ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 2 hours ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 minute ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 6 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਲੁਧਿਆਣਾ

ਨਗਰ ਨਿਗਮ ਵਿਚ ਭਿ੍ਸ਼ਟਾਚਾਰ ਨੇ ਸਭ ਹੱਦਾਂ ਬੰਨੇ ਟੱਪੇ-ਗਰੇਵਾਲ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਨਗਰ ਨਿਗਮ ਵਿਚ ਭਿ੍ਸ਼ਟਾਚਾਰ ਸਭ ਹੱਦ ਬੰਨੇ ਟੱਪ ਚੁੱਕਾ ਹੈ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਸ਼੍ਰੀਮਤੀ ਮਮਤਾ ਆਸ਼ੂ ਜੋ ਸਿਰਫ਼ ਇਕ ਕੌਂਸਲਰ ਹਨ, ਵਲੋਂ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਤੇ ਨਗਰ ਨਿਗਮ ਵਿਚ ਬੇਲੋੜੀ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ | ਸ. ਗਰੇਵਾਲ ਬੁਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਇਸ ਮੌਕੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ, ਨਗਰ ਨਿਗਮ 'ਚ ਵਿਰੋਧੀ ਧਿਰ ਦੇ ਆਗੂ ਜਸਪਾਲ ਸਿੰਘ ਗਿਆਸਪੁਰਾ, ਯੂਥ ਅਕਾਲੀ ਦਲ ਦੇ ਕੌਮੀ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਵੀ ਮੌਜੂਦ ਸਨ | ਸ. ਗਰੇਵਾਲ ਨੇ ਕਿਹਾ ਕਿ ਪਿਛਲੇ ਦਿਨੀ ਕੌਂਸਲਰ ਸ਼੍ਰੀਮਤੀ ਮਮਤਾ ਆਸ਼ੂ ਵਲੋਂ ਟਵੀਟ ਕਰਕੇ ਮੇਅਰ ਅਤੇ ਕਮਿਸ਼ਨਰ ਨੂੰ ਹਦਾਇਤ ਦਿੱਤੀ ਸੀ ਕਿ ਹਲਕਾ ਪੱਛਮੀ ਵਿਚ ਕੋਈ ਵੀ ਅਣਅਧਿਕਾਰਤ ਇਸ਼ਤਿਹਾਰੀ ਬੋਰਡ ਨਾ ਲੱਗਣ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਮੈਂ ਗੈਰ ਕਾਨੂੰਨੀ ਬੋਰਡਾਂ ਦੇ ਹੱਕ ਵਿਚ ਨਹੀਂ ਹਾਂ, ਪੰ੍ਰਤੂ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿ ਮੇਰੇ ਬੋਰਡ ਤਾਂ ਲਾਹ ਦਿੱਤੇ ਜਾਣ ਬਾਕੀ ਪਾਰਟੀਆਂ ਦੇ ਅਣਅਧਿਕਾਰਤ ਬੋਰਡ ਲੱਗੇ ਰਹਿਣ | ਉਨ੍ਹਾਂ ਸਵਾਲ ਕੀਤਾ ਕਿ ਸ਼੍ਰੀਮਤੀ ਆਸ਼ੂ ਕਿਸ ਹੈਸੀਅਤ 'ਚ ਮੇਅਰ ਅਤੇ ਕਮਿਸ਼ਨਰ ਨੂੰ ਹਦਾਇਤ ਦੇ ਰਹੇ ਹਨ | ਸ. ਗਰੇਵਾਲ ਨੇ ਦੱਸਿਆ ਕਿ ਕਾਂਗਰਸ ਦੇ ਪ੍ਰਸ਼ਾਸਨ ਸਮੇਂ ਇਸ਼ਤਿਹਾਰਬਾਜ਼ੀ ਟੈਂਡਰ ਕਰਨ ਸਮੇਂ ਤਾਂ ਦਾਅਵਾ ਕੀਤਾ ਸੀ ਕਿ ਲੁਧਿਆਣਾ ਵਿਚੋਂ ਹੀ 2 ਕਰੋੜ ਰੁਪਏ ਮਹੀਨਾ ਆਮਦਨ ਹੋਵੇਗੀ, ਪੰ੍ਰਤੂ ਸੱਤਾਧਾਰੀ ਦਲ ਦੇ ਆਗੂਆਂ ਦੀ ਮਿਲੀਭੁਗਤ ਨਾਲ ਕੋਰੋਨਾ ਦੀ ਆੜ ਹੇਠ ਠੇਕੇਦਾਰ ਕੰਪਨੀ ਨੂੰ ਕਰੋੜਾਂ ਰੁਪਏ ਦੀ ਛੂਟ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਤਾਂ 2 ਕਰੋੜ ਰੁਪਏ ਵਿਚੋਂ 70 ਲੱਖ ਮੁਆਫ਼ ਕਰ ਦਿੱਤੇ, ਮੁੜ ਕੰਪਨੀ ਵਲੋਂ 50 ਫ਼ੀਸਦੀ ਉਹ ਬੋਰਡ ਸਰੰਡਰ ਕਰ ਦਿੱਤਾ, ਜਿਨ੍ਹਾਂ ਵਿਚ ਬੱਸ ਸ਼ੈਲਟਰ ਅਤੇ ਘੱਟ ਆਮਦਨ ਵਾਲੀ ਥਾਂ ਸ਼ਾਮਿਲ ਹੈ | ਉਨ੍ਹਾਂ ਦੱਸਿਆ ਕਿ ਜੋ 50 ਫੀਸਦੀ ਬੋਰਡ ਕੰਪਨੀ ਵਲੋਂ ਸਰੰਡਰ ਕੀਤੇ ਹਨ, ਉਹ ਖਾਲੀ ਪਏ ਹਨ ਜਾਂ ਕਾਂਗਰਸੀਆਂ ਦੇ ਬੋਰਡ ਲੱਗੇ ਹਨ, ਪੰ੍ਰਤੂ ਨਗਰ ਨਿਗਮ ਤੇ ਰਾਜ ਸਰਕਾਰ ਵਲੋਂ ਨਿੱਜੀ ਕੰਪਨੀ ਦੇ ਯੂਨੀਪੋਲਜ 'ਤੇ 32 ਹਜ਼ਾਰ ਰੁਪਏ ਮਹੀਨਾ ਅਦਾਇਗੀ ਕਰਕੇ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਨਗਰ ਨਿਗਮ ਖੁਦ ਨਿਜੀ ਕੰਪਨੀ ਤੋਂ 16 ਹਜ਼ਾਰ ਰੁਪਏ ਮਹੀਨਾ ਵਸੂਲ ਰਹੀ ਹੈ | ਉਨ੍ਹਾਂ ਦੱਸਿਆ ਕਿ ਵਿਰੋਧੀ ਧਿਰ ਦੇ ਬੋਰਡ ਅਣਅਧਿਕਾਰਤ ਕਹਿਕੇ ਇਸ ਲਈ ਲਾਹੇ ਜਾ ਰਹੇ ਹਨ ਤਾਂ ਜੋ ਉਹ ਨਿਜੀ ਕੰਪਨੀ ਤੋਂ ਡੇਢ ਲੱਖ ਤੋਂ ਲੈ ਕੇ 3 ਲੱਖ ਰੁਪਏ ਮਹੀਨਾ ਕਿਰਾਇਆ ਅਦਾ ਕਰਕੇ ਲੈਣ ਲਈ ਮਜ਼ਬੂਰ ਹੋ ਜਾਣ, ਜਿਸ ਤੋਂ ਹੋਣ ਵਾਲੀ ਮੋਟੀ ਕਮਾਈ ਵਿਚ ਵੱਡਾ ਹਿੱਸਾ ਸੱਤਾਧਾਰੀ ਦਲ ਦੇ ਆਗੂਆਂ ਦੇ ਨਜ਼ਦੀਕੀਆਂ ਨੂੰ ਜਾਂਦਾ ਹੈ | ਉਨ੍ਹਾਂ ਕਿਹਾ ਕਿ ਨਗਰ
ਨਿਗਮ ਐਕਟ ਅਨੁਸਾਰ ਵਿੱਤ ਅਤੇ ਠੇਕਾ ਕਮੇਟੀ 'ਚ ਦੋ ਮੈਂਬਰ ਚੁਣੇ ਹੋਏ ਕੌਂਸਲਰਾਂ ਵਿਚੋਂ ਸ਼ਾਮਿਲ ਕੀਤੇ ਜਾਣੇ ਹੁੰਦੇ ਹਨ, ਪੰ੍ਰਤੂ ਮੌਜੂਦਾ ਸਮੇਂ ਸਿਰਫ਼ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਹੀ ਸਭ ਫ਼ੈਸਲੇ ਲੈ ਰਹੇ ਹਨ, ਜਿਸ ਕਾਰਨ ਕੀਤੇ ਜਾ ਰਹੇ ਘੁਟਾਲੇ ਹਾਲੇ ਉਜਾਗਰ ਨਹੀਂ ਹੋ ਰਹੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਮੇਂ ਸਿਵਲ ਸਪਲਾਈ ਤੇ ਖ਼ੁਰਾਕ ਵਿਭਾਗ 'ਚ ਭਿ੍ਸ਼ਟਾਚਾਰ ਦਾ ਬੋਲਬਾਲਾ ਹੈ | ਪਟਿਆਲਾ ਤੇ ਜੰਡਿਆਲਾ ਗੁਰੂ 'ਚ ਕਰੋੜਾਂ ਦੀ ਕਣਕ ਗਾਇਬ ਹੋ ਗਈ | ਉਨ੍ਹਾਂ ਦੱਸਿਆ ਕਿ ਸਰਕਾਰ ਬਦਲਣ 'ਤੇ ਉਜਾਗਰ ਹੋਣ ਵਾਲੇ ਘੁਟਾਲਿਆਂ ਦਾ ਸ਼੍ਰੀ ਆਸ਼ੂ ਨੂੰ ਸਾਹਮਣਾ ਕਰਨਾ ਮੁਸ਼ਕਿਲ ਹੋ ਜਾਣਾ ਹੈ | ਨਗਰ ਨਿਗਮ ਵਿਰੋਧੀ ਧਿਰ ਦੇ ਆਗੂ ਜਸਪਾਲ ਸਿੰਘ ਗਿਆਸਪੁਰਾ ਨੇ ਦੋਸ਼ ਲਗਾਇਆ ਕਿ ਨਗਰ ਨਿਗਮ ਵਿਚ ਭਿ੍ਸ਼ਟਾਚਾਰ ਹਾਵੀ ਹੈ | ਅਣਅਧਿਕਾਰਤ ਕਾਲੋਨੀਆਂ, ਗੈਰ ਕਾਨੂੰਨੀ ਇਮਾਰਤਾਂ ਦੀ ਭਰਮਾਰ ਹੈ | ਉਨ੍ਹਾਂ ਦੱਸਿਆ ਕਿ ਠੇਕੇਦਾਰਾਂ ਵਲੋਂ ਅਤਿ ਦਰਜੇ ਦੀਆਂ ਘਟੀਆ ਸੜਕਾਂ ਬਣਾਉਣ ਦੀ ਮੇਅਰ, ਕਮਿਸ਼ਨਰ ਨੂੰ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਠੇਕੇਦਾਰ ਖ਼ਿਲਾਫ਼ ਕਾਰਵਾਈ ਹੋਣੀ ਤਾਂ ਦੂਰ ਅਧਿਕਾਰੀਆਂ ਨੇ ਅੰਦਰਖਾਤੇ ਅਦਾਇਗੀ ਕਰ ਦਿੱਤੀ ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਸੜਕ ਇਕ ਮਹੀਨੇ 'ਚ ਟੁੱਟ ਗਈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿਚ ਹੋਏ ਘਪਲਿਆਂ ਖ਼ਿਲਾਫ਼ ਕਾਰਵਾਈ ਨਾ ਹੋਈ ਤਾਂ ਮਾਣਯੋਗ ਹਾਈਕੋਰਟ 'ਚ ਰਿਟ ਦਾਇਰ ਕਰਾਂਗੇ | ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ 42 ਦਿਨਾਂ ਦੀ ਸਰਕਾਰ ਦੇ ਮੰਤਰੀਆਂ ਦੇ ਕਹਿਣ 'ਤੇ ਗਲਤ ਕੰਮ ਨਾ ਕਰਨ, ਸਰਕਾਰ ਬਦਲਣ 'ਤੇ ਅਧਿਕਾਰੀਆਂ ਨੂੰ ਵੀ ਘਪਲਿਆਂ ਵਿਚ ਸ਼ਾਮਿਲ ਹੋਣ ਦੀ ਸਜ਼ਾ ਮਿਲੇਗੀ |

ਅਣਅਧਿਕਾਰਤ ਇਸ਼ਤਿਹਾਰੀ ਬੋਰਡਾਂ ਵਿਰੁੱਧ ਬਿਨਾਂ ਪੱਖਪਾਤ ਹੋ ਰਹੀ ਕਾਰਵਾਈ-ਮੇਅਰ

ਲੁਧਿਆਣਾ, 13 ਅਕਤੂਬਰ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਸ਼ਹਿਰ ਦੀਆਂ ਸੜਕਾਂ 'ਤੇ ਲੱਗੇ ਅਣਅਧਿਕਾਰਤ ਇਸ਼ਤਿਹਾਰੀ ਬੋਰਡਾਂ ਵਿਰੁੱਧ ਬਿਨ੍ਹਾਂ ਪੱਖਪਾਤ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਿਰਫ ਧਾਰਮਿਕ ਬੋਰਡ ਸਮਾਗਮ ਤੋਂ ...

ਪੂਰੀ ਖ਼ਬਰ »

ਸਨਅਤਕਾਰਾਂ ਦੀਆਂ ਮੁਸ਼ਕਿਲਾਂ ਦਸ ਦਿਨਾਂ ਦੇ ਅੰਦਰ ਹੱਲ ਕਰਾਂਗੇ-ਮਨਪ੍ਰੀਤ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਤੇ ਦੀਵਾਲੀ ਤੋਂ ਪਹਿਲਾਂ ਸਨਅਤਕਾਰਾਂ ਨੂੰ ਤੋਹਫ਼ੇ ਵਜੋਂ ਕੁਝ ਰਾਹਤਾਂ ਵੀ ...

ਪੂਰੀ ਖ਼ਬਰ »

ਐੱਸ. ਪੀ. ਐੱਸ. ਪਰਮਾਰ ਡੀ. ਆਈ. ਜੀ. ਲੁਧਿਆਣਾ ਰੇਂਜ ਤੈਨਾਤ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਅੱਜ ਰਾਤ ਪੰਜਾਬ ਦੇ ਕਰੀਬ ਆਈ.ਪੀ.ਐੱਸ. ਅਤੇ ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿਚ ਲੁਧਿਆਣਾ ਦੇ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ | ਜਾਣਕਾਰੀ ਅਨੁਸਾਰ ਆਈਜੀ ਬਾਰਡਰ ...

ਪੂਰੀ ਖ਼ਬਰ »

ਨਿਰਮਾਣ ਅਧੀਨ ਸੜਕ ਲਈ ਵਰਤੇ ਜਾ ਰਹੇ ਸਾਮਾਨ ਦਾ ਚੇਅਰਮੈਨ ਵਲੋਂ ਨਿਰੀਖਣ

ਲੁਧਿਆਣਾ, 13 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਸ਼ਹਿਰ ਦੇ ਵਿਕਾਸ ਲਈ ਸ਼ੁਰੂ ਕਰਾਏ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦੀ ਗੁਣਵਤਾ ਦੀ ਜਾਂਚ ਲਈ ਚੇਅਰਮੈਨ ਰਮਨ ਬਾਲਾ ਸੁਬਰਾਮਣੀਅਮ ਨੇ ਮੰਗਲਵਾਰ ਰਾਤ ਨੂੰ ਭਾਈ ਰਣਧੀਰ ਸਿੰਘ ਮੁੱਖ ਸੜਕ ਦਾ ...

ਪੂਰੀ ਖ਼ਬਰ »

ਕੁਲਦੀਪ ਖ਼ਾਲਸਾ ਵਲੋਂ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ

ਡਾਬਾ/ਲੁਹਾਰਾ, 13 ਅਕਤੂਬਰ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਵਲੋਂ ਸੁਖਵੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਗੁਲਜਾਰ ਸਿੰਘ ਰਣੀਕੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਵਾਰਡ ਨੰਬਰ 90 ਵਿਖੇ ਨੌਜਵਾਨ ਆਗੂ ਕਮਲ ਬਾਤਿਸ਼ 'ਆਪ' ਵਿਚ ਸ਼ਾਮਿਲ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੀ ਨਾਲਾਇਕੀ ਦੇ ਚਲਦੇ ਬਿਜਲੀ ਦੇ ਕੱਟ ਸੂਬੇ ਦੀਆਂ ਸਨਅਤਾਂ ਨੂੰ ਬਰਬਾਦੀ ਦੇ ਮੁੰਹ ਵਿਚ ਧੱਕ ਰਹੇ ਹਨ | ਰਾਜ ਦੇ ਮੁੱਖ ਮੰਤਰੀ ਬਿਜਲੀ ਦੇ ਪ੍ਰਬੰਧ ਕਰਨ ਦੀ ਬਜਾਏ ਬੇਸ਼ਰਮੀ ਨਾਲ ਬਿਜਲੀ ਦੀ ਕਮੀ ਲਈ ਪੂਰੇ ਦੇਸ਼ ਵਿਚ ...

ਪੂਰੀ ਖ਼ਬਰ »

ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੈਂਡਰ ਦੀ ਵਰਤੋਂ ਕਰਨਾ ਖਤਰਨਾਕ

ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਰਸੋਈ ਗੈਸ ਹਰ ਘਰ ਦੀ ਜ਼ਰੂਰਤ ਹੈ ਤੇ ਅਧਿਕਾਰੀਆਂ ਮੁਤਾਬਿਕ ਰਸੋਈ ਗੈਸ ਦੀ ਵਰਤੋਂ ਸਮੇਂ ਚੌਕਸ ਰਹਿਣਾ ਵੀ ਅਤਿ ਜ਼ਰੂਰੀ ਹੈ | ਜਿਸ ਰਸੋਈ ਗੈਸ ਸਿਲੈਂਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖਤਰਨਾਕ ਹੋ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 7 ਸਾਲ ਦੇ ਬੱਚੇ ਦੀ ਮੌਤ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪ੍ਰਤਾਪ ਚੌਕ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਸੱਤ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ | ਬੱਚੇ ਦੀ ਸ਼ਨਾਖਤ ਢੋਲੇਵਾਲ ਦੇ ਰਹਿਣ ਵਾਲੇ ਪ੍ਰੀਤਮ ਵਜੋਂ ਕੀਤੀ ਗਈ ਹੈ | ਪ੍ਰੀਤਮ ਆਪਣੇ ਮਾਤਾ-ਪਿਤਾ ਨਾਲ ਐਕਟਿਵਾ 'ਤੇ ਜਾ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 2 ਮਰੀਜ਼ ਹੋਰ ਮਿਲੇ

ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤੱਕ 2588497 ...

ਪੂਰੀ ਖ਼ਬਰ »

ਲੋਕ ਏਕਤਾ ਫਰੰਟ ਦਾ ਵਫ਼ਦ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੂੰ ਮਿਲਿਆ

ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਐੱਸ.ਸੀ./ਬੀ.ਸੀ. ਮੁਲਾਜ਼ਮ ਤੇ ਲੋਕ ਏਕਤਾ ਫ਼ਰੰਟ ਪੰਜਾਬ ਦਾ ਇਕ ਵਫਦ ਬਲਜੀਤ ਸਿੰਘ ਸਲਾਣਾ ਕਨਵੀਨਰ ਪੰਜਾਬ ਦੀ ਅਗਵਾਈ ਵਿਚ ਹੁਸਨ ਲਾਲ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਨੂੰ ਮਿਲਿਆ ਤੇ ਦਿੱਤੇ ਗਏ ਏਜੰਡੇ 'ਤੇ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਤੋਂ ਪੀੜਤ 51 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਨਾਮੁਰਾਦ ਬੁਖ਼ਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖ਼ਾਰ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ, ਕਿਉਂਕਿ ਜਿਥੇ ਹਸਪਤਾਲਾਂ ਵਿਚ ਇਸ ਬੁਖ਼ਾਰ ਦਾ ਇਲਾਜ ਕਰਵਾਉਣਾ ...

ਪੂਰੀ ਖ਼ਬਰ »

ਬਹੁਤੇ ਖਪਤਕਾਰਾਂ ਨੂੰ ਇਸ ਸਬੰਧੀ ਨਹੀਂ ਹੈ ਜਾਣਕਾਰੀ
ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੈਂਡਰ ਦੀ ਵਰਤੋਂ ਕਰਨਾ ਖਤਰਨਾਕ

ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਰਸੋਈ ਗੈਸ ਹਰ ਘਰ ਦੀ ਜ਼ਰੂਰਤ ਹੈ ਤੇ ਅਧਿਕਾਰੀਆਂ ਮੁਤਾਬਿਕ ਰਸੋਈ ਗੈਸ ਦੀ ਵਰਤੋਂ ਸਮੇਂ ਚੌਕਸ ਰਹਿਣਾ ਵੀ ਅਤਿ ਜ਼ਰੂਰੀ ਹੈ | ਜਿਸ ਰਸੋਈ ਗੈਸ ਸਿਲੈਂਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖਤਰਨਾਕ ਹੋ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਨਵੀਂ ਦਿੱਲੀ ਦੀ ਰਹਿਣ ਵਾਲੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜ੍ਹਤ ਲੜਕੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਅਤੇ ...

ਪੂਰੀ ਖ਼ਬਰ »

ਲਵਪ੍ਰੀਤ ਕੰਗ ਯੂਥ ਵਿੰਗ ਦੇ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਲਾਡੋਵਾਲ, 13 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਮਜਬੂਤ ਪਾਰਟੀ ਹੈ, ਜੋ ਪਾਰਟੀ ਵਿਚ ਨੇਕ ਨੀਤੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਪਾਰਟੀ ਵਿਚ ਸਮੇਂ ਸਮੇਂ ਸਿਰ ...

ਪੂਰੀ ਖ਼ਬਰ »

ਰਾਸ਼ਟਰੀ ਪੱਧਰ 'ਤੇ ਰਾਜਨੀਤੀ ਵਿਚ ਇਮਾਨਦਾਰ ਤੇ ਸਾਫ਼-ਸੁਥਰੇ ਅਕਸ ਵਾਲੇ ਲੋਕਾਂ ਦੀ ਲੋੜ-ਰਮਿੰਦਰ ਆਂਵਲਾ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਆਲ ਇੰਡਿਆ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਸੱਕਤਰ, ਕਰਨਾਟਕ ਸੂਬੇ ਦੇ ਇੰਚਾਰਜ ਤੇ ਜਲਾਲਾਬਾਦ ਵਿਧਾਨਸਭਾ ਹਲਕੇ ਤੋਂ ਵਿਧਾਇਕ ਰਮਿੰਦਰ ਆਂਵਲਾ ਦਾ ਲੁਧਿਆਣਾ ਪੁੱਜਣ 'ਤੇ ਸਥਾਨਕ ਮਾਡਲ ਟਾਊਨ ਸਥਿਤ ਪੰਜਾਬ ਕਾਂਗਰਸ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ 25 ਨੂੰ ਹਲਕਾ ਗਿੱਲ ਵਿਖੇ ਵੱਡੀ ਰੈਲੀ ਨੂੰ ਕਰਨਗੇ ਸੰਬੋਧਨ- ਸ਼ਿਵਾਲਿਕ

ਇਯਾਲੀ/ਥਰੀਕੇ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਸੂਬੇ ਅੰਦਰ ਆ ਰਹੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦੀ ਸਰਕਾਰ ਬਨਾਉਣ ਲਈ ਵਿੱਢੀਆਂ ਤਿਆਰੀਆਂ ਤਹਿਤ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ...

ਪੂਰੀ ਖ਼ਬਰ »

ਮਣਕੂ ਗਰੁੱਪ ਆਫ਼ ਕੰਪਨੀਜ਼ ਦੇ ਮਨਦੀਪ ਕੌਰ ਮਣਕੂ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਮਣਕੂ ਗਰੁੱਪ ਆਫ਼ ਕੰਪਨੀਸ ਤੇ ਟੀ. ਗੰਗਾ ਇੰਜਨੀਅਰਸ ਦੇ ਮਾਲਕ ਗੁਰਦੀਪ ਸਿੰਘ ਮਣਕੂ ਦੀ ਪਤਨੀ ਅਤੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਚਰਨ ਸਿੰਘ ਜੈਮਕੋ ਦੀ ਨਜ਼ਦੀਕੀ ...

ਪੂਰੀ ਖ਼ਬਰ »

ਵਿਧਾਇਕ ਬੈਂਸ ਤੇ ਕੌਂਸਲਰ ਕਲੇਰ ਨੇ ਸ਼ਿਮਲਾਪੁਰੀ ਦੀ ਮੇਨ ਸੜਕ ਬਣਾਉਣ ਦਾ ਕੀਤਾ ਉਦਘਾਟਨ

ਡਾਬਾ/ਲੁਹਾਰਾ, 13 ਅਕਤੂਬਰ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 36 ਦੇ ਪ੍ਰੀਤ ਨਗਰ ਨਗਰ ਸ਼ਿਮਲਾਪੁਰੀ ਦੀ ਮੇਨ ਆਰ ਐਮ ਸੀ ਸੜਕ ਦਾ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਕੌਂਸਲਰ ਹਰਵਿੰਦਰ ਸਿੰਘ ਕਲੇਰ ਨੇ ਇਲਾਕਾ ਨਿਵਾਸੀਆਂ ਦੇ ...

ਪੂਰੀ ਖ਼ਬਰ »

ਇਕ ਹਫ਼ਤੇ 'ਚ ਬਿਜਲੀ ਕੱਟ ਬੰਦ ਨਾ ਹੋਣ 'ਤੇ ਕਾਰਖ਼ਾਨੇ ਬੰਦ ਕਰਨ ਦਾ ਐਲਾਨ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਬਹਾਦਰਕੇ ਰੋਡ ਹੌਜ਼ਰੀ ਐਂਡ ਟੈਕਸਟਾਇਲ ਐਸੋਸੀਏਸ਼ਨ ਦੇ ਪ੍ਰਧਾਨ ਤਰੁਣ ਜੈਨ ਬਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਮਜ਼ਦੂਰ, ਵਪਾਰੀ ਤੇ ਸਨਅਤਕਾਰਾਂ ਸਮੇਤ ਹਰ ਵਰਗ ਦੁਖੀ ਹੈ | ਬਿਜਲੀ ਦੇ ਕੱਟ ਲੱਗਣ ਕਰਕੇ ਕਾਰਖ਼ਾਨੇ ਚਲਾਉਣੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਰੀਆ ਚੋਰੀ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)-ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕਾਸਾਬਾਦ ਵਿਚ ਚੋਰ ਲੱਖਾਂ ਰੁਪਏ ਮੁੱਲ ਦਾ ਸਰੀਆ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਅਧਿਆਪਕ ਅਮਰਜੀਤ ਸਿੰਘ ਦੀ ...

ਪੂਰੀ ਖ਼ਬਰ »

ਗਰੀਨ ਬੈਲਟਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਨਾਲ ਸੁੰਦਰਤਾ ਦੇ ਨਾਲ-ਨਾਲ ਵਾਤਾਵਰਨ ਨੂੰ ਲੱਗ ਰਹੀ ਵੱਡੀ ਢਾਅ

ਫੁੱਲਾਂਵਾਲ, 13 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਫਿਰੋਜ਼ਪੁਰ ਸੜਕ ਤੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੇ ਫੁੱਲਾਂਵਾਲ ਚੌਂਕ ਤੋਂ ਹੋ ਕੇ ਜੈਨ ਮੰਦਰ ਚੌਕ ਧਾਂਦਰਾ ਸੜਕ ਰਾਹੀਂ ਗਿੱਲ ਸੜਕ ਨੂੰ ਜੋੜਦੀ 200 ਫੁੱਟੀ ਮਿਸਿੰਗ ਲਿੰਕ ਸੜਕ ਤੇ ਸਨਅਤੀ ਸ਼ਹਿਰ ਲੁਧਿਆਣਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪਿੰਡਾਂ ਦਾ ਵਿਕਾਸ ਅਕਾਲੀ ਦਲ ਨਾਲੋਂ ਵੱਧ ਕਰਵਾਇਆ-ਵਿਧਾਇਕ ਵੈਦ

ਲਾਡੋਵਾਲ, 13 ਅਕਤੂਬਰ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਪਿੰਡਾਂ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਪਿਛਲੇ 10 ਸਾਲਾਂ ਵਿਚ ਉਨਾ ਨਹੀਂ ਕਰਵਾ ਸਕਿਆ ਜਿੰਨਾਂ ਕਾਂਗਰਸ ਸਰਕਾਰ ਨੇ ਪਿਛਲੇ ਸਾਢੇ 4 ਸਾਲਾਂ ਵਿਚ ਕਰਵਾਇਆ ਹੈ, ਅੱਜ ਵੀ ਪਿੰਡਾਂ ਦੇ ਚਹੁੰਮੁਖੀ ਵਿਕਾਸ ਲਈ ...

ਪੂਰੀ ਖ਼ਬਰ »

ਡੇਹਲੋਂ ਨੇੜੇ ਝੋਨੇ ਦੀ ਤਸਕਰੀ ਦੇ ਸ਼ੱਕ 'ਤੇ ਝੋਨੇ ਦੇ ਭਰੇ ਟਰੱਕ ਰੋਕਣ ਦਾ ਮਾਮਲਾ ਚਰਚਾ ਬਣਿਆ

ਡੇਹਲੋਂ, 13 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਅਧੀਨ ਪੈਂਦੇ ਇਲਾਕੇ ਅੰਦਰ ਇਕ ਸ਼ੈਲਰ ਤੇ ਟਰੱਕਾਂ ਦੁਆਰਾ ਆ ਰਹੇ ਝੋਨੇ ਨੂੰ ਪਿੰਡ ਸ਼ੰਕਰ ਸਮੇਤ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਵਲੋਂ ਝੋਨੇ ਦੀ ਬਾਹਰੀ ਸੂਬਿਆਂ ਤੋਂ ਹੋ ਰਹੀ ਤਸਕਰੀ ਦਾ ਸ਼ੱਕ ਪੈਣ 'ਤੇ ...

ਪੂਰੀ ਖ਼ਬਰ »

ਪਿ੍ੰਸੀਪਲਜ਼ ਜਥੇਬੰਦੀ ਵਲੋਂ ਮੰਗਾਂ ਦੇ ਨਿਪਟਾਰੇ ਲਈ ਦਿੱਤੇ ਭਰੋਸੇ ਪਿੱਛੋਂ ਸਿੱਖਿਆ ਮੰਤਰੀ ਦੀ ਸ਼ਲਾਘਾ

ਲੁਧਿਆਣਾ, 13 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਰਕਾਰੀ ਸਕੂਲ ਪਿ੍ੰਸੀਪਲਜ਼ ਯੂਨਿਟ ਲੁਧਿਆਣਾ (ਗੈਸਾ) ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੀ.ਏ.ਯੂ. ਵਿਚ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਪਿ੍ੰਸੀਪਲ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

21 ਨੂੰ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਕਰਨਗੇ ਮੁੱਖ ਮੰਤਰੀ ਦੇ ਹਲਕੇ ਵਿਚ ਰੈਲੀ

ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਮੈਡੀਕਲ ਪ੍ਰੈਕਟੀਸ਼ਨਰਜ਼ ਅਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸਕੱਤਰ ਕੁਲਵੰਤ ਰਾਏ, ਕੈਸੀਅਰ ਐੱਚ.ਐੱਸ. ਰਾਣੂ, ਸੀਨੀਅਰ ਵਾਈਸ ਪ੍ਰਧਾਨ ਗੁਰਮੇਲ ਸਿੰਘ ਮਾਛੀਕੇ ਅਤੇ ਸਲਾਹਕਾਰ ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਕਾਲ ਦੇ ਬਾਅਦ ਪੰਜਾਬ ਵਾਸੀਆਂ ਦੇ ਬਿਜਲੀ ਦੇ ਲੰਬੇ ਕੱਟਾ ਨੇ ਕੱਢੇ ਵੱਟ-ਸਲੂਜਾ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਕੋਰੋਨਾ ਕਾਲ ਦੇ ਝੰਬੇ ਵਪਾਰੀ, ਕਰਖਾਨੇਦਾਰ ਤੇ ਕਿਸਾਨ ਸਮੇਤ ਹਰ ਵਰਗ ਦੇ ਬਿਜਲੀ ਦੇ ਲੰਬੇ ਕੱਟਾਂ ਨੇ ਵੱਟ ਕੱਢ ਦਿੱਤੇ ਹਨ | ਇਹ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਪੀ.ਏ.ਸੀ. ਮੈਂਬਰ ਜਤਿੰਦਰਪਾਲ ਸਿੰਘ ...

ਪੂਰੀ ਖ਼ਬਰ »

ਵਾਲਮੀਕਿ ਸੇਵਕ ਸੰਘ ਦੀ ਮਹੱਤਵਪੂਰਨ ਮੀਟਿੰਗ ਹੋਈ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਵਾਲਮੀਕਿ ਸੇਵਕ ਸੰਘ ਦੀ ਇਕ ਮਹੱਤਵਪੂਰਨ ਬੈਠਕ ਜਥੇਬੰਦੀ ਦੇ ਸਰਪ੍ਰਸਤ ਬਬਲੂ ਅਨਾਰਿਆ ਦੀ ਅਗਵਾਈ ਹੇਠ ਹੋਈ, ਇਸ ਬੈਠਕ ਵਿਚ ਸ਼ਾਮਿਲ ਸੂਬਾ ਪ੍ਰਧਾਨ ਵਿੱਕੀ ਸਹੋਤਾ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਪੂਰੀ ...

ਪੂਰੀ ਖ਼ਬਰ »

ਡਿੰਪਲ ਰਾਣਾ ਦੀ ਅਗਵਾਈ ਹੇਠ ਰਵਿੰਦਰ ਆਂਵਲਾ ਦਾ ਸਨਮਾਨ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਸੀਨੀਅਰ ਕਾਂਗਰਸੀ ਆਗੂ ਡਿੰਪਲ ਰਾਣੀ ਦੀ ਅਗਵਾਈ ਹੇਠ ਵਿਧਾਇਕ ਰਵਿੰਦਰ ਆਂਵਲਾ ਜੋ ਕਾਂਗਰਸ ਪਾਰਟੀ ਵਲੋਂ ਕਰਨਾਟਕ ਕਾਂਗਰਸ ਮਾਮਲਿਆਂ ਦੇ ਇੰਚਾਰਜ ਵੀ ਹਨ, ਉਨ੍ਹਾਂ ਦਾ ਅੱਜ ਸਥਾਨਕ ਸਰਕਟ ਹਾਊਸ ਵਿਖੇ ਗਰਮਜੋਸ਼ੀ ਨਾਲ ਸਵਾਗਤ ...

ਪੂਰੀ ਖ਼ਬਰ »

ਪੁਲਿਸ ਦੀ ਚੌਕਸੀ ਕਾਰਨ ਸ਼ਹਿਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਆਈ ਭਾਰੀ ਕਮੀ-ਪੁਲਿਸ ਕਮਿਸ਼ਨਰ ਭੁੱਲਰ

ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ ਵਿਚ ਵਰਤੀ ਜਾ ਰਹੀ ਚੌਕਸੀ ਕਾਰਨ ਲੁੱਟ ਖੋਹ ਦੀਆ ਵਾਰਦਾਤਾਂ 'ਚ ਭਾਰੀ ਕਮੀ ਦਰਜ ਕਰਨ ਦਾ ਪੁਲਿਸ ਕਮਿਸ਼ਨਰ ਵਲੋਂ ਦਾਅਵਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ...

ਪੂਰੀ ਖ਼ਬਰ »

ਭਾਵਾਧਸ ਵਲੋਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ ਨੂੰ ਦਿੱਤਾ ਸ਼ੋਭਾ ਯਾਤਰਾ ਦਾ ਸੱਦਾ ਪੱਤਰ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਅਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਲਵ ਦ੍ਰਾਵਿੜ ਦੀ ਅਗਵਾਈ ਹੇਠ ਇਕ ਵਫ਼ਦ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਬੰਸ ਸਿੰਘ ਬੰਟੀ ਰੋਮਾਣਾ ...

ਪੂਰੀ ਖ਼ਬਰ »

ਸੁਤੰਤਰਤਾ ਸੈਨਾਨੀ ਰਜਿੰਦਰ ਪਾਲ ਸਿਆਲ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਹੋਇਆ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਸੁਤੰਤਰਤਾ ਸੈਨਾਨੀ ਰਜਿੰਦਰ ਪਾਲ ਸਿਆਲ ਦਾ ਅੰਤਿਮ ਸੰਸਕਾਰ ਅੱਜ ਸਥਾਨਕ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ | ਸ੍ਰੀ ਸਿਆਲ ਦੀ ਅੰਤਿਮ ਯਾਤਰਾ ਮੌਕੇ ਸ਼ਹਿਰ ਦੀਆਂ ਉੱਘੀਆਂ ਸਖ਼ਸ਼ੀਅਤਾਂ ਵਲੋਂ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੀ ਘਟਨਾ ਮੰਦਭਾਗੀ, ਬੇਹਦ ਦਰਦਨਾਕ ਤੇ ਸ਼ਰਮਨਾਕ-ਜਥੇ. ਹਰਭਜਨ ਸਿੰਘ ਡੰਗ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਸੀਨੀਅਰ ਆਗੂਆਂ ਦੀ ਹੰਗਾਮੀ ਮੀਟਿੰਗ ਜਥੇਦਾਰ ਹਰਭਜਨ ਸਿੰਘ ਡੰਗ ਦੀ ਪ੍ਰਧਾਨਗੀ ਹੇਠ ਸਰਕਟ ਹਾਉਸ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ਵਿਚ ਚੌਪਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੋਲੇ ਦਾ ਪ੍ਰਬੰਧ ਕਰ ਕੇ ਲੋਕਾਂ ਨੂੰ ਸਸਤੀ ਤੇ ਨਿਰਵਿਘਨ ਬਿਜਲੀ ਸਪਲਾਈ ਦੇਵੇ-ਬੈਂਸ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੀ ਅਰਬਨ ਅਸਟੇਟ ਦੁੱਗਰੀ ਫੇਸ-2 ਵਾਰਡ ਨੰਬਰ 44 ਵਿਖੇ ਇਕ ਅਹਿਮ ਮੀਟਿੰਗ ਪਾਰਟੀ ਦੀ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਸ਼ਸ਼ੀ ਮਲਹੋਤਰਾ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਸਰਕਾਰ ਦੀ ਬੇਰੁੱਖ਼ੀ ਦਾ ਸ਼ਿਕਾਰ ਹੋਇਆ ਆਖਰੀ ਸਾਹ ਗਿਣ ਰਿਹਾ ਹੈ ਲੁਧਿਆਣਾ ਦਾ ਲੋਧੀ ਕਿਲ੍ਹਾ!

ਲੁਧਿਆਣਾ, 13 ਅਕਤੂਬਰ (ਸਲੇਮਪੁਰੀ)-ਲੁਧਿਆਣਾ ਸ਼ਹਿਰ ਦਾ ਪੁਰਾਣਾ ਕਿਲ੍ਹਾ ਜੋ ਦਰੇਸੀ ਗਰਾਊਾਡ ਨਜ਼ਦੀਕ ਸਥਿਤ ਹੈ, ਜਿਸ ਨੂੰ ਲੋਧੀ ਵੰਸ਼ ਦੇ ਇਤਿਹਾਸਕ ਕਿਲ੍ਹੇ ਦੇ ਨਾਂਅ ਵਜੋਂ ਵੀ ਜਾਣਿਆ ਜਾਂਦਾ ਹੈ, ਅੱਜ ਖੰਡਰ ਬਣ ਕੇ ਰਹਿ ਗਿਆ ਹੈ | ਇਕੱਠੀ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ਼ਹਿਰ ਵਿਚੋਂ ਨਿਕਲਦੇ ਕੂੜੇ ਦੀ ਤੈਅ ਸਮੇਂ ਵਿਚ ਲਿਫਟਿੰਗ ਯਕੀਨੀ ਬਣਾਈ ਜਾਵੇ-ਕਮਿਸ਼ਨਰ

ਲੁਧਿਆਣਾ, 13 ਅਕਤੂਬਰ (ਅਮਰੀਕ ਸਿੰਘ ਬੱਤਰਾ)-ਤਿਉਹਾਰੀ ਸੀਜਨ ਦੌਰਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਤੇ ਕੂੜੇ ਦੀ ਲਿਫਟਿੰਗ ਤੈਅ ਸਮੇਂ ਵਿਚ ਕਰਨ ਸਮੇਤ ਦੂਸਰੇ ਪ੍ਰਬੰਧਾਂ ਨੂੰ ਪੁਖਤਾ ਰੱਖਣ ਲਈ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਮਾਡਲ ਟਾਊਨ ਵਿਖੇ ਸਮਾਗਮ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ, ਗੁਜਰਖਾਨ ਕੈਂਪਸ, ਮਾਡਲ ਟਾਊਨ ਵਿਖੇ ਬਹੁ-ਉਡੀਕੀ ਗਈ ਹੋਸਟਲ ਰਾਤ ਹੋਸਟਲਰਜ਼ ਲਈ ਬੀਤੇ ਦਿਨੀਂ ਕਰਵਾਈ ਗਈ | ਮਹਾਂਮਾਰੀ ਤੋਂ ਬਾਅਦ ਹੋਸਟਲਰਜ਼ ਦਾ ਵਾਪਸ ਕੈਂਪਸ ਵਿਚ ਸਵਾਗਤ ਕਰਨ ਲਈ ...

ਪੂਰੀ ਖ਼ਬਰ »

ਚੌਗਿਰਦੇ ਨੂੰ ਹਰਾ ਭਰਾ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਜ਼ਰੂਰੀ-ਬਿੱਟੂ

ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਹਰਿੰਦਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਚੌਗਿਰਦੇ ਨੂੰ ਹਰਾ ਭਰਾ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਅਤਿ ਜਰੂਰੀ ਹੈ ਅਤੇ ਇਸਦੇ ਨਾਲ ਨਾਲ ਸ਼ਹਿਰ ਨੂੰ ਹਰਾ ਭਰਾ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਮਹੱਤਵਪੂਰਨ ਬੈਠਕ

ਲੁਧਿਆਣਾ, 13 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਇਕ ਮਹੱਤਵਪੂਰਨ ਬੈਠਕ ਹੋਈ ਜਿਸ ਵਿਚ ਵੱਖ-ਵੱਖ ਮੁੱਦਿਆ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਮੈਨੂਫੈਕਚਰਰ ਅਤੇ ਟਰੇਡਰ ਐਸੋਸੀਏਸ਼ਨ ਦੇ ਸੀਨੀਅਰ ਮੀਤ ਤੇ ...

ਪੂਰੀ ਖ਼ਬਰ »

ਨਵ ਨਿਯੁਕਤ ਡੀ. ਐੱਸ. ਪੀ. ਜਤਿੰਦਰ ਚੌਹਾਨ ਦਾ ਸਨਮਾਨ

ਲੁਧਿਆਣਾ, 13 ਅਕਤੂਬਰ (ਕਵਿਤਾ ਖੁੱਲਰ)-ਨਵ ਨਿਯੁਕਤ ਡੀ. ਐੱਸ. ਪੀ. ਜਤਿੰਦਰ ਚੌਹਾਨ ਦਾ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਜਥੇਦਾਰ ਹਰਪ੍ਰੀਤ ਸਿੰਘ ਬੇਦੀ ਦੇ ਦਫਤਰ 'ਚ ਪਹੁੰਚਣ 'ਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX