ਤਾਜਾ ਖ਼ਬਰਾਂ


ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਤਮਗ਼ਾ ਜੇਤੂ ਖਿਡਾਰੀਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ....
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  1 day ago
ਅਲੀਗੜ੍ਹ, 16 ਅਕਤੂਬਰ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ) ਨੇ ਤਿੰਨ 'ਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਏ.ਐਮ.ਯੂ ਨੇ ਵਧੀਕ ਕਮੇਟੀ ਦੀ ਰਿਪੋਰਟ ਦੇ ਬਾਅਦ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ...
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ...
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  1 day ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  1 day ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  1 day ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  1 day ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  1 day ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਤਾਜ਼ਾ ਖ਼ਬਰਾਂ

ਕੁੱਲੂ-ਮਨਾਲੀ 'ਚ ਭਾਰੀ ਬਰਸਾਤ ਤੋਂ ਬਾਅਦ ਹੜ੍ਹਾਂ ਕਾਰਨ ਭਾਰੀ ਤਬਾਹੀ

ਕੁੱਲੂ, 24 ਸਤੰਬਰ (ਸੁਭਾਸ਼ ਸਿੰਘ ਗੌਹਰ) - ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ ਵਿਖੇ ਵਿਖੇ ਭਾਰੀ ਬਰਸਾਤ ਤੋਂ ਬਾਅਦ ਹੜ੍ਹਾਂ ਕਾਰਨ ਭਾਰੀ ਤਬਾਹੀ ਹੋਈ ਹੈ। ਇਸ ਦੌਰਾਨ ਮਨਾਲੀ ਦਾ ਹੈਲੀਪੈਡ, ਕੁੱਲੂ-ਮਨਾਲੀ ਰੋਡ 'ਤੇ ਪੈਂਦਾ ਪੁਲ, ਕਲਾਥ ਗਰਮ ਪਾਣੀ ਸਨਨਾਗ੍ਰਹਿ, ਨਹਿਰੂ ਕੁੰਡ ਪੁਲ, ਟਰੱਕ ਯੂਨੀਅਨ ਦੀਆਂ 3 ਦੁਕਾਨਾਂ, ਮਨਾਲੀ 'ਚ ਵੌਲਵੋ ਬੱਸ ਅਤੇ ਕੁੱਲੂ 'ਚ ਇੱਕ ਟਰੱਕ ਪਾਣੀ ਦੇ ਤੇਜ ਵਹਾਅ ਵਿਚ ਰੁੜ੍ਹ ਗਏ ਹਨ। ਇਸ ਤੋਂ ਇਲਾਵਾ ਸੜਕਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਤੇ ਆਮ ਜਨ ਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਣ ਦੇ ਨਾਲ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆ ਵੱਲ ਨਾ ਜਾਣ ਦੀ ਸਲਾਹ ਦਿੱਤੀ ਹੈ। 


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX