ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 1 hour ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 1 hour ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 1 hour ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 1 hour ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 3 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 3 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 3 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 3 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 3 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 4 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 4 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 4 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 5 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 5 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 5 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਸ੍ਰੀ ਮੁਕਤਸਰ ਸਾਹਿਬ

ਕਿਸਾਨਾਂ ਦੇ ਵਫ਼ਦ ਦੀ ਸਰਕਾਰ ਨਾਲ ਗੱਲਬਾਤ ਰਹੀ ਬੇਸਿੱਟਾ

ਲੰਬੀ, 13 ਅਕਤੂਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)- ਨਰਮੇ ਦੀ ਫ਼ਸਲ ਦੇ ਮੁਆਵਜ਼ੇ ਨੂੰ ਲੈ ਕੇ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਵਫ਼ਦ ਨਾਲ ਸਰਕਾਰੀ ਨੁਮਾਇੰਦਿਆਂ ਦੀ ਹੋਈ ਬੈਠਕ ਬੇਸਿੱਟਾ ਦੱਸੀ ਜਾ ਰਹੀ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 5 ਅਕਤੂਬਰ ਤੋਂ ਮਾਲਵਾ ਖੇਤਰ ਵਿਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋਏ ਨਰਮੇ ਦੀ ਫ਼ਸਲ ਦਾ ਯੋਗ ਮੁਆਵਜ਼ਾ ਲੈਣ ਪਿੰਡ ਬਾਦਲ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਅੱਗੇ ਵਿੱਢਿਆ ਸੰਘਰਸ਼ 9ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਅੱਜ ਸ਼ਿੰਗਾਰਾ ਸਿੰਘ ਮਾਨ ਸੂਬਾ ਸਕੱਤਰ ਦੀ ਅਗਵਾਈ ਵਿਚ ਪੰਜ ਮੈਂਬਰੀ ਵਫ਼ਦ ਚੰਡੀਗੜ੍ਹ ਵਿਖੇ ਸਰਕਾਰੀ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਲਈ ਗਿਆ ਹੋਇਆ ਸੀ | ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਪੰਜ ਮੈਂਬਰੀ ਵਫ਼ਦ ਵਿਚ ਉਨ੍ਹਾਂ ਨਾਲ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਰਾਮ ਸਿੰਘ ਭੈਣੀਭਾਘਾ ਜ਼ਿਲ੍ਹਾ ਪ੍ਰਧਾਨ ਮਾਨਸਾ, ਗੁਰਭੇਜ ਸਿੰਘ ਪ੍ਰਧਾਨ ਫ਼ਾਜ਼ਿਲਕਾ, ਗੁਰਪਾਸ਼ ਸਿੰਘ ਸਿੰਘੇਵਾਲਾ ਆਦਿ ਆਗੂ ਹਾਜ਼ਰ ਸਨ ਤੇ ਮੁੱਖ ਮੰਤਰੀ ਦੇ ਪਿ੍ੰਸੀਪਲ ਸਕੱਤਰ ਹੁਸਨ ਲਾਲ ਸਮੇਤ ਵਿੱਤ ਵਿਭਾਗ ਦੇ ਸਕੱਤਰ ਤੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨਾਲ ਕੀਤੀ ਗਈ ਗੱਲਬਾਤ ਬੇਸਿੱਟਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨੀ ਵਫ਼ਦ ਵਲੋਂ 60 ਹਜ਼ਾਰ ਰੁਪਿਆ ਪ੍ਰਤੀ ਏਕੜ ਤੇ 30 ਹਜ਼ਾਰ ਰੁਪਿਆ ਪ੍ਰਤੀ ਮਜ਼ਦੂਰ ਪਰਿਵਾਰ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ | ਖੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰ ਨੂੰ ਦਸ ਲੱਖ ਰੁਪਿਆ ਤੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਰੱਖੀ ਗਈ ਸੀ ਪਰ ਸਰਕਾਰੀ ਨੁਮਾਇੰਦੇ ਸਰਕਾਰ ਵਲੋਂ ਐਲਾਨੇ 12 ਹਜ਼ਾਰ ਰੁਪਏ ਦੇ ਮੁਆਵਜ਼ੇ ਦੇਣ ਤੱਕ ਹੀ ਸੀਮਤ ਰਹੇ | ਮਾਨ ਨੇ ਦੱਸਿਆ ਕਿ ਜਿਨ੍ਹੀਂ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਨ੍ਹੀਂ ਦੇਰ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਤੇ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ ਜਿਸ ਨਾਲ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ |

ਪੰਜਾਬ ਰਾਜ ਅਧਿਆਪਕ ਗੱਠਜੋੜ ਨੇ ਐੱਸ.ਡੀ.ਐਮ. ਨੂੰ ਰੋਸ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਧੀਰ ਸਿੰਘ ਸਾਗੂ)- ਪੰਜਾਬ ਰਾਜ ਅਧਿਆਪਕ ਗੱਠਜੋੜ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ, ਹਰਪਾਲ ਸਿੰਘ ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਬਰਾੜ ਦੀ ਅਗਵਾਈ 'ਚ 24 ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਕੰਪਿਊਟਰ ਅਧਿਆਪਕਾਂ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੰਪਿਊਟਰ ਅਧਿਆਪਕ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਦੇ ਕੰਪਿਊਟਰ ਅਧਿਆਪਕਾਂ ਨੇ ਸਮੂਹਿਕ ਛੁੱਟੀ ਲੈ ਕੇ ਖਰੜ ਵਿਖੇ ਰੋਸ ਰੈਲੀ 'ਚ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਰਣਜੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ- ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਗੋਨਿਆਣਾ ਰੋਡ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ | ਗੁਰਦਿੱਤ ਬਸਤੀ (ਸਫ਼ੈਦਾ ਬਸਤੀ) ਦੇ ਇਸ ਇਲਾਕੇ ਵਿਚ ਸੀਵਰੇਜ ਦੀ ਸਹੂਲਤ ਨਾ ਹੋਣ ਕਾਰਨ ਪਾਣੀ ਦੀ ਨਿਕਾਸੀ ...

ਪੂਰੀ ਖ਼ਬਰ »

ਸਦਰ ਬਾਜ਼ਾਰ 'ਚ ਰੇਤ ਉੱਪਰ ਹੀ ਚਿਣੀਆਂ ਟਾਈਲਾਂ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਧੀਰ ਸਿੰਘ ਸਾਗੂ)- ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਨੇ ਸ਼ਹਿਰ ਦੇ ਵਿਕਾਸ ਅਤੇ ਸੁਧਾਰ ਵਿਚ ਆਪਣਾ ਯੋਗਦਾਨ ਦਾ ਅਨੋਖਾ ਨਮੂਨਾ ਪੇਸ਼ ਕੀਤਾ | ਗਾਂਧੀ ਚੌਕ ਤੋਂ ਸਦਰ ਬਾਜ਼ਾਰ ਵੱਲ ਜਾਂਦੀ ਸੜਕ ਉੱਪਰ ਰਾਤੋਂ-ਰਾਤ ਸੁੱਕੀਆਂ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 16 ਨੂੰ ਮੋਰਿੰਡਾ ਵਿਖੇ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)-ਪੰਜਾਬ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 16 ਅਕਤੂਬਰ ਨੂੰ ਮੋਰਿੰਡਾ ਵਿਖੇ ਸੂਬਾ ਪੱਧਰੀ ਮੀਟਿੰਗ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 13 ਅਕਤੂਬਰ (ਨਿਰਭੋਲ ਸਿੰਘ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਮਜ਼ਦੂਰਾਂ ਦੀਆਂ ਮੰਗਾਂ, ਮਸਲਿਆਂ ਸਬੰਧੀ ਤੇ ਮੋਰਿੰਡਾ ਵਿਚ ਮਜ਼ਦੂਰਾਂ ਤੇ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਦੀ ਕਲਮ ਛੋੜ ਹੜਤਾਲ 7ਵੇਂ ਦਿਨ 'ਚ ਦਾਖ਼ਲ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਤਹਿਤ ਅੱਜ ਮਨਿਸਟਰੀਅਲ ਕਾਮਿਆਂ ਦੀ ਕਲਮ ਛੋੜ ਹੜਤਾਲ 7ਵੇਂ ਦਿਨ ਵਿਚ ਦਾਖ਼ਲ ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਤਹਿਸੀਲਦਾਰ, ਮੌਕੇ 'ਤੇ ਸਫ਼ਾਈ ਕਰਵਾਈ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- 'ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਸਫ਼ਾਈ ਪ੍ਰਬੰਧਾਂ ਦੇ ਦਾਅਵੇ ਖੋਖਲੇ' ਸਿਰਲੇਖ ਹੇਠ ਅੱਜ 'ਅਜੀਤ' ਵਿਚ ਵਿਸਥਾਰ ਰਿਪੋਰਟ ਪ੍ਰਕਾਸ਼ਿਤ ਹੋਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿਚ ਆਇਆ ...

ਪੂਰੀ ਖ਼ਬਰ »

ਖ਼ਰੀਦ ਕੇਂਦਰ ਵੜਿੰਗ ਦਾ ਇਕ ਏਕੜ ਦਾ ਹੋਰ ਫੜ੍ਹ ਪੱਕਾ ਕਰਨ ਲਈ ਯਤਨ ਸ਼ੁਰੂ- ਭੁੱਟੀਵਾਲਾ

ਮੰਡੀ ਬਰੀਵਾਲਾ, 13 ਅਕਤੂਬਰ (ਨਿਰਭੋਲ ਸਿੰਘ)- ਮਾਰਕਿਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਸੂਬਾ ਸਿੰਘ ਭੁੱਟੀਵਾਲਾ ਨੇ ਵੜਿੰਗ ਵਾਸੀਆਂ ਦੇ ਪਤਵੰਤਿਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਉਹ ਖ਼ਰੀਦ ਕੇਂਦਰ ਵੜਿੰਗ ਦਾ ਇਕ ਏਕੜ ਪੱਕਾ ਕਰਨ ਲਈ ਵਿਸ਼ੇਸ਼ ਯਤਨ ਕਰ ਰਹੇ ਹਨ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਵਲੋਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਜੰਮੂ ਦੇ ਪੁੰਛ ਇਲਾਕੇ ਵਿਚ ਦੇਸ਼ ਵਿਰੋਧੀ ਅੱਤਵਾਦੀਆਂ ਦੀ ਕਾਰਵਾਈ ਵਿਚ ਦੇਸ਼ ਦੇ ਪੰਜ ਫ਼ੌਜੀ ਜਵਾਨ ਸ਼ਹੀਦ ਹੋ ਗਏ ਸਨ | ਸਮਾਜਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਅੱਜ ਸਥਾਨਕ ਸਿਟੀ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਰੁਜ਼ਗਾਰ ਮੰਗਦੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ 'ਤੇ ਬੀਤੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਕੋਠੀ ਨਜ਼ਦੀਕ ਕਾਂਗਰਸੀ ਵਰਕਰਾਂ ਵਲੋਂ ਕੀਤੇ ਜ਼ਬਰ ਦੇ ਰੋਸ ਵਿਚ ...

ਪੂਰੀ ਖ਼ਬਰ »

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਮਿਡ-ਡੇ-ਮੀਲ ਪਕਾਉਣ ਦੀ ਲਾਗਤ ਜਾਰੀ ਨਾ ਕਰਨ ਬਾਰੇ ਵਿਸਥਾਰਤ ਰਿਪੋਰਟ ਮੰਗੀ

ਚੰਡੀਗੜ੍ਹ, 13 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮੁਕਤਸਰ ਦੇ ਇਕ ਸਰਕਾਰੀ ਸਕੂਲ ਮੁਖੀਆਂ ਨੇ ਸੂਬੇ ਦੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੀ ਮਿਡ-ਡੇ ਮੀਲ ਲਈ ਲਾਗਤ ਰਾਸ਼ੀ ਜਾਰੀ ਕਰਨ ਦੀ ...

ਪੂਰੀ ਖ਼ਬਰ »

ਭਾਈ ਮਹਾਂ ਸਿੰਘ ਦੀਵਾਨ 'ਚ ਰਹਿੰਦੇ ਬੇਘਰੇ ਲੋਕਾਂ ਦਾ ਸਾਮਾਨ ਸਾੜਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਗ਼ਰੀਬ ਮਜ਼ਦੂਰ ਵੈੱਲਫ਼ੇਅਰ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸੰਤਾ ਸਿੰਘ ਬੱਗਾ ਨੇ ਪ੍ਰੈੱਸ ਬਿਆਨ ਰਾਹੀਂ ਦੋਸ਼ ਲਾਇਆ ਕਿ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਬੇਘਰੇ ...

ਪੂਰੀ ਖ਼ਬਰ »

ਖੇਤੀ ਕਾਲੇ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਂਰੰਟ ਹਨ- ਰਾਣਾ ਚਹਿਲ

ਮਲੋਟ, 13 ਅਕਤੂਬਰ (ਅਜਮੇਰ ਸਿੰਘ ਬਰਾੜ) ਲਖੀਮਪੁਰ ਖੇੜੀ ਦੇ ਮਾਰੇ ਗਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਮੋਮਬੱਤੀ ਰੋਸ ਮਾਰਚ ਪਿੰਡ ਕੱਟਿਆਂਵਾਲੀ ਤੋਂ ਗੁਰਦੁਆਰਾ ਨਾਨਕਸਰ ਠਾਠ ਤੱਕ ਕੱਢਿਆ ਗਿਆ | ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜਨਰਲ ਸਕੱਤਰ ਗੁਰਤੇਜ ਸਿੰਘ ਉਦੇਕਰਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਝੋਨੇ ਦੀ ਫ਼ਸਲ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਬੀ.ਕੇ.ਯੂ. ਸਿੱਧੂਪੁਰ ਨੇ ਮਾਹੂਆਣਾ ਵਿਖੇ ਕੀਤਾ ਟ੍ਰੈਫ਼ਿਕ ਜਾਮ

ਲੰਬੀ, 13 ਅਕਤੂਬਰ (ਮੇਵਾ ਸਿੰਘ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਬਲਾਕ ਲੰਬੀ ਦੇ ਪ੍ਰਧਾਨ ਅਵਤਾਰ ਸਿੰਘ ਮਿੱਠੜੀ ਦੀ ਅਗਵਾਈ ਵਿਚ ਪਿੰਡ ਮਾਹੂਆਣਾ ਦੀ ਦਾਣਾ ਮੰਡੀ ਵਿਚ ਅਜੇ ਤੱਕ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੁੱਖ ਮਾਰਗ ਨੰ: 9 ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਮੈਡੀਕਲ ਕੈਂਪ ਲਾਇਆ ...

ਪੂਰੀ ਖ਼ਬਰ »

ਕਾਨੂੰਨ ਮੁਤਾਬਕ ਭਰੇ ਟੈਕਸ ਦੇ ਬਾਵਜੂਦ ਵੀ ਟਰਾਂਸਪੋਰਟ ਮੰਤਰੀ ਤੇ ਵਿਭਾਗ ਸਾਡੀਆਂ ਬੱਸਾਂ ਰਿਲੀਜ਼ ਨਹੀਂ ਕਰ ਰਿਹਾ- ਡਿੰਪੀ ਢਿੰਲੋਂ

ਗਿੱਦੜਬਾਹਾ, 13 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਵਿਭਾਗ 'ਤੇ ਬਦਲਾਖੋਰੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਬੱਸਾਂ ਦਾ ਬਣਦਾ ਟੈਕਸ ਭਰੇ ਜਾਣ 'ਤੇ ਵੀ ਬੱਸਾਂ ਛੱਡੀਆਂ ਨਹੀਂ ਜਾ ਰਹੀਆਂ, ਸਗੋਂ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ...

ਪੂਰੀ ਖ਼ਬਰ »

ਪਿੰਡ ਵੜਿੰਗ ਵਿਖੇ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਵਿਚ ਗਿਣਤੀ ਵਧਾਉਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਯੂਨੀਅਨ ਦੀ ਚੋਣ ਹੋਈ

ਲੰਬੀ, 13 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਯੂਨੀਅਨ ਕੱਚੇ ਮੁਲਾਜ਼ਮ ਪੰਜਾਬ ਦੀ ਪਿੰਡ ਅਬੁਲ ਖੁਰਾਣਾ ਵਿਖੇ ਹੋਈ ਮੀਟਿੰਗ ਦੌਰਾਨ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ਦੌਰਾਨ ਬੂਟਾ ਸਿੰਘ ਸਿੰਘ ਨੰੂ ਸਰਬਸੰਮਤੀ ਨਾਲ ਪ੍ਰਧਾਨ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚ ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਲਈ ਮਤੇ ਪਾਸ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਮਜ਼ਦੂਰਾਂ ਨੂੰ ਹੱਕ ਦਿਵਾਉਣ ਲਈ ਦਿਹਾਤੀ ਮਜ਼ਦੂਰ ਸਭਾ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਹੁਣ ਬੂਰ ਪੈਣ ਲੱਗਿਆ ਹੈ | ਇਸ ਤਹਿਤ ਅੱਜ ਪਿੰਡ ਲੁਬਾਣਿਆਂਵਾਲੀ, ਕਾਨਿਆਂਵਾਲੀ, ਜੰਮੂਆਣਾ ਅਤੇ ਜੰਡੋਕੇ ...

ਪੂਰੀ ਖ਼ਬਰ »

ਮੰਗਾਂ ਤੇ ਬਦਲੀਆਂ ਸਬੰਧੀ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਹਰਮਹਿੰਦਰ ਪਾਲ)- ਨਵ ਨਿਯੁਕਤ 2392 ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ, ਟੀਨਾ ਬਾਂਸਲ ਅਤੇ ਜਗਦੀਸ਼ ਕੁਮਾਰ ਦੀ ਅਗਵਾਈ ਵਿਚ ਅਧਿਆਪਕਾਂ ਦੀਆਂ ਬਦਲੀਆਂ ਤੇ ਹੋਰ ਜ਼ਰੂਰੀ ਮੰਗਾਂ ਦੀ ਪੂਰਤੀ ਲਈ ਇੱਕ ...

ਪੂਰੀ ਖ਼ਬਰ »

ਭਾਕਿਯੂ ਡਕੌਂਦਾ ਦੇ ਵਫ਼ਦ ਨੇ ਖ਼ਰੀਦ ਸਬੰਧੀ ਸਮੱਸਿਆਵਾਂ ਤੋਂ ਕਰਵਾਇਆ ਜਾਣੂ

ਮੰਡੀ ਬਰੀਵਾਲਾ, 13 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਫ਼ਦ ਨੇ ਮਾਰਕਿਟ ਕਮੇਟੀ ਬਰੀਵਾਲਾ ਦੇ ਸਕੱਤਰ ਗੁਰਦੀਪ ਸਿੰਘ ਨੂੰ ਝੋਨੇ ਦੀ ਖ਼ਰੀਦ ਸਬੰਧੀ ਆ ਰਹੀਆਂ ਮੁਸ਼ਕਿਲਾਂ ਅਤੇ ਸ਼ੈਲਰਾਂ ਵਿਚ ਝੋਨਾ ਨਾ ਲਵਾਉਣ ਤੇ ਪਾਬੰਦੀ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਉਪ ਮੰਡਲ ਅਫ਼ਸਰ ਨੂੰ ਮੰਗ ਪੱਤਰ

ਮੰਡੀ ਬਰੀਵਾਲਾ, 13 ਅਕਤੂਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਉਪ ਮੰਡਲ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਇਸ ਸਾਲ ਸਰਕਾਰ ਵਲੋਂ ਸ਼ੈਲਰਾਂ ਦੀ ਜਗ੍ਹਾ ਤੇ ਕੇਵਲ ਮੰਡੀਆਂ ਵਿਚ ਉਤਾਰਨ ਦਾ ਹੁਕਮ ਦਿੱਤਾ ਹੈ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਨੇ ਦੁੱਖ ਸਾਂਝਾ ਕੀਤਾ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮੰਡੀ ਬਰੀਵਾਲਾ ਵਾਸੀ ਰਾਜ ਰਾਣੀ (75) ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਖ਼ੂਨਦਾਨ ਸਬੰਧੀ ਕਰਵਾਏ ਪੋਸਟਰ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਸ਼ਮਿੰਦਰ ਸਿੰਘ ਬੱਤਰਾ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ 1 ਤੋਂ 14 ਅਕਤੂਬਰ ਤੱਕ ਮਨਾਏ ਜਾ ਰਹੇ ਖ਼ੂਨਦਾਨ ਪੰਦਰਵਾੜੇ ਦੇ ਮੱਦੇਨਜ਼ਰ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼, ਤੇਜਿੰਦਰ ਕੌਰ ਧਾਲੀਵਾਲ ...

ਪੂਰੀ ਖ਼ਬਰ »

ਵਿਸ਼ਵ ਮਾਨਸਿਕ ਸਿਹਤ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਕੁਮਾਰ ਬਾਂਸਲ ਦੀ ਅਗਵਾਈ 'ਚ ਸੀ.ਐੱਚ.ਸੀ. ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ | ਡਾ: ਸੁਨੀਲ ਕੁਮਾਰ ...

ਪੂਰੀ ਖ਼ਬਰ »

ਸਕੂਲ 'ਚ ਨਵੇਂ ਬਣੇ ਗੇਟ ਦਾ ਕੀਤਾ ਉਦਘਾਟਨ

ਰੁਪਾਣਾ, 13 ਅਕਤੂਬਰ (ਜਗਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਮੁੰਡੇ) ਰੁਪਾਣਾ ਵਿਖੇ ਨਵਾਂ ਗੇਟ ਬਣਾਉਣ ਵਾਸਤੇ ਗ੍ਰਾਂਟ ਜਾਰੀ ਕੀਤੀ | ਸਕੂਲ ਪਿ੍ੰਸੀਪਲ ਪਰਸਾ ਸਿੰਘ ਦੀ ਅਗਵਾਈ ਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਸਕੂਲ ਵਿਚ ...

ਪੂਰੀ ਖ਼ਬਰ »

ਪਿੰਡ ਅਬੁੱਲ ਖੁਰਾਣਾ ਵਿਖੇ ਹੋਏ ਕਾਸਕੋ ਕ੍ਰਿਕਟ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਮਲੂਕਪੁਰ ਦੀ ਟੀਮ ਨੇ ਜਿੱਤਿਆ

ਲੰਬੀ, 13 ਅਕਤੂਬਰ (ਮੇਵਾ ਸਿੰਘ)- ਬਾਬਾ ਅਬਲਖੈਰ ਸਪੋਰਟਸ ਕਲੱਬ ਅਬੁੱਲ ਖੁਰਾਣਾ ਦੇ ਨੌਜਵਾਨਾਂ ਨੇ ਇਕੱਠੇ ਹੋ ਕੇ ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁੱਲ ਖੁਰਾਣਾ ਦੇ ਖੇਡ ਗਰਾਊਾਡ 'ਚ ਚੌਥਾ ਕਾਸਕੋ ਕਿ੍ਕਟ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਮਲੋਟ, 13 ਅਕਤੂਬਰ (ਪਾਟਿਲ)- ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਦਰਸ਼ਨ ਲਾਲ ਕਾਂਸਲ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਮਲੋਟ ਵਿਖੇ ਹੋਈ | ਮੀਟਿੰਗ ਵਿਚ ਮਾ: ਹਿੰਮਤ ਸਿੰਘ ਨੇ 16 ਅਕਤੂਬਰ ਨੂੰ ਮੁਲਾਜ਼ਮ ਪੈਨਸ਼ਨਰ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਲੇਖਕਾਂ ਤੇ ਪੱਤਰਕਾਰਾਂ ਵਲੋਂ ਕਿਸਾਨਾਂ ਨੂੰ ਸ਼ਰਧਾਂਜਲੀ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਧੀਰ ਸਿੰਘ ਸਾਗੂ)- ਲਖੀਮਪੁਰ ਖੀਰੀ ਵਿਖੇ ਕੇਂਦਰੀ ਮੰਤਰੀ ਦੇ ਪੁੱਤਰ ਵਲੋਂ ਗੱਡੀ ਹੇਠ ਦਰੜ ਕੇ ਮਾਰੇ ਕਿਸਾਨਾਂ ਨੂੰ ਤਾਨਾਸ਼ਾਹੀ ਕਾਰਵਾਈ ਕਰਾਰ ਦਿੰਦਿਆਂ ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ਤੇ ਤਰਕਸ਼ੀਲਾਂ ਵਲੋਂ ...

ਪੂਰੀ ਖ਼ਬਰ »

ਚੋਣ ਡਿਊਟੀਆਂ ਸਬੰਧੀ ਜੀ.ਟੀ.ਯੂ. ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੋਲਿੰਗ ਸਟਾਫ਼ ਦੀਆਂ ਡਿਊਟੀਆਂ ਤੇ ਮੁਸ਼ਕਿਲਾਂ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ, ਜਨਰਲ ਸਕੱਤਰ ਮਨਜੀਤ ਸਿੰਘ ਥਾਂਦੇਵਾਲਾ ਦੀ ਅਗਵਾਈ ਵਿਚ ਡਿਪਟੀ ...

ਪੂਰੀ ਖ਼ਬਰ »

ਸੁਰਜੀਤ ਪਾਤਰ ਵਲੋਂ ਰਿਸ਼ੀ ਹਿਰਦੇਪਾਲ ਦੀ ਪੁਸਤਕ ਰਿਲੀਜ਼

ਮਲੋਟ, 13 ਅਕਤੂਬਰ (ਪਾਟਿਲ)- ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੇ ਪੰਜਾਬੀ ਪ੍ਰਵਕਤਾ, ਕਹਿਕਸ਼ਾਂ ਮਲੋਟ ਦੇ ਨੌਜਵਾਨ ਲੇਖਕ ਰਿਸ਼ੀ ਹਿਰਦੇਪਾਲ ਦੁਆਰਾ ਅਨੁਵਾਦਿਤ ਵਲਾਦੀਮੀਰ ਕਰਾਲੇਨਕੋ ਦਾ ਨਾਵਲ 'ਅੰਨ੍ਹਾ ਸੰਗੀਤਕਾਰ' ਅੱਜ 10ਵੇਂ ਨਾਟਿਅਮ ਕੌਮੀ ਰੰਗਮੰਚ ਮੇਲੇ 'ਚ ...

ਪੂਰੀ ਖ਼ਬਰ »

ਸ੍ਰੀ ਦੁਰਗਾ ਅਸ਼ਟਮੀ ਧੂਮਧਾਮ ਨਾਲ ਮਨਾਈ

ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਦੁਰਗਾ ਅਸ਼ਟਮੀ ਦਾ ਤਿਉਹਾਰ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਤੜਕਸਾਰ ਹੀ ਸ਼ਰਧਾਲੂਆਂ ਵਲੋਂ ਕੰਜਕ ਪੂਜਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ | ਸ਼ਰਧਾਲੂਆਂ ਨੇ ਕੰਜਕ ਪੂਜਨ ਕਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX