ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 1 hour ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 2 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 2 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 minute ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 3 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 4 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 5 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 5 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 6 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਪੰਜਾਬ / ਜਨਰਲ

ਸ਼ਹੀਦ ਮਨਦੀਪ ਸਿੰਘ ਨੂੰ ਆਖ਼ਰੀ ਸਲਾਮੀ ਦੇਣ ਲਈ ਉਮੜਿਆ ਸੈਲਾਬ

ਕਾਲਾ ਅਫਗਾਨਾ/ਅਲੀਵਾਲ, 13 ਅਕਤੂਬਰ (ਅਵਤਾਰ ਸਿੰਘ ਰੰਧਾਵਾ, ਸੁੱਚਾ ਸਿੰਘ)-ਜੰਮੂ ਕਸ਼ਮੀਰ 'ਚ ਸ਼ਹੀਦ ਹੋਏ ਨਾਇਕ ਮਨਦੀਪ ਸਿੰਘ ਦਾ ਅੰਤਿਮ ਸੰਸਕਾਰ ਅੱਜ ਪਿੰਡ ਚੱਠਾ ਵਿਖੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ | ਅੰਤਿਮ ਸੰਸਕਾਰ ਮੌਕੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪਹੁੰਚ ਕੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਸ਼ਹੀਦ ਮਨਦੀਪ ਸਿੰਘ ਦੀ ਅਰਥੀ ਨੂੰ ਮੋਢਾ ਮਾਂ ਮਨਜੀਤ ਕੌਰ ਨੇ ਵੀ ਦਿੱਤਾ | ਫੌਜ ਦੇ ਬਿ੍ਗੇਡੀਅਰ ਨਰਿੰਦਰ ਸਿੰਘ ਸਟੇਸ਼ਨ ਕਮਾਂਡਰ ਤਿਬੜੀ ਛਾਉਣੀ ਤੇ 19-ਸਿੱਖ ਦੇ ਸੀ.ਈ.ਓ. ਕਰਨਲ ਡੀ.ਕੇ. ਤਿਵਾੜੀ ਤੇ ਫੌਜ ਦੇ ਹੋਰ ਅਧਿਕਾਰੀਆਂ ਵਲੋਂ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਵਿਧਾਇਕ ਸੁੱਚਾ ਸਿੰਘ ਛੋਟੇਪੁਰ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ | ਸ਼ਹੀਦ ਦੀ ਚਿਖਾ ਨੂੰ ਅਗਨੀ ਭਰਾ ਜਗਰੂਪ ਸਿੰਘ ਤੇ ਪੁੱਤਰ ਮਨਤਾਜ ਸਿੰਘ ਨੇ ਦਿਖਾਈ | ਦੱਸਣਯੋਗ ਹੈ ਕਿ ਸ਼ਹੀਦ ਮਨਦੀਪ ਸਿੰਘ ਆਪਣੇ ਪਿੱਛੇ ਪਤਨੀ ਮਨਦੀਪ ਕੌਰ, ਪੁੱਤਰ ਮਨਤਾਜ ਸਿੰਘ (4) ਤੇ ਗੁਰਕੀਰਤ ਸਿੰਘ (40 ਦਿਨ) ਤੇ ਮਾਤਾ ਮਨਜੀਤ ਕੌਰ ਨੂੰ ਛੱਡ ਗਏ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਐਸ.ਡੀ.ਐਮ. ਹਰਪ੍ਰੀਤ ਸਿੰਘ, ਸੈਨਿਕ ਭਲਾਈ ਅਫ਼ਸਰ ਕਰਨਲ ਜਸਬੀਰ ਸਿੰਘ ਬੋਪਾਰਾਏ, ਐਸ.ਐਸ.ਪੀ. ਨਾਨਕ ਸਿੰਘ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ |

ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਭੁਲੱਥ, 13 ਅਕਤੂਬਰ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ, ਗੋਬਿੰਦ ਸੁਖੀਜਾ)-ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਦਿੱਤੀ ਗਈ | ਬੀਤੇ ਦਿਨ ਕਸ਼ਮੀਰ ਦੇ ਪੁਣਛ ਖੇਤਰ 'ਚ ਅੱਤਵਾਦੀਆਂ ਨਾਲ ਹੋਏ ...

ਪੂਰੀ ਖ਼ਬਰ »

ਮੁੱਦਿਆਂ 'ਤੇ ਸਮਝੌਤੇ ਕਰ ਕੇ ਅੱਗੇ ਨਹੀਂ ਵਧਿਆ ਜਾ ਸਕਦਾ-ਸਿੱਧੂ

ਹਰਕਵਲਜੀਤ ਸਿੰਘ ਚੰਡੀਗੜ੍ਹ, 13 ਅਕਤੂਬਰ-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਹਾਈਕਮਾਂਡ ਨਾਲ ਨਿਸ਼ਚਿਤ ਆਪਣੀ ਕੱਲ੍ਹ ਦੀ ਮੀਟਿੰਗ ਤੋਂ ਪਹਿਲਾਂ ਸਪੱਸ਼ਟ ਕਰ ਦਿੱਤਾ ਕਿ ਉਹ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ਨੂੰ ਦਿੱਤੇ ਗਏ ...

ਪੂਰੀ ਖ਼ਬਰ »

14 ਐਸ. ਐਸ. ਪੀ. ਸਮੇਤ 50 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 13 ਅਕਤੂਬਰ (ਵਿਕਰਮਜੀਤ ਸਿੰਘ ਮਾਨ) -ਪੰਜਾਬ ਸਰਕਾਰ ਵਲੋਂ 36 ਆਈ.ਪੀ.ਐਸ. ਤੇ 14 ਪੀ.ਪੀ.ਐਸ. ਅਧਿਕਾਰੀ ਬਦਲ ਦਿੱਤੇ ਗਏ ਹਨ | ਆਈ.ਪੀ.ਐਸ. ਅਧਿਕਾਰੀਆਂ 'ਚ ਵਰਿੰਦਰ ਕੁਮਾਰ ਨੂੰ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ, ਜਤਿੰਦਰ ਕੁਮਾਰ ਜੈਨ ਨੂੰ ਏ. ਡੀ. ਜੀ. ...

ਪੂਰੀ ਖ਼ਬਰ »

ਰਾਜਾ ਵੜਿੰਗ ਵਲੋਂ ਸਾਰੇ 32 ਡਰਾਈਵਿੰਗ ਟੈਸਟ ਟਰੈਕ ਖੋਲ੍ਹਣ ਦੀ ਹਦਾਇਤ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ) -ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਦਿਨੀਂ ਜਾਰੀ ਕੀਤੇ ਨਿੱਜੀ ਵੱਟਸਐਪ ਨੰਬਰ 'ਤੇ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟਾਂ ਤੇ ਹਾਈ ਸਕਿਓਰਿਟੀ ਨੰਬਰਾਂ ਪਲੇਟਾਂ 'ਚ ਦੇਰੀ ਤੇ ...

ਪੂਰੀ ਖ਼ਬਰ »

ਕੋਲੇ ਦੀ ਕਮੀ ਦੇ ਬਾਵਜੂਦ 9352 ਮੈਗਾਵਾਟ ਬਿਜਲੀ ਦੀ ਸਪਲਾਈ ਦਿੱਤੀ-ਵੇਨੂੰ ਪ੍ਰਸਾਦ

ਪਟਿਆਲਾ, 13 ਅਕਤੂਬਰ (ਧਰਮਿੰਦਰ ਸਿੰਘ ਸਿੱਧੂ) - ਬਿਜਲੀ ਨਿਗਮ ਦੇ ਸੀ.ਐਮ.ਡੀ. ਏ. ਵੇਨੂੰ ਪ੍ਰਸਾਦ ਨੇ ਦੱਸਿਆ ਕੀ ਕੋਲੇ ਦੀ ਕਮੀ ਦੇ ਬਾਵਜੂਦ ਵੀ ਬਿਜਲੀ ਨਿਗਮ ਵਲੋਂ 12 ਅਕਤੂਬਰ ਨੂੰ ਪੰਜਾਬ 'ਚ 9352 ਮੈਗਾਵਾਟ ਬਿਜਲੀ ਦੀ ਸਪਲਾਈ ਦਿਤੀ ਗਈ ਹੈ | ਸੀ. ਐਮ. ਡੀ. ਨੇ ਕਿਹਾ ਕਿ ਪੀ. ਐਸ. ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੀ ਆਮਦ ਸੁਸਤ, ਪਿਛਲੇ ਸਾਲ ਨਾਲੋਂ ਅੱਧਾ ਹੀ ਆਇਆ ਹੈ ਪਰਮਲ ਝੋਨਾ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਮੰਡੀਆਂ 'ਚ ਪਰਮਲ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ ਕਰੀਬ-ਕਰੀਬ ਅੱਧੀ ਹੀ ਹੋਈ ਹੈ | ਪਿਛਲੇ ਸਾਲ 13 ਅਕਤੂਬਰ ਤੱਕ ਝੋਨੇ ਦੀ ਆਮਦ 34 ਲੱਖ 34 ਹਜ਼ਾਰ ਟਨ ਸੀ ਜਦਕਿ ਅੱਜ ਸ਼ਾਮ ਤੱਕ ਪੰਜਾਬ ਦੀਆਂ ਮੰਡੀਆਂ 'ਚ ਕੁੱਲ 17 ਲੱਖ 43 ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣਾਂ ਦਾ ਮਾਮਲਾ ਪਿਆ ਖਟਾਈ 'ਚ

ਚੰਡੀਗੜ੍ਹ, 13 ਅਕਤੂਬਰ (ਐਨ.ਐਸ. ਪਰਵਾਨਾ) -ਸ਼੍ਰੋਮਣੀ ਕਮੇਟੀ ਚੋਣਾਂ ਦਾ ਮਾਮਲਾ ਇਕ ਤਰ੍ਹਾਂ ਨਾਲ ਖਟਾਈ 'ਚ ਪੈ ਗਿਆ ਲਗਦਾ ਹੈ | ਕੋਈ ਸਟਾਫ਼ ਡਿਊਟੀ ਸੰਭਾਲਣਾ ਨਹੀਂ ਚਾਹੁੰਦਾ | ਇਹ ਪ੍ਰਗਟਾਵਾ ਮੁੱਖ ਚੋਣ ਕਮਿਸ਼ਨਰ ਗੁਰਦੁਆਰਾ ਸੇਵਾਮੁਕਤ ਜਸਟਿਸ ਐਸ.ਐਸ. ਸਾਰੋਂ ਨੇ ...

ਪੂਰੀ ਖ਼ਬਰ »

ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ 'ਚ 1 ਦਾ ਰਿਮਾਂਡ 1 ਕੋਲੋਂ ਪੁੱਛਗਿੱਛ ਲਈ ਐਨ. ਆਈ. ਏ. ਦੀ ਅਰਜ਼ੀ ਮਨਜ਼ੂਰ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਕਤਲ ਕੀਤੇ ਗਏ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਮਾਮਲੇ 'ਚ ਐਨ. ਆਈ. ਏ. ਵਲੋਂ ਖ਼ਾਲਿਸਤਾਨ ਲਿਰੇਸ਼ਨ ਫੋਰਸ ਨਾਲ ਸਬੰਧਿਤ ਹਰਭਿੰਦਰ ਸਿੰਘ ਨੂੰ ਨਾਭਾ ਜੇਲ੍ਹ 'ਚੋਂ ਪ੍ਰੋਡਕਸ਼ਨ ...

ਪੂਰੀ ਖ਼ਬਰ »

ਡਾ. ਕਾਲੀਆ ਵਲੋਂ ਭਾਜਪਾ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਭਾਜਪਾ ਦੇ ਸੀਨੀਅਰ ਸੂਬਾਈ ਆਗੂ ਡਾ. ਕਰਨੈਲ ਸਿੰਘ ਕਾਲੀਆ ਜੋਗੀਮਾਜਰਾ ਨੇ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਡਾ. ਕਾਲੀਆ ਨੇ ਕਿਹਾ ਕਿ ਕਿਸਾਨੀ 'ਤੇ ...

ਪੂਰੀ ਖ਼ਬਰ »

ਨਾਭਾ ਜੇਲ੍ਹ ਬ੍ਰੇਕ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ

ਚੰਡੀਗੜ੍ਹ, 13 ਅਕਤੂਬਰ (ਬਿ੍ਜੇਂਦਰ ਗੌੜ)-ਨਾਭਾ ਜੇਲ੍ਹ ਬ੍ਰੇਕ ਮਾਮਲੇ 'ਚ ਮੁਲਜ਼ਮ ਗੁਰਪ੍ਰੀਤ ਸਿੰਘ ਸੇਖੋਂ ਨੇ ਕੇਸ ਦੇ ਟ੍ਰਾਇਲ ਨੂੰ ਤੇਜ਼ੀ ਨਾਲ ਖਿੱਚਣ ਦੀ ਮੰਗ ਕੀਤੀ ਹੈ | ਕਿਹਾ ਗਿਆ ਹੈ ਕਿ ਪਟਿਆਲਾ ਕੋਰਟ ਦੇ ਵਿਸ਼ੇਸ਼ ਜੱਜ ਨੂੰ ਆਦੇਸ਼ ਦਿੱਤੇ ਜਾਣ ਕਿ 27 ਨਵੰਬਰ ...

ਪੂਰੀ ਖ਼ਬਰ »

ਭਾਈ ਪਿੰਦਰਪਾਲ ਸਿੰਘ 15 ਤੋਂ ਸਰਵਣ ਕਰਾਉਣਗੇ ਗੁਰਮਤਿ ਵਿਚਾਰਾਂ

ਅੰਮਿ੍ਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ 'ਚ 15 ਤੋਂ 25 ਅਕਤੂਬਰ ਦੌਰਾਨ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁ: ਸ੍ਰੀ ਮੰਜੀ ਸਾਹਿਬ ...

ਪੂਰੀ ਖ਼ਬਰ »

ਅੰਦੋਲਨ ਤੋਂ ਪਰਤੇ ਕਿਸਾਨ ਦੀ ਮੌਤ

ਮੂਲੋਵਾਲ, 13 ਅਕਤੂਬਰ (ਰਤਨ ਸਿੰਘ ਭੰਡਾਰੀ)-ਦਿੱਲੀ ਵਿਖੇ ਕਿਸਾਨ ਅੰਦੋਲਨ 'ਚ ਸ਼ਾਮਿਲ ਸੁਖਦੇਵ ਸਿੰਘ ਧਾਲੀਵਾਲ ਕਿਲਾਹਕੀਮਾਂ ਦੀ ਮੌਤ ਹੋ ਗਈ ਹੈ | ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਵਨ ਸਿੰਘ ਨੇ ਦੱਸਿਆ ਸੁਖਦੇਵ ਸਿੰਘ ਦਿੱਲੀ ਕਿਸਾਨ ਮੋਰਚੇ 'ਚ ਬਿਮਾਰ ਹੋਣ ਕਾਰਨ ...

ਪੂਰੀ ਖ਼ਬਰ »

ਡੀ. ਏ. ਪੀ. ਖਾਦ ਦੇ ਸੰਕਟ ਦੇ ਚੱਲਦਿਆਂ ਪੰਜਾਬ ਦਾ ਕਿਸਾਨ ਖੋਜ ਰਿਹੈ ਬਦਲ

ਕੌਹਰੀਆਂ, 13 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਸ਼ਾਂ ਮੁਤਾਬਿਕ ਪੰਜਾਬ 'ਚ ਹਾੜੀ ਦੀਆਂ ਫ਼ਸਲਾਂ ਕਣਕ, ਤੋਰੀਆ, ਸਰੋਂ੍ਹ, ਛੋਲੇ ਆਦਿ ਦੀ ਬਿਜਾਈ ਅਕਤੂਬਰ ਦੇ ਅਖੀਰਲੇ ਹਫ਼ਤੇ ਸ਼ੁਰੂ ਹੋ ਜਾਂਦੀ ਹੈ | ਹਾੜੀ ...

ਪੂਰੀ ਖ਼ਬਰ »

ਬਿਨਾਂ ਟੈਕਸ ਮੋਹਾਲੀ ਤੋਂ ਰਾਜਸਥਾਨ ਜਾ ਰਹੀ ਸਲੀਪਰ ਬੱਸ ਨੂੰ 55 ਹਜ਼ਾਰ ਜੁਰਮਾਨਾ

ਸੰਗਰੂਰ, 13 ਅਕਤੂਬਰ (ਦਮਨਜੀਤ ਸਿੰਘ) -ਬੀਤੀ ਰਾਤ ਆਰ.ਟੀ.ਏ. ਸੰਗਰੂਰ ਕਰਨਬੀਰ ਸਿੰਘ ਛੀਨਾ ਵਲੋਂ ਸੰਗਰੂਰ-ਬਰਨਾਲਾ ਮੁੱਖ ਮਾਰਗ 'ਤੇ ਚੈਕਿੰਗ ਦੌਰਾਨ ਜਿੱਥੇ ਉਵਰਲੋਰਡ ਟਰੱਕਾਂ ਤੇ ਰਾਤ ਸਮੇਂ ਚੱਲਦੀਆਂ ਭੂੰਗ ਵਾਲੀਆਂ ਟਰਾਲੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਗਈ ਉਥੇ ...

ਪੂਰੀ ਖ਼ਬਰ »

74 ਵਰਿ੍ਹਆਂ ਬਾਅਦ ਵੀ ਪਿੰਡ ਢੱਡੇਵਾੜਾ ਤੇ ਦਾਇਆਂਵਾਲਾ ਦੇ ਨੌਜਵਾਨ ਬੇਰੁਜਗਾਰ

ਮਲੇਰਕੋਟਲਾ, 13 ਅਕਤੂਬਰ (ਪਰਮਜੀਤ ਸਿੰਘ ਕੁਠਾਲਾ) - ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਇਲਤਫਾਤਪੁਰਾ (ਢੱਡੇਵਾੜਾ) ਤੇ ਇਬਰਾਹੀਮਪੁਰਾ (ਦਾਇਆਂਵਾਲਾ) ਦੇ ਨੌਜਵਾਨਾਂ ਨੂੰ ਆਜ਼ਾਦੀ ਦੇ 74 ਵਰ੍ਹੇ ਬੀਤਣ ਦੇ ਬਾਅਦ ਵੀ ਕੋਈ ਸਰਕਾਰੀ ਨੌਕਰੀ ਨਸ਼ੀਬ ਨਹੀਂ ਹੋ ਸਕੀ | ਦਸ ਕੁ ...

ਪੂਰੀ ਖ਼ਬਰ »

ਰਾਸ਼ਟਰਪਤੀ ਦਰਾਸ 'ਚ ਜਵਾਨਾਂ ਨਾਲ ਮਨਾਉਣਗੇ ਦੁਸਹਿਰਾ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਇਸ ਵਾਰ ਲੱਦਾਖ ਦੇ ਦਰਾਸ ਖੇਤਰ 'ਚ ਫ਼ੌਜ ਦੇ ਜਵਾਨਾਂ ਨਾਲ ਦੁਸਹਿਰੇ ਦਾ ਤਿਉਹਾਰ ਮਨਾਉਣਗੇ | ਰਵਾਇਤਨ ਰਾਸ਼ਟਰਪਤੀ ਦੁਸਹਿਰੇ ਦਾ ਤਿਉਹਾਰ ਰਾਸ਼ਟਰੀ ਰਾਜਧਾਨੀ ਦੇ ਸਮਾਗਮਾਂ 'ਚ ਹਿੱਸਾ ਲੈ ਕੇ ਹੀ ...

ਪੂਰੀ ਖ਼ਬਰ »

ਕੋਰੋਨਾ ਦੇ 28 ਨਵੇਂ ਮਾਮਲੇ 16 ਮਰੀਜ਼ ਹੋਏ ਸਿਹਤਯਾਬ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਮੌਤ ਦੀ ਸੂਚਨਾ ਨਹੀਂ ਹੈ, ਜਦਕਿ 16 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 28 ਨਵੇਂ ਮਾਮਲੇ ਸਾਹਮਣੇ ਆਏ ਹਨ | ਸੂਬੇ ਵਿਚ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੇ ਇਕ ਮੰਤਰੀ ਨੇ ਲਖੀਮਪੁਰ ਖੀਰੀ 'ਚ ਵਿਰੋਧੀ ਧਿਰ ਦੇ ਪ੍ਰਦਰਸ਼ਨ ਨੂੰ ਦੱਸਿਆ 'ਫਲਾਪ ਸ਼ੋਅ'

ਲਖਨਊ, 13 ਅਕਤੂਬਰ (ਯੂ. ਐਨ. ਆਈ.)-ਉੱਤਰ ਪ੍ਰਦੇਸ਼ ਸਰਕਾਰ ਦੇ ਇਕ ਮੰਤਰੀ ਤੇ ਬੁਲਾਰੇ ਸਿਧਾਰਥ ਨਾਥ ਸਿੰਘ ਨੇ ਸਰਕਾਰ ਪ੍ਰਤੀ ਜਨਤਾ 'ਚ ਨਫ਼ਰਤ ਫੈਲਾਉਣ ਲਈ ਵਿਰੋਧੀ ਧਿਰ 'ਤੇ ਤਨਜ਼ ਕੱਸਦਿਆਂ ਕਿਹਾ ਕਿ ਲਖੀਮਪੁਰ ਖੀਰੀ 'ਚ ਬਹੁਤ-ਪ੍ਰਚਾਰਿਤ ਵਿਰੋਧੀ ਧਿਰ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

ਸੂਬੇ ਦੇ ਨਿੱਜੀ ਹਸਪਤਾਲਾਂ ਵਲੋਂ ਪੰਜਾਬ ਸਰਕਾਰ ਨੂੰ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਛੱਡਣ ਦੀ ਚਿਤਾਵਨੀ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਪੰਜਾਬ ਸਰਕਾਰ ਦੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਹਸਪਤਾਲਾਂ ਨੂੰ ਸਮੇਂ ਸਿਰ ਕਲੇਮ ਨਾ ਮਿਲਣ ਤੇ ਬਿਨਾ ਵਜ੍ਹਾ ਚੈਕਿੰਗ ਸਮੇਤ ਕਈ ਤਰ੍ਹਾਂ ਦੀਆਂ ਉਲਝਣਾ ਕਾਰਨ ਵਿਵਾਦਾਂ 'ਚ ਘਿਰ ਗਈ ਹੈ¢ ਇਸ ਸਬੰਧੀ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਵਿਧਾਇਕਾਂ ਨਾਲ ਵਿਚਾਰ-ਵਟਾਂਦਰਾ

ਚੰਡੀਗੜ੍ਹ, 13 ਅਕਤੂਬਰ (ਅਜੀਤ ਬਿਊਰੋ) -ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਵਿਧਾਇਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਸੁਵਿਧਾ ਕੈਂਪ ਲਾਉਣ ਲਈ ਆਖਿਆ ਹੈ ਤਾਂ ਕਿ ਸੂਬਾਈ ਸ਼ਾਸਨ 'ਚ ...

ਪੂਰੀ ਖ਼ਬਰ »

ਕੈਨੇਡਾ 'ਚ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਜਾਇਜ਼ਾ ਲੈਣ ਲਈ ਸ਼ੋ੍ਰਮਣੀ ਕਮੇਟੀ ਦਾ ਵਫ਼ਦ ਕੈਨੇਡਾ ਰਵਾਨਾ

ਅੰਮਿ੍ਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਵਲੋਂ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਦੀ ਅਗਵਾਈ 'ਚ ਚਾਰ ਮੈਂਬਰੀ ਵਫਦ ਕੈਨੇਡਾ ਭੇਜਿਆ ਗਿਆ ਹੈ, ਜਿਸ ਵਲੋਂ ਸ਼ੋ੍ਰਮਣੀ ਕਮੇਟੀ ਦੁਆਰਾ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਗੁਰਮਤਿ ਸਮਾਗਮ 23 ਤੋਂ

ਬਟਾਲਾ, 13 ਅਕਤੂਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ (ਗੁਰਦਾਸਪੁਰ) ਵਿਖੇ ਗੁਰਮਤਿ ਸਮਾਗਮ 23, 24 ਤੇ 25 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧੀ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਤੇ ਬਾਬਾ ਤਰਨਜੀਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਬਿਜਲੀ ਸੰਕਟ ਨੂੰ ਲੈ ਕੇ ਬਿਜਲੀ ਨਿਗਮ ਦੇ ਦਫ਼ਤਰ ਅੱਗੇ ਧਰਨਾ

ਪਟਿਆਲਾ, 13 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ 'ਚ ਕੋਲੇ ਦੀ ਘਾਟ ਕਾਰਨ ਲਗਾਤਾਰ ਮੰਡਰਾ ਰਹੇ ਬਿਜਲੀ ਸੰਕਟ ਲਈ ਪੂਰਨ ਤੌਰ 'ਤੇ ਜ਼ਿੰਮੇਵਾਰ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਦੀ ਅਫ਼ਸਰ ਪਤਨੀ ਖ਼ਿਲਾਫ਼ 20 ਲੱਖ ਦੀ ਧੋਖਾਧੜੀ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਅਕਤੂਬਰ (ਜਸਬੀਰ ਸਿੰਘ ਜੱਸੀ)-ਇਕ ਸਾਬਕਾ ਵਿਧਾਇਕ ਦੀ ਪਤਨੀ, ਜੋ ਕਿ ਕਰ ਤੇ ਆਬਕਾਰੀ ਵਿਭਾਗ 'ਚ ਬਤੌਰ ਅਫ਼ਸਰ ਤਾਇਨਾਤ ਹੈ, ਖ਼ਿਲਾਫ਼ ਥਾਣਾ ਫੇਜ਼-11 ਮੁਹਾਲੀ ਵਿਖੇ ਕਰੀਬ 20 ਲੱਖ ਰੁ. ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਧਾਰਾ 406, 420 ਦੇ ਤਹਿਤ ਮਾਮਲਾ ਦਰਜ ...

ਪੂਰੀ ਖ਼ਬਰ »

ਪਰਿਵਾਰਾਂ ਨਾਲ ਫ਼ਿਲਮ 'ਹੌ ਾਸਲਾ ਰੱਖ' ਦੇਖਣ ਵਾਲੇ ਦਰਸ਼ਕਾਂ ਨੂੰ ਨਿਰਾਸ਼ ਨਹੀਂ ਹੋਣਾ ਪਵੇਗਾ-ਦਿਲਜੀਤ ਦੁਸਾਂਝ

ਲੁਧਿਆਣਾ, 13 ਅਕਤੂਬਰ (ਪੁਨੀਤ ਬਾਵਾ)-ਸੰਸਾਰ ਭਰ 'ਚ 15 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਪੰਜਾਬੀ ਫ਼ਿਲਮ 'ਹੌਂਸਲਾ ਰੱਖ' ਰਿਲੀਜ਼ ਹੋ ਰਹੀ ਹੈ | ਇਸ ਸਬੰਧੀ ਫਿਲਮ ਦੇ ਅਦਾਕਾਰ ਤੇ ਗਾਇਕ ਦਿਲਜੀਤ ਦੁਸਾਂਝ, ਅਦਾਕਾਰਾ ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਨੇ 'ਅਜੀਤ' ਨਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪ੍ਰਾਈਵੇਟ ਏਡਿਡ ਕਾਲਜਾਂ ਦੇ ਹਿਤਾਂ ਦਾ ਪੂਰਾ ਖ਼ਿਆਲ ਰੱਖੇਗੀ-ਪਰਗਟ ਸਿੰਘ

ਚੰਡੀਗੜ੍ਹ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ 'ਚ ਉਚੇਰੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਏਡਿਡ ਕਾਲਜਾਂ ਦਾ ਬਹੁਤ ਵੱਡਾ ਯੋਗਦਾਨ ਹੈ ਤੇ ਸਰਕਾਰੀ ਕਾਲਜਾਂ ਦੇ ਮੁਕਾਬਲੇ ਇਨ੍ਹਾਂ ਕਾਲਜਾਂ ਦੀ ਗਿਣਤੀ ਵੀ ਕਿਤੇ ਵੱਧ ਹੈ, ਜਿਸ ਲਈ ਪੰਜਾਬ ...

ਪੂਰੀ ਖ਼ਬਰ »

ਉਪ ਰਾਸ਼ਟਰਪਤੀ ਨਾਇਡੂ ਦੇ ਅਰੁਣਾਚਲ ਪ੍ਰਦੇਸ਼ ਦੌਰੇ 'ਤੇ ਚੀਨ ਨੇ ਪ੍ਰਗਟਾਇਆ ਇਤਰਾਜ਼

ਬੀਜਿੰਗ/ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਹਾਲ ਹੀ 'ਚ ਕੀਤੇ ਅਰੁਣਾਚਲ ਪ੍ਰਦੇਸ਼ ਦੌਰੇ 'ਤੇ ਇਤਰਾਜ਼ ਪ੍ਰਗਟ ਕਰਦਿਆਂ ਚੀਨ ਨੇ ਕਿਹਾ ਕਿ ਉਹ ਭਾਰਤੀ ਨੇਤਾ ਦੇ ਦੌਰੇ ਦਾ ਸਖ਼ਤ ਵਿਰੋਧ ਕਰਦਾ ਹੈ ਕਿਉਂਕਿ ਉਸ ਨੇ ਇਸ ਨੂੰ ਕਦੇ ਵੀ ...

ਪੂਰੀ ਖ਼ਬਰ »

ਰਾਜਨਾਥ ਦੀ ਗਾਂਧੀ-ਸਾਵਰਕਰ ਸਬੰਧੀ ਟਿੱਪਣੀ ਨੂੰ ਲੈ ਕੇ ਛਿੜਿਆ ਵਿਵਾਦ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਵਿਰੋਧੀ ਧਿਰਾਂ ਦੇ ਕੁੱਝ ਨੇਤਾਵਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਮਹਾਤਮਾ ਗਾਂਧੀ ਅਤੇ ਵੀਰ ਸਾਵਰਕਰ ਸਬੰਧੀ ਕੀਤੀ ਟਿੱਪਣੀ ਨੂੰ ਲੈ ਕੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਉਹ ਇਤਿਹਾਸ ਨੂੰ ਮੁੜ ਲਿਖਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਦੀ ਹੋ ਰਹੀ ਹੈ ਦੁਰਵਰਤੋਂ-ਸ਼ਰਦ ਪਵਾਰ

ਮੁੰਬਈ, 13 ਅਕਤੂਬਰ (ਏਜੰਸੀ)- ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਦਾਅਵਾ ਕੀਤਾ ਕਿ ਮਹਾਰਾਸ਼ਟਰ 'ਚ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਣ ਲਈ ਕੇਂਦਰੀ ਏਜੰਸੀਆਂ ਸੀ. ਬੀ. ਆਈ., ਈ. ਡੀ. ਤੇ ਐਨ. ਸੀ. ਬੀ. ਦੀ ਦੁਰਵਰਤੋਂ ਕੀਤੀ ਜਾ ਰਹੀ ਹੈ | ਪਵਾਰ ਜਿਨ੍ਹਾਂ ਦੀ ਪਾਰਟੀ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਪੂਰੀ ਤਰ੍ਹਾਂ ਨਿੰਦਣਯੋਗ ਪਰ ਅਜਿਹੀ ਹਰ ਘਟਨਾ ਨੂੰ ਉਠਾਉਣਾ ਚਾਹੀਦੈ-ਸੀਤਾਰਮਨ

ਬੋਸਟਨ, 13 ਅਕਤੂਬਰ (ਏਜੰਸੀ)-ਲਖੀਮਪੁਰ ਖੀਰੀ ਘਟਨਾ ਨੂੰ ਪੂਰੀ ਤਰ੍ਹਾਂ ਨਿੰਦਣਯੋਗ ਕਰਾਰ ਦਿੰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤ ਦੇ ਹੋਰਨਾਂ ਹਿੱਸਿਆਂ 'ਚ ਵੀ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ ਪਰ ਉਨ੍ਹਾਂ ਨੂੰ ਉਸੇ ਸਮੇਂ ਚੁੱਕਿਆ ਜਾਣਾ ...

ਪੂਰੀ ਖ਼ਬਰ »

ਕੋਲੇ ਦੀ ਸਪਲਾਈ ਆਮ ਹੋਣ ਤੱਕ ਬਿਜਲੀ ਦੀ ਖ਼ਰੀਦ ਜਾਰੀ ਰੱਖੇਗਾ ਪਾਵਰਕਾਮ

ਜਲੰਧਰ, 13 ਅਕਤੂਬਰ (ਸ਼ਿਵ ਸ਼ਰਮਾ)-ਰਾਜ ਦੇ ਬਿਜਲੀ ਸੰਕਟ ਨੂੰ ਦੂਰ ਕਰਨ ਲਈ ਪਾਵਰਕਾਮ ਨੂੰ ਅਜੇ ਕੁਝ ਦਿਨਾਂ ਤੱਕ ਹੋਰ ਬਿਜਲੀ ਦੀ ਖ਼ਰੀਦ ਦਾ ਕੰਮ ਜਾਰੀ ਰੱਖਣਾ ਪੈ ਸਕਦਾ ਹੈ ਕਿਉਂਕਿ ਇਸ ਹਫ਼ਤੇ ਕੋਲੇ ਦੀ ਸਪਲਾਈ ਆਮ ਹੋਣ ਦੀ ਸੰਭਾਵਨਾ ਨਹੀਂ | ਪਾਵਰਕਾਮ ਨੇ 12 ਤੋਂ 19 ...

ਪੂਰੀ ਖ਼ਬਰ »

ਸਰਕਾਰ ਨੇ ਨਿਰਧਾਰਿਤ ਸ਼ਰਤਾਂ ਤਹਿਤ 6 ਮਹੀਨੇ ਤੱਕ ਗਰਭਪਾਤ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)- ਸਰਕਾਰ ਨੇ ਗਰਭਪਾਤ ਸਬੰਧੀ ਨਵੇਂ ਨਿਯਮ ਬਣਾ ਦਿੱਤੇ ਹਨ | ਇਨ੍ਹਾਂ ਤਹਿਤ ਕੁਝ ਵਿਸ਼ੇਸ਼ ਸ਼੍ਰੇਣੀ ਦੀਆਂ ਔਰਤਾਂ ਦੇ ਡਾਕਟਰੀ ਗਰਭਪਾਤ ਲਈ ਗਰਭ ਦੀ ਸਮਾਂ ਹੱਦ ਨੂੰ 20 ਹਫ਼ਤਿਆਂ ਤੋਂ ਵਧਾ ਕੇ 24 ਹਫ਼ਤੇ ਕਰ ਦਿੱਤਾ ਹੈ | ਮੈਡੀਕਲ ...

ਪੂਰੀ ਖ਼ਬਰ »

ਬਰਤਾਨੀਆ ਤੋਂ ਆਉਣ ਵਾਲੇ ਯਾਤਰੀਆਂ ਲਈ ਲਗਾਈਆਂ ਵਾਧੂ ਪਾਬੰਦੀਆਂ ਵਾਪਸ ਲਈਆਂ

ਨਵੀਂ ਦਿੱਲੀ, 13 ਅਕਤੂਬਰ (ਏਜੰਸੀ)-ਸਰਕਾਰ ਨੇ ਬਰਤਾਨੀਆ ਤੋਂ ਆਉਣ ਵਾਲੇ ਲੋਕਾਂ 'ਤੇ ਕੋਵਿਡ-19 ਨਾਲ ਸਬੰਧਿਤ ਵਾਧੂ ਪਾਬੰਦੀਆਂ ਲਗਾਉਣ ਵਾਲੀ 'ਟਰੈਵਲ ਐਡਵਾਈਜ਼ਰੀ' ਵਾਪਸ ਲੈ ਲਈ ਹੈ | ਕੋਵੀਸ਼ੀਲਡ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲਗਵਾਉਣ ਦੇ ਬਾਅਦ ਭਾਰਤ ਤੋਂ ...

ਪੂਰੀ ਖ਼ਬਰ »

ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

ਕਰਤਾਰਪੁਰ, 13 ਅਕਤੂਬਰ (ਭਜਨ ਸਿੰਘ)-'ਜੰਗ-ਏ-ਆਜ਼ਾਦੀ ਯਾਦਗਾਰ' ਇਕ ਅਜਿਹੀ ਵਿਲੱਖਣ ਯਾਦਗਾਰ ਬਣ ਗਈ ਹੈ, ਜਿਸ ਨੂੰ ਦੇਖ ਕੇ ਇਤਿਹਾਸ ਦਾ ਬਹੁਤ ਕੁਝ ਜੋ ਦੂਰ-ਦੂਰ ਤੱਕ ਸਾਨੂੰ ਘੁੰਮ ਕੇ ਮਿਲਦਾ ਸੀ ਉਸ ਨੂੰ ਇਕੋ ਜਗ੍ਹਾ ਗੈਲਰੀਆਂ ਅਤੇ ਫ਼ਿਲਮਾਂ ਰਾਹੀਂ ਦੇਖ ਕੇ ਸ਼ਹੀਦਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX