ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 1 hour ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 1 hour ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 3 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 3 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 3 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 4 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 4 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 5 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 5 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਪਹਿਲਾ ਸਫ਼ਾ

ਸ਼ਹੀਦ ਜਵਾਨ ਦੀ ਅਰਥੀ ਨੂੰ ਮੋਢਾ ਦਿੱਤਾ ਮੁੱਖ ਮੰਤਰੀ ਨੇ

• ਪਰਿਵਾਰਕ ਮੈਂਬਰਾਂ ਨਾਲ ਚਿਖਾ ਨੂੰ ਅਗਨੀ ਦਿਖਾਈ • ਸ਼ਹੀਦ ਗੱਜਣ ਸਿੰਘ ਅਮਰ ਰਹੇ, ਪਾਕਿ ਮੁਰਦਾਬਾਦ ਦੇ ਗੂੰਜੇ ਨਾਅਰੇ
ਨੂਰਪੁਰ ਬੇਦੀ, 13 ਅਕਤੂਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਸੂਰਨਕੋਟ ਵਿਖੇ ਬੀਤੇ ਦਿਨ ਅੱਤਵਾਦੀਆਂ ਦਾ ਮੁਕਾਬਲਾ ਕਰਦਿਆਂ ਸ਼ਹੀਦ ਹੋਏ ਪੰਜਾਬ ਦੇ ਤਿੰਨ ਜਵਾਨਾਂ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਪਿੰਡ ਮਾਨਾ ਤਲਵੰਡੀ ਜ਼ਿਲ੍ਹਾ ਕਪੂਰਥਲਾ, ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੱਠਾ ਦੇ ਜਵਾਨ ਨਾਇਕ ਮਨਦੀਪ ਸਿੰਘ ਤੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਪਚਰੰਡਾ ਦੇ ਜਵਾਨ ਗੱਜਣ ਸਿੰਘ ਨੂੰ ਹਜ਼ਾਰਾਂ ਸੇਜਲ ਅੱਖਾਂ ਵਲੋਂ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂ, ਅਧਿਕਾਰੀ ਤੇ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ | ਸ਼ਹੀਦ ਜਵਾਨ ਗੱਜਣ ਸਿੰਘ ਦੀ ਅੰਤਿਮ ਵਿਦਾਇਗੀ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਆਗੂਆਂ ਨੇ ਸ਼ਹੀਦ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ | ਤਿਰੰਗੇ 'ਚ ਲਪੇਟੀ ਸ਼ਹੀਦ ਦੀ ਮਿ੍ਤਕ ਦੇਹ ਪਿੰਡ ਪਚਰੰਡਾ ਵਿਖੇ ਲਿਆਂਦੀ ਗਈ | ਇਸ ਦੌਰਾਨ ਸ਼ਹੀਦ ਗੱਜਣ ਸਿੰਘ ਅਮਰ ਰਹੇ ਤੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਏ ਗਏ | ਸ਼ਹੀਦ ਦੀ ਪਤਨੀ ਹਰਪ੍ਰੀਤ ਕੌਰ ਨੇ ਵੀ ਆਪਣੇ ਪਤੀ ਨੂੰ ਸਲਾਮੀ ਦੇ ਕੇ ਜ਼ਿੰਦਾਬਾਦ ਦੇ ਨਾਅਰੇ ਲਗਾਏ | ਉਪਰੰਤ ਮਿ੍ਤਕ ਦੇਹ ਨੂੰ ਫ਼ੌਜੀ ਗੱਡੀ 'ਚ ਪਿੰਡ ਪਚਰੰਡਾ ਦੇ ਸ਼ਮਸ਼ਾਨਘਾਟ ਵਿਖੇ ਲਿਜਾਇਆ ਗਿਆ | ਜਿੱਥੇ ਹੈਲੀਕਾਪਟਰ ਰਾਹੀਂ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ, ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇ. ਗਿਆਨ ਰਘਬੀਰ ਸਿੰਘ, ਡੀ.ਸੀ. ਸੋਨਾਲੀ ਗਿਰੀ, ਐਸ. ਐਸ. ਪੀ. ਵਿਵੇਕਸ਼ੀਲ ਸੋਨੀ ਸਮੇਤ ਹੋਰਨਾਂ ਵਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਮੁੱਖ ਮੰਤਰੀ ਤੇ ਸਪੀਕਰ ਨੇ ਖ਼ੁਦ ਸ਼ਹੀਦ ਦੀ ਮਿ੍ਤਕ ਦੇਹ ਵਾਲੇ ਤਾਬੂਤ ਨੂੰ ਮੋਢਾ ਦੇ ਕੇ ਚਿਤਾ ਤੱਕ ਲਿਆਂਦਾ | ਸਿੱਖ ਰੈਜੀਮੈਂਟ ਦੀ ਟੁਕੜੀ ਨੇ ਬੈਂਡ ਦੀਆਂ ਵੈਰਾਗਮਈ ਧੁਨਾਂ ਤੇ ਫਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ | ਸ਼ਹੀਦ ਦੀ ਚਿਤਾ ਨੂੰ ਮੁੱਖ ਮੰਤਰੀ ਚੰਨੀ, ਸ਼ਹੀਦ ਦੇ ਪਿਤਾ ਚਰਨ ਸਿੰਘ ਤੇ ਹੋਰਨਾਂ ਵਲੋਂ ਅਗਨੀ ਦਿਖਾਈ ਗਈ | ਉਪਰੰਤ ਚੰਨੀ ਵਲੋਂ ਪਿਤਾ ਚਰਨ ਸਿੰਘ, ਮਾਤਾ ਮਲਕੀਤ ਕੌਰ ਤੇ ਪਤਨੀ ਨੂੰ ਤਿਰੰਗਾ ਤੇ ਪਗੜੀ ਸੌਂਪੀ ਗਈ | ਸ਼ਹੀਦ ਦੀ ਪਤਨੀ ਹਰਪ੍ਰੀਤ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਜਾਂ ਤਾਂ ਸ਼ਹੀਦੀ ਦਾ ਬਦਲਾ ਲਏ ਜਾਂ ਉਸ ਨੂੰ ਖ਼ੁਦ ਸਰਹੱਦ 'ਤੇ ਭੇਜੇ | ਚੰਨੀ ਨੇ ਕਿਹਾ ਕਿ ਸਰਕਾਰ ਵਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 50-50 ਲੱਖ ਰੁਪਏ ਦੀ ਗ੍ਰਾਂਟ ਦੇਣ ਤੇ ਪਰਿਵਾਰ ਦੇ ਇਕ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਸ਼ਹੀਦ ਦੀ ਪਤਨੀ ਨੂੰ ਰਾਜਪਾਲ ਦਾ ਬਹਾਦਰੀ ਪ੍ਰਸ਼ੰਸਾ ਪੱਤਰ ਅਤੇ ਸ਼ੋਕ ਪੱਤਰ ਦਿੱਤਾ | ਇਸੇ ਦੌਰਾਨ ਪੰਚਾਇਤ ਤੇ ਪਿੰਡ ਵਾਸੀਆਂ ਨੇ ਸ਼ਹੀਦ ਦੀ ਯਾਦ 'ਚ ਪਚਰੰਡਾ ਪਿੰਡ 'ਚ ਯਾਦਗਾਰੀ ਗੇਟ ਤੇ ਖੇਡ ਸਟੇਡੀਅਮ ਬਣਾਉਣ ਦੀ ਮੰਗ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, 'ਆਪ' ਬੁਲਾਰੇ ਐਡਵੋਕੇਟ ਦਿਨੇਸ਼ ਚੱਢਾ, ਹਰਜੋਤ ਸਿੰਘ ਬੈਂਸ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਕਲੱਬ ਪ੍ਰਧਾਨ ਦਵਿੰਦਰ ਸਿੰਘ ਬਾਜਵਾ, ਜੇ. ਪੀ. ਐਸ. ਢੇਰ, 'ਆਪ' ਆਗੂ ਹਰਪ੍ਰੀਤ ਸਿੰਘ ਕਾਹਲੋਂ, ਹਰਪ੍ਰੀਤ ਸਿੰਘ ਬਸੰਤ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਅਸ਼ਵਨੀ ਸ਼ਰਮਾ, ਦੇਸ ਰਾਜ ਸੈਣੀਮਾਜਰਾ, ਐਡ. ਦੌਲਤ ਸਿੰਘ ਚਬਰੇਵਾਲ, ਜਥੇ. ਮੋਹਨ ਸਿੰਘ ਡੂਮੇਵਾਲ, ਬਾਬਾ ਦਿਲਬਾਗ ਸਿੰਘ ਮਾਣਕੂਮਾਜਰਾ, ਸਤਨਾਮ ਸਿੰਘ ਝੱਜ, ਸ਼੍ਰੋ: ਅ: ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਬਜਰੂੜ, ਜੀਵਨ ਕੁਮਾਰ ਸੰਜੂ, ਤਿਲਕ ਰਾਜ ਪਚਰੰਡਾ, ਜੋਗਰਾਜ ਚਬਰੇਵਾਲ ਸਮੇਤ ਹੋਰ ਆਗੂ ਹਾਜ਼ਰ ਸਨ |

ਲਖੀਮਪੁਰ ਖੀਰੀ ਘਟਨਾ ਮਾਮਲੇ 'ਚ ਕਾਂਗਰਸ ਦੇ ਵਫ਼ਦ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ

• ਸੁਪਰੀਮ ਕੋਰਟ ਦੇ ਮੌਜੂਦਾ ਜੱਜਾਂ ਤੋਂ ਜਾਂਚ ਕਰਵਾਉਣ ਦੀ ਮੰਗ
• ਗ੍ਰਹਿ ਰਾਜ ਮੰਤਰੀ ਨੂੰ ਫੌਰਨ ਬਰਖ਼ਾਸਤ ਕੀਤਾ ਜਾਵੇ-ਰਾਹੁਲ

ਨਵੀਂ ਦਿੱਲੀ, 13 ਅਕਤੂਬਰ (ਜਗਤਾਰ ਸਿੰਘ)-ਲਖੀਮਪੁਰ ਖੀਰੀ 'ਚ ਹੋਈ ਘਟਨਾ ਸੰਬੰਧੀ ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੇ ਵਫ਼ਦ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਸੁਪਰੀਮ ਕੋਰਟ ਦੇ 2 ਮੌਜੂਦਾ ਜੱਜਾਂ ਤੋਂ ਕਰਵਾਉਣ ਦੀ ਮੰਗ ਕੀਤੀ | ਇਸ ਦੌਰਾਨ ਵਫ਼ਦ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਤੱਥਾਂ ਸਮੇਤ ਇਕ ਮੰਗ ਪੱਤਰ ਰਾਸ਼ਟਰਪਤੀ ਨੂੰ ਸੌਂਪਿਆ ਅਤੇ ਮਾਮਲੇ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਦਖ਼ਲ ਦੀ ਮੰਗ ਕੀਤੀ | ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਹੁਲ ਗਾਂਧੀ ਨੇ ਦੱਸਿਆ ਕਿ ਅਸੀਂ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ 'ਤੇ ਗੱਡੀ ਚੜ੍ਹਾਉਣ ਵਾਲੇ ਮੁਲਜ਼ਮ ਆਸ਼ੀਸ਼ ਮਿਸ਼ਰਾ ਦੇ ਪਿਤਾ ਜੋ ਕਿ ਗ੍ਰਹਿ ਰਾਜ ਮੰਤਰੀ ਹਨ, ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ, ਕਿਉਂਕਿ ਉਨ੍ਹਾਂ ਦੀ ਮੌਜੂਦਗੀ 'ਚ ਨਿਰਪੱਖ ਜਾਂਚ ਸੰਭਵ ਨਹੀਂ ਹੋ ਸਕੇਗੀ | ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ 2 ਮੌਜੂਦਾ ਜੱਜਾਂ ਤੋਂ ਸਾਰੇ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ | ਰਾਹੁਲ ਨੇ ਕਿਹਾ ਕਿ ਇਹ ਸਿਰਫ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੀ ਹੀ ਨਹੀਂ, ਬਲਕਿ ਸਾਰੇ ਕਿਸਾਨਾਂ ਦੀ ਆਵਾਜ਼ ਹੈ ਪਰ ਇਸ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ | ਵਫ਼ਦ 'ਚ ਸ਼ਾਮਿਲ ਪਿ੍ਅੰਕਾ ਗਾਂਧੀ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਰਾਸ਼ਟਰਪਤੀ ਨੇ ਅੱਜ ਹੀ ਸਰਕਾਰ ਨਾਲ ਇਸ ਮਾਮਲੇ 'ਚ ਚਰਚਾ ਕਰਨ ਦਾ ਭਰੋਸਾ ਦਿਵਾਇਆ ਹੈ | ਕਾਂਗਰਸੀ ਆਗੂਆਂ ਨੇ ਦਾਅਵਾ ਕੀਤਾ ਕਿ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਦੇ ਬਾਵਜੂਦ ਇਸ ਮਾਮਲੇ 'ਚ ਕੇਂਦਰੀ ਰਾਜ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਖ਼ਿਲਾਫ਼ ਉੱਚਿਤ ਕਾਰਵਾਈ ਨਹੀਂ ਹੋ ਸਕੀ ਹੈ | ਕਾਂਗਰਸ ਦੇ ਮੰਗ ਪੱਤਰ ਅਨੁਸਾਰ ਬਿਨਾਂ ਕਿਸੇ ਦਖ਼ਲ ਦੇ ਸਥਿਤੀ ਬਦਲਣ ਦੀ ਸੰਭਾਵਨਾ ਨਹੀਂ ਹੈ, ਕਿਉਂਕਿ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਸਮੇਤ ਕਈ ਭਾਜਪਾ ਆਗੂਆਂ ਵਲੋਂ ਅਜੇ ਮਿਸ਼ਰਾ ਪ੍ਰਤੀ ਨਰਮ ਰਵੱਈਏ ਵਾਲੇ ਬਿਆਨ ਦੇਣੇ ਜਾਰੀ ਹਨ | ਉਨ੍ਹਾਂ ਕਿਹਾ ਕਿ ਅਜੇ ਮਿਸ਼ਰਾ ਦੀ ਭੂਮਿਕਾ ਦੀ ਜਾਂਚ ਹਾਲੇ ਕੀਤੀ ਜਾਣੀ ਬਾਕੀ ਹੈ ਪਰ ਜਦ ਉਹ ਆਪਣੇ ਅਹੁਦੇ 'ਤੇ ਬਣੇ ਹੋਏ ਹਨ ਤਾਂ ਅਜਿਹਾ ਹੋਣ ਦੀ ਸੰਭਾਵਨਾ ਨਹੀਂ ਹੈ | ਇਸ ਤੋਂ ਇਲਾਵਾ ਕਿਹੜਾ ਪੁਲਿਸ ਅਧਿਕਾਰੀ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਦੀ ਨਿਰਪੱਖ ਜਾਂਚ ਕਰਨ ਦੀ ਹਿੰਮਤ ਕਰੇਗਾ, ਜਿਸ ਦਾ ਪਿਤਾ ਏਨੇ ਉੱਚ ਪ੍ਰਭਾਵ ਵਾਲੇ ਅਹੁਦੇ 'ਤੇ ਹੈ ਅਤੇ ਜਿਸ ਨੂੰ ਕੇਂਦਰ ਤੇ ਰਾਜ ਦੋਵਾਂ ਸਰਕਾਰਾਂ ਤੋਂ ਨਿਰੰਤਰ ਸਮਰਥਨ ਹਾਸਲ ਹੈ | ਵਫ਼ਦ 'ਚ ਰਾਹੁਲ ਤੇ ਪਿ੍ਅੰਕਾ ਤੋਂ ਇਲਾਵਾ ਗੁਲਾਮ ਨਬੀ ਆਜ਼ਾਦ, ਏ.ਕੇ. ਐਂਟਨੀ, ਕੇ.ਸੀ. ਵੇਨੂਗੋਪਾਲ, ਮਲਿਕਅਰਜੁਨ ਖੜਗੇ ਤੇ ਰੰਜਨ ਚੌਧਰੀ ਵੀ ਸ਼ਾਮਿਲ ਸਨ |

ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਤੋਂ ਇਨਕਾਰ

ਲਖੀਮਪੁਰ ਖੀਰੀ, 13 ਅਕਤੂਬਰ (ਪੀ.ਟੀ.ਆਈ.)-ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਅਦਾਲਤ ਨੇ ਮੁੱਖ ਮੁਲਜ਼ਮ ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਦਕਿ ਇਸ ਮਾਮਲੇ 'ਚ ਪੁਲਿਸ ਨੇ 2 ਹੋਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਅਧਿਕਾਰਕ ਸੂਤਰਾਂ ਮੁਤਾਬਿਕ ਅੰਕਿਤ ਦਾਸ ਤੇ ਲਤੀਫ ਉਰਫ ਕਾਲੇ, ਜੋ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ ਸਨ, ਨੂੰ ਪੁੱਛਗਿੱਛ ਤੋਂ ਬਾਅਦ ਹਿਰਾਸਤ 'ਚ ਲੈ ਲਿਆ ਗਿਆ ਅਤੇ ਫਿਰ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ | ਜਦਕਿ ਪੁਲਿਸ ਨੇ ਪੁੱਛਗਿੱਛ ਲਈ ਉਨ੍ਹਾਂ ਦਾ ਰਿਮਾਂਡ ਮੰਗਿਆ ਸੀ ਪਰ ਉਨ੍ਹਾਂ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਅਦਾਲਤ ਨੇ ਦੋਵਾਂ ਦੇ ਪੁਲਿਸ ਰਿਮਾਂਡ ਸੰਬੰਧੀ ਅਰਜ਼ੀ 'ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ | ਸੀਨੀਅਰ ਇਸਤਗਾਸਾ ਅਧਿਕਾਰੀ (ਐਸ.ਪੀ.ਓ.) ਐਸ.ਪੀ. ਯਾਦਵ ਨੇ ਦੱਸਿਆ ਕਿ ਮੁੱਖ ਨਿਆਇਕ ਮੈਜਿਸਟ੍ਰੇਟ ਚਿੰਤਾ ਰਾਮ ਨੇ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਸਹਿਯੋਗੀ ਆਸ਼ੀਸ਼ ਪਾਂਡੇ ਦੀਆਂ ਜ਼ਮਾਨਤ ਅਰਜ਼ੀਆਂ ਖ਼ਾਰਜ ਕਰ ਦਿੱਤੀਆਂ ਹਨ | ਇਸ ਤੋਂ ਇਲਾਵਾ ਅਦਾਲਤ ਨੇ ਮੰਗਲਵਾਰ ਨੂੰ ਗਿ੍ਫ਼ਤਾਰ ਕੀਤੇ ਗਏ ਸ਼ੇਖਰ ਭਾਰਤੀ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਪੁਲਿਸ ਹੁਣ ਤੱਕ ਇਸ ਕੇਸ 'ਚ 6 ਲੋਕਾਂ ਆਸ਼ੀਸ਼ ਮਿਸ਼ਰਾ, ਲਵਕੁਸ਼, ਆਸ਼ੀਸ਼ ਪਾਂਡੇ, ਸ਼ੇਖਰ ਭਾਰਤੀ, ਅੰਕਿਤ ਦਾਸ ਤੇ ਲਤੀਫ ਨੂੰ ਗਿ੍ਫ਼ਤਾਰ ਕਰ ਚੁੱਕੀ ਹੈ | ਇਸ ਤੋਂ ਪਹਿਲਾਂ ਸਵੇਰੇ ਆਸ਼ੀਸ਼ ਮਿਸ਼ਰਾ ਦੇ ਕਰੀਬੀ ਦੋਸਤ ਅੰਕਿਤ ਦਾਸ ਤੇ ਲਤੀਫ ਅਪਰਾਧ ਸ਼ਾਖਾ ਦੇ ਦਫ਼ਤਰ ਵਿਖੇ ਐਸ.ਆਈ.ਟੀ. ਸਾਹਮਣੇ ਪੇਸ਼ ਹੋਏ | ਸਾਬਕਾ ਮੰਤਰੀ ਅਖਿਲੇਸ਼ ਦਾਸ ਦਾ ਭਤੀਜਾ ਅੰਕਿਤ ਦਾਸ ਕਾਲੀ ਫਾਰਚੂਨਰ ਦਾ ਮਾਲਕ ਦੱਸਿਆ ਜਾ ਰਿਹਾ ਹੈ | ਮੰਗਲਵਾਰ ਨੂੰ ਅੰਕਿਤ ਦਾਸ ਅਤੇ ਲਤੀਫ ਨੇ ਆਤਮ ਸਮਰਪਣ ਲਈ ਮੁੱਖ ਨਿਆਇਕ ਮੈਜਿਸਟ੍ਰੇਟ ਸਾਹਮਣੇ ਅਰਜ਼ੀ ਦਾਇਰ ਕੀਤੀ ਸੀ |

ਬੀ.ਐਸ.ਐਫ. ਹੁਣ ਸਰਹੱਦ ਤੋਂ 50 ਕਿ. ਮੀ. ਅੰਦਰ ਤੱਕ ਕਰ ਸਕੇਗੀ ਕਾਰਵਾਈ

ਨਵੀਂ ਦਿੱਲੀ, 13 ਅਕਤੂਬਰ (ਇੰਟ.)-ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਦਿਆਂ ਬੀ.ਐਸ.ਐਫ. ਦੇ ਅਧਿਕਾਰ ਖ਼ੇਤਰ 'ਚ ਇਜ਼ਾਫ਼ਾ ਕਰਦੇ ਹੋਏ ਉਨ੍ਹਾਂ ਦੇ ਅਧਿਕਾਰ ਖ਼ੇਤਰ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਤੱਕ ਕਰ ਦਿੱਤਾ ਹੈ ਅਤੇ ਹੁਣ ਬੀ. ਐਸ. ਐਫ. ਅਧਿਕਾਰੀਆਂ ਨੂੰ ਗਿ੍ਫ਼ਤਾਰੀ, ਤਲਾਸ਼ੀ ਤੇ ਜ਼ਬਤੀ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ | ਬੀ.ਐਸ.ਐਫ. ਅਧਿਕਾਰੀ ਪੰਜਾਬ, ਪੱਛਮੀ ਬੰਗਾਲ ਤੇ ਆਸਾਮ 'ਚ ਗਿ੍ਫ਼ਤਾਰੀ ਅਤੇ ਤਲਾਸ਼ੀ ਲੈ ਸਕਣਗੇ | ਬੀ.ਐਸ.ਐਫ. ਨੂੰ ਸੀ.ਆਰ.ਪੀ.ਸੀ., ਪਾਸਪੋਰਟ ਐਕਟ ਐਂਡ ਪਾਸਪੋਰਟ (ਐਂਟਰੀ ਟੂ ਇੰਡੀਆ) ਐਕਟ ਤਹਿਤ ਇਹ ਕਾਰਵਾਈ ਕਰਨ ਦਾ ਅਧਿਕਾਰ ਮਿਲਿਆ ਹੈ | ਆਸਾਮ, ਪੱਛਮੀ ਬੰਗਾਲ ਤੇ ਪੰਜਾਬ 'ਚ ਬੀ.ਐਸ.ਐਫ. ਨੂੰ ਪੁਲਿਸ ਦੀ ਤਰਜ਼ 'ਤੇ ਤਲਾਸ਼ੀ ਅਤੇ ਗਿ੍ਫ਼ਤਾਰੀ ਦਾ ਅਧਿਕਾਰ ਮਿਲ ਗਿਆ ਹੈ | ਬੀ.ਐਸ.ਐਫ. ਦੇ ਅਧਿਕਾਰੀ ਤਿੰਨ ਰਾਜਾਂ 'ਚ ਬੰਗਲਾਦੇਸ਼ ਤੇ ਪਾਕਿਸਤਾਨ ਸਰਹੱਦ ਤੋਂ 50 ਕਿਲੋਮੀਟਰ ਦੂਰ ਦੇਸ਼ ਦੇ ਰਾਜਾਂ 'ਚ ਕਾਰਵਾਈ ਕਰ ਸਕਣਗੇ | ਪਹਿਲਾਂ ਇਹ ਹੱਦ 15 ਕਿਲੋਮੀਟਰ ਸੀ | ਇਸ ਤੋਂ ਇਲਾਵਾ ਬੀ.ਐਸ.ਐਫ. ਨਾਗਾਲੈਂਡ, ਮਿਜ਼ੋਰਮ, ਤਿ੍ਪੁਰਾ, ਮਣੀਪੁਰ ਤੇ ਲੱਦਾਖ 'ਚ ਵੀ ਤਲਾਸ਼ੀ ਤੇ ਗਿ੍ਫ਼ਤਾਰੀ ਦੇ ਯੋਗ ਹੋਵੇਗੀ |
ਬੀ.ਐਸ.ਐਫ. ਦੇ ਅਧਿਕਾਰ: ਸਰਹੱਦੀ ਸੁਰੱਖਿਆ ਬਲ ਐਕਟ, 1968 ਦੀ ਧਾਰਾ 139 ਕੇਂਦਰ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ ਕਿ ਉਹ ਸਮੇਂ-ਸਮੇਂ ਤੇ ਸਰਹੱਦੀ ਬਲ ਦੇ ਕਾਰਜ ਖ਼ੇਤਰ ਅਤੇ ਖ਼ੇਤਰ ਬਾਰੇ ਸੂਚਿਤ ਕਰੇ | ਕੇਂਦਰੀ ਗ੍ਰਹਿ ਮੰਤਰਾਲੇ ਨੇ ਸਰਹੱਦੀ ਖ਼ੇਤਰਾਂ ਦੀ ਅਨੁਸੂਚੀ 'ਚ ਸੋਧ ਕਰਦਿਆਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿੱਥੇ ਬੀ.ਐਸ.ਐਫ. ਕੋਲ ਪਾਸਪੋਰਟ, ਐਨ.ਡੀ.ਪੀ.ਐਸ. ਤੇ ਕਸਟਮਜ਼ ਐਕਟ ਵਰਗੇ ਐਕਟਾਂ ਅਧੀਨ ਤਲਾਸ਼ੀ, ਜ਼ਬਤ ਅਤੇ ਗਿ੍ਫ਼ਤਾਰੀ ਦੀਆਂ ਸ਼ਕਤੀਆਂ ਹੋਣਗੀਆਂ |

ਪ੍ਰਧਾਨ ਮੰਤਰੀ ਵਲੋਂ 100 ਲੱਖ ਕਰੋੜ ਦੀ ਗਤੀ ਸ਼ਕਤੀ ਯੋਜਨਾ ਦੀ ਸ਼ੁਰੂਆਤ

ਯੋਜਨਾ 21ਵੀਂ ਸਦੀ ਦੇ ਭਾਰਤ ਦੇ ਨਿਰਮਾਣ ਲਈ ਨਵੀਂ ਊਰਜਾ ਪ੍ਰਦਾਨ ਕਰੇਗੀ- ਮੋਦੀ
ਨਵੀਂ ਦਿੱਲੀ, 13 ਅਕਤੂਬਰ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 'ਪ੍ਰਧਾਨ ਮੰਤਰੀ ਗਤੀ ਸ਼ਕਤੀ ਯੋਜਨਾ' ਦੀ ਸ਼ੁਰੂਆਤ ਕੀਤੀ | ਦੇਸ਼ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 100 ਲੱਖ ਕਰੋੜ ਰੁਪਏ ਦੀ ਇਸ ਗਤੀ ਸ਼ਕਤੀ ਯੋਜਨਾ ਨਾਲ ਦੇਸ਼ 'ਚ ਲੱਖਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਉਣ 'ਚ ਮਦਦ ਮਿਲੇਗੀ ਅਤੇ ਸਾਰੇ ਵਿਕਾਸ ਕਾਰਜ ਸਮੇਂ ਸਿਰ ਹੋ ਸਕਣਗੇ | 'ਗਤੀ ਸ਼ਕਤੀ ਯੋਜਨਾ' ਰੇਲ ਅਤੇ ਸੜਕ ਸਮੇਤ 16 ਮੰਤਰਾਲਿਆਂ ਨੂੰ ਜੋੜਨ ਵਾਲਾ ਇਕ ਡਿਜੀਟਲ ਪਲੇਟਫ਼ਾਰਮ ਹੈ | ਦੇਸ਼ 'ਚ ਰੁਜ਼ਗਾਰ ਪੈਦਾ ਕਰਨ ਦੇ ਮਕਸਦ ਨਾਲ ਕਰੋੜਾਂ ਰੁਪਏ ਦੀ ਇਸ ਯੋਜਨਾ ਦਾ ਐਲਾਨ ਪ੍ਰਧਾਨ ਮੰਤਰੀ ਨੇ 15 ਅਗਸਤ, 2021 ਨੂੰ ਲਾਲ ਕਿਲ੍ਹੇ ਤੋਂ ਭਾਸ਼ਨ ਦੌਰਾਨ ਕੀਤਾ ਸੀ | ਇਸ ਯੋਜਨਾ ਦੀ ਸ਼ੁਰੂਆਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਗਤੀ ਸ਼ਕਤੀ ਮੁਹਿੰਮ ਦੇ ਕੇਂਦਰ ਵਿਚ ਭਾਰਤ ਦੇ ਲੋਕ, ਭਾਰਤ ਦਾ ਉਦਯੋਗ, ਭਾਰਤ ਦਾ ਵਪਾਰ ਜਗਤ, ਭਾਰਤ ਦੇ ਨਿਰਮਾਤਾ, ਭਾਰਤ ਦੇ ਕਿਸਾਨ ਹਨ | ਇਹ ਯੋਜਨਾ ਭਾਰਤ ਦੀ ਮੌਜੂਦਾ ਅਤੇ ਭਵਿੱਖ ਦੀਆਂ ਪੀੜ੍ਹੀਆਂ ਨੂੰ 21ਵੀਂ ਸਦੀ ਦੇ ਭਾਰਤ ਦੇ ਨਿਰਮਾਣ ਲਈ ਨਵੀਂ ਊਰਜਾ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਦੀ ਰਾਹ 'ਚ ਆਉਣ ਵਾਲੇ ਅੜਿੱਕਿਆਂ ਨੂੰ ਵੀ ਪਾਸੇ ਹਟਾਏਗੀ | ਇਹ ਯੋਜਨਾ ਨਾ ਸਿਰਫ਼ ਸਰਕਾਰੀ ਪ੍ਰਕਿਰਿਆ ਅਤੇ ਇਸ ਨਾਲ ਜੁੜੇ ਵੱਖ-ਵੱਖ ਹਿੱਸੇਦਾਰਾਂ ਨੂੰ ਇਕੱਠਾ ਕਰਦੀ ਹੈ, ਸਗੋਂ ਇਹ ਟਰਾਂਸਪੋਰਟੇਸ਼ਨ ਦੇ ਵੱਖੋ ਵੱਖਰੇ ਤਰੀਕਿਆਂ ਨੂੰ ਜੋੜਨ 'ਚ ਵੀ ਸਹਾਇਤਾ ਕਰਦੀ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨਾਲ ਅਗਲੀ ਪੀੜ੍ਹੀ ਦੇ ਬੁਨਿਆਦੀ ਢਾਂਚੇ, ਮਲਟੀ-ਮਾਡਲ ਕਨੈਕਟੀਵਿਟੀ ਨਾਲ 21ਵੀਂ ਸਦੀ 'ਚ ਭਾਰਤ ਨੂੰ ਬੜ੍ਹਾਵਾ ਮਿਲੇਗਾ | ਉਨ੍ਹਾਂ ਕਿਹਾ ਕਿ ਪਿਛੋਕੜ 'ਚ ਦੇਰੀ ਅਤੇ ਵਿਕਾਸ ਕਾਰਜਾਂ 'ਚ ਸੁਸਤੀ ਦੇ ਕਾਰਨ ਟੈਕਸ ਅਦਾ ਕਰਨ ਵਾਲੀ ਜਨਤਾ ਦੇ ਪੈਸੇ ਦੀ ਸਹੀ ਵਰਤੋਂ ਨਹੀਂ ਕੀਤੀ ਗਈ ਕਿਉਂਕਿ ਵਿਭਾਗ ਅਲਗ-ਅਲਗ ਕੰਮ ਕਰਦੇ ਸੀ ਅਤੇ ਪ੍ਰਾਜੈਕਟਾਂ ਨੂੰ ਲੈ ਕੇ ਉਨ੍ਹਾਂ ਵਿਚਕਾਰ ਕੋਈ ਤਾਲਮੇਲ ਨਹੀਂ ਹੁੰਦਾ ਸੀ | ਉਨ੍ਹਾਂ ਕਿਹਾ ਕਿ ਗੁਣਵੱਤਾ ਪੂਰਨ ਬੁਨਿਆਦੀ ਢਾਂਚੇ ਦੇ ਬਗੈਰ ਵਿਕਾਸ ਸੰਭਵ ਹੀ ਨਹੀਂ ਹੈ | ਇਸ ਯੋਜਨਾ ਨਾਲ ਸਾਰੇ ਪ੍ਰਾਜੈਕਟ ਹੁਣ ਤੈਅ ਸਮੇਂ 'ਤੇ ਪੂਰੇ ਹੋਣਗੇ ਅਤੇ ਲੋਕਾਂ ਦੇ ਟੈਕਸ ਦਾ ਇਕ ਵੀ ਪੈਸਾ ਬਰਬਾਦ ਨਹੀਂ ਹੋਵੇਗਾ | ਉਨ੍ਹਾਂ ਕਿਹਾ ਕਿ ਪਿਛੋਕੜ 'ਚ ਇੰਝ ਹੁੰਦਾ ਸੀ ਕਿ ਪਹਿਲਾਂ ਅਧਿਕਾਰੀ 'ਕੰਮ ਪ੍ਰਗਤੀ 'ਤੇ ਹੈ' ਦਾ ਬੋਰਡ ਲਗਾ ਦਿੰਦੇ ਸਨ ਅਤੇ ਕੰਮ ਲਮਕਿਆ ਹੀ ਰਹਿ ਜਾਂਦਾ ਸੀ | 7 ਸਾਲ ਦੇ ਕਾਰਜਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਦੱਸਿਆ ਕਿ 2014 ਤੋਂ ਪਹਿਲੇ 5 ਸਾਲਾਂ 'ਚ ਸਿਰਫ਼ 1900 ਕਿਲੋਮੀਟਰ ਰੇਲਵੇ ਲਾਈਨਾਂ ਦੁੱਗਣੀਆਂ ਹੋ ਰਹੀਆਂ ਸਨ ਜਦਕਿ ਪਿਛਲੇ 7 ਸਾਲਾਂ 'ਚ ਅਸੀਂ 9 ਹਜ਼ਾਰ ਕਿਲੋਮੀਟਰ ਤੋਂ ਵੱਧ ਰੇਲਵੇ ਲਾਈਨਾਂ ਨੂੰ ਦੁੱਗਣਾ ਅਤੇ 24 ਹਜ਼ਾਰ ਕਿਲੋਮੀਟਰ ਤੋਂ ਵੱਧ ਰੇਲਵੇ ਟਰੈਕਾਂ ਦਾ ਬਿਜਲੀਕਰਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਦੇਸ਼ ਭਰ 'ਚ 16,000 ਕਿਲੋਮੀਟਰ ਤੋਂ ਵੱਧ ਅੰਤਰਰਾਜੀ ਕੁਦਰਤੀ ਗੈਸ ਪਾਈਪਲਾਈਨ 'ਤੇ ਕੰਮ ਚੱਲ ਰਿਹਾ ਹੈ ਜਦਕਿ 1987 ਤੋਂ 2014 ਤੱਕ ਦੇ 27 ਸਾਲਾਂ 'ਚ ਦੇਸ਼ ਵਿਚ 15000 ਕਿਲੋਮੀਟਰ ਕੁਦਰਤੀ ਗੈਸ ਪਾਈਪਲਾਈਨ ਬਣਾਈ ਗਈ ਸੀ | ਮੈਟਰੋ ਦਾ ਜ਼ਿਕਰ ਕਰਦੇ ਹੋਏ ਮੋਦੀ ਨੇ ਕਿਹਾ ਕਿ 2014 ਤੋਂ ਪਹਿਲਾਂ ਮੈਟਰੋ ਸਿਰਫ਼ 250 ਕਿਲੋਮੀਟਰ ਟਰੈਕ 'ਤੇ ਚੱਲ ਰਹੀ ਸੀ | ਅੱਜ ਮੈਟਰੋ ਨੂੰ 700 ਕਿਲੋਮੀਟਰ ਤੱਕ ਫੈਲਾਅ ਦਿੱਤਾ ਗਿਆ ਹੈ ਅਤੇ ਇੱਕ ਹਜ਼ਾਰ ਕਿਲੋਮੀਟਰ ਨਵੇਂ ਮੈਟਰੋ ਰੂਟ 'ਤੇ ਕੰਮ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਛੇਰਿਆਂ ਦੀ ਆਮਦਨ ਵਧਾਉਣ ਦੇ ਲਈ ਪ੍ਰੋਸੈਸਿੰਗ ਨਾਲ ਜੁੜੇ ਬੁਨਿਆਦੀ ਢਾਂਚੇ ਦਾ ਵੀ ਤੇਜ਼ੀ ਨਾਲ ਵਿਸਥਾਰ ਕੀਤਾ ਜਾ ਰਿਹਾ ਹੈ |

ਪੰਜਾਬ ਦੇ ਵਪਾਰੀਆਂ ਨਾਲ ਕੇਜਰੀਵਾਲ ਨੇ ਕੀਤੇ 10 ਵਾਅਦੇ

ਜਲੰਧਰ 'ਚ ਵਪਾਰੀਆਂ ਤੇ ਸਨਅਤਕਾਰਾਂ ਨਾਲ ਕੀਤੀ ਮੀਟਿੰਗ
ਜਲੰਧਰ ਛਾਉਣੀ, 13 ਅਕਤੂਬਰ (ਪਵਨ ਖਰਬੰਦਾ)-ਆਮ ਆਦਮੀ ਪਾਰਟੀ ਦੀ ਪੰਜਾਬ 'ਚ ਸਰਕਾਰ ਬਣਨ 'ਤੇ ਵਪਾਰੀਆਂ ਅਤੇ ਸਨਅਤਕਾਰਾਂ ਦੇ ਅਦਾਰਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਕੀਤੀਆਂ ਜਾਣ ਵਾਲੀਆਂ ਛਾਪੇਮਾਰੀਆਂ ਨੂੰ ਪੂਰਨ ਤੌਰ 'ਤੇ ਬੰਦ ਕਰਕੇ ਵਪਾਰੀਆਂ ਤੇ ਸਨਅਤਕਾਰਾਂ ਨੂੰ ਵੱਡੇ ਪੱਧਰ 'ਤੇ ਰਾਹਤ ਦਿੱਤੀ ਜਾਵੇਗੀ ਤੇ ਇਸ ਦੇ ਨਾਲ ਹੀ ਪੰਜਾਬ 'ਚ ਕਾਂਗਰਸ ਦੀ ਸਰਕਾਰ 'ਚ ਚੱਲ ਰਹੇ ਇੰਸਪੈਕਟਰ ਤੇ ਲਾਲ ਫੀਤਾ ਸ਼ਾਹੀ ਸਿਸਟਮ ਨੂੰ ਵੀ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ, ਕਿਉਂਕਿ ਇਹ ਸਿਸਟਮ ਮੰਤਰੀਆਂ ਤੇ ਅਫ਼ਸਰਸ਼ਾਹੀ ਵਲੋਂ ਕੇਵਲ ਤੇ ਕੇਵਲ ਰਿਸ਼ਵਤਖ਼ੋਰੀ ਲਈ ਬਣਾਇਆ ਗਿਆ ਹੈ, ਜਿਸ ਨਾਲ ਸਨਅਤਕਾਰਾਂ ਤੇ ਵਪਾਰੀਆਂ ਦਾ ਸਭ ਤੋਂ ਵੱਡਾ ਨੁਕਸਾਨ ਹੋ ਰਿਹਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲੰਧਰ-ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਇਕ ਪੈਲੇਸ 'ਚ ਵੱਡੀ ਗਿਣਤੀ 'ਚ ਇਕੱਠੇ ਹੋਏ ਵਪਾਰੀਆਂ ਤੇ ਸਨਅਤਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਲੋਕ ਸਭਾ ਮੈਂਬਰ ਤੇ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਪ੍ਰਕਾਸ਼ ਸਿੰਘ ਸਮਰਾ, ਕੁਲਵੰਤ ਸਿੰਘ ਪੰਡੋਰੀ, ਰਮਨ ਮਿੱਤਲ, ਹਰਵੀਰ ਸਿੰਘ ਢਿੱਲੋਂ ਤੇ ਪ੍ਰਧਾਨ ਵਿਨੈ ਵਰਮਾ ਆਦਿ ਵੀ ਹਾਜ਼ਰ ਸਨ | ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਪਹੁੰਚੇ ਸਨਅਤਕਾਰਾਂ ਨੇ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਕ ਥਾਂ ਨੂੰ ਉਦਯੋਗਿਕ ਖੇਤਰ ਦੱਸ ਕੇ ਜ਼ਮੀਨਾਂ ਦਾ ਮਾਲਕਾਨਾ ਹੱਕ ਸਨਅਤਕਾਰਾਂ ਨੂੰ ਦੇ ਦਿੱਤਾ ਜਾਂਦਾ ਹੈ ਪ੍ਰੰਤੂ ਉਸ ਤੋਂ ਕੁਝ ਸਾਲ ਬਾਅਦ ਹੀ ਵਿਭਾਗ ਵਲੋਂ ਸਨਅਤਕਾਰਾਂ ਨੂੰ ਉਕਤ ਥਾਂ ਦਾ ਹੋਰ ਪੈਸਾ ਦੇਣ ਸੰਬੰਧੀ ਨੋਟਿਸ ਜਾਰੀ ਕਰਕੇ ਪ੍ਰੇਸ਼ਾਨ ਕੀਤਾ ਜਾਂਦਾ ਹੈ | ਇਸ ਦੇ ਨਾਲ ਹੀ ਜੇਕਰ ਸਰਕਾਰ ਵਲੋਂ ਕਿਸੇ ਜ਼ਮੀਨ ਨੂੰ ਫੋਕਟ ਪੁਆਇੰਟ ਦੀ ਜ਼ਮੀਨ ਦੱਸ ਕੇ ਸਨਅਤਕਾਰਾਂ ਤੇ ਵਪਾਰੀਆਂ ਨੂੰ ਵੇਚ ਦਿੱਤਾ ਜਾਂਦਾ ਹੈ ਤਾਂ ਸਰਕਾਰ ਵਲੋਂ ਸੀ.ਐਲ.ਯੂ ਦੀ ਆੜ 'ਚ ਲੱਖਾਂ ਰੁਪਏ ਦੀ ਮੰਗ ਕਰਦੇ ਹੋਏ ਨੋਟਿਸ ਭੇਜ ਕੇ ਪ੍ਰੇਸ਼ਾਨ ਕੀਤਾ ਜਾਂਦਾ ਹੈ | ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨਾਲ 10 ਵਾਅਦੇ ਕੀਤੇ | ਸਨਅਤਕਾਰਾਂ ਤੇ ਵਪਾਰੀਆਂ ਦੀਆਂ ਗੱਲਾਂ ਸੁਣਨ ਉਪਰੰਤ ਅਰਵਿੰਦ ਕੇਜਰੀਵਾਲ ਨੇ ਪਹਿਲਾ ਵਾਅਦਾ ਕਰਦਿਆਂ ਕਿਹਾ ਕਿ ਪੰਜਾਬ 'ਚ 'ਆਪ' ਦੀ ਸਰਕਾਰ ਬਣਦੇ ਹੀ ਸਭ ਤੋਂ ਪਹਿਲਾਂ 24 ਘੰਟੇ ਬਿਜਲੀ ਦੀ ਸਪਲਾਈ ਲੋਕਾਂ ਤੇ ਸਨਅਤਕਾਰਾਂ ਨੂੰ ਦਿੱਤੀ ਜਾਵੇਗੀ, ਜਿਸ ਤਰ੍ਹਾਂ ਦਿੱਲੀ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ | ਦੂਸਰਾ ਵਾਅਦਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ 'ਚ ਭਿ੍ਸ਼ਟਾਚਾਰ ਨੂੰ ਵਾਧਾ ਦੇਣ ਅਤੇ ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਲਈ ਲਾਗੂ ਕੀਤੇ ਇੰਸਪੈਕਟਰ ਤੇ ਲਾਲ ਫੀਤਾਸ਼ਾਹੀ ਕਾਨੂੰਨ ਨੂੰ ਪਹਿਲ ਦੇ ਆਧਾਰ 'ਤੇ ਰੱਦ ਕੀਤਾ ਜਾਵੇਗਾ ਜਾਂ ਇਨ੍ਹਾਂ 'ਚ ਸੋਧ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਦੀ ਆੜ 'ਚ ਪੈਸਾ ਲੈ ਕੇ ਸਿਆਸੀ ਆਗੂਆਂ ਤੱਕ ਪਹੁੰਚਾਇਆ ਜਾ ਰਿਹਾ ਹੈ | ਤੀਸਰੇ ਵਾਅਦੇ 'ਚ ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਬਣਦੇ ਹੀ ਵਪਾਰੀਆਂ ਤੇ ਸਨਅਤਕਾਰਾਂ ਦੇ ਅਦਾਰਿਆਂ 'ਤੇ ਮਾਰੇ ਜਾਣ ਵਾਲੇ ਛਾਪਿਆਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ ਤੇ ਇਸ ਦੇ ਨਾਲ ਹੀ ਸਨਅਤਕਾਰਾਂ ਤੇ ਵਪਾਰੀਆਂ ਦੇ ਕਰੋੜਾਂ ਰੁਪਏ ਵੈਟ ਦੇ ਰੂਪ 'ਚ ਜੋ ਵਿਭਾਗ ਵੱਲ ਖੜ੍ਹੇ ਹਨ ਉਹ ਤਿੰਨ ਤੋਂ ਛੇ ਮਹੀਨੇ ਦੇ ਅੰਦਰ ਵਪਾਰੀਆਂ ਨੂੰ ਦੇ ਦਿੱਤੇ ਜਾਣਗੇ ਤੇ ਜੇਕਰ ਕਿਸੇ ਅਦਾਰੇ ਦੀ ਰਕਮ ਬਹੁਤ ਵੱਡੀ ਹੈ ਤਾਂ ਉਸ ਨੂੰ ਕਿਸ਼ਤਾਂ 'ਚ ਦੇ ਦਿੱਤਾ ਜਾਵੇਗਾ | ਚੌਥੇ ਵਾਅਦੇ 'ਚ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਟੈਕਸ ਦੇ ਰੂਪ 'ਚ ਕਰੋੜਾਂ ਰੁਪਏ ਦੇਣ ਵਾਲੇ ਵਪਾਰੀ ਤੇ ਸਨਅਤਕਾਰ ਅੱਜ ਵੀ ਪਾਣੀ, ਸੜਕਾਂ, ਸੀਵਰੇਜ, ਬਿਜਲੀ ਤੇ ਹੋਰ ਸੁਵਿਧਾਵਾਂ ਤੋਂ ਵਾਂਝੇ ਹਨ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪ੍ਰੰਤੂ 'ਆਪ' ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਇਹ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | 5ਵਾਂ ਵਾਅਦਾ ਕਰਦਿਆਂ ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਉਦਯੋਗਿਕ ਫੋਕਲ ਪੁਆਇੰਟਾਂ ਵਿਚ ਦਿੱਤੇ ਪਲਾਟਾਂ ਦੀ ਵਾਧੂ ਕੀਮਤ ਵਸੂਲੀ ਬੰਦ ਕੀਤੀ ਜਾਵੇਗੀ | 6ਵੇਂ ਵਾਅਦੇ 'ਚ ਉਨ੍ਹਾਂ ਕਿਹਾ ਕਿ ਸਰਕਾਰ ਬਣਨ 'ਤੇ ਕਿਸੇ ਵੀ ਅਦਾਰੇ ਨੂੰ ਸੀ.ਐਲ.ਯੂ ਦੀ ਆੜ 'ਚ ਪੇ੍ਰਸ਼ਾਨ ਨਹੀਂ ਕੀਤਾ ਜਾਵੇਗਾ, ਕਿਉਂਕਿ ਜਦੋਂ ਸਰਕਾਰ ਵਲੋਂ ਜੇਕਰ ਕਿਸੇ ਜ਼ਮੀਨ ਨੂੰ ਇੰਡਸਟਰੀਅਲ ਜ਼ੋਨ ਲਾਗੂ ਕਰ ਦਿੱਤਾ ਗਿਆ ਹੈ ਤਾਂ ਉਸ ਜ਼ਮੀਨ ਦਾ ਸੀ.ਐਲ.ਯੂ. ਨਹੀਂ ਲਿਆ ਜਾ ਸਕਦਾ ਹੈ ਪ੍ਰੰਤੂ ਪੰਜਾਬ ਸਰਕਾਰ ਇਸ ਦੀ ਆੜ 'ਚ ਵਪਾਰੀਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ | 7ਵੇਂ ਵਾਅਦੇ 'ਚ ਕੇਜਰੀਵਾਲ ਨੇ ਅਫ਼ਸਰਸ਼ਾਹੀ ਨੂੰ ਲੰਮੇ ਹੱਥੀ ਲੈਂਦੇ ਹੋਏ ਕਿਹਾ ਕਿ ਪੰਜਾਬ 'ਚ ਹਫ਼ਤਾ ਤੇ ਮਹੀਨਾ ਦੇਣ ਦਾ ਬਹੁਤ ਰਿਵਾਜ ਬਣਿਆ ਹੋਇਆ ਹੈ ਤੇ ਇਸ ਤੋਂ ਬਿਨਾਂ ਕੋਈ ਵੀ ਕੰਮ ਨਹੀਂ ਹੁੰਦਾ ਹੈ | ਇਸ ਦੇ ਨਾਲ ਹੀ ਪੰਜਾਬ 'ਚ ਗੁੰਡਾ ਟੈਕਸ ਵੀ ਲਿਆ ਜਾ ਰਿਹਾ ਹੈ, ਜਿਸ ਨੂੰ ਖ਼ਤਮ ਕਰਨ ਲਈ ਬਾਦਲ ਤੇ ਕੈਪਟਨ ਸਰਕਾਰ ਵਲੋਂ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪ੍ਰੰਤੂ ਚੰਨੀ ਸਰਕਾਰ 'ਚ ਵੀ ਇਹ ਗੁੰਡਾ ਟੈਕਸ ਲੈ ਕੇ ਵਪਾਰੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਗੁੰਡਾ ਟੈਕਸ ਨੂੰ ਮੰਤਰੀਆਂ ਵਲੋਂ ਸ਼ਹਿ ਦਿੱਤੀ ਜਾਂਦੀ ਹੈ ਤੇ ਕਿਸੇ ਵੀ ਟਰੱਕ ਨੂੰ ਗੁੰਡਾ ਟੈਕਸ ਦਿੱਤੇ ਬਿਨਾਂ ਬਾਹਰ ਨਹੀਂ ਜਾਣ ਦਿੱਤਾ ਜਾਂਦਾ ਹੈ | 8ਵੇਂ ਵਾਅਦੇ 'ਚ ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਬਣਦੇ ਹੀ ਸਨਅਤਕਾਰਾਂ ਤੇ ਵਪਾਰੀਆਂ ਦਾ ਇਕ ਸੰਗਠਨ ਬਣਾ ਕੇ ਸਰਕਾਰ ਨਾਲ ਸੰਗਠਨ ਦੀ ਭਾਈਵਾਲੀ ਕੀਤੀ ਜਾਵੇਗੀ ਤੇ ਮਹੀਨੇ 'ਚ ਇਕ ਵਾਰ ਮੰਤਰੀ ਨਾਲ ਮੀਟਿੰਗ ਕਰਨ ਉਪਰੰਤ ਜੋ ਵੀ ਵਪਾਰੀਆਂ ਤੇ ਸਨਅਤਕਾਰਾਂ ਵਲੋਂ ਫ਼ੈਸਲੇ ਲਏ ਜਾਣਗੇ ਉਕਤ ਫ਼ੈਸਲਿਆਂ ਨੂੰ ਮੀਟਿੰਗ ਵਾਲੇ ਦਿਨ ਤੋਂ ਹੀ ਲਾਗੂ ਕਰ ਦਿੱਤਾ ਜਾਵੇਗਾ | 9ਵੇਂ ਵਾਅਦੇ 'ਚ ਉਨ੍ਹਾਂ ਕਿਹਾ ਕਿ ਪੰਜਾਬ 'ਚ ਪਿਆਰ, ਮੁਹੱਬਤ, ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ ਸਭ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲੇਗੀ | 10ਵੇਂ ਵਾਅਦੇ 'ਚ ਕੇਜਰੀਵਾਲ ਨੇ ਛੋਟੇ ਉਦਯੋਗ ਅਤੇ ਐਮ.ਐਸ.ਐਮ.ਈ. ਨੂੰ ਹੋਰ ਵਧਾਉਣ ਦੇ ਨਾਲ-ਨਾਲ ਰੁਜ਼ਗਾਰ ਵਧਾਉਣ ਦਾ ਐਲਾਨ ਕੀਤਾ | ਉਨ੍ਹਾਂ ਸਨਅਤਕਾਰਾਂ ਤੋਂ ਵਾਅਦਾ ਲਿਆ ਕਿ ਉਦਯੋਗਾਂ ਦਾ ਵਿਕਾਸ ਹੋਣ 'ਤੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਉਦਯੋਗਾਂ 'ਚ ਜ਼ਰੂਰ ਦੇਣਗੇ | ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਸੱਤਾ 'ਚ ਆਉਂਦੇ ਹੀ ਛੋਟੇ ਵਪਾਰੀਆਂ ਨੂੰ ਵੀ ਸਹੂਲਤਾਂ ਦਿੱਤੀਆਂ ਜਾਣਗੀਆਂ | ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸਿਆਸਤ ਦੀ ਦਿਸ਼ਾ ਤੇ ਦਸ਼ਾ ਬਦਲ ਰਹੀ ਹੈ ਤੇ ਵੱਡੀਆਂ ਸਿਆਸੀ ਪਾਰਟੀਆਂ 'ਆਪ' ਨੂੰ ਦੇਖ ਕੇ ਸਿਆਸੀ ਏਜੰਡੇ ਤੈਅ ਕਰਨ ਲੱਗੀਆਂ ਹਨ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ 'ਚੋਂ ਉਦਯੋਗ ਬਾਹਰ ਜਾ ਰਿਹਾ ਹੈ, ਜਿਸ ਦੀ ਸਭ ਤੋਂ ਵੱਡੀ ਮਿਸਾਲ ਧਾਰੀਵਾਲ ਤੇ ਗੁਰਦਾਸਪੁਰ ਤੱਕ ਦੇ ਉਦਯੋਗ ਅਤੇ ਵਪਾਰ ਹੋਰਨਾਂ ਰਾਜਾਂ 'ਚ ਚਲੇ ਗਏ ਹਨ, ਕਿਉਂਕਿ ਪੰਜਾਬ 'ਚ ਕੋਈ ਉਦਯੋਗਿਕ ਨੀਤੀ ਨਹੀਂ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਤਾਰ ਸਿੰਘ ਸੰਧਵਾਂ, ਮਾਸਟਰ ਬਲਦੇਵ ਸਿੰਘ, ਪ੍ਰੋ. ਬਲਜਿੰਦਰ ਕੌਰ, ਪਿ੍ੰ. ਬੁੱਧ ਰਾਮ, ਨੀਨਾ ਮਿੱਤਲ, ਰਾਜਵਿੰਦਰ ਕੌਰ ਥਿਆੜਾ, ਸੁਰਿੰਦਰ ਸਿੰਘ ਸੋਢੀ, ਡਾ: ਸ਼ਿਵ ਦਿਆਲ ਮਾਲੀ, ਡਾ: ਸੰਜੀਵ ਸ਼ਰਮਾ, ਹਰਵਿੰਦਰ ਬਖਸ਼ੀ, ਕੁਲਤਾਰ ਸਿੰਘ ਪਹਿਲਵਾਨ, ਹਰਜੋਤ ਸਿੰਘ ਬੈਂਸ, ਰਤਨ ਸਿੰਘ ਤੇ ਬਲਕਾਰ ਸਿੰਘ ਆਦਿ ਹਾਜ਼ਰ ਸਨ |

ਤਰਾਲ 'ਚ ਮੁਕਾਬਲੇ ਦੌਰਾਨ ਜੈਸ਼ ਦਾ ਕਮਾਂਡਰ ਹਲਾਕ

ਸ੍ਰੀਨਗਰ, 13 ਅਕਤੂਬਰ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਅਵੰਤੀਪੁਰਾ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ ਜਦ ਉਨ੍ਹਾਂ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਨੂੰ ਹਲਾਕ ਕਰ ਦਿੱਤਾ | ਤਰਾਲ ਦੇ ਤੁਲਵਨੀ ਇਲਾਕੇ ਦੇ ਵਾਗਡ ਪਿੰਡ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ 42 ਆਰ.ਆਰ., ਐਸ.ਓ.ਜੀ. ਅਤੇ ਸੀ.ਆਰ.ਪੀ.ਐਫ਼. ਨੇ ਘੇਰਾਬੰਦੀ ਕਰਕੇ ਨੇੜੇ ਦੇ ਇਕ ਮਕਾਨ 'ਚ ਲੁਕੇ ਅੱਤਵਾਦੀਆਂ ਨੂੰ ਆਤਮ-ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਇਸ ਦਾ ਜਵਾਬ ਗੋਲੀਬਾਰੀ ਨਾਲ ਦਿੱਤਾ | ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ, ਜਿਸ ਦੀ ਪਛਾਣ ਜੈਸ਼-ਏ-ਮੁਹੰਮਦ ਦੇ ਕਮਾਂਡਰ ਸਮਸ਼-ਉਦ-ਦੀਨ ਉਰਫ਼ ਸੋਫ਼ੀ ਵਜੋਂ ਹੋਈ ਹੈ | ਸੋਫ਼ੀ, ਜੂਨ 2019 ਤੋਂ ਸਰਗਰਮ ਸੀ ਅਤੇ ਘਾਟੀ 'ਚ ਸਭ ਤੋਂ ਲੋੜੀਂਦੇ ਅੱਤਵਾਦੀਆਂ ਦੀ ਸੂਚੀ 'ਚ ਸ਼ਾਮਿਲ ਸੀ | ਇਲਾਕੇ 'ਚ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਦੇ ਚਲਦੇ ਤਲਾਸ਼ੀ ਕਾਰਵਾਈ ਜਾਰੀ ਹੈ | ਇਧਰ ਪੁਣਛ ਤੇ ਰਾਜੌਰੀ ਵਿਚਾਲੇ ਜੰਗਲੀ ਇਲਾਕੇ 'ਚ ਪਿਛਲੇ 3 ਦਿਨਾਂ ਤੋਂ ਤਲਾਸ਼ੀ ਮੁਹਿੰਮ ਜਾਰੀ ਹੈ | ਪਿਛਲੇ ਤਿੰਨ ਦਿਨਾਂ ਦੌਰਾਨ ਵਾਦੀ 'ਚ ਵੱਖ-ਵੱਖ ਮੁਕਾਬਿਲਆਂ ਦੌਰਾਨ 8 ਅੱਤਵਾਦੀ ਮਾਰੇ ਗਏ ਹਨ |
ਐਨ.ਆਈ.ਏ. ਵਲੋਂ ਕਸ਼ਮੀਰ 'ਚ 9 ਅੱਤਵਾਦੀ ਮਦਦਗਾਰ ਗਿ੍ਫ਼ਤਾਰ

ਐਨ.ਆਈ.ਏ. ਵਲੋਂ ਦੋ ਦਿਨਾਂ ਵਿਚਾਲੇ ਸ੍ਰੀਨਗਰ ਤੇ ਸ਼ੋਪੀਆਂ ਸਮੇਤ 18 ਥਾਵਾਂ 'ਤੇ ਅੱਤਵਾਦੀ ਸੰਗਠਨ ਟੀ.ਆਰ.ਐਫ਼. ਦੇ ਮਦਦਗਾਰਾਂ ਦੇ ਘਰਾਂ 'ਤੇ ਛਾਪੇਮਾਰੀ ਕਰਕੇ 9 ਮਦਦਗਾਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਂਚ ਏਜੰਸੀ ਦੇ ਬੁਲਾਰੇ ਨੇ ਦੱਸਿਆ ਕਿ ਬੁੱਧਵਾਰ ਨੂੰ ਗਿ੍ਫ਼ਤਾਰ ਕੀਤੇ ਮਦਦਗਾਰਾਂ ਦੀ ਪਛਾਣ ਮੁਹੰਮਦ ਹਨੀਦ ਚਿਰਾਲੂ ਤੇ ਆਰਿਫ਼ ਫਾਰੂਕ ਭੱਟ ਵਾਸੀ ਸ੍ਰੀਨਗਰ, ਹਾਫੀਜ਼ ਵਾਸੀ ਬੜਗਾਮ, ਓਵੈਸ ਡਾਰ ਪੁਲਵਾਮਾ ਤੇ ਮਤੀਨ ਭੱਟ ਵਾਸੀ ਸ਼ੋਪੀਆਂ ਵਜੋਂ ਹੋਈ ਹੈ, ਜਦੋਂ ਕਿ ਮੰਗਲਵਾਰ ਨੂੰ ਗਿ੍ਫ਼ਤਾਰ ਕੀਤੇ ਮਦਦਗਾਰਾਂ ਦੀ ਪਛਾਣ ਵਸੀਮ ਅਹਿਮਦ ਸੌਫੀ ਵਾਸੀ ਛਤਾਬਲ ਸ੍ਰੀਨਗਰ, ਤਾਰਿਕ ਅਹਿਮਦ ਡਾਰ ਵਾਸੀ ਸ਼ੇਰਗਡੀ ਸ੍ਰੀਨਗਰ, ਬਿਲਾਲ ਅਹਿਮਦ ਮੀਰ ਵਾਸੀ ਪਾਰਮਪੋਰਾ ਸ੍ਰੀਨਗਰ ਅਤੇ ਤਾਰਿਕ ਅਹਿਮਦ ਰਾਜੌਰੀ ਕਦਲ ਸ੍ਰੀਨਗਰ ਵਜੋਂ ਹੋਈ ਹੈ | ਵਾਦੀ 'ਚ ਘੱਟ ਗਿਣਤੀ ਨਾਲ ਸਬੰਧਿਤ ਭਾਈਚਾਰੇ ਦੇ ਲੋਕਾਂ ਦੀਆਂ ਹੱਤਿਆਵਾਂ ਬਾਅਦ ਪੈਦਾ ਹੋਏ ਹਾਲਾਤ ਦਾ ਜਾਇਜ਼ਾ ਲੈਣ ਲਈ ਐਨ.ਆਈ.ਏ. ਦੇ ਡੀ.ਜੀ. ਕੁਲਦੀਪ ਸਿੰਘ ਬੁੱਧਵਾਰ ਨੂੰ ਸ੍ਰੀਨਗਰ ਪਹੁੰਚੇ ਤੇ ਦੇਰ ਸ਼ਾਮ ਵਾਪਸ ਦਿੱਲੀ ਪਰਤ ਗਏ | ਕੌਮੀ ਜਾਂਚ ਏਜੰਸੀ ਨੇ ਪੁਲਵਾਮਾ ਵਿਖੇ ਓਵੇਸ਼ ਅਹਿਮਦ ਡਾਰ ਜਿਹੜਾ ਪੁਲਿਸ ਹਿਰਾਸਤ 'ਚ ਹੈ, ਦੇ ਘਰ ਛਾਪਾਮਾਰੀ ਦੌਰਾਨ 3 ਮੋਬਾਈਲ ਫੋਨ, ਲੈਪਟਾਪ, ਹਾਈ ਡਿਸਕ ਤੇ ਇਲੈਕਟਿ੍ਕ ਚਿਪ ਜ਼ਬਤ ਕੀਤੀ |

ਅੱਤਵਾਦੀਆਂ ਵਲੋਂ ਮਾਰੀ ਗਈ ਪਿ੍ੰ. ਸੁਪਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਗਿਆਨੀ ਹਰਪ੍ਰੀਤ ਸਿੰਘ, ਢੀਂਡਸਾ, ਸਰਨਾ, ਜੀ.ਕੇ., ਫਾਰੂਕ ਅਬਦੁੱਲਾ ਸਮੇਤ ਕਈ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਸ੍ਰੀਨਗਰ, 13 ਅਕਤੂਬਰ (ਮਨਜੀਤ ਸਿੰਘ)- ਸ੍ਰੀਨਗਰ 'ਚ ਪਿਛਲੇ ਦਿਨੀਂ ਅੱਤਵਾਦੀਆਂ ਵਲੋਂ ਮਾਰੀ ਗਈ ਪਿ੍ੰਸੀਪਲ ਦੇ ਸ਼ਰਧਾਂਜਲੀ ਸਮਾਗਮ 'ਚ ਕਈ ...

ਪੂਰੀ ਖ਼ਬਰ »

ਡਾ. ਮਨਮੋਹਨ ਸਿੰਘ ਏਮਜ਼ 'ਚ ਦਾਖ਼ਲ

ਨਵੀਂ ਦਿੱਲੀ, 13 ਅਕਤੂਬਰ (ਪੀ. ਟੀ. ਆਈ.)- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬੁਖਾਰ ਤੋਂ ਬਾਅਦ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਬੁੱਧਵਾਰ ਸ਼ਾਮ ਇਥੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਚ ਦਾਖਲ ਕਰਵਾਇਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੇਂਦਰ ਨੂੰ ਕਰੇਗੀ ਫ਼ੈਸਲੇ 'ਤੇ ਮੁੜ ਵਿਚਾਰ ਦੀ ਅਪੀਲ

ਬੀ.ਐਸ.ਐਫ. ਦਾ ਦਾਇਰਾ ਵਧਾਉਣ ਨੂੰ ਲੈ ਕੇ ਸੂਬੇ 'ਚ ਸਿਆਸਤ ਗਰਮਾਈ ਚੰਡੀਗੜ੍ਹ, 13 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਰਹੱਦੀ ਰਾਜਾਂ 'ਚ ਸੀਮਾ ਸੁਰੱਖਿਆ ਬਲ (ਬੀ. ਐਸ. ਐਫ.) ਦੇ ਅਧਿਕਾਰ ਖ਼ੇਤਰ ਦਾ ਦਾਇਰਾ ਵਧਾਉਣ ਦੇ ਕੇਂਦਰ ਦੇ ਫ਼ੈਸਲੇ ਨਾਲ ਪੰਜਾਬ 'ਚ ਸਿਆਸਤ ਗਰਮਾ ਗਈ ਹੈ | ...

ਪੂਰੀ ਖ਼ਬਰ »

ਕਿਸਾਨ ਹੁਣ 16 ਨੂੰ ਸਾੜਨਗੇ ਭਾਜਪਾ ਆਗੂਆਂ ਦੇ ਪੁਤਲੇ

ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ 15 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ...

ਪੂਰੀ ਖ਼ਬਰ »

ਦੇਸ਼ ਦੇ ਸੰਘੀ ਢਾਂਚੇ 'ਤੇ ਸਿੱਧਾ ਹਮਲਾ-ਚੰਨੀ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਬੀ.ਐਸ.ਐਫ. ਨੂੰ ਅੰਤਰਰਾਸ਼ਟਰੀ ਸਰਹੱਦ ਤੋਂ 50 ਕਿਲੋਮੀਟਰ ਦੇ ਖੇਤਰ ਤੱਕ ਤਲਾਸ਼ੀ ਲੈਣ ਤੇ ਗਿ੍ਫ਼ਤਾਰੀਆਂ ਦੇਣ ਦੇ ਅਧਿਕਾਰ ਦੇ ਕੇਂਦਰ ਦੇ ਕਦਮ ਨੂੰ ਦੇਸ਼ ਦੇ ਸੰਘੀ ਢਾਂਚੇ 'ਤੇ ਹਮਲਾ ਕਰਾਰ ਦਿੱਤਾ ਹੈ | ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਵਲੋਂ ਸਮਰਥਨ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦਾ ਸਮਰਥਨ ਕਰਦਿਆਂ ਕਿਹਾ ਕਿ ਕੇਂਦਰੀ ਹਥਿਆਰਬੰਦ ਬਲਾਂ ਦੇ ਮੁੱਦੇ ਨੂੰ ਰਾਜਨੀਤੀ 'ਚ ਨਹੀਂ ਘਸੀਟਿਆ ਜਾਣਾ ਚਾਹੀਦਾ | ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਦੀ ਵਧਦੀ ਮੌਜੂਦਗੀ ਤੇ ਸ਼ਕਤੀਆਂ ਹੀ ਸਾਨੂੰ ਮਜ਼ਬੂਤ ...

ਪੂਰੀ ਖ਼ਬਰ »

ਪਿਛਲੇ ਦਰਵਾਜ਼ੇ ਰਾਹੀਂ ਅੱਧੇ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ-ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਤਕਰੀਬਨ ਅੱਧੇ ਸੂਬੇ ਦੀ ਵਾਗਡੋਰ ਬੀ.ਐਸ.ਐਫ. ਨੂੰ ਸੌਂਪਣ ਦੀ ਕਾਰਵਾਈ ਨੂੰ ਪਿਛਲੇ ਦਰਵਾਜ਼ੇ ਰਾਹੀਂ ਤਕਰੀਬਨ ਅੱਧੇ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਕਰਾਰ ਦਿੱਤਾ ਹੈ | ਪਾਰਟੀ ਦੇ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ...

ਪੂਰੀ ਖ਼ਬਰ »

ਕੀ ਚੰਨੀ ਨੇ ਅਣਜਾਣੇ 'ਚ ਅੱਧਾ ਪੰਜਾਬ ਕੇਂਦਰ ਨੂੰ ਸੌ ਾਪ ਦਿੱਤਾ-ਜਾਖੜ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਦੇ ਫ਼ੈਸਲੇ 'ਤੇ ਇਤਰਾਜ਼ ਚੱੁਕਦਿਆਂ ਮੁੱਖ ਮੰਤਰੀ ਤੋਂ ਪੁੱਛਦੇ ਹੋਏ ਟਵੀਟ ਕੀਤਾ ਕਿ ਕੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਣਜਾਣੇ 'ਚ ਪੰਜਾਬ ਦਾ ਅੱਧਾ ਹਿੱਸਾ ਕੇਂਦਰ ਸਰਕਾਰ ਨੂੰ ਸੌਂਪ ਦਿੱਤਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਾਂਗੇ-ਰੰਧਾਵਾ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ | ਜਾਰੀ ਇਕ ਬਿਆਨ 'ਚ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਮਾਮਲਿਆਂ ਦਾ ਵਿਭਾਗ ਵੀ ਹੈ, ਨੇ ਕਿਹਾ ਕਿ ਮਾਮਲੇ ਦੇ ਹੱਲ ਲਈ ਪ੍ਰਧਾਨ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX