ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 2 hours ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 2 hours ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 3 hours ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 3 hours ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 4 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 4 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 4 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 4 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 5 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 5 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 5 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 5 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 6 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 6 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 6 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 6 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 6 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 6 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 7 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਖੰਨਾ / ਸਮਰਾਲਾ

ਡੇਹਲੋਂ ਨੇੜੇ ਝੋਨੇ ਦੀ ਤਸਕਰੀ ਦੇ ਸ਼ੱਕ 'ਤੇ ਝੋਨੇ ਦੇ ਭਰੇ ਟਰੱਕ ਰੋਕਣ ਦਾ ਮਾਮਲਾ ਚਰਚਾ ਬਣਿਆ

ਡੇਹਲੋਂ, 13 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਅਧੀਨ ਪੈਂਦੇ ਇਲਾਕੇ ਅੰਦਰ ਇਕ ਸ਼ੈਲਰ ਤੇ ਟਰੱਕਾਂ ਦੁਆਰਾ ਆ ਰਹੇ ਝੋਨੇ ਨੂੰ ਪਿੰਡ ਸ਼ੰਕਰ ਸਮੇਤ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਵਲੋਂ ਝੋਨੇ ਦੀ ਬਾਹਰੀ ਸੂਬਿਆਂ ਤੋਂ ਹੋ ਰਹੀ ਤਸਕਰੀ ਦਾ ਸ਼ੱਕ ਪੈਣ 'ਤੇ ਰੋਕੇ ਜਾਣ ਦਾ ਮਾਮਲਾ ਅੱਜ ਸਵੇਰ ਤੋਂ ਹੀ ਚਰਚਾ ਦਾ ਵਿਸ਼ਾ ਬਣਿਆ ਰਿਹਾ, ਜਦਕਿ ਸੋਸ਼ਲ ਮੀਡੀਆ ਰਾਹੀਂ ਫੈਲੀ ਇਸ ਖ਼ਬਰ ਨਾਲ ਇਲਾਕੇ ਦੇ ਕਿਸਾਨਾਂ ਵਿਚ ਹੜਕੰਪ ਮੱਚ ਗਿਆ ਸੀ | ਇੱਥੇ ਦੱਸਣਯੋਗ ਹੈ ਕਿ ਸਰਕਾਰੀ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਅੰਮਿ੍ਤਸਰ ਦੀਆਂ ਦਾਣਾ ਮੰਡੀਆਂ ਵਿਚੋਂ ਖ਼ਰੀਦ ਹੋਣ ਦੀ ਪੁਸ਼ਟੀ ਹੋਣ ਨਾਲ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ, ਜਦਕਿ ਕਿਸਾਨ ਯੂਨੀਅਨ ਆਗੂਆਂ ਵਲੋਂ ਟਰੱਕ ਰੋਕਣ ਵਾਲੇ ਨੌਜਵਾਨਾਂ ਨੂੰ ਟਰੱਕ ਛੱਡਣ ਦੀ ਅਪੀਲ ਨੂੰ ਲੈ ਕੇ ਉਕਤ ਨੌਜਵਾਨ ਯੂਨੀਅਨ ਆਗੂਆਂ ਨਾਲ ਵੀ ਉਲਝਦੇ ਨਜ਼ਰ ਆਏ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਿ ਅੱਜ ਸਵੇਰੇ 10 ਤੋਂ 12 ਵੱਡੇ ਝੋਨੇ ਦੇ ਭਰੇ ਟਰੱਕ ਸ਼ੰਕਰ ਤੋਂ ਗੁਰਮ ਸੜਕ ਸਥਿਤ ਇਕ ਸ਼ੈਲਰ 'ਤੇ ਜਾ ਰਹੇ ਸਨ, ਕਿ ਇਲਾਕੇ ਦੇ ਨੌਜਵਾਨਾਂ ਨੇ ਝੋਨੇ ਦੀ ਤਸਕਰੀ ਦੇ ਸ਼ੱਕ ਦੇ ਆਧਾਰ 'ਤੇ ਟਰੱਕ ਸ਼ੰਕਰ ਖੇਡ ਗਰਾਊਾਡ ਵਿਚ ਘੇਰ ਲਏ, ਕਿਉਂਕਿ ਟਰੱਕਾਂ ਵਿਚ ਯੂ. ਪੀ. ਸੂਬੇ ਦੇ ਮਾਰਕੇ ਦੇ ਬਾਰਦਾਨੇ ਵਿਚ ਝੋਨਾ ਭਰਿਆ ਹੋਇਆ ਸੀ¢ ਇਸ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਤੇ ਵਰਕਰ ਪੁੱਜੇ ਅਤੇ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਉਠਾਈ¢ ਮੌਕੇ 'ਤੇ ਪੁੱਜੇ ਜ਼ਿਲ੍ਹਾ ਫੂਡ ਸਪਲਾਈ ਅਧਿਕਾਰੀ ਹਰਬੀਨ ਕੌਰ ਨੇ ਪੁਲਿਸ ਪ੍ਰਸ਼ਾਸਨ, ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਚੇਅਰਮੈਨ ਰਣਜੀਤ ਸਿੰਘ ਮਾਂਗਟ, ਸਰਪੰਚ ਯੂਨੀਅਨ ਸਰਪ੍ਰਸਤ ਮਹਾਂ ਸਿੰਘ ਰੁੜਕਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਸੁਦਾਗਰ ਸਿੰਘ ਘੁਡਾਣੀ, ਬਲਵੰਤ ਸਿੰਘ ਘੁਡਾਣੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਮਹਰਨੇਕ ਸਿੰਘ ਗੁੱਜਰਵਾਲ ਸਮੇਤ ਆਗੂਆਂ ਦੀ ਹਾਜ਼ਰੀ ਵਿਚ ਉਕਤ ਟਰੱਕਾਂ ਵਿਚ ਭਰਿਆ ਝੋਨਾ ਸਰਕਾਰੀ ਹਦਾਇਤਾਂ ਅਨੁਸਾਰ ਇਲਾਕੇ ਦੇ ਇਕ ਸ਼ੈਲਰ ਵਿਚ ਆਉਣ ਦੀ ਪੁਸ਼ਟੀ ਕੀਤੀ ਤੇ ਕਿਸਾਨਾਂ ਨੂੰ ਟਰੱਕ ਛੱਡਣ ਦੀ ਅਪੀਲ ਕੀਤੀ ¢
ਇਸ ਸਮੇਂ ਜ਼ਿਲ੍ਹਾ ਅਫ਼ਸਰ ਹਰਬੀਨ ਕੌਰ ਨੇ ਸਪੱਸ਼ਟ ਕਰਦਿਆਂ ਦੱਸਿਆਂ ਕਿ ਸਰਕਾਰ ਦੀਆਂ ਹਦਾਇਤਾਂ 'ਤੇ ਹੀ 50 ਫੀਸਦੀ ਬਾਰਦਾਨਾਂ ਸਰਕਾਰ ਵਲੋਂ ਅਤੇ 50 ਫੀਸਦੀ ਬਾਰਦਾਨਾ ਸ਼ੈਲਰ ਮਾਲਕ ਵਲੋਂ ਦੇਣਾ ਹੁੰਦਾ ਹੈ, ਜਦਕਿ ਰੋਕੇ ਗਏ ਟਰੱਕਾਂ ਵਿਚ ਝੋਨਾ ਪੰਜਾਬ ਦੀਆਂ ਮੰਡੀਆਂ ਦਾ ਹੀ ਖ਼ਰੀਦ ਕੀਤਾ ਹੋਇਆ ਹੈ ¢ ਇਸ ਤੋਂ ਬਾਅਦ ਭਾਵੇਂ ਕਿਸਾਨ ਯੂਨੀਅਨ ਆਗੂਆਂ ਵਲੋਂ ਉਕਤ ਨੌਜਵਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਨੌਜਵਾਨਾਂ ਦਾ ਯੂਨੀਅਨ ਆਗੂਆਂ ਨਾਲ ਵੀ ਤਕਰਾਰ ਹੋ ਗਿਆ ਤੇ ਨੌਜਵਾਨ ਆਪਣੀ ਮੰਗ 'ਤੇ ਅੜੇ ਰਹੇ, ਜਦਕਿ ਬਾਅਦ ਵਿਚ ਪ੍ਰਸ਼ਾਸਨ ਵਲੋਂ ਸਮਝਾਉਣ 'ਤੇ ਟਰੱਕ ਛੱਡੇ ਗਏ |
ਕਿਸਾਨ ਯੂਨੀਅਨ ਵਲੋਂ ਉਕਤ ਲੋਕਾਂ ਨਾਲ ਸਬੰਧ ਨਾ ਹੋਣ ਦਾ ਬਿਆਨ ਜਾਰੀ
ਝੋਨੇ ਦੇ ਭਰੇ ਟਰੱਕ ਰੋਕਣ ਵਾਲੇ ਨੌਜਵਾਨਾਂ ਦਾ ਕਿਸਾਨ ਆਗੂਆਂ ਨਾਲ ਤਕਰਾਰ ਹੋਣ ਬਾਅਦ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਸਕੱਤਰ ਸੁਦਾਗਰ ਸਿੰਘ ਘੁਡਾਣੀ, ਬਲਵੰਤ ਸਿੰਘ ਘੁਡਾਣੀ, ਰਾਜਿੰਦਰ ਸਿੰਘ ਖੱਟੜਾ, ਕਮਲਜੀਤ ਸਿੰਘ ਘਵੱਦੀ, ਰਮਨਦੀਪ ਸਿੰਘ ਘਲੋਟੀ, ਹਰਜੀਤ ਸਿੰਘ, ਮਨਪ੍ਰੀਤ ਸਿੰਘ ਸਮੇਤ ਵਲੋਂ ਇਕ ਬੀ. ਡੀ. ਓ. ਰਾਹੀਂ ਬਿਆਨ ਜਾਰੀ ਕਰਦਿਆਂ ਸਪਸ਼ਟ ਕੀਤਾ ਕਿ ਟਰੱਕਾਂ ਨੂੰ ਰੋਕਣ ਵਾਲਿਆਂ ਨਾਲ ਸਾਡੀ ਯੂਨੀਅਨ ਨਾਲ ਕੋਈ ਸਬੰਧ ਨਹੀਂ ਹੈ ਤੇ ਕੁੱਝ ਸ਼ਰਾਰਤੀ ਅਨਸਰ ਜਾਣ ਬੁੱਝ ਕੇ ਕਿਸਾਨੀ ਸੰਘਰਸ਼ ਦੀ ਆੜ ਹੇਠ ਆਪਣੀਆਂ ਕਿੜਾਂ ਕੱਢਣ ਲੱਗੇ ਹੋਏ ਹਨ¢ ਉਨ੍ਹਾਂ ਸਪਸ਼ਟ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਕਿਸਾਨਾਂ ਦੇ ਨਾਲ ਡੱਟਕੇ ਖੜੇਗੀ |
ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਵਲੋਂ ਨਿੰਦਾ
ਡੇਹਲੋਂ ਨੇੜੇ ਝੋਨੇ ਦੇ ਭਰੇ ਗਏ ਟਰੱਕਾਂ ਨੂੰ ਰੋਕਣ ਦੇ ਮਾਮਲੇ ਵਿਚ ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭਾਰਤ ਭੂਸ਼ਨ ਬਿੰਟਾ ਤੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਸ਼੍ਰੀ ਹਰੀ ਓਮ ਮਿੱਤਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਸਮੂਹ ਸ਼ੈਲਰ ਮਾਲਕ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਕੰਮ ਕਰ ਰਹੇ ਹਨ, ਜਦਕਿ ਜ਼ਿਲ੍ਹਾ ਅੰਮਿ੍ਤਸਰ ਤੋਂ ਬਕਾਇਦਾ ਆਰ. ਓ. ਤੇ ਗੇਟ ਪਾਸ ਕੱਟੇ ਆਏ ਝੋਨੇ ਦੇ ਭਰੇ ਟਰੱਕਾਂ ਨੂੰ ਰੋਕਣਾ ਗਲਤ ਹੈ¢ ਉਨ੍ਹਾਂ ਕਿਸਾਨੀ ਸੰਘਰਸ਼ ਦੀ ਪੂਰਨ ਹਮਾਇਤ ਕਰਨ ਦਾ ਦਾਅਵਾ ਕਰਦਿਆਂ ਕਿਸਾਨ ਯੂਨੀਅਨ ਦੇ ਵੱਡੇ ਆਗੂਆਂ ਨੂੰ ਅਪੀਲ ਕੀਤੀ ਕਿ ਵਪਾਰੀ ਵਰਗ ਨੂੰ ਆ ਰਹੀਆਂ ਮੁਸ਼ਕਲਾਂ ਦਾ ਵੀ ਧਿਆਨ ਰੱਖਿਆ ਜਾਵੇ, ਕਿਉਂਕਿ ਅਸੀਂ ਹਮੇਸ਼ਾਂ ਝੋਨੇ ਦੀ ਖ਼ਰੀਦ ਸਮੇਂ ਕਿਸਾਨਾਂ ਦੇ ਹਿੱਤਾਂ ਦਾ ਖਿਆਲ ਰੱਖਦੇ ਹਾਂ ¢ ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਸਮੂਹ ਵਪਾਰੀ ਵਰਗ ਵਿਚ ਰੋਸ ਪੈਦਾ ਹੋਇਆ ਹੈ |

ਸੰਯੁਕਤ ਕਿਸਾਨ ਸਭਾ ਦੁਸਹਿਰੇ ਮੌਕੇ ਮੋਦੀ, ਯੋਗੀ ਤੇ ਖੱਟਰ ਦੇ ਪੁਤਲੇ ਫੂਕੇਗੀ- ਇਕੋਲਾਹਾ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵਲੋਂ ਤਿੰਨ ਖੇਤੀ ਕਾਨੂੰਨ, ਬਿਜਲੀ ਬਿੱਲ 2020, ਚਾਰ ਲੇਬਰ ਕੋਡ ਬਿੱਲ ਵਾਪਸ ਕਰਵਾਉਣ ਲਈ ਲਗਾਇਆ ਪੱਕਾ ਮੋਰਚਾ ਜਥੇਦਾਰ ਹਰਚੰਦ ਸਿੰਘ ਰਤਨਹੇੜੀ ਅਤੇ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਕੇਂਦਰੀ ...

ਪੂਰੀ ਖ਼ਬਰ »

ਮੈਂ 40 ਸਾਲ ਪੁਰਾਣਾ ਕਾਂਗਰਸੀ ਹਾਂ ਮਿਲਕ ਪਲਾਂਟ ਦੀ ਡਾਇਰੈਕਟਰੀ 'ਤੇ ਮੇਰਾ ਹੱਕ ਬਣਦੈ- ਦਰਸ਼ਨ ਸਿੰਘ

ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਆਪਣੇ ਆਪ ਨੂੰ ਟਕਸਾਲੀ ਕਾਂਗਰਸੀ ਮੰਨਣ ਵਾਲੇ ਦਰਸ਼ਨ ਸਿੰਘ ਰੱਬੋਂ ਨੀਵੀਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਰਾਜਨੀਤਕ ਸਫ਼ਰ ਦੀ ਸ਼ੁਰੂਆਤ 1980 ਵਿਚ ਮਹਰੂਮ ਮੁੱਖ ਮੰਤਰੀ ਬੇਅੰਤ ਸਿੰਘ ਨਾਲ ਸਿਆਸਤ ਵਿਚ ਕੀਤੀ ਸੀ | ...

ਪੂਰੀ ਖ਼ਬਰ »

ਪੰਜਾਬ 'ਚ ਬਿਜਲੀ ਦੇ ਵੱਡੇ-ਵੱਡੇ ਕੱਟ ਪੰਜਾਬ ਸਰਕਾਰ ਦੀ ਨਾਲਾਇਕੀ ਦਾ ਸਬੂਤ

ਬੀਜਾ, 13 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼ੋ੍ਰਮਣੀ ਅਕਾਲੀ ਦਲ ਦੇ ਪਿਛਲੇ ਰਾਜ ਭਾਗ ਦੌਰਾਨ ਸੂਬੇ ਦੇ ਲੋਕਾਂ ਨੂੰ ਬਿਜਲੀ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਂਦੀ ਸੀ, ਸਗੋਂ ਸਰਕਾਰ ਦੀਆਂ ਉਸਾਰੂ ਨੀਤੀਆਂ ਸਦਕਾ ਬਿਜਲੀ ਸਰਪਲੱਸ ਹੋ ਗਈ ਸੀ | ਅੱਜ ਕਾਂਗਰਸ ਦੇ ਰਾਜ ...

ਪੂਰੀ ਖ਼ਬਰ »

ਸਨੀ ਦੂਆ ਵਲੋਂ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਕਣਕ ਦੀ ਵੰਡ ਸ਼ੁਰੂ

ਸਮਰਾਲਾ, 13 ਅਕਤੂਬਰ (ਕੁਲਵਿੰਦਰ ਸਿੰਘ)-ਕਾਂਗਰਸ ਦੇ ਸ਼ਹਿਰੀ ਪ੍ਰਧਾਨ ਤੇ ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਸਨੀ ਦੂਆ ਵਲੋਂ ਡੀਪੂ 'ਤੇ ਕਣਕ ਦੀ ਵੰਡ ਸ਼ੁਰੂ ਕਰਵਾਉਂਦੇ ਹੋਏ ਕਿਹਾ ਕਿ ਸਰਕਾਰ ਵਲੋਂ ਲੋੜਵੰਦ ਗਰੀਬ ਲੋਕਾਂ ਦੀ ਸਹੂਲਤ ਲਈ ਸਸਤੀ ਕਣਕ ਸਮੇਂ ਸਿਰ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ 4 ਵਿਅਕਤੀਆਂ ਖਿਲਾਫ਼ ਮਾਮਲਾ ਦਰਜ- ਇਕ ਫ਼ਰਾਰ

ਖੰਨਾ, 13 ਅਕਤੂਬਰ (ਮਨਜੀਤ ਧੀਮਾਨ)-ਖੰਨਾ ਪੁਲਿਸ ਨੇ ਮੋਬਾਈਲ ਖੋਹਣ ਵਾਲੇ 4 ਵਿਅਕਤੀਆਂ ਖਿਲਾਫ ਥਾਣਾ ਸਦਰ ਖੰਨਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਦੋਂਕਿ ਇਸ ਮਾਮਲੇ ਵਿਚ ਲੋੜੀਂਦਾ ਕਥਿਤ ਦੋਸ਼ੀ ਇਕ ਵਿਅਕਤੀ ਫ਼ਰਾਰ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ...

ਪੂਰੀ ਖ਼ਬਰ »

ਚੇਅਰਮੈਨ ਸਿਆੜ ਨੇ ਝੋਨੇ ਦੀ ਫ਼ਸਲ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮਲੌਦ, 13 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉੱਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ ਨੇ ਝੋਨੇ ਦੀ ਫ਼ਸਲ ਸਬੰਧੀ ਮਾਰਕੀਟ ਕਮੇਟੀ ਸਕੱਤਰ ਰਸਵੀਰ ਸਿੰਘ ਤੇ ਥਾਣਾ ਮੁਖੀ ਵਿਜੇ ਕੁਮਾਰ ਨਾਲ ਮੀਟਿੰਗ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ

ਖੰਨਾ, 13 ਅਕਤੂਬਰ (ਮਨਜੀਤ ਧੀਮਾਨ)- ਕਾਰ-ਮੋਟਰਸਾਈਕਲ ਦੀ ਹੋਈ ਟੱਕਰ 'ਚ ਇਕ ਔਰਤ ਦੀ ਮੌਤ ਹੋ ਗਈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਸਵਰਨ ਸਿੰਘ ਵਾਸੀ ਮਾਦਪੁਰ ਥਾਣਾ ਸਮਰਾਲਾ ਨੇ ਕਿਹਾ ਕਿ 11 ਅਕਤੂਬਰ ਨੂੰ ੂ ਮੇਰੀ ਭੂਆ ਦੀ ਲੜਕੀ ਸਰਬਜੀਤ ਕੌਰ ਦਾ ਫ਼ੋਨ ...

ਪੂਰੀ ਖ਼ਬਰ »

ਸਿਹਤ ਵਿਭਾਗ ਤੇ ਨਗਰ ਪੰਚਾਇਤ ਨੇ ਕੀਤੀ ਦੁਕਾਨਾਂ ਦੀ ਚੈਕਿੰਗ

ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਮਲੌਦ ਦੇ ਐੱਸ. ਐੱਮ. ਓ. ਡਾ. ਹਰਵਿੰਦਰ ਸਿੰਘ ਦੀ ਅਗਵਾਈ ਵਿਚ ਖਾਣ ਪੀਣ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ 2 ਕਾਰ ਸਵਾਰ ਕਾਬੂ

ਖੰਨਾ, 13 ਅਕਤੂਬਰ (ਮਨਜੀਤ ਧੀਮਾਨ)-ਖੰਨਾ ਪੁਲਿਸ ਨੇ 5 ਗ੍ਰਾਮ ਹੈਰੋਇਨ ਸਮੇਤ 2 ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਖੰਨਾ ਦੇ ਸਬ-ਇੰਸ. ਗੁਰਦੇਵ ਸਿੰਘ ਨੇ ਕਿਹਾ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ ਪੁਆਇੰਟ ...

ਪੂਰੀ ਖ਼ਬਰ »

ਲਖੀਮਪੁਰ 'ਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ ਭਰੋਵਾਲ ਕਲਾਂ 'ਚ ਮੋਮਬੱਤੀ ਮਾਰਚ ਕੱਢਿਆ

ਭੂੰਦੜੀ, 13 ਅਕਤੂਬਰ (ਕੁਲਦੀਪ ਸਿੰਘ ਮਾਨ)-ਯੂ.ਪੀ. ਦੇ ਲਖੀਮਪੁਰ 'ਚ ਸ਼ਹੀਦ ਹੋਏ ਕਿਸਾਨਾਂ ਲਈ ਅੱਜ ਪਿੰਡ ਭਰੋਵਾਲ ਕਲਾਂ ਵਿਖੇ ਗੁਰਦੁਆਰਾ ਸਾਹਿਬ 'ਚ ਅਰਦਾਸ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਭਰੋਵਾਲ ਨੇ ...

ਪੂਰੀ ਖ਼ਬਰ »

ਚੇਅਰਮੈਨ ਸਿੱਧਵਾਂ ਨੇ ਲੀਲਾਂ ਮੇਘ ਸਿੰਘ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸਿੱਧਵਾਂ ਬੇਟ, 13 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਖ਼ਰੀਦ ਕੇਂਦਰ ਲੀਲਾਂ ਮੇਘ ਸਿੰਘ ਵਿਖੇ ਜ਼ਿਲ੍ਹਾ ਯੋਜਨਾਂ ਬੋਰਡ ਦੇ ਚੇਅਰਮੈਨ ...

ਪੂਰੀ ਖ਼ਬਰ »

ਹਲਕਾ ਦਾਖਾ ਸਹਿਕਾਰੀ ਸਭਾਵਾਂ 'ਚ ਧਾਂਦਲੀਆਂ ਨੂੰ ਲੈ ਕੇ ਦੋਸ਼ ਰਾਜਨੀਤਕ ਤੇ ਬੇ-ਬੁਨਿਆਦ-ਕੈਪਟਨ ਸੰਧੂ

ਮੁੱਲਾਂਪੁਰ-ਦਾਖਾ, 13 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਖੇਤੀਬਾੜੀ ਸਹਿਕਾਰੀ ਸਭਾਵਾਂ ਦੀਆਂ ਚੋਣਾਂ ਵਿਚ ਧਾਂਦਲੀਆਂ, ਇਥੋਂ ਤੱਕ ਬਿਨਾਂ ਚੋਣ ਚਹੇਤਿਆਂ ਨੂੰ ਮੈਂਬਰ ਐਲਾਨ ਕੇ ਪ੍ਰਧਾਨ ਬਣਾਉਣ ਦੀ ਪ੍ਰਕਿਰਿਆ ਤੋਂ ਖ਼ਫਾ ਐੱਮ.ਐੱਲ.ਏ. ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮਹੀਨਾਵਾਰ ਮੀਟਿੰਗ

ਸਮਰਾਲਾ, 13 ਅਕਤੂਬਰ (ਕੁਲਵਿੰਦਰ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਮਹੀਨਾਵਾਰ ਮੀਟਿੰਗ ਸੂਬਾ ਸਕੱਤਰ ਦਲੀਪ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ 'ਚ ਇਲਾਕੇ ਦੇ ਸਮੂਹ ਨੰਬਰਦਾਰਾਂ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ | ਪੰਜਾਬ ਨੰਬਰਦਾਰ ਯੂਨੀਅਨ ਦੇ ਸਮੂਹ ...

ਪੂਰੀ ਖ਼ਬਰ »

ਨਵਾਂ ਪਿੰਡ ਕਿਸ਼ਨਪੁਰਾ ਵਿਖੇ ਧਾਰਮਿਕ ਸਮਾਗਮ ਕੱਲ੍ਹ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਨਵਾਂ ਪਿੰਡ ਕਿਸ਼ਨਪੁਰਾ ਵਿਖੇ ਹਰੇਕ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸਹਿਰੇ 'ਤੇ ਪ੍ਰਬੰਧਕ ਕਮੇਟੀ ਅਤੇ ਗਰਾਮ ਪੰਚਾਇਤ ਵਲੋਂ ਵਿਸ਼ਾਲ ਸਮਾਗਮ ਕਰਵਾਏ ਜਾ ਰਹੇ ਹਨ | ਸਰਪੰਚ ਬਲਵੰਤ ਸਿੰਘ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਘਵੱਦੀ ਵਿਖੇ ਝੋਨੇ ਦੀ ਖ਼ਰੀਦ ਆਰੰਭ

ਡੇਹਲੋਂ, 13 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਪੈਂਦੇ ਖ਼ਰੀਦ ਕੇਂਦਰ ਘਵੱਦੀ ਵਿਖੇ ਝੋਨੇ ਦੀ ਖ਼ਰੀਦ ਆਰੰਭ ਕਰਵਾਈ ਗਈ ¢ ਇਸ ਸਮੇਂ ਅਮਰਿੰਦਰ ਢੀਂਡਸਾ, ਇੰਸਪੈਕਟਰ ਸਵਰਨਜੀਤ ਸਿੰਘ, ਪ੍ਰਧਾਨ ਰਾਜ ਘਵੱਦੀ, ਮੰਡੀ ਸੁਪਰਵਾਈਜ਼ਰ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਚੇਅਰਮੈਨ ਰਸੂਲੜਾ ਨੇ ਮੰਤਰੀ ਗੁਰਕੀਰਤ ਨਾਲ ਕੀਤਾ ਵਿਚਾਰ ਵਟਾਂਦਰਾ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਨੇ ਪੰਜਾਬ ਦੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਨੂੰ ੂ ਲੱਡੂ ਖਵਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨਾਲ ਏਸ਼ੀਆ ਦੀ ...

ਪੂਰੀ ਖ਼ਬਰ »

ਬਿਜਲੀ ਕੱਟਾਂ ਦੇ ਖਿਲਾਫ ਪਟਿਆਲਾ ਧਰਨੇ 'ਚ ਟਿੱਲੂ ਜਥੇ ਸਮੇਤ ਸ਼ਾਮਿਲ ਹੋਏ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ, ਪ੍ਰੰਤੂ ਸੂਬੇ ਦੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਆਪਣੀ ਮਾੜੀ ਕਾਰਗੁਜ਼ਾਰੀ ਕਾਰਨ ਬਿਜਲੀ ਕੱਟਾਂ ਤੋਂ ...

ਪੂਰੀ ਖ਼ਬਰ »

ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਮੰਦਿਰ ਕਰਮੀ ਸ਼ਿਵਾਲਾ ਤੇ ਮੰਦਰ ਟੁਕੜੀਆਂ ਵਾਲਾ ਵਿਖੇ ਮੱਥਾ ਟੇਕਿਆ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਨਵਰਾਤਰਿਆਂ ਦੇ ਪਾਵਨ ਦਿਨਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਦੁਰਗਾ ਅਸ਼ਟਮੀ ਦੇ ਤਿਉਹਾਰ ਮੌਕੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਮੰਦਿਰ ਕਰਮੀ ਸ਼ਿਵਾਲਾ ਵਿਖੇ ਕੰਜਕ ਪੂਜਨ ਕਰਕੇ ਕੰਜਕਾਂ ਦਾ ਆਸ਼ੀਰਵਾਦ ਲਿਆ ਤੇ ...

ਪੂਰੀ ਖ਼ਬਰ »

ਘੱਟ ਗਿਣਤੀਆਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਮਿਲੇ ਚੇਅਰਮੈਨ ਦਿਲਬਰ ਮੁਹੰਮਦ ਖਾਨ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਪ੍ਰਦੇਸ਼ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਜਾਬ ਦੇ ਘੱਟ ਗਿਣਤੀ ਵਰਗਾਂ ਦੇ ਲੋਕਾਂ ...

ਪੂਰੀ ਖ਼ਬਰ »

ਸੰਤ ਬਾਬਾ ਭਗਵਾਨ ਸਿੰਘ ਰੇਰੂ ਸਾਹਿਬ ਵਾਲਿਆਂ ਦਾ ਜਨਮ ਦਿਨ ਮਨਾਇਆ

ਦੋਰਾਹਾ, 13 ਅਕਤੂਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਗੁਰਦੁਆਰਾ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਰਾਮਪੁਰ ਵਿਖੇ ਸੰਤ ਬਾਬਾ ਭਗਵਾਨ ਸਿੰਘ ਰੇਰੂ ਸਾਹਿਬ ਵਾਲਿਆਂ ਦਾ ਜਨਮ ਦਿਨ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ¢ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ...

ਪੂਰੀ ਖ਼ਬਰ »

ਵਿਗਿਆਨਕ ਤੇ ਵੈੱਲਫੇਅਰ ਵਲੋਂ ਕੁੱਪ ਕਲਾਂ ਵਿਖੇ ਖ਼ੂਨਦਾਨ ਕੈਂਪ ਅੱਜ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਵਿਗਿਆਨਕ ਤੇ ਵੈੱਲਫੇਅਰ ਕਲੱਬ ਵਲੋਂ ਉੱਘੇ ਸਮਾਜ ਸੇਵੀ ਅਤੇ ਸੁਧਾਰਕ ਡਾ. ਕੁਲਵਿੰਦਰ ਸਿੰਘ ਗਿੱਲ ਤੇ ਗੁਰਸਿਮਰਨਜੀਤ ਕੌਰ ਦੇ ਵਿਆਹ ਦੀ ਤੀਜੀ ਵਰੇ੍ਹਗੰਢ ਦੀਆਂ ਖ਼ੁਸ਼ੀਆਂ ਵਿਚ ਤੀਜਾ ਖ਼ੂਨਦਾਨ ਕੈਂਪ ਅੱਜ 14 ਅਕਤੂਬਰ ਵੀਰਵਾਰ ...

ਪੂਰੀ ਖ਼ਬਰ »

ਬਰਮਾਲੀਪੁਰ ਵਿਖੇ ਸ਼ਹੀਦ ਰਾਮ ਸਿੰਘ ਦੇਹੜ ਦੀ ਯਾਦ ਵਿਚ ਤਿੰਨ ਰੋਜ਼ਾ ਸਾਲਾਨਾ ਸਮਾਗਮ ਸ਼ੁਰੂ

ਪਾਇਲ, 13 ਅਕਤੂਬਰ (ਰਾਜਿੰਦਰ ਸਿੰਘ)-ਨੇੜਲੇ ਪਿੰਡ ਬਰਮਾਲੀਪੁਰ ਵਿਖੇ ਸ਼ਹੀਦ ਰਾਮ ਸਿੰਘ ਦੀ ਯਾਦ ਵਿਚ ਸਾਲਾਨਾ ਸਮਾਗਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਜੀ ਦੀ ਅਰੰਭਤਾ ਨਾਲ ਸ਼ੁਰੂ ਹੋ ਗਿਆ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਭਾਈ ਰਣਧੀਰ ...

ਪੂਰੀ ਖ਼ਬਰ »

ਹਰਨੇਕ ਸਿੰਘ ਬੀਜਾ ਦਾ ਅਚਾਨਕ ਦਿਹਾਂਤ

ਬੀਜਾ, 13 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਬੀਜਾ ਦੇ ਸੀਨੀਅਰ ਕਾਂਗਰਸੀ ਆਗੂ ਤੇ ਮੌਜੂਦਾ ਪੰਚਾਇਤ ਮੈਂਬਰ ਹਰਨੇਕ ਸਿੰਘ 73 ਦੇ ਅਚਾਨਕ ਅਕਾਲ ਚਲਾਣਾ ਕਰ ਗਏ ਸਨ ¢ ਹਰਨੇਕ ਸਿੰਘ ਦੇ ਨਜ਼ਦੀਕੀ ਸਾਥੀ ਸਰਪੰਚ ਸੁਖਰਾਜ ਸਿੰਘ ਸ਼ੇਰਗਿੱਲ ਬੀਜਾ ਨੇ ਜਾਣਕਾਰੀ ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸ. ਸੀ. ਸੈਕੰ. ਸਕੂਲ ਮਲੌਦ ਦੇ ਸਕੇਟਿੰਗ ਦੇ ਜੇਤੂ ਵਿਦਿਆਰਥੀ ਕਰਮਜੋਤ ਸਿੰਘ ਦਾ ਸਨਮਾਨ

ਮਲੌਦ, 13 ਅਕਤੂਬਰ (ਸਹਾਰਨ ਮਾਜਰਾ)-ਗਗਨ ਸਪੋਰਟਸ ਐਂਡ ਫਿਟਨੈੱਸ ਸੈਂਟਰ ਖੰਨਾ ਵਲੋਂ ਕਰਵਾਏ ਸਕੇਟਿੰਗ ਮੁਕਾਬਲੇ ਵਿਚ ਭਾਗ ਲੈਂਦਿਆਂ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ (ਲੜਕੇ) ਛੇਵੀਂ ਜਮਾਤ ਦੇ ਵਿਦਿਆਰਥੀ ਕਰਮਜੋਤ ਸਿੰਘ ਨੇ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਦੇ 3 ਸਾਲਾਂ ਲਈ ਮੋਹੀ ਪ੍ਰਧਾਨ ਤੇ ਪੰਡਤ ਰਾਏ ਮੀਤ ਪ੍ਰਧਾਨ ਬਣੇ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਪਾਵਰਕਾਮ ਪੈਨਸ਼ਨਰਾਂ ਦੀ ਮੀਟਿੰਗ ਵਿਚ ਆਉਣ ਵਾਲੇ ਤਿੰਨ ਸਾਲਾਂ ਲਈ ਸਰਬਸੰਮਤੀ ਨਾਲ ਨਵੀਂ ਕਾਰਜਕਾਰੀ ਕਮੇਟੀ ਮੰਡਲ ਖੰਨਾ ਦੀ ਚੋਣ ਹੋਈ | ਜਿਸ ਵਿਚ ਪ੍ਰਧਾਨ ਗੁਰਸੇਵਕ ਸਿੰਘ ਮੋਹੀ, ਸੀ. ਮੀਤ ਪ੍ਰਧਾਨ ਪੰਡਿਤ ਜਸਵੰਤ ...

ਪੂਰੀ ਖ਼ਬਰ »

ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਦਾ ਆਪਣੇ ਜੱਦੀ ਪਿੰਡ ਘੁਡਾਣੀ ਖ਼ੁਰਦ ਵਿਖੇ ਵਿਸ਼ੇਸ਼ ਸਨਮਾਨ

ਪਾਇਲ, 13 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਉੱਘੇ ਸਮਾਜ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਦਾ ਉਨ੍ਹਾਂ ਦੇ ਜੱਦੀ ਪਿੰਡ ਘੁਡਾਣੀ ਖ਼ੁਰਦ ਵਿਖੇ ਅਕਾਲੀ ਦਲ ਦੇ ਆਗੂਆਂ ਤੇ ਪਿੰਡ ਵਾਸੀਆਂ ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ | ਸਨਮਾਨ ਸਮਾਰੋਹ ਤੋਂ ਪਹਿਲਾ ...

ਪੂਰੀ ਖ਼ਬਰ »

ਏ. ਆਈ. ਸੀ. ਸੀ. ਦੇ ਸਕੱਤਰ ਵਿਧਾਇਕ ਆਵਲਾ ਦਾ ਖੰਨਾ ਵਿਚ ਐਡਵੋਕੇਟ ਖੰਨਾ, ਰੋਸ਼ਾ ਤੇ ਪਾਠਕ ਦੀ ਅਗਵਾਈ ਵਿਚ ਸਵਾਗਤ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਕਾਂਗਰਸ ਦੇ ਸਕੱਤਰ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਪਹਿਲੀ ਵਾਰ ਖੰਨਾ ਪੁੱਜਣ ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ¢ ਇਹ ਸਵਾਗਤ ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਖੰਨਾ ਵਿਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸਿਵਲ ਹਸਪਤਾਲ ਖੰਨਾ ਵਿਖੇ ਐੱਸ. ਐੱਮ. ਓ. ਡਾ: ਸਤਪਾਲ ਦੀ ਯੋਗ ਅਗਵਾਈ ਹੇਠ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਮਾਨਸਿਕ ਸਿਹਤ ਦੀ ਮਹੱਤਤਾ ਅਤੇ ਮਾਨਸਿਕ ਸਿਹਤ ਸਹੂਲਤਾਂ ਨੂੰ ਜ਼ਮੀਨੀ ਪੱਧਰ 'ਤੇ ਕਿਵੇਂ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਜੀ. ਟੀ. ਰੋਡ ਜਾਮ ਕਰਨ ਤੋਂ ਬਾਅਦ ਮਿਲਿਆ ਸ਼ਹੀਦ ਪਰਿਵਾਰ ਨੂੰ ਮੁਆਵਜ਼ੇ ਦਾ ਚੈੱਕ

ਪਾਇਲ, 13 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਦੋਰਾਹਾ ਅਤੇ ਮਲੌਦ ਦੇ ਆਗੂਆਂ ਪਰਮਵੀਰ ਸਿੰਘ ਘਲੋਟੀ, ਲਖਵਿੰਦਰ ਸਿੰਘ ਉਕਸੀ ਨੇ ਦੱਸਿਆ ਕਿ ਕਿਸਾਨ ਸੰਘਰਸ਼ ਦੇ ਸ਼ਹੀਦ ਲਾਭ ਸਿੰਘ ਸਿਰਥਲਾ ਦੇ ਵਾਰਿਸਾਂ ਨੂੰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਮਦਨੀਪੁਰ ਵਿਖੇ ਲਗਾਇਆ ਜਾਗਰੂਕਤਾ ਕੈਂਪ

ਮਲੌਦ, 13 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਇਨ ਸੀਟੂ ਮੈਨੇਜਮੈਂਟ ਸਕੀਮ ਤਹਿਤ ਪਿੰਡ ਮਦਨੀਪੁਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਨੂੰ ਸੰਬੋਧਿਤ ਕਰਦਿਆ ਏ. ਡੀ. ਓ. ਡਾ ਨਿਰਮਲ ਸਿੰਘ ਵਲੋਂ ਕਿਸਾਨਾਂ ਨੂੰ ਝੋਨੇ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਵਿਖੇ 3 ਡੀ ਪਿ੍ੰਟਿੰਗ ਬਾਰੇ ਸੈਮੀਨਾਰ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ 3-ਡੀ ਪਿ੍ੰਟਿੰਗ ਅਤੇ ਇਸ ਦੀਆਂ ਐਪਲੀਕੇਸ਼ਨਾਂ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਏ. ਸੀ. ਆਈ. ਸੀ. ਰਾਈਜ਼ ਐਸੋਸੀਏਸ਼ਨ ਨੀਤੀ ਆਯੋਗ, ਭਾਰਤ ਸਰਕਾਰ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਘਲੋਟੀ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ

ਰਾੜਾ ਸਾਹਿਬ, 13 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਦੋਰਾਹਾ ਵਲੋਂ ਇਨ ਸੀਟੂ ਮੈਨੇਜਮੈਂਟ ਸਕੀਮ ਤਹਿ ਪਿੰਡ ਘਲੋਟੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਨੂੰ ਸੰਬੋਧਿਤ ਕਰਦਿਆਂ ਏ. ਡੀ. ਓ. ਡਾ. ਨਿਰਮਲ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX