ਤਾਜਾ ਖ਼ਬਰਾਂ


ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
. . .  41 minutes ago
ਸੰਗਰੂਰ, 18 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸੂਬੇ ਦੇ ਕਿਸਾਨਾਂ ਵਲੋਂ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 30/2
. . .  55 minutes ago
ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ
. . .  about 1 hour ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ...
ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ
. . .  about 1 hour ago
ਮੋਗਾ, 18 ਜਨਵਰੀ (ਗੁਰਦੇਵ ਭਾਮ)- ਬੀਤੀ ਰਾਤ ਸੰਘਣੀ ਧੁੰਦ ਕਾਰਨ ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹਾਈਵੇਅ ਤੋਂ ਗੁਜ਼ਰ ਰਹੀ ਇੱਕ ਟੈਕਸੀ, ਜਿਸ 'ਚ ਕੁਝ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਆਸਟ੍ਰੇਲੀਆ ਨੂੰ ਲੱਗਾ ਪਹਿਲਾ ਝਟਕਾ
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਮੀਂਹ ਕਾਰਨ ਰੁਕਿਆ ਖੇਡ, ਆਸਟ੍ਰੇਲੀਆ 1/0
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 5 ਮਾਘ ਸੰਮਤ 550
ਵਿਚਾਰ ਪ੍ਰਵਾਹ: ਚਰਿੱਤਰ ਦੀ ਦੌਲਤ ਸਾਰੀਆਂ ਦੌਲਤਾਂ ਨਾਲੋਂ ਵੱਡੀ ਹੁੰਦੀ ਹੈ। -ਸਮਾਈਲਜ

ਤਾਜ਼ਾ ਖ਼ਬਰਾਂ

ਹਿੰਦ-ਪਾਕਿ ਕੌਮੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 9 ਨਵੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਦੀ ਚੌਂਕੀ ਸ਼ਾਮੇ ਕੇ ਦੇ ਖੇਤਰ 'ਚੋਂ ਐਂਟੀ ਨਾਰਕੋਟਿਕ ਸੈੱਲ ਫ਼ਿਰੋਜ਼ਪੁਰ ਅਤੇ ਬੀ.ਐੱਸ.ਐਫ਼. ਨੇ ਸਾਂਝਾ ਅਪਰੇਸ਼ਨ ਚਲਾਉਂਦੇ ਹੋਏ 22 ਕਰੋੜ ਦੀ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਐਂਟੀ ਨਾਰਕੋਟਿਕ ਸੈਲ ਨੂੰ ਮਿਲੀ ਖ਼ੁਫ਼ੀਆ ਸੂਚਨਾ 'ਤੇ ਉਨ੍ਹਾਂ ਬੀ.ਐੱਸ.ਐਫ਼. 136 ਬਟਾਲੀਅਨ ਨਾਲ ਮਿਲ ਕੇ ਚਲਾਏ ਸਰਚ ਅਪਰੇਸ਼ਨ ਦੌਰਾਨ ਸ਼ਾਮੇ ਕੇ ਬੀ.ਓ.ਪੀ. ਅਧੀਨ ਪੈਂਦੇ ਖੇਤਰ 'ਚ ਹਿੰਦ-ਪਾਕਿ ਸਰਹੱਦ 'ਤੇ ਲੱਗੀ ਕੰਡਿਆਲ਼ੀ ਤਾਰ ਤੋਂ ਪਾਰ ਪਾਕਿਸਤਾਨ ਵਾਲੇ ਪਾਸੇ ਭਾਰਤੀ ਖੇਤਰ 'ਚੋਂ ਇਕ ਦਰਖਤ ਅੰਦਰੋਂ ਖੋਖਲਾ ਮਿਲਿਆ, ਜਿਸ 'ਚੋਂ ਸ਼ੱਕੀ ਸਮਾਨ ਬਰਾਮਦ ਹੋਇਆ ਹੈ, ਜਦ ਸੁਰੱਖਿਆ ਜਵਾਨਾਂ ਨੇ ਉਸ ਨੂੰ ਬਾਹਰ ਕੱਢਿਆ ਤਾਂ ਉਸ ਵਿਚੋਂ ਤਿੰਨ ਪੈਕਟ ਬਰਾਮਦ ਹੋਏ ਜੋ ਪੀਲੇ ਲਿਫ਼ਾਫ਼ੇ ਵਿਚ ਬੰਦ ਸਨ ਅਤੇ ਇਕ ਪਲਾਸਟਿਕ ਦੀ ਦੋ ਲੀਟਰ ਵਾਲੀ ਬੋਤਲ ਮਿਲੀ। ਉਨ੍ਹਾਂ ਦੱਸਿਆ ਕਿ ਉਕਤ ਮਿਲੇ ਸਮਾਨ 'ਚ ਹੈਰੋਇਨ ਸੀ, ਜਿਸ ਦਾ ਵਜ਼ਨ ਚਾਰ ਕਿੱਲੋ 305 ਗ੍ਰਾਮ ਨਾਪਿਆ ਗਿਆ, ਜਿਸ ਦੀ ਕੀਮਤ ਕੌਮਾਂਤਰੀ ਮੰਡੀ ਅੰਦਰ ਕਰੀਬ 22 ਕਰੋੜ ਦੱਸੀ ਜਾ ਰਹੀ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX