ਤਾਜਾ ਖ਼ਬਰਾਂ


ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
. . .  4 minutes ago
ਅੰਮ੍ਰਿਤਸਰ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰਾਇਣ ਸਿੰਘ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  12 minutes ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  26 minutes ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  34 minutes ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  56 minutes ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  about 1 hour ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  about 1 hour ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  about 1 hour ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  about 1 hour ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  1 minute ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  about 2 hours ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  about 2 hours ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਕੇਰਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ
. . .  about 2 hours ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ | ਆਈ.ਐਮ.ਡੀ. ਨੇ 5 ਜ਼ਿਲ੍ਹਿਆਂ ਵਿਚ ਰੈੱਡ ਅਲਰਟ, 7 ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ...
ਐਨ.ਆਰ.ਆਈ ਦੇ ਖਾਤੇ 'ਚੋਂ 3.75 ਲੱਖ ਰੁਪਏ ਕਢਵਾਉਣ ਵਾਲਾ ਬੈਂਕ ਕਰਮਚਾਰੀ ਕਾਬੂ
. . .  about 2 hours ago
ਅੰਮ੍ਰਿਤਸਰ,16 ਅਕਤੂਬਰ (ਗਗਨਦੀਪ ਸ਼ਰਮਾ) - ਐਨ. ਆਰ. ਆਈ ਦੇ ਖਾਤੇ 'ਚੋਂ ਪੌਣੇ ਚਾਰ ਲੱਖ ਰੁਪਏ ਕਢਵਾਉਣ ਦੇ ਦੋਸ਼ ਹੇਠ ਨਿੱਜੀ ਬੈਂਕ ਦੇ ਕਰਮਚਾਰੀ ਨੂੰ ਕਾਬੂ ਕੀਤਾ ਗਿਆ ਹੈ। ਇਹ ਖ਼ੁਲਾਸਾ ਅੱਜ ਇੱਥੇ ਐਨ. ਆਰ. ਆਈ ਪੁਲਿਸ ਥਾਣੇ ਦੇ...
ਸਬ ਡਵੀਜ਼ਨ ਤਪਾ ਵਿਖੇ ਜਤਿੰਦਰਪਾਲ ਸਿੰਘ ਨੇ ਬਤੌਰ ਡੀ.ਐੱਸ.ਪੀ ਅਹੁਦਾ ਸੰਭਾਲਿਆ
. . .  about 3 hours ago
ਤਪਾ ਮੰਡੀ,16 ਅਕਤੂਬਰ (ਪ੍ਰਵੀਨ ਗਰਗ) - ਸਬ ਡਵੀਜ਼ਨ ਤਪਾ ਵਿਖੇ ਜਤਿੰਦਰਪਾਲ ਸਿੰਘ ਨੇ ਬਤੌਰ ਡੀ.ਐੱਸ.ਪੀ ਅਹੁਦਾ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ...
ਸਰਜਨ ਕੈਪਟਨ ਮਾਰਕ ਪਰਟਿਨ ਭਾਰਤੀ ਹਥਿਆਰਬੰਦ ਬਲਾਂ ਵਿਚ ਸ਼ਾਮਿਲ ਹੋਣ ਵਾਲੇ ਪਹਿਲੇ ਡਾਕਟਰ - ਭਾਰਤ ਸਰਕਾਰ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਸਰਜਨ ਕੈਪਟਨ ਮਾਰਕ ਪਰਟਿਨ ਨੇ 11 ਅਕਤੂਬਰ ਨੂੰ ਲੋਨਾਵਲਾ ਦੇ ਭਾਰਤੀ ਸਮੁੰਦਰੀ ਹਸਪਤਾਲ ਦੇ ਜਹਾਜ਼ ਕਸਤੂਰੀ ਦੀ ਕਮਾਨ ਸੰਭਾਲੀ। ਉਹ ਅਰੁਣਾਚਲ ਪ੍ਰਦੇਸ਼ ਤੋਂ ਭਾਰਤੀ ਹਥਿਆਰਬੰਦ ਬਲਾਂ ਵਿਚ...
ਰਾਹੁਲ ਗਾਂਧੀ ਨੂੰ ਕਰਨੀ ਚਾਹੀਦੀ ਹੈ ਕਾਂਗਰਸ ਦੀ ਅਗਵਾਈ - ਅਸ਼ੋਕ ਗਹਿਲੋਤ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਰੀ ਸਾਹਮਣੇ ਆਈ ਹੈ ਕਿ ਅਸ਼ੋਕ ਗਹਿਲੋਤ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਇਹ ਪ੍ਰਸਤਾਵ ਦਿੱਤਾ ਹੈ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਦੀ ਅਗਵਾਈ ਕਰਨੀ ਚਾਹੀਦੀ ਹੈ...
ਨਾਬਾਲਗ ਲੜਕੀ ਨਾਲ ਚਚੇਰੇ ਭਰਾ ਵਲੋਂ ਜਬਰ ਜਨਾਹ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਦਿੱਲੀ ਦੇ ਕੋਟਲਾ ਮੁਬਾਰਕ ਪੁਰ ਵਿਚ ਨਾਬਾਲਗ ਲੜਕੀ ਨਾਲ ਉਸ ਦੇ ਚਚੇਰੇ ਭਰਾ ਨੇ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ | ਪੁਲਿਸ ਨੇ ਧਾਰਾ 376, 506 ਭਾਰਤੀ ਦੰਡ ਸੰਹਿਤਾ ਅਤੇ 4 ਪੋਕਸੋ ਐਕਟ ਦੇ ਤਹਿਤ ਮਾਮਲਾ ...
ਜੇ.ਕੇ .ਪੀਪਲਜ਼ ਕਾਨਫਰੰਸ ਵਿਚ ਸ਼ਾਮਿਲ ਹੋਏ ਹਿਲਾਲ ਅਹਿਮਦ ਰਾਥੇਰ
. . .  about 4 hours ago
ਸ੍ਰੀਨਗਰ,16 ਅਕਤੂਬਰ - ਸੀਨੀਅਰ ਨੈਸ਼ਨਲ ਕਾਨਫਰੰਸ ਦੇ ਨੇਤਾ ਅਬਦੁਲ ਰਹੀਮ ਰਾਥੇਰ ਦੇ ਪੁੱਤਰ ਹਿਲਾਲ ਅਹਿਮਦ ਰਾਥੇਰ, ਸਾਜਾਦ ਲੋਨ ਦੀ ਅਗਵਾਈ ਵਾਲੀ ਜੇ.ਕੇ .ਪੀਪਲਜ਼ ਕਾਨਫਰੰਸ...
ਕਸ਼ਮੀਰ ਸਿੰਘ ਸਰਪੰਚ ਬਣੇ ਮਾਰਕੀਟ ਕਮੇਟੀ ਮਹਿਤਾ ਦੇ ਵਾਈਸ ਚੇਅਰਮੈਨ, ਹੋਈ ਤਾਜਪੋਸ਼ੀ
. . .  about 4 hours ago
ਚੌਂਕ ਮਹਿਤਾ,16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਅੱਜ ਮਹਿਤਾ ਮੰਡੀ ਵਿਖੇ ਕਸ਼ਮੀਰ ਸਿੰਘ ਸਰਪੰਚ ਨੂੰ ਵਾਇਸ ਚੇਅਰਮੈਨ ਦਾ ਅਹੁਦੇ ਦੇਣ ਮੌਕੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਤਾਜਪੋਸ਼ੀ ਕੀਤੀ ਗਈ | ਇਸ ਮੌਕੇ ਹਲਕੇ ਦੇ ਸਰਪੰਚ-ਪੰਚ ਕਾਂਗਰਸੀ ਵਰਕਰ ਵੱਡੀ...
ਕਾਂਗਰਸ ਪ੍ਰਧਾਨ ਲਈ ਚੋਣਾਂ ਸਤੰਬਰ 2022 ਵਿਚ ਹੋਣਗੀਆਂ - ਸੂਤਰ
. . .  about 4 hours ago
ਨਵੀਂ ਦਿੱਲੀ, 16 ਅਕਤੂਬਰ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕਾਂਗਰਸ ਪ੍ਰਧਾਨ ਲਈ ਚੋਣਾਂ ਸਤੰਬਰ 2022 ਵਿਚ...
ਤਿੰਨ ਸਾਲ ਦੀ ਬੱਚੀ ਦੀ ਪਖਾਨਿਆਂ ਦੇ ਖੂਹ ਵਿਚ ਡਿੱਗਣ ਨਾਲ ਮੌਤ
. . .  about 4 hours ago
ਸਮਾਣਾ, (ਪਟਿਆਲਾ) 16 ਅਕਤੂਬਰ (ਸਾਹਿਬ ਸਿੰਘ) - ਸਮਾਣਾ ਦੇ ਪਿੰਡ ਬਦਨਪੁਰ ਨੇੜੇ ਸਥਿਤ ਇਕ ਪਲਾਈਵੁੱਡ ਫ਼ੈਕਟਰੀ ਤੋਂ ਦੋ ਦਿਨ ਪਹਿਲਾਂ ਪੱਛਮੀ ਬੰਗਾਲ ਦੇ ਮਜ਼ਦੂਰ ਦਿਲਾਵਰ ਹੂਸੈਨ ਦੀ ਦੋ ਦਿਨ ਪਹਿਲਾਂ ਲਾਪਤਾ ਹੋਈ ਤਿੰਨ ਸਾਲ ਦੀ ਲੜਕੀ ਰਿਹਾਨਾ ਪਰਵੀਨ ਦੀ ਲਾਸ਼ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬੰਦ ਦੁਕਾਨਾਂ ਖੁੱਲ੍ਹਵਾਉਣ ਨੰੂ ਲੈ ਕੇ ਹੁਣ ਗੁਰਦਾਸਪੁਰ ਦੇ ਅੱਡਾ ਪੱਧਰ 'ਤੇ ਪੰਜਾਬ ਸਰਕਾਰ ਖ਼ਿਲਾਫ਼ ਭਖਿਆ ਵਿਰੋਧ ਤੇ ਕੀਤੀ ਜੰਮ ਕੇ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 6 ਮਈ (ਗੁਰਵਿੰਦਰ ਸਿੰਘ ਗੋਰਾਇਆ)-ਲੰਘੇ ਸਾਲ ਕੋਰੋਨਾ ਦੀ ਆਈ ਪਹਿਲੀ ਲਹਿਰ ਦੌਰਾਨ ਲਗਾਤਾਰ ਤਿੰਨ ਮਹੀਨੇ ਕਰਫਿਊ ਵਰਗੇ ਹਲਾਤ ਦਾ ਸੰਤਾਪ ਹੰਢਾ ਚੁੱਕੇ ਦੁਕਾਨਦਾਰਾਂ ਦੇ ਕਾਰੋਬਾਰ ਹਾਲੇ ਮੁੜ ਪੈਰਾਂ 'ਤੇ ਵੀ ਨਹੀਂ ਆਏ ਸਨ ਕਿ ਕੋਰੋਨਾ ਦੀ ਚੱਲ ਰਹੀ ਦੂਸਰੀ ਲਹਿਰ ਦੌਰਾਨ ਪੰਜਾਬ ਸਰਕਾਰ ਵਲੋਂ ਮੁੜ ਕੀਤੀ ਗਈ ਤਾਲਾਬੰਦੀ ਦੌਰਾਨ ਰੋਜ਼ਾਨਾ ਕਮਾ ਕੇ ਖਾਣ ਵਾਲੇ ਛੋਟੇ ਦੁਕਾਨਦਾਰਾਂ ਦੇ ਮੁੜ ਚੁੱਲ੍ਹੇ ਠੰਢੇ ਹੋ ਜਾਣ 'ਤੇ ਜਿੱਥੇ ਦੁਕਾਨਦਾਰ ਵਰਗ ਡੂੰਘੀ ਚਿੰਤਾ ਦੇ ਆਲਮ 'ਚ ਹੈ | ਉੱਥੇ ਹੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਬੰਦ ਬਾਜ਼ਾਰ ਖੁੱਲ੍ਹਵਾਉਣ ਨੰੂ ਲੈ ਕੇ ਦੁਕਾਨਦਾਰ ਵਰਗ ਵਲੋਂ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਡਟਵਾਂ ਵਿਰੋਧ ਜਾਰੀ ਹੈ | ਇੱਥੋਂ ਤੱਕ ਕਿ ਬਾਜ਼ਾਰ ਬੰਦ ਕਰਵਾਉਣ ਦੀ ਕਾਰਵਾਈ ਕਰਨ ਪੁੱਜੇ ਪੁਲਿਸ ਅਫ਼ਸਰਾਂ ਦਾ ਘਿਰਾਓ ਕਰਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ | ਜਿਸ ਦੀ ਮਿਸਾਲ ਨੇੜਲੇ ਸੈਦੋਵਾਲ ਕਲਾਂ ਬਾਜ਼ਾਰ 'ਚ ਦੁਕਾਨਦਾਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅੱਜ ਬਾਅਦ ਦੁਪਹਿਰ ਜੰਮ ਕੇ ਕੀਤੀ ਨਾਅਰੇਬਾਜ਼ੀ ਤੋਂ ਮਿਲੀ | ਰੋਸ ਪ੍ਰਦਰਸ਼ਨ 'ਚ ਜੁੜੇ ਦੁਕਾਨਦਾਰਾਂ ਦੇ ਆਗੂ ਡਾ: ਕੁਲਦੀਪ ਸਿੰਘ ਸੈਣੀ ਅਤੇ ਬਿਜਲੀ ਬੋਰਡ ਜਥੇਬੰਦੀ ਆਗੂ ਗੁਰਨਾਮ ਸਿੰਘ ਲੁਬਾਣਾ ਦਾ ਕਹਿਣਾ ਸੀ ਕਿ ਦਿਹਾਤੀ ਖੇਤਰ ਦੇ ਛੋਟੇ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਕਰਵਾ ਕੇ ਸਰਕਾਰ ਗਰੀਬ ਵਰਗ ਨਾਲ ਧੱਕਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਰੋਜ਼ਾਨਾ ਕਮਾ ਕੇ ਖਾਣ ਵਾਲੇ ਛੋਟੇ ਦੁਕਾਨਦਾਰਾਂ ਦੇ ਘਰਾਂ ਦੇ ਖਰਚੇ ਬੰਦ ਹੋਣ ਨਾਲ ਉਨ੍ਹਾਂ ਦੀਆਂ ਦੁਕਾਨਦਾਰੀਆਂ ਬੰਦ ਹੋਣ ਜਾਣ 'ਤੇ ਉਹ ਜ਼ਰੂਰ ਮਰ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਵਲੋਂ ਗੈਰ ਜ਼ਰੂਰੀ ਦੁਕਾਨਾਂ ਬੰਦ ਕਰਵਾਈਆਂ ਗਈਆਂ ਹਨ ਤਾਂ ਕਿ ਦਿਨ ਦਿਹਾੜੇ ਖੁੱਲ੍ਹੇ ਸ਼ਰਾਬ ਦੇ ਠੇਕੇ ਜ਼ਰੂਰੀ ਵਸਤਾਂ 'ਚ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਖੁੱਲ੍ਹੇ ਠੇਕਿਆਂ 'ਤੇ ਪਿਆਕੜਾਂ ਦੀਆਂ ਲੱਗਦੀਆਂ ਭੀੜਾਂ ਨੰੂ ਕੋਰੋਨਾ ਨਹੀਂ ਫੜਦਾ | ਉਨ੍ਹਾਂ ਪੰਜਾਬ ਸਰਕਾਰ ਨੰੂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਫੌਰੀ ਤੌਰ 'ਤੇ ਉਨ੍ਹਾਂ ਦੇ ਬਾਜ਼ਾਰ ਖੋਲ੍ਹਣ ਦੇ ਆਦੇਸ਼ ਜਾਰੀ ਨਾ ਕੀਤੇ ਗਏ ਤਾਂ ਉਹ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ | ਜਿਸ ਸੰਘਰਸ਼ ਦੇ ਸਿੱਟੇ ਭੁਗਤਣ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ ਰਹੇ | ਇਸ ਮੌਕੇ ਨਾਅਰੇਬਾਜ਼ੀ ਕਰਨ ਵਾਲਿਆਂ 'ਚ ਬੋਧਰਾਜ, ਜੋਗਾ ਸਿੰਘ, ਨੀਟਾ ਭਗਤ, ਜਸਪਾਲ, ਦੀਪਕ ਸਿੰਘ, ਰਣਜੀਤ ਸਿੰਘ, ਮਿੰਟਾ, ਸ1ੈਮ ਮਸੀਹ, ਸੁਰਿੰਦਰ ਕੁਮਾਰ, ਸ਼ਾਮ ਲਾਲ, ਮੁਣਸ਼ੀ ਰਾਮ ਅਤੇ ਹੀਰਾ ਲਾਲ ਤੋਂ ਇਲਾਵਾ ਵੱਡੀ ਗਿਣਤੀ 'ਚ ਦੁਕਾਨਦਾਰ ਹਾਜ਼ਰ ਸਨ |

ਮੰਗਾਂ ਨੂੰ ਲੈ ਕੇ ਐੱਨ. ਐੱਚ. ਐੱਮ. ਮੁਲਾਜ਼ਮਾਂ ਦੀ ਹੜਤਾਲ ਤੀਜੇ ਦਿਨ 'ਚ ਦਾਖ਼ਲ

ਬਟਾਲਾ, 6 ਮਈ (ਕਾਹਲੋਂ)-ਸਿਹਤ ਵਿਭਾਗ ਵਿਚ ਪੱਕਿਆਂ ਹੋਣ ਦੀ ਮੰਗ ਨੂੰ ਲੈ ਕੇ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ | ਹੜਤਾਲ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਮੁਲਾਜ਼ਮ ...

ਪੂਰੀ ਖ਼ਬਰ »

ਸ਼ਿਵ ਕੁਮਾਰ ਬਟਾਲਵੀ ਨੂੰ 48ਵੀਂ ਬਰਸੀ ਮੌਕੇ ਸ਼ਿਵ ਸਨੇਹੀਆਂ ਅਤੇ ਬਟਾਲਾ ਵਾਸੀਆਂ ਵਲੋਂ ਨਿੱਘੀ ਸ਼ਰਧਾਂਜਲੀ

ਬਟਾਲਾ, 6 ਮਈ (ਕਾਹਲੋਂ)-ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਅਤੇ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦੀ 48ਵੀਂ ਬਰਸੀ ਮੌਕੇ ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਹੈ | ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਅੱਜ ਸ਼ਿਵ ਕੁਮਾਰ ਬਟਾਲਵੀ ਦੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪਟਵਾਰੀ ਤੇ ਕਾਨੂੰਗੋ ਦੋ ਦਿਨ ਦੀ ਸਮੂਹਿਕ ਛੁੱਟੀ 'ਤੇ

ਨਿੱਕੇ ਘੁੰਮਣ, 6 ਮਈ (ਸਤਬੀਰ ਸਿੰਘ ਘੁੰਮਣ)-ਰੈਵਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਫ਼ੈਸਲੇ ਮੁਤਾਬਿਕ ਸਬ-ਤਹਿਸੀਲ ਨੌਸ਼ਹਿਰਾ ਮੱਝਾ ਸਿੰਘ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਦੋ ਦਿਨ ਲਈ ਸਮੂਹਿਕ ...

ਪੂਰੀ ਖ਼ਬਰ »

ਸਮਾਜ ਦਾ ਜ਼ਿੰਮੇਵਾਰ ਵਰਗ ਆਪਸ 'ਚ ਭਿੜਿਆ, ਹੋਈ ਕੁੱਟਮਾਰ-ਗੱਡੀ ਵੀ ਭੱਜੀ

ਬਟਾਲਾ, 6 ਮਈ (ਕਾਹਲੋਂ)-ਸਮਾਜ ਦਾ ਜ਼ਿੰਮੇਵਾਰ ਵਰਗ ਕਹੇ ਜਾਂਦੇ ਵਕੀਲਾਂ ਦੇ ਆਪਸ ਵਿਚ ਭਿੜਨ ਦੀ ਖਬਰ ਹੈ | ਬਟਾਲਾ ਕੋਰਟ ਕੰਪਲੈਕਸ ਵਿਚ ਵਕੀਲ ਦੀਪਕ ਮੋਹਨ ਨੇ ਦੱਸਿਆ ਕਿ ਕੋਰਟ ਵਿਚ 2 ਨਾਇਬ ਕੋਰਟ ਤੇ ਕੇਸਾਂ ਦੀ ਆਵਾਜ਼ ਮਾਰਨ ਵਾਲੇ 3-4 ਅਰਦਲੀ ਪਿੰਡਾਂ ਤੋਂ ਆਏ ...

ਪੂਰੀ ਖ਼ਬਰ »

ਗੁਰਦੁਆਰਾ ਓਠੀਆਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 105 ਪ੍ਰਾਣੀ ਗੁਰੂ ਵਾਲੇ ਬਣੇ

ਕਿਲ੍ਹਾ ਲਾਲ ਸਿੰਘ, 6 ਮਈ (ਬਲਬੀਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਇਤਿਹਾਸਕ ਗੁਰਦੁਆਰਾ ਓਠੀਆਂ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਦੇ ਜਥੇ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਦੋ ਵਿਅਕਤੀ ਜ਼ਖ਼ਮੀ-ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ

ਪੁਰਾਣਾ ਸ਼ਾਲਾ, 6 ਮਈ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਕਲੀਚਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਕਲੀਚਪੁਰ ਦੇ ਵਾਸੀ ਰਵੀ ਕੁਮਾਰ ਪੁੱਤਰ ਤਿਲਕ ਰਾਜ ਆਪਣੇ ਲੜਕੇ ਦਾ ਦਾਖ਼ਲਾ ...

ਪੂਰੀ ਖ਼ਬਰ »

ਅੱਜ ਕੋਰੋਨਾ ਦੇ 4 ਮਰੀਜ਼ਾਂ ਦੀ ਹੋਈ ਮੌਤ ਤੋਂ ਬਾਅਦ ਮੌਤਾਂ ਦਾ ਅੰਕੜਾ ਹੋਇਆ 543
ਜ਼ਿਲ੍ਹਾ ਗੁਰਦਾਸਪੁਰ 'ਚ 274 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 6 ਮਈ (ਪੰਕਜ ਸ਼ਰਮਾ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 274 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 4 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 543 ਹੋ ਗਿਆ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਨੂੰ ਲੈ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ

ਘੁਮਾਣ, 6 ਮਈ (ਬੰਮਰਾਹ)-ਸਥਾਨਕ ਕਸਬੇ ਵਿਖੇ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਨੂੰ ਲੈ ਕੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਦੁਕਾਨਦਾਰ ਯੂਨੀਅਨ ਦੇ ਆਗੂ ਤਰਲੋਚਨ ਸਿੰਘ ਬੱਬੂ ਕਾਮਰੇਡ, ਬਲਜਿੰਦਰ ਸਿੰਘ ਬੰਮਰਾਹ, ਹਰਦੀਪ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ 'ਚ 274 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 6 ਮਈ (ਪੰਕਜ ਸ਼ਰਮਾ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 274 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 4 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 543 ਹੋ ਗਿਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤਾਲਾਬੰਦੀ ਦੀ ਆੜ ਹੇਠ ਆਮ ਜਨਤਾ ਨੂੰ ਤੰਗ ਕਰਨ ਲੱਗੀ-ਕਾਕੀ

ਡੇਹਰੀਵਾਲ ਦਰੋਗਾ, 6 ਮਈ (ਹਰਦੀਪ ਸਿੰਘ ਸੰਧੂ)-ਕੁਦਰਤੀ ਆਫਤ ਕੋਰੋਨਾ ਨੇ ਜਿੱਥੇ ਸਮੁੱਚੇ ਵਿਸ਼ਵ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ, ਉਸ ਦਾ ਖਮਿਆਜ਼ਾ ਪੰਜਾਬ ਦੇ ਕਿਰਤੀ ਲੋਕ ਭੁਗਤ ਰਹੇ ਹਨ, ਜਿਸ ਕਾਰਨ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਚੁੱਕਾ ਹੈ | ਪੰਜਾਬ ਦੇ ਲੋਕ ...

ਪੂਰੀ ਖ਼ਬਰ »

ਨੌਜਵਾਨ 'ਤੇ ਹਮਲਾ ਕਰ ਕੇ 85 ਹਜ਼ਾਰ ਰੁਪਏ ਖੋਹੇ

ਬਟਾਲਾ, 6 ਮਈ (ਬੁੱਟਰ)-ਬੀਤੀ ਰਾਤ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ 85 ਹਜ਼ਾਰ ਰੁਪਏ ਖੋਹਣ ਦੀ ਖ਼ਬਰ ਹੈ | ਲੁੱਟ ਦਾ ਸ਼ਿਕਾਰ ਹੋਏ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਜਸਬੀਰ ਸਿੰਘ ਜੱਸਾ ਵਾਸੀ ਬੈਂਕ ਕਾਲੋਨੀ ਬਟਾਲਾ ਨੇ ਦੱਸਿਆ ਕਿ ਉਸ ਨੇ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਵਿਧਾਇਕ ਲਾਡੀ ਨੇ ਬੱਸ ਅੱਡੇ ਦਾ ਨਿਰਮਾਣ ਕਰਵਾਇਆ ਸ਼ੁਰੂ

ਸ੍ਰੀ ਹਰਿਗੋਬਿੰਦਪੁਰ, 6 ਮਈ (ਕੰਵਲਜੀਤ ਸਿੰਘ ਚੀਮਾ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਸ੍ਰੀ ਹਰਿਗੋਬਿੰਦਪੁਰ ਬੱਸ ਅੱਡੇ ਦਾ ਨਿਰਮਾਣ ਸ਼ੁਰੂ ਕਰਵਾਉਣ ਦੀ ਰਸ਼ਮੀ ਸ਼ੁਰੂਆਤ ਕਰਨ ਲਈ ਅੱਜ ਉਚੇਚੇ ਤੌਰ 'ਤੇ ਨਗਰ ਕੌਂਸਲ ਦਫ਼ਤਰ ਵਿਖੇ ਪੁੱਜੇ | ਇਸ ਮੌਕੇ ਸ: ਲਾਡੀ ਨੇ ...

ਪੂਰੀ ਖ਼ਬਰ »

ਮੰਗਾਂ ਦੇ ਸਬੰਧ 'ਚ ਪਟਵਾਰੀ, ਕਾਨੰੂਗੋਆਂ ਨੇ ਐੱਸ.ਡੀ.ਐੱਮ. ਨੰੂ ਦਿੱਤਾ ਮੰਗ-ਪੱਤਰ

ਗੁਰਦਾਸਪੁਰ, 6 ਮਈ (ਸੁਖਵੀਰ ਸਿੰਘ ਸੈਣੀ)-ਅੱਜ ਦੀ ਰੈਵੀਨਿਊ ਯੂਨੀਅਨ ਪੰਜਾਬ ਅਤੇ ਕਾਨੰੂਗੋ ਐਸੋਸੀਏਸ਼ਨ ਪੰਜਾਬ ਦੇ ਫੈਸਲੇ ਮੁਤਾਬਕ ਤਹਿਸੀਲ ਗੁਰਦਾਸਪੁਰ ਦੇ ਸਮੂਹ ਕਾਨੰੂਗੋ ਅਤੇ ਪਟਵਾਰੀ ਇਕੱਠੇ ਹੋਏ | ਜਿਸ ਮੁਤਾਬਿਕ 6, 7 ਮਈ ਨੰੂ ਸਮੂਹਿਕ ਛੁੱਟੀ ਐਸ.ਡੀ.ਐਮ. ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ 23ਵੇਂ ਦਿਨ ਕੱਢੀ ਜਾਗੋ ਤੇ ਕੀਤਾ ਰੋਸ ਪ੍ਰਦਰਸ਼ਨ

ਦੀਨਾਨਗਰ, 6 ਮਈ (ਯਸ਼ਪਾਲ ਸ਼ਰਮਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿਚ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨੰੂ ਲੈ ਕੇ ਸ਼ੁਰੂ ਕੀਤਾ ਰੋਸ ਪ੍ਰਦਰਸ਼ਨ ਅੱਜ 23ਵੇਂ ਦਿਨ ਆਂਗਣਵਾੜੀ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਪੁਰਾਣਾ ਸ਼ਾਲਾ, 6 ਮਈ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਪੱਖੋਵਾਲ ਦੇ ਸਿਲਟਰ ਇਜੈਕਟਰ 'ਤੇ ਪੁਲਿਸ ਵਲੋਂ ਲਗਾਏ ਨਾਕੇ ਦੌਰਾਨ ਇਕ ਵਿਅਕਤੀ ਨੰੂ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਕਣਕ ਦੀ ਢੁਆਈ ਦਾ ਕੰਮ ਹੌਲੀ ਰਫ਼ਤਾਰ ਨਾਲ ਹੋਣ 'ਤੇ ਆੜ੍ਹਤੀ ਪ੍ਰੇਸ਼ਾਨ

ਜੌੜਾ ਛੱਤਰਾਂ, 6 ਮਈ (ਪਰਮਜੀਤ ਸਿੰਘ ਘੁੰਮਣ)-ਇੱਥੋਂ ਨਜ਼ਦੀਕੀ ਦਾਣਾ ਮੰਡੀ ਫੋਕਲ ਪੁਆਇੰਟ ਗਜਨੀਪੁਰ ਦੇ ਸਮੂਹ ਆੜ੍ਹਤੀਆਂ ਵਲੋਂ ਡੀ.ਐਮ ਮਾਰਕਫੈਡ ਨੰੂ ਲਿਖਤੀ ਰੂਪ ਵਿਚ ਸ਼ਿਕਾਇਤ ਕੀਤੀ ਗਈ ਹੈ ਕਿ ਗਜਨੀਪੁਰ ਫੋਕਲ ਪੁਆਇੰਟ ਵਿਚ ਜੋ ਕਣਕ ਇੰਸਪੈਕਟਰ ਮਾਰਕਫੈੱਡ ...

ਪੂਰੀ ਖ਼ਬਰ »

ਦੁਕਾਨਾਂ ਨਾ ਖੋਲ੍ਹਣ ਦੇ ਹੁਕਮਾਂ ਖ਼ਿਲਾਫ਼ ਸ਼ਿਵ ਸੈਨਾ ਤੇ ਦੁਕਾਨਦਾਰਾਂ ਨੇ ਦਿੱਤਾ ਧਰਨਾ

ਧਾਰੀਵਾਲ, 6 ਮਈ (ਜੇਮਸ ਨਾਹਰ/ਰਮੇਸ਼ ਨੰਦਾ)-ਸੂਬੇ ਵਿਚ ਲਗਾਤਾਰ ਵਧਦੇ ਜਾ ਰਹੇ ਕੋਰੋਨਾ ਵਾਇਰਸ ਮਾਮਲਿਆਂ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਲਗਾਈ ਤਾਲਾਬੰਦੀ ਦੌਰਾਨ ਗੈਰ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਬੰਦ ਰੱਖਣ ਦੇ ਦਿੱਤੇ ਹੁਕਮਾਂ ਵਿਰੁੱਧ ਅੱਜ ਡਡਵਾਂ ਚੌਕ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਨੌਜਵਾਨ ਦੀ ਮੌਤ

ਜੌੜਾ ਛੱਤਰਾਂ, 6 ਮਈ (ਪਰਮਜੀਤ ਸਿੰਘ ਘੁੰਮਣ)-ਕਸਬਾ ਜੌੜਾ ਛੱਤਰਾਂ ਦੇ ਨੌਜਵਾਨ ਹਰਪ੍ਰੀਤ ਸਿੰਘ ਜਾਦੀ ਦੀ ਅਚਾਨਕ ਸੜਕ ਦੁਰਘਟਨਾ ਵਿਚ ਹੋਈ ਮੌਤ ਨਾਲ ਪਿੰਡ ਵਿਚ ਸੋਗ ਦਾ ਮਾਹੌਲ ਬਣ ਗਿਆ | ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਜੌੜਾ ...

ਪੂਰੀ ਖ਼ਬਰ »

ਪਿੰਡ ਆਲਮਾਂ ਦੇ ਨੌਜਵਾਨ ਦੀ ਅਮਰੀਕਾ 'ਚ ਹੋਈ ਮੌਤ

ਭੈਣੀ ਮੀਆਂ ਖਾਂ, 6 ਮਈ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਆਲਮਾਂ ਦੇ ਨÏਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਨÏਜਵਾਨ ਜਰਨੈਲ ਸਿੰਘ (33) ਦੀ ਮਾਂ ਤਰਸੇਮ ਕÏਰ ਅਤੇ ਪਤਨੀ ਸੁਖਵੰਤ ਕÏਰ ਨੇ ਦੱਸਿਆ ਕਿ ਜਰਨੈਲ ...

ਪੂਰੀ ਖ਼ਬਰ »

ਐੱਨ.ਈ.ਐੱਸ. ਸਕੂਲ ਕੋਠੀ ਅਠਵਾਲ ਦੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਘੁਮਾਣ, 6 ਮਈ (ਬੰਮਰਾਹ)-ਐੱਨ.ਈ.ਐੱਸ. ਸੀਨੀਅਰ ਸੈਕੰਡਰੀ ਸਕੂਲ ਕੋਠੀ ਅਠਵਾਲ ਵਿਚ ਬਤੌਰ ਪਿ੍ੰਸੀਪਲ ਕੰਮ ਕਰਦੇ ਗੁਰਪ੍ਰੀਤ ਸਿੰਘ ਨੂੰ ਸਰਕਾਰੀ ਨੌਕਰੀ ਮਿਲਣ ਕਾਰਨ ਕੋਠੀ ਅਠਵਾਲ ਸਕੂਲ ਤੋਂ ਸੇਵਾ-ਮੁਕਤ ਹੋਣਾ ਪਿਆ | ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਸਕੂਲ ਵਲੋਂ ਕੋਵਿਡ-19 ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਬਾਦਲ ਦਾ ਯੂਥ ਆਗੂਆਂ ਵਲੋਂ ਸਨਮਾਨ

ਡੇਰਾ ਬਾਬਾ ਨਾਨਕ, 6 ਮਈ (ਵਿਜੇ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਹਲਕਾ ਡੇਰਾ ਬਾਬਾ ਨਾਨਕ ਦੇ ਨਵ-ਨਿਯੁਕਤ ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕਿਸਾਨੀ ਕਰਜ਼ੇ ਮੁਆਫ਼ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਹਾਸਲ ਕਰਨ ...

ਪੂਰੀ ਖ਼ਬਰ »

ਹੜਤਾਲ ਕਰਨ ਫਤਹਿਗੜ੍ਹ ਚੂੜੀਆਂ ਸਬ-ਤਹਿਸੀਲ 'ਚ ਕੰਮ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਫਤਹਿਗੜ੍ਹ ਚੂੜੀਆਂ, 6 ਮਈ (ਧਰਮਿੰਦਰ ਸਿੰਘ ਬਾਠ)-ਆਪਣੀਆਂ ਮੰਗਾਂ ਨੂੰ ਲੈ ਕੇ ਰਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਕੀਤੀ ਗਈ ਹੜਤਾਲ ਕਰਨ ਫਤਹਿਗੜ੍ਹ ਚੂੜੀਆਂ ਸਬ-ਤਹਿਸੀਲ 'ਚ ਕੰਮ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਅਤੇ ਦੁਖੀ ਦਿਖਾਈ ਦੇ ਰਹੇ ਹਨ | ਇਸ ਸਬੰਧੀ ਕੰਮਕਾਜ ...

ਪੂਰੀ ਖ਼ਬਰ »

ਪੇਂਡੂ ਖੇਤਰ ਦੇ ਕੱਚੇ ਰਸਤੇ ਪਹਿਲ ਦੇ ਆਧਾਰ 'ਤੇ ਪੱਕੇ ਕੀਤੇ ਜਾਣਗੇ-ਚੇਅਰਮੈਨ ਪਾਹੜਾ

ਪੁਰਾਣਾ ਸ਼ਾਲਾ, 6 ਮਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਬਲਾਕ ਅੰਦਰ ਪੈਂਦੇ ਪਿੰਡ ਗੋਹਤ ਪੋਕਰ, ਪਾਹੜਾ ਅਤੇ ਪੰਧੇਰਾਂ ਪਿੰਡਾਂ ਦੀਆਂ ਸੰਪਰਕ ਸੜਕਾਂ ਨੰੂ ਨਵੀਆਂ ਬਣਾਉਣ ਲਈ 30 ਕਰੋੜ ਰੁਪਏ ਪਹਿਲੇ ਖਰਚ ਕੀਤੇ ਗਏ ਹਨ ਅਤੇ ਇੰਨ੍ਹਾਂ ਸੜਕਾਂ 'ਤੇ ਪੰਜਾਬ ਸਰਕਾਰ 30 ਕਰੋੜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਬਕਾ ਫ਼ੌਜੀ ਦੀ ਮੌਤ, ਇਕ ਹੋਰ ਗੰਭੀਰ ਜ਼ਖ਼ਮੀ

ਕਲਾਨੌਰ, 6 ਮਈ (ਪੁਰੇਵਾਲ)-ਸੜਕ ਹਾਦਸੇ 'ਚ ਪਿੰਡ ਹਕੀਂਮਪੁਰ ਵਾਸੀ ਸਾਬਕਾ ਫ਼ੌਜੀ ਦੀ ਮੌਤ ਹੋਣ ਦੀ ਖ਼ਬਰ ਹੈ | ਹਾਦਸੇ 'ਚ ਇਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ | ਇਸ ਸਬੰਧੀ ਪੁਲਿਸ ਥਾਣਾ ਘੁੰਮਣ ਕਲਾਂ ਦੇ ਤਫ਼ਤੀਸੀ ਅਫ਼ਸਰ ਹਰਪਾਲ ਸਿੰਘ ਏ.ਐਸ.ਆਈ. ਪੈਰਵਾਈ ਕਰ ਰਹੇ ਹਨ | ...

ਪੂਰੀ ਖ਼ਬਰ »

ਤਾਲਾਬੰਦੀ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਸ਼ਹਿਰ ਅੰਦਰ ਰੋਸ ਮਾਰਚ ਕੱਲ੍ਹ-ਆਗੂ

ਗੁਰਦਾਸਪੁਰ, 6 ਮਈ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤਰਲੋਕ ਸਿੰਘ ਬਹਿਰਾਮਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂ ਗੁਰਦੀਪ ਸਿੰਘ ਮੁਸਤਫਾਬਾਦ, ਮੱਖਣ ਸਿੰਘ ਕੋਹਾੜ, ...

ਪੂਰੀ ਖ਼ਬਰ »

ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀ ਕੋਰੋਨਾ ਵੈਕਸੀਨੇਸ਼ਨ ਜ਼ਰੂਰ ਲਗਾਉਣ-ਹਰਮਨਜੀਤ ਸਿੰਘ ਕੰਗ

ਗੁਰਦਾਸਪੁਰ, 6 ਮਈ (ਅ.ਬ)-ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦਾ ਸੁਨਹਿਰੀ ਭਵਿੱਖ ਬਣਾਉਣ ਵਾਲੀ ਪੰਜਾਬ ਦੀ ਨਾਮਵਰ ਤੇ ਆਸਟ੍ਰੇਲੀਆ ਦੀ ਮੰਨੀ-ਪ੍ਰਮੰਨੀ ਸੰਸਥਾ ਔਜੀ ਹੱਬ ਇਮੀਗ੍ਰੇਸ਼ਨ ਵਲੋਂ ਹੁਣ ਤੱਕ ਹਰ ਵਿਦਿਆਰਥੀ ਦੇ ਵਿਦੇਸ਼ ਜਾਣ ਦੇ ...

ਪੂਰੀ ਖ਼ਬਰ »

ਸਰਕਾਰ ਵਲੋਂ ਕੋਰੋਨਾ ਦੀ ਆੜ 'ਚ ਪ੍ਰਾਈਵੇਟ ਸਕੂਲਾਂ ਨੂੰ ਖ਼ਤਮ ਕਰਨ ਦਾ ਯਤਨ

ਘੁਮਾਣ, 6 ਮਈ (ਬੰਮਰਾਹ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਆੜ ਵਿਚ ਪ੍ਰਾਈਵੇਟ ਸਕੂਲਾਂ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਉਥੇ ਹੀ ਸਿੱਖਿਆ ਵਿਭਾਗ ਪੰਜਾਬ ਪ੍ਰਾਈਵੇਟ ਸਕੂਲਾਂ ਨਾਲ ਮਤਰੇਈ ਵਾਲਾ ਸਲੂਕ ਕਰ ਰਹੀ ਹੈ, ਜੇਕਰ ਗੱਲ ਕਰੀਏ ਸੰਵਿਧਾਨ ਅਨੁਸਾਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਭੇਜ ਸਿੰਘ ਭੇਜਾ ਭਾਮ ਨਮਿਤ ਅੰਤਿਮ ਅਰਦਾਸ

ਹਰਚੋਵਾਲ, 6 ਮਈ (ਰਣਜੋਧ ਸਿੰਘ ਭਾਮ)-ਗੁਰਦਿਆਲ ਸਿੰਘ ਸਾਬਕਾ ਫÏਜੀ ਦੇ ਸਪੁੱਤਰ ਪਹਿਲਵਾਨ ਹਰਪਾਲ ਸਿੰਘ ਇਟਲੀ, ਸਤਿਨਾਮ ਸਿੰਘ ਦੇ ਭਰਾ, ਅਕਾਸ਼ਦੀਪ ਸਿੰਘ ਯੂ.ਐਸ.ਏ., ਲਵਪ੍ਰੀਤ ਸਿੰਘ ਯੂ.ਐਸ.ਏ. ਦੇ ਚਾਚਾ, ਦਿਲਸ਼ਾਨ ਸਿੰਘ ਦੇ ਪਿਤਾ ਅਤੇ ਬਲਰਾਜ ਸਿੰਘ ਦੇ ਜੀਜਾ ਜੀ ...

ਪੂਰੀ ਖ਼ਬਰ »

ਛੋਟੇਪੁਰ, ਖੁਸ਼ਹਾਲਪੁਰ ਸਮੇਤ ਰਾਜਨੀਤਿਕਾਂ ਵਲੋਂ ਭਾਰਲ ਪਰਿਵਾਰ ਨਾਲ ਦੁੱਖ ਪ੍ਰਗਟ

ਕਲਾਨੌਰ, 6 ਮਈ (ਪੁਰੇਵਾਲ)-ਸਥਾਨਕ ਕਸਬੇ ਦੇ ਮਸ਼ਹੂਰ ਕਾਰੋਬਾਰੀ ਭਾਰਲ ਪਰਿਵਾਰ ਨਾਲ ਸਬੰਧਤ ਮਾਰਕਿਟ ਕਮੇਟੀ ਕਲਾਨੌਰ ਦੇ ਡਾਇਰੈਕਟਰ ਅਤੇ ਆੜ੍ਹਤੀ ਸ੍ਰੀ ਬਲਵਿੰਦਰ ਪਾਲ ਸੀ.ਏ., ਕੱਪੜੇ ਦੇ ਕਾਰੋਬਾਰੀ ਜਸਵਿੰਦਰ ਪਾਲ ਜੱਸੀ, ਕਾਰੋਬਾਰੀ ਮਨਜੀਤ ਲਾਲ, ਕਾਰੋਬਾਰੀ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ ਦੇ ਰੋਸ ਵਜੋਂ ਗਿਰਦਾਵਰ ਤੇ ਪਟਵਾਰੀਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕਲਾਨੌਰ, 6 ਮਈ (ਪੁਰੇਵਾਲ)-ਤਹਿਸੀਲ ਕੰਪਲੈਕਸ ਅਧੀਨ ਕੰਮ ਕਰਨ ਵਾਲੇ ਮਾਲ ਵਿਭਾਗ ਦੇ ਗਿਰਦਾਵਰ ਤੇ ਪਟਵਾਰੀਆਂ ਵਲੋਂ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਆਪਣੇ ਮੋਢਿਆਂ ...

ਪੂਰੀ ਖ਼ਬਰ »

480 ਕਣਕ ਦੀਆਂ ਬੋਰੀਆਂ ਨਾਲ ਭਰੇ ਅਗਵਾਹ ਕੀਤੇ ਟਰੱਕ ਨੂੰ ਤਿੰਨ ਦੋਸ਼ੀਆਂ ਸਮੇਤ ਪੁਲਿਸ ਨੇ 24 ਘੰਟਿਆਂ 'ਚ ਲੱਭਿਆ

ਧਾਰੀਵਾਲ, 6 ਮਈ (ਜੇਮਸ ਨਾਹਰ/ਰਮੇਸ਼ ਨੰਦਾ)-ਟਰੱਕ ਡਰਾਇਵਰ ਮਲਕੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਕੀੜੀ ਅਫਗਾਨਾ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਹ ਲਾਧੂਪੁਰ ਮੰਡੀ ਤੋਂ 10 ਟਾਇਰੀ ਟਰੱਕ ਵਿਚ 480 ਕਣਕ ਦੀਆਂ ਬੋਰੀਆਂ ਲੋਡ ਕਰਕੇ ਧਾਰੀਵਾਲ ਖੁੰਡਾ ਬਾਈਪਾਸ 'ਤੇ ਸਥਿਤ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਦੀ ਮਦਦ ਕਰਕੇ ਮਨਾਈ ਜਾਵੇ ਭਗਵਾਨ ਪਰਸ਼ੂਰਾਮ ਜੈਅੰਤੀ-ਡਾ: ਸੋਨੰੂ ਸ਼ਰਮਾ

ਦੀਨਾਨਗਰ, 6 ਮਈ (ਸੰਧੂ/ਸ਼ਰਮਾ)-ਭਗਵਾਨ ਵਿਸ਼ਨੂ ਦੇ ਛੇਵੇਂ ਅਵਤਾਰ ਤੇ ਬ੍ਰਾਹਮਣ ਸਮਾਜ ਦੇ ਅਰਾਧਯ ਦੇਵ ਭਗਵਾਨ ਪਰਸ਼ੂਰਾਮ ਦੀ ਜੈਅੰਤੀ 14 ਮਈ ਨੰੂ ਹੈ | ਪਰ ਕੋਰੋਨਾ ਵਾਇਰਸ ਕਾਰਨ ਇਸ ਵਾਰ ਜੈਯੰਤੀ ਮੌਕੇ ਹੋਣ ਵਾਲੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ | ਇਸ ਲਈ ਸਮੂਹ ...

ਪੂਰੀ ਖ਼ਬਰ »

18 ਫੁੱਟ ਚੌੜੀ ਸੜਕ 'ਤੇ ਤੇਜ਼ ਰਫ਼ਤਾਰ ਟਿੱਪਰ ਤੇ ਟਰੈਕਟਰ ਟਰਾਲੀਆਂ ਨਾਲ ਹਾਦਸਾ ਵਾਪਰਨ ਦਾ ਰਹਿੰਦਾ ਡਰ

ਪੁਰਾਣਾ ਸ਼ਾਲਾ, 6 ਮਈ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਤਾਲਿਬਪੁਰ ਤੇ ਪੰਡੋਰੀ ਮਹੰਤਾਂ ਦੀਆਂ ਸੰਪਰਕ ਸੜਕਾਂ 18 ਫੁੱਟ ਚੌੜੀਆਂ ਹੋਣ ਕਾਰਨ ਇਸ ਸੜਕ ਤੋਂ ਰੋਜ਼ਾਨਾ ਹੀ ਸੈਂਕੜੇ ਟਿੱਪਰ ਅਤੇ ਮਿੱਟੀ ਦੀਆਂ ਭਰੀਆਂ ਟਰੈਕਟਰ ਟਰਾਲੀਆਂ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਦੀ ਮਿਲੀਭੁਗਤ ਨਾਲ ਉਪਜਾਊ ਤੇ ਸਮਤਲ ਜ਼ਮੀਨਾਂ ਦੀ ਅੰਨ੍ਹੇਵਾਹ ਹੋ ਰਹੀ ਪੁਟਾਈ, ਪ੍ਰਸ਼ਾਸਨ ਨਹੀਂ ਦੇ ਰਿਹਾ ਧਿਆਨ

ਪੁਰਾਣਾ ਸ਼ਾਲਾ, 6 ਮਈ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅਤੇ ਬਲਾਕ ਗੁਰਦਾਸਪੁਰ ਅਧੀਨ ਪੈਂਦੀ ਉਪਜਾਊ ਤੇ ਸਮਤਲ ਜ਼ਮੀਨਾਂ ਦੀ ਮਾਈਨਿੰਗ ਵਿਭਾਗ ਦੀ ਕਥਿਤ ਮਿਲੀਭੁਗਤ ਨਾਲ ਅੰਨੇਵਾਹ ਨਾਜਾਇਜ਼ ਪੁਟਾਈ ਨਿਰੰਤਰ ਜਾਰੀ ਹੈ | ਪਰ ਇਸ ਪਾਸੇ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਰਾਕੇਸ਼ ਭਾਰਦਵਾਜ ਰਾਸ਼ਟਰੀ ਬ੍ਰਾਹਮਣ ਮਹਾਂਸੰਘ ਯੂਥ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਕਲਾਨੌਰ, 6 ਮਈ (ਪੁਰੇਵਾਲ)-ਬ੍ਰਾਹਮਣ ਮਹਾਂਸੰਘ ਯੂਥ ਵਿੰਗ ਵਲੋਂ ਨਵੀਆਂ ਕੀਤੀਆਂ ਨਿਯੁਕਤੀਆਂ 'ਚ ਸਮਾਜ ਸੇਵੀ ਰਾਕੇਸ਼ ਭਾਰਦਵਾਜ ਨੂੰ ਪ੍ਰਧਾਨ ਥਾਪ ਕੇ ਸੂਬੇ ਦੀ ਵਾਗਡੋਰ ਸੌਂਪੀ ਗਈ ਹੈ | ਨਵ ਨਿਯੁਕਤ ਸੂਬਾ ਪ੍ਰਧਾਨ ਭਾਰਦਵਾਜ ਨੇ ਗੱਲਬਾਤ ਦੌਰਾਨ ਮਹਾਂਸੰਘ ਦੇ ...

ਪੂਰੀ ਖ਼ਬਰ »

ਸਮੱਸਿਆਵਾਂ ਅਤੇ ਦਰਪੇਸ਼ ਮੁਸ਼ਕਿਲਾਂ ਨੂੰ ਲੈ ਕੇ ਦੁੱਧ ਡੇਅਰੀ ਮਾਲਕਾਂ ਦੀ ਹੋਈ ਮੀਟਿੰਗ

ਧਾਰੀਵਾਲ, 6 ਮਈ (ਸਵਰਨ ਸਿੰਘ)-ਦੁੱਧ ਡੇਅਰੀ ਮਾਲਕਾਂ ਦੀ ਇਕ ਵਿਸੇਸ਼ ਮੀਟਿੰਗ ਬਲਦੇਵ ਸਿੰਘ ਧਰਮੀ ਫੌਜੀ ਦੀ ਪ੍ਰਧਾਨਗੀ ਹੋਈ, ਜਿਸ ਵਿਚ ਬੁਲਾਰਿਆਂ ਨੇ ਕਿਹਾ ਕਿ ਹਰੇਕ ਦੁੱਧ ਡੇਅਰੀ ਮਾਲਕ ਨੇ ਲਗਪਗ ਕਈ-ਕਈ ਵਿਅਕਤੀਆਂ ਨੂੰ ਰੁਜ਼ਗਾਰ ਦਿੱਤਾ ਹੋਇਆ ਹੈ ਅਤੇ ਕਿਸਾਨਾਂ ...

ਪੂਰੀ ਖ਼ਬਰ »

ਪੈਡੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਨੇ ਵੱਡੇ ਸੁਧਾਰ-ਇੰਜੀ. ਕੁਲਦੀਪ ਸਿੰਘ

ਕੋਟਲੀ ਸੂਰਤ ਮੱਲ੍ਹੀ, 6 ਮਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਦੇ ਐਸ.ਡੀ.ਓ. ਇੰਜੀ. ਕੁਲਦੀਪ ਸਿੰਘ ਨੇ ਕਿਹਾ ਕਿ ਭਿਆਨਕ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਵੀ ਮਹਿਕਮਾ ਪਾਵਰਕਾਮ ਵਲੋਂ ਪੈਡੀ ਸੀਜ਼ਨ ...

ਪੂਰੀ ਖ਼ਬਰ »

ਐੱਸ.ਅੱੈਚ.ਓ. ਹਰਪ੍ਰੀਤ ਸਿੰਘ ਨੇ ਥਾਣਾ ਪੁਰਾਣਾ ਸ਼ਾਲਾ ਦਾ ਸੰਭਾਲਿਆ ਚਾਰਜ

ਪੁਰਾਣਾ ਸ਼ਾਲਾ, 6 ਮਈ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੱਖ ਵੱਖ ਥਾਣਾ ਮੁਖੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ | ਜਿਸ ਤਹਿਤ ਥਾਣਾ ਪੁਰਾਣਾ ਸ਼ਾਲਾ ਵਿਖੇ ਐਸ.ਐਚ.ਓ.ਹਰਪ੍ਰੀਤ ਸਿੰਘ ਵਲੋਂ ਆਪਣਾ ਚਾਰਜ ਸੰਭਾਲ ...

ਪੂਰੀ ਖ਼ਬਰ »

ਐੱਸ.ਅੱੈਚ.ਓ. ਹਰਪ੍ਰੀਤ ਸਿੰਘ ਨੇ ਥਾਣਾ ਪੁਰਾਣਾ ਸ਼ਾਲਾ ਦਾ ਸੰਭਾਲਿਆ ਚਾਰਜ

ਪੁਰਾਣਾ ਸ਼ਾਲਾ, 6 ਮਈ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵੱਖ ਵੱਖ ਥਾਣਾ ਮੁਖੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ | ਜਿਸ ਤਹਿਤ ਥਾਣਾ ਪੁਰਾਣਾ ਸ਼ਾਲਾ ਵਿਖੇ ਐਸ.ਐਚ.ਓ.ਹਰਪ੍ਰੀਤ ਸਿੰਘ ਵਲੋਂ ਆਪਣਾ ਚਾਰਜ ਸੰਭਾਲ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਸੱਲੋ ਚਾਹਲ ਵਿਖੇ ਦਾਖ਼ਲਾ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਪੰਜਗਰਾਈਆਂ, 6 ਮਈ (ਬਲਵਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਨੇ ਜਿਥੇ ਮਨੁੱਖੀ ਜੀਵਨ ਨੂੰ ਤਹਿਸ-ਨਹਿਸ ਕਰਨ 'ਚ ਕੋਈ ਕਸਰ ਨਹੀਂ ਛੱਡੀ, ਉੱਥੇ ਆਰਥਿਕ ਪੱਖੋਂ ਵੀ ਮਨੁੱਖ ਨੂੰ ਕੱਖੋਂ ਹÏਲੇ ਕਰ ਛੱਡਿਆ ਹੈ | ਸਭ ਤੋਂ ਜ਼ਿਆਦਾ ਬੋਝ ਪ੍ਰਾਈਵੇਟ ਸਕੂਲਾਂ 'ਚ ਪੜ੍ਹ ਰਹੇ ਬੱਚਿਆਂ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਨਗਰ ਕੌਂਸਲ ਦੀਆਂ ਵਾਰਡਾਂ 'ਚ ਐੱਲ. ਈ. ਡੀ. ਟਿਊਬਾਂ ਵੰਡੀਆਂ

ਸ੍ਰੀ ਹਰਿਗੋਬਿੰਦਪੁਰ, 6 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ 'ਚ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸ਼ਹਿਰ ਦੀਆਂ ਸਮੁੱਚੀਆਂ ਵਾਰਡਾਂ ਵਿਚ ਐਲ.ਈ.ਡੀ. ਟਿਊਬਾਂ ਲਗਾਉਣ ਲਈ ਵੰਡੀਆਂ ਗਈਆਂ | ਇਸ ਮੌਕੇ ਵਿਧਾਇਕ ਲਾਡੀ ਨੇ ਕਿਹਾ ਕਿ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਹਰਵਿੰਦਰ ਹੈਰੀ ਨੂੰ ਸੌਂਪਿਆ ਮੰਗ-ਪੱਤਰ

ਸ੍ਰੀ ਹਰਿਗੋਬਿੰਦਪੁਰ, 6 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਬਲਾਕ ਤੋਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀਆਂ ਬੀਬੀਆਂ ਦਾ ਜਥਾ ਆਪਣੀ ਹੱਕੀ ਮੰਗਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾਉਣ ਲਈ ਹਲਕਾ ਵਿਧਾਇਕ ਬਲਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਦੋ ਗੁਰਦੁਆਰਿਆਂ ਅਤੇ ਇਕ ਮੰਦਰ 'ਚ ਚੋਰੀ

ਗੁਰਦਾਸਪੁਰ, 6 ਮਈ (ਪੰਕਜ ਸ਼ਰਮਾ)-ਬੀਤੀ ਰਾਤ ਚੋਰਾਂ ਵਲੋਂ ਗੁਰਦਾਸਪੁਰ ਦੇ ਤਿੰਨ ਪਿੰਡਾਂ ਦੇ ਦੋ ਗੁਰਦੁਆਰਿਆਂ ਅਤੇ ਇਕ ਮੰਦਰ ਨੰੂ ਨਿਸ਼ਾਨਾ ਬਣਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਬਹਾਦਰ ਸਿੰਘ ਤੇ ਦਿਲਬਾਗ ਸਿੰਘ ਨੇ ਦੱਸਿਆ ਪਿੰਡ ਕੌਂਟਾ ਦੇ ...

ਪੂਰੀ ਖ਼ਬਰ »

ਬਹੁ-ਤਕਨੀਕੀ ਕਾਲਜ ਦੋਦਵਾਂ 'ਚ ਲੱਗੀ ਅੱਗ, ਮੌਕੇ 'ਤੇ ਕਾਬੂ ਪਾਉਣ ਨਾਲ ਵੱਡਾ ਹਾਦਸਾ ਹੋਣੋਂ ਟਲਿਆ

ਬਹਿਰਾਮਪੁਰ, 6 ਮਈ (ਬਲਬੀਰ ਸਿੰਘ ਕੋਲਾ)-ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਬਹਿਰਾਮਪੁਰ ਰੋਡ ਦੋਦਵਾਂ ਵਿਖੇ ਕਾਲਜ ਕੰਪਲੈਕਸ ਵਿਚ ਅੱਗ ਲੱਗਣ ਨਾਲ ਹੋਣ ਵਾਲੇ ਭਾਰੀ ਨੁਕਸਾਨ ਤੋਂ ਬਚਾਅ ਹੋ ਗਿਆ | ਕਾਲਜ ਦੇ ਸਕਿਉਰਿਟੀ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਕਿਸੇ ...

ਪੂਰੀ ਖ਼ਬਰ »

ਸ੍ਰੀ ਸਾਈਾ ਇੰਸਟੀਚਿਊਟ ਵਿਖੇ ਇਕ ਰੋਜ਼ਾ ਵੈਬੀਨਾਰ

ਪਠਾਨਕੋਟ, 6 ਮਈ (ਚੌਹਾਨ)-ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਨੀ ਪਠਾਨਕੋਟ ਕੈਂਪਸ ਦੇ ਖੇਤੀਬਾੜੀ ਸਾਇੰਸ ਵਿਭਾਗ ਅਤੇ ਬਾਗਬਾਨੀ ਵਿਭਾਗ ਪੰਜਾਬ ਵਲੋਂ ਈਕੋ ਫਰੈਂਡਲੀ ਏਪ੍ਰੋਚ ਫਾਰ ਇੰਨਸੇਕਟ ਪੇਸਟ ਮੈਨੇਜਮੈਂਟ ਇੰਨ ਹਾਰਟੀਕਲਚਰ ਕ੍ਰਾਪ 'ਤੇ ਇਕ ਰੋਜ਼ਾ ...

ਪੂਰੀ ਖ਼ਬਰ »

ਚੇਅਰਮੈਨ ਵਪਾਰੀ ਬੋਰਡ ਪੰਜਾਬ ਪੁਨੀਤ ਪਿੰਟਾ ਨੇ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਕ ਸਕੱਤਰ ਮਾਨੇਪੁਰ ਨਾਲ ਕੀਤੀ ਮੁਲਾਕਾਤ

ਪਠਾਨਕੋਟ, 6 ਮਈ (ਚੌਹਾਨ)-ਬੀਤੇ ਦਿਨੀਂ ਪੰਜਾਬ ਵਿਚ ਕੋਰੋਨਾ ਕਾਰਨ ਵਪਾਰੀਆਂ 'ਤੇ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਚੱਲਦੇ ਅਸੀਂ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਜਾ ਕੇ ਉਨ੍ਹਾਂ ਦੇ ਰਾਜਨੀਤਿਕ ਸਕੱਤਰ ਮੇਜਰ ਅਮਰਦੀਪ ਸਿੰਘ ਮਾਨੇਪੁਰ ਨੰੂ ਟਰੇਡ ...

ਪੂਰੀ ਖ਼ਬਰ »

ਆਨੰਦ ਕਾਰਜ 'ਚ ਵਧੇਰੇ ਲੋਕਾਂ ਨੰੂ ਬੁਲਾਉਣਾ ਪਿਆ ਮਹਿੰਗਾ, ਪ੍ਰਸ਼ਾਸਨ ਨੇ ਕੀਤਾ 5 ਹਜ਼ਾਰ ਰੁਪਏ ਜ਼ੁਰਮਾਨਾ

ਡਮਟਾਲ, 6 ਮਈ (ਰਾਕੇਸ਼ ਕੁਮਾਰ)-ਸਰਕਾਰ ਅਤੇ ਪ੍ਰਸ਼ਾਸਨ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵੱਖ-ਵੱਖ ਦਿਸ਼ਾ ਨਿਰਦਸ਼ ਜਾਰੀ ਕਰ ਰਹੇ ਹਨ, ਪਰ ਕੁਝ ਲੋਕ ਫਿਰ ਵੀ ਸਰਕਾਰ ਦੇ ਹੁਕਮਾਂ ਦੀ ਬਿਲਕੁਲ ਪ੍ਰਵਾਹ ਨਹੀਂ ਕਰ ਰਹੇ ਅਤੇ ਨਿਯਮਾਂ ਨੰੂ ਤੋੜਨ ਕਾਰਨ ਲੋਕ ਪ੍ਰਹੇਜ਼ ...

ਪੂਰੀ ਖ਼ਬਰ »

ਤੇਜ਼ ਰਫਤਾਰ ਬਲੈਰੋ ਰੇਨ ਸੈਲਟਰ ਨਾਲ ਟਕਰਾਈ, ਡਰਾਈਵਰ ਗੰਭੀਰ ਜ਼ਖ਼ਮੀ

ਸਰਨਾ, 6 ਮਈ (ਬਲਵੀਰ ਰਾਜ)-ਬੀਤੀ ਦੇਰ ਰਾਤ ਮਲਕਪੁਰ ਸਰਕਲ ਸ਼ਰਾਬ ਠੇਕੇਦਾਰਾਂ ਦੀ ਇਕ ਬਲੈਰੋ ਗੱਡੀ ਨੰਬਰ ਪੀ.ਬੀ. 06ਏ.ਵੀ. 6579 ਸੜਕ ਕਿਨਾਰੇ ਬਣੇ ਰੇਨ ਸੈਲਟਰ ਨਾਲ ਟਕਰਾ ਗਈ | ਜਿਸ ਕਰਕੇ ਗੱਡੀ ਚਲਾ ਰਹੇ ਮੁਕੇਸ਼ ਕੁਮਾਰ ਉਰਫ਼ ਕਾਕਾ ਵਾਸੀ ਦੌਲਤਪੁਰ ਢਾਕੀ (ਪਠਾਨਕੋਟ) ...

ਪੂਰੀ ਖ਼ਬਰ »

ਨੈਸ਼ਨਲ ਹੈੱਲਥ ਮਿਸ਼ਨ ਤਹਿਤ ਕੰਮ ਕਰਦੇ ਮੁਲਾਜ਼ਮਾਂ ਵਲੋਂ ਸੰਘਰਸ਼ ਜਾਰੀ, ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਪਠਾਨਕੋਟ, 6 ਮਈ (ਸੰਧੂ)-ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿਚ ਕਰੀਬ 9000 ਕਰਮਚਾਰੀਆਂ ਨੇ ਸੋਸ਼ਣ ਤੋਂ ਤੰਗ ਹੋ ਕੇ ਅੱਜ ਪੂਰੇ ਪੰਜਾਬ ਵਿਚ ਹੜਤਾਲ ਕੀਤੀ | ਸਿਹਤ ਵਿਭਾਗ ਦਾ ਮੁਕੰਮਲ ਕੰਮ ਬੰਦ ਕੀਤਾ, ਵੈਕਸੀਨੇਸ਼ਨ ਦਾ ਪੂਰੀ ਤਰ੍ਹਾਂ ਬਾਈਕਾਟ ਕੀਤਾ, ...

ਪੂਰੀ ਖ਼ਬਰ »

4.85 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨਿਰਮਾਣ ਕੰਮ ਸ਼ੁਰੂ

ਪਠਾਨਕੋਟ, 6 ਮਈ (ਸੰਧੂ)-ਪਠਾਨਕੋਟ ਅੰਦਰ ਵਿਧਾਇਕ ਅਮਿਤ ਵਿਜ ਦੀ ਅਗਵਾਈ ਵਿਚ ਲਗਾਤਾਰ ਵਿਕਾਸ ਕੰਮ ਕੀਤੇ ਜਾ ਰਹੇ ਹਨ | ਜਿਸ ਤਹਿਤ ਸ਼ਹਿਰ ਦੇ ਵਾਰਡ ਨੰਬਰ 35 ਅਤੇ ਵਾਰਡ ਨੰਬਰ 36 ਮਾਡਲ ਟਾਊਨ ਅਤੇ ਚਾਰ ਮਰਲਾ ਕੁਆਰਟਰ ਵਿਖੇ 7 ਕਿੱਲੋਮੀਟਰ ਲੰਬੀ 4.85 ਕਰੋੜ ਰੁਪਏ ਦੀ ਲਾਗਤ ...

ਪੂਰੀ ਖ਼ਬਰ »

ਲੋਕਾਂ ਦੇ ਰੋਸ ਉਪਰੰਤ ਪੰਜਾਬ ਪ੍ਰਸ਼ਾਸਨ ਨੇ ਖੋਲ੍ਹੇ ਬਾਹਰੀ ਰਾਜਾਂ ਦੇ ਸੰਪਰਕ ਮਾਰਗ

ਧਾਰਕਲਾਂ, 6 ਮਈ (ਨਰੇਸ਼ ਪਠਾਨੀਆ)-ਪੰਜਾਬ ਸਰਕਾਰ ਵਲੋਂ ਆਪਣੀਆਂ ਹੱਦਾਂ ਨੰੂ ਸੀਲ ਕਰਨ ਦੇ ਆਦੇਸ਼ਾਂ ਤਹਿਤ ਬੀਤੇ ਕੱਲ੍ਹ ਕਟੋਰੀ ਬੰਗਲਾ, ਅੱਟਲ ਸੇਤੂ, ਬਖ਼ਤਪੁਰ ਅਤੇ ਚੰਡੋਲਾ ਸਹਿਤ ਸਾਰੇ ਐਂਟਰੀ ਵਾਲੇ ਸੁਰੱਖਿਆ ਨਾਕਿਆਂ 'ਤੇ ਰਾਜ ਸਰਕਾਰ ਵਲੋਂ ਵਿਸ਼ੇਸ਼ ਨਾਕੇ ਲਗਾ ...

ਪੂਰੀ ਖ਼ਬਰ »

ਗਰਮੀ ਤੋਂ ਰਾਹਤ ਪਾਉਣ ਲਈ ਨਹਿਰਾਂ 'ਚ ਨਹਾਉਣ ਲਈ ਇਕੱਠੇ ਹੋਏ ਲੋਕ

ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ ਮਾਧੋਪੁਰ, 6 ਮਈ (ਨਰੇਸ਼ ਮਹਿਰਾ)-ਜਿੱਥੇ ਪੂਰਾ ਦੇਸ਼ ਫੈਲੀ ਕੋਰੋਨਾ ਮਹਾਂਮਾਰੀ ਨੰੂ ਝੱਲ ਰਿਹਾ ਹੈ | ਉੱਥੇ ਹੀ ਦਿਨੋਂ-ਦਿਨ ਵਧਦੀ ਜਾ ਰਹੀ ਗਰਮੀ ਨੇ ਲੋਕਾਂ ਦਾ ਜੀਊਣਾ ਮਹਾਲ ਕਰ ਰੱਖਿਆ ਹੈ | ਗਰਮੀ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟਰੇਟ ਨੇ ਵਿਧਾਨ ਸਭਾ ਚੋਣ ਹਲਕਾ ਪਠਾਨਕੋਟ ਦੇ ਸਮੂਹ ਸੈਕਟਰ ਅਫ਼ਸਰਾਂ ਨਾਲ ਗੂਗਲ ਮੀਟ 'ਤੇ ਕੀਤੀ ਮੀਟਿੰਗ

ਪਠਾਨਕੋਟ, 6 ਮਈ (ਆਸ਼ੀਸ਼ ਸ਼ਰਮਾ)-ਅੱਜ ਉਪ ਮੰਡਲ ਮੈਜਿਸਟਰੇਟ ਗੁਰਸਿਮਰਨ ਸਿੰਘ ਢਿੱਲੋਂ ਨੇ ਵਿਧਾਨ ਸਭਾ ਚੋਣ ਹਲਕਾ 003 ਪਠਾਨਕੋਟ ਦੇ ਸਮੂਹ ਸੈਕਟਰ ਅਫ਼ਸਰਾਂ ਨਾਲ ਗੂਗਲ ਮੀਟ 'ਤੇ ਮੀਟਿੰਗ ਕੀਤੀ | ਮੀਟਿੰਗ ਵਿਚ ਚੋਣ ਕਮਿਸ਼ਨ ਵਲੋਂ ਫੋਟੋ ਵੋਟਰ ਸੂਚੀਆਂ ਦੀ ਲਗਾਤਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੇ ਲਗਾਈ ਪ੍ਰਾਈਵੇਟ ਸਕੂਲਾਂ ਨੰੂ ਸੰਨ੍ਹ

ਪਠਾਨਕੋਟ, 6 ਮਈ (ਸੰਧੂ)-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਯੋਗ ਅਗਵਾਈ ਹੇਠ ਆਰੰਭੀ 'ਈਚ ਵਨ ਬਰਿੰਗ ਵਨ' ਮੁਹਿੰਮ ਨੰੂ ਜ਼ਿਲ੍ਹਾ ਪਠਾਨਕੋਟ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ | ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਵਿਚ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਦਾ ਵੱਡਾ ਕਹਿਰ, 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ

ਪਠਾਨਕੋਟ, 6 ਮਈ (ਸੰਧੂ)-ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਵੱਡਾ ਕਹਿਰ ਅੱਜ ਦੇਖਣ ਨੰੂ ਮਿਲਿਆ | ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ...

ਪੂਰੀ ਖ਼ਬਰ »

ਮੇਅਰ ਪੰਨਾ ਲਾਲ ਭਾਟੀਆ ਨੇ ਸੰਭਾਲਿਆ ਅਹੁਦਾ

ਪਠਾਨਕੋਟ, 6 ਮਈ (ਚੌਹਾਨ)-ਨਗਰ ਨਿਗਮ ਪਠਾਨਕੋਟ ਦੇ ਨਵ-ਨਿਯੁਕਤ ਮੇਅਰ ਪੰਨਾ ਲਾਲ ਭਾਟੀਆ ਨੇ ਵਿਧਾਇਕ ਅਮਿਤ ਵਿੱਜ ਤੇ ਆਪਣੇ ਸਮਰਥਕਾਂ ਨਾਲ ਨਿਗਮ ਦਫ਼ਤਰ ਪੁੱਜ ਕੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਵਿਧਾਇਕ ਅਮਿਤ ਵਿਜ, ਕਾਂਗਰਸੀ ਆਗੂ ਆਸ਼ੀਸ਼ ਵਿਜ, ਕਾਂਗਰਸ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX