ਤਾਜਾ ਖ਼ਬਰਾਂ


ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  2 minutes ago
ਮਮਦੋਟ, 18 ਜੁਲਾਈ ( ਸੁਖਦੇਵ ਸਿੰਘ ਸੰਗਮ -) ਮਮਦੋਟ ਨੇੜਲੇ ਪਿੰਡ ਝੋਕ ਨੌਧ ਸਿੰਘ ਵਾਲਾ ਵਿਖੇ ਖੇਤਾਂ 'ਚ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਜਸਵੰਤ ਸਿੰਘ (65) ਪੁੱਤਰ ਇੰਦਰ ਸਿੰਘ ਦੀ ਮੌਤ ਹੋ ਜਾਣ ...
ਪ੍ਰਿਅੰਕਾ ਨੇ ਆਪਣੇ ਦੋਸਤ ਨਿਕ ਜਾਨਸ ਨਾਲ ਮਨਾਇਆ ਆਪਣਾ ਜਨਮ ਦਿਨ
. . .  38 minutes ago
ਲੰਡਨ, 18 ਜੁਲਾਈ - ਹਾਲੀਵੁੱਡ ਤੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਦਾ ਅੱਜ 36ਵਾਂ ਜਨਮ ਦਿਨ ਹੈ। ਇਨ੍ਹੀਂ ਦਿਨੀਂ ਪ੍ਰਿਅੰਕਾ ਚੋਪੜਾ ਆਪਣੇ ਦੋਸਤ ਨਿਕ ਜਾਨਸ ਨਾਲ ਲੰਡਨ 'ਚ ਹੈ, ਜਿੱਥੇ ਕਿ ਦੋਵਾਂ ਨੇ...
ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰਾਂ ਵਲੋਂ ਨੌਜਵਾਨ ਦੇ ਮਾਰੀਆਂ ਗੋਲੀਆਂ - ਹਾਲਤ ਗੰਭੀਰ
. . .  53 minutes ago
ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਪਿੰਡ ਬਾਹੋਵਾਲ ਨਜ਼ਦੀਕ ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰ ਹਥਿਆਰਬੰਦ ਨੌਜਵਾਨਾਂ ਵਲੋਂ ਮੋਟਰਸਾਈਕਲ ਸਵਾਰ ...
ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਢਾਂਚੇ ਨੂੰ ਭੰਗ ਕਰਕੇ ਸਰਕਾਰ ਨੇ ਚੋਣਾਂ ਤੱਕ ਲਾਏ ਪ੍ਰਸ਼ਾਸ਼ਕ
. . .  about 1 hour ago
ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)- ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ 150 ਪੰਚਾਇਤ ਸੰਮਤੀਆਂ ਅਤੇ 22 ਜ਼ਿਲ੍ਹਾ ਪ੍ਰੀਸ਼ਦਾਂ ਤੋਂ ਇਲਾਵਾ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ 30 ਸਤੰਬਰ ਤੱਕ ਆਮ ਚੋਣਾਂ ਕਰਾਏ ਜਾਣ ਦੇ ਫੈਸਲੇ ਦੇ ਮੱਦੇਨਜ਼ਰ ਲੋਕਤੰਤਰ ਦੀ...
ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
. . .  about 2 hours ago
ਮੱਲਾਂਵਾਲਾ, 18 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਕਾਲੇ ਕੇ ਹਿਥਾੜ 'ਚ ਇੱਕ ਨੌਜਵਾਨ ਨਸ਼ਿਆਂ ਕਾਰਨ ਮੌਤ ਦੀ ਹੋ ਗਈ। ਪਰਿਵਾਰ ਮੈਂਬਰਾਂ ਮੁਤਾਬਕ ਮ੍ਰਿਤਕ ਤੋਤਾ ਸਿੰਘ (20) ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ...
ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  about 2 hours ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  about 3 hours ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਤਾਜ਼ਾ ਖ਼ਬਰਾਂ

ਮੰਡੀ ਕਲਾਂ ਦੇ ਨੌਜਵਾਨ ਨੇ ਥਾਣੇਦਾਰ ਤੋਂ ਦੁਖੀ ਹੋ ਕੇ ਕੀਤੀ ਖ਼ੁਦਕੁਸ਼ੀ

ਬਾਲਿਆਂਵਾਲੀ, 21 ਨਵੰਬਰ (ਕੁਲਦੀਪ ਮਤਵਾਲਾ)-ਅੱਜ ਮੰਡੀ ਕਲਾਂ ਵਿਖੇ ਨੌਜਵਾਨ ਭੁਪਿੰਦਰ ਸਿੰਘ ਨੇ ਇੱਕ ਥਾਣੇਦਾਰ ਜਗਰੂਪ ਸਿੰਘ ਏ.ਐੱਸ.ਆਈ ਅਤੇ ਇਕ ਸਤੀਸ਼ ਕੁਮਾਰ ਵਾਸੀ ਮੌੜ ਮੰਡੀ ਖ਼ਿਲਾਫ਼ ਖ਼ੁਦਕੁਸ਼ੀ ਨੋਟ ਲਿਖ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮ੍ਰਿਤਕ ਭੁਪਿੰਦਰ ਸਿੰਘ ਨੂੰ ਉਕਤ ਥਾਣੇਦਾਰ ਅਤੇ ਸਤੀਸ਼ ਕੁਮਾਰ ਨੇ ਨਸ਼ੇ ਵਰਗੇ ਸੰਗੀਨ ਮਾਮਲੇ 'ਚ ਝੂਠਾ ਫਸਾ ਦਿੱਤਾ ਸੀ।ਫਿਰ ਪਰਚੇ ਚੋਂ ਨਾਂਅ ਕੱਢਣ ਦੇ ਨਾਂਅ ਹੇਠ ਉਨ੍ਹਾਂ ਤੋਂ ਮੋਟੀ ਰਕਮ ਮੰਗੀ ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX