ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 2 hours ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 4 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 4 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 minute ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 6 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਿਹਤ ਵਿਭਾਗ ਜ਼ਿਲ੍ਹੇ 'ਚ ਡੇਂਗੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਗੰਭੀਰ- ਡਾ. ਭੁਪਿੰਦਰ ਕੌਰ

ਨਵਾਂਸ਼ਹਿਰ, 13 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਸਿਹਤ ਵਿਭਾਗ ਪੰਜਾਬ ਨੇ ਡੇਂਗੂ ਦੇ ਵਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹੇ 'ਚ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾ. ਭੁਪਿੰਦਰ ਕੌਰ ਨੇ ਅੱਜ ਜ਼ਿਲ੍ਹੇ ਦਾ ਦੌਰਾ ਕਰਕੇ ਡੇਂਗੂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ | ਇਸ ਮੌਕੇ ਉਨ੍ਹਾਂ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਕੁਲਦੀਪ ਰਾਏ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰਾਕੇਸ਼ ਚੰਦਰ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਜਗਦੀਪ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਨਾਲ ਡੇਂਗੂ ਨੂੰ ਕੰਟਰੋਲ ਕਰਨ ਅਤੇ ਮੌਜੂਦਾ ਹਾਲਤਾਂ ਨਾਲ ਨਜਿੱਠਣ ਲਈ ਡੂੰਘਾਈ ਨਾਲ ਵਿਚਾਰ-ਵਟਾਂਦਰਾ ਵੀ ਕੀਤਾ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਡੇਂਗੂ ਵਾਰਡ ਦਾ ਦੌਰਾ ਕਰ ਕੇ ਡੇਂਗੂ ਦੇ ਤਿੰਨ ਮਰੀਜ਼ਾਂ ਦਾ ਹਾਲਚਾਲ ਵੀ ਪੁੱਛਿਆ | ਡਿਪਟੀ ਡਾਇਰੈਕਟਰ ਡਾ: ਭੁਪਿੰਦਰ ਕੌਰ ਨੇ ਉੱਚ ਅਧਿਕਾਰੀਆਂ ਦੀ ਮੀਟਿੰਗ ਵਿਚ ਸੰਬੋਧਨ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਜ਼ਿਲ੍ਹੇ ਵਿਚ ਡੇਂਗੂ ਦੇ ਵਧ ਰਹੇ ਪ੍ਰਕੋਪ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਗੰਭੀਰ ਹੈ, ਇਸ ਲਈ ਡੇਂਗੂ ਤੋਂ ਬਚਾਅ ਲਈ ਲੋਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਲਾਰਵੇ ਨੂੰ ਨਸ਼ਟ ਕਰਨ ਲਈ ਸਰਵੇ ਗਤੀਵਿਧੀਆਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵਲੋਂ ਡੇਂਗੂ ਦੀ ਜਾਂਚ ਲਈ ਕੀਤਾ ਜਾਂਦਾ ਰੈਪਿਡ ਕਾਰਡ ਟੈੱਸਟ ਪ੍ਰਮਾਣਿਤ ਨਹੀਂ ਹੈ, ਇਸ ਲਈ ਡੇਂਗੂ ਦੇ ਮਰੀਜ਼ ਦੀ ਪੁਸ਼ਟੀ ਲਈ ਸਰਕਾਰੀ ਹਸਪਤਾਲ ਵਿਚੋਂ ਇਲਾਈਜਾ ਟੈੱਸਟ ਹੀ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਡੇਂਗੂ ਦੇ ਵਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਇਹ ਅਤਿ ਜ਼ਰੂਰੀ ਹੈ ਕਿ ਬੁਖ਼ਾਰ ਤੋਂ ਪੀੜਤ ਹਰ ਮਰੀਜ਼ ਦੇ ਖ਼ੂਨ ਦੇ ਨਮੂਨੇ ਲੈ ਕੇ ਡੇਂਗੂ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਹਰ ਸ਼ੱਕੀ ਕੇਸ ਦੀ ਪੁਸ਼ਟੀ ਹੋਣ ਉਪਰੰਤ ਇਲਾਜ ਸ਼ੁਰੂ ਕੀਤਾ ਜਾ ਸਕੇ | ਡਾ: ਭੁਪਿੰਦਰ ਕੌਰ ਨੇ ਅੱਗੇ ਕਿਹਾ ਕਿ ਜਿਨ੍ਹਾਂ ਸਥਾਨਾਂ 'ਤੇ ਡੇਂਗੂ ਦੇ ਵੱਧ ਕੇਸ ਸਾਹਮਣੇ ਆ ਰਹੇ ਹਨ, ਉਨ੍ਹਾਂ ਸਥਾਨਾਂ 'ਤੇ ਫੋਗਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਹਰ ਇਲਾਕੇ ਵਿਚ ਮਹੀਨੇ ਵਿਚ ਇਕ ਵਾਰ ਫੋਗਿੰਗ ਕਰਵਾਉਣੀ ਬਹੁਤ ਜ਼ਰੂਰੀ ਹੈ ਤਾਂ ਜੋ ਮੱਛਰ ਨੂੰ ਪਣਪਨ ਤੋਂ ਰੋਕਿਆ ਜਾ ਸਕੇ | ਇਸ ਮੌਕੇ ਡਾ: ਮਨਦੀਪ ਕਮਲ, ਸੂਚਨਾ ਅਫ਼ਸਰ ਜਗਤ ਰਾਮ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ |

ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 23 ਨੂੰ

ਬਹਿਰਾਮ, 13 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਕਟਾਰੀਆ ਭਰੋਲੀ ਦੀ ਅਗਵਾਈ ਵਿਚ ਬਹਿਰਾਮ ਵਿਖੇ ਮੀਟਿੰਗ ਹੋਈ | ਉਨ੍ਹਾਂ ਸਾਂਝੇ ਤੌਰ 'ਤੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਪਣੀਆਂ ਹੱਕੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਹੁਣ ਤੱਕ 75021 ਮੀਟਿ੍ਕ ਟਨ ਝੋਨੇ ਦੀ ਖ਼ਰੀਦ- ਡੀ. ਸੀ.

ਨਵਾਂਸ਼ਹਿਰ, 13 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 75753 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 75021 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਵਲੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਕਲਾਸਾਂ

ਨਵਾਂਸ਼ਹਿਰ, 13 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਮਿਸ਼ਨ 'ਘਰ-ਘਰ ਰੁਜ਼ਗਾਰ ਤੇ ਕਾਰੋਬਾਰ' ਤਹਿਤ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਯੋਗ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾ ਦੇ ਮੱਦੇਨਜ਼ਰ ਅਕਾਲੀ ਦਲ ਨੇ ਤਿਆਰ ਕੀਤੀ ਰਣਨੀਤੀ

ਨਵਾਂਸ਼ਹਿਰ, 13 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਆਗੂਆਂ ਦੀ ਮੀਟਿੰਗ ਪਾਰਟੀ ਦਫ਼ਤਰ ਨਵਾਂਸ਼ਹਿਰ ਵਿਖੇ ਹੋਈ | ਇਸ ਮੌਕੇ ਕੌਮੀ ਮੀਤ ਪ੍ਰਧਾਨ ਜਰਨੈਲ ਸਿੰਘ ਵਾਹਿਦ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ, ...

ਪੂਰੀ ਖ਼ਬਰ »

ਸਾਂਝੇ ਫ਼ਰੰਟ ਦੇ ਆਗੂਆਂ ਦਾ ਵਫ਼ਦ ਡਿਪਟੀ ਕਮਿਸ਼ਨਰ ਤੇ ਐੱਸ. ਐੱਸ. ਪੀ. ਨੂੰ ਮਿਲਿਆ

ਨਵਾਂਸ਼ਹਿਰ, 13 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਗੂਆਂ ਦਾ ਵਫ਼ਦ ਅਣਪਛਾਤੇ ਵਿਅਕਤੀਆਂ 'ਤੇ ਕੀਤੇ ਪਰਚੇ ਵਿਚ ਸਾਂਝੇ ਫ਼ਰੰਟ ਦੇ ਆਗੂਆਂ ਨੂੰ ਨਾਮਜ਼ਦ ਕਰਨ ਤੇ ਡਿਪਟੀ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਮੰਗਾਂ ਨੂੰ ਲੈ ਕੇ ਧਰਨਾ

ਨਵਾਂਸ਼ਹਿਰ, 13 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਸੂਬਾ ਕਮੇਟੀ ਪੀ.ਐੱਸ.ਐਮ.ਐੱਸ.ਯੂ. ਵਲੋਂ ਲਏ ਗਏ ਫ਼ੈਸਲੇ ਅਨੁਸਾਰ ਮਿਤੀ 17-10-2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨਲਾਈਨ ਕੰਮ ਬੰਦ ਮੁਹਿੰਮ ਤਹਿਤ ਹੜਤਾਲ ਛੇਵੇਂ ਦਿਨ ਵੀ ਜਾਰੀ ਰਹੀ | ਅਜੇ ਸਿੱਧੂ ਪ੍ਰਧਾਨ ਤੇ ਰਣਜੀਤ ...

ਪੂਰੀ ਖ਼ਬਰ »

ਬਾਲ ਮੌਤ ਦਰ ਘਟਾਉਣ ਲਈ ਬੱਚਿਆਂ 'ਚ ਖ਼ਤਰੇ ਦੇ ਚਿੰਨ੍ਹਾਂ 'ਤੇ ਧਿਆਨ ਦੇਣ ਦੀ ਲੋੜ- ਸਿਵਲ ਸਰਜਨ

ਨਵਾਂਸ਼ਹਿਰ, 13 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਨਵਜੰਮੇ ਬੱਚਿਆਂ ਤੇ ਬਾਲ ਅਵਸਥਾ ਦੀਆਂ ਬਿਮਾਰੀਆਂ ਦੇ ਏਕੀਕਿ੍ਤ ਪ੍ਰਬੰਧਨ (ਆਈ. ਐੱਮ. ਐੱਨ. ਸੀ. ਆਈ.) ਦੀ ਤਿੰਨ ਰੋਜ਼ਾ ਟਰੇਨਿੰਗ ਸਮਾਪਤ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ

ਨਵਾਂਸ਼ਹਿਰ, 13 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਦੁਸਹਿਰਾ ਤੇ ਵਿਸ਼ਵਕਰਮਾ ਦਿਵਸ ਮੌਕੇ ਜ਼ਿਲ੍ਹੇ ਦੇ ਸਮੂਹ 17 ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮਿਤੀ 15 ਅਕਤੂਬਰ 2021 ਨੂੰ ...

ਪੂਰੀ ਖ਼ਬਰ »

ਗੋਲਡੀ ਦੁਬਾਰਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਬਣੇ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਨਾਲ ਸਲਾਹ ਮਸ਼ਵਰਾ ਕਰਨ ...

ਪੂਰੀ ਖ਼ਬਰ »

ਬਿਜਲੀ ਸੰਕਟ ਕਾਰਨ ਕਿਸਾਨ ਤੇ ਕਾਰੋਬਾਰੀ ਵਰਗ ਪ੍ਰੇਸ਼ਾਨ

ਬਲਾਚੌਰ, 13 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਵਿਚ ਕੋਲੇ ਦੀ ਘਾਟ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਹਿਰਾਉਂਦੇ ਜਾ ਰਹੇ ਬਿਜਲੀ ਸੰਕਟ ਕਾਰਨ ਕਾਰੋਬਾਰੀ, ਕਿਸਾਨ ਸਮੇਤ ਹਰ ਵਰਗ ਚਿੰਤਤ ਨਜ਼ਰ ਆ ਰਿਹਾ ਹੈ | ਇਸ ਸਬੰਧੀ ਕੁਝ ਕਿਸਾਨ ਆਗੂਆਂ, ਉੱਘੇ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੀ ਟੀਮ ਨੇ ਪੰਜਾਬ ਪੁਲਿਸ ਨੂੰ 1-0 ਨਾਲ ਪਛਾੜਿਆ

ਬੰਗਾ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ 35ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ 2021-22 ਦਾ ਇਕ ਮੈਚ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਗਰਾਊਾਡ ਵਿਚ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਦੇਖ-ਰੇਖ ਹੇਠ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ ਅੱਜ

ਪੱਲੀ ਝਿੱਕੀ/ਬੰਗਾ, 13 ਅਕਤੂਬਰ (ਪਾਬਲਾ, ਕਰਮ ਲਧਾਣਾ)-ਪਿੰਡ ਦੇਨੋਵਾਲ ਕਲਾਂ ਵਿਖੇ ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ 14 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਛਿੰਝ ਮੇਲੇ ਦੇ ਪਟਕੇ ਦੇ ਪਹਿਲਵਾਨਾਂ ਦੀ ਇਕ ਨੰਬਰ ਕੁਸ਼ਤੀ ਪਿ੍ਤਪਾਲ ਫਗਵਾੜਾ ਤੇ ਯੁਧਿਸ਼ਟਰ ਬਾਰਨ ...

ਪੂਰੀ ਖ਼ਬਰ »

ਕਾਮਰੇਡ ਮੰਢਾਲੀ ਦੀ ਬਰਸੀ ਅੱਜ

ਬੰਗਾ, 13 ਅਕਤੂਬਰ (ਨੂਰਪੁਰ)-ਸੀ. ਪੀ. ਆਈ. ਐੱਮ. ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਰਾਮ ਸਿੰਘ ਨੂਰਪੁਰੀ ਨੇ ਦੱਸਿਆ ਕਿ ਦੁਆਬੇ ਦੇ ਉੱਘੇ ਕਿਸਾਨ ਆਗੂ ਕਾਮਰੇਡ ਹਰਬੰਸ ਸਿੰਘ ਮੰਢਾਲੀ ਦੀ 30ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਮੰਢਾਲੀ ਵਿਖੇ 14 ਅਕਤੂਬਰ ਨੂੰ ਮਨਾਈ ਜਾ ਰਹੀ ...

ਪੂਰੀ ਖ਼ਬਰ »

ਥਾਣੇਦਾਰ ਸਵਰਨ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਜਾਰੀ/ਸਾਹਿਬਾ, 13 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਪੁਲਿਸ ਦੇ ਥਾਣੇਦਾਰ ਸਵਰਨ ਸਿੰਘ ਪੁੱਤਰ ਚਰਨ ਦਾਸ ਪਿੰਡ ਛਦੌੜੀ ਜੋ ਸਾਬਕਾ ਕਾਂਗਰਸ ਕੈਬਨਿਟ ਮੰਤਰੀ ਜਗਮੋਹਣ ਸਿੰਘ ਕੰਗ ਨਾਲ ਡਿਊਟੀ 'ਤੇ ਤਾਇਨਾਤ ਸੀ, ਜਿਸ ਦੀ ਬੀਤੇ ਦਿਨ ਡਿਊਟੀ ਦੌਰਾਨ ਦਿਲ ਦਾ ਦੌਰਾ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਯੂਨੀਅਨ ਦੀ ਮੀਟਿੰਗ

ਬੰਗਾ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੀ. ਡਬਲਯੂ. ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਨਵਾਂਸ਼ਹਿਰ ਦੀ ਮੀਟਿੰਗ ਜਲ ਘਰ ਪੂੰਨੀਆ ਵਿਖੇ ਬ੍ਰਾਂਚ ਦੇ ਪ੍ਰਧਾਨ ਮੋਹਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬ੍ਰਾਂਚ ਦੇ ਜਨਰਲ ਸਕੱਤਰ ਸੁੱਖ ਰਾਮ ਨੇ ...

ਪੂਰੀ ਖ਼ਬਰ »

ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਦੇ ਮੈਦਾਨ 'ਚ ਕੁੱਦਣਾ ਸਮੇਂ ਦੀ ਮੁੱਖ ਲੋੜ- ਸਿੱਧੂ

ਕਟਾਰੀਆਂ, 13 ਅਕਤੂਬਰ (ਨਵਜੋਤ ਸਿੰਘ ਜੱਖੂ)-ਲੰਮੇ ਸਮੇਂ ਤੋਂ ਆਰਥਿਕ, ਸਮਾਜਿਕ ਤੇ ਰਾਜਨੀਤਕ ਜਬਰ ਦੇ ਸ਼ਿਕਾਰ ਮਜ਼ਦੂਰਾਂ ਤੇ ਬੇਜ਼ਮੀਨੇ ਲੋਕਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਮਾਨਸਿਕ ਗੁਲਾਮੀ ਤੋੜ ਕੇ ਸੰਘਰਸ਼ ਦੇ ਮੈਦਾਨ ਵਿਚ ਕੁੱਦਣਾ ਸਮੇਂ ਦੀ ਮੁੱਖ ਲੋੜ ...

ਪੂਰੀ ਖ਼ਬਰ »

ਕੇ. ਸੀ. ਕਾਲਜ ਆਫ਼ ਫਾਰਮੇਸੀ ਦਾ ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 13 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ ਦਾ ਕੇ. ਸੀ. ਫਾਰਮੇਸੀ ਕਾਲਜ ਦਾ ਡੀ-ਫਾਰਮਾ ਦੇ ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪ੍ਰਮੁੱਖ ਪ੍ਰੋ: ਕਪਿਲ ਕਨਵਰ ਅਤੇ ਸਹਾਇਕ ...

ਪੂਰੀ ਖ਼ਬਰ »

ਚੱਕ ਬਿਲਗਾਂ ਸਕੂਲ 'ਚ ਪਲਾਸਟਿਕ ਮੁਕਤ ਹਫ਼ਤਾ ਮਨਾਇਆ

ਬਹਿਰਾਮ, 13 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਦੇਖ-ਰੇਖ ਵਿਚ ਸਕੂਲ ਪਿ੍ੰਸੀਪਲ ਸ਼੍ਰੀਮਤੀ ਰਾਣੀ ਦੀ ਅਗਵਾਈ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਕ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪ੍ਰਾਈਵੇਟ ਸਕੂਲ ਮੁਖੀਆ ਵਲੋਂ ਮੀਟਿੰਗ

ਪੋਜੇਵਾਲ ਸਰਾਂ, 13 ਅਕਤੂਬਰ (ਨਵਾਂਗਰਾਈਾ)-ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਬਲਾਕ ਸੜੋਆ ਦੇ ਪ੍ਰਾਈਵੇਟ ਸਕੂਲ ਮੁਖੀਆ ਦੀ ਮੀਟਿੰਗ ਪਿ੍ੰ: ਵਿਜੇ ਕੁਮਾਰ ਮਾਲੇਵਾਲ ਦੀ ਅਗਵਾਈ ਵਿਚ ਐੱਮ.ਬੀ.ਜੀ. ਪਬਲਿਕ ਸਕੂਲ ਪੋਜੇਵਾਲ ਵਿਖੇ ਕੀਤੀ ਗਈ | ਇਸ ਮੀਟਿੰਗ ਵਿਚ ਨੈਸ਼ਨਲ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਓ ਸਗੋਂ ਇਸ ਨੂੰ ਖੇਤਾਂ 'ਚ ਮਿਲਾਓ- ਸੁਰਿੰਦਰਪਾਲ ਸਿੰਘ

ਮਜਾਰੀ/ਸਾਹਿਬਾ, 13 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਖੇਤੀਬਾੜੀ ਦਫ਼ਤਰ ਸੜੋਆ ਵਲੋਂ ਪਿੰਡ ਬਕਾਪੁਰ ਵਿਖੇ ਇੰਨ-ਸੀਟੂ ਸਕੀਮ ਤਹਿਤ ਪਾਰਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿਚ ਮਿਲਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸੁਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਨਾ ਸਾੜਨ ਦਾ ਹੋਕਾ

ਬੰਗਾ, 13 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਬੰਗਾ ਬਲਾਕ ਵਲੋਂ ਪਰਾਲੀ ਨਾ ਸਾੜਨ ਦੇ ਮਿਸ਼ਨ ਨੂੰ ਲੈ ਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਤ ਮਜ਼ਦੂਰਾਂ ਦੀਆਂ ਮੰਗਾਂ ਮੰਨੇ- ਗੁਲਾਟੀ

ਬੰਗਾ, 13 ਅਕਤੂਬਰ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਸਾਥੀ ਗੁਰਦੀਪ ਸਿੰਘ ਗੁਲਾਟੀ ਦੀ ਰਿਹਾਇਸ਼ (ਖਮਾਚੋਂ) ਵਿਖੇ ਖੇਤ ਮਜ਼ਦੂਰ ਵਰਕਰਾਂ ਦੀ ਮੀਟਿੰਗ ਭਜਨਾ ਰਾਮ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕਮਾਮ ਦੀ ਟੀਮ ਨੇ ਜਿੱਤਿਆ ਸਵ: ਹਰਜੀਤ ਸਿੰਘ ਯਾਦਗਾਰੀ ਕਿ੍ਕਟ ਟੂਰਨਾਮੈਂਟ

ਉੜਾਪੜ/ਲਸਾੜਾ, 13 ਅਕਤੂਬਰ (ਲਖਵੀਰ ਸਿੰਘ ਖੁਰਦ)-ਸਵ. ਹਰਜੀਤ ਸਿੰਘ ਉੜਾਪੜ ਦੀ ਯਾਦ 'ਚ ਕਰਾਇਆ ਗਿਆ ਤਿੰਨ ਦਿਨਾਂ ਕਿ੍ਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਇਸ ਟੂਰਨਾਮੈਂਟ ਵਿਚ 21 ਸਾਲ ਉਮਰ ਵਰਗ ਦੀਆਂ 28 ਟੀਮਾਂ ਨੇ ਭਾਗ ਲਿਆ | ਫਾਈਨਲ ਮੈਚ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦੀਆਂ ਵਿਦਿਆਰਥਣਾਂ ਜ਼ਿਲ੍ਹੇ ਭਰ 'ਚੋਂ ਅੱਵਲ

ਮੁਕੰਦਪੁਰ, 13 ਅਕਤੂਬਰ (ਢੀਂਡਸਾ, ਬੰਗਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਪੀ. ਜੀ. ਡੀ. ਸੀ. ਏ. ਸਮੈਸਟਰ ਦੂਜਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕਿੱਕ ਡਰੱਗ ਸੰਸਥਾ ਵਲੋਂ ਅਮਰਦੀਪ ਸਕੂਲ 'ਚ ਸੈਮੀਨਾਰ

ਮੁਕੰਦਪੁਰ, 13 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ 'ਚ ਪਿ੍ੰਸੀਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ 'ਕਿੱਕ ਡਰੱਗ ਸੰਸਥਾ' ਬੰਗਾ ਖੇਤਰ ਦੇ ਇੰਚਾਰਜ ਦੀਪਕ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ...

ਪੂਰੀ ਖ਼ਬਰ »

ਚੌਧਰੀ ਸਾਈਾ ਦਾਸ ਧਕਤਾਣਾ ਨੂੰ ਅੰਤਿਮ ਵਿਦਾਇਗੀ

ਭੱਦੀ, 13 ਅਕਤੂਬਰ (ਨਰੇਸ਼ ਧੌਲ)-ਬੀਤੇ ਦਿਨ ਚੌਧਰੀ ਸਾਈਾ ਦਾਸ (72) ਪਿੰਡ ਧਕਤਾਣਾ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਾਰਨ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦਿਆਂ ਹੋਇਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਧਕਤਾਣਾ ...

ਪੂਰੀ ਖ਼ਬਰ »

ਪਿੰਡ ਚਮੂਹੀ ਵਿਖੇ ਪਹਿਲਵਾਨ ਨਿਰਮਲ ਸਿੰਘ ਵਲੋਂ ਮੀਟਿੰਗ

ਤਲਵਾੜਾ, 13 ਅਕਤੂਬਰ (ਰਾਜੀਵ ਓਸ਼ੋ)-ਆਮ ਆਦਮੀ ਪਾਰਟੀ ਦਸੂਹਾ ਤੋਂ ਪਹਿਲਵਾਨ ਨਿਰਮਲ ਸਿੰਘ ਆਸਪੁਰ ਦੀ ਅਗਵਾਈ ਹੇਠ ਪਿੰਡ ਚਮੂਹੀ ਵਿਚ ਹੰਗਾਮੀ ਬੈਠਕ ਹੋਈ | ਇਸ ਬੈਠਕ ਵਿਚ ਪਹਿਲਵਾਨ ਨਿਰਮਲ ਸਿੰਘ ਆਸਪੁਰ ਨੇ ਕੇਜਰੀਵਾਲ ਦੀ ਪਹਿਲੀ ਅਤੇ ਦੂਸਰੀ ਗਰੰਟੀ ਦਾ ਜੰਮ ਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਾਨਚੱਕ ਦੇ ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਾ ਲਈ ਨਿਯੁਕਤ

ਪੱਸੀ ਕੰਢੀ, 13 ਅਕਤੂਬਰ (ਜਗਤਾਰ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਸਾਨਚੱਕ (ਜੋਗੀਆਣਾ) ਦੇ ਵਿਦਿਆਰਥੀਆਂ ਅਰਸ਼ਦੀਪ ਸਿੰਘ ਸਪੁੱਤਰ ਗੁਰਪ੍ਰੀਤ ਸਿੰਘ, ਜਸਦੀਪ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ ਨਵੋਦਿਆ ਵਿਦਿਆਲਾ ਦੇ ਸੈਸ਼ਨ 2021-22 ਲਈ ਛੇਵੀਂ ਜਮਾਤ ਵਿਚ ਦਾਖ਼ਲਾ ...

ਪੂਰੀ ਖ਼ਬਰ »

ਸਨਾਤਨ ਧਰਮ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦਾ ਐੱਮ. ਕਾਮ. ਸਮੈਸਟਰ-4 ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ: ਨੰਦ ਕਿਸ਼ੋਰ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਨਵਨੀਤ ਕੌਰ ਨੇ 84.96 ਫ਼ੀਸਦੀ ...

ਪੂਰੀ ਖ਼ਬਰ »

ਪਰਾਲੀ ਦੇ ਪ੍ਰਬੰਧਨ ਸਬੰਧੀ ਪਿੰਡਾਂ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਏ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਗੜ੍ਹਸ਼ੰਕਰ ਵਲੋਂ ਪਿੰਡ ਚੌਹੜਾ ਤੇ ਬਸਿਆਲਾ ਵਿਖੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ | ਕੈਂਪ ਦੌਰਾਨ ਖੇਤੀਬਾੜੀ ਅਫ਼ਸਰ ਡਾ. ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਬਲਬੀਰ ਮਾਧੋਪੁਰੀ ਨਾਲ ਵਿਦਿਆਰਥੀਆਂ ਦਾ ਰੂ-ਬ-ਰੂ ਤੇ ਸਨਮਾਨ ਸਮਾਰੋਹ ਕਰਵਾਇਆ

ਮਾਹਿਲਪੁਰ, 13 ਅਕਤੂਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ 'ਚ ਕਾਲਜ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਜੇ. ਬੀ. ਸੇਖੋਂ ਦੀ ਦੇਖ-ਰੇਖ 'ਚ ਸਾਹਿਤਿਕ ਸਮਾਰੋਹ ਕਰਵਾਇਆ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕੌਮਾਂਤਰੀ ਬਾਲੜੀ ਦਿਵਸ ਮਨਾਇਆ

ਗੜ੍ਹਸ਼ੰਕਰ, 13 ਅਕਤੂਬਰ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ. ਬਲਜੀਤ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕਾਮਰਸ ਤੇ ਇਕਨਾਮਿਕਸ ਵਿਭਾਗ ਵਲੋਂ 'ਅੰਤਰਰਾਸ਼ਟਰੀ ਬਾਲੜੀ ਦਿਵਸ' ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦਾ ਕਵਿਤਾ ...

ਪੂਰੀ ਖ਼ਬਰ »

ਸੁਖਬੀਰ ਵਲੋਂ ਲਾਲੀ ਬਾਜਵਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਨਿਯੁਕਤ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਹੁਸ਼ਿਆਰਪੁਰ ਦੀ ਜ਼ਿੰਮੇਵਾਰੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਸੌਂਪੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 'ਚ ਰੇਲਵੇ ਮੰਡੀ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਭਾਸ਼ਾ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨੇ ਦੋ ਵਰਗਾਂ 'ਚ ਭਾਗ ਲਿਆ | ਪਹਿਲੇ ਵਰਗ 'ਚ ...

ਪੂਰੀ ਖ਼ਬਰ »

ਜੂਨੀਅਰ-ਸੀਨੀਅਰ ਵੁਸ਼ੂ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀ ਸਨਮਾਨਿਤ

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਕਿੱਕ ਬਾਕਸਿੰਗ ਐਸੋਸੀਏਸ਼ਨ ਦੇ ਚੇਅਰਮੈਨ ਸੰਜੀਵ ਤਲਵਾੜ ਵਲੋਂ ਐੱਮ. ਐੱਸ. ਕੇ. ਡੇ ਬੋਰਡਿੰਗ ਸਕੂਲ ਕੋਟਲੀ ਜੰਡ, ਟਾਂਡਾ ਵਿਖੇ ਹੋਈ ਜੂਨੀਅਰ ਤੇ ...

ਪੂਰੀ ਖ਼ਬਰ »

ਸੇਂਟ ਸੋਲਜਰ ਕਾਲਜ ਦੇ ਪਾੜਿ੍ਹਆਂ ਨੇ ਸਮਾਜਿਕ ਬੁਰਾਈਆਂ ਵਿਰੁੱਧ ਆਵਾਜ਼ ਚੁੱਕਣ ਦਾ ਦਿੱਤਾ ਸੰਦੇਸ਼

ਹੁਸ਼ਿਆਰਪੁਰ, 13 ਅਕਤੂਬਰ (ਬਲਜਿੰਦਰਪਾਲ ਸਿੰਘ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਸੇਂਟ ਸੋਲਜਰ ਇੰਸਟੀਚਿਊਸ਼ਨ ਆਫ਼ ਫਾਰਮੇਸੀ ਐਂਡ ਪਾਲੀਟੈਕਨਿਕ ਚੱਬੇਵਾਲ ਵਿਖੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਜਤਿਨ ਵਰਮਾ ...

ਪੂਰੀ ਖ਼ਬਰ »

ਔਲਖ ਵਲੋਂ ਰਾਮ ਲੀਲ੍ਹਾ ਦਾ ਉਦਘਾਟਨ

ਟਾਂਡਾ ਉੜਮੁੜ, 13 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਦਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦੇ ਟਾਂਡਾ ਵਿਖੇ ਸ੍ਰੀ ਅਰਜੁਨ ਕਲੱਬ ਵਲੋਂ ਸ਼ੁਰੂ ਕੀਤੀ ਰਾਮ-ਲੀਲ੍ਹਾ ਦਾ ਉਦਘਾਟਨ 'ਆਪ' ਆਗੂ ਹਰਮੀਤ ਸਿੰਘ ਔਲਖ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਮੁਕੇਰੀਆਂ ਵਿਖੇ ਹਵਨ ਯੱਗ ਕਰਵਾਇਆ

ਮੁਕੇਰੀਆਂ, 13 ਅਕਤੂਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦੇ ਵਿਹੜੇ 'ਚ ਨਵੇਂ ਵਿੱਦਿਅਕ ਵਰ੍ਹੇ ਦੇ ਆਰੰਭ ਮੌਕੇ ਹਵਨ ਯੱਗ ਕਰਵਾਇਆ ਗਿਆ | ਇਸ ਹਵਨ ਯੱਗ ਵਿਚ ਕਾਲਜ ਦੇ ਸੀਨੀਅਰ ਵਾਈਸ ਪੈ੍ਰਜ਼ੀਡੈਂਟ ਅਜੀਤ ਨਾਰੰਗ, ਸੀਨੀਅਰ ਸਕੱਤਰ ਸੰਜੀਵ ...

ਪੂਰੀ ਖ਼ਬਰ »

ਹਰ ਲੋੜਵੰਦ ਪਰਿਵਾਰ ਦੀ ਬੇਟੀ ਦੇ ਵਿਆਹ ਲਈ ਅੱਗੇ ਹੋ ਕੇ ਯੋਗਦਾਨ ਪਾਵਾਂਗਾ- ਮਨਜੀਤ ਸਿੰਘ ਦਸੂਹਾ

ਟਾਂਡਾ ਉੜਮੁੜ, 13 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਉੱਘੇ ਸਮਾਜ ਸੇਵਕ ਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਮਨਜੀਤ ਸਿੰਘ ਦਸੂਹਾ ਵਲੋਂ ਸ਼ੁਰੂ ਕੀਤੀ ਸ਼ਗਨ ਸਕੀਮ ਤਹਿਤ ਹਲਕੇ ਦੇ ਹਰਸੀ ਪਿੰਡ ਦੇ ਬੀਬੀ ਸੰਧਿਆ ਦੇਵੀ ਪਤਨੀ ਸ਼ਿਵ ਰਾਮ ਦੀ ਪੁੱਤਰੀ ਦੇ ...

ਪੂਰੀ ਖ਼ਬਰ »

ਗੈਲਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਪਾਲਿਸੀ ਵਿੱਤ ਵਿਭਾਗ ਤੋਂ ਪਾਸ ਕਰਵਾ ਕੇ ਪੰਜਾਬ ਸਰਕਾਰ ਨਿਆਂ ਕਰੇ

ਪੋਜੇਵਾਲ ਸਰਾਂ, 13 ਅਕਤੂਬਰ (ਰਮਨ ਭਾਟੀਆ, ਨਵਾਂਗਰਾਈਾ)-ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਪਿਛਲੇ 21 ਸਾਲਾਂ ਤੋਂ ਸੰਭਾਲ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਆਰਥਿਕ ਹਾਲਤ ਤਰਸਯੋਗ ਬਣੀ ਹੋਈ ਹੈ ਤੇ ਸੂਬੇ ਦੇ ਕਾਲਜਾਂ ਅੰਦਰ ਠੇਕਾ ਆਧਾਰਿਤ ਕੰਮ ਕਰ ਰਹੀਆਂ 4 ...

ਪੂਰੀ ਖ਼ਬਰ »

ਸੰਧਵਾਂ 'ਚ ਮਹਾਂਮਾਈ ਦਾ ਜਾਗਰਣ ਕਰਵਾਇਆ

ਸੰਧਵਾਂ, 13 ਅਕਤੂਬਰ (ਪ੍ਰੇਮੀ ਸੰਧਵਾਂ)-ਸਾਈਾ ਲੋਕਾਂ ਦੇ ਪਰਮ ਸੇਵਕ ਬਿੰਦਰ ਭਗਤ ਇੰਗਲੈਂਡ ਵਾਲਿਆਂ ਦੀ ਰਹਿਨੁਮਾਈ ਹੇਠ ਪਿੰਡ ਸੰਧਵਾਂ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਭਗਵਤੀ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਦਰਬਾਰ ਦੀਆਂ ਸਭ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX