ਤਾਜਾ ਖ਼ਬਰਾਂ


ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
. . .  1 minute ago
ਅੰਮ੍ਰਿਤਸਰ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰਾਇਣ ਸਿੰਘ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  9 minutes ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  23 minutes ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  31 minutes ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  53 minutes ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  59 minutes ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  about 1 hour ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  about 1 hour ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  about 1 hour ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  about 1 hour ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  about 2 hours ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  about 2 hours ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਕੇਰਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ
. . .  about 2 hours ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ | ਆਈ.ਐਮ.ਡੀ. ਨੇ 5 ਜ਼ਿਲ੍ਹਿਆਂ ਵਿਚ ਰੈੱਡ ਅਲਰਟ, 7 ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ...
ਐਨ.ਆਰ.ਆਈ ਦੇ ਖਾਤੇ 'ਚੋਂ 3.75 ਲੱਖ ਰੁਪਏ ਕਢਵਾਉਣ ਵਾਲਾ ਬੈਂਕ ਕਰਮਚਾਰੀ ਕਾਬੂ
. . .  about 2 hours ago
ਅੰਮ੍ਰਿਤਸਰ,16 ਅਕਤੂਬਰ (ਗਗਨਦੀਪ ਸ਼ਰਮਾ) - ਐਨ. ਆਰ. ਆਈ ਦੇ ਖਾਤੇ 'ਚੋਂ ਪੌਣੇ ਚਾਰ ਲੱਖ ਰੁਪਏ ਕਢਵਾਉਣ ਦੇ ਦੋਸ਼ ਹੇਠ ਨਿੱਜੀ ਬੈਂਕ ਦੇ ਕਰਮਚਾਰੀ ਨੂੰ ਕਾਬੂ ਕੀਤਾ ਗਿਆ ਹੈ। ਇਹ ਖ਼ੁਲਾਸਾ ਅੱਜ ਇੱਥੇ ਐਨ. ਆਰ. ਆਈ ਪੁਲਿਸ ਥਾਣੇ ਦੇ...
ਸਬ ਡਵੀਜ਼ਨ ਤਪਾ ਵਿਖੇ ਜਤਿੰਦਰਪਾਲ ਸਿੰਘ ਨੇ ਬਤੌਰ ਡੀ.ਐੱਸ.ਪੀ ਅਹੁਦਾ ਸੰਭਾਲਿਆ
. . .  about 3 hours ago
ਤਪਾ ਮੰਡੀ,16 ਅਕਤੂਬਰ (ਪ੍ਰਵੀਨ ਗਰਗ) - ਸਬ ਡਵੀਜ਼ਨ ਤਪਾ ਵਿਖੇ ਜਤਿੰਦਰਪਾਲ ਸਿੰਘ ਨੇ ਬਤੌਰ ਡੀ.ਐੱਸ.ਪੀ ਅਹੁਦਾ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ...
ਸਰਜਨ ਕੈਪਟਨ ਮਾਰਕ ਪਰਟਿਨ ਭਾਰਤੀ ਹਥਿਆਰਬੰਦ ਬਲਾਂ ਵਿਚ ਸ਼ਾਮਿਲ ਹੋਣ ਵਾਲੇ ਪਹਿਲੇ ਡਾਕਟਰ - ਭਾਰਤ ਸਰਕਾਰ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਸਰਜਨ ਕੈਪਟਨ ਮਾਰਕ ਪਰਟਿਨ ਨੇ 11 ਅਕਤੂਬਰ ਨੂੰ ਲੋਨਾਵਲਾ ਦੇ ਭਾਰਤੀ ਸਮੁੰਦਰੀ ਹਸਪਤਾਲ ਦੇ ਜਹਾਜ਼ ਕਸਤੂਰੀ ਦੀ ਕਮਾਨ ਸੰਭਾਲੀ। ਉਹ ਅਰੁਣਾਚਲ ਪ੍ਰਦੇਸ਼ ਤੋਂ ਭਾਰਤੀ ਹਥਿਆਰਬੰਦ ਬਲਾਂ ਵਿਚ...
ਰਾਹੁਲ ਗਾਂਧੀ ਨੂੰ ਕਰਨੀ ਚਾਹੀਦੀ ਹੈ ਕਾਂਗਰਸ ਦੀ ਅਗਵਾਈ - ਅਸ਼ੋਕ ਗਹਿਲੋਤ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਰੀ ਸਾਹਮਣੇ ਆਈ ਹੈ ਕਿ ਅਸ਼ੋਕ ਗਹਿਲੋਤ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਇਹ ਪ੍ਰਸਤਾਵ ਦਿੱਤਾ ਹੈ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਦੀ ਅਗਵਾਈ ਕਰਨੀ ਚਾਹੀਦੀ ਹੈ...
ਨਾਬਾਲਗ ਲੜਕੀ ਨਾਲ ਚਚੇਰੇ ਭਰਾ ਵਲੋਂ ਜਬਰ ਜਨਾਹ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਦਿੱਲੀ ਦੇ ਕੋਟਲਾ ਮੁਬਾਰਕ ਪੁਰ ਵਿਚ ਨਾਬਾਲਗ ਲੜਕੀ ਨਾਲ ਉਸ ਦੇ ਚਚੇਰੇ ਭਰਾ ਨੇ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ | ਪੁਲਿਸ ਨੇ ਧਾਰਾ 376, 506 ਭਾਰਤੀ ਦੰਡ ਸੰਹਿਤਾ ਅਤੇ 4 ਪੋਕਸੋ ਐਕਟ ਦੇ ਤਹਿਤ ਮਾਮਲਾ ...
ਜੇ.ਕੇ .ਪੀਪਲਜ਼ ਕਾਨਫਰੰਸ ਵਿਚ ਸ਼ਾਮਿਲ ਹੋਏ ਹਿਲਾਲ ਅਹਿਮਦ ਰਾਥੇਰ
. . .  about 4 hours ago
ਸ੍ਰੀਨਗਰ,16 ਅਕਤੂਬਰ - ਸੀਨੀਅਰ ਨੈਸ਼ਨਲ ਕਾਨਫਰੰਸ ਦੇ ਨੇਤਾ ਅਬਦੁਲ ਰਹੀਮ ਰਾਥੇਰ ਦੇ ਪੁੱਤਰ ਹਿਲਾਲ ਅਹਿਮਦ ਰਾਥੇਰ, ਸਾਜਾਦ ਲੋਨ ਦੀ ਅਗਵਾਈ ਵਾਲੀ ਜੇ.ਕੇ .ਪੀਪਲਜ਼ ਕਾਨਫਰੰਸ...
ਕਸ਼ਮੀਰ ਸਿੰਘ ਸਰਪੰਚ ਬਣੇ ਮਾਰਕੀਟ ਕਮੇਟੀ ਮਹਿਤਾ ਦੇ ਵਾਈਸ ਚੇਅਰਮੈਨ, ਹੋਈ ਤਾਜਪੋਸ਼ੀ
. . .  about 4 hours ago
ਚੌਂਕ ਮਹਿਤਾ,16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਅੱਜ ਮਹਿਤਾ ਮੰਡੀ ਵਿਖੇ ਕਸ਼ਮੀਰ ਸਿੰਘ ਸਰਪੰਚ ਨੂੰ ਵਾਇਸ ਚੇਅਰਮੈਨ ਦਾ ਅਹੁਦੇ ਦੇਣ ਮੌਕੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਤਾਜਪੋਸ਼ੀ ਕੀਤੀ ਗਈ | ਇਸ ਮੌਕੇ ਹਲਕੇ ਦੇ ਸਰਪੰਚ-ਪੰਚ ਕਾਂਗਰਸੀ ਵਰਕਰ ਵੱਡੀ...
ਕਾਂਗਰਸ ਪ੍ਰਧਾਨ ਲਈ ਚੋਣਾਂ ਸਤੰਬਰ 2022 ਵਿਚ ਹੋਣਗੀਆਂ - ਸੂਤਰ
. . .  about 4 hours ago
ਨਵੀਂ ਦਿੱਲੀ, 16 ਅਕਤੂਬਰ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕਾਂਗਰਸ ਪ੍ਰਧਾਨ ਲਈ ਚੋਣਾਂ ਸਤੰਬਰ 2022 ਵਿਚ...
ਤਿੰਨ ਸਾਲ ਦੀ ਬੱਚੀ ਦੀ ਪਖਾਨਿਆਂ ਦੇ ਖੂਹ ਵਿਚ ਡਿੱਗਣ ਨਾਲ ਮੌਤ
. . .  about 4 hours ago
ਸਮਾਣਾ, (ਪਟਿਆਲਾ) 16 ਅਕਤੂਬਰ (ਸਾਹਿਬ ਸਿੰਘ) - ਸਮਾਣਾ ਦੇ ਪਿੰਡ ਬਦਨਪੁਰ ਨੇੜੇ ਸਥਿਤ ਇਕ ਪਲਾਈਵੁੱਡ ਫ਼ੈਕਟਰੀ ਤੋਂ ਦੋ ਦਿਨ ਪਹਿਲਾਂ ਪੱਛਮੀ ਬੰਗਾਲ ਦੇ ਮਜ਼ਦੂਰ ਦਿਲਾਵਰ ਹੂਸੈਨ ਦੀ ਦੋ ਦਿਨ ਪਹਿਲਾਂ ਲਾਪਤਾ ਹੋਈ ਤਿੰਨ ਸਾਲ ਦੀ ਲੜਕੀ ਰਿਹਾਨਾ ਪਰਵੀਨ ਦੀ ਲਾਸ਼ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਤਰਨਤਾਰਨ

ਵਿਧਾਇਕ ਡਾ. ਅਗਨੀਹੋਤਰੀ ਦੇ ਯਤਨਾਂ ਸਦਕਾ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੇ ਸਾਰੇ ਕਾਰੋਬਾਰ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)¸ਕੋਰੋਨਾ ਵਾਇਰਸ ਕਾਰਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਚ ਲਗਾਈਆਂ ਗਈਆਂ ਪਾਬੰਦੀਆਂ ਦੇ ਕਾਰਨ ਅੱਧੇ ਕਾਰੋਬਾਰ ਖੁੱਲ੍ਹੇ ਹੋਏ ਸਨ, ਜਦਕਿ ਬਹੁਤ ਸਾਰੇ ਕਾਰੋਬਾਰ ਬੰਦ ਪਏ ਹੋਏ ਸਨ ਜਿਸ ਦਾ ਦੁਕਾਨਦਾਰਾਂ ਵਲੋਂ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾ ਰਿਹਾ ਸੀ | ਇਸ ਸਬੰਧ ਵਿਚ ਤਰਨ ਤਾਰਨ ਦੇ ਸਮੂਹ ਦੁਕਾਨਦਾਰਾਂ ਨੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨਾਲ ਮੁਲਾਕਾਤ ਕਰ ਕੇ ਸਾਰੇ ਦੁਕਾਨਦਾਰਾਂ ਨੂੰ ਇਕਸਾਰ ਦੁਕਾਨਾਂ ਖੋਲ੍ਹਣ ਦੀ ਇਜ਼ਾਜਤ ਦੇਣ ਦੀ ਮੰਗ ਕੀਤੀ ਸੀ, ਜਿਸ 'ਤੇ ਵਿਧਾਇਕ ਡਾ. ਅਗਨੀਹੋਤਰੀ ਵਲੋਂ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੋਲ ਵੀ ਚੁੱਕਿਆ ਸੀ | ਦੇਰ ਸ਼ਾਮ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ, ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਡਾ. ਸੰਦੀਪ ਅਗਨੀਹੋਤਰੀ, ਤਰਨ ਤਾਰਨ ਦੇ ਐਸ.ਡੀ.ਐਮ. ਰਜਨੀਸ਼ ਅਰੋੜਾ, ਪੱਟੀ ਦੇ ਐਸ.ਡੀ.ਐਮ. ਰਜੇਸ਼ ਸ਼ਰਮਾ, ਖਡੂਰ ਸਾਹਿਬ ਦੇ ਐਸ.ਡੀ.ਐੱਮ. ਰੋਹਿਤ ਮਹਿਤਾ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਦੁਕਾਨਦਾਰਾਂ ਯੂਨੀਅਨਾਂ, ਪ੍ਰਧਾਨਾਂ ਅਤੇ ਅਹੁਦੇਦਾਰਾਂ ਦੀ ਇਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਆਪਣੇ ਦੁਖੜੇ ਸੁਣਾਉਂਦਿਆਂ ਕਿਹਾ ਕਿ ਕੋੋਰੋਨਾ ਵਾਇਰਸ ਕਾਰਨ ਪਹਿਲਾਂ ਹੀ ਕਾਰੋਬਾਰ ਠੱਪ ਪਏ ਹਨ ਅਤੇ ਸਾਰੀਆਂ ਦੁਕਾਨਾਂ ਦੇ ਬੰਦ ਹੋਣ ਕਾਰਨ ਪਰਿਵਾਰ ਪਾਲਣੇ ਬਹੁਤ ਔਖੇ ਹੋ ਜਾਣਗੇ | ਇਸ ਸਬੰਧੀ ਡਾ. ਸੰਦੀਪ ਅਗਨੀਹੋਤਰੀ ਵਲੋਂ ਵੀ ਦੁਕਾਨਦਾਰਾਂ ਦੇ ਪੱਖ ਵਿਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਾਲ ਗੱਲਬਾਤ ਕੀਤੀ | ਵਿਧਾਇਕ ਡਾ. ਅਗਨੀਹੋਤਰੀ ਵਲੋਂ ਵੀ ਇਸ ਸਬੰਧ ਵਿਚ ਉਕਤ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਦੁਕਾਨਦਾਰਾਂ ਨੂੰ ਰਾਹਤ ਦੇਣ ਦੀ ਗੱਲ ਕਹੀ ਗਈ ਤਾਂ ਜੋ ਉਹ ਆਪਣੇ ਕਾਰੋਬਾਰ ਰਾਹੀਂ ਆਪਣੇ ਪਰਿਵਾਰਾਂ ਨੂੰ ਪਾਲ ਸਕਣ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਨੇ ਫ਼ੈਸਲਾ ਕੀਤਾ ਕਿ ਤਰਨ ਤਾਰਨ ਜ਼ਿਲ੍ਹੇ ਵਿਚ ਹਰ ਤਰ੍ਹਾਂ ਦੇ ਕਾਰੋਬਾਰ ਸਵੇਰੇ ਨੌ ਵਜੇ ਤੋਂ ਲੈ ਕੇ ਦੁਪਹਿਰ ਇਕ ਵਜੇ ਤੱਕ ਖੁੱਲ੍ਹਣਗੇ, ਜਦਕਿ ਦਵਾਈਆਂ ਦੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਅੱਠ ਵਜੇ ਤੱਕ ਅਤੇ ਦੁੱਧ ਵਾਲੀਆਂ ਦੁਕਾਨਾਂ ਸਵੇਰੇ 6 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਗੀਆਂ | ਉਨ੍ਹਾਂ ਕਿਹਾ ਕਿ ਜੇਕਰ ਦੁਪਹਿਰ 1 ਵਜੇ ਤੋਂ ਬਾਅਦ ਕਿਸੇ ਵੀ ਦੁਕਾਨਦਾਰ ਨੇ ਆਪਣਾ ਕਾਰੋਬਾਰ ਖੋਲਿ੍ਹਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਰੇਹੜੀ ਵਾਲਿਆਂ ਲਈ ਪਾਸ ਸਿਸਟਮ ਲਾਗੂ ਹੋਵੇਗਾ, ਪ੍ਰੰਤੂ ਹਰ ਰੇਹੜੀ ਵਾਲੇ ਨੂੰ ਕੋਵਿਡ ਟੈਸਟ ਅਤੇ ਵੈਕਸੀਨ ਲਗਾਉਣੀ ਜ਼ਰੂਰੀ ਹੋਵੇਗੀ | ਹਫ਼ਤਾਵਰੀ ਲਾਕਡਾਊਨ ਅਤੇ ਰਾਤ ਦਾ ਕਰਫਿਊ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ | ਜ਼ਿਲ੍ਹੇ ਦੇ ਹਰ ਸ਼ਹਿਰ ਵਿਚ ਇਕ ਤੋਂ ਦੋ ਦੁਕਾਨਾਂ ਪੂਰੀ ਰਾਤ ਖੋਲ੍ਹਣ ਦੀ ਇਜ਼ਾਜਤ ਦਿੱਤੀ ਜਾਵੇਗੀ, ਤਾਂ ਜੋ ਐਮਰਜੈਂਸੀ ਸਮੇਂ ਦਵਾਈ ਮਿਲ ਸਕੇ | ਹਸਪਤਾਲ ਦੇ ਨਰਸਿੰਗ ਹੋਮ ਆਮ ਦੀ ਤਰ੍ਹਾਂ ਖੁੱਲ੍ਹੇ ਰਹਿਣਗੇ | ਡਾਕਟਰਾਂ ਅਤੇ ਮਰੀਜ਼ਾਂ ਨੂੰ ਆਉਣ ਜਾਣ 'ਤੇ ਕੋਈ ਰੋਕ ਨਹੀਂ ਹੋਵੇਗੀ |
ਦੁਕਾਨਦਾਰ ਯੂਨੀਅਨਾਂ ਵਲੋਂ ਵਿਧਾਇਕ ਡਾ. ਅਗਨੀਹੋਤਰੀ, ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦਾ ਧੰਨਵਾਦ
ਮੀਟਿੰਗ ਤੋਂ ਬਾਅਦ ਅੱਡਾ ਬਾਜ਼ਾਰ ਯੂਨੀਅਨ ਦੇ ਪ੍ਰਧਾਨ ਗੁਰਿੰਦਰ ਸਿੰਘ ਲਾਡੀ, ਕੱਪੜਾ ਯੂਨੀਅਨ ਦੇ ਪ੍ਰਧਾਨ ਰਜਿੰਦਰ ਗੁਲਾਟੀ, ਮੁਨਿਆਰੀ ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ, ਕੱਪੜਾ ਯੂਨੀਅਨ ਦੇ ਸਰਪ੍ਰਸਤ ਕਮਲ ਵਾਂਸਲ, ਹਲਵਾਈ ਯੂਨੀਅਨ ਦੇ ਪ੍ਰਧਾਨ ਸਵਿੰਦਰ ਸਿੰਘ ਅਰੋੜਾ, ਕਰਿਆਨਾ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ, ਪੈਲੇਸ ਯੂਨੀਅਨ ਵਲੋਂ ਸ਼ੰਮੀ ਸਤਿਕਾਰ ਪੈਲੇਸ ਅਤੇ ਗਗਨਦੀਪ ਸਿੰਘ ਜਨਤਾ ਪੈਲੇਸ, ਮੈਡੀਕਲ ਸਟੋਰ ਯੂਨੀਅਨ ਵਲੋਂ ਨਰਿੰਦਰ ਕੁਮਾਰ ਪੁਰੀ, ਸੰਜੇ ਗੁਪਤਾ ਆਦਿ ਨੇ ਸਾਰੇ ਦੁਕਾਨਦਾਰਾਂ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਰਾਹਤ ਦੇਣ 'ਤੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਯਤਨਾਂ ਦਾ ਸਵਾਗਤ ਕੀਤਾ ਹੈ | ਉਨ੍ਹਾਂ ਨੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਦਾ ਵੀ ਧੰਨਵਾਦ ਕੀਤਾ ਹੈ, ਜਿੰਨਾਂ ਨੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਨੂੰ ਸਾਹਮਣੇ ਰੱਖ ਕੇ ਇਹ ਫ਼ੈਸਲਾ ਲਿਆ ਹੈ | ਉਕਤ ਦੁਕਾਨਦਾਰ ਯੂਨੀਅਨਾਂ ਨੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ 9 ਵਜੇ ਤੋਂ ਲੈ ਕੇ 1 ਵਜੇ ਤੱਕ ਹੀ ਆਪਣੀਆਂ ਦੁਕਾਨਾਂ ਖੋਲ੍ਹਣ | ਇਸ ਤੋਂ ਬਾਅਦ ਦੁਕਾਨ ਖੋਲ੍ਹਣ ਵਾਲਾ ਖ਼ੁਦ ਜਿੰਮੇਵਾਰ ਹੋਵੇਗਾ |

ਜ਼ਿਲ੍ਹਾ ਤਰਨ ਤਾਰਨ 'ਚ ਦੋ ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ, 22 ਹੋਰ ਨਵੇਂ ਮਾਮਲੇ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 22 ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਆਏ | ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 1,02,491 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ...

ਪੂਰੀ ਖ਼ਬਰ »

ਆਧਾਰ ਕਾਰਡ 'ਤੇ ਸਿਮ ਲੈ ਕੇ ਗ਼ਲਤ ਵਰਤੋਂ ਕਰਨ ਦਾ ਕੇਸ ਦਰਜ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)¸ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੇ ਕਿਸੇ ਦੇ ਅਧਾਰ ਕਾਰਡ 'ਤੇ ਸਿਮ ਲੈ ਕੇ ਉਸ ਦੀ ਗ਼ਲਤ ਵਰਤੋਂ ਕੀਤੀ ਹੈ | ਥਾਣਾ ਚੋਹਲਾ ...

ਪੂਰੀ ਖ਼ਬਰ »

ਹਿਰਾਸਤ ਵਿਚ ਰੱਖਣ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨਤਾਰਨ, 6 ਮਈ (ਹਰਿੰਦਰ ਸਿੰਘ)¸ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕੁਝ ਲੋਕਾਂ ਵਲੋਂ ਹਿਰਾਸਤ ਵਿਚ ਰੱਖਣ 'ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਅਕਸ਼ੈ ...

ਪੂਰੀ ਖ਼ਬਰ »

ਬਾਰਡਰ ਕਿਸਾਨ ਯੂਨੀਅਨ ਨੇ ਬੀ. ਐੱਸ. ਐੱਫ. ਦੇ ਡੀ. ਜੀ. ਨੂੰ ਪੱਤਰ ਲਿਖ ਕੇ ਮੁਸ਼ਕਿਲਾਂ ਦੱਸੀਆਂ

ਖੇਮਕਰਨ, 6 ਮਈ (ਰਾਕੇਸ਼ ਬਿੱਲਾ)¸ਬਾਰਡਰ ਕਿਸਾਨ ਯੂਨੀਅਨ ਪੰਜਾਬ ਨੇ ਬੀ.ਐੱਸ.ਐੱਫ. ਦੇ ਡ੍ਰਾਇਰੈਕਟਰ ਜਨਰਲ ਨੂੰ ਪੱਤਰ ਲਿਖ ਕੇ ਸਰਹੱਦ 'ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਦੀ ਮੰਗ ਕੀਤੀ ਹੈ | ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭੂਰਾ ਵਲੋਂ ...

ਪੂਰੀ ਖ਼ਬਰ »

ਨਾਰਕੋਟਿਕਸ ਸੈੱਲ ਤਰਨ ਤਾਰਨ ਵਲੋਂ ਅੱਧਾ ਕਿੱਲੋ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)¸ਐੱਸ.ਐੱਸ.ਪੀ. ਧਰੁਮਨ ਐਚ ਨਿੰਬਾਲੇ ਵਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਨਾਰਕੋਟਿਕ ਸੈੱਲ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕੋਲੋਂ ਅੱਧਾ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ | ਫੜੀ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਰਿਸ਼ਵਤ ਲੈਂਦਿਆਂ ਖੇਮਕਰਨ ਹਸਪਤਾਲ ਦੇ ਦੋ ਫਾਰਮਾਸਿਸਟ ਰੰਗੇ ਹੱਥੀਂ ਕਾਬੂ

ਖੇਮਕਰਨ, 6 ਮਈ (ਰਾਕੇਸ਼ ਬਿੱਲਾ)¸ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਵਲੋਂ ਸਮੂਹਿਕ ਸਿਹਤ ਕੇਂਦਰ ਖੇਮਕਰਨ ਵਿਖੇ ਤਇਨਾਤ ਦੋ ਫਾਰਮਾਸਿਸਟਾਂ ਨੂੰ ਛਾਪਾਂ ਮਾਰ ਕੇ ਰੰਗੇ ਹੱਥੀਂ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ | ਇਸ ਤੋਂ ਇਲਾਵਾ ਇੱਥੇ ਤਾਇਨਾਤ ਇਕ ਮੈਡੀਕਲ ...

ਪੂਰੀ ਖ਼ਬਰ »

ਘਰ 'ਚੋਂ 120 ਕਿੱਲੋ ਲਾਹਣ ਬਰਾਮਦ

ਹਰੀਕੇ ਪੱਤਣ, 6 ਮਈ (ਸੰਜੀਵ ਕੁੰਦਰਾ)¸ਸਥਾਨਕ ਕਸਬੇ ਦੀ ਪੁਲਿਸ ਨੇ ਪਿੰਡ ਪਿ੍ੰਗੜੀ ਵਿਖੇ ਇਕ ਘਰ ਵਿਚੋਂ 120 ਕਿੱਲੋ ਲਾਹਣ ਬਰਾਮਦ ਕੀਤੀ ਹੈ | ਇਸ ਸਬੰਧੀ ਥਾਣਾ ਹਰੀਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਕੁਲਵਿੰਦਰ ਸਿੰਘ ਨੂੰ ਕਿਸੇ ਮੁਖਬਰ ਖਾਸ ਨੇ ਇਤਲਾਹ ਦਿੱਤੀ ...

ਪੂਰੀ ਖ਼ਬਰ »

ਉੱਘੇ ਸਮਾਜਸੇਵੀ ਨੇ ਚੌਕਾਂ 'ਚ ਰਿਫਲੈਕਟਰ ਗਲਾਸ ਲਗਾਏ

ਜੈਂਤੀਪੁਰ/ਮਜੀਠਾ, 6 ਮਈ (ਭੁਪਿੰਦਰ ਸਿੰਘ ਗਿੱਲ/ਮਨਜਿੰਦਰ ਸਿੰਘ ਸੋਖੀ)-ਭਾਰਤ ਵਿਚ ਹਰ ਸਾਲ ਹਜ਼ਾਰਾਂ ਮੌਤਾਂ ਸੜਕ ਹਾਦਸਿਆਂ ਵਿਚ ਹੁੰਦੀਆਂ ਹਨ, ਜਿਸ ਕਾਰਨ ਕਈ ਘਰਾਂ ਦੇ ਚਿਰਾਗ ਬੁੱਝ ਜਾਂਦੇ ਹਨ ਪਰ ਅਗਰ ਲੋਕ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨ ਤੇ ਸੜ੍ਹਕ ...

ਪੂਰੀ ਖ਼ਬਰ »

ਨਿਸ਼ਾਨਜੀਤ ਸਿੰਘ ਸੰਧੂ ਪਾਵਰਕਾਮ ਐੱਸ.ਡੀ.ਓ. ਨਿਯੁਕਤ

ਅਮਰਕੋਟ, 6 ਮਈ (ਗੁਰਚਰਨ ਸਿੰਘ ਭੱਟੀ)¸­ਪਾਵਰਕਾਮ ਸਬ-ਡਵੀਜ਼ਨ ਅਮਰਕੋਟ ਦੇ ਨਵ-ਨਿਯੁਕਤ ਉਪ ਮੰਡਲ ਅਫਸਰ ਇੰਜੀਨੀਅਰ ਨਿਸ਼ਾਨਜੀਤ ਸਿੰਘ ਸੰਧੂ ਨੇ ਸਬ-ਡਵੀਜ਼ਨ ਅਮਰਕੋਟ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ 'ਤੇ ਉੱਪ ਮੰਡਲ ਅਫਸਰ ਇੰਜੀਨੀਅਰ ਨਿਸ਼ਾਨਜੀਤ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਬੰਗਾਲ ਵਿਚ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ-ਜੋਸ਼ੀ

ਤਰਨ ਤਾਰਨ, 6 ਮਈ (ਵਿਕਾਸ ਮਰਵਾਹਾ)¸ਸ਼ਿਵ ਸੈਨਾ ਕੇਸਰੀ ਪੰਜਾਬ ਦੇ ਵਾਈਸ ਪ੍ਰਧਾਨ (ਯੂਥ ਵਿੰਗ) ਅਭਿਸ਼ੇਕ ਜੋਸ਼ੀ ਨੇ ਕਿਹਾ ਕਿ ਬੰਗਾਲ ਵਿਚ ਹਿੰਦੂਆਂ ਨਾਲ ਵਾਪਰ ਰਹੀਆਂ ਹਿੰਸਕ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ | ਸ਼ਿਵ ...

ਪੂਰੀ ਖ਼ਬਰ »

ਨਿਸ਼ਾਨਜੀਤ ਸਿੰਘ ਸੰਧੂ ਪਾਵਰਕਾਮ ਐੱਸ.ਡੀ.ਓ. ਨਿਯੁਕਤ

ਅਮਰਕੋਟ, 6 ਮਈ (ਗੁਰਚਰਨ ਸਿੰਘ ਭੱਟੀ)¸­ਪਾਵਰਕਾਮ ਸਬ-ਡਵੀਜ਼ਨ ਅਮਰਕੋਟ ਦੇ ਨਵ-ਨਿਯੁਕਤ ਉਪ ਮੰਡਲ ਅਫਸਰ ਇੰਜੀਨੀਅਰ ਨਿਸ਼ਾਨਜੀਤ ਸਿੰਘ ਸੰਧੂ ਨੇ ਸਬ-ਡਵੀਜ਼ਨ ਅਮਰਕੋਟ ਦਾ ਚਾਰਜ ਸੰਭਾਲ ਲਿਆ ਹੈ | ਇਸ ਮੌਕੇ 'ਤੇ ਉੱਪ ਮੰਡਲ ਅਫਸਰ ਇੰਜੀਨੀਅਰ ਨਿਸ਼ਾਨਜੀਤ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਪਰਵਿੰਦਰ ਸਿੰਘ ਨਾਗੋਕੇ ਨੇ ਐੱਸ. ਐੱਚ. ਓ. ਵਜੋਂ ਚਾਰਜ ਸੰਭਾਲਿਆ

ਹਰੀਕੇ ਪੱਤਣ, 6 ਮਈ (ਸੰਜੀਵ ਕੁੰਦਰਾ)¸ਥਾਣਾ ਹਰੀਕੇ ਪੱਤਣ ਦੇ ਨਵੇਂ ਆਏ ਐੱਸ.ਐੱਚ.ਓ. ਪਰਵਿੰਦਰ ਸਿੰਘ ਨਾਗੋਕੇ ਨੇ ਅੱਜ ਚਾਰਜ ਸੰਭਾਲ ਲਿਆ | ਸਬ ਇੰਸਪੈਕਟਰ ਪਰਵਿੰਦਰ ਸਿੰਘ ਜੋ ਰਾਏਕੋਟ ਤੋਂ ਬਦਲ ਕੇ ਆਏ ਹਨ, ਨੇ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਐਡਵੋਕੇਟ ਢਿੱਲੋਂ ਨਾਲ ਇਕਬਾਲ ਸਿੰਘ ਸੰਧੂ ਦੁੱਖ ਪ੍ਰਗਟ ਕਰਨ ਪੁੱਜੇ

ਝਬਾਲ, 6 ਮਈ (ਸਰਬਜੀਤ ਸਿੰਘ)-ਝਬਾਲ ਵਾਸੀ ਐਡਵੋਕੇਟ ਇਕਬਾਲ ਸਿੰਘ ਢਿੱਲੋਂ ਦੇ ਵੱਡੇ ਭਰਾ ਅਤੇ ਸੀਨੀਅਰ ਆਗੂ, ਬਾਰ ਅੇਸੋਸੀਏਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਜੇ.ਐੱਸ. ਢਿੱਲੋਂ ਝਬਾਲ ਦੇ ਤਾਇਆ (ਸੈਕਟਰੀ ਗੁਰਦੁਆਰਾ ਮਾਤਾ ਭਾਗ ਕੌਰ ਜੀ ਝਬਾਲ) ਪਰਮਿੰਦਰ ...

ਪੂਰੀ ਖ਼ਬਰ »

ਸਾਲਾਨਾ ਖ਼ਰਚੇ ਵਸੂਲਣ ਤੇ ਫ਼ੀਸਾਂ 'ਚ ਵਾਧਾ ਕਰਨ 'ਤੇ ਸਕੂਲ ਪ੍ਰਬੰਧਕਾਂ ਖਿਲਾਫ਼ ਰੋਸ ਮੁਜ਼ਾਹਰਾ

ਸੁਰ ਸਿੰਘ, 6 ਮਈ (ਧਰਮਜੀਤ ਸਿੰਘ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ: ਸੈਕੰਡਰੀ ਪਬਲਿਕ ਸਕੂਲ (ਚੀਫ਼ ਖ਼ਾਲਸਾ ਦੀਵਾਨ) ਵਿਖੇ ਅੱਜ ਵੱਖ-ਵੱਖ ਪਿੰਡਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਸਾਲਾਨਾ ਖ਼ਰਚੇ ਵਸੂਲਣ ਅਤੇ ਫ਼ੀਸਾਂ ਵਿਚ ਕੀਤੇ ਵਾਧੇ ਨੂੰ ਲੈ ਕੇ ਸਕੂਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਦੀ ਅਗਵਾਈ ਹੇਠ ਪਾਰਟੀ ਹੋ ਰਹੀ ਹੈ ਮਜ਼ਬੂਤ -ਅਕਾਲੀ ਆਗੂ

ਮੀਆਂਵਿੰਡ, 6 ਮਈ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਪਾਰਟੀ ਪੂਰੀ ਤਰਾਂ ਮਜ਼ਬੂਤ ਹੋ ਰਹੀ ਹੈ | ਇਹ ਸ਼ਬਦ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਗੱਲਬਾਤ ਕਰਦੇ ਹੋਏ ਕਹੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਮੋਟਰ ਗੱਡੀਆਂ 'ਤੇ ਦਾਖ਼ਲਾ ਮੁਹਿੰਮ ਸਟਿੱਕਰ ਲਗਾਏ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)—ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਮੁਹਿੰਮ ਨੂੰ ਉਤਸ਼ਾਹ ਦੇਣ ਲਈ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਨਾਮ ਸਿੰਘ ਬਾਠ, ਡਿਪਟੀ ਡੀ.ਈ.ਓ. ਐਲੀਮੈਂਟਰੀ ਪਰਮਜੀਤ ...

ਪੂਰੀ ਖ਼ਬਰ »

ਕੌ ਾਸਲਰ ਪੱਪੂ ਸਰਾਫ਼, ਭਵਨ ਕੁਮਾਰ ਟਾਹ, ਗੌਰਵ ਪਾਠਕ ਵਲੋਂ ਚੌਂਕਾ ਬੀਬੀ ਰਜਨੀ ਦਾ ਨੂੰ 15 ਕੁਇੰਟਲ ਆਟਾ ਭੇਟ

ਪੱਟੀ, 6 ਮਈ (ਬੋਨੀ ਕਾਲੇਕੇ, ਖਹਿਰਾ)¸'ਚੌਂਕਾ ਬੀਬੀ ਰਜਨੀ ਦਾ' ਵਿਖੇ ਸ਼ਹਿਰ ਦੇ ਉੱਘੇ ਸਮਾਜ ਸੇਵੀ ਕੌਂਸਲਰ ਹਰਜਿੰਦਰ ਸਿੰਘ ਪੱਪੂ ਸਰਾਫ, ਭਵਨ ਕੁਮਾਰ ਟਾਹ ਅਤੇ ਗੌਰਵ ਪਾਠਕ ਨੇ ਆਪਣਾ ਜਨਮ ਦਿਨ ਮਨਾਇਆ | ਉਥੇ ਹੀ 'ਚੌਂਕਾ ਬੀਬੀ ਰਜਨੀ ਦਾ' ਨੂੰ ਲੋੜਵੰਦਾਂ ਲਈ 15 ਕੁਇੰਟਲ ...

ਪੂਰੀ ਖ਼ਬਰ »

ਸਰਕਾਰਾਂ ਵਲੋਂ ਸਮੇਂ ਸਿਰ ਪ੍ਰਬੰਧ ਨਾ ਹੋਣ ਕਾਰਨ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ-ਗੋਹਲਵੜ

ਤਰਨ ਤਾਰਨ, 6 ਮਈ (ਪਰਮਜੀਤ ਜੋਸ਼ੀ)¸ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸਮੇਂ ਦੀਆਂ ਸਰਕਾਰਾਂ ਵਲੋਂ ਸਮੇਂ ਸਿਰ ਪ੍ਰਬੰਧ ਨਾ ਹੋਣ ਕਾਰਨ ਲੋਕ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਇਨ੍ਹਾਂ ਮੌਤਾਂ ਦੀ ਮੁੱਖ ਜਿੰਮੇਵਾਰ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਅਤੇ ਪੰਜਾਬ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਘਰ ਖੁੱਲ੍ਹੇ ਆਨਲਾਈਨ ਸਕੂਲ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)¸ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਚੱਲਦਿਆਂ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਭਾਵੇਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਕੂਲ ਬੁਲਾ ਕੇ ਪੜ੍ਹਾਈ ਕਰਵਾਉਣਾ ਸੰਭਵ ਨਹੀਂ ਹੈ | ਇਸ ਲਈ ਸਿੱਖਿਆ ਵਿਭਾਗ ਵਲੋਂ ਇਸ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਸਮੂਹ ਦੁਕਾਨਦਾਰਾਂ ਨੂੰ ਕੱਲ੍ਹ ਦੁਕਾਨਾਂ ਖੋਲ੍ਹਣ ਦਾ ਸੱਦਾ

ਤਰਨ ਤਾਰਨ, 6 ਮਈ (ਪਰਮਜੀਤ ਜੋਸ਼ੀ)¸ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਐਲਾਨ ਕਰ ਕੇ ਕਿਸਾਨ ਆਗੂਆਂ ਨੇ ਕਿਹਾ ਕਿ 8 ਮਈ ਨੂੰ ਵੱਡੀ ਗਿਣਤੀ ਵਿਚ ਲੋਕ ਘਰਾਂ ਵਿਚੋਂ ਨਿਕਲ ਕੇ ਸੜਕਾਂ 'ਤੇ ਆਓ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦਾ ਬਹਾਨਾ ਬਣਾ ...

ਪੂਰੀ ਖ਼ਬਰ »

ਬਾਜ਼ਾਰ ਦੇ ਦੁਕਾਨਦਾਰਾਂ ਨੇ ਐੱਸ. ਡੀ. ਐੱਮ. ਨੂੰ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ

ਖਡੂਰ ਸਾਹਿਬ, 6 ਮਈ (ਰਸ਼ਪਾਲ ਸਿੰਘ ਕੁਲਾਰ)¸ਲਾਕਡਾਊਨ ਦੇ ਚੱਲਦਿਆਂ ਸਥਾਨਕ ਖਡੂਰ ਸਾਹਿਬ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਦੇ ਕਾਰੋਬਾਰ ਬੰਦ ਰਹਿਣ ਕਾਰਨ ਪ੍ਰਭਾਵਿਤ ਹੋਏ ਦੁਕਾਨਦਾਰਾਂ ਦਾ ਇਕ ਵਫ਼ਦ ਖਡੂਰ ਸਾਹਿਬ ਦੇ ਐੱਸ.ਡੀ.ਐੱਮ. ਰੋਹਿਤ ਗੁਪਤਾ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਹਰੀਕੇ ਪੱਤਣ ਵਿਖੇ ਪੰਜਾਬ ਪੁਲਿਸ ਦੇ ਥਾਣੇਦਾਰ ਦਾ ਕਾਰਨਾਮਾ

ਦੁਕਾਨ ਖੋਲ੍ਹ ਕੇ ਬੈਠੇ ਦੁਕਾਨਦਾਰ 'ਤੇ ਥਾਣੇਦਾਰ ਨੇ ਤਾਣਿਆ ਪਿਸਤੌਲ ਹਰੀਕੇ ਪੱਤਣ, 6 ਮਈ (ਸੰਜੀਵ ਕੁੰਦਰਾ)¸ ਕਸਬਾ ਹਰੀਕੇ ਪੱਤਣ ਵਿਖੇ ਹਾਰਡਵੇਅਰ ਦੀ ਦੁਕਾਨ ਖੋਲ੍ਹ ਕੇ ਬੈਠੇ ਇਕ ਦੁਕਾਨਦਾਰ 'ਤੇ ਪੰਜਾਬ ਪੁਲਿਸ ਦੇ ਥਾਣੇਦਾਰ ਨੇ ਪਿਸਤੌਲ ਤਾਣ ਦਿੱਤਾ | ਜਦਕਿ ਉਕਤ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ ਸਰਕਾਰ-ਔਲਖ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)¸ਕੋਰੋਨਾ ਵਾਇਰਸ ਤੋਂ ਪੀੜਤ ਵੱਡੀ ਗਿਣਤੀ ਵਿਚ ਲੋਕ ਪਿੰਡਾਂ ਅਤੇ ਸ਼ਹਿਰਾਂ ਵਿਚ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਇਹ ਸਭ ਸਰਕਾਰ ਦੀ ਨਕਾਰਾ ਪ੍ਰਬੰਧਾਂ ਦਾ ਸਬੂਤ ਹੈ | ਦੇਸ਼ ਵਿਚ ਆਕਸੀਜਨ, ਕੋਰੋਨਾ ਦਵਾਈਆਂ, ਵੈਂਟੀਲੇਟਰ ਅਤੇ ਹੋਰ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਕੋਰੋਨਾ ਵਾਇਰਸ ਕਾਰਨ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਛੇ ਵਿਅਕਤੀਆਂ ਦੇ ਖ਼ਿਲਾਫ਼ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਣਿਆਂ ਦੇ ਮਾਮਲੇ ਦਰਜ ਕੀਤੇ ਹਨ | ਇਸ ਸਬੰਧੀ ਕਈ ...

ਪੂਰੀ ਖ਼ਬਰ »

ਰਾਜ ਕੁਮਾਰ ਹੰਸ ਨੇ ਕੁੱਟਮਾਰ ਕਰ ਕੇ ਵਾਲ ਕੱਟੇ ਜਾਣ ਵਾਲੀ ਲੜਕੀ ਦਾ ਪੁੱਛਿਆ ਹਾਲ

ਫਤਿਆਬਾਦ, 6 ਮਈ (ਹਰਵਿੰਦਰ ਸਿੰਘ ਧੂੰਦਾ)¸ਪਿਛਲੇ ਦਿਨੀਂ ਕਸਬਾ ਫਤਿਆਬਾਦ ਦੀ ਦਲਿਤ ਲੜਕੀ ਨੂੰ ਬੰਦੀ ਬਣਾ ਕੇ ਕੁੱਟਮਾਰ ਕਰਨ ਤੇ ਵਾਲ ਕੱਟਣ ਦੀ ਘਟਨਾ ਦੀ ਸੂਚਨਾ ਪ੍ਰਾਪਤ ਹੋਣ 'ਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਰਾਜ ਕੁਮਾਰ ਹੰਸ ਪੀੜਤ ਲੜਕੀ ਦੇ ...

ਪੂਰੀ ਖ਼ਬਰ »

ਚੋਰਾਂ ਵਲੋਂ 2 ਲੱਖ ਦੀ ਨਕਦੀ ਤੇ 19 ਤੋਲੇ ਸੋਨਾ ਚੋਰੀ

ਚੋਹਲਾ ਸਾਹਿਬ, 6 ਮਈ (ਬਲਵਿੰਦਰ ਸਿੰਘ)¸ਬੀਤੀ ਦਰਮਿਆਨੀ ਰਾਤ ਇੱਥੋਂ ਨਜ਼ਦੀਕੀ ਪਿੰਡ ਕਾਹਲਵਾਂ ਵਿਖੇ ਕੁਝ ਅਣਪਛਾਤੇ ਚੋਰਾਂ ਵਲੋਂ ਇਕ ਘਰ ਵਿਚ ਦਾਖ਼ਲ ਹੋ ਕੇ ਕਮਰੇ ਵਿਚ ਰੱਖੇ ਸੋਨੇ ਦੇ ਕੀਮਤੀ ਗਹਿਣੇ ਅਤੇ ਨਗਦੀ ਚੋਰੀ ਕਰ ਕੇ ਲੈ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਵਲੰਟੀਅਰ ਅਧਿਆਪਕਾਂ ਵਲੋਂ 14 ਮਈ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਦਾ ਐਲਾਨ

ਤਰਨ ਤਾਰਨ, 6 ਮਈ (ਲਾਲੀ ਕੈਰੋਂ)¸ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰ ਰਹੇ ਸਮੂਹ ਐਜੂਕੇਸ਼ਨ ਪ੍ਰੋਵਾਈਡਰ, ਈ.ਜੀ.ਐਸ., ਏ.ਆਈ.ਈ., ਐਸ.ਟੀ.ਆਰ. ਅਧਿਆਪਕਾਂ ਵਲੋਂ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ | ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਮੁੱਖ ਅਧਿਆਪਕ ਬਿਕਰਮ ਸਹੋਤਾ ਦਾ ਸਕੂਲ ਚੇਅਰਮੈਨ ਨੇ ਕੀਤਾ ਸਵਾਗਤ

ਪੱਟੀ 6 ਮਈ (ਬੋਨੀ ਕਾਲੇਕੇ, ਖਹਿਰਾ)¸­ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ ਤੇ ਅਧਿਆਪਕ ਵਰਗ ਦੀਆਂ ਕੀਤੀਆਂ ਗਈਆਂ ਬਦਲੀਆਂ ਤਹਿਤ ਸਿੱਖਿਆਂ ਮੁਲਾਜ਼ਮ ਇਧਰੋਂ ਉਧਰ ਕੀਤੇ ਗਏ ਹਨ ਜਿਸ ਤਹਿਤ ਸਰਕਾਰੀ ਹਾਈ ਸਕੂਲ ਕੋਟਬੁੱਢਾ ਤੋਂ ਬਦਲ ਕੇ ਆਏ ਬਿਕਰਮ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਦੀ ਮੀਟਿੰਗ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਗਾਂਧੀ ਪਾਰਕ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਦੀ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਦਲਬੀਰ ਸਿੰਘ ਦਿਆਲਪੁਰਾ ਨੇ ਕੀਤੀ, ਜਿਸ ਵਿਚ ਦਿੱਲੀ ਕਿਸਾਨ ਸੰਯੁਕਤ ਮੋਰਚਾ ਵਲੋਂ ਆਦੇਸ਼ ਦਿੱਤਾ ਹੈ ਕਿ ਮਿਤੀ ...

ਪੂਰੀ ਖ਼ਬਰ »

ਕੱਲ੍ਹ ਤਾਲਾਬੰਦੀ ਖ਼ਿਲਾਫ਼ ਸੜਕਾਂ 'ਤੇ ਉਤਰਨਗੇ ਕਿਸਾਨ

ਪੱਟੀ, 6 ਮਈ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਦਿੱਲੀ ਮੋਰਚੇ 'ਤੇ ਡਟੀਆਂ 32 ਕਿਸਾਨ ਜਥੇਬੰਦੀਆਂ ਨੇ ਕਰੋਨਾ ਵਾਇਰਸ ਦੇ ਨਾਂਅ ਹੇਠ ਥੋਪੇ ਲਾਕਡਾਊਨ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ | ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਤੇ ਸੰਯੁਕਤ ਕਿਸਾਨ ਮੋਰਚੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 6, 80, 018 ਮੀਟ੍ਰਕ ਟਨ ਕਣਕ ਦੀ ਹੋਈ ਆਮਦ-ਡਿਪਟੀ ਕਮਿਸ਼ਨਰ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਇਸ ਸੀਜ਼ਨ ਦੌਰਾਨ ਕਣਕ ਦੀ ਰਿਕਾਰਡ ਆਮਦ ਹੋਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਇਸ ਸੀਜ਼ਨ ਦੇ ਮਿੱਥੇ ...

ਪੂਰੀ ਖ਼ਬਰ »

ਲਾਹਣ, ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਬਰਾਮਦ

ਮਜੀਠਾ, 6 ਮਈ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮੁਖੀ ਧਰੁਵ ਦੱਹੀਆ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਮਜੀਠਾ ਦੇ ਐਸ. ਐਚ. ਓ. ਇੰਸਪੈਕਟਰ ਸਰਵਨਪਾਲ ਸਿੰਘ ਦੀ ਨਿਗਰਾਨੀ ਹੇਠ ਵੱਖ-ਵੱਖ ਟੀਮਾਂ ਵਲੋਂ ਸ਼ਰਾਬ ਤੇ ਹੋਰ ਨਸ਼ਿਆਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਮੁੱਖ ਅਫਸਰ ਥਾਣਾ ਤਰਸਿੱਕਾ ਵਲੋਂ ਕਸਬਿਆਂ ਦੇ ਮੁੱਖ ਬਜ਼ਾਰਾਂ ਦਾ ਨਿਰੀਖਣ

ਤਰਸਿੱਕਾ, 6 ਮਈ (ਅਤਰ ਸਿੰਘ ਤਰਸਿੱਕਾ)-ਅੱਜ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਤਰਸਿੱਕਾ ਨੇ ਆਪਣੇ ਸਟਾਫ਼ ਮੈਂਬਰਾਂ ਨਾਲ ਬਲਾਕ ਤਰਸਿੱਕਾ ਦੇ ਮੁੱਖ ਕਸਬੇ ਤਰਸਿੱਕਾ, ਖਜ਼ਾਲਾ, ਡੇਹਰੀਵਾਲ, ਜਬੋਵਾਲ ਤੇ ਸੈਦਪੁਰ ਆਦਿ ਦਾ ਮੌਕੇ 'ਤੇ ਜਾ ਕੇ ਬਜ਼ਾਰਾਂ ...

ਪੂਰੀ ਖ਼ਬਰ »

ਬੈਂਕ 'ਚ ਪੈਸੇ ਜਮ੍ਹਾਂ ਕਰਵਾਉਣ ਆਏ ਬਜ਼ੁਰਗ ਦੀ ਜੇਬ 'ਚੋਂ 50 ਹਜ਼ਾਰ ਰੁਪਏ ਕੱਢ ਕੇ ਲੁਟੇਰਾ ਫ਼ਰਾਰ

ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ.ਪ੍ਰਸ਼ੋਤਮ)-ਸਥਾਨਕ ਪੰਜਾਬ ਨੈਸ਼ਨਲ ਬੈਂਕ 'ਚ ਪੈਸੇ ਜਮਾਂ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ 'ਚੋਂ ਇਕ ਲੁਟੇਰਾ 50000 ਰੁਪਏ ਕੱਢ ਕੇ ਫ਼ਰਾਰ ਹੋ ਗਿਆ, ਇਹ ਸਾਰੀ ਵਾਰਦਾਤ ਸੀ.ਸੀ.ਟੀ.ਵੀ ਕੈਮਰਿਆਂ 'ਚ ਕੈਦ ਹੋ ਗਈ ਹੈ | 'ਅਜੀਤ' ਨਾਲ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਤਹਿਸੀਲ ਪੱਧਰੀ ਮੀਟਿੰਗ

ਅਜਨਾਲਾ, 6 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਕਾਲਿਆਂ ਵਾਲਾ ਸ਼ਹੀਦੀ ਖੂਹ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਤਹਿਸੀਲ ਇਕਾਈ ਦੀ ਸੀਨੀਅਰ ਮੀਤ ਪ੍ਰਧਾਨ ਲਹੌਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਉਪਰੰਤ ਗੱਲਬਾਤ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਗ਼ੈਰ ਜ਼ਰੂਰੀ ਦੁਕਾਨਾਂ ਬੰਦ ਕਰਨ 'ਤੇ ਸਰਕਾਰ ਖ਼ਿਲਾਫ਼ ਕੀਤਾ ਰੋਸ ਦਾ ਪ੍ਰਗਟਾਵਾ

ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ)-ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਵਰੁੁਨ ਕੁਮਾਰ ਦੀ ਅਗਵਾਈ ਹੇਠ ਵਲੰਟੀਅਰਾਂ ਦੀ ਰੋਹ ਭਰੀ ਮੀਟਿੰਗ ਦਵਿੰਦਰ ਸਿੰਘ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਰੁੁੁਨ ...

ਪੂਰੀ ਖ਼ਬਰ »

ਤਾਲਾਬੰਦੀ ਦਾ ਵਿਰੋਧ ਕਰਨ ਦੇ ਸੱਦੇ ਦੀ ਤਿਆਰੀ ਲਈ ਸੰਯੁਕਤ ਮੋਰਚੇ ਦੀ ਮੀਟਿੰਗ ਅੱਜ

ਰਈਆ, 6 ਮਈ (ਸ਼ਰਨਬੀਰ ਸਿੰਘ ਕੰਗ)-ਸੰਯੁਕਤ ਕਿਸਾਨ ਮੋਰਚੇ ਵਲੋਂ ਕੋਰੋਨਾ ਦੇ ਬਹਾਨੇ ਕੀਤੀ ਗਈ ਤਾਲਾਬੰਦੀ ਦਾ ਵਿਰੋਧ ਕਰਨ ਲਈ 8 ਮਈ ਨੂੰ ਸਾਰੇ ਬਾਜ਼ਾਰ ਖੋਲ੍ਹਣ ਦੇ ਦਿੱਤੇ ਗਏ ਸੱਦੇ ਦੀ ਤਿਆਰੀ ਲਈ ਮੋਰਚੇ ਦੀ ਸਥਾਨਕ ਇਕਾਈ ਦੀ ਮੀਟਿੰਗ ਰਈਆ ਵਿਖੇ 7 ਮਈ ਦਿਨ ...

ਪੂਰੀ ਖ਼ਬਰ »

ਐਸ. ਐਚ. ਓ. ਨੇ ਰੇਹੜੀਆਂ ਲਗਾਉਣ ਵਾਲਿਆਂ ਦੇ ਕਰਵਾਏ ਕੋੋਰੋਨਾ ਟੈਸਟ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜਿਥੇ ਪੁਲਿਸ ਪ੍ਰਸ਼ਾਸਨ ਵਲੋਂ ਵੱਖ-ਵੱਖ ਤਰ੍ਹਾਂ ਦੀਆ ਪਾਬੰਦੀਆਂ ਲਗਾ ਕੇ ਕੰਮ ਕੀਤਾ ਜਾ ਰਿਹਾ ਹੈ, ਉਥੇ ਰੋਜ਼ਾਨਾ ਹੀ ਸੜਕਾਂ 'ਤੇ ਅਤੇ ਸ਼ਹਿਰ ਦੀਆਂ ਗਲੀਆਂ ਮੁਹੱਲਿਆਂ ...

ਪੂਰੀ ਖ਼ਬਰ »

ਲਾਕਡਾਊਨ ਦੇ ਵਿਰੋਧ 'ਚ ਮੋਦੀ ਤੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਤਰਨ ਤਾਰਨ, 6 ਮਈ (ਹਰਿੰਦਰ ਸਿੰਘ)¸ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ੋਨ ਬਾਬਾ ਬੀਰ ਸਿੰਘ ਦੇ ਪਿੰਡਾਂ ਦੀ ਮੀਟਿੰਗ ਗੁਰਦੁਆਰਾ ਗੁਰੂਸਰ ਸਾਹਿਬ ਪੱਟੀ ਮੋੜ ਰਸੂਲਪੁਰ ਨਹਿਰਾਂ ਵਿਖੇ ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ- ਭੁੱਲਰ

ਪੱਟੀ, 6 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਕਾਂਗਰਸ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਹਰੇਕ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ, ਕਿਉਂਕਿ ਮਹਿੰਗਾਈ ਤੋਂ ਰਾਹਤ ਦੇਣ ਦੀ ਬਜਾਇ ਲੋਕਾਂ ਦੇ ਕਾਰੋਬਾਰ ਬੰਦ ਕਰਵਾ ਕੇ ਭੁੱਖਮਰੀ ਵੱਲ ਧੱਕਿਆ ਜਾ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX