ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  28 minutes ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  35 minutes ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  46 minutes ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 1 hour ago
ਅੰਮ੍ਰਿਤਸਰ, 18 ਜੁਲਾਈ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਲਗਾਈ ਰੋਕ 'ਤੇ ਅਮਲ ਕਰਦਿਆਂ ਅੰਮ੍ਰਿਤਸਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼...
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 1 hour ago
ਫ਼ਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਜ਼ਿਲ੍ਹੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ...
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 1 hour ago
ਜਲੰਧਰ, 18 ਜੁਲਾਈ- ਇੰਗਲੈਂਡ ਦੇ ਮਾਨਚੈਸਟਰ 'ਚ ਆਈ. ਸੀ. ਸੀ. ਡੀ. ਵਿਸ਼ਵ ਫਾਈਡ ਓਲਿੰਪਿਆਡ ਸ਼ਤਰੰਜ 'ਚ ਚਾਂਦੀ ਤਮਗਾ ਜਿੱਤਣ ਵਾਲੀ ਮੱਲਿਕਾ ਹਾਂਡਾ ਦਾ ਅੱਜ ਜਲੰਧਰ ਵਿਖੇ ਘਰ ਪਹੁੰਚਣ 'ਤੇ ਪ੍ਰਸ਼ਾਸਨ ਅਤੇ ਪੱਛਮੀ ਜਲੰਧਰ ਤੋਂ ਐਮ. ਐਲ. ਏ. ਸੁਸ਼ੀਲ...
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ 'ਚ ਕਾਂਗਰਸ, ਟੀ. ਡੀ. ਪੀ. ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ...
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 2 hours ago
ਮੋਗਾ, 18 ਜੁਲਾਈ (ਗੁਰਤੇਜ ਸਿੰਘ ਬੱਬੀ)- ਮੋਗਾ ਨਾਲ ਲੱਗਦੇ ਪਿੰਡ ਲੰਡੈਕੇ 'ਚ ਅੱਜ ਸਵੇਰੇ ਆਪਣੀ ਹੀ ਲਾਈਸੈਂਸੀ ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਮਨਜੀਤ ਸਿੰਘ (50), ਫੌਜ 'ਚੋਂ ਸੇਵਾ ਮੁਕਤ ਹੋਣ...
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ.) ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਦੋ ਦਿਨਾਂ ਤੱਕ ਕਨ੍ਹੱਈਆ ਕੁਮਾਰ ਵਿਰੁੱਧ ਕਾਰਵਾਈ ਨਾ ਕਰੇ। ਦੱਸ ਦਈਏ ਕਿ ਜੇ. ਐਨ. ਯੂ. ਨੇ ਕਥਿਤ ਦੇਸ਼ਧ੍ਰੋਹ ਦੇ ਮਾਮਲੇ 'ਚ ਕਨ੍ਹੱਈਆ...
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਆਂਧਰਾ ਪ੍ਰਦੇਸ਼ ਲਈ ਵਿਸ਼ੇਸ਼ ਦਰਜੇ ਮੰਗ ਨੂੰ ਲੈ ਕੇ ਟੀ. ਡੀ. ਪੀ. ਦੇ ਸੰਸਦ ਮੈਂਬਰਾਂ ਵਲੋਂ ਕੀਤੇ ਗਏ ਹੰਮਾਗੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਤਾਜ਼ਾ ਖ਼ਬਰਾਂ

ਸਿੱਧੂ ਪਰਿਵਾਰ ਦੇ ਖੜੇ ਕੀਤੇ ਹਨ ਆਲੀਸ਼ਾਨ ਮਹਿਲ - ਮੰਨਾਂ

ਅੰਮ੍ਰਿਤਸਰ, 21 ਨਵੰਬਰ - ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਬੁਲਾਰੇ ਮਨਦੀਪ ਸਿੰਘ ਮੰਨਾਂ ਦਾ ਕਹਿਣਾ ਹੈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਭ੍ਰਿਸ਼ਟਾਚਾਰ ਮੁਕਤ ਅਭਿਆਨ ਆਪਣੇ ਘਰ ਤੋਂ ਸ਼ੁਰੂ ਕਰਨਾ ਚਾਹੀਦਾ ਹੈ ਕਿਉਂਕਿ ਵਿਕਾਸ ਦੇ ਨਾਂਅ 'ਤੇ ਕਰੋੜਾਂ ਰੁਪਏ ਦੀ ਰਾਸ਼ੀ ਡਕਾਰ ਕੇ ਸਿੱਧੂ ਪਰਿਵਾਰ ਨੇ ਆਲੀਸ਼ਾਨ ਮਹਿਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਇਸ ਦੀ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। 


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX