ਤਾਜਾ ਖ਼ਬਰਾਂ


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  3 minutes ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  17 minutes ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  25 minutes ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  47 minutes ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  53 minutes ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  about 1 hour ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  about 1 hour ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  about 1 hour ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  about 1 hour ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  about 2 hours ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  about 2 hours ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਕੇਰਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ
. . .  about 2 hours ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ | ਆਈ.ਐਮ.ਡੀ. ਨੇ 5 ਜ਼ਿਲ੍ਹਿਆਂ ਵਿਚ ਰੈੱਡ ਅਲਰਟ, 7 ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ...
ਐਨ.ਆਰ.ਆਈ ਦੇ ਖਾਤੇ 'ਚੋਂ 3.75 ਲੱਖ ਰੁਪਏ ਕਢਵਾਉਣ ਵਾਲਾ ਬੈਂਕ ਕਰਮਚਾਰੀ ਕਾਬੂ
. . .  about 2 hours ago
ਅੰਮ੍ਰਿਤਸਰ,16 ਅਕਤੂਬਰ (ਗਗਨਦੀਪ ਸ਼ਰਮਾ) - ਐਨ. ਆਰ. ਆਈ ਦੇ ਖਾਤੇ 'ਚੋਂ ਪੌਣੇ ਚਾਰ ਲੱਖ ਰੁਪਏ ਕਢਵਾਉਣ ਦੇ ਦੋਸ਼ ਹੇਠ ਨਿੱਜੀ ਬੈਂਕ ਦੇ ਕਰਮਚਾਰੀ ਨੂੰ ਕਾਬੂ ਕੀਤਾ ਗਿਆ ਹੈ। ਇਹ ਖ਼ੁਲਾਸਾ ਅੱਜ ਇੱਥੇ ਐਨ. ਆਰ. ਆਈ ਪੁਲਿਸ ਥਾਣੇ ਦੇ...
ਸਬ ਡਵੀਜ਼ਨ ਤਪਾ ਵਿਖੇ ਜਤਿੰਦਰਪਾਲ ਸਿੰਘ ਨੇ ਬਤੌਰ ਡੀ.ਐੱਸ.ਪੀ ਅਹੁਦਾ ਸੰਭਾਲਿਆ
. . .  about 2 hours ago
ਤਪਾ ਮੰਡੀ,16 ਅਕਤੂਬਰ (ਪ੍ਰਵੀਨ ਗਰਗ) - ਸਬ ਡਵੀਜ਼ਨ ਤਪਾ ਵਿਖੇ ਜਤਿੰਦਰਪਾਲ ਸਿੰਘ ਨੇ ਬਤੌਰ ਡੀ.ਐੱਸ.ਪੀ ਅਹੁਦਾ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ...
ਸਰਜਨ ਕੈਪਟਨ ਮਾਰਕ ਪਰਟਿਨ ਭਾਰਤੀ ਹਥਿਆਰਬੰਦ ਬਲਾਂ ਵਿਚ ਸ਼ਾਮਿਲ ਹੋਣ ਵਾਲੇ ਪਹਿਲੇ ਡਾਕਟਰ - ਭਾਰਤ ਸਰਕਾਰ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਸਰਜਨ ਕੈਪਟਨ ਮਾਰਕ ਪਰਟਿਨ ਨੇ 11 ਅਕਤੂਬਰ ਨੂੰ ਲੋਨਾਵਲਾ ਦੇ ਭਾਰਤੀ ਸਮੁੰਦਰੀ ਹਸਪਤਾਲ ਦੇ ਜਹਾਜ਼ ਕਸਤੂਰੀ ਦੀ ਕਮਾਨ ਸੰਭਾਲੀ। ਉਹ ਅਰੁਣਾਚਲ ਪ੍ਰਦੇਸ਼ ਤੋਂ ਭਾਰਤੀ ਹਥਿਆਰਬੰਦ ਬਲਾਂ ਵਿਚ...
ਰਾਹੁਲ ਗਾਂਧੀ ਨੂੰ ਕਰਨੀ ਚਾਹੀਦੀ ਹੈ ਕਾਂਗਰਸ ਦੀ ਅਗਵਾਈ - ਅਸ਼ੋਕ ਗਹਿਲੋਤ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਰੀ ਸਾਹਮਣੇ ਆਈ ਹੈ ਕਿ ਅਸ਼ੋਕ ਗਹਿਲੋਤ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਇਹ ਪ੍ਰਸਤਾਵ ਦਿੱਤਾ ਹੈ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਦੀ ਅਗਵਾਈ ਕਰਨੀ ਚਾਹੀਦੀ ਹੈ...
ਨਾਬਾਲਗ ਲੜਕੀ ਨਾਲ ਚਚੇਰੇ ਭਰਾ ਵਲੋਂ ਜਬਰ ਜਨਾਹ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਦਿੱਲੀ ਦੇ ਕੋਟਲਾ ਮੁਬਾਰਕ ਪੁਰ ਵਿਚ ਨਾਬਾਲਗ ਲੜਕੀ ਨਾਲ ਉਸ ਦੇ ਚਚੇਰੇ ਭਰਾ ਨੇ ਕਥਿਤ ਤੌਰ 'ਤੇ ਜਬਰ ਜਨਾਹ ਕੀਤਾ | ਪੁਲਿਸ ਨੇ ਧਾਰਾ 376, 506 ਭਾਰਤੀ ਦੰਡ ਸੰਹਿਤਾ ਅਤੇ 4 ਪੋਕਸੋ ਐਕਟ ਦੇ ਤਹਿਤ ਮਾਮਲਾ ...
ਜੇ.ਕੇ .ਪੀਪਲਜ਼ ਕਾਨਫਰੰਸ ਵਿਚ ਸ਼ਾਮਿਲ ਹੋਏ ਹਿਲਾਲ ਅਹਿਮਦ ਰਾਥੇਰ
. . .  about 3 hours ago
ਸ੍ਰੀਨਗਰ,16 ਅਕਤੂਬਰ - ਸੀਨੀਅਰ ਨੈਸ਼ਨਲ ਕਾਨਫਰੰਸ ਦੇ ਨੇਤਾ ਅਬਦੁਲ ਰਹੀਮ ਰਾਥੇਰ ਦੇ ਪੁੱਤਰ ਹਿਲਾਲ ਅਹਿਮਦ ਰਾਥੇਰ, ਸਾਜਾਦ ਲੋਨ ਦੀ ਅਗਵਾਈ ਵਾਲੀ ਜੇ.ਕੇ .ਪੀਪਲਜ਼ ਕਾਨਫਰੰਸ...
ਕਸ਼ਮੀਰ ਸਿੰਘ ਸਰਪੰਚ ਬਣੇ ਮਾਰਕੀਟ ਕਮੇਟੀ ਮਹਿਤਾ ਦੇ ਵਾਈਸ ਚੇਅਰਮੈਨ, ਹੋਈ ਤਾਜਪੋਸ਼ੀ
. . .  about 4 hours ago
ਚੌਂਕ ਮਹਿਤਾ,16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਅੱਜ ਮਹਿਤਾ ਮੰਡੀ ਵਿਖੇ ਕਸ਼ਮੀਰ ਸਿੰਘ ਸਰਪੰਚ ਨੂੰ ਵਾਇਸ ਚੇਅਰਮੈਨ ਦਾ ਅਹੁਦੇ ਦੇਣ ਮੌਕੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਤਾਜਪੋਸ਼ੀ ਕੀਤੀ ਗਈ | ਇਸ ਮੌਕੇ ਹਲਕੇ ਦੇ ਸਰਪੰਚ-ਪੰਚ ਕਾਂਗਰਸੀ ਵਰਕਰ ਵੱਡੀ...
ਕਾਂਗਰਸ ਪ੍ਰਧਾਨ ਲਈ ਚੋਣਾਂ ਸਤੰਬਰ 2022 ਵਿਚ ਹੋਣਗੀਆਂ - ਸੂਤਰ
. . .  about 4 hours ago
ਨਵੀਂ ਦਿੱਲੀ, 16 ਅਕਤੂਬਰ - ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕਾਂਗਰਸ ਪ੍ਰਧਾਨ ਲਈ ਚੋਣਾਂ ਸਤੰਬਰ 2022 ਵਿਚ...
ਤਿੰਨ ਸਾਲ ਦੀ ਬੱਚੀ ਦੀ ਪਖਾਨਿਆਂ ਦੇ ਖੂਹ ਵਿਚ ਡਿੱਗਣ ਨਾਲ ਮੌਤ
. . .  about 4 hours ago
ਸਮਾਣਾ, (ਪਟਿਆਲਾ) 16 ਅਕਤੂਬਰ (ਸਾਹਿਬ ਸਿੰਘ) - ਸਮਾਣਾ ਦੇ ਪਿੰਡ ਬਦਨਪੁਰ ਨੇੜੇ ਸਥਿਤ ਇਕ ਪਲਾਈਵੁੱਡ ਫ਼ੈਕਟਰੀ ਤੋਂ ਦੋ ਦਿਨ ਪਹਿਲਾਂ ਪੱਛਮੀ ਬੰਗਾਲ ਦੇ ਮਜ਼ਦੂਰ ਦਿਲਾਵਰ ਹੂਸੈਨ ਦੀ ਦੋ ਦਿਨ ਪਹਿਲਾਂ ਲਾਪਤਾ ਹੋਈ ਤਿੰਨ ਸਾਲ ਦੀ ਲੜਕੀ ਰਿਹਾਨਾ ਪਰਵੀਨ ਦੀ ਲਾਸ਼ ...
ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦਰਸਾਉਂਦੀ ਹੈ ਭਾਜਪਾ ਦੀ ਮਾਨਸਿਕਤਾ - ਸੋਨੀਆ ਗਾਂਧੀ
. . .  about 4 hours ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿਚ ਸੋਨੀਆ ਗਾਂਧੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਮੈਂ ਹੀ ਕਾਂਗਰਸ ਦੀ ਫੁੱਲ ਟਾਈਮ ਪ੍ਰਧਾਨ ਹਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਜੈਨੇਂਦਰ ਕੁਮਾਰ

ਪੰਜਾਬ / ਜਨਰਲ

ਸਿੱਖ ਭਾਈਚਾਰੇ ਵਲੋਂ ਲਗਾਏ ਜਾ ਰਹੇ 'ਆਕਸੀਜਨ ਲੰਗਰ' ਦੇ ਚਰਚੇ ਦੁਨੀਆ 'ਚ

ਅੰਮਿ੍ਤਸਰ, 6 ਮਈ (ਸੁਰਿੰਦਰ ਕੋਛੜ)-ਸਿੱਖ ਭਾਈਚਾਰੇ ਨੇ ਕੋਰੋਨਾ ਮਹਾਂਮਾਰੀ ਦੇ ਖ਼ਤਰਨਾਕ ਹਾਲਾਤ 'ਚ ਵਿਸ਼ਾਲ ਪੱਧਰ 'ਤੇ ਵੱਖ-ਵੱਖ ਸ਼ਹਿਰਾਂ ਦੀਆਂ ਸੜਕਾਂ, ਬਾਜ਼ਾਰਾਂ, ਮੁਹੱਲਿਆਂ ਅਤੇ ਜਨਤਕ ਸਥਾਨਾਂ 'ਤੇ 'ਆਕਸੀਜਨ ਲੰਗਰ' ਦੀ ਨਿਵੇਕਲੀ ਸੇਵਾ ਦੀ ਸ਼ੁਰੂਆਤ ਕਰਕੇ ਦੁਨੀਆ ਭਰ ਦੇ ਦੇਸ਼ਾਂ ਅਤੇ ਕੌਮਾਂ ਦਾ ਦਿਲ ਜਿੱਤ ਲਿਆ ਹੈ | ਸਿੱਖ ਭਾਈਚਾਰੇ ਵਲੋਂ ਮਨੁੱਖੀ ਜਾਨਾਂ ਬਚਾਉਣ ਲਈ ਸ਼ੁਰੂ ਕੀਤੀ ਪਹਿਲ ਦੀ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਬਾਰੇ 'ਚ ਬਹੁਤ ਸਾਰੇ ਗ਼ੈਰ-ਸਿੱਖ ਬੁੱਧੀਜੀਵੀਆਂ, ਪੱਤਰਕਾਰਾਂ, ਧਾਰਮਿਕ ਆਗੂਆਂ ਨੇ ਸੋਸ਼ਲ ਮੀਡੀਆ 'ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਲਿਖਿਆ ਹੈ ਕਿ ਤਾਲਾਬੰਦੀ ਦੌਰਾਨ ਜ਼ਰੂਰਤਮੰਦਾਂ ਤੱਕ ਰਾਸ਼ਨ, ਲੰਗਰ, ਮੈਡੀਕਲ ਸੇਵਾਵਾਂ ਪਹੁੰਚਾਉਣ ਦੇ ਇਲਾਵਾ ਹੁਣ ਕੋਰੋਨਾ ਮਹਾਂਮਾਰੀ ਦੀ ਦੂਸਰੀ ਖ਼ਤਰਨਾਕ ਲਹਿਰ ਦੌਰਾਨ ਸਿੱਖ ਸੰਸਥਾਵਾਂ ਅਤੇ ਨਿੱਜੀ ਪੱਧਰ 'ਤੇ ਸਿੱਖ ਭਾਈਚਾਰੇ ਵਲੋਂ ਲਗਾਏ ਜਾ 'ਆਕਸੀਜਨ ਲੰਗਰ' ਨੇ ਦੁਨੀਆ ਭਰ ਦੀਆਂ ਕੌਮਾਂ ਸਿੱਖ ਕੌਮ ਦੀ ਨਿਸ਼ਕਾਮ ਸੇਵਾ ਭਾਵਨਾ ਦੀ ਸਰਾਹੁਣਾ ਕਰ ਰਹੀਆਂ ਹਨ | ਉਨ੍ਹਾਂ ਨੇ ਸਾਫ਼ ਤੌਰ 'ਤੇ ਕਿਹਾ ਹੈ ਕਿ ਸਾਨੂੰ ਸਰਕਾਰ ਦੀ ਕਾਬਲੀਅਤ 'ਤੇ ਭਾਵੇਂ ਕੋਈ ਸ਼ੱਕ ਨਹੀਂ ਹੈ ਪਰ ਸਰਕਾਰ ਕੋਲ ਬਹੁਤ ਸਾਰੇ ਹੋਰ ਵੀ ਕੰਮ ਹਨ, ਇਸ ਲਈ ਇਕ ਸੁਝਾਅ ਹੈ ਕਿ ਉਹ ਸਿੱਖ ਭਾਈਚਾਰੇ ਨੂੰ ਆਕਸੀਜਨ ਦੀ ਵੰਡ ਦੀ ਜ਼ਿੰਮੇਵਾਰੀ ਸੌਂਪ ਦੇਵੇ | ਉਨ੍ਹਾਂ ਨੇ ਸਰਕਾਰ ਨੂੰ ਇਹ ਵੀ ਭਰੋਸਾ ਦਿੱਤਾ ਹੈ ਕਿ ਸਿੱਖ ਭਾਈਚਾਰਾ ਮਰੀਜ਼ਾਂ ਤਕ ਪਹੁੰਚਾਈ ਜਾਣ ਵਾਲੀ ਆਕਸੀਜਨ ਬਾਰੇ ਸਰਕਾਰ ਨੂੰ ਹਿਸਾਬ ਦੇਵੇਗਾ |
ਦਰਅਸਲ, ਕੋਵਿਡ ਮਾਮਲਿਆਂ 'ਚ ਹੋਏ ਵਾਧੇ ਤੋਂ ਬਾਅਦ ਭਾਰਤ ਆਕਸੀਜਨ ਸਪਲਾਈ ਅਤੇ ਡਾਕਟਰੀ ਸਹਾਇਤਾ ਦੀ ਭਾਰੀ ਘਾਟ ਦੌਰਾਨ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਅਤੇ ਸਿੱਖ ਭਾਈਚਾਰੇ ਨੇ ਨਿੱਜੀ ਪੱਧਰ 'ਤੇ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ ਹੋਈ ਹੈ ਅਤੇ 'ਆਕਸੀਜਨ ਲੰਗਰ' ਦੇ ਨਾਂਅ 'ਤੇ ਗੁਰਦੁਆਰਿਆਂ ਅਤੇ ਲੋਕਾਂ ਦੇ ਦਰਵਾਜ਼ਿਆਂ 'ਤੇ ਇਹ ਲੰਗਰ ਸੇਵਾ ਮੁਹੱਈਆ ਕਰਨ ਦੇ ਨਵੇਂ ਤਰੀਕੇ ਲੱਭੇ ਹਨ |
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਵਿਖੇ ਭੋਜਨ ਮੁਹੱਈਆ ਕਰਵਾ ਰਹੀ ਹੈ, ਉੱਥੇ ਹੀ ਉਨ੍ਹਾਂ ਨੇ ਸ਼ਹਿਰ ਦੇ ਕਈ ਗੁਰਦੁਆਰਿਆਂ ਦੇ ਬਾਹਰ ਵੀ ਆਕਸੀਜਨ ਲੰਗਰ ਲਗਾਏ ਹਨ | ਇਸ ਦੇ ਇਲਾਵਾ ਗੁਰਦੁਆਰਾ ਰਕਾਬ ਗੰਜ, ਨਵੀਂ ਦਿੱਲੀ ਵਿਖੇ ਢੁਕਵੀਂ ਆਕਸੀਜਨ ਸਪਲਾਈ ਵਾਲੇ 250 ਬੈੱਡਾਂ ਵਾਲਾ ਇਕ ਕੋਵਿਡ ਕੇਅਰ ਸੈਂਟਰ ਵੀ ਤਿਆਰ ਕੀਤਾ ਹੈ | ਕਮੇਟੀ ਵਲੋਂ ਮਰੀਜ਼ਾਂ ਨੂੰ ਮੁਫ਼ਤ ਐਂਬੂਲੈਂਸ ਸੇਵਾ ਅਤੇ ਦਵਾਈਆਂ ਵੀ ਵੰਡੀਆਂ ਜਾ ਰਹੀਆਂ ਹਨ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਆਕਸੀਜਨ ਪਲਾਂਟ ਸਥਾਪਿਤ ਕਰਨ ਦੇ ਨਾਲ ਨਾਲ ਕਾਨਸੰਟ੍ਰੇਟਰ ਰਾਹੀਂ ਹਵਾ ਤੋਂ ਆਕਸੀਜਨ ਤਿਆਰ ਕਰਕੇ ਮੈਡੀਕਲ ਸੇਵਾਵਾਂ ਦੇਣ ਦਾ ਫ਼ੈਸਲਾ ਕੀਤਾ ਹੈ | ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਕਾਰਨ ਬਣੇ ਮੌਜੂਦਾ ਹਾਲਾਤਾਂ ਨਾਲ ਨਜਿੱਠਣ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮਿ੍ਤਸਰ ਵਿਖੇ ਆਕਸੀਜਨ ਪਲਾਂਟ ਤਿਆਰ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਕੋਰੋਨਾ ਮਰੀਜ਼ਾਂ ਲਈ ਪਹਿਲਾਂ ਤੋਂ ਰਾਖਵੇਂ ਰੱਖੇ ਗਏ ਉਕਤ ਹਸਪਤਾਲ 'ਚ ਕਮੇਟੀ ਵਲੋਂ 100 ਬੈੱਡਾਂ ਅਤੇ 37 ਵੈਂਟੀਲੇਟਰਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਮੌਜੂਦਾ ਸਮੇਂ ਵਧ ਰਹੇ ਕੋਰੋਨਾ ਕੇਸਾਂ ਨੂੰ ਧਿਆਨ 'ਚ ਰੱਖਦਿਆਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਦੀਵਾਨ ਹਾਲ 'ਚ ਦੋ ਭਾਗਾਂ 'ਚ 25-25 ਬੈੱਡਾਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 25 ਬੈੱਡਾਂ ਦਾ ਆਰਜ਼ੀ ਵਾਰਡ ਵੀ ਤਿਆਰ ਕੀਤਾ ਜਾ ਰਿਹਾ ਹੈ |
ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਵਲੋਂ ਜਿੱਥੇ ਜ਼ਰੂਰਤਮੰਦਾਂ ਨੂੰ ਮੁਫ਼ਤ ਆਕਸੀਜਨ, ਮਾਸਕ, ਸੈਨੇਟਾਈਜ਼ਰ, ਰਾਸ਼ਨ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਵੱਡੀ ਗਿਣਤੀ 'ਚ ਹੋ ਰਹੀਆਂ ਮੌਤਾਂ ਦੇ ਚਲਦਿਆਂ ਸਮਸ਼ਾਨਘਾਟਾਂ 'ਚ ਸਸਕਾਰ ਲਈ ਲੱਕੜੀਆਂ ਦੀ ਆਈ ਕਮੀ ਦੇ ਚਲਦਿਆਂ ਖ਼ਾਲਸਾ ਏਡ ਦੇ ਵਲੰਟੀਅਰਾਂ ਵਲੋਂ ਸਸਕਾਰ ਲਈ ਮੁਫ਼ਤ ਲੱਕੜੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ | ਉੱਧਰ ਹੇਮਕੁੰਟ ਫਾਉਂਡੇਸ਼ਨ ਵਲੋਂ ਆਕਸੀਜਨ ਦੀ ਘਾਟ ਦੇ ਮੱਦੇਨਜ਼ਰ ਇਕ ਹੋਰ ਨਵੀਨਤਾਕਾਰੀ ਹੱਲ ਕੱਢਿਆ ਗਿਆ ਹੈ ਅਤੇ ਫਾਊਾਡੇਸ਼ਨ ਦੇ ਵਲੰਟੀਅਰ ਆਪਣੀਆਂ ਨਿੱਜੀ ਕਾਰਾਂ, ਟੈਕਸੀਆਂ ਅਤੇ ਆਟੋ ਰਿਕਸ਼ਿਆਂ 'ਚ ਮਰੀਜ਼ਾਂ ਨੂੰ ਲਿਟਾ ਕੇ ਆਕਸੀਜਨ ਉਪਲਬਧ ਕਰਵਾ ਰਹੇ ਹਨ | ਹੇਮਕੁੰਟ ਫਾਊਾਡੇਸ਼ਨ ਨੇ ਮਰੀਜ਼ਾਂ ਲਈ ਖਾਣਾ, ਬਿਸਤਰੇ, ਕੰਬਲ, ਵਾਟਰ ਕੂਲਰ, ਪਾਣੀ ਦੀਆਂ ਟੈਂਕੀਆਂ ਅਤੇ ਪੋਰਟੇਬਲ ਟਾਇਲਟ ਦੀ ਸਹੂਲਤ ਵੀ ਉਪਲਬਧ ਕਰਵਾਈ ਹੈ |

ਕੇਂਦਰੀ ਜੇਲ੍ਹ ਪਟਿਆਲਾ 'ਚੋਂ ਭੱਜਣ ਵਾਲੇ ਤਿੰਨ ਕੈਦੀਆਂ 'ਚੋਂ ਇਕ ਗਿ੍ਫ਼ਤਾਰ

ਧਰਮਿੰਦਰ ਸਿੰਘ ਸਿੱਧੂ ਪਟਿਆਲਾ, 6 ਮਈ-ਪਟਿਆਲਾ ਪੁਲਿਸ ਅਤੇ ਕਪੂਰਥਲਾ ਪੁਲਿਸ ਵਲੋਂ ਸਾਂਝਾ ਅਪਰੇਸ਼ਨ ਕਰਦੇ ਹੋਏ ਕੁਝ ਦਿਨ ਪਹਿਲਾਂ ਕੇਂਦਰੀ ਜੇਲ੍ਹ ਪਟਿਆਲਾ ਵਿਚੋਂ ਫ਼ਰਾਰ ਹੋਏ ਤਿੰਨ ਕੈਦੀਆਂ 'ਚੋਂ ਇਕ ਕੈਦੀ ਇੰਦਰਜੀਤ ਸਿੰਘ ਧਿਆਨਾ ਨੂੰ ਪਿੰਡ ਰਾਣੀਪੁਰ ...

ਪੂਰੀ ਖ਼ਬਰ »

ਉੱਘੇ ਕਾਲਮ ਨਵੀਸ ਪ੍ਰੋਫੈਸਰ ਸੁਰਿੰਦਰ ਮੱਲ੍ਹੀ ਨਹੀਂ ਰਹੇ

ਬਟਾਲਾ, 6 ਮਈ (ਕਾਹਲੋਂ)-ਕਈ ਵਰਿ੍ਹਆਂ ਤੋਂ 'ਅਜੀਤ' ਨਾਲ ਜੁੜੇ ਕਾਲਮ ਨਵੀਸ ਪ੍ਰੋਫੈਸਰ ਸੁਰਿੰਦਰ ਮੱਲ੍ਹੀ ਦਾ ਅੱਜ ਦਿਹਾਂਤ ਹੋ ਗਿਆ ਹੈ | ਉਹ 71 ਵਰਿ੍ਹਆਂ ਦੇ ਸਨ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਦਿਲ 'ਚ ਅਚਾਨਕ ਦਰਦ ਆ ਜਾਣ ਕਰਕੇ ਉਨ੍ਹਾਂ ਨੂੰ ਹਸਪਤਾਲ ...

ਪੂਰੀ ਖ਼ਬਰ »

ਪਿ੍ੰ. ਸੁਲੱਖਣ ਮੀਤ ਦਾ ਦਿਹਾਂਤ

ਸੰਗਰੂਰ, 6 ਮਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬੀ ਦੇ ਨਾਮਵਰ ਗ਼ਜ਼ਲਗੋ ਪਿ੍ੰ. ਸੁਲੱਖਣ ਸਿੰਘ ਮੀਤ ਦਾ ਅੱਜ ਦਿਹਾਂਤ ਹੋ ਗਿਆ | 83 ਵਰਿ੍ਹਆਂ ਦੇ ਪਿ੍ੰਸੀਪਲ ਮੀਤ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ | ਉਨ੍ਹਾਂ ਦੇ ਨਜ਼ਦੀਕੀ ਰਿਸਤੇਦਾਰ ਸੁਖਜੀਤ ਸਿੰਘ ਨੇ ...

ਪੂਰੀ ਖ਼ਬਰ »

ਚੀਮਾ ਹਸਪਤਾਲ 'ਚ ਦਾਖ਼ਲ

ਸੰਗਰੂਰ, 6 ਮਈ (ਸੁਖਵਿੰਦਰ ਸਿੰਘ ਫੁੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਜੋ ਕੋਰੋਨਾ ਕਾਰਨ ਪਿਛਲੇ ਦੋ ਦਿਨਾਂ ਤੋਂ ਆਪਣੇ ਸਥਾਨਕ ਘਰ ਆਰਾਮ ਕਰ ਰਹੇ ਸਨ, ਨੰੂ ਅੱਜ ਤਬੀਅਤ ਠੀਕ ਨਾ ਹੋਣ ਕਾਰਨ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਕੋਰੋਨਾ ਵਾਰਡ ਅਤੇ ਆਕਸੀਜਨ ਦੇ ਲੰਗਰਾਂ ਦੀ ਰਸਮੀ ਸ਼ੁਰੂਆਤ

ਆਲਮਗੀਰ, 6 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੀ ਮਨੁੱਖਤਾ ਦੇ ਭਲੇ ਲਈ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਆਈਸੋਲੇਸ਼ਨ ਕੋਰੋਨਾ ਵਾਰਡ ਤਿਆਰ ਕਰਕੇ ਕੋਰੋਨਾ ਪੀੜਤ ...

ਪੂਰੀ ਖ਼ਬਰ »

ਗੁਆਂਢੀ ਸੂਬਿਆਂ 'ਚੋਂ ਕੋਰੋਨਾ ਮਰੀਜ਼ਾਂ ਨੇ ਪੰਜਾਬ ਵੱਲ ਘੱਤੀਆਂ ਵਹੀਰਾਂ

ਪੁਨੀਤ ਬਾਵਾ ਲੁਧਿਆਣਾ, 6 ਮਈ -ਪੰਜਾਬ ਸਰਕਾਰ ਵਲੋਂ ਪੰਜਾਬ ਅੰਦਰ ਦਾਖ਼ਲ ਹੋਣ ਲਈ ਕਿਸੇ ਵੀ ਸੂਬੇ ਦੇ ਵਿਅਕਤੀ ਨੂੰ ਆਪਣੀ ਕੋਰੋਨਾ ਨੈਗੇਟਿਵ ਰਿਪੋਰਟ ਦਿਖਾਉਣ ਲਈ ਆਖਿਆ ਗਿਆ ਸੀ ਪਰ ਪੰਜਾਬ ਵਿਚ ਸ਼ਰੇਆਮ ਐਬੂਲੈਂਸਾਂ ਤੇ ਹੋਰ ਸਾਧਨਾਂ ਰਾਹੀਂ ਦੇਸ਼ ਦੇ ਵੱਖ-ਵੱਖ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਾਲ ਕਾਨੂੰਗੋ ਅਤੇ ਪਟਵਾਰੀ ਗਏ ਸਮੂਹਿਕ ਛੁੱਟੀ 'ਤੇ

ਲੁਧਿਆਣਾ, 6 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਕਾਨੂੰਗੋ ਅਤੇ ਪਟਵਾਰੀ ਮੰਗਾਂ ਨੂੰ ਲੈ ਕੇ ਅੱਜ ਤੋਂ ਰੋਸ ਵਜੋਂ ਸਮੂਹਿਕ ਛੁੱਟੀ 'ਤੇ ਚਲੇ ਗਏ ਹਨ | ਕਾਨੂੰਗੋਆਂ ਦੀ ਸੂਬਾਈ ਜਥੇਬੰਦੀ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਤੋਂ ਪਰਤੇ ਕਿਸਾਨ ਦਾ ਦਿਹਾਂਤ

ਖਮਾਣੋਂ, 6 ਮਈ (ਮਨਮੋਹਨ ਸਿੰਘ ਕਲੇਰ, ਜੋਗਿੰਦਰ ਪਾਲ)-ਦਿੱਲੀ 'ਚ ਕਿਸਾਨ ਅੰਦੋਲਨ ਤੋਂ ਪਰਤੇ ਪਿੰਡ ਬਦੇਸ਼ਾਂ ਦੇ 64 ਸਾਲਾ ਬਜ਼ੁਰਗ ਦਾ ਦਿਹਾਂਤ ਹੋ ਗਿਆ | ਸੰਮਤੀ ਮੈਂਬਰ ਸਰਬਜੀਤ ਸਿੰਘ ਜੀਤੀ ਬਦੇਸ਼ਾਂ ਨੇ ਦੱਸਿਆ ਕਿ ਪ੍ਰਗਟ ਸਿੰਘ ਜੋ ਦਿੱਲੀ 'ਚ ਚੱਲ ਰਹੇ ਸੰਘਰਸ਼ 'ਚ ...

ਪੂਰੀ ਖ਼ਬਰ »

ਬਿਮਾਰ ਹਾਲਤ 'ਚ ਦਿੱਲੀ ਸੰਘਰਸ਼ 'ਚੋਂ ਪਰਤੇ ਕਿਸਾਨ ਦੀ ਮੌਤ

ਡੇਰਾ ਬਾਬਾ ਨਾਨਕ, 6 ਮਈ (ਅਵਤਾਰ ਸਿੰਘ ਰੰਧਾਵਾ)-ਦਿੱਲੀ ਦੇ ਸਿੰਘੂ ਬਾਰਡਰ 'ਤੇ ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਸੰਘਰਸ਼ 'ਚੋਂ ਬਿਮਾਰ ਹੋ ਕੇ ਵਾਪਸ ਪਰਤੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੱਬਾਂਰਾਲੀ ਕਲਾਂ ਦੇ ਵਾਸੀ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਹੋ ਗਈ। ਪ੍ਰੀਤਮ ...

ਪੂਰੀ ਖ਼ਬਰ »

'ਨੋਟਾਂ ਵਾਲਾ ਬਾਬਾ' ਚੜਿ੍ਹਆ ਪੁਲਿਸ ਅੜਿੱਕੇ

ਰਿਮਾਂਡ ਉਪਰੰਤ ਅਗਲੇਰੀ ਕਾਰਵਾਈ ਕਰਾਂਗੇ-ਥਾਣਾ ਸੰਦੌੜ ਪੁਲਿਸ ਮੁਖੀ

ਸੰਦੌੜ, 6 ਮਈ (ਜਸਵੀਰ ਸਿੰਘ ਜੱਸੀ)-ਗੁਰਦੁਆਰਾ ਭਗਤ ਰਵਿਦਾਸ ਬੇਗਮਪੁਰਾ ਪਿੰਡ ਕੁਠਾਲਾ ਵਿਖੇ ਅਖੰਡ ਪਾਠ ਪ੍ਰਕਾਸ਼ ਕਰਨ ਦੀ ਭੇਟਾ ਦੇ ਰੂਪ ਵਿਚ ਚਿੱਟ ਫ਼ੰਡ ਕੰਪਨੀਆਂ ਵਾਂਗ ਧਰਮ ਦੇ ਨਾਂਅ 'ਤੇ ਪੈਸਾ ਇਕੱਠਾ ਕਰ ਕੇ ਲੋਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਰ ਕੇ ਰੂਪੋਸ਼ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਲੈਣ ਨਾਲ 2 ਨੌਜਵਾਨਾਂ ਦੀ ਮੌਤ

ਡਮਟਾਲ/ਰਈਆ, 6 ਮਈ (ਰਾਕੇਸ਼ ਕੁਮਾਰ, ਕੰਗ)-ਡਮਟਾਲ ਵਿਚ ਨਸ਼ੇ ਦੇ ਚੱਲ ਰਹੇ ਕਾਰੋਬਾਰ ਕਾਰਨ ਬੁੱਧਵਾਰ ਨੰੂ ਇਕ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਗਿਆ | ਪੁਲਿਸ ਨੇ ਮਿ੍ਤਕ ਦੇ ਨਜ਼ਦੀਕ ਤੋਂ ਨਸ਼ੇ ਦੀ ਸਰਿੰਜ ਬਰਾਮਦ ਕੀਤੀ | ਡਮਟਾਲ ਪੁਲਿਸ ਅਨੁਸਾਰ ਇੰਦੌਰਾ ਦੀ ਪੰਚਾਇਤ ...

ਪੂਰੀ ਖ਼ਬਰ »

ਡੀ.ਏ.ਪੀ. ਖਾਦ ਦੇ ਭਾਅ 700 ਰੁਪਏ ਪ੍ਰਤੀ ਥੈਲਾ ਵਧੇ

ਕੇਵਲ ਸਿੰਗਲਾ ਮੂਣਕ, 6 ਮਈ-ਖੇਤੀਬਾੜੀ ਨਾਲ ਸੰਬੰਧਤ ਡੀਜ਼ਲ, ਤੇਲ, ਡੀ.ਏ.ਪੀ. ਖਾਦ, ਪੋਟਾਸ਼ ਅਤੇ ਸੁਪਰ ਖਾਦ ਆਦਿ ਦੇ ਬੇਲਗਾਮ ਕੀਮਤਾਂ ਵਿਚ ਵਾਧੇ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵੀ ਵਧਾ ਦਿੱਤੀਆਂ ਹਨ | ਕੇਂਦਰੀ ਖਾਦ ਅਤੇ ਰਸਾਇਣ ਮੰਤਰੀ ਮਨਸੁੱਖ ਮਾਂਡਵੀਆਂ ਤੇ ...

ਪੂਰੀ ਖ਼ਬਰ »

ਵਿਦੇਸ਼ਾਂ ਤੋਂ ਸੂਬੇ 'ਚ ਆਈ ਕੋਵਿਡ ਰਾਹਤ ਨੂੰ ਟੈਕਸ ਤੋਂ ਛੋਟ ਦੇਣ ਲਈ ਦੋ ਨੋਡਲ ਅਫ਼ਸਰ ਨਿਯੁਕਤ

ਚੰਡੀਗੜ੍ਹ, 6 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਖਿਲਾਫ਼ ਚੱਲ ਰਹੀ ਮੌਜੂਦਾ ਲੜਾਈ ਵਿਚ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ਤਾਂ ਜੋ ਵਿਅਕਤੀਆਂ/ਸੰਸਥਾਵਾਂ ਨੂੰ ਵਿਦੇਸ਼ਾਂ ਤੋਂ ਸੂਬੇ ਵਿਚ ਦਰਾਮਦ ਕੀਤੀ ਜਾਣ ਵਾਲੀ ਕਿਸੇ ਵੀ ਕਿਸਮ ਦੀ ਕੋਵਿਡ ...

ਪੂਰੀ ਖ਼ਬਰ »

'ਜਨਾਬ' ਨੇ ਪੀਤੀ ਲਾਲ ਪਰੀ ਬਣ ਗਏ ਏ.ਐਸ.ਆਈ. ਤੋਂ ਹੈੱਡ-ਕਾਂਸਟੇਬਲ

ਨਸ਼ੇ 'ਚ ਬੋਲੇ ਅਪਸ਼ਬਦਾਂ ਦੀ ਵੀਡੀਓ ਵਾਇਰਲ

ਬਟਾਲਾ, 6 ਮਈ (ਸਚਲੀਨ ਸਿੰਘ ਭਾਟੀਆ)-ਬਟਾਲਾ ਵਿਚ ਨਸ਼ੇ 'ਚ ਧੁੱਤ ਇਕ ਪੁਲਿਸ ਕਰਮਚਾਰੀ ਏ .ਐੱਸ.ਆਈ. ਰਾਜ ਕੁਮਾਰ ਵਲੋਂ ਹੰਗਾਮਾ ਕੀਤੇ ਜਾਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿਚ ਪੁਲਿਸ ਮੁਲਾਜ਼ਮ ਇਕ ਚੌਕ 'ਚ ਖੜ੍ਹਾ ਹੋ ਕੇ ਸ਼ਰੇਆਮ ਅਪਸ਼ਬਦ ਬੋਲਦਾ ਦਿਖਾਈ ਦੇ ਰਿਹਾ ਹੈ। ਇਹ ...

ਪੂਰੀ ਖ਼ਬਰ »

ਸੂਬੇ 'ਚ ਖ਼ਰੀਦ ਦੇ 27ਵੇਂ ਦਿਨ 225877 ਮੀਟਿ੍ਕ ਟਨ ਕਣਕ ਦੀ ਹੋਈ ਖ਼ਰੀਦ

ਚੰਡੀਗੜ੍ਹ, 6 ਮਈ (ਅਜੀਤ ਬਿਊਰੋ)-ਪੰਜਾਬ ਰਾਜ 'ਚ ਅੱਜ ਕਣਕ ਦੀ ਖ਼ਰੀਦ ਦੇ 27ਵੇਂ ਦਿਨ 225877 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵਲੋਂ 225847 ਮੀਟਿ੍ਕ ਟਨ ਅਤੇ ਆੜ੍ਹਤੀਆਂ ਵਲੋਂ 30 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਪੰਜਾਬ ਦੇ ਖ਼ੁਰਾਕ ...

ਪੂਰੀ ਖ਼ਬਰ »

ਪਹਿਲਾਂ ਕੋਰੋਨਾ ਦਾ ਖ਼ਾਤਮਾ, ਫਿਰ ਚੋਣਾਂ- ਜਸਟਿਸ ਸੁਰਿੰਦਰ ਸਿੰਘ

ਚੰਡੀਗੜ੍ਹ, 6 ਮਈ (ਐਨ.ਐਸ.ਪਰਵਾਨਾ)-ਪੰਜਾਬ, ਹਰਿਆਣਾ, ਹਿਮਾਚਲ ਤੇ ਯੂ.ਟੀ ਚੰਡੀਗੜ੍ਹ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਕਰਵਾਉਣ ਬਾਰੇ ਭਾਰਤ ਸਰਕਾਰ ਵਲੋਂ ਨਿਯੁਕਤ ਮੁੱਖ ਚੋਣ ਕਮਿਸ਼ਨਰ ਸੇਵਾ ਮੁਕਤ ਜਸਟਿਸ ਸੁਰਿੰਦਰ ਸਿੰਘ ਸੇਖੋਂ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »

ਅਕਾਲੀ ਦਲ ਯੂਥ ਵਿੰਗ ਦੇ ਪੰਜਾਬ ਦੇ 117 ਹਲਕਿਆਂ 'ਚ ਲੱਗਣਗੇ ਹਲਕਾ ਪ੍ਰਧਾਨ

ਲੁਧਿਆਣਾ, 6 ਮਈ (ਪੁਨੀਤ ਬਾਵਾ)-ਪੰਜਾਬ ਵਿਧਾਨ ਸਭਾ ਦੀਆਂ 2022 ਵਿਚ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਲਈ ਸ਼ੋ੍ਰਮਣੀ ਅਕਾਲੀ ਦਲ ਵਲੋਂ ਜੰਗੀ ਪੱਧਰ 'ਤੇ ਤਿਆਰ ਆਰੰਭ ਕਰ ਦਿੱਤੀ ਗਈ ਹੈ | ਪਾਰਟੀ ਦੇ ਯੂਥ ਵਿੰਗ ਨੂੰ ਹੋਰ ਤਕੜਾ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਗ਼ੈਰ-ਸਰਕਾਰੀ ਸੰਗਠਨਾਂ ਰਾਹੀਂ ਲੋੜਵੰਦਾਂ ਦੀ ਸਹਾਇਤਾ ਲਈ 10 ਕਰੋੜ ਅਲਾਟ ਕੀਤੇ-ਮੁੱਖ ਸਕੱਤਰ

ਚੰਡੀਗੜ੍ਹ, 6 ਮਈ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2021-2022 ਦੌਰਾਨ ਗ਼ੈਰ- ਸਰਕਾਰੀ ਸੰਸਥਾਵਾਂ (ਐਨ.ਜੀ.ਓ.) ਦੀ ਸ਼ਮੂਲੀਅਤ ਰਾਹੀਂ ਸਿਹਤ, ਸਿੱਖਿਆ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ, ਸਮਾਜਿਕ ਨਿਆਂ, ਪਸ਼ੂ ਪਾਲਣ ਵਿਭਾਗਾਂ ਅਤੇ ਸੋਸਵਾ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 5 ਥਾਣਾ ਮੁਖੀਆਂ ਸਮੇਤ 8 ਇੰਸਪੈਕਟਰ ਤੇ ਸਬ-ਇੰਸਪੈਕਟਰ ਔਰਤਾਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਅੰਮਿ੍ਤਸਰ, 6 ਮਈ (ਰੇਸ਼ਮ ਸਿੰਘ)-ਪੁਲਿਸ ਕਮਿਸ਼ਨਰੇਟ ਅੰਮਿ੍ਤਸਰ ਸ਼ਹਿਰੀ ਵਲੋਂ ਹੁਣ ਤੱਕ ਕਈ ਦਿਸਹੱਦੇ ਕਾਇਮ ਕਰਦਿਆਂ ਅਮਨ 'ਤੇ ਸੁਰੱਖਿਆ ਦੀ ਡਿਊਟੀ ਬਾਖ਼ੂਬੀ ਨਿਭਾਈ ਜਾ ਰਹੀ ਹੈ ਉਥੇ ਇਕ ਹੋਰ ਮੀਲ ਪੱਥਰ ਗੱਡਦਿਆਂ ਸ਼ਹਿਰ ਦੇ 5 ਪ੍ਰਮੁਖ ਥਾਣਿਆਂ ਦੀ ਕਮਾਂਡ ਹੀ ਔਰਤ ...

ਪੂਰੀ ਖ਼ਬਰ »

ਮੀਟਿੰਗ ਮੁਲਤਵੀ ਹੋਣ 'ਤੇ ਬੇਰੁਜ਼ਗਾਰ ਸਾਂਝਾ ਮੋਰਚੇ ਨੇ ਸਿੰਗਲਾ ਦੀ ਕੋਠੀ ਮੂਹਰੇ ਫੂਕੀ ਸਰਕਾਰ ਦੀ ਅਰਥੀ

ਸੰਗਰੂਰ, 6 ਮਈ (ਧੀਰਜ ਪਸ਼ੋਰੀਆ) - ਸਿੱਖਿਆ ਮੰਤਰੀ ਦੀ ਕੋਠੀ ਮੂਹਰੇ 31 ਦਸੰਬਰ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਰਕਾਰ ਵਲੋਂ ਦਿੱਤੀ ਲਿਖਤੀ ਪੈਨਲ ਮੀਟਿੰਗ ਦੇ ਮੁਲਤਵੀ ਹੋਣ 'ਤੇ ਰੋਸ ਵਜੋਂ ਵਿਜੈਇੰਦਰ ਸਿੰਗਲਾ ਦੀ ਕੋਠੀ ਮੂਹਰੇ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-24)

ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ 9ਵੀਂ ਕੈਥਲ

ਮਹੇਸ਼ ਗੋਇਲ ਕੈਥਲ-ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ 9ਵੀਂ ਕੈਥਲ ਦੀ 5 ਕਰੋੜ ਰੁਪਏ ਨਾਲ ਬਣਨ ਵਾਲੀ ਸ਼ਾਨਦਾਰ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਜਾਰੀ ਹਨ | ਸ੍ਰੀ ਗੁਰੂ ਤੇਗ ਬਹਾਦਰ ਜੀ ਮਾਲਵੇ ਦੀ ਯਾਤਰਾ ਦੌਰਾਨ ਬੈਹਰ ਸਾਹਿਬ ਧਮਤਾਨ ਸਾਹਿਬ ਤੋਂ ਹੁੰਦੇ ...

ਪੂਰੀ ਖ਼ਬਰ »

ਸਿੱਖਿਆ ਬਲਾਕਾਂ ਦੇ ਪੁਨਰਗਠਨ ਨੂੰ ਪ੍ਰਵਾਨਗੀ, 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲੇ

ਚੰਡੀਗੜ੍ਹ, 6 ਮਈ (ਅਜੀਤ ਬਿਊਰੋ)- ਸਕੂਲਾਂ ਦੇ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਪ੍ਰਵਾਨਗੀ ਦੇ ਦਿੱਤੀ ਹੈ | ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ...

ਪੂਰੀ ਖ਼ਬਰ »

ਪੰਜਾਬ 'ਚ ਆਕਸੀਜਨ ਸਮੇਤ ਸਿਹਤ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰੇ ਸਰਕਾਰ-ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ, 6 ਮਈ (ਅਜੀਤ ਬਿਊਰੋ)-ਲਹਿਰਾਗਾਗਾ ਦੇ ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਕਾਰਨ ਵਿਗੜ ਰਹੇ ਹਾਲਾਤ 'ਤੇ ਚਿੰਤਾ ਜ਼ਾਹਿਰ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਤੁਰੰਤ ਸਿਹਤ ਸਹੂਲਤਾਂ ਦੇ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਦਸੰਬਰ 2018 'ਚ ਹੋਈ ਯੂ.ਜੀ.ਸੀ -ਨੈੱਟ ਪ੍ਰੀਖਿਆ 'ਚੋਂ 2 ਗ਼ਲਤ ਸਵਾਲਾਂ ਨੂੰ ਹਟਾਉਣ ਦੇ ਆਦੇਸ਼

ਚੰਡੀਗੜ੍ਹ, 6 ਮਈ (ਬਿ੍ਜੇਂਦਰ ਗੌੜ)-ਜੂਨੀਅਰ ਰਿਸਰਚ ਫੈਲੋਸ਼ਿਪ/ਸਹਾਇਕ ਪ੍ਰੋਫੈਸਰ ਦੇ ਅਹੁਦਿਆਂ ਲਈ 19 ਦਸੰਬਰ 2018 ਨੂੰ ਹੋਈ ਯੂ.ਜੀ.ਸੀ-ਨੈੱਟ ਪ੍ਰੀਖਿਆ 'ਚ ਪਾਏ ਗਏ 2 ਸਵਾਲਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ | 5 ਜਨਵਰੀ 2019 ਨੂੰ ਇਸ ਪ੍ਰੀਖਿਆ ਦਾ ਨਤੀਜਾ ਆਇਆ ਸੀ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ 1 ਅਪ੍ਰੈਲ, 2017 ਤੋਂ ਹੁਣ ਤੱਕ 16.29 ਲੱਖ ਰੁਜ਼ਾਗਰ ਦੇ ਦਿੱਤੇ ਮੌਕੇ-ਚੰਨੀ

ਚੰਡੀਗੜ੍ਹ, 6 ਮਈ (ਅਜੀਤ ਬਿਊਰੋ)-ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ 1 ਅਪ੍ਰੈਲ, 2017 ਤੋਂ ਹੁਣ ਤੱਕ 16.29 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ, ਜਿਸ ਵਿਚ ਸਰਕਾਰੀ ...

ਪੂਰੀ ਖ਼ਬਰ »

ਸੰਤ ਦਿਲਾਵਰ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕੱਲ੍ਹ

ਡਰੋਲੀ ਕਲਾਂ, 6 ਮਈ (ਸੰਤੋਖ ਸਿੰਘ)-ਬੀਤੇ ਦਿਨੀਂ ਸੰਤ ਦਿਲਾਵਰ ਸਿੰਘ ਬ੍ਰਹਮਜੀ ਅਕਾਲ ਚਲਾਣਾ ਕਰ ਗਏ ਸਨ | ਜਿਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 8 ਮਈ ਨੂੰ ਡੇਰਾ ਸੰਤਪੁਰਾ ਜੱਬੜ ਮਾਣਕੋ ਵਿਖੇ ਪਾਏ ਜਾਣਗੇ | ਜਾਣਕਾਰੀ ਅਨੁਸਾਰ ਸ਼ਰਧਾਂਜਲੀ ਸਮਾਗਮ ...

ਪੂਰੀ ਖ਼ਬਰ »

ਰਾਜਸਥਾਨ: 4 ਔਰਤਾਂ ਵਲੋਂ ਆਸ਼ਰਮ ਮੁਖੀ 'ਤੇ ਜਬਰ ਜਨਾਹ ਦੇ ਦੋਸ਼

ਜੈਪੁਰ, 6 ਮਈ (ਏਜੰਸੀ)-ਚਾਰ ਔਰਤਾਂ, ਜਿਨ੍ਹਾਂ 'ਚੋਂ ਤਿੰਨ ਇਕੋ ਪਰਿਵਾਰ ਦੀਆਂ ਹਨ, ਨੇ ਇਕ ਕਥਿਤ ਬਾਬੇ 'ਤੇ ਜੈਪੁਰ ਸਥਿਤ ਆਪਣੇ ਆਸ਼ਰਮ 'ਚ ਜਬਰ ਜਨਾਹ ਦੇ ਦੋਸ਼ ਲਗਾਏ ਹਨ | ਥਾਣਾ ਭਾਂਕਰੋਟਾ ਦੇ ਇੰਚਾਰਜ ਨੇ ਦੱਸਿਆ ਕਿ ਔਰਤਾਂ ਨੇ ਸ਼ੈਲੇਂਦਰ ਮਹਿਤਾ ਨਾਂਅ ਦੇ ਬਾਬੇ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨੀ ਹਮਲੇ 'ਚ 4 ਪਾਕਿ ਸੈਨਿਕ ਹਲਾਕ

ਅੰਮਿ੍ਤਸਰ, 6 ਮਈ (ਸੁਰਿੰਦਰ ਕੋਛੜ)-ਅਫ਼ਗ਼ਾਨਿਸਤਾਨ ਵਲੋਂ ਕੀਤੇ ਹਮਲੇ 'ਚ 4 ਪਾਕਿਸਤਾਨੀ ਸੈਨਿਕ ਮਾਰੇ ਗਏ ਅਤੇ 6 ਬੁਰੀ ਤਰ੍ਹਾਂ ਜ਼ਖਮੀ ਹੋ ਗਏ | ਪਾਕਿ ਸੈਨਾ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਅਫ਼ਗ਼ਾਨਿਸਤਾਨ ਤੋਂ ਆਏ ਬਾਗ਼ੀਆਂ ਨੇ ਉਸ ਵੇਲੇ ਪਾਕਿ ਸੈਨਿਕਾਂ 'ਤੇ ...

ਪੂਰੀ ਖ਼ਬਰ »

ਕੋਰੋਨਾ ਦਾ ਘਾਤਕ ਨਵਾਂ ਰੂਪ ਘੱਟ ਉਮਰ ਵਾਲਿਆਂ ਨੂੰ ਬਣਾ ਰਿਹਾ ਸ਼ਿਕਾਰ

ਅਮਰਾਵਤੀ, 6 ਮਈ (ਏਜੰਸੀ)-ਆਂਧਰਾ ਪ੍ਰਦੇਸ਼, ਕਰਨਾਟਕ ਤੇ ਤੇਲੰਗਾਨਾ 'ਚ ਕੋਰੋਨਾ ਵਾਇਰਸ ਦਾ ਬਹੁਤ ਹੀ ਘਾਤਕ ਨਵਾਂ ਰੂਪ ਬੀ.1.617 ਤੇ ਬੀ.1. ਤੇਜ਼ੀ ਨਾਲ ਫੈਲ ਰਿਹਾ ਹੈ ਤੇ ਚਿੰਤਾ ਦੀ ਸਭ ਤੋਂ ਵੱੱਡੀ ਗੱਲ ਇਹ ਹੈ ਕਿ ਕੋਰੋਨਾ ਦਾ ਇਹ ਰੂਪ ਬਾਲਗਾਂ ਤੋਂ ਇਲਾਵਾ ਘੱਟ ਉਮਰ ਵਰਗ ...

ਪੂਰੀ ਖ਼ਬਰ »

ਉੱਤਰ ਭਾਰਤ ਵਿਚ ਕੋਰੋਨਾ ਦੀ ਯੂ.ਕੇ. ਕਿਸਮ ਤੇ ਮਹਾਰਾਸ਼ਟਰ, ਕਰਨਾਟਕ ਤੇ ਗੁਜਰਾਤ 'ਚ 'ਡਬਲ ਮਿਊਟੈਂਟ' ਨੇ ਮਚਾਈ ਤਬਾਹੀ

ਨਵੀਂ ਦਿੱਲੀ, 6 ਮਈ (ਪੀ. ਟੀ. ਆਈ.)-ਰਾਸ਼ਟਰੀ ਰੋਗ ਕੰਟਰੋਲ ਕੇਂਦਰ (ਐਨ.ਸੀ.ਡੀ.ਸੀ.) ਦੇ ਨਿਰਦੇਸ਼ਕ ਸੁਜੀਤ ਸਿੰਘ ਨੇ ਕਿਹਾ ਕਿ ਉੱਤਰ ਭਾਰਤ 'ਚ ਇਸ ਸਮੇਂ ਸਭ ਤੋਂ ਵੱਧ ਲੋਕ ਕੋਰੋਨਾ ਵਾਇਰਸ ਦੀ ਯੂ.ਕੇ. ਕਿਸਮ ਨਾਲ ਪੀੜਤ ਹਨ ਜਦਕਿ ਮਹਾਰਾਸ਼ਟਰ, ਕਰਨਾਟਕ ਤੇ ਗੁਜਰਾਤ 'ਚ ਵਾਇਰਸ ...

ਪੂਰੀ ਖ਼ਬਰ »

ਇਸ ਸਾਲ ਸਮੇਂ ਸਿਰ ਆਵੇਗੀ ਮਾਨਸੂਨ, ਕੇਰਲ 'ਚ 1 ਜੂਨ ਨੇੜੇ ਦੇਵੇਗੀ ਦਸਤਕ

ਨਵੀਂ ਦਿੱਲੀ, 6 ਮਈ (ਏਜੰਸੀ)-ਦੇਸ਼ 'ਚ ਇਸ ਸਾਲ ਮਾਨਸੂਨ ਸਮੇਂ ਸਿਰ ਆਵੇਗੀ ਅਤੇ ਮੌਸਮ ਵਿਭਾਗ ਅਨੁੁਸਾਰ 1 ਜੂਨ ਦੇ ਨੇੜੇ ਮਾਨਸੂਨ ਕੇਰਲ 'ਚ ਦਸਤਕ ਦੇਵੇਗੀ | ਵਿਭਾਗ ਪਹਿਲਾਂ ਹੀ ਭਵਿੱਖਬਾਣੀ ਕਰ ਚੁੱਕਾ ਹੈ ਕਿ ਇਸ ਸਾਲ ਮਾਨਸੂਨ ਸਾਧਾਰਨ ਰਹੇਗੀ | ਮੌਸਮ ਵਿਭਾਗ ਦੀ ...

ਪੂਰੀ ਖ਼ਬਰ »

ਅਮਰੀਕੀ ਫਾਰਮਾ ਕੰਪਨੀਆਂ ਤੇ ਪ੍ਰਸ਼ਾਸਨ ਭਾਰਤ ਦੇ ਨਾਲ-ਤਰਨਜੀਤ ਸਿੰਘ ਸੰਧੂ

ਵਾਸ਼ਿੰਗਟਨ, 6 ਮਈ (ਏਜੰਸੀ)-ਅਮਰੀਕਾ 'ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤ 'ਚ ਆਈ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੌਰਾਨ ਵੱਡੀਆਂ ਅਮਰੀਕੀ ਫਾਰਮਾਂ ਕੰਪਨੀਆਂ ਸਮੇਤ ਨਿੱਜੀ ਖੇਤਰ ਤੇ ਬਾਈਡਨ ਪ੍ਰਸ਼ਾਸਨ ਭਾਰਤ ਦੇ ਨਾਲ ਹੈ | ਉਨ੍ਹਾਂ ...

ਪੂਰੀ ਖ਼ਬਰ »

ਪਾਕਿ 'ਚ ਤਿੰਨ ਹਿੰਦੂ ਬੱਚੀਆਂ ਨਾਲ ਜਬਰ-ਜਨਾਹ, ਇਕ ਨੂੰ ਅਗਵਾ ਕਰਨ ਦੀ ਕੋਸ਼ਿਸ਼

ਅੰਮਿ੍ਤਸਰ, 6 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਘੱਟ-ਗਿਣਤੀ ਹਿੰਦੂ ਭਾਈਚਾਰੇ 'ਤੇ ਹਿੰਸਾ ਅਤੇ ਛੋਟੀਆਂ ਬੱਚੀਆਂ ਨਾਲ ਜਬਰ ਜਨਾਹ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਅਤੇ ਪਿਛਲੇ ਸਿਰਫ਼ ਪੰਜ ਦਿਨਾਂ 'ਚ ਸੂਬਾ ਸਿੰਧ ਦੇ ਵੱਖ-ਵੱਖ ਪੁਲਿਸ ਥਾਣਿਆਂ 'ਚ 7 ਹਿੰਦੂ ...

ਪੂਰੀ ਖ਼ਬਰ »

ਮੁੱਖ ਮੰਤਰੀ ਮਹਾਂਮਾਰੀ ਦੇ ਮੱਦੇਨਜ਼ਰ ਵਿੱਤ ਮੰਤਰੀ ਤੇ ਸਿਹਤ ਵਿਭਾਗ ਦੀ ਵਿਸ਼ੇਸ਼ ਮੀਟਿੰਗ ਸੱਦਣ- ਭਗਵੰਤ ਮਾਨ

ਚੰਡੀਗੜ੍ਹ, 6 ਮਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਵਿੱਤ ਮੰਤਰੀ ਤੇ ਸਿਹਤ ਵਿਭਾਗ ਦੀ ਵਿਸ਼ੇਸ਼ ਮੀਟਿੰਗ ਸੱਦਣ ਅਤੇ ਸਿਹਤ ...

ਪੂਰੀ ਖ਼ਬਰ »

ਪਾਕਿ ਅਦਾਲਤ ਨੇ ਜਾਧਵ ਮਾਮਲੇ 'ਚ ਭਾਰਤ ਨੂੰ ਸਹਿਯੋਗ ਕਰਨ ਲਈ ਕਿਹਾ

ਅੰਮਿ੍ਤਸਰ, 6 ਮਈ (ਸੁਰਿੰਦਰ ਕੋਛੜ)-ਜਾਸੂਸੀ ਦੇ ਕਥਿਤ ਦੋਸ਼ 'ਚ ਪਿਛਲੇ ਪੰਜ ਸਾਲ ਤੋਂ ਪਾਕਿਸਤਾਨੀ ਜੇਲ੍ਹ 'ਚ ਬੰਦ ਭਾਰਤੀ ਨੇਵੀ ਅਫ਼ਸਰ ਕਮਾਂਡਰ (ਸੇਵਾ -ਮੁਕਤ) ਕੁਲਭੂਸ਼ਣ ਜਾਧਵ ਦੀ ਮੌਤ ਦੀ ਸਜ਼ਾ ਦੀ ਸੁਣਵਾਈ ਕਰ ਰਹੀ ਇਸਲਾਮਾਬਾਦ ਹਾਈ ਕੋਰਟ ਨੇ ਭਾਰਤ ਨੂੰ ਇਸ ...

ਪੂਰੀ ਖ਼ਬਰ »

ਸਾਂਬਾ ਸੈਕਟਰ 'ਚ ਪਾਕਿਸਤਾਨੀ ਘੁਸਪੈਠੀਆ ਹਲਾਕ

ਸ੍ਰੀਨਗਰ, 6 ਮਈ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਸਾਂਬਾ ਸੈਕਟਰ 'ਚ ਬੀ.ਐਸ.ਐਫ. ਵਲੋਂ ਇਕ ਘੁਸਪੈਠੀਏ ਨੂੰ ਹਾਲਕ ਕਰ ਦੇਣ ਦੀ ਖ਼ਬਰ ਹੈ | ਸੂਤਰਾਂ ਅਨੁਸਾਰ ਸਾਂਬਾ ਸੈਕਟਰ ਦੇ ਨਾਲ ਲਗਦੀ ਅੰਤਰ-ਰਾਸ਼ਟਰੀ ਸਰਹੱਦ 'ਤੇ ਵੀਰਵਾਰ ਵੱਡੇ ਤੜਕੇ 2.35 ਮਿੰਟ 'ਤੇ ਬੀ.ਐਸ.ਐਫ. ਦੀ ਇਕ ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੇ ਭਾਰਤੀ ਦੂਤਾਵਾਸਾਂ ਦੀ ਸਖ਼ਤ ਮਿਹਨਤ ਨੂੰ ਸਲਾਹਿਆ, ਪਾਕਿ ਦੂਤਘਰਾਂ 'ਤੇ ਵਰ੍ਹੇ

ਅੰਮਿ੍ਤਸਰ, 6 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਭਾਰਤ ਦਾ ਹਵਾਲਾ ਦਿੰਦੇ ਹੋਏ ਵਿਦੇਸ਼ਾਂ ਵਿਚਲੇ ਪਾਕਿਸਤਾਨੀ ਦੂਤਘਰਾਂ 'ਤੇ ਖੁੱਲ੍ਹ ਕੇ ਵਰ੍ਹੇ | ਉਨ੍ਹਾਂ ਨੇ ਰਾਜਦੂਤਾਂ ਨੂੰ ਬਸਤੀਵਾਦੀ ਦੌਰ ਦੀ ਮਾਨਸਿਕਤਾ ਛੱਡਣ ਅਤੇ ...

ਪੂਰੀ ਖ਼ਬਰ »

ਪਾਕਿ ਤੋਂ ਭਾਰਤੀ ਗੁਜਰਾਤੀ ਮਛੇਰੇ ਦੀ ਲਾਸ਼ ਭਾਰਤ ਪੁੱਜੀ

ਅਟਾਰੀ, 6 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪਾਕਿਸਤਾਨ ਤੋਂ ਭਾਰਤੀ ਗੁਜਰਾਤੀ ਮਛੇਰੇ ਰਮੇਸ਼ ਤੱਬਾ ਸੋਸਾ ਪੁੱਤਰ ਸਵ. ਤੱਬਾ ਉਰਫ ਤੱਬਾ ਸੋਸਾ ਵਾਸੀ ਨੋਨਾ ਵੱਡਾ ਕੋਡੀਨਰ ਗਿਰਾਸੋ ਮੰਥ, ਗੁਜਰਾਤ (40) ਸਾਲ ਜੋ ਕਿ 6 ਮਈ 2019 ਨੂੰ ਆਪਣੀ ਬੇੜੀ ਰਾਹੀਂ ਆਪਣੇ 6 ਸਾਥੀਆਂ ਸਮੇਤ ...

ਪੂਰੀ ਖ਼ਬਰ »

ਸਿਹਤ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਐਨ.ਐਚ.ਐਮ. ਮੁਲਾਜ਼ਮ ਫਿਰ ਤੋਂ ਹੜਤਾਲ 'ਤੇ

ਜਲੰਧਰ, 6 ਮਈ (ਐੱਮ. ਐੱਸ. ਲੋਹੀਆ)-ਬੀਤੇ ਦਿਨ ਐਨ.ਐਚ.ਐਮ. ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਸਿਹਤ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ਕਰਕੇ ਸਿਹਤ ਵਿਭਾਗ ਦੇ ਲਗਪਗ 11500 ਮੁਲਾਜ਼ਮ ਫਿਰ ਤੋਂ ਹੜਤਾਲ 'ਤੇ ਚਲੇ ਗਏ ਹਨ | ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ...

ਪੂਰੀ ਖ਼ਬਰ »

'ਆਪ' ਵਲੋਂ ਸਰਕਾਰ ਤੋਂ ਟਰਾਂਸਪੋਰਟ ਡਰਾਈਵਰਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਮੰਗ

ਚੰਡੀਗੜ੍ਹ, 6 ਮਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਇਕਾ ਬਲਜਿੰਦਰ ਕੌਰ ਅਤੇ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਦਲਬੀਰ ਸਿੰਘ ਟੋਂਗ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੇ ਟਰਾਂਸਪੋਰਟ ਕਾਰੋਬਾਰੀਆਂ, ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ ਹਜ਼ਾਰਾਂ ਸ਼ਰਨਾਰਥੀਆਂ ਦੀ ਬਾਂਹ ਫੜਣ ਲਈ ਸਰਬੱਤ ਦਾ ਭਲਾ ਟਰੱਸਟ ਆਇਆ ਅੱਗੇ

ਅੰਮਿ੍ਤਸਰ, 6 ਮਈ (ਹਰਮਿੰਦਰ ਸਿੰਘ)-ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਅਫ਼ਗਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ 20 ਹਜ਼ਾਰ ਦੇ ਕਰੀਬ ਸ਼ਰਨਾਰਥੀਆਂ ਨੂੰ ਤਿੰਨ ਮਹੀਨਿਆਂ ਲਈ ਸੁੱਕਾ ਰਾਸ਼ਨ ਅਤੇ ਮੈਡੀਕਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਮਈ 2021 ਤੋਂ 31 ਦਸੰਬਰ ਤੱਕ ਵੱਖ-ਵੱਖ ਸਰਗਰਮੀਆਂ ਕਰਵਾਏਗਾ

ਪੋਜੇਵਾਲ ਸਰਾਂ, 6 ਮਈ (ਨਵਾਂਗਰਾਈਾ)-ਸਿੱਖਿਆ ਵਿਭਾਗ ਵਲੋਂ ਸੀ੍ਰ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਸ਼ਨ 2021-22 ਦੌਰਾਨ ਵੱਖ-ਵੱਖ ਸਰਗਰਮੀਆਂ ਕਰਵਾਈਆਂ ਜਾਣ ਲਈ ਕੈਲੰਡਰ ਬਣਾਇਆ ਗਿਆ | ਇਸ ਸਬੰਧੀ ਤਿਆਰ ਕੈਲੰਡਰ ਅਨੁਸਾਰ ਸਕੂਲ ਪੱਧਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX