ਤਾਜਾ ਖ਼ਬਰਾਂ


ਹੋਟਲਾਂ 'ਚ ਅੱਗ ਲੱਗਣ ਕਾਰਨ ਮਾਰੇ ਗਏ ਲੋਕਾਂ ਲਈ ਯੋਗੀ ਨੇ ਕੀਤਾ ਮੁਆਵਜ਼ੇ ਦਾ ਐਲਾਨ
. . .  7 minutes ago
ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਲਖਨਊ ਦੇ ਦੋ ਹੋਟਲਾਂ 'ਚ ਲੱਗੀ ਅੱਗ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਲੋਕਾਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ...
ਯੋਗਾ ਦਿਵਸ 'ਤੇ ਮੱਧ ਪ੍ਰਦੇਸ਼ ਦੇ ਰਾਜਪਾਲ ਨੇ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਦਿੱਤਾ ਇਹ ਹੁਕਮ
. . .  14 minutes ago
ਭੋਪਾਲ, 19 ਜੂਨ - ਮੱਧ ਪ੍ਰਦੇਸ਼ ਦੇ ਰਾਜਪਾਲ ਆਨੰਦਦੀਨ ਪਟੇਲ ਨੇ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਕੌਮਾਂਤਰੀ ਯੋਗਾ ਦਿਵਸ ਮਨਾਉਣ ਲਈ ਹੁਕਮ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਇਸ ਸਮਾਰੋਹ 'ਚ ਭਾਗ ਲੈਣ...
ਛੱਤੀਸਗੜ੍ਹ 'ਚ ਨਕਸਲੀਆਂ ਨਾਲ ਹੋਈ ਮੁਠਭੇੜ 'ਚ ਦੋ ਜਵਾਨ ਜ਼ਖ਼ਮੀ
. . .  26 minutes ago
ਰਾਏਪੁਰ, 19 ਜੂਨ- ਛੱਤੀਸਗੜ੍ਹ 'ਚ ਬੀਤੀ ਰਾਤ ਨੂੰ ਨਕਸਲੀਆਂ ਨਾਲ ਹੋਈ ਮੁਠਭੇੜ 'ਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀ. ਆਰ. ਜੀ.) ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਅੱਜ ਦੱਸਿਆ ਕਿ ਡੀ. ਆਰ. ਜੀ. ਦੇ ਜਵਾਨਾਂ ਵਲੋਂ ਕਾਂਕੇਰ ਅਤੇ...
ਪ੍ਰੀਖਿਆ 'ਚ ਧੋਖਾਧੜੀ ਕਰਨ ਵਾਲੇ 22 ਲੋਕ ਗ੍ਰਿਫ਼ਤਾਰ
. . .  47 minutes ago
ਮੇਰਠ, 19 ਜੂਨ- ਉੱਤਰ ਪ੍ਰਦੇਸ਼ ਦੇ ਵਿਸ਼ੇਸ਼ ਟਾਸਕ ਬਲ (ਐਸ. ਟੀ. ਐਫ.) ਵਲੋਂ ਮੇਰਠ 'ਚ ਯੂ. ਪੀ. ਪੁਲਿਸ ਪਬਲਿਕ ਸਰਵਿਸਜ਼ ਕਮਿਸ਼ਨ ਦੀ ਕਾਂਸਟੇਬਲ ਦੀ ਭਰਤੀ ਸੰਬੰਧੀ ਕਰਾਈ ਗਈ ਪ੍ਰੀਖਿਆ ਦੌਰਾਨ ਧੋਖਾਧੜੀ ਕਰ ਰਹੇ 22 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟਾਸਕ...
ਭਾਰਤ ਦੀ ਵੰਡ ਕਰਨ ਵਾਲੇ ਲੋਕਾਂ ਦਾ ਸਮਰਥਨ ਕਰਨਾ ਸ਼ਰਮਨਾਕ- ਹਰਸਿਮਰਤ ਬਾਦਲ
. . .  about 1 hour ago
ਨਵੀਂ ਦਿੱਲੀ, 19 ਜੂਨ- ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਪੰਜਾਬ ਰੈਫਰੈਡੰਮ 2020 'ਤੇ ਦਿੱਤੇ ਬਿਆਨ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਇਹ ਸ਼ਰਮਨਾਕ ਹੈ ਕਿ ਪੰਜਾਬ ਦਾ ਇੱਕ ਮੁੱਖ ਨੇਤਾ ਉਨ੍ਹਾਂ ਲੋਕਾਂ ਦਾ...
ਉੜੀਸਾ 'ਚ ਲੁਟੇਰਿਆ ਨੇ ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੁੱਟੇ 45 ਲੱਖ ਰੁਪਏ
. . .  about 1 hour ago
ਭੁਵਨੇਸ਼ਵਰ, 19 ਜੂਨ- ਉੜੀਸਾ 'ਚ ਅੱਜ ਲੁਟੇਰਿਆਂ ਵਲੋਂ ਬੰਦੂਕ ਦੀ ਨੋਕ 'ਤੇ ਬੈਂਕ 'ਚੋਂ 45 ਲੱਖ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਗਿਣਤੀ 'ਚ 7 ਸਨ ਅਤੇ ਉਨ੍ਹਾਂ ਵਲੋਂ ਸਵੇਰੇ 10.30 ਵਜੇ ਇੰਡੀਅਨ ਓਵਰਸੀਜ਼ ਬੈਂਕ ਦੀ...
ਗਟਰ 'ਚੋਂ ਗੈਸ ਲੀਕ ਹੋਣ ਕਾਰਨ 4 ਮੌਤਾਂ
. . .  about 1 hour ago
ਰਾਏਪੁਰ, 19 ਜੂਨ - ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜਨਤਕ ਪਖਾਨੇ ਦੇ ਅੰਦਰ ਬਣੇ ਗਟਰ 'ਚੋਂ ਗੈਸ ਲੀਕ ਹੋਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 2 ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਨੇੜੇ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ...
ਦੋ ਪਾਕਿਸਤਾਨੀ ਕੈਦੀ ਰਿਹਾਅ
. . .  about 1 hour ago
ਅੰਮ੍ਰਿਤਸਰ, 19 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ ਕੇਂਦਰੀ ਜੇਲ੍ਹ ਤੋਂ ਅੱਜ ਦੋ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਕੈਦੀਆਂ 'ਚ ਇੱਕ ਔਰਤ ਅਤੇ ਨੌਜਵਾਨ ਸ਼ਾਮਲ ਹਨ। ਜੇਲ੍ਹ ਸੁਪਰਡੈਂਟ ਅਰਸ਼ਦੀਪ ਸਿੰਘ ਗਿੱਲ ਨੇ ਦੱਸਿਆ ਕਿ ਦੋਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ...
ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ-ਪਨੀਰ ਬਣਾਉਣ ਵਾਲੀਆਂ ਫੈਕਟਰੀਆਂ 'ਚ ਛਾਪੇਮਾਰੀ
. . .  about 2 hours ago
ਗੁਰਦਾਸਪੁਰ, 19 ਜੂਨ (ਆਰਿਫ਼/ਗੁਰਪ੍ਰਤਾਪ ਸਿੰਘ) - ਪੰਜਾਬ ਸਰਕਾਰ ਵਲੋਂ ਵਿੱਢੀ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਤੇ ਵੈਟਰਨਰੀ ਵਿਭਾਗ ਵਲੋਂ ਨਾਇਬ ਤਹਿਸੀਲਦਾਰ ਦੀ ਅਗਵਾਈ ਹੇਠ ਪਿੰਡ ਅੱਬੁਲਖੈਰ ਵਿਖੇ ਇਕ ਪਨੀਰ...
ਕੇਜਰੀਵਾਲ ਦੇ ਧਰਨਾ ਮਾਮਲੇ 'ਤੇ ਸੁਪਰੀਮ ਕੋਰਟ ਨੇ ਜਲਦੀ ਸੁਣਵਾਈ ਕਰਨ ਤੋਂ ਕੀਤਾ ਇਨਕਾਰ
. . .  about 2 hours ago
ਨਵੀਂ ਦਿੱਲੀ, 19 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਧਰਨਾ ਮਾਮਲੇ 'ਤੇ ਸੁਪਰੀਮ ਕੋਰਟ ਨੇ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵਕੀਲ ਸ਼ਸ਼ਾਂਕ ਦੇਵ ਵਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਚ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ
  •     Confirm Target Language  

ਤਾਜ਼ਾ ਖ਼ਬਰਾਂ

ਅਮਰੀਕਾ ਦੇ ਸਕੂਲ 'ਚ ਗੋਲੀਬਾਰੀ, ਇਕ ਮੌਤ

ਸੈਨ ਫਰਾਂਸਿਸਕੋ, 14 ਸਤੰਬਰ - ਵਾਸ਼ਿੰਗਟਨ ਦੇ ਇਕ ਹਾਈ ਸਕੂਲ 'ਚ ਬੀਤੇ ਦਿਨ ਹੋਈ ਗੋਲੀਬਾਰੀ 'ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਚਾਰ ਜ਼ਖਮੀ ਹੋ ਗਏ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX