ਤਾਜਾ ਖ਼ਬਰਾਂ


ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  6 minutes ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਏਮਜ਼ ਪਹੁੰਚੇ...
ਸੜਕ ਹਾਦਸੇ 'ਚ ਨਵ ਵਿਆਹੇ ਜੋੜੇ ਦੀ ਮੌਤ
. . .  32 minutes ago
ਟਾਂਡਾ ਉੜਮੁੜ, 16 ਅਗਸਤ(ਦੀਪਕ ਬਹਿਲ) - ਟਾਂਡਾ ਬਾਈਪਾਸ ਨੇੜੇ ਅੱਜ ਵਾਪਰੇ ਇਕ ਸੜਕ ਹਾਦਸੇ 'ਚ ਨਵ ਵਿਆਹੇ ਜੋੜੇ ਦੀ ਉਸ ਸਮੇਂ ਮੌਤ ਹੋ ਗਈ ਜਦੋਂ ਜਲੰਧਰ ਤੋਂ ਪਠਾਨਕੋਟ ਜਾ ਰਹੀ ਉਨ੍ਹਾਂ ਦੀ ਕਾਰ ਅਚਾਨਕ ਸੜਕ 'ਤੇ ਖੜੇ ਇਕ ਟਰਾਲੇ ਨਾਲ ਜਾ ਟਕਰਾਈ...
24 ਤੋਂ 28 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ- ਮਨਪ੍ਰੀਤ ਬਾਦਲ
. . .  48 minutes ago
ਚੰਡੀਗੜ੍ਹ, 16 ਅਗਸਤ(ਵਿਕਰਮਜੀਤ ਸਿੰਘ ਮਾਨ)- ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 24 ਤੋਂ 28 ਅਗਸਤ ਤੱਕ....
ਪਟਿਆਲਾ : ਨਕਲੀ ਦੁੱਧ, ਪਨੀਰ ਤੇ ਦੇਸੀ ਘਿਓ ਦਾ ਵੱਡਾ ਜ਼ਖ਼ੀਰਾ ਬਰਾਮਦ
. . .  about 1 hour ago
ਪਟਿਆਲਾ, 16 ਅਗਸਤ - ਪਟਿਆਲਾ ਪੁਲਿਸ ਵੱਲੋਂ ਦੇਵੀਗੜ੍ਹ ਕੋਲ ਨਕਲੀ ਦੁੱਧ, ਪਨੀਰ ਤੇ ਦੇਸੀ ਘਿਓ ਦਾ ਵੱਡਾ ਜ਼ਖ਼ੀਰਾ ਬਰਾਮਦ ਬਰਾਮਦ ਕੀਤਾ ਗਿਆ ਹੈ। ਬਰਾਮਦ ਕੀਤੇ ਇਸ ਜ਼ਖੀਰੇ 'ਚੋਂ 53 ਬੈਗ ਸੁਕਾ ਦੁੱਧ, 250 ਲੀਟਰ ਤੇਜ਼ਾਬ, 1530 ਲੀਟਰ ਕੈਮੀਕਲ....
ਏਮਜ਼ ਪਹੁੰਚੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ
. . .  about 1 hour ago
ਨਵੀਂ ਦਿੱਲੀ, 16 ਅਗਸਤ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਪਹੁੰਚੇ¨
ਅਣਪਛਾਤੇ ਚੋਰਾਂ ਵੱਲੋਂ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨਾਲ ਭੰਨਤੋੜ
. . .  about 1 hour ago
ਮੋਗਾ, 16 ਅਗਸਤ(ਗੁਰਤੇਜ ਸਿੰਘ, ਸੁਰਿੰਦਰ ਪਾਲ ਸਿੰਘ)- ਮੋਗਾ ਜ਼ਿਲ੍ਹੇ ਦੇ ਕਸਬਾ ਸਮਾਧ ਭਾਈ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵੱਲੋਂ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨਾਲ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ। ਇਸ ਦਾ ਪਤਾ ਜਦ ਸਵੇਰੇ ਭਾਰਤੀ ਸਟੇਟ ਬੈਂਕ ਦੇ
ਪਲੱਕਡ 'ਚ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ
. . .  about 1 hour ago
ਤਿਰੂਵਨੰਤਪੁਰਮ, 16 ਅਗਸਤ - ਕੇਰਲ ਦੇ ਪਲੱਕਡ ਜ਼ਿਲ੍ਹੇ 'ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਦੇ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਅੱਜ ਵੀ ਭਾਰੀ ਮੀਂਹ ਕਾਰਨ ਸੂਬੇ ਦੇ ਕਈ ਇਲਾਕਿਆਂ 'ਚ ਦੱਖਣੀ ਰੇਲਵੇ ਅਤੇ ਕੋਚੀ ਮੈਟਰੋ ਮੁਅੱਤਲ ਕਰ ਦਿੱਤੀਆਂ ਗਈਆਂ ਹਨ...
ਏਮਜ਼ ਵੱਲੋਂ ਜਾਰੀ ਨਵਾਂ ਹੈਲਥ ਬੁਲੇਟਿਨ, ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ
. . .  about 2 hours ago
ਨਵੀਂ ਦਿੱਲੀ, 16 ਅਗਸਤ- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵੱਲੋਂ ਨਵਾਂ ਹੈਲਥ ਬੁਲੇਟਿਨ ਜਾਰੀ ਕੀਤਾ ਗਿਆ ਹੈ। ਇਸ ਹੈਲਥ ਬੁਲੇਟਿਨ ਦੇ ਅਨੁਸਾਰ, ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ...
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ 'ਚ ਨੇਤਾਵਾਂ ਦਾ ਆਉਣਾ ਜਾਣਾ ਜਾਰੀ
. . .  about 2 hours ago
ਨਵੀਂ ਦਿੱਲੀ, 16 ਅਗਸਤ - ਏਮਜ਼ ਵਿਚ ਪਿਛਲੇ 9 ਹਫ਼ਤਿਆਂ ਤੋਂ ਭਰਤੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਤਬੀਅਤ ਅਚਾਨਕ ਵਿਗੜਨ ਕਾਰਨ ਏਮਜ਼ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿਦੇਸ਼ੀ ਮੰਤਰੀ ਸੁਸ਼ਮਾ ਸਵਰਾਜ, ਸਿਹਤ ਮੰਤਰੀ ਜੇ.ਪੀ. ਨੱਢਾ....
ਕੇਰਲ : ਮੁੰਨਾਰ ਵਿਖੇ ਇਕ ਬੱਸ 'ਚ ਫਸੇ 82 ਯਾਤਰੀ
. . .  about 3 hours ago
ਤਿਰੁਵਨੰਤਮਪੁਰਮ, 16 ਅਗਸਤ- ਕੇਰਲਾ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਕਈ ਰਸਤੇ ਪਾਣੀ 'ਚ ਡੁੱਬ ਗਏ ਹਨ ਅਤੇ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਕਾਰਨ ਰਸਤੇ ਬੰਦ ਹੋ ਗਏ ਹਨ। ਇਸ ਦੌਰਾਨ ਮੁੰਨਾਰ 'ਚ ਇਕ ਬੱਸ 'ਚ 82 ਯਾਤਰੀ ਫਸੇ ਹੋਏ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਸਾਉਣ ਸੰਮਤ 550
ਵਿਚਾਰ ਪ੍ਰਵਾਹ: ਉਹ ਦੇਸ਼ ਸਚਮੁੱਚ ਸਵਰਗ ਹੁੰਦੇ ਹਨ, ਜਿਥੇ ਆਪਸੀ ਸਬੰਧਾਂ ਜਾਂ ਰਿਸ਼ਤਿਆਂ ਦੀ ਇੱਜ਼ਤ ਕੀਤੀ ਜਾਂਦੀ ਹੈ। -ਮਹਾਤਮਾ ਗਾਂਧੀ
  •     Confirm Target Language  

ਤਾਜ਼ਾ ਖ਼ਬਰਾਂ


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX