ਤਾਜਾ ਖ਼ਬਰਾਂ


ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  2 minutes ago
ਨਵੀਂ ਦਿੱਲੀ, 20 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਮੰਗਲਵਾਰ ਦੇਰ ਰਾਤ ਪੰਜ ਘੰਟੇ ਤੱਕ ਚੱਲੀ। ਅੱਜ ਫਿਰ ਇਹ ਬੈਠਕ ਹੋਵੇਗੀ ਤੇ ਉਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਹੋਵੇਗਾ। ਸੂਤਰਾਂ ਮੁਤਾਬਿਕ ਦੇਰ ਰਾਤ ਦੀ ਮੀਟਿੰਗ 'ਚ ਕਈ ਉਮੀਦਵਾਰਾਂ...
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  34 minutes ago
ਔਰੰਗਾਬਾਦ, 20 ਮਾਰਚ - ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਕਿਸਾਨਾਂ ਦੀ ਮੌਤ ਹੋ ਗਈ। ਇਹ ਕਿਸਾਨ ਸੀਵਰੇਜ ਦੇ ਮੈਨਹੋਲ ਵਿਚ ਦਾਖਲ ਹੋਏ ਸਨ ਤੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਜਦਕਿ ਲਾਪਤਾ ਦੱਸਿਆ ਜਾ ਰਿਹਾ...
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  1 minute ago
ਬੈਂਗਲੁਰੂ, 20 ਮਾਰਚ - ਕਰਨਾਟਕਾ ਦੇ ਧਾਰਵਾੜ ਸਥਿਤ ਕੁਮਾਰਰੇਸ਼ਵਰ ਨਗਰ ਵਿਚ ਇਕ ਨਿਰਮਾਣਧੀਨ ਇਮਾਰਤ ਡਿਗ ਗਈ। ਮਲਬੇ ਹੇਠ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। 43 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਤੇ 3 ਲੋਕ ਮਾਰੇ ਗਏ ਹਨ। ਬਚਾਅ...
ਅੱਜ ਦਾ ਵਿਚਾਰ
. . .  about 1 hour ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਖਨੌਰੀ, 19 ਮਾਰਚ (ਬਲਵਿੰਦਰ ਸਿੰਘ ਥਿੰਦ )- ਸੰਗਰੂਰ ਦਿੱਲੀ ਮੁੱਖ ਮਾਰਗ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ .....
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551
ਵਿਚਾਰ ਪ੍ਰਵਾਹ: ਨੀਤੀਆਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ

ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ਹੈ ਜਿੱਥੇ ਸਰਕਾਰ ਨੇ ਵੱਡਾ ਕਦਮ ਉਠਾਉਂਦੇ ਹੋਇਆ ਭਾਰਤ 'ਚ ਪਾਕਿਸਤਾਨ ਸੁਪਰ ਲੀਗ (ਪੀ.ਐੱਸ.ਐਲ) ਦੇ ਪ੍ਰਸਾਰਨ 'ਤੇ ਰੋਕ ਲੱਗਾ ਦਿੱਤੀ ਹੈ। ਜਾਣਕਾਰੀ ਅਨੁਸਾਰ, ਇਸ ਲੀਗ ਦੇ ਪ੍ਰਸਾਰਨ ਨੂੰ ਸਪੋਰਟਸ ਚੈਨਲ ਡੀਸਪੋਰਟ 'ਤੇ ਪ੍ਰਸਾਰਿਤ ਕੀਤਾ ਜਾਣਾ ਸੀ ਜਿਸ ਨੂੰ ਹੁਣ ਰੋਕ ਦਿੱਤਾ ਗਿਆ ਹੈ। ਇਸ ਲੀਗ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ 14 ਫਰਵਰੀ (ਵੀਰਵਾਰ) ਨੂੰ ਦੁਬਈ 'ਚ ਬੜੇ ਧੂਮਧਾਮ ਨਾਲ ਕੀਤੀ ਗਈ ਸੀ। ਇਸ ਦਾ 16ਵਾਂ ਟੂਰਨਾਮੈਂਟ ਸੰਯੁਕਤ ਅਰਬ ਅਮੀਰਾਤ 'ਚ ਹੋਣਾ ਹੈ ਅਤੇ ਆਖ਼ਰੀ ਮੈਚ ਕਰਾਚੀ 'ਚ ਖੇਡਿਆ ਜਾਣਾ ਹੈ ਪਰ ਪੁਲਵਾਮਾ ਹਮਲੇ ਤੋਂ ਬਾਅਦ ਹੁਣ ਭਾਰਤ 'ਚ ਇਨ੍ਹਾਂ ਮੈਚਾਂ ਨੂੰ ਨਹੀ ਦੇਖਿਆ ਜਾ ਸਕੇਗਾ। ਡੀਸਪੋਰਟ ਭਾਰਤ 'ਚ ਇਸ ਲੀਗ ਦਾ ਅਧਿਕਾਰਕ ਬ੍ਰੋਡਕਾਸਟਰ ਹੈ ਜੋ ਹੁਣ ਇਸ ਲੀਗ ਦਾ ਪ੍ਰਸਾਰਨ ਨਹੀਂ ਕਰੇਗਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਲਾਹੌਰ ਕਲੰਦਰ ਅਤੇ ਕਰਾਚੀ ਕਿੰਗਸ ਮੈਚ ਦੇ ਸਿੱਧੇ ਪ੍ਰਸਾਰਨ 'ਤੇ ਫਿਲਹਾਲ ਭਾਰਤ 'ਚ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਭਾਰਤੀ ਕ੍ਰਿਕੇਟ ਕਲੱਬ ਆਫ਼ ਨੇ ਪੁਲਵਾਮਾ ਹਮਲੇ ਦੇ ਰੋਸ ਦਾ ਪ੍ਰਗਟਾਵਾਂ ਕਰਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਸਾਬਕਾ ਕ੍ਰਿਕਟਰ ਇਮਰਾਨ ਖਾਨ ਦੇ ਪੋਸਟਰ ਵੀ ਹਟਾ ਦਿੱਤੇ ਹਨ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX