ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  47 minutes ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 1 hour ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 1 hour ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 1 hour ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 2 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 2 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 2 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 3 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 3 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 3 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 3 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 3 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 4 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 4 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 4 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 5 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 5 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਫ਼ਤਹਿਗੜ੍ਹ ਸਾਹਿਬ

ਡੀ.ਸੀ. ਦਫ਼ਤਰ ਕਰਮਚਾਰੀਆਂ ਨੇ ਕਲਮਛੋੜ ਹੜਤਾਲ ਕਰ ਕੇ ਕੀਤਾ ਰੋਸ ਵਿਖਾਵਾ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ) - ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ਤਹਿਤ 8 ਤੋਂ 17 ਅਕਤੂਬਰ ਤੱਕ ਆਪਣੀਆਂ ਵਿਧਾਨਿਕ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਕਲਮਛੋੜ ਹੜਤਾਲ ਦੌਰਾਨ ਅੱਜ ਫ਼ਤਹਿਗੜ੍ਹ ਸਾਹਿਬ 'ਚ ਡੀ.ਸੀ. ਦਫ਼ਤਰ/ਐਸ.ਡੀ.ਐਮ. ਅਤੇ ਤਹਿਸੀਲ ਦਫ਼ਤਰਾਂ 'ਚ ਕੰਮਕਾਜ ਠੱਪ ਰੱਖ ਕੇ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਯੂਨੀਅਨ ਦੀ ਆਗੂ ਗੁਰਿੰਦਰ ਕੌਰ ਨੇ ਦੱਸਿਆ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਹੱਕੀ ਮੰਗਾਂ ਨੂੰ ਮੰਨਣ ਤੋਂ ਟਾਲ ਮਟੋਲ ਕਰ ਰਹੀ ਹੈ ਜਿਸ ਕਰਕੇ ਸਮੁੱਚੇ ਮੁਲਾਜ਼ਮ ਵਰਗ ਵਿਚ ਸੂਬੇ ਦੀ ਕਾਂਗਰਸ ਸਰਕਾਰ ਪ੍ਰਤੀ ਗ਼ੁੱਸੇ ਦੀ ਲਹਿਰ ਹੈ | ਉਨ੍ਹਾਂ ਦੱਸਿਆ ਕਿ 8 ਅਕਤੂਬਰ ਨੂੰ ਕਰਮਚਾਰੀਆਂ ਦੀ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਕਰਮਚਾਰੀਆਂ ਦਾ ਪੈਡਿੰਗ 11 ਫ਼ੀਸਦੀ ਡੀ.ਏ, 2016 ਤੋਂ ਭਰਤੀ ਹੋਏ ਕਰਮਚਾਰੀਆਂ 'ਤੇ ਲਾਗੂ ਹੋਣ ਵਾਲਾ ਪੇ-ਕਮਿਸ਼ਨ ਆਦਿ ਦੇ ਪੱਤਰ 1-2 ਦਿਨਾਂ ਵਿਚ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ, ਪ੍ਰੰਤੂ ਕਰਮਚਾਰੀਆਂ ਵਲੋਂ ਸਬੰਧਿਤ ਮੰਗਾਂ ਦੇ ਨੋਟੀਫ਼ਿਕੇਸ਼ਨ ਜਾਰੀ ਹੋਣ ਤੱਕ ਹੜਤਾਲ ਵਾਪਸ ਨਾ ਲੈਣ ਦਾ ਫ਼ੈਸਲਾ ਲਿਆ ਗਿਆ ਸੀ ਜਿਸ ਕਰਕੇ ਡੀ.ਸੀ., ਐਸ.ਡੀ.ਐਮ. ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀਆਂ ਵਲੋਂ ਕੰਮਕਾਜ ਬੰਦ ਰੱਖਿਆ ਗਿਆ ਹੈ | ਪ੍ਰਦਰਸ਼ਨਕਾਰੀਆਂ 'ਚ ਦਿਨੇਸ਼ ਕੁਮਾਰ, ਗੁਰਿੰਦਰ ਸਿੰਘ, ਵਿਜੈ ਕੁਮਾਰ, ਸਤਨਾਮ ਭਾਰਦਵਾਜ, ਕਰਨ ਕਪਲਾਸ਼, ਸੀਮਾ ਸ਼ਰਮਾ, ਸਰਬਜੀਤ ਕੌਰ, ਜਮੀਲ ਮੁਹੰਮਦ, ਪ੍ਰਕਾਸ਼ ਚੰਦ, ਹਰਜੀਤ ਸਿੰਘ, ਰਾਜ ਕੁਮਾਰ, ਪਰਵਿੰਦਰ ਰਾਣਾ, ਰਾਮ ਰਤਨ, ਗੁਰਪਿੰਦਰ ਕੌਰ, ਅਰਵਿੰਦਰ ਕੌਰ, ਕੁਲਵਿੰਦਰ ਕੌਰ ਵੀ ਸ਼ਾਮਿਲ ਸਨ | ਇਸ ਦੌਰਾਨ 'ਸੰਵਿਧਾਨ ਬਚਾਓ, ਦੇਸ਼ ਬਚਾਓ' ਸੰਮਤੀ ਦੇ ਸੂਬਾ ਪ੍ਰਧਾਨ ਐਡਵੋਕੇਟ ਧਰਮਿੰਦਰ ਸਿੰਘ ਲਾਂਬਾ ਨੇ ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਾ ਤਾਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਉਤਰੀ ਹੈ ਅਤੇ ਨਾਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਇਨਸਾਫ਼ ਦੇ ਸਕੀ ਹੈ, ਜਿਸ ਕਰਕੇ ਸਰਕਾਰੀ ਦਫ਼ਤਰਾਂ ਵਿਚ ਚੱਲ ਰਹੀਆਂ ਹੜਤਾਲਾਂ ਕਾਰਨ ਆਮ ਲੋਕਾਂ ਨੂੰ ਵੀ ਖੱਜਲ-ਖ਼ੁਆਰ ਹੋਣਾ ਪੈਂਦਾ ਹੈ ਪਰ ਕਾਂਗਰਸ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਕੁੰਭਕਰਨੀ ਨੀਂਦ ਸੁੱਤੀ ਪਈ ਹੈ | ਜਿਸ ਕਰਕੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਕਾਂਗਰਸ ਸਰਕਾਰ ਦਾ ਮੁਕੰਮਲ ਸਫ਼ਾਇਆ ਕਰ ਦੇਣਗੇ |


ਦੇਸ਼ ਭਗਤ ਆਯੁਰਵੈਦਿਕ ਕਾਲਜ ਤੇ ਹਸਪਤਾਲ ਨੇ ਵਿਸ਼ਵ ਗਠੀਆ ਦਿਵਸ ਮਨਾਇਆ

ਅਮਲੋਹ, 13 ਅਕਤੂਬਰ (ਕੇਵਲ ਸਿੰਘ)-ਦੇਸ਼ ਭਗਤ ਆਯੁਰਵੈਦਿਕ ਕਾਲਜ ਤੇ ਹਸਪਤਾਲ ਵਲੋਂ ਵਿਸ਼ਵ ਗਠੀਆ ਦਿਵਸ ਮਨਾਇਆ ਗਿਆ ਡਾ: ਨਿਸ਼ਾਂਤ ਪਾਇਕਾ (ਬੀ.ਏ.ਐਮ.ਐੱਸ ਐੱਮ.ਡੀ (ਏਵਾਈਯੂ) ਕਿ੍ਆ ਸੈਰਿਅਰ ਵਿਭਾਗ) ਅਤੇ ਡਾ: ਬੀ.ਏ.ਐੱਮ.ਐੱਸ ਦੇ ਵਿਦਿਆਰਥੀਆਂ ਲਈ ਭਾਸ਼ਣ ਦਾ ਵਿਸ਼ਾ ਸੀ ...

ਪੂਰੀ ਖ਼ਬਰ »

ਠੇਕੇਦਾਰ ਦੀ ਗ਼ਲਤੀ ਕਾਰਨ ਐਕਟਿਵਾ ਸਵਾਰ ਔਰਤ ਬੱਚਿਆਂ ਸਮੇਤ ਜ਼ਖਮੀ

ਮੰਡੀ ਗੋਬਿੰਦਗੜ੍ਹ, 13 ਅਕਤੂਬਰ (ਮੁਕੇਸ਼ ਘਈ) - ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਗੁਰੂ ਨਾਨਕ ਕਾਲੋਨੀ ਵਿਚ ਐਕਟਿਵਾ ਸਵਾਰ ਔਰਤ ਬੱਚਿਆਂ ਸਮੇਤ ਸੜਕ 'ਤੇ ਡਿੱਗਣ ਕਾਰਨ ਜ਼ਖਮੀ ਹੋ ਗਈ | ਇਹ ਘਟਨਾ ਉਦੋਂ ਘਟੀ ਜਦੋਂ ਇਕ ਔਰਤ ਐਕਟਿਵਾ ਸਕੂਟਰੀ 'ਤੇ ਸਵਾਰ ਹੋ ਕੇ ਆਪਣੇ ...

ਪੂਰੀ ਖ਼ਬਰ »

ਸਵੈ-ਰੋਜ਼ਗਾਰ ਨਾਲ ਹੋਰਨਾਂ ਨੌਜਵਾਨਾਂ ਨੂੰ ਵੀ ਮਿਲਦਾ ਹੈ ਰੋਜ਼ਗਾਰ - ਨਮਨ ਮੜਕਨ

ਅਮਲੋਹ, 13 ਅਕਤੂਬਰ (ਕੇਵਲ ਸਿੰਘ) - ਐਸ.ਡੀ.ਐਮ. ਅਮਲੋਹ ਨਮਨ ਮੜਕਨ ਵਲੋਂ ਅੱਜ ਡਾਇਰੈਕਟਰ ਜਤਿੰਦਰ ਸਿੰਘ ਰਾਮਗੜ੍ਹੀਆ ਵਲੋਂ ਖੋਲੇ ਗਏ 'ਜੇ ਸੰਨ ਸ਼ੋਅ ਰੂਮ' ਦਾ ਉਦਘਾਟਨ ਕੀਤਾ ਗਿਆ ਉੱਥੇ ਹੀ ਜਤਿੰਦਰ ਸਿੰਘ ਅਤੇ ਪਰਿਵਾਰ ਵਲੋਂ ਐਸ.ਡੀ.ਐਮ. ਨਮਨ ਮੜਕਨ ਦਾ ਸਨਮਾਨ ਵੀ ਕੀਤਾ ...

ਪੂਰੀ ਖ਼ਬਰ »

ਸਰਹਿੰਦ-ਮੋਰਿੰਡਾ ਮਾਰਗ ਨੂੰ ਚਹੁੰਮਾਰਗੀ ਕਰਵਾਉਣ ਲਈ ਵਿਧਾਇਕ ਜੀ. ਪੀ. ਨੂੰ ਸੌਂਪਿਆ ਮੰਗ ਪੱਤਰ

ਬਸੀ ਪਠਾਣਾਂ, 13 ਅਕਤੂਬਰ (ਰਵਿੰਦਰ ਮੌਦਗਿਲ, ਐੱਚ.ਐੱਸ. ਗੌਤਮ)-ਮਾਰਕੀਟ ਕਮੇਟੀ ਬਸੀ ਪਠਾਣਾਂ ਦੇ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ ਦੀ ਅਗਵਾਈ ਹੇਠ ਕਾਂਗਰਸ ਵਰਕਰਾਂ ਦੇ ਵਫ਼ਦ ਨੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਅਤੇ ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ, ਜਿਸ ...

ਪੂਰੀ ਖ਼ਬਰ »

ਕਾਂਗਰਸ ਨੇ ਸ਼ਹਿਰਾਂ ਦੇ ਨਾਲ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ - ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ) - ਸੂਬਾ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ 'ਚ ਖ਼ੁਸ਼ੀ ਦਾ ਮਾਹੌਲ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਰਪੰਚ ...

ਪੂਰੀ ਖ਼ਬਰ »

ਭਲਕੇ ਵੱਖ-ਵੱਖ ਥਾਵਾਂ 'ਤੇ ਨਰਿੰਦਰ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕ ਕੇ ਮਨਾਇਆ ਜਾਵੇਗਾ ਦੁਸਹਿਰਾ- ਕਿਸਾਨ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ) - ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ 11 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਸਹਿਰੇ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਸਮਾਗਮ ਮੌਕੇ ਸ੍ਰੀ ਸ਼ੀਤਲਾ ਮਾਤਾ ਮੰਦਰ 'ਚ ਸਮਾਗਮ ਕਰਵਾਇਆ

ਅਮਲੋਹ, 13 ਅਕਤੂਬਰ (ਕੇਵਲ ਸਿੰਘ) - ਸ੍ਰੀ ਸੀਤਲਾ ਮਾਤਾ ਮੰਦਿਰ ਵਿਚ ਦੁਰਗਾ ਅਸ਼ਟਮੀ ਮੌਕੇ ਮਹੰਤ ਜ਼ੀਨਤ ਮਹੰਤ ਅਤੇ ਟੀਨਾ ਮਹੰਤ ਵਲੋਂ ਕਰਵਾਏ ਕੀਰਤਨ ਵਿਚ ਅੱਜ ਵਿਸ਼ੇਸ਼ ਤੌਰ ਤੇ ਕੈਬਨਿਟ ਮੰਤਰੀ ਰਣਦੀਪ ਸਿੰਘ ਦੀ ਧਰਮ ਪਤਨੀ ਬੀਬਾ ਬਹਿਸ਼ਤਾ ਸਿੰਘ ਪਹੁੰਚੇ ਅਤੇ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਵਲੋਂ ਪਟਿਆਲਾ ਮੁੱਖ ਦਫ਼ਤਰ ਵਿਖੇ ਭੁੱਖ ਹੜਤਾਲ ਅੱਜ ਤੋਂ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ) - ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਰਾਜ ਬਿਜਲੀ ਬੋਰਡ ਡਵੀਜ਼ਨ ਸਰਹਿੰਦ ਦੀ ਮੀਟਿੰਗ ਪ੍ਰਧਾਨ ਜਸਵੀਰ ਸਿੰਘ ਰੁੜਕੀ ਦੀ ਪ੍ਰਧਾਨਗੀ ਹੇਠ ਜੁਗਨੂੰ ਪੈਲੇਸ ਸਰਹਿੰਦ ਵਿਖੇ ਹੋਈ, ਜਿਸ 'ਚ 14 ਅਕਤੂਬਰ ਨੂੰ ...

ਪੂਰੀ ਖ਼ਬਰ »

ਸਮਾਜ 'ਚ ਲੜਕੀਆਂ ਦਾ ਅਹਿਮ ਯੋਗਦਾਨ-ਸੈਂਪੀ ਚੌਧਰੀ

ਅਮਲੋਹ, 13 ਅਕਤੂਬਰ (ਕੇਵਲ ਸਿੰਘ)-ਨਿਰਭਓ ਸਿੰਘ ਗਿੱਲ ਜ਼ਿਲ੍ਹਾ ਸੈਸ਼ਨ ਜੱਜ ਕਮ ਉੱਪ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੀ ਯੋਗ ਅਗਵਾਈ ਹੇਠ ਪੈਨ ਇੰਡੀਆ ਅਵੇਅਰਨੈੱਸ ਆਊਟਰੀਚ ਪ੍ਰੋਗਰਾਮ 14 ਨਵੰਬਰ ਤੱਕ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਸਰਕਾਰੀ ...

ਪੂਰੀ ਖ਼ਬਰ »

ਕਾਂਗਰਸ ਨੇ ਜੋ ਵਿਕਾਸ ਕਰਵਾਇਆ ਹੋਰ ਸਰਕਾਰਾਂ ਨਹੀਂ ਕਰਵਾ ਸਕੀਆਂ-ਬੀਬਾ ਬਹਿਸਤਾ ਸਿੰਘ

ਅਮਲੋਹ, 13 ਅਕਤੂਬਰ (ਕੇਵਲ ਸਿੰਘ, ਰਿਸ਼ੂ ਗੋਇਲ) - ਪੰਜਾਬ 'ਚ ਜਦੋਂ ਕਾਂਗਰਸ ਸਰਕਾਰ ਦਾ ਰਾਜ ਆਇਆ ਤਾਂ ਪੰਜਾਬ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦਾ ਵੱਡੇ ਪੱਧਰ ਤੇ ਵਿਕਾਸ ਕਰਵਾਇਆ ਗਿਆ ਅਤੇ ਹੁਣ ਵੀ ਕਾਂਗਰਸ ਵਲੋਂ ਸੂਬੇ ਦਾ ਵਿਕਾਸ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ...

ਪੂਰੀ ਖ਼ਬਰ »

ਰਾਮ ਲੀਲਾ ਮੰਚਨ ਦੌਰਾਨ ਲੱਚਰਤਾ ਪਰੋਸ ਕੇ ਹਿੰਦੂ ਧਰਮ ਦਾ ਮਜ਼ਾਕ ਉਡਾਉਣ ਦਾ ਭਖਿਆ ਮਾਮਲਾ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ) - ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਮਨਾਏ ਜਾਂਦੇ ਵਿਜੈ ਦਸਮੀ ਦੇ ਤਿਉਹਾਰ ਸੰਬੰਧੀ ਵੱਖ-ਵੱਖ ਕਮੇਟੀਆਂ ਵਲੋਂ ਰਾਮ ਲੀਲ੍ਹਾ ਮੰਚਨ ਦੌਰਾਨ ਲੱਚਰਤਾ ਪਰੋਸੇ ਜਾਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ...

ਪੂਰੀ ਖ਼ਬਰ »

ਕੈਂਪ ਦੌਰਾਨ ਪੰਚਾਂ-ਸਰਪੰਚਾਂ ਨੂੰ ਦਿੱਤੀ ਸਿਖਲਾਈ

ਬਸੀ ਪਠਾਣਾਂ, 13 ਅਕਤੂਬਰ (ਰਵਿੰਦਰ ਮੌਦਗਿਲ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਵਲੋਂ ਪੰਚਾਇਤ ਸੰਮਤੀ ਦਫ਼ਤਰ ਬਸੀ ਪਠਾਣਾਂ ਵਿਖੇ 15 ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ 'ਚ ਵੱਖ-ਵੱਖ ਪਿੰਡਾਂ ਤੋਂ ਆਏ ਪੰਚਾਂ-ਸਰਪੰਚਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਬਸੀ ਪਠਾਣਾਂ, 13 ਅਕਤੂਬਰ (ਰਵਿੰਦਰ ਮੌਦਗਿਲ)-ਨਗਰ ਖੇੜਾ ਬਸੀ ਪਠਾਣਾਂ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸਾਬਕਾ ਕੌਂਸਲਰ ਵਿਨੋਦ ਮੜਕਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਸਮਾਗਮ ਦੌਰਾਨ ਜਿੱਥੇ ਪੰਡਤ ਸੇਵਕ ਰਾਮ ਵਲੋਂ ਵਿਨੋਦ ਮੜਕਨ ...

ਪੂਰੀ ਖ਼ਬਰ »

ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ) - ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਗਦੀਸ਼ ਸਿੰਘ ਦੀ ਅਗਵਾਈ ਹੇਠ ਪੁਨਰਵਾਸ ਕੇਂਦਰ ਸਰਹਿੰਦ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਨੂੰ ...

ਪੂਰੀ ਖ਼ਬਰ »

ਕੈਪਟਨ ਨੂੰ ਜ਼ਲੀਲ ਕਰਕੇ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹੇ ਜਾਣ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਣ ਦੀ ਸਜ਼ਾ - ਜਥੇ. ਚੀਮਾ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ) - ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਬਸੀ ਪਠਾਣਾਂ ਤੋਂ ਗੱਠਜੋੜ ਦੇ ਉਮੀਦਵਾਰਾਂ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਗੈਸਟ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਵਿਦਿਆਰਥੀਆਂ ਲਈ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਗੈੱਸਟ ਲੈਕਚਰ ਕਰਵਾਇਆ ਗਿਆ, ਜਿਸ 'ਚ ਬਜਾਜ ਫਿੰਨਸਰਵ ਲਿਮਟਿਡ ਦੇ ...

ਪੂਰੀ ਖ਼ਬਰ »

ਅਧਿਆਪਕਾ ਸੰਦੀਪ ਕੌਰ ਨੂੰ ਮਿਲਿਆ ਬੈਸਟ ਟੀਚਰ ਪੁਰਸਕਾਰ

ਅਮਲੋਹ, 13 ਅਕਤੂਬਰ (ਕੇਵਲ ਸਿੰਘ)-ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਪ੍ਰਾਈਵੇਟ ਸਕੂਲ ਦੇ ਅਧਿਆਪਕਾਂ ਦੀ ਵਧੀਆਂ ਕਾਰਗੁਜ਼ਾਰੀ ਬਦਲੇ 'ਬੈਸਟ ਟੀਚਰ ਐਵਾਰਡ' ਨਾਲ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਅੰਤਰਰਾਸ਼ਟਰੀ ਬਾਲੜੀ ਦਿਹਾੜਾ ਮਨਾਇਆ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਰਾਜਿੰਦਰ ਸਿੰਘ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਓ ਸਿੰਘ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿੱਛੜੇ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕਰਵਾਈ ਅਰਦਾਸ

ਅਮਲੋਹ, 13 ਅਕਤੂਬਰ (ਕੇਵਲ ਸਿੰਘ)-ਗੁਰਦੁਆਰਾ ਸਾਹਿਬ ਸਿੰਘ ਸਭਾ ਅਮਲੋਹ ਵਿਖੇ ਅਮਲੋਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨੀ ਸੰਘਰਸ਼ ਤੇ ਲਖੀਮਪੁਰ ਖੀਰੀ ਦੇ ਵਿੱਛੜੇ ਕਿਸਾਨਾਂ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਤੇ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ...

ਪੂਰੀ ਖ਼ਬਰ »

ਸਵਾਮੀ ਬ੍ਰਹਮ ਦੇਵ ਦਾ ਸਮਾਣਾ ਪਹੁੰਚਣ 'ਤੇ ਨਿੱਘਾ ਸਵਾਗਤ

ਸਮਾਣਾ, 13 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਅਗਰਵਾਲ ਗਊਸ਼ਾਲਾ ਅਤੇ ਵੁਮੈਨ ਕਾਲਜ ਕਮੇਟੀ ਵਲੋਂ ਰਾਧਾ ਕਿ੍ਸ਼ਨ ਦੀ ਮੂਰਤੀ ਗਊਸ਼ਾਲਾ 'ਚ ਸਥਾਪਿਤ ਕਰਨ ਲਈ ਕਰਵਾਏ ਜਾ ਰਹੇ 5 ਦਿਨਾ ਸਮਾਰੋਹ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ 'ਚ ਸ਼ਮੂਲੀਅਤ ਕਰਨ ਲਈ ਸਵਾਮੀ ਬ੍ਰਹਮ ਦੇਵ ...

ਪੂਰੀ ਖ਼ਬਰ »

ਮਹਿੰਦਰਾ ਕਾਲਜ ਵਿਖੇ ਮਾਨਸਿਕ ਸਿਹਤ ਵਰਕਸ਼ਾਪ ਲਗਾਈ

ਪਟਿਆਲਾ, 13 ਅਕਤੂਬਰ (ਗੁਰਵਿੰਦਰ ਸਿੰਘ ਔਲਖ) - ਸਰਕਾਰੀ ਮਹਿੰਦਰਾ ਕਾਲਜ ਦੇ ਮਨੋਵਿਗਿਆਨ ਵਿਭਾਗ ਨੇ ਕਾਲਜ ਦੀ ਪਿ੍ੰਸੀਪਲ ਡਾ. ਸਿਮਰਤ ਕੌਰ ਦੀ ਰਹਿਨੁਮਾਈ ਹੇਠ, ਕਾਲਜ ਦੇ ਵਿਦਿਆਰਥੀਆਂ 'ਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਬਾਰੇ ਮਾਨਸਿਕ ਸਿਹਤ ਭਾਸ਼ਣ ...

ਪੂਰੀ ਖ਼ਬਰ »

ਪੰਜਾਬ ਉੱਪਰ ਅਣਐਲਾਨਿਆ ਕੇਂਦਰੀ ਰਾਜ ਲਾਗੂ - ਕਰਨੈਲ ਸਿੰਘ ਪੀਰਮੁਹੰਮਦ

ਪਟਿਆਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ) - ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ ਨੇ ਕੇਂਦਰ ਸਰਕਾਰ ਦੇ ਉਸ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ ਜਿਸ ਫ਼ੈਸਲੇ ਮੁਤਾਬਿਕ ਅੱਧੇ ਤੋਂ ਵੱਧ ਪੰਜਾਬ ਨੂੰ ਕੇਂਦਰ ਦੀ ...

ਪੂਰੀ ਖ਼ਬਰ »

ਲਖੀਮਪੁਰ ਦੇ ਕਿਸਾਨਾਂ ਅਤੇ ਸ਼ਹੀਦ ਫ਼ੌਜੀ ਜਵਾਨਾਂ ਨੂੰ ਮੋਮਬੱਤੀਆਂ ਬਾਲ ਕੇ ਦਿੱਤੀ ਸ਼ਰਧਾਂਜਲੀ

ਖਮਾਣੋਂ/ਭੜੀ, 13 ਅਕਤੂਬਰ (ਮਨਮੋਹਣ ਸਿੰਘ ਕਲੇਰ, ਭਰਪੂਰ ਸਿੰਘ ਹਵਾਰਾ) - ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਪਿਛਲੇ ਦਿਨੀਂ ਭਾਜਪਾ ਆਗੂ ਵਲੋਂ ਆਪਣੀ ਗੱਡੀ ਥੱਲੇ ਦਰੜ ਕੇ ਸ਼ਹੀਦ ਕੀਤੇ ਗਏ 4 ਕਿਸਾਨਾਂ ਅਤੇ ਸੋਮਵਾਰ ਨੂੰ ਜੰਮੂ ਕਸ਼ਮੀਰ ਵਿਖੇ ਅੱਤਵਾਦੀਆਂ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਟਰੱਕ ਸਵਾਰ ਦੀ ਮੌਤ

ਰਾਜਪੁਰਾ, 13 ਅਕਤੂਬਰ (ਜੀ.ਪੀ. ਸਿੰਘ)-ਮੁੱਖ ਕੌਮੀ ਸ਼ਾਹ ਮਾਰਗ 'ਤੇ ਦੋ ਟਰੱਕਾਂ ਦੀ ਟੱਕਰ ਹੋ ਜਾਣ 'ਤੇ ਇਕ ਟਰੱਕ ਸਵਾਰ ਦੀ ਮੌਤ ਹੋ ਗਈ | ਥਾਣਾ ਸ਼ਹਿਰੀ ਦੀ ਪੁਲਿਸ ਨੇ ਕੇਸ ਦੂਜੇ ਟਰੱਕ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਸਰਮਾਏਦਾਰਾਂ ਤੇ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਲੁੱਟਣ ਦੀ ਪੂਰੀ ਖੱੁਲ੍ਹ ਦਿੱਤੀ- ਜਥੇ. ਚੀਮਾ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ) - ਭਾਰਤ ਦੀ ਸੱਤਾ 'ਤੇ ਕਾਬਜ਼ ਭਾਜਪਾ ਸਰਕਾਰ ਵਲੋਂ ਜਿੱਥੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ 'ਤੇ ਜਬਰੀ ਖੇਤੀ ਕਾਨੂੰਨ ਥੋਪਣ ਦੇ ਯਤਨ ਕੀਤੇ ਜਾ ਰਹੇ ਹਨ ਉੱਥੇ ਹੀ ਬੇਲਗ਼ਾਮ ਹੋਈਆਂ ਪੈਟਰੋਲ ...

ਪੂਰੀ ਖ਼ਬਰ »

ਮੱਛਰਾਂ ਦਾ ਲਾਰਵਾ ਮਿਲਣ 'ਤੇ 7 ਘਰਾਂ ਦੇ ਕੀਤੇ ਚਲਾਨ

ਮੰਡੀ ਗੋਬਿੰਦਗੜ੍ਹ, 13 ਅਕਤੂਬਰ (ਬਲਜਿੰਦਰ ਸਿੰਘ) - ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ, ਕਾਰਜ ਸਾਧਕ ਅਫ਼ਸਰ ਕੁਲਬੀਰ ਸਿੰਘ ਬਰਾੜ ਅਤੇ ਸਿਵਲ ਸਰਜਨ ਦੀਆਂ ਹਦਾਇਤਾਂ ਤਹਿਤ ਦੋਵੇਂ ਵਿਭਾਗਾਂ ਦੀ ਸਾਂਝੀ ਟੀਮ ਵਲੋਂ ਮੰਡੀ ਗੋਬਿੰਦਗੜ੍ਹ ਦੇ ...

ਪੂਰੀ ਖ਼ਬਰ »

ਡੇਰਾ ਬਾਬਾ ਬੁੱਧ ਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ

ਬਸੀ ਪਠਾਣਾਂ, 13 ਅਕਤੂਬਰ (ਰਵਿੰਦਰ ਮੌਦਗਿਲ) - ਡੇਰਾ ਬਾਬਾ ਬੁੱਧ ਦਾਸ ਬਸੀ ਪਠਾਣਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡੇਰੇ ਦੀ ਮੁੱਖ ਸੇਵਕਾ ਰੇਨੂੰ ਹੈਪੀ ਵਲੋਂ ਕੀਰਤਨ ਕਰਕੇ ਭਗਵਾਨ ਦੇ ਨਾਂਅ ਦਾ ਗੁਣਗਾਨ ਕੀਤਾ ਗਿਆ | ਉਨ੍ਹਾਂ ਬਾਬਾ ਜੀ ਦੇ ਦਰਬਾਰ ਵਿਚ ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਵਿਧਾਇਕ ਨਾਗਰਾ ਨੇ ਕਰੀਬ 1.20 ਲੱਖ ਰੁਪਏ ਦੇ ਚੈੱਕ ਸੌ ਾਪੇ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਕਰਜ਼ਾ ਰਾਹਤ ਦੇਣ ਦੀ ਸਹੂਲਤ ਤਹਿਤ ਪਿੰਡ ਮੰਢੌਰ ਦੇ 24 ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਕਰੀਬ 1.20 ਲੱਖ ਰੁਪਏ ...

ਪੂਰੀ ਖ਼ਬਰ »

ਜਗਦੀਪ ਕੌਰ ਨੂੰ ਵੱਖ-ਵੱਖ ਜਥੇਬੰਦੀਆਂ ਨੇ ਭੇਟ ਕੀਤੀ ਸ਼ਰਧਾਂਜਲੀ

ਭੜੀ, 13 ਅਕਤੂਬਰ (ਭਰਪੂਰ ਸਿੰਘ ਹਵਾਰਾ) - ਮਾਸਟਰ ਸ਼ਿੰਗਾਰਾ ਸਿੰਘ ਦੀ ਧਰਮ ਪਤਨੀ ਜਗਦੀਪ ਕੌਰ ਜੋ ਕਿ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝਦੇ ਹੋਏ ਥੋੜੇ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਸਹਿਜ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਅੱਜ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX