ਤਾਜਾ ਖ਼ਬਰਾਂ


ਸ਼ੈਲ ਬਾਲਾ ਹੱਤਿਆ ਮਾਮਲਾ : ਚਾਰ ਪੁਲਿਸ ਅਧਿਕਾਰੀ ਮੁਅੱਤਲ
. . .  34 minutes ago
ਸ਼ਿਮਲਾ, 24 ਮਈ- ਸ਼ੈਲ ਬਾਲਾ ਹੱਤਿਆ ਮਾਮਲੇ 'ਚ ਚਾਰ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਹਿਮਾਚਲ ਦੇ ਕਸੌਲੀ 'ਚ ਸੁਪਰੀਮ ਕੋਰਟ ਦੇ ਹੁਕਮ 'ਤੇ ਗ਼ੈਰ-ਕਾਨੂੰਨੀ ਨਿਰਮਾਣ 'ਤੇ..
ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  49 minutes ago
ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ )- ਅੱਜ ਇੱਥੇ ਨਸ਼ੇ ਦੀ ਦਲਦਲ 'ਚ ਫਸੇ ਇੱਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸਵੇਰੇ 10 ਵਜੇ ਦੇ ਕਰੀਬ ਨਸ਼ੇ ਨਾ ਮਿਲਣ 'ਤੇ ਪੈਦਾ ਹੋਈ ਤੋੜ 'ਚ...
ਦਸਵੀਂ ਦੀ ਪ੍ਰੀਖਿਆ 'ਚੋਂ ਦੂਜੇ ਨੰਬਰ 'ਤੇ ਰਹੀ ਜੈਸਮੀਨ ਕੌਰ ਨੂੰ ਕੀਤਾ ਗਿਆ ਸਨਮਾਨਿਤ
. . .  about 1 hour ago
ਚੰਡੀਗੜ੍ਹ, 24 ਮਈ (ਐਨ. ਐਸ. ਪਰਵਾਨਾ)- ਪੰਜਾਬ ਪੁਲਿਸ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਆਈ. ਸੀ. ਐਸ. ਈ. ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ 'ਚੋਂ ਪੂਰੇ ਦੇਸ਼ 'ਚ ਦੂਜੇ ਨੰਬਰ 'ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਪੁਲਿਸ ਹੈੱਡ ਕੁਆਰਟਰ...
25 ਮਈ ਤੋਂ ਲਾਗੂ ਹੋਵੇਗਾ ਈ-ਵੇਅ ਬਿੱਲ ਸਿਸਟਮ
. . .  about 1 hour ago
ਨਵੀਂ ਦਿੱਲੀ, 24 ਮਈ- ਇੱਕ ਹੀ ਸੂਬੇ ਦੇ ਅੰਦਰ ਮਾਲ ਦੀ ਆਵਾਜਾਈ ਲਈ ਈ-ਵੇਅ ਬਿੱਲ ਸਿਸਟਮ ਮਹਾਰਾਸ਼ਟਰ, ਮਣੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ, ਦਮਨ ਤੇ ਦੀਪ ਅਤੇ ਲਕਸ਼ਦੀਪ 'ਚ 25 ਮਈ ਤੋਂ ਲਾਗੂ...
ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ
. . .  about 1 hour ago
ਜੰਮੂ, 24 ਮਈ- ਤ੍ਰਿਕੁਟ ਦੀਆਂ ਪਹਾੜੀਆਂ 'ਤੇ ਜੰਗਲ 'ਚ ਲੱਗੀ ਅੱਗ ਕਾਰਨ ਰੁਕੀ ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਜੰਗਲ 'ਚ ਅੱਗ ਲੱਗਣ ਤੋਂ ਬਾਅਦ ਵੈਸ਼ਣੋ ਦੇਵੀ ਯਾਤਰਾ ਰੋਕੀ ਗਈ ਸੀ, ਜਿਸ ਨੂੰ ਵੀਰਵਾਰ...
ਤੂਤੀਕੋਰਨ ਹਿੰਸਾ : 65 ਲੋਕਾਂ ਦੀ ਹੋਈ ਗ੍ਰਿਫ਼ਤਾਰ
. . .  about 2 hours ago
ਚੇਨਈ, 24 ਮਈ- ਤੂਤੀਕੋਰਨ 'ਚ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਨ ਨੂੰ ਲੈ ਕੇ ਹੋਈ ਹਿੰਸਾ 'ਚ ਸ਼ਾਮਲ ਹੋਣ 'ਤੇ 65 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਧਿਕਾਰੀ ਸੰਦੀਪ ਨਾਂਦੂਰੀ ਨੇ ਦੱਸਿਆ ਕਿ 68...
ਉੱਤਰੀ ਕੋਰੀਆ ਨੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਕੀਤਾ ਨਸ਼ਟ
. . .  about 1 hour ago
ਨਵੀਂ ਦਿੱਲੀ, 24 ਮਈ- ਉੱਤਰੀ ਕੋਰੀਆ ਨੇ ਆਪਣੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕੀਤਾ ਹੈ। ਉੱਤਰੀ ਕੋਰੀਆ ਨੇ ਪ੍ਰਮਾਣੂੰ ਨਿਸ਼ਸਤਰੀਕਰਨ ਦੇ ਵੱਲ ਕਦਮ ਵਧਾਉਂਦਿਆਂ ਅੱਜ ਦੇਸ਼ ਦੇ ਮੱਧ ਪੁੰਗਏ-ਰੀ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕਰ ਦਿੱਤਾ। ਉੱਤਰੀ ਕੋਰੀਆ ਨੇ ਹਾਲ...
ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀ 29 ਮਈ ਤੋਂ 2 ਜੂਨ ਤੱਕ ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ। ਵਿਦੇਸ਼ ਮੰਤਰਾਲੇ ਮੁਤਾਬਕ ਦੌਰੇ ਦੌਰਾਨ ਉਹ 1 ਜੂਨ ਨੂੰ ਸਿੰਗਾਪੁਰ 'ਚ ਸ਼ਾਂਗਰੀ-ਲਾ ਗੱਲਬਾਤ 'ਚ ਮੁੱਖ ਭਾਸ਼ਣ...
ਰੂਸੀ ਮਿਜ਼ਾਈਲ ਨੇ ਸੁੱਟਿਆ ਸੀ ਐਮ.ਐਚ.17
. . .  about 3 hours ago
ਯੂਟ੍ਰੇਕਟ, 24 ਮਈ- ਮਲੇਸ਼ੀਆਈ ਜਹਾਜ਼ ਐਮ.ਐਚ.17 ਨੂੰ ਸੁੱਟੇ ਜਾਣ ਦੀ ਜਾਂਚ ਕਰ ਰਹੀ ਕੌਮਾਂਤਰੀ ਟੀਮ ਨੇ ਅੱਜ ਪਹਿਲੀ ਵਾਰ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਕਿ ਜਹਾਜ਼ ਨੂੰ ਸੁੱਟਣ ਲਈ ਜਿਸ ਮਿਜ਼ਾਈਲ ਦੀ ਵਰਤੋਂ ਕੀਤੀ ਗਈ ਸੀ, ਉਹ ਰੂਸੀ ਫੌਜ ਬ੍ਰਿਗੇਡ ਦੀ...
ਪੀ.ਐਨ.ਬੀ. ਘੁਟਾਲਾ : ਈ.ਡੀ. ਨੇ ਨੀਰਵ ਮੋਦੀ ਖਿਲਾਫ ਦੋਸ਼ ਪੱਤਰ ਕੀਤਾ ਦਾਖਲ
. . .  about 3 hours ago
ਮੁੰਬਈ, 24 ਮਈ -ਪੰਜਾਬ ਨੈਸ਼ਨਲ ਬੈਂਕ ਦੇ 2 ਬਿਲੀਅਨ ਡਾਲਰ ਘੁਟਾਲਾ ਮਾਮਲੇ 'ਚ ਹੀਰਾ ਵਪਾਰੀ ਨੀਰਵ ਮੋਦੀ ਤੇ ਉਸ ਦੇ ਸਹਿਯੋਗੀਆਂ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪਹਿਲਾ ਆਪਣਾ ਦੋਸ਼ ਪੱਤਰ ਦਾਖਲ ਕੀਤਾ ਹੈ। ਈ.ਡੀ. ਨੇ ਕਿਹਾ ਕਿ ਨੀਰਵ ਮੋਦੀ ਤੇ ਉਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ
  •     Confirm Target Language  

ਤਾਜ਼ਾ ਖ਼ਬਰਾਂ

ਪਟਿਆਲਾ 'ਚ ਆਪ ਤੇ ਅਕਾਲੀ ਦਲ ਵੱਲੋਂ ਪ੍ਰਦਰਸ਼ਨ

ਪਟਿਆਲਾ, 7 ਦਸੰਬਰ (ਗੁਰਪ੍ਰੀਤ ਸਿੰਘ ਚੱਠਾ) - ਡੀ.ਸੀ. ਦਫ਼ਤਰ 'ਚ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੱਲੋਂ ਮਿਲ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ, ਹਰਪਾਲ ਜੁਨੇਜਾ ਤੇ ਆਮ ਆਦਮੀ ਪਾਰਟੀ ਵੱਲੋਂ ਡਾ. ਬਲਬੀਰ ਮੁੱਖ ਸਮੇਤ ਹੋਰ ਆਗੂ ਮੌਜੂਦ ਹਨ। ਇਨ੍ਹਾਂ ਦਾ ਧਰਨਾ ਪ੍ਰਦਰਸ਼ਨ ਕਾਂਗਰਸ ਦੇ ਖ਼ਿਲਾਫ਼ ਹੈ ਤੇ ਇਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਨਾਮਜ਼ਦਗੀ ਪੱਤਰਾਂ ਵਿਚ ਜਾਣ ਬੁੱਝ ਕੇ ਗ਼ਲਤੀਆਂ ਕੱਢੀਆਂ ਜਾ ਰਹੀਆਂ ਹਨ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX