ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 1 hour ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 minute ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 3 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 5 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਫਰੀਦਕੋਟ

ਬਾਹਮਣਵਾਲਾ ਤੇ ਢਾਬ ਗੁਰੂ ਕੀ ਦੇ ਛੱਪੜਾਂ ਦੇ ਪਾਣੀ ਦੀ ਨਿਕਾਸੀ ਦਾ ਕੰਮ ਅੱਧ ਵਿਚਾਲੇ ਲਟਕਿਆ

ਕੋਟਕਪੂਰਾ, 13 ਅਕਤੂਬਰ (ਮੇਘਰਾਜ)- ਨੇੜਲੇ ਪਿੰਡ ਬਾਹਮਣਵਾਲਾ ਅਤੇ ਢਾਬ ਗੁਰੂ ਕੀ ਵਿਖੇ ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗੰਦਾ ਪਾਣੀ ਨਾਲੀਆਂ ਰਾਹੀਂ ਉੱਛਲ ਕੇ ਸੜਕਾਂ ਤੇ ਗਲੀਆਂ 'ਚ ਆ ਗਿਆ ਹੈ ਜਿਸ ਨਾਲ ਛੱਪੜ, ਨਾਲੀਆਂ ਤੇ ਗਲੀਆਂ 'ਚ ਖੜ੍ਹਾ ਪਾਣੀ ਬਦਬੋ ਮਾਰ ਰਿਹਾ ਹੈ ਅਤੇ ਬਦਬੋ ਮਾਰਦੇ ਪਾਣੀ 'ਚੋਂ ਡੇਂਗੂ, ਮਲੇਰੀਆ ਸਮੇਤ ਹੋਰ ਭਿਆਨਕ ਬਿਮਾਰੀਆਂ ਫ਼ੈਲਣ ਦਾ ਖਦਸ਼ਾ ਬਣਿਆ ਹੋਇਆ ਹੈ | ਦੱਸਣਯੋਗ ਹੈ ਕਿ ਤਿੰਨਾਂ ਪਿੰਡਾਂ ਦੀ ਮੰਗ 'ਤੇ ਪੰਜਾਬ ਸਰਕਾਰ ਵਲੋਂ ਕਰੀਬ ਦੋ ਸਾਲ ਪਹਿਲਾਂ ਬਾਹਮਣਵਾਲਾ, ਢਾਬ ਗੁਰੂ ਕੀ ਤੇ ਕੋਠੇ ਬਾਜ਼ੀਗਰ ਦੇ ਛੱਪੜਾਂ ਦੇ ਪਾਣੀ ਨੂੰ ਸੇਮ ਨਾਲੇ 'ਚ ਸੁੱਟਣ ਦਾ ਪ੍ਰੋਜੈਕਟ ਪਾਸ ਕੀਤਾ ਗਿਆ ਸੀ ਤੇ ਸਬੰਧਤ ਵਿਭਾਗ ਵਲੋਂ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਵਾ ਦਿੱਤਾ ਸੀ | ਸੇਮ ਨਾਲੇ 'ਚ ਪਾਣੀ ਪਾਉਣ ਲਈ ਕਰੀਬ 6 ਕਿਲੋਮੀਟਰ ਤੱਕ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਪਰ ਗ੍ਰਾਂਟ ਦੀ ਘਾਟ ਕਾਰਨ ਇਹ ਪਾਈਪਾਂ ਕਰੀਬ 2 ਕਿਲੋਮੀਟਰ ਤੱਕ ਹੀ ਪਾਈਆਂ ਜਾ ਸਕੀਆਂ ਤੇ ਕੰਮ ਨੂੰ ਅੱਧਵਾਟੇ ਹੀ ਰੋਕ ਦਿੱਤਾ ਗਿਆ ਸੀ | ਹਾਲੇ ਤੱਕ ਵੀ ਗ੍ਰਾਂਟ ਪ੍ਰਾਪਤ ਨਾ ਹੋਣ ਕਾਰਨ ਇਹ ਕੰਮ ਚਾਲੂ ਨਹੀਂ ਹੋ ਸਕਿਆ | ਹਰ ਰੋਜ਼ ਘਰਾਂ ਦਾ ਲੱਖਾਂ ਲੀਟਰ ਪਾਣੀ ਇਨ੍ਹਾਂ ਛੱਪੜਾਂ 'ਚ ਜਾਂਦਾ ਹੈ ਪਰ ਛੱਪੜ ਨੱਕੋ ਨੱਕ ਭਰੇ ਹੋਣ ਕਾਰਨ ਇਹ ਗੰਦਾ ਪਾਣੀ ਸੜਕਾਂ ਅਤੇ ਗਲੀਆਂ 'ਚ ਖੜ੍ਹਾ ਹੈ ਅਤੇ ਬਦਬੋ ਮਾਰ ਰਿਹਾ ਹੈ | ਇਸ ਤੋਂ ਇਲਾਵਾ ਨਾਲੀਆਂ 'ਚ ਖੜ੍ਹੇ ਪਾਣੀ ਕਾਰਨ ਲੋਕਾਂ ਦੇ ਘਰਾਂ ਦੀਆਂ ਕੰਧਾਂ ਵੀ ਡਿੱਗਣ ਦਾ ਖਦਸ਼ਾ ਬਣਿਆ ਹੋਇਆ ਹੈ | ਪਿੰਡ ਬਾਹਮਣਵਾਲਾ ਤੇ ਢਾਬ ਗੁਰੂ ਕੀ ਦੇ ਛੱਪੜਾਂ ਦੇ ਨਾਲ ਹੀ ਸਰਕਾਰੀ ਸਕੂਲ ਅਤੇ ਧਾਰਮਿਕ ਅਸਥਾਨ ਵੀ ਸਥਿਤ ਹਨ | ਸਕੂਲ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਸਮੇਤ ਅਧਿਆਪਕਾਂ ਨੂੰ ਪਾਣੀ ਦੀ ਬਦਬੋ 'ਚ ਵੀ ਪੜ੍ਹਨਾ ਤੇ ਪੜ੍ਹਾਉਣਾ ਵੀ ਔਖਾ ਹੈ | ਇਸ ਸਬੰਧੀ ਦੋਨਾਂ ਪਿੰਡਾਂ ਦੇ ਸਰਪੰਚ, ਮੈਂਬਰ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਕਈ ਵਾਰ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਦੱਸਿਆ ਗਿਆ ਪਰ ਹਾਲੇ ਤੱਕ ਕੋਈ ਵੀ ਹੱਲ ਨਹੀਂ ਹੋਇਆ | ਪਿੰਡ ਢਾਬ ਗੁਰੂ ਕੀ ਸਰਪੰਚ ਜਗਬੀਰ ਸਿੰਘ ਢਿੱਲੋਂ, ਬਾਹਮਣਵਾਲਾ ਦੇ ਸਰਪੰਚ ਸ਼ਗਨਦੀਪ ਕੌਰ, ਨਿਰਮਲ ਸਿੰਘ ਫ਼ੌਜੀ, ਬਲਾਕ ਸੰਮਤੀ ਮੈਂਬਰ ਸਰਦੂਲ ਸਿੰਘ, ਮੈਂਬਰ ਪਰਮਜੀਤ ਸਿੰਘ ਮਾਨ, ਹੰਸਦੀਨ ਸਮੇਤ ਹੋਰ ਪਿੰਡ ਵਾਸੀਆਂ ਵਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇਪਾਲ ਸਿੰਘ ਸੰਧੂ ਨੂੰ ਪਾਈਪ ਲਾਈਨ ਨੂੰ ਸਿਰੇ ਚੜ੍ਹਾਉਣ ਲਈ ਮਿਲੇ ਤੇ ਅਜੇਪਾਲ ਸਿੰਘ ਸੰਧੂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਇਸ ਪ੍ਰੋਜੈਕਟ ਲਈ 20 ਲੱਖ ਰੁਪਏ ਦੀ ਗ੍ਰਾਂਟ ਬੀ.ਡੀ.ਪੀ.ਓ ਦਫ਼ਤਰ ਨੂੰ ਭੇਜ ਦਿੱਤੀ ਹੈ ਅਤੇ ਜਲਦ ਹੀ ਇਹ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ | ਤਿੰਨ੍ਹਾਂ ਪਿੰਡਾਂ ਦੇ ਵਾਸੀਆਂ ਪ੍ਰਸ਼ਾਸਨ ਤੋਂ ਮੰਗ ਹੈ ਕਿ ਛੱਪੜਾਂ ਦੇ ਪਾਣੀ ਦੀ ਨਿਕਾਸੀ ਲਈ ਅੱਧਵਾਟੇ ਲਟਕੇ ਪ੍ਰੋਜੈਕਟ ਨੂੰ ਜਲਦ ਤੋਂ ਜਲਦ ਨੇਪਰੇ ਚਾੜਿ੍ਹਆ ਜਾਵੇ ਤਾਂ ਜੋ ਲੋਕਾਂ ਨੂੰ ਗੰਦੇ ਪਾਣੀ ਤੋਂ ਨਿਜ਼ਾਤ ਮਿਲ ਸਕੇ |

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜ਼ਿਲੇ੍ਹ ਵਿਚ ਚੱਲ ਰਹੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਵਲੋਂ ਖ਼ਰੀਦ ਏਜੰਸੀਆਂ ਤੇ ਮੰਡੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅਧਿਆਪਕ ਮਹਾਂ ਗਠਜੋੜ ਨੇ ਮੁੱਖ ਮੰਤਰੀ ਦੇ ਨਾਂਅ 'ਤੇ ਰੋਸ ਪੱਤਰ

ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)- ਅਧਿਆਪਕ ਮਹਾਂ ਗਠਜੋੜ ਵਲੋਂ ਮਾਸਟਰ ਕਾਡਰ ਯੂਨੀਅਨ ਦੇ ਫ਼ਰੀਦਕੋਟ ਜ਼ਿਲੇ੍ਹ ਦੇ ਪ੍ਰਧਾਨ ਦਲਬੀਰ ਸਿੰਘ ਸਰਾਵਾਂ ਅਤੇ ਬਲਾਕ ਕੋਟਕਪੂਰਾ ਇਕਾਈ ਦੇ ਪ੍ਰਧਾਨ ਬਿਕਰਮਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਐਸ.ਡੀ.ਐਮ ਕੋਟਕਪੂਰਾ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਦਿੱਤੇ ਨਿਰਦੇਸ਼

ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)- ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵਲੋਂ ਜ਼ਿਲੇ੍ਹ ਵਿਚ ਝੋਨੇ ਦੀ ਕਟਾਈ ਉਪੰਰਤ ਪਰਾਲੀ ਜਾ ਹੋਰ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਖੇਤੀਬਾੜੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਦੁਸਹਿਰੇ 'ਤੇ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ ਫ਼ੂਕੇ ਜਾਣਗੇ- ਕਿਸਾਨ ਆਗੂ

ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)- ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਸੋਧ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੀਆਂ 540 ਅਤੇ ਪੰਜਾਬ ਭਰ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਸਮੇਤ ਮਾਲਵੇ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਦੇ ਸੁੁਨਹਿਰੀ ਭਵਿੱਖ ਲਈ ਕਰਵਾਇਆ ਪ੍ਰੋਗਰਾਮ

ਜੈਤੋ, 13 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸ਼ਿਵਾਲਿਕ ਪਬਲਿਕ ਸਕੂਲ (ਸ੍ਰੀ ਮੁਕਤਸਰ ਰੋਡ) ਜੈਤੋ ਵਿਖੇ ਜਮਾਤ ਗਿਆਰ੍ਹਵੀਂ ਕਾਮਰਸ ਤੇ ਬਾਰ੍ਹਵੀਂ ਕਾਮਰਸ ਦੇ ਵਿਦਿਆਰਥੀਆਂ ਨੂੰ 21ਵੀਂ ਸਦੀ ਵਿਚ ਵਪਾਰ ਅਤੇ ਉਸ ਨੂੰ ਵਧੀਆ ਢੰਗ ਨਾਲ ਚਲਾਉਣ ਤੇ ਵੱਧ ਤੋਂ ਵੱਧ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 37 ਨੌਜਵਾਨਾਂ ਦੀ ਰੁਜ਼ਗਾਰ ਲਈ ਚੋਣ ਹੋਈ

ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੁਜ਼ਗਾਰ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋਂ ਫ਼ਰੀਦਕੋਟ ਵਲੋਂ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਰੁਜ਼ਗਾਰ/ਨੌਕਰੀਆਂ ਮੁਹੱਈਆ ਕਰਵਾਉਣ ਲਈ ਰੁਜ਼ਗਾਰ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਵਿਖੇ ਹੋਏ ਕਤਲੇਆਮ ਵਿਰੁੱਧ ਲਿਖਾਰੀ ਸਭਾ ਵਲੋਂ ਰੋਸ ਵਿਖਾਵਾ

ਸਾਦਿਕ, 13 ਅਕਤੂਬਰ (ਆਰ.ਐਸ.ਧੁੰਨਾ)-ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਕੇ ਵਾਪਸ ਜਾ ਰਹੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਪੁੱਤਰ ਵਲੋਂ ਗੱਡੀ ਥੱਲੇ ਕੁਚਲ ਕੇ ਮਾਰਨ ਦੇ ਵਿਰੋਧ 'ਚ ਕੇਂਦਰੀ ਪੰਜਾਬੀ ਲਿਖਾਰੀ ਸਭਾ ਸੇਖੋਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕੌਂਸਲ ਆਫ਼ ਜੂਨੀਅਨ ਇੰਜੀਨੀਅਰ ਦੀ ਮੀਟਿੰਗ ਹੋਈ

ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)- ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਡਵੀਜ਼ਨ ਕੋਟਕਪੂਰਾ ਦੀ ਮੀਟਿੰਗ ਸਰਕਲ ਪ੍ਰਧਾਨ ਇੰਜ. ਬਲਵੰਤ ਸਿੰਘ ਸਿੱਧੂ ਅਤੇ ਸਰਕਲ ਸਕੱਤਰ ਇੰਜ. ਨਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਇੰਜ. ਅਮਨਦੀਪ ...

ਪੂਰੀ ਖ਼ਬਰ »

ਘਰ ਬਾਹਰੋਂ ਕਾਰ ਚੋਰੀ, ਤਿੰਨ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 13 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਮੁਹੱਲਾ ਡਾ: ਅੰਬੇਡਕਰ ਨਗਰ 'ਚ ਇਕ ਘਰ ਬਾਹਰੋਂ ਰਾਤ ਬਰਾਤੇ ਮਾਰੂਤੀ ਕਾਰ ਚੋਰੀ ਹੋਣ ਦਾ ਮਾਮਲਾ ਹੈ | ਪੁਲਿਸ ਵਲੋਂ ਚੋਰੀ ਦੇ ਇਸ ਮਾਮਲੇ 'ਚ ਤਿੰਨ ਮੁਲਜ਼ਮਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਤੇ ਤਿੰਨਾਂ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਦਕੋਟ ਕਾਇਆ ਕਲਪ ਪ੍ਰਾਜੈਕਟ ਤਹਿਤ ਜੇਤੂਆਂ 'ਚ ਸ਼ਾਮਿਲ

ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸਾਲ 2019-20 ਦੌਰਾਨ ਸਾਫ਼ ਸਫ਼ਾਈ ਅਤੇ ਇਨਫ਼ੈਕਸ਼ਨ ਨਿਯੰਤਰਣ ਵਿਚ ਪੰਜਾਬ ਰਾਜ ਵਿਚੋਂ ਸਿਵਲ ਹਸਪਤਾਲ ਫ਼ਰੀਦਕੋਟ ਤੇ ਪੀ.ਐਚ.ਸੀ. ਪੰਜਗਰਾਈਾ ਕਲਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਧਿਆਪਕ ਸੁਖਦੇਵ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ)- ਸਥਾਨਕ ਡਾ: ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) 'ਚ ਹਿੰਦੀ ਅਧਿਆਪਕ ਵਜੋਂ ਸੇਵਾਵਾਂ ਦੇ ਰਹੇ ਸੁਖਦੇਵ ਸਿੰਘ (48 ਸਾਲ) 'ਬ੍ਰੇਨ ਟਿਊਮਰ' ਦੀ ਬਿਮਾਰੀ ਕਾਰਨ ਅਚਾਨਕ ਸਦੀਵੀਂ ਵਿਛੋੜਾ ਦੇ ਗਏ | ਪਰਿਵਾਰਕ ...

ਪੂਰੀ ਖ਼ਬਰ »

ਸ੍ਰੀ ਗੀਤਾ ਭਵਨ ਬਾਜਾਖਾਨਾ ਵਿਖੇ ਜਾਗਰਣ ਕਰਵਾਇਆ

ਬਾਜਾਖਾਨਾ, 13 ਅਕਤੂਬਰ (ਜਗਦੀਪ ਸਿੰਘ ਗਿੱਲ)- ਸਥਾਨਕ ਸ੍ਰੀ ਗੀਤਾ ਭਵਨ ਬਾਜਾਖਾਨਾ ਦੀ ਕਮੇਟੀ ਵਲੋਂ ਨਰਾਤਿਆਂ ਨੂੰ ਮੁੱਖ ਰੱਖਦਿਆਂ ਮਾਤਾ ਊਸ਼ਾ ਦੇਵੀ ਬਠਿੰਡੇ ਵਾਲਿਆਂ ਦੀ ਅਗਵਾਈ ਵਿਚ ਜਾਗਰਣ ਕਰਵਾਇਆ ਗਿਆ ਹੈ | ਅੰਤ ਵਿਚ ਤਾਰਾ ਰਾਣੀ ਦੀ ਕਥਾ ਸੁਣਾ ਕੇ ਸੰਗਤ ਨੂੰ ...

ਪੂਰੀ ਖ਼ਬਰ »

ਹਰਮੀਤ ਸਿੰਘ ਬਰਾੜ ਚੈਨਾ ਨੂੰ ਸਦਮਾ, ਹਾਂਗਕਾਂਗ ਰਹਿੰਦੇ ਸਪੁੱਤਰ ਦੀ ਮੌਤ

ਬਠਿੰਡਾ, 13 ਅਕਤੂਬਰ (ਅਜੀਤ ਬਿਊਰੋ)- ਚੈਨਾ ਪਿੰਡ ਦੇ ਬਰਾੜ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦ ਹਰਮੀਤ ਸਿੰਘ ਬਰਾੜ ਚੈਨਾ ਦੇ ਪੁੱਤਰ, ਗੁਰਲਾਲ ਸਿੰਘ ਲਾਲੀ ਚੈਨਾ ਦੇ ਭਰਾ ਅਤੇ ਸਾਹਿਬ ਸਿੰਘ ਬਰਾੜ, ਸੁਖਮਨ ਸਿੰਘ ਬਰਾੜ ਹਾਂਗਕਾਂਗ ਦੇ ਪਿਤਾ ਸੁਖਦੀਪ ਸਿੰਘ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਬੱਚੀਆਂ ਨਾਲ ਮਿਲ ਕੇ ਦੁਰਗਾ ਅਸ਼ਟਮੀ ਮਨਾਈ

ਫ਼ਰੀਦਕੋਟ, 13 ਅਕਤੂਬਰ (ਸਤੀਸ਼ ਬਾਗ਼ੀ)- ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕਾਰਜਸ਼ੀਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਦੀ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਸਲੰਮ ਬਸਤੀ ਦੇ ਰੈਣ ਬਸੇਰਾ ਵਿਖੇ ਬੱਚੀਆਂ ਨਾਲ ਦੁਰਗਾ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ ਇਕ ਜ਼ਖ਼ਮੀ

ਫ਼ਰੀਦਕੋਟ, 13 ਅਕਤੂਬਰ (ਸਰਬਜੀਤ ਸਿੰਘ)-ਪਿੰਡ ਕੰਮੇਆਣਾ ਨਜ਼ਦੀਕ ਦੋ ਮਟਰਸਾਈਕਲਾਂ ਦੀ ਟੱਕਰ ਹੋਣ ਨਾਲ ਇਕ ਮੋਟਰਸਾਈਕਲ ਸਵਾਰ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਪੁਲਿਸ ਵਲੋਂ ਜ਼ਖ਼ਮੀ ਵਿਅਕਤੀ ਦੇ ਭਤੀਜੇ ਦੇ ਬਿਆਨਾਂ ਦੇ ਆਧਾਰ 'ਤੇ ਦੂਜੇ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਦੁਰਗਾ ਅਸ਼ਟਮੀ ਦਾ ਤਿਉਹਾਰ ਮਨਾਇਆ

ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਕੋਟਕਪੂਰਾ 'ਚ ਦੁਰਗਾ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਨਰਸਰੀ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਸੁੰਦਰ ਝਾਕੀਆਂ ਪੇਸ਼ ਕਰਕੇ ਸਭ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਲ ਸਾਹਿਤ ਪ੍ਰਸ਼ਨੋਤਰੀ ਮੁਕਾਬਲੇ 'ਚ ਦਸਮੇਸ਼ ਪਬਲਿਕ ਸਕੂਲ ਮੋਹਰੀ

ਫ਼ਰੀਦਕੋਟ, 13 ਅਕਤੂਬਰ (ਸਰਬਜੀਤ ਸਿੰਘ)- ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਪ੍ਰਸ਼ਨੋਤਰੀ ਮੁਕਾਬਲੇ 'ਚ ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਸੀਨੀਅਰ ਵਰਗ (ਅ) ਵਿਚ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਪ੍ਰਭਜੀਤ ਕੌਰ ਤੇ ਸਿਮਰਨਜੋਤ ...

ਪੂਰੀ ਖ਼ਬਰ »

ਅਧਿਆਪਕਾਂ ਨੇ ਮੋਮਬੱਤੀਆਂ ਜਗਾ ਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਜੈਤੋ, 13 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਪੰਜਾਬ ਰਾਜ ਅਧਿਆਪਕ ਗੱਠਜੋੜ ਵਲੋਂ ਸਾਂਝੇ ਰੂਪ 'ਚ ਲਖੀਮਪੁੁਰ ਖੀਰੀ (ਉੱਤਰ ਪ੍ਰਦੇਸ਼) ਦੇ ਮਾਰੇ ਗਏ ਕਿਸਾਨਾਂ ਨੂੰ ਮੋਮਬੱਤੀਆਂ ਜਗ੍ਹਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਬੀ.ਐੱਡ ਅਧਿਆਪਕ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਵਰਕਰਾਂ ਦੀ ਮੀਟਿੰਗ

ਕੋਟਕਪੂਰਾ, 13 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੀ ਇਕ ਅਹਿਮ ਮੀਟਿੰਗ ਕੋਟਕਪੂਰਾ ਵਿਖੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਦੀ ਅਗਵਾਈ ਵਿਚ ਹੋਈ ਜਿਸ ਵਿਚ ਕੇਜਰੀਵਾਲ ਦੀ ਦੂਜੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਦੋ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 13 ਅਕਤੂਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਦੋ ਹਵਾਲਾਤੀਆਂ ਪਾਸੋਂ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX