ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  34 minutes ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  49 minutes ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 1 hour ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 1 hour ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 2 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 2 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 2 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 2 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 3 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 3 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 3 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 3 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 3 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 4 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 4 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 4 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 4 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 4 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 5 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਦਿੱਲੀ / ਹਰਿਆਣਾ

ਨਿਊਜ਼ੀਲੈਂਡ ਤੋਂ ਆਏ ਲੋਕਾਂ ਨੇ ਆਪਣੀ ਮੰਗ ਪ੍ਰਤੀ ਜੰਤਰ-ਮੰਤਰ 'ਤੇ ਦਿੱਤਾ ਧਰਨਾ

ਨਵੀਂ ਦਿੱਲੀ, 13 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਭਾਰਤ ਤੋਂ ਨਿਊਜ਼ੀਲੈਂਡ ਵਿਖੇ ਸਟੱਡੀ ਵੀਜ਼ੇ ਦੇ ਆਧਾਰ 'ਤੇ ਗਏ ਹੋਏ ਲੋਕ ਕੋਰੋਨਾ ਦੀ ਪਹਿਲੀ ਲਹਿਰ ਤੋਂ ਪਹਿਲਾਂ ਜੋ ਇੱਥੇ ਕਿਸੇ ਵਿਆਹ, ਸ਼ਾਦੀ, ਮਰਨ ਜਾਂ ਕੋਈ ਹੋਰ ਪ੍ਰੋਗਰਾਮ 'ਚ ਹਿੱਸਾ ਲੈਣ ਆਏ ਹੋਏ ਸਨ ਉਨ੍ਹਾਂ 'ਤੇ ਹੁਣ ਨਿਊਜ਼ੀਲੈਂਡ ਆਉਣ ਦੀ ਰੋੋਕ ਲਗਾ ਦਿੱਤੀ ਗਈ ਹੈ, ਜਿਸ ਕਾਰਨ ਉਹ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ | ਇਨ੍ਹਾਂ ਲੋਕਾਂ ਦੇ ਕੋਲ ਵਰਕ ਪਰਮਿਟ ਸੀ ਪਰ ਪੱਕੇ ਨਹੀਂ ਸਨ | ਨਿਊਜ਼ੀਲੈਂਡ ਸਰਕਾਰ ਨੇ ਆਪਣਾ ਬਾਰਡਰ ਹੀ ਬੰਦ ਕਰ ਦਿੱਤਾ ਹੈ | ਇਨ੍ਹਾਂ ਵਿਚੋਂ ਕਈ ਲੋਕਾਂ ਦੇ ਵੀਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ | ਕਈਆਂ ਦੀ ਪੜ੍ਹਾਈ ਵੀ ਅੱਧ ਵਿਚਕਾਰ ਪਈ ਹੈ | ਉਨ੍ਹਾਂ ਦਾ ਸਾਮਾਨ ਨਿਊਜ਼ੀਲੈਂਡ ਵਿਖੇ ਇਨ੍ਹਾਂ ਦੇ ਘਰਾਂ 'ਚ ਪਿਆ ਹੈ | ਉਨ੍ਹਾਂ ਦੀਆਂ ਗੱਡੀਆਂ ਵੀ ਉੱਥੇ ਹੀ ਖੜ੍ਹੀਆਂ ਹਨ | ਇਸ ਦੇ ਨਾਲ ਹੀ ਕਈ ਲੋਕਾਂ ਦੇ ਪਰਿਵਾਰਾਂ ਦੇ ਮੈਂਬਰ ਉੱਧਰ ਹੀ ਹਨ | ਇਹ ਲੋਕ ਕੁਝ ਸਮਾਂ ਪਹਿਲਾਂ ਨਿਊਜ਼ੀਲੈਂਡ ਗਏ ਸਨ ਅਤੇ ਇਹ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਹੋਰਨਾਂ ਰਾਜਾਂ ਨਾਲ ਸਬੰਧਿਤ ਹਨ | ਇਨ੍ਹਾਂ ਲੋਕਾਂ ਨੇ ਦਿੱਲੀ ਦੇ ਜੰਤਰ-ਮੰਤਰ 'ਤੇ 3 ਦਿਨਾਂ ਤੋਂ ਧਰਨਾ ਦਿੱਤਾ ਹੋਇਆ ਹੈ ਅਤੇ ਸ਼ਾਂਤੀਪੂਰਵਕ ਆਪਣੀ ਆਵਾਜ਼ ਉਠਾ ਰਹੇ ਹਨ | ਇਨ੍ਹਾਂ ਨੇ ਇਕ ਮੰਗ ਪੱਤਰ ਨਿਊਜ਼ੀਲੈਂਡ ਦੇ ਦਿੱਲੀ ਸਥਿਤ ਹਾਈ ਕਮਿਸ਼ਨ ਨੂੰ ਦਿੱਤਾ ਹੈ ਅਤੇ ਨਾਲ ਹੀ ਇਕ ਪੱਤਰ ਵਿਦੇਸ਼ੀ ਮਾਮਲੇ ਨਾਲ ਸਬੰਧਿਤ ਮਨਿਸਟਰੀ ਨੂੰ ਵੀ ਭੇਜਿਆ ਹੈ | ਜਗਦੀਪ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪਿਛਲੇ ਡੇਢ ਸਾਲ ਤੋਂ ਪ੍ਰੇਸ਼ਾਨ ਹੋ ਰਹੇ ਹਨ ਅਤੇ ਉਹ ਵਾਪਸ ਨਿਊਜ਼ੀਲੈਂਡ ਜਾਣਾ ਚਾਹੁੰਦੇ ਹਨ ਪਰ ਰੋਕ ਲੱਗੀ ਹੋਣ ਦੇ ਕਾਰਨ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵੀ ਦੁਖੀ ਹਨ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜਿਨ੍ਹਾਂ ਬੱਚਿਆਂ ਦਾ ਜਨਮ ਨਿਊਜ਼ੀਲੈਂਡ ਵਿਖੇ ਹੋਇਆ ਹੈ ਅਤੇ ਹੁਣ ਏਧਰ ਆ ਕੇ ਉਨ੍ਹਾਂ ਨੂੰ ਸਮੱਸਿਆ ਪੇਸ਼ ਆ ਰਹੀ ਹੈ | ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੱਢਿਆ ਜਾਵੇ | ਜੋ ਵਿਦਿਆਰਥੀ ਉਧਰ ਪੜ੍ਹ ਰਹੇ ਹਨ ਉਨ੍ਹਾਂ ਨੂੰ

ਸ਼ਹਿਰ 'ਚ ਖ਼ਤਰਨਾਕ ਕਬਾੜ ਦਾ ਸਾਮਾਨ ਰੱਖਣ ਵਾਲਿਆਂ ਦੀ ਜਾਂਚ ਦੇ ਆਦੇਸ਼

ਜਲੰਧਰ, 13 ਅਕਤੂਬਰ (ਸ਼ਿਵ)- ਜੋਤੀ ਨਗਰ ਵਿਚ ਕਬਾੜ ਨੂੰ ਲੱਗੀ ਭਿਅੰਕਰ ਅੱਗ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਗਮ ਪ੍ਰਸ਼ਾਸਨ ਨੇ ਤਹਿਬਾਜ਼ਾਰੀ ਦਾ ਕੰਮ ਦੇਖ ਰਹੇ ਜੇ. ਸੀ. ਨੂੰ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਹੈ | ਨਿਗਮ ਕਮਿਸ਼ਨਰ ...

ਪੂਰੀ ਖ਼ਬਰ »

ਸੀ.ਐੱਨ.ਜੀ. ਦੀ ਕੀਮਤ ਵਧਣ 'ਤੇ ਲੋਕ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 13 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਮਹਿੰਗਾਈ ਦੀ ਮਾਰ ਲਗਾਤਾਰ ਪੈਣ ਕਾਰਨ ਲੋਕ ਬਹੁਤ ਹੀ ਪ੍ਰੇਸ਼ਾਨ ਹੋ ਗਏ ਹਨ | ਪੈਟਰੋਲ, ਡੀਜ਼ਲ ਤੇ ਘਰੇਲੂ ਗੈਸ ਦੀ ਕੀਮਤ ਵਧਣ ਕਰਕੇ ਲੋਕ ਪਹਿਲਾਂ ਹੀ ਦੁਖੀ ਹਨ | ਹੁਣ ਸੀ.ਐਨ.ਜੀ. ਦੀ ਕੀਮਤ ਪਹਿਲਾਂ ਦੇ ਨਾਲੋਂ ਫਿਰ ਵਧਾਈ ...

ਪੂਰੀ ਖ਼ਬਰ »

ਦਾਖ਼ਲਿਆਂ ਦੇ ਨਾਲ ਅਧਿਆਪਕਾਂ ਦੀ ਗਿਣਤੀ ਵੀ ਵਧਾਈ ਜਾਵੇ-ਗਗਨਦੀਪ ਸਿੰਘ

ਨਵੀਂ ਦਿੱਲੀ, 13 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ ਸਾਲਾਂ ਤੋਂ ਅਧਿਆਪਕਾਂ ਦੀ ਕਮੀ ਦੇ ਕਾਰਨ ਪੜ੍ਹਾਈ ਵਿਚ ਵਿਘਨ ਪੈ ਰਿਹਾ ਹੈ ਪਰ ਅਧਿਆਪਕਾਂ ਦੀ ਭਰਤੀ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸ ਦੇ ਨਾਲ ਹੀ ਇਨ੍ਹਾਂ ...

ਪੂਰੀ ਖ਼ਬਰ »

ਸਨਾ ਵਰਮਾ ਤੇ ਏਕਤਾ ਜੋਸ਼ੀ ਨੇ ਜਿੱਤੀ ਟਰਾਫ਼ੀ

ਨਵੀਂ ਦਿੱਲੀ, 13 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਤਿਆਗਰਾਜ ਸਟੇਡੀਅਮ ਵਿਖੇ ਰੈੱਡਵਲ ਸ਼ੱਟਲ ਅੱਪ ਮਹਿਲਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ 35 ਟੀਮਾਂ ਨੇ ਹਿੱਸਾ ਲਿਆ | ਇਸ ਟੂਰਨਾਮੈਂਟ ਵਿਚ ਸਨਾ ਵਰਮਾ ਅਤੇ ਏਕਤਾ ਜੋਸ਼ੀ ਦੀ ਜੋੜੀ ਨੇ ...

ਪੂਰੀ ਖ਼ਬਰ »

ਜੇਕਰ ਕਿਸੇ ਨੂੰ ਦਾਖ਼ਲਾ ਮਿਲਦਾ ਹੈ ਤਾਂ ਵਿਦਿਆਰਥੀਆਂ ਨੂੰ ਮੌਕਾ ਨਹੀਂ ਛੱਡਣਾ ਚਾਹੀਦਾ-ਕੌਂਸਲਰ ਬਲਵਿੰਦਰ ਸਿੰਘ

ਨਵੀਂ ਦਿੱਲੀ, 13 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਦਾਖ਼ਲੇ ਪ੍ਰਤੀ ਮਾਰੋ ਮਾਰ ਹੋ ਰਹੀ ਹੈ ਅਤੇ ਪਹਿਲੀ ਕੱਟ ਆਫ਼ ਲਿਸਟ ਦੇ ਆਉਣ 'ਤੇ ਹੀ ਕਾਫ਼ੀ ਸੀਟਾਂ ਭਰ ਚੁੱਕੀਆਂ ਹਨ | ਹੁਣ ਦੂਸਰੀ ਕੱਟ ਆਫ਼ ਲਿਸਟ ਜੋ ਆਈ ਹੈ | ਜੇਕਰ ਵਿਦਿਆਰਥੀਆਂ ਨੂੰ ਇਸ ...

ਪੂਰੀ ਖ਼ਬਰ »

ਸਰਗਨਾ 5 ਹਜ਼ਾਰ ਰੋਜ਼ਾਨਾ ਲੈਂਦਾ ਸੀ ਮੋਟਰਸਾਈਕਲ, ਹਥਿਆਰ ਤੇ ਹੋਰ ਸਾਮਾਨ ਦੇਣ ਦਾ

ਨਵੀਂ ਦਿੱਲੀ, 13 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕਈ ਤਰ੍ਹਾਂ ਦੀਆਂ ਵਾਰਦਾਤਾਂ ਕਰਨ ਲਈ ਵੱਖ-ਵੱਖ ਗਰੋਹ ਆਪੋ-ਆਪਣਾ ਤਰੀਕਾ ਅਪਣਾ ਰਹੇ ਹਨ ਅਤੇ ਵਾਰਦਾਤ ਕਰ ਕੇ ਭੱਜਣ ਵਿਚ ਵੀ ਸਫ਼ਲ ਹੋ ਰਹੇ ਹਨ | ਬਵਾਨਾ ਇਲਾਕੇ ਦੀ ਪੁਲਿਸ ਨੇ ਇਕ ਅਜਿਹੇ ਹੀ ਗਰੋਹ ਦਾ ...

ਪੂਰੀ ਖ਼ਬਰ »

ਗੁ. ਤਿਲਕ ਨਗਰ 12 ਬਲਾਕ ਵਿਖੇ ਅੰਮਿ੍ਤ ਸੰਚਾਰ ਦਾ ਉਪਰਾਲਾ

ਨਵੀਂ ਦਿੱਲੀ, 13 ਅਕਤੂਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਿਤੇਂਦਰ ਸਿੰਘ ਸੋਨੂੰ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ 12 ਬਲਾਕ ਤਿਲਕ ਨਗਰ ਕਮੇਟੀ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ਦਾ ਉਪਰਾਲਾ ਕੀਤਾ ਗਿਆ | ਗੁਰਦੁਆਰਾ 12 ...

ਪੂਰੀ ਖ਼ਬਰ »

ਡੀ. ਏ. ਵੀ. ਗਰਲਜ਼ ਕਾਲਜ ਦੇ ਗਾਂਧੀ ਅਧਿਐਨ ਕੇਂਦਰ ਵਲੋਂ ਮਨਾਇਆ ਅਹਿੰਸਾ ਤੇ ਸ਼ਾਂਤੀ ਹਫ਼ਤਾ

ਯਮੁਨਾਨਗਰ, 13 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਗਰਲਜ਼ ਕਾਲਜ ਦੇ ਗਾਂਧੀ ਅਧਿਐਨ ਕੇਂਦਰ ਵਲੋਂ ਅਹਿੰਸਾ ਅਤੇ ਸ਼ਾਂਤੀ ਹਫ਼ਤਾ ਮਨਾਇਆ ਗਿਆ | ਇਸ ਹਫ਼ਤੇ ਤਹਿਤ ਲੇਖ ਲਿਖਣ, ਭਾਸ਼ਣ, ਸਲੋਗਨ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਹਫ਼ਤਾ ਭਰ ਚੱਲੀਆਂ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੀ ਘਟਨਾ ਦੁੱਖਦਾਈ ਤੇ ਨਿੰਦਣਯੋਗ - ਜਥੇ. ਹਰਭਜਨ ਸਿੰਘ ਮਸਾਨਾ

ਸ਼ਾਹਬਾਦ ਮਾਰਕੰਡਾ, 13 ਅਕਤੂਬਰ (ਅਵਤਾਰ ਸਿੰਘ)-ਲਖੀਮਪੁਰ ਖੀਰੀ ਦੀ ਘਟਨਾ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਏਲਨਾਬਾਦ ਹਲਕੇ ਨਾਲ ਚੌਟਾਲਾ ਪਰਿਵਾਰ ਦਾ 30 ਸਾਲਾਂ ਤੋਂ ਪੁਰਾਣਾ ਰਿਸ਼ਤਾ ਹੈ- ਅਭੈ ਚੌਟਾਲਾ

ਸਿਰਸਾ, 13 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਇਨੈਲੋ ਦੇ ਮੁੱਖ ਜਨਰਲ ਸਕੱਤਰ ਅਤੇ ਐਲਨਾਬਾਦ ਤੋਂ ਇਨੈਲੋ ਉਮੀਦਵਾਰ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਐਲਨਾਬਾਦ ਦੀ ਜਨਤਾ ਨਾਲ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਪਿਛਲੇ 30 ਸਾਲਾਂ ਤੋਂ ਪੁਰਾਣਾ ਪਰਿਵਾਰਿਕ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਮੁਲਜ਼ਮ ਕਾਬੂ

ਯਮੁਨਾਨਗਰ, 13 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹਾ ਪੁਲਿਸ ਮੁਖੀ ਕਮਲਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਐਂਟੀ ਵਹੀਕਲ ਥੈਫਟ ਸੈੱਲ ਦੀ ਟੀਮ ਵਲੋਂ ਇਕ ਮੁਲਜ਼ਮ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮ ਦੀ ...

ਪੂਰੀ ਖ਼ਬਰ »

ਪੋਕਸੋ, ਜੇ. ਜੇ. ਐਕਟ ਤੇ ਔਰਤਾਂ ਵਿਰੁੱਧ ਅਪਰਾਧ ਦੇ ਵਿਸ਼ੇ 'ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 13 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪਾਰਥ ਗੁਪਤਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਕਮਲਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੀ. ਐਸ. ਪੀ. ਮਹਿਲਾ ਪੁਲਿਸ ਸੁਰਿੰਦਰ ਕੌਰ ਦੀ ਅਗਵਾਈ ਵਿਚ ਗੁਰੂ ਨਾਨਕ ਖਾਲਸਾ ਕਾਲਜ ਦੇ ਐਨ. ਸੀ. ਸੀ ...

ਪੂਰੀ ਖ਼ਬਰ »

ਪਿੰਡ ਰੋਹਿੜਾਂਵਾਲੀ ਦੇ ਕਿਸਾਨਾਂ ਨੇ ਨਰਮੇ ਦੀ ਖਰਾਬ ਹੋਈ ਫਸਲ ਦੇ ਬੂਟੇ ਲੈ ਕੇ ਮਿੰਨੀ ਸਕੱਤਰੇਤ 'ਚ ਕੀਤਾ ਪ੍ਰਦਰਸ਼ਨ

ਸਿਰਸਾ, 13 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਦੇ ਪਿੰਡ ਰੋਹਿੜਾਂਵਾਲੀ ਦੇ ਕਿਸਾਨਾਂ ਸਵੇਰੇ ਇਕੱਠੇ ਹੋਕੇ ਸਿਰਸਾ ਦੇ ਮਿੰਨੀ ਸਕੱਤਰੇਤ ਵਿਚ ਪ੍ਰਦਰਸ਼ਨ ਕੀਤਾ ਅਤੇ ਨਰਮੇ ਦੀ ਖ਼ਰਾਬ ਹੋਈ ਫਸਲ ਦਾ ਮੁਆਵਜਾ ਬੀਮਾ ਯੋਜਨਾ ਦੇ ਤਹਿਤ ਦਿਵਾਉਣ ਲਈ ਇਕ ...

ਪੂਰੀ ਖ਼ਬਰ »

ਪੰਜਾਬੀ ਲੋਕ ਸਾਹਿਤ ਸਭਾ ਰਾਣੀਆਂ ਨੇ ਕਰਵਾਇਆ ਕਵੀ ਦਰਬਾਰ

ਸਿਰਸਾ, 13 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਪੰਜਾਬੀ ਲੋਕ ਸਾਹਿਤ ਸਭਾ ਰਾਣੀਆਂ ਵੱਲੋਂ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਪੰਚਕੂਲਾ ਦੇ ਸਹਿਯੋਗ ਨਾਲ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਰਾਣੀਆਂ ਦੇ ਹਾਲ ਵਿਖੇ ਸਾਹਿਤਕ ਸਮਾਗਮ ਅਤੇ ਕਵੀ ਦਰਬਾਰ ਕਰਵਾਇਆ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੇ ਚਲਦਿਆਂ ਵਪਾਰੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ -ਚੌ. ਈਸ਼ਵਰ ਸਿੰਘ

ਗੂਹਲਾ-ਚੀਕਾ, 13 ਅਕਤੂਬਰ (ਓ.ਪੀ. ਸੈਣੀ)-ਵਿਧਾਇਕ ਈਸਵਰ ਸਿੰਘ ਨੇ ਕਿਹਾ ਕਿ ਕਿਸਾਨਾਂ ਅਤੇ ਵਪਾਰੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਕਾਰੋਬਾਰੀ ਵਰਗ ਸਰਕਾਰ ਦਾ ਇਕ ਮਹੱਤਵਪੂਰਨ ਹਿੱਸਾ ਹੈ, ਜੇਕਰ ਵਪਾਰੀ ਵਰਗ ਨੂੰ ਕਿਸੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਕਾਂਡ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਏਲਨਾਬਾਦ, 13 ਅਕਤੂਬਰ (ਜਗਤਾਰ ਸਮਾਲਸਰ)-ਲਖੀਮਪੁਰਪੁਰ ਖੀਰੀ ਵਿਚ ਸ਼ਹੀਦ ਕੀਤੇ ਪੱਤਰਕਾਰ ਅਤੇ ਕਿਸਾਨਾਂ ਨੂੰ ਸਮਰਪਿਤ ਜਮਹੂਰੀ ਅਧਿਕਾਰ ਸਭਾ ਹਰਿਆਣਾ ਵਲੋਂ ਸਹੀਦ ਊਧਮ ਸਿੰਘ ਪਾਰਕ ਰਾਣੀਆਂ ਵਿਚ ਇਕ ਰੋਸ ਸਭਾ ਕੀਤੀ ਗਈ, ਜਿਸ ਵਿਚ ਇਲਾਕੇ ਦੇ ਬੁਧੀਜੀਵੀਆਂ, ਕਵੀਆਂ, ...

ਪੂਰੀ ਖ਼ਬਰ »

ਪਰਾਲੀ ਦੇ ਨਿਪਟਾਰੇ ਲਈ ਸਰਕਾਰੀ ਉਪਕਰਨਾਂ ਦੀ ਵੱਧ ਤੋਂ ਵੱਧ ਵਰਤੋਂ ਕਰੋ-ਨਵੀਨ

ਗੂਹਲਾ ਚੀਕਾ, 13 ਅਕਤੂਬਰ (ਓ.ਪੀ. ਸੈਣੀ)-ਐੱਸ.ਡੀ.ਐਮ. ਨਵੀਨ ਕੁਮਾਰ ਨੇ ਪਰਾਲੀ ਦੇ ਨਿਪਟਾਰੇ ਸਬੰਧੀ ਸਬੰਧਿਤ ਅਧਿਕਾਰੀਆਂ ਦੀ ਮੀਟਿੰਗ ਕਰਦੇ ਹੋਏ ਦੱਸਿਆ ਕਿ ਪਿੰਡ ਪੱਧਰ 'ਤੇ ਅਧਿਕਾਰੀਆਂ ਦੀਆਂ ਡਿਊਟੀਆਂ ਅਤੇ ਇਸ ਦੇ ਨਾਲ ਹੀ, ਪਰਾਲੀ ਦੇ ਨਿਪਟਾਰੇ ਲਈ ਖੇਤੀਬਾੜੀ ...

ਪੂਰੀ ਖ਼ਬਰ »

ਏਲਨਾਬਾਦ ਜ਼ਿਮਨੀ ਚੋਣ ਦੌਰਾਨ ਲੜਾਈ ਪੂੰਜੀਪਤੀਆਂ ਤੇ ਕਿਸਾਨਾਂ ਵਿਚਕਾਰ-ਅਭੈ ਚੌਟਾਲਾ

ਏਲਨਾਬਾਦ,13 ਅਕਤੂਬਰ (ਜਗਤਾਰ ਸਮਾਲਸਰ)-ਇਨੈਲੋ ਨੇਤਾ ਅਭੈ ਸਿੰਘ ਚÏਟਾਲਾ ਨੇ ਕਿਹਾ ਕਿ ਏਲਨਾਬਾਦ ਦੇ ਲੋਕਾਂ ਨਾਲ ਉਨ੍ਹਾਂ ਦੇ ਪਰਿਵਾਰ ਦਾ ਪਿਛਲੇ 30 ਸਾਲਾਂ ਤੋਂ ਵੀ ਜ਼ਿਆਦਾ ਸਮੇ ਤੋਂ ਪਰਿਵਾਰਿਕ ਰਿਸ਼ਤਾ ਹੈ | ਅਭੈ ਸਿੰਘ ਚੌਟਾਲਾ ਨੇ ਆਪਣੇ ਚੁਣਾਵੀ ਜਨ ਸੰਪਰਕ ਅਭਿਆਨ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਠੇਕਾ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਸਿਰਸਾ, 13 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਠੇਕਾ ਬਿਜਲੀ ਕਰਮਚਾਰੀ ਸੰਘ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਐਸਈ ਸਰਕਲ ਸਿਰਸਾ ਦੇ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਧਰਨੇ ਦੀ ਪ੍ਰਧਾਨਗੀ ਸੰਘ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਬਾਠ ਨੇ ...

ਪੂਰੀ ਖ਼ਬਰ »

ਮਹਿਲਾ ਕਾਲਜ 'ਚ ਹੋਇਆ ਅੰਗਰੇਜ਼ੀ ਵਿਸ਼ਾ ਪ੍ਰੀਸ਼ਦ ਦਾ ਗਠਨ

ਸਿਰਸਾ, 13 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸਰਕਾਰੀ ਮਹਿਲਾ ਕਾਲਜ ਵਿੱਚ ਪਿ੍ੰਸੀਪਲ ਪ੍ਰੋ. ਰਾਮ ਕੁਮਾਰ ਜਾਂਗੜਾ ਦੇ ਦੇਖਰੇਖ ਅਤੇ ਅੰਗਰੇਜ਼ੀ ਵਿਭਾਗ ਮੁਖੀ ਪ੍ਰੋ. ਮੋਨਿਕਾ ਗਿੱਲ ਪ੍ਰਧਾਨਗੀ ਹੇਠ ਸੈਸ਼ਨ 2021-22 ਲਈ ਅੰਗਰੇਜ਼ੀ ਵਿਸ਼ਾ ਪਰੀਸ਼ਦ ਦਾ ਗਠਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਵਲੋਂ ਸਫ਼ਾਈ ਮੁਹਿੰਮ

ਰਤੀਆ, 13 ਅਕਤੂਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਫ਼ਾਈ ਮੁਹਿੰਮ ਚਲਾਈ ਗਈ | ਸੁਸਾਇਟੀ ਪ੍ਰਧਾਨ ਜਗਸੀਰ ਸਿੰਘ ਦੀ ਅਗਵਾਈ ਵਿਚ ਸੇਵਾਦਾਰਾਂ ਨੇ ਸੇਵਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸਰਕਾਰੀ ਭਾਅ 'ਤੇ ਖਾਦਾਂ ਮੁਹੱਈਆ ਕਰਵਾਈਆਂ ਜਾਣ- ਐਸ.ਡੀ.ਐਮ.

ਰਤੀਆ, 13 ਅਕਤੂਬਰ (ਬੇਅੰਤ ਕੌਰ ਮੰਡੇਰ)- ਉਪ ਮੰਡਲ ਮੈਜਿਸਟਰੇਟ ਭਾਰਤ ਭੂਸ਼ਣ ਕੌਸ਼ਿਕ ਨੇ ਖੇਤਰ ਦੇ ਕਿਸਾਨਾਂ ਨੂੰ ਵਧੀਆ ਗੁਣਵੱਤਾ ਦੀਆਂ ਦਵਾਈਆਂ ਮੁਹੱਈਆ ਕਰਵਾਉਣ ਲਈ ਖਾਦ ਵਿਕੇ੍ਰਤਾਵਾਂ ਦੀ ਮੀਟਿੰਗ ਬੁਲਾਈ | ਇਸ ਦੌਰਾਨ ਐਸ.ਡੀ.ਐਮ. ਕੌਸ਼ਿਕ ਨੇ ਕਿਹਾ ਕਿ ...

ਪੂਰੀ ਖ਼ਬਰ »

ਚੌਟਾਲਿਆਂ ਦੇ ਰਾਜ 'ਚ ਏਲਨਾਬਾਦ ਵਿਕਾਸ ਨੂੰ ਤਰਸਿਆ-ਗੋਬਿੰਦ ਕਾਂਡਾ

ਏਲਨਾਬਾਦ,13 ਅਕਤੂਬਰ (ਜਗਤਾਰ ਸਮਾਲਸਰ)-ਏਲਨਾਬਾਦ ਜ਼ਿਮਨੀ ਚੋਣ ਵਿਚ ਭਾਜਪਾ-ਜਜਪਾ ਦੇ ਸਾਂਝੇ ਉਮੀਦਵਾਰ ਗੋਬਿੰਦ ਕਾਂਡਾ ਨੇ ਅੱਜ ਮਹਿਣਾ ਖੇੜਾ, ਚਿਲਕਨੀ ਢਾਬ, ਪੋਹੜਕਾ, ਜਸਾਨੀਆਂ, ਗਿਗੋਰਾਨੀ ਸਮੇਤ ਇਕ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX