ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  45 minutes ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 1 hour ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 1 hour ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 1 hour ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 2 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 2 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 2 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 3 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 3 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 3 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 3 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 3 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 4 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 4 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 4 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 minute ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 5 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 5 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਸੰਪਾਦਕੀ

ਨਹੀਂ ਬਦਲੇਗਾ ਚੀਨ ਦਾ ਵਤੀਰਾ

ਉਂਜ ਤਾਂ ਚੀਨ ਨਾਲ ਸਰਹੱਦੀ ਮਾਮਲਿਆਂ 'ਤੇ ਭਾਰਤ ਦਾ ਟਕਰਾਅ ਉਦੋਂ ਹੀ ਸ਼ੁਰੂ ਹੋ ਗਿਆ ਸੀ ਜਦੋਂ 1959 ਵਿਚ ਉਸ ਨੇ ਭਾਰਤੀ ਸਰਹੱਦੀ ਇਲਾਕਿਆਂ 'ਤੇ ਆਪਣਾ ਹੱਕ ਜਤਾਉਣਾ ਸ਼ੁਰੂ ਕਰ ਦਿੱਤਾ ਸੀ। ਉਸ ਸਮੇਂ ਪੰਡਿਤ ਜਵਾਹਰ ਲਾਲ ਨਹਿਰੂ ਪ੍ਰਧਾਨ ਮੰਤਰੀ ਸਨ। ਚੀਨ ਦੇ ਆਗੂਆਂ ਮਾਓਜ਼ੇ ਤੁੰਗ ਅਤੇ ਚਾਓ-ਇਨ-ਲਾਈ ਦੇ ਨਾਲ ਉਨ੍ਹਾਂ ਦੇ ਵਧੀਆ ਸੰਬੰਧ ਸਨ। ਦੋਵਾਂ ਦੇਸ਼ਾਂ ਨੇ ਪੰਚਸ਼ੀਲ ਨਾਂਅ ਦੇ ਦਸਤਾਵੇਜ਼ 'ਤੇ ਵੀ ਦਸਤਖ਼ਤ ਕੀਤੇ ਸਨ ਪਰ 1962 ਵਿਚ ਚੀਨ ਵਲੋਂ ਕੀਤੇ ਹਮਲੇ ਨੇ ਅਤੇ ਭਾਰਤ ਦੀਆਂ ਸਰਹੱਦਾਂ ਅੰਦਰ ਦਾਖ਼ਲ ਹੋ ਕੇ ਵੱਡੇ ਇਲਾਕੇ 'ਤੇ ਕੀਤੇ ਗਏ ਕਬਜ਼ੇ ਕਾਰਨ ਦੋਵਾਂ ਦੇਸ਼ਾਂ ਵਿਚ ਤਣਾਅ ਪੈਦਾ ਕਰ ਦਿੱਤਾ ਸੀ। ਪੰਡਿਤ ਨਹਿਰੂ ਜੋ ਭਾਰਤ ਵਿਚ ਬਹੁਤ ਹਰਮਨ-ਪਿਆਰੇ ਸਨ, ਜਿਨ੍ਹਾਂ ਦੀ ਕੌਮਾਂਤਰੀ ਪੱਧਰ 'ਤੇ ਵੀ ਵੱਡੀ ਸਾਖ਼ ਬਣ ਚੁੱਕੀ ਸੀ, ਨੂੰ ਚੀਨ ਦੇ ਇਸ ਰਵੱਈਏ ਨਾਲ ਵੱਡਾ ਧੱਕਾ ਲੱਗਾ ਸੀ ਅਤੇ 1964 ਵਿਚ ਉਹ ਸਵਰਗਵਾਸ ਹੋ ਗਏ ਸਨ।
ਚੀਨ ਦੇ ਹਮਲਾਵਰ ਹੋਣ ਅਤੇ ਭਾਰਤੀ ਇਲਾਕੇ 'ਤੇ ਆਪਣਾ ਕਬਜ਼ਾ ਜਾਰੀ ਰੱਖਣ ਦੇ ਬਾਵਜੂਦ ਭਾਰਤ ਨੇ ਲਗਾਤਾਰ ਇਹ ਯਤਨ ਕੀਤਾ ਕਿ ਉਸ ਦੇ ਆਪਣੇ ਇਸ ਗੁਆਂਢੀ ਦੇਸ਼ ਨਾਲ ਚੰਗੇ ਸੰਬੰਧ ਬਣੇ ਰਹਿਣ। ਤਜਾਰਤੀ ਪੱਧਰ 'ਤੇ ਵੀ ਭਾਰਤ ਨੇ ਚੀਨ ਨਾਲ ਗੰਢ-ਤੁੱਪ ਕਰੀ ਰੱਖਣ ਦੀ ਯੋਜਨਾ ਬਣਾਈ ਸੀ। ਇਸੇ ਕੜੀ ਵਿਚ ਅੱਜ ਵੀ ਦੋਵਾਂ ਦੇਸ਼ਾਂ ਦਾ ਵਪਾਰ ਚੱਲ ਰਿਹਾ ਹੈ। ਇਸੇ ਸਮੇਂ ਦੌਰਾਨ ਚੀਨ ਅਨੇਕਾਂ ਕਾਰਨਾਂ ਕਰਕੇ ਦੁਨੀਆ ਦੀ ਇਕ ਵੱਡੀ ਸ਼ਕਤੀ ਬਣ ਕੇ ਉੱਭਰਿਆ। ਉਸ ਨੇ ਅਮਰੀਕਾ ਵਰਗੀ ਮਹਾਂਸ਼ਕਤੀ ਨਾਲ ਵੀ ਵਪਾਰ ਅਤੇ ਹੋਰ ਮਸਲਿਆਂ 'ਤੇ ਟੱਕਰ ਲੈਣ ਤੋਂ ਕੋਈ ਹਿਚਕਿਚਾਹਟ ਨਹੀਂ ਪ੍ਰਗਟਾਈ। ਆਪਣੇ ਗੁਆਂਢੀ ਤਾਈਵਾਨ ਜੋ ਅੱਜ ਇਕ ਆਜ਼ਾਦ ਮੁਲਕ ਵਜੋਂ ਉੱਭਰ ਕੇ ਹਰ ਖੇਤਰ ਵਿਚ ਵੱਡੀ ਤਰੱਕੀ ਕਰ ਰਿਹਾ ਹੈ, ਨੂੰ ਵੀ ਲਗਾਤਾਰ ਚੀਨ ਧਮਕੀਆਂ ਦਿੰਦਾ ਆ ਰਿਹਾ ਹੈ। ਦੇਸ਼ ਤਾਈਵਾਨ ਵਿਚ ਸਮੇਂ ਨਾਲ ਲੋਕਤੰਤਰੀ ਪ੍ਰਕਿਰਿਆ ਮਜ਼ਬੂਤ ਹੋਈ ਹੈ। ਉਥੋਂ ਦੇ ਲੋਕ ਕਿਸੇ ਵੀ ਤਰ੍ਹਾਂ ਤਾਨਾਸ਼ਾਹ ਚੀਨ ਨਾਲ ਆਪਣੇ-ਆਪ ਨੂੰ ਜੋੜਨਾ ਨਹੀਂ ਚਾਹੁੰਦੇ। ਪਿਛਲੇ ਸੱਤ ਦਹਾਕਿਆਂ ਵਿਚ ਇਸ ਟਾਪੂਨੁਮਾ ਦੇਸ਼ ਨੇ ਆਪਣੀ ਵੱਖਰੀ ਹਸਤੀ ਕਾਇਮ ਕਰ ਲਈ ਹੈ। ਪਰ ਹੁਣ ਚੀਨ ਨੇ ਉਸ ਨੂੰ ਵੀ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਚੀਨੀ ਰਾਸ਼ਟਰਪਤੀ ਸ਼ੀ ਵੀ ਅਜਿਹੇ ਬਿਆਨ ਦੇ ਰਹੇ ਹਨ ਕਿ ਉਹ ਤਾਈਵਾਨ ਨੂੰ ਚੀਨ ਦਾ ਹਿੱਸਾ ਬਣਾ ਕੇ ਹੀ ਰਹਿਣਗੇ। ਇਸ ਤੋਂ ਇਲਾਵਾ ਦੱਖਣੀ ਚੀਨੀ ਸਾਗਰ ਦੇ ਖੇਤਰ ਵਿਚ ਦਰਜਨ ਭਰ ਹੋਰ ਦੇਸ਼ ਵੀ ਚੀਨ ਦੀ ਦਾਦਾਗਿਰੀ ਤੋਂ ਬੁਰੀ ਤਰ੍ਹਾਂ ਪ੍ਰੇਸ਼ਾਨ ਹਨ। ਉਹ ਅੰਤਰਰਾਸ਼ਟਰੀ ਕਾਨੂੰਨ ਅਨੁਸਾਰ ਆਪਣੇ ਅਧਿਕਾਰ ਖੇਤਰ ਦੇ ਸਮੁੰਦਰੀ ਪਾਣੀਆਂ ਨੂੰ ਚੀਨ ਦੀਆਂ ਧਮਕੀਆਂ ਹੇਠ ਛੱਡਣ ਲਈ ਤਿਆਰ ਨਹੀਂ ਹਨ। ਚੀਨ ਨੇ ਕਈ ਥਾਵਾਂ 'ਤੇ ਸਮੁੰਦਰ ਵਿਚ ਆਪਣੇ ਟਾਪੂ ਬਣਾ ਕੇ ਉਥੇ ਆਪਣੀਆਂ ਫ਼ੌਜਾਂ ਵੀ ਉਤਾਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸਮੁੰਦਰ ਵਿਚ ਅਧਿਕਾਰ ਖੇਤਰ ਦੇ ਮਸਲੇ 'ਤੇ ਜਾਪਾਨ ਨਾਲ ਵੀ ਚੀਨ ਦੀ ਵੱਡੀ ਖਹਿਬਾਜ਼ੀ ਚਲਦੀ ਰਹੀ ਹੈ ਜੋ ਅੱਜ ਵੀ ਜਾਰੀ ਹੈ। ਤਜਾਰਤ ਨੂੰ ਲੈ ਕੇ ਹੀ ਅਮਰੀਕਾ ਅਤੇ ਆਸਟ੍ਰੇਲੀਆ ਇਸ ਦੇ ਵਿਰੁੱਧ ਆ ਖੜ੍ਹੇ ਹੋਏ ਹਨ। ਉਹ ਸਮੁੰਦਰੀ ਰਾਹਾਂ ਨੂੰ ਅੰਤਰਰਾਸ਼ਟਰੀ ਕਾਨੂੰਨ ਦੀ ਮਾਨਤਾ ਅਨੁਸਾਰ ਹੀ ਚਲਾਉਣ ਦੀ ਨੀਤੀ 'ਤੇ ਚੱਲ ਰਹੇ ਹਨ, ਜਦੋਂ ਕਿ ਚੀਨ ਸਮੁੰਦਰ ਦੇ ਇਕ ਵੱਡੇ ਹਿੱਸੇ 'ਤੇ ਆਪਣੀ ਸਰਦਾਰੀ ਸਮਝਣ ਲੱਗ ਪਿਆ ਹੈ।
ਅੱਜ ਚੀਨ ਦੇ ਅਜਿਹੇ ਰਵੱਈਏ ਕਾਰਨ ਦਰਜਨਾਂ ਹੀ ਛੋਟੇ-ਵੱਡੇ ਕਮਜ਼ੋਰ ਅਤੇ ਤਾਕਤਵਰ ਮੁਲਕ ਉਸ ਦੇ ਸਾਹਮਣੇ ਆ ਖੜ੍ਹੇ ਹੋਏ ਹਨ। ਚੀਨ ਦੀ ਦਾਦਾਗਿਰੀ ਕਾਰਨ ਹੀ ਭਾਰਤ ਨੇ ਕੁਆਡ ਨਾਂਅ ਦੀ ਜਥੇਬੰਦੀ, ਜਿਸ ਵਿਚ ਅਮਰੀਕਾ, ਆਸਟ੍ਰੇਲੀਆ ਅਤੇ ਜਾਪਾਨ ਸ਼ਾਮਿਲ ਹਨ, ਨਾਲ ਆਪਣੇ-ਆਪ ਨੂੰ ਜੋੜ ਲਿਆ ਹੈ। ਪਰ ਹੁਣ ਪਿਛਲੇ ਡੇਢ ਸਾਲ ਤੋਂ ਸਰਹੱਦਾਂ ਦੇ ਮਸਲੇ 'ਤੇ ਦੋਵਾਂ ਦੇਸ਼ਾਂ ਦੀ ਲਗਾਤਾਰ ਗੱਲਬਾਤ ਦੌਰਾਨ ਚੀਨ ਨੇ ਜੋ ਰਵੱਈਆ ਅਖ਼ਤਿਆਰ ਕੀਤਾ ਹੈ, ਉਸ ਦੀ ਏਨੀ ਕੁ ਸਮਝ ਜ਼ਰੂਰ ਆਉਂਦੀ ਹੈ ਕਿ ਉਹ ਆਪਣੇ ਅਜਿਹੇ ਰਵੱਈਏ ਨੂੰ ਨਹੀਂ ਬਦਲੇਗਾ ਜਿਸ ਦੇ ਟਾਕਰੇ ਲਈ ਭਾਰਤ ਨੂੰ ਹਰ ਸੂਰਤ ਵਿਚ ਤਿਆਰ ਰਹਿਣਾ ਪਵੇਗਾ। ਕਿਉਂਕਿ ਆਉਂਦੇ ਸਮੇਂ ਵਿਚ ਵੀ ਇਸ ਮਸਲੇ 'ਤੇ ਚੀਨ ਤੋਂ ਕੋਈ ਆਸ ਨਹੀਂ ਰੱਖੀ ਜਾ ਸਕਦੀ। ਇਸੇ ਕਰਕੇ ਲਗਾਤਾਰ ਦੋਵਾਂ ਮੁਲਕਾਂ ਦੀ ਆਪਸੀ ਗੱਲਬਾਤ ਕਿਸੇ ਤਣ ਪੱਤਣ ਨਹੀਂ ਲੱਗ ਰਹੀ।

-ਬਰਜਿੰਦਰ ਸਿੰਘ ਹਮਦਰਦ 

ਮੱਧ ਵਰਗ ਵਿਚ ਕਿਸਾਨ ਵਿਰੋਧੀ ਧਾਰਨਾਵਾਂ ਕਿਵੇਂ ਬਣਦੀਆਂ ਹਨ ?

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਕਾਂਡ ਦੀ ਇਕ ਵੀਡੀਓ ਸਾਹਮਣੇ ਆਈ ਸੀ, ਜਿਸ 'ਚ ਇਕ ਕੇਂਦਰੀ ਮੰਤਰੀ ਦੇ ਕਾਫ਼ਲੇ 'ਚ ਸ਼ਾਮਿਲ ਇਕ ਜੀਪ ਵਲੋਂ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਨੂੰ ਕੁਚਲਦਿਆਂ ਸਾਫ਼ ਦੇਖਿਆ ਜਾ ਸਕਦਾ ਹੈ, ਇਸ ਤੋਂ ਬਾਅਦ ਸੁਪਰੀਮ ਕੋਰਟ ਨੂੰ ...

ਪੂਰੀ ਖ਼ਬਰ »

ਕਰਜ਼ਾ ਨਾ ਮੋੜਨ ਵਾਲੇ ਕਾਰਪੋਰੇਟਰਾਂ ਦੇ ਫ਼ਾਇਦੇ ਲਈ ਬਣਾਇਆ ਗਿਆ ਹੈ ਬੈਡ ਬੈਂਕ

(ਕੱਲ੍ਹ ਤੋਂ ਅੱਗੇ) ਇਸ ਤਰੀਕੇ ਨਾਲ ਤਕਰੀਬਨ 2 ਲੱਖ ਕਰੋੜ ਦੇ ਐਨ.ਪੀ.ਏ. ਨੂੰ ਟਰਾਂਸਫਰ ਕੀਤਾ ਜਾਵੇਗਾ, ਜਿਸ ਵਿਚੋਂ 90000 ਕਰੋੜ ਦੇ ਐਸੇਟ ਪਹਿਲੇ ਪੜਾਅ ਵਿਚ ਵੇਚੇ ਜਾਣਗੇ, ਇਸ ਵਿਚ ਆਉਣ ਵਾਲੇ ਐਨ.ਪੀ.ਏ. 500 ਕਰੋੜ ਤੋਂ ਉੱਪਰ ਵਾਲੇ ਹੋਣਗੇ। ਸਵਾਲ ਇਹ ਹੈ ਕਿ ਇਸ ਵਿਚ ਬੈਂਕਾਂ ...

ਪੂਰੀ ਖ਼ਬਰ »

ਐਲਨਾਬਾਦ ਉਪ ਚੋਣ ਹੈ ਮੁੱਖ ਮੰਤਰੀ ਦੀ ਦੂਜੀ ਔਖੀ ਪ੍ਰੀਖਿਆ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੱਤਾ ਦੀ ਦੂਜੀ ਪਾਰੀ ਦੇ ਦੋ ਸਾਲ ਪੂਰੇ ਕਰਦਿਆਂ ਦੂਜੀ ਵਾਰ ਕਠਿਨ ਪ੍ਰੀਖਿਆ ਵਿੱਚੀਂ ਗੁਜ਼ਰਨਾ ਪੈ ਰਿਹਾ ਹੈ। ਕਿਸਾਨ ਅੰਦੋਲਨ ਦੇ ਚਲਦਿਆਂ ਐਲਨਾਬਾਦ ਉਪ ਚੋਣ ਹੋ ਰਹੀ ਹੈ। ਭਾਜਪਾ ਨੇਤਾਵਾਂ ਦਾ ਦਾਅਵਾ ਹੈ ਕਿ ਪਾਰਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX