ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  about 1 hour ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  about 1 hour ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  about 1 hour ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  about 1 hour ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  about 3 hours ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  about 3 hours ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  about 3 hours ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  about 3 hours ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  about 3 hours ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  about 3 hours ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  about 4 hours ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  about 4 hours ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  about 4 hours ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 4 hours ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 5 hours ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 5 hours ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 5 hours ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 5 hours ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 5 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਅੱਸੂ ਸੰਮਤ 553
ਿਵਚਾਰ ਪ੍ਰਵਾਹ: ਅਜਿਹਾ ਹਰ ਵਿਅਕਤੀ ਮਨੁੱਖਤਾ ਦਾ ਦੁਸ਼ਮਣ ਹੈ, ਜਿਹੜਾ ਦਹਿਸ਼ਤ ਨਾਲ ਜਿੱਤ ਪ੍ਰਾਪਤ ਕਰਨੀ ਚਾਹੁੰਦਾ ਹੈ। -ਅਲਬਰਟ ਆਈਨਸਟਾਈਨ

ਮਾਨਸਾ

ਮਾਰਕਿਟ ਕਮੇਟੀ ਭੀਖੀ 'ਚ ਬਿਜਲੀ ਦੇ ਨੀਵੇਂ ਮੀਟਰ ਬਕਸੇ ਦੇ ਰਹੇ ਨੇ ਹਾਦਸੇ ਨੂੰ ਸੱਦਾ

ਭੀਖੀ, 13 ਅਕਤੂਬਰ (ਗੁਰਿੰਦਰ ਸਿੰਘ ਔਲਖ) - ਸਥਾਨਕ ਮਾਰਕਿਟ ਕਮੇਟੀ ਅੰਦਰ ਪਿਛਲੇ ਸਮੇਂ ਤੋਂ ਭਰਤ ਪਾਉਣ 'ਤੇ ਸੀਵਰੇਜ ਪਾਉਣ ਦਾ ਕੰਮ ਚੱਲ ਰਿਹਾ ਸੀ | ਮਾਰਕਿਟ ਕਮੇਟੀ ਦੇ ਵੱਡੇ ਗੇਟ ਤੋਂ ਅੰਦਰ ਵੜਦਿਆਂ ਸੱਜੇ ਹੱਥ ਬਿਜਲੀ ਦੇ ਖੰਭੇ ਜਿਸ 'ਤੇ ਟਰਾਂਸਫ਼ਾਰਮਰ ਰੱਖਿਆ ਹੋਇਆ ਹੈ ਅਤੇ ਬਿਜਲੀ ਮੀਟਰ ਦੇ ਬਕਸੇ ਲੱਗੇ ਹੋਏ ਹਨ | ਇਥੇ ਮਿੱਟੀ ਦੀ ਭਰਤ ਪਾਉਣ ਤੋਂ ਬਾਅਦ ਬਿਜਲੀ ਦੇ ਮੀਟਰ ਧਰਤੀ ਨੂੰ ਛੂਹਣ ਲੱਗੇ ਹਨ ਅਤੇ ਟਰਾਂਸਫ਼ਾਰਮਰ ਵੀ ਨੀਵਾਂ ਹੋ ਚੁੱਕਿਆ ਹੈ | ਜੇਕਰ ਕਿਤੇ ਮੀਂਹ ਪੈ ਜਾਂਦਾ ਹੈ ਤਾਂ ਮੀਟਰ ਬਕਸਿਆਂ ਦਾ ਕੀ ਹਾਲ ਹੋਵੇਗਾ | ਇਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ | ਮੰਡੀ 'ਚ ਝੋਨੇ ਦਾ ਸੀਜ਼ਨ ਹੈ | ਹਰ ਵੇਲੇ ਮੰਡੀ 'ਚ ਕਿਸਾਨਾਂ, ਮਜ਼ਦੂਰਾਂ ਤੇ ਹੋਰਨਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ | ਅਜਿਹੇ 'ਚ ਜੇਕਰ ਕੋਈ ਹਾਦਸਾ ਵਾਪਰ ਜਾਂਦਾ ਹੈ ਤਾਂ ਇਸ ਦਾ ਜ਼ੰੁਮੇਵਾਰ ਕੌਣ ਹੋਵੇਗਾ | ਇਸ ਸਬੰਧੀ ਨਾ ਤਾਂ ਬਿਜਲੀ ਮਹਿਕਮਾ ਤੇ ਨਾ ਹੀ ਮਾਰਕਿਟ ਕਮੇਟੀ ਜ਼ੰੁਮੇਵਾਰ ਦਿਖਾਈ ਦਿੰਦੀ ਹੈ |
ਕੀ ਕਹਿੰਦੇ ਨੇ ਪਾਵਰਕਾਮ ਦੇ ਐਸ.ਡੀ.ਓ.
ਇਸ ਸਬੰਧੀ ਜਦੋਂ ਪਾਵਰਕਾਮ ਦੇ ਐਸ.ਡੀ.ਓ. ਗੁਰਦਾਸ ਚੰਦ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਅਸਲ ਵਿਚ ਭਰਤ ਪਾਉਣ ਤੋਂ ਪਹਿਲਾਂ ਮਾਰਕਿਟ ਕਮੇਟੀ ਨੇ ਉਨ੍ਹਾਂ ਨੂੰ ਸੂਚਿਤ ਕਰਨਾ ਸੀ ਪਰ ਫਿਰ ਵੀ ਉਨ੍ਹਾਂ ਸਬੰਧਿਤ ਜੇ.ਈ. ਦੀ ਡਿਊਟੀ ਲਗਾ ਦਿੱਤੀ ਹੈ | ਬਿਜਲੀ ਮਹਿਕਮਾ ਮੰਨੇ ਭਾਵੇਂ ਨਾ ਮੰਨੇ ਪਰ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਉਣ ਤੋਂ ਬਾਅਦ ਵੀ ਗੰਭੀਰਤਾ ਨਾਲ ਨਹੀਂ ਲਿਆ |
ਕੀ ਕਹਿੰਦੇ ਨੇ ਮਾਰਕਿਟ ਕਮੇਟੀ ਦੇ ਸਕੱਤਰ
ਮਾਰਕਿਟ ਕਮੇਟੀ ਦੇ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਹਾਲ ਵਿਚ ਹੀ ਭੀਖੀ ਜੁਆਇਨ ਕੀਤਾ ਹੈ ਪਰ ਜੇਕਰ ਕੋਈ ਸਮੱਸਿਆ ਹੈ ਤਾਂ ਉਹ ਉਸ ਨੂੰ ਹੱਲ ਕਰਵਾਉਣ ਲਈ ਹਰ ਯਤਨ ਕਰਨਗੇ |

ਸ੍ਰੀ ਸ਼ਿਵ ਸ਼ਕਤੀ ਸੇਵਾ ਮੰਡਲ ਦੇ ਅਹੁਦੇਦਾਰਾਂ ਦੀ ਚੋਣ

ਬੁਢਲਾਡਾ, 13 ਅਕਤੂਬਰ (ਨਿ. ਪ. ਪ.) - ਸ੍ਰੀ ਅਮਰ ਨਾਥ ਯਾਤਰਾ ਦੌਰਾਨ ਭੰਡਾਰਾ ਲਗਾਉਣ ਵਾਲੀ ਪ੍ਰਸਿੱਧ ਸੰਸਥਾ ਸ੍ਰੀ ਸ਼ਿਵ ਸ਼ਕਤੀ ਸੇਵਾ ਮੰਡਲ ਦੀ ਕੇਂਦਰੀ ਕਮੇਟੀ ਦੀ ਸਰਬਸੰਮਤੀ ਨਾਲ ਹੋਈ ਚੋਣ ਚ ਕਰਮਜੀਤ ਸਿੰਘ ਮਾਘੀ ਨੂੰ ਚੇਅਰਮੈਨ, ਰਾਜੇਸ਼ ਬਿਹਾਰੀ ਬਿੱਲਾ ਨੂੰ ...

ਪੂਰੀ ਖ਼ਬਰ »

ਵਿਸ਼ਵ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ 'ਚੋਂ ਕਾਂਸੀ ਦਾ ਤਗਮਾ ਜਿੱਤਣ ਵਾਲੀ ਨਵਦੀਪ ਕੌਰ ਦਾ ਭਰਵਾਂ ਸਵਾਗਤ

ਬੁਢਲਾਡਾ, 13 ਅਕਤੂਬਰ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ) - ਪੇਰੂ ਦੀ ਰਾਜਧਾਨੀ ਲੀਮਾ ਵਿਖੇ ਹੋਈ ਜੂਨੀਅਰ ਵਿਸ਼ਵ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ 'ਚੋਂ ਕਾਂਸੀ ਦਾ ਤਗਮਾ ਜਿੱਤਣ ਵਾਲੀ ਪਿੰਡ ਬੋੜਾਵਾਲ ਦੀ ਨਵਦੀਪ ਕੌਰ ਦਾ ਬੁਢਲਾਡਾ ਰੇਲਵੇ ਸਟੇਸ਼ਨ ਪੁੱਜਣ 'ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ 7 ਰੋਜ਼ਾ ਕਾਰਜਸ਼ਾਲਾ ਤੇ ਮੁਕਾਬਲੇ ਕਰਵਾਏ

ਬੁਢਲਾਡਾ, 13 ਅਕਤੂਬਰ (ਸੁਨੀਲ ਮਨਚੰਦਾ) - ਸਥਾਨਕ ਗੁਰੂ ਨਾਨਕ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਸਾਹਿਤਕ ਕਲਾਵਾਂ ਦੀ ਪੇਸ਼ਕਾਰੀ ਵਿਸ਼ੇ 'ਤੇ ਸੱਤ ਰੋਜ਼ਾ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ | ਪਿ੍ੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਵਿਭਾਗ ਨੂੰ ਵਧਾਈ ਦਿੰਦਿਆਂ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ

ਮਾਨਸਾ, 13 ਅਕਤੂਬਰ (ਸਟਾਫ਼ ਰਿਪੋਰਟਰ) - ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਦੁਸਹਿਰਾ ਅਤੇ ਵਿਸ਼ਵਕਰਮਾ ਦਿਵਸ ਮੌਕੇ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ਵਿਚ ਕੁਝ ਤਬਦੀਲੀ ਕੀਤੀ ਗਈ ਹੈ, ਜਿਸ ਅਨੁਸਾਰ 15 ਅਕਤੂਬਰ ਨੂੰ ...

ਪੂਰੀ ਖ਼ਬਰ »

ਆਰ. ਓ. ਪਲਾਂਟ ਬੰਦ ਹੋਣ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਬਰੇਟਾ, 13 ਅਕਤੂਬਰ (ਪਾਲ ਸਿੰਘ ਮੰਡੇਰ) - ਸਥਾਨਕ ਸ਼ੇਰ ਦੇ ਵਾਸੀਆਂ ਨੂੰ ਸ਼ੁੱਧ ਅਤੇ ਸਸਤਾ ਪਾਣੀ ਦੇਣ ਲਈ ਲੱਗੇ ਆਰ.ਓ. ਪਲਾਂਟ 1-1 ਕਰ ਕੇ ਬੰਦ ਹੋਣ ਲੱਗੇ ਹਨ, ਜਿਸ ਕਾਰਨ ਆਰ.ਓ. ਵਾਲਾ ਪਾਣੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ | ਹੁਣ ਸ਼ਹਿਰ ਦੇ ਵਿਚਕਾਰ ...

ਪੂਰੀ ਖ਼ਬਰ »

ਬਾਲੜੀਆਂ ਨੂੰ ਸੁਰੱਖਿਅਤ ਵਾਤਾਵਰਨ 'ਚ ਰਹਿਣਾ ਕਾਨੂੰਨੀ ਅਧਿਕਾਰ - ਜੱਜ ਸ਼ਿਲਪਾ

ਮਾਨਸਾ, 13 ਅਕਤੂਬਰ (ਧਾਲੀਵਾਲ) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਵਲੋਂ ਸਥਾਨਕ ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਲੋੜਵੰਦਾਂ ਦੇ ਮੁਫ਼ਤ ਇਲਾਜ ਲਈ ਹਸਪਤਾਲ ਦਾ ਉਦਘਾਟਨ

ਬਰੇਟਾ, 13 ਅਕਤੂਬਰ (ਪ. ਪ.) - ਸਥਾਨਕ ਸ਼ਹਿਰ 'ਚ ਜੈ ਰਾਧੇ ਫਾਊਾਡੇਸ਼ਨ ਟਰੱਸਟ ਸਿਰਸਾ ਵਲੋਂ ਸਥਾਪਤ ਕੀਤੇ ਹਸਪਤਾਲ ਦਾ ਉਦਘਾਟਨ ਕਾਂਗਰਸੀ ਆਗੂ ਪ੍ਰਕਾਸ਼ ਚੰਦ ਬਰੇਟਾ ਵਲੋਂ ਕੀਤਾ ਗਿਆ | ਸਕੱਤਰ ਬਿਕੇਸ਼ ਜੈਨ ਨੇ ਦੱਸਿਆ ਕਿ ਇਸ ਹਸਪਤਾਲ 'ਚ ਲੋੜਵੰਦਾਂ ਦਾ ਬਿਲਕੁਲ ਮੁਫ਼ਤ ...

ਪੂਰੀ ਖ਼ਬਰ »

ਹੁਣ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ ਪੰਜਾਬ ਮੈਡੀਕਲ ਕਾਊਾਸਲ ਸਬੰਧੀ 15 ਸੇਵਾਵਾਂ - ਡੀ.ਸੀ.

ਮਾਨਸਾ, 13 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਆਮ ਜਨਤਾ ਨੂੰ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਵਿਚ 15 ਹੋਰ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਪੰਜਾਬ ਮੈਡੀਕਲ ...

ਪੂਰੀ ਖ਼ਬਰ »

ਸਵਾ 2 ਕਰੋੜ ਰੁਪਏ ਦੀ ਰਾਸ਼ੀ ਨਾਲ ਬਰੇਟਾ ਇਲਾਕੇ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਸ਼ੁਰੂ - ਸਿੰਗਲਾ

ਬਰੇਟਾ, 13 ਅਕਤੂਬਰ (ਜੀਵਨ ਸ਼ਰਮਾ) - ਸਥਾਨਕ ਮਾਰਕਿਟ ਕਮੇਟੀ ਅਧੀਨ ਆਉਂਦੀਆਂ ਸਾਰੀਆਂ ਲਿੰਕ ਸੜਕਾਂ ਨੂੰ ਵਧੀਆ ਬਣਾਉਣ ਲਈ ਮਿਲੀ ਸਵਾ 2 ਕਰੋੜ ਰੁਪਏ ਦੀ ਰਾਸ਼ੀ ਨਾਲ 18 ਕਿੱਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਹ ...

ਪੂਰੀ ਖ਼ਬਰ »

ਅਨੇਕਾਂ ਮੁਸ਼ਕਲਿਾਂ ਨਾਲ ਜੂਝ ਰਹੇ ਨੇ ਪਿੰਡ ਮੰਘਾਣੀਆਂ ਦੇ ਲੋਕ

--ਰਮੇਸ਼ ਤਾਂਗੜੀ-- ਬੋਹਾ, 13 ਅਕਤੂਬਰ- 3 ਕੁ ਹਜ਼ਾਰ ਆਬਾਦੀ ਵਾਲੇ ਪਿੰਡ ਮੰਘਾਣੀਆਂ ਦੀਆਂ ਅਨੇਕਾਂ ਸਮੱਸਿਆਵਾਂ ਹਨ | ਪਿੰਡ ਦੀ ਪੰਚਾਇਤੀ ਆਮਦਨ ਕਾਫ਼ੀ ਘੱਟ ਹੈ | ਸਮੇਂ ਦੀਆਂ ਸਰਕਾਰਾਂ ਨੇ ਪਿੰਡ ਦੇ ਵਿਕਾਸ ਵੱਲ ਬਹੁਤਾ ਧਿਆਨ ਨਹੀਂ ਦਿੱਤਾ | ਸਿਹਤ ਸਹੂਲਤਾਂ ਸਿਵਲ ...

ਪੂਰੀ ਖ਼ਬਰ »

ਚੋਰੀ ਹੋਏ ਬਰਾਮਦ ਕੀਤੇ 263 ਮੋਬਾਈਲ ਫ਼ੋਨ ਪੁਲਿਸ ਨੇ ਸਬੰਧਿਤ ਵਿਅਕਤੀਆਂ ਨੂੰ ਸੌਂਪੇ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲ੍ਹਾ ਪੁਲਿਸ ਵਲੋਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਥਾਵਾਂ ਤੋਂ ਚੋਰੀ ਹੋਏ ਬਰਾਮਦ ਕੀਤੇ 263 ਮੋਬਾਈਲ ਫ਼ੋਨ ਸਬੰਧਿਤ ਵਿਅਕਤੀਆਂ ਨੂੰ ਸੌਂਪੇ | ਜ਼ਿਲ੍ਹਾ ਪੁਲਿਸ ਮੁਖੀ ਡਾ. ਨਰਿੰਦਰ ਭਾਰਗਵ ਨੇ ਜਾਰੀ ਪ੍ਰੈੱਸ ਨੋਟ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਬਠਿੰਡਾ, 13 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ) - ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਿਖੇ ਗੈਰ-ਅਧਿਆਪਨ (ਨਾਨ-ਟੀਚਿੰਗ) ਸਟਾਫ਼ ਲਈ ਦੋ ਹਫ਼ਤੇ ਚੱਲਣ ਵਾਲੀ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸਨ (ਏ.ਆਈ.ਸੀ.ਟੀ.ਈ.) ਵਲੋਂ ...

ਪੂਰੀ ਖ਼ਬਰ »

ਟਰਾਂਸਪੋਰਟ ਮਾਫ਼ੀਆ ਦੀ ਮੰਤਰੀ ਰਾਜਾ ਵੜਿੰਗ ਨੇ ਉਡਾਈ ਨੀਂਦ

ਰਾਮਾਂ ਮੰਡੀ, 13 ਅਕਤੂਬਰ (ਤਰਸੇਮ ਸਿੰਗਲਾ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਰਾਂਸਪੋਰਟ ਮਾਫੀਆ ਦੀ ਕਮਰ ਤੋੜਣ ਲਈ ਬਾਜ ਅੱਖ ਰੱਖੀ ਹੋਈ ਹੈ | ਇਸ ਦੌਰਾਨ ਉਨ੍ਹਾਂ ਵਲੋਂ ਸਾਰੀਆਂ ਕਈ ਬਿਨ੍ਹਾਂ ਰੋਡ ਟੈਕਸ ਦੇ ਸੜਕਾਂ 'ਤੇ ਚੱਲ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਅਧੀਨ ਆਉਂਦੇ ਨਿੱਜੀ ਹਸਪਤਾਲਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਮੰਗ ਉੱਠੀ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਯੂਸ਼ਮਾਨ ਭਾਰਤ ਸਕੀਮ ਤਹਿਤ ਆਉਂਦੇ ਪ੍ਰਾਈਵੇਟ ਹਸਪਤਾਲਾਂ ਨੂੰ ਦਰਪੇਸ਼ ਸਮੱਸਿਆਵਾਂ ਤੁਰੰਤ ਦੂਰ ਕੀਤੀਆਂ ਜਾਣ | ਉਨ੍ਹਾਂ ਦਾ ਕਹਿਣਾ ...

ਪੂਰੀ ਖ਼ਬਰ »

ਸਰਪੰਚਾਂ ਨੇ ਦਰਪੇਸ਼ ਸਮੱਸਿਆਵਾਂ ਡਿਪਟੀ ਕਮਿਸ਼ਨਰ ਦੇ ਸਨਮੁੱਖ ਰੱਖੀਆਂ

ਮਾਨਸਾ, 13 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ) - ਜ਼ਿਲੇ੍ਹ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਕਾਂਗਰਸ ਆਗੂਆਂ ਦੀ ਹਾਜ਼ਰੀ 'ਚ ਦਰਪੇਸ਼ ਸਮੱਸਿਆਵਾਂ ਇੱਥੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੇ ਸਨਮੁੱਖ ਰੱਖੀਆਂ | ਉਨ੍ਹਾਂ ਦਿੱਤੇ ਮੰਗ ਪੱਤਰ 'ਚ ਕਈ ਗੰਭੀਰ ਮੁੱਦੇ ...

ਪੂਰੀ ਖ਼ਬਰ »

ਦੋਧੀ ਯੂਨੀਅਨ ਦੁਆਰਾ ਸਮੱਸਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 13 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ) - ਬਠਿੰਡਾ ਛਾਉਣੀ ਦੇ ਅੰਦਰ ਦੁੱਧ ਵੇਚ ਕੇ ਗੁਜ਼ਾਰਾ ਕਰਨ ਵਾਲੇ ਦੋਧੀ ਯੂਨਿਅਨ ਬਠਿੰਡਾ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ 'ਚ ਮੋਮਬੱਤੀ ਮਾਰਚ ਕੱਢਿਆ

ਝੁਨੀਰ, 13 ਅਕਤੂਬਰ (ਰਮਨਦੀਪ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਪਿੰਡ ਉੱਲਕ, ਖਿਆਲੀ ਚਹਿਲਾਂਵਾਲੀ, ਮੋਫਰ, ਮਾਖਾ, ਦਾਨੇਵਾਲਾ ਆਦਿ ਵਿਖੇ ਲਖੀਮਪੁਰ ਦੇ ਸ਼ਹੀਦਾਂ ਦੀ ਯਾਦ 'ਚ ਸਵੇਰੇ ਅਰਦਾਸ ਕਰਵਾਈ ਗਈ ਅਤੇ ਸ਼ਾਮ ਨੂੰ ਮੋਮਬੱਤੀ ਮਾਰਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX