਰੀ ਖ਼ਬਰ »

ਲੋਕ ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਲਈ ਨਿਯਮਾਂ ਦੀ ਪਾਲਣਾ ਕਰਨ-ਪ੍ਰਧਾਨ ਹੰਬੜਾਂ

ਹੰਬੜਾਂ, 6 ਮਈ (ਮੇਜਰ ਹੰਬੜਾਂ)-ਕਸਬਾ ਹੰਬੜਾਂ ਸਮੇਤ ਹੋਰ ਪਿੰਡਾਂ ਦੇ ਲੋਕ ਕੋਰੋਨਾ ਮਹਾਂਮਾਰੀ ਦੀ ਦੂਜੀ ਖਤਰਨਾਕ ਲਹਿਰ ਨੂੰ ਰੋਕਣ ਲਈ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨ ਲਈ ਅੱਗੇ ਆਉਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸ਼ੂਗਰਫੈੱਡ ਦੇ ਡਾਇਰੈਕਟਰ ...

ਪੂਰੀ ਖ਼ਬਰ »

ਕਣਕ ਖਰੀਦ ਸਬੰਧੀ ਸਰਕਾਰੀ ਤੰਤਰ ਦੀ ਅਣਗਹਿਲੀ ਸਦਕਾ ਆੜ੍ਹਤੀਏ ਵਲੋਂ ਵੱਡਾ ਫਰਾਡ

ਅਹਿਮਦਗੜ੍ਹ, 6 ਮਈ (ਪੁਰੀ)-ਸਥਾਨਕ ਅਨਾਜ ਮੰਡੀ ਦੇ ਇਕ ਆੜਤੀਏ ਵਲੋਂ ਕਣਕ ਦੀ ਖ਼ਰੀਦ ਸਬੰਧੀ ਸਾਰੇ ਸਰਕਾਰੀ ਅਮਲੇ ਦੀ ਜ਼ਿੰਮੇਵਾਰੀ ਦੀਆਂ ਧੱਜੀਆ ਉਡਾਉਦਿਆ ਲੱਖਾਂ ਰੁਪਏ ਦਾ ਫਰਾਡ ਕਰ ਕੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਵਿਖੇ ਅੱਜ ਦਰਜ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਫਰੰਟ ਲਾਈਨ ਯੋਧੇ ਐਲਾਨੇ ਜਾਣ 'ਤੇ ਹੰਸ ਪਮਾਲੀ ਵਲੋਂ ਕੈਪਟਨ ਦਾ ਧੰਨਵਾਦ

ਮੁੱਲਾਂਪੁਰ-ਦਾਖਾ, 6 ਮਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਰਾਜ ਵਿਚ ਲਾਗੂ ਕੀਤੀ ਤਾਲਾਬੰਦੀ ਦੌਰਾਨ ਮੁਸ਼ਕਿਲਾਂ ਭਰੇ ਦੌਰ ਦੌਰਾਨ ਘਰਾਂ, ਖੇਤਾਂ ਵਿਚ ਡਿਊਟੀ ਕਰਨ ਵਾਲੇ ਬਿਜਲੀ ਕਾਮਿਆਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਮਾਤਾ ਕਰਤਾਰ ਕੌਰ ਗਰੇਵਾਲ ਨਹੀਂ ਰਹੇ

ਰਾਏਕੋਟ, 6 ਮਈ (ਬਲਵਿੰਦਰ ਸਿੰਘ ਲਿੱਤਰ)-ਯੂਥ ਅਕਾਲੀ ਦਲ ਦੇ ਆਗੂ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਦੀ ਦਾਦੀ ਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਗਰੇਵਾਲ ਦੀ ਮਾਤਾ ਕਰਤਾਰ ਕੌਰ (100) ਦੀ ਮੌਤ ਹੋ ਗਈ ਸੀ, ਜਿਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ਮਿ੍ਤਕ ਦੇਹ 'ਤੇ ...

ਪੂਰੀ ਖ਼ਬਰ »

ਜੀ. ਐੱਚ. ਜੀ. ਅਕੈਡਮੀ 'ਚੋਂ ਨਕਦੀ ਤੇ ਸਾਮਾਨ ਚੋਰੀ

ਜਗਰਾਉਂ, 6 ਮਈ (ਜੋਗਿੰਦਰ ਸਿੰਘ)-ਜੀ. ਐੱਚ. ਜੀ. ਅਕੈਡਮੀ ਜਗਰਾਉਂ 'ਚੋਂ ਨਕਦੀ ਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ | ਪਿ੍ੰ. ਰਮਨਜੋਤ ਕੌਰ ਨੇ ਦੱਸਿਆ ਕਿ ਰਾਤ ਸਮੇਂ ਚੋਰ ਕਲਰਕ ਅਤੇ ਪਿ੍ੰਸੀਪਲ ਰੂਮ ਦੇ ਤਾਲੇ ਤੋੜ 1 ਲੱਖ 17 ਹਜ਼ਾਰ ਰੁਪਏ ਦੀ ਨਗਦੀ ਅਤੇ ਇਕ ਕੈਨਨ ਦਾ ...

ਪੂਰੀ ਖ਼ਬਰ »

ਹੇਰਾਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਤਿ੍ਵੈਣੀ ਲਗਾਈ

ਗੁਰੂਸਰ ਸੁਧਾਰ, 6 ਮਈ (ਜਸਵਿੰਦਰ ਸਿੰਘ ਗਰੇਵਾਲ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਾਤਾਵਰਣ ਨੂੰ ਸਵੱਛ ਬਣਾਉਣ ਲਈ ਭੇਜੀਆਂ ਗਈਆਂ ਤਿ੍ਵੈਣੀਆਂ ਪਿੱਪਲ, ਨਿੰਮ, ਬਰੋਟਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ ਦਾ ਵਫ਼ਦ ਸੀਟੀ ਯੂਨੀਵਰਸਿਟੀ ਦੇ ਚਾਂਸਲਰ ਨੂੰ ਮਿਲਿਆ

ਚੌਕੀਮਾਨ, 6 ਮਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਦੇ ਦਲਿਤ ਭਾਈਚਾਰੇ ਦੀ ਨੁਮਾਇੰਦਾ ਜਥੇਬੰਦੀ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਦਾ ਵਫ਼ਦ ਫੈਡਰੇਸ਼ਨ ਆਗੂ ਰਜਿੰਦਰ ਸਿੰਘ ਰਾਜੂ ਜੋਧਾਂ ਦੀ ਅਗਵਾਈ ਵਿਚ ਸੂਬੇ ਦੇ ਅਹਿਮ ਵਿੱਦਿਅਕ ਅਦਾਰਾ ਸੀਟੀ ਯੂਨੀਵਰਸਿਟੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਸਕੱਤਰ ਜਨਰਲ ਬਿੰਦਰ ਸਿੰਘ ਮਨੀਲਾ ਦਾ ਸਨਮਾਨ

ਜਗਰਾਉਂ, 6 ਮਈ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਟ੍ਰਾਂਸਪੋਰਟ ਵਿੰਗ ਦੇ ਨਵ-ਨਿਯੁਕਤ ਸਕੱਤਰ ਜਨਰਲ ਬਿੰਦਰ ਸਿੰਘ ਮਨੀਲਾ ਦਾ ਅੱਜ ਇੱਥੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਦੀ ਅਗਵਾਈ 'ਚ ਵੱਖ-ਵੱਖ ਅਕਾਲੀ ਸਰਕਲਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰਾਏਕੋਟ ਪ੍ਰਸ਼ਾਸਨ ਵਲੋਂ ਸੈਕਰਡ ਹਾਰਟ ਕਾਨਵੈਂਟ ਸਕੂਲ ਖ਼ਿਲਾਫ਼ ਲਾਕਡਾਊਨ ਦੀ ਉਲੰਘਣਾ 'ਤੇ ਕਾਰਵਾਈ

ਰਾਏਕੋਟ, 6 ਮਈ (ਬਲਵਿੰਦਰ ਸਿੰਘ ਲਿੱਤਰ)-ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ 'ਚ ਲਗਾਏ ਲਾਕਡਾਊਨ ਦੀ ਰਾਏਕੋਟ ਸ਼ਹਿਰ ਵਿਚ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਰਾਏਕੋਟ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ | ਜਿਸ ਤਹਿਤ ਅੱਜ ...

ਪੂਰੀ ਖ਼ਬਰ »

ਮਾਮਲਾ ਲਾਕਡਾਊਨ ਦੌਰਾਨ ਆਈਲੈਟਸ ਦੀਆਂ ਕਲਾਸਾਂ ਲਗਾਉਣ ਦਾ ਰਾਏਕੋਟ ਦੇ ਇਕ ਆਈਲੈਟਸ ਸੈਂਟਰ ਦੇ ਮਾਲਕ ਖ਼ਿਲਾਫ਼ ਮੁਕੱਦਮਾ ਦਰਜ

ਰਾਏਕੋਟ, 6 ਮਈ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸਿਟੀ ਪੁਲਿਸ ਵਲੋਂ ਲਾਕਡਾਊਨ ਦੀਆਂ ਹਦਾਇਤਾਂ ਦੀਆਂ ਉਲੰਘਣਾ ਕਰਕੇ ਇਕ ਕੋਠੀ ਵਿਚ ਚੋਰੀ ਆਈਲੈਟਸ ਦੀਆਂ ਕਲਾਸਾਂ ਲਗਾ ਰਹੇ ਇਕ ਆਈਲੈਟਸ ਮਾਲਕ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX