ਤਾਜਾ ਖ਼ਬਰਾਂ


ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  29 minutes ago
ਔਰੰਗਾਬਾਦ, 20 ਮਾਰਚ - ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਕਿਸਾਨਾਂ ਦੀ ਮੌਤ ਹੋ ਗਈ। ਇਹ ਕਿਸਾਨ ਸੀਵਰੇਜ ਦੇ ਮੈਨਹੋਲ ਵਿਚ ਦਾਖਲ ਹੋਏ ਸਨ ਤੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਜਦਕਿ ਲਾਪਤਾ ਦੱਸਿਆ ਜਾ ਰਿਹਾ...
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  56 minutes ago
ਬੈਂਗਲੁਰੂ, 20 ਮਾਰਚ - ਕਰਨਾਟਕਾ ਦੇ ਧਾਰਵਾੜ ਸਥਿਤ ਕੁਮਾਰਰੇਸ਼ਵਰ ਨਗਰ ਵਿਚ ਇਕ ਨਿਰਮਾਣਧੀਨ ਇਮਾਰਤ ਡਿਗ ਗਈ। ਮਲਬੇ ਹੇਠ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। 43 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਤੇ 3 ਲੋਕ ਮਾਰੇ ਗਏ ਹਨ। ਬਚਾਅ...
ਅੱਜ ਦਾ ਵਿਚਾਰ
. . .  about 1 hour ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਖਨੌਰੀ, 19 ਮਾਰਚ (ਬਲਵਿੰਦਰ ਸਿੰਘ ਥਿੰਦ )- ਸੰਗਰੂਰ ਦਿੱਲੀ ਮੁੱਖ ਮਾਰਗ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ .....
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 19 ਮਾਰਚ- ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਜ਼ਿਲ੍ਹਾ ਦਿਹਾਤੀ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਬਦਨਾਮ ਕੋਬਰਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਚੇਤ ਸੰਮਤ 551
ਵਿਚਾਰ ਪ੍ਰਵਾਹ: ਨੀਤੀਆਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ

ਇਸਲਾਮਾਬਾਦ, 19 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਜਿੱਥੇ ਭਾਰਤ 'ਚ ਜ਼ਬਰਦਸਤ ਰੋਹ ਹੈ, ਉੱਥੇ ਹੀ ਇਸ ਮਾਮਲੇ 'ਤੇ ਹੁਣ ਪਾਕਿਸਤਾਨ ਨੇ ਆਪਣੀ ਸਫ਼ਾਈ ਦਿੱਤੀ ਹੈ। ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬਿਆਨ ਜਾਰੀ ਕਰਕੇ ਇਸ ਹਮਲੇ 'ਚ ਉਨ੍ਹਾਂ (ਪਾਕਿਸਤਾਨ) ਦਾ ਹੱਥ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਮਰਾਨ ਨੇ ਕਿਹਾ ਕਿ ਭਾਰਤ ਨੇ ਬਿਨਾਂ ਕਿਸੇ ਸਬੂਤ ਤੋਂ ਪਾਕਿਸਤਾਨ 'ਤੇ ਦੋਸ਼ ਲਾਏ ਹਨ। ਇਮਰਾਨ ਨੇ ਕਿਹਾ ਕਿ ਜੇਕਰ ਭਾਰਤ ਕਿਸੇ ਵੀ ਤਰ੍ਹਾਂ ਦੀ ਜਾਂਚ ਕਰਾਉਣਾ ਚਾਹੁੰਦਾ ਹੈ ਤਾਂ ਉਹ ਉਸ ਲਈ ਤਿਆਰ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਮਿਲਟਰੀ ਇੰਟੈਲੀਜੈਂਸ ਦੀ ਖ਼ਬਰ ਹੈ ਤਾਂ ਉਨ੍ਹਾਂ ਨੂੰ ਦੱਸਿਆ ਜਾਵੇ, ਉਨ੍ਹਾਂ ਦੀ ਸਰਕਾਰ ਐਕਸ਼ਨ ਲਵੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਪੁਲਵਾਮਾ ਹਮਲੇ ਨਾਲ ਕੀ ਫ਼ਾਇਦਾ ਹੋਵੇਗਾ? ਆਪਣੇ ਥੋੜ੍ਹੀ ਦੇਰ ਦੇ ਸੰਬੋਧਨ 'ਚ ਇਮਰਾਨ ਨੇ ਕਿਹਾ ਅੱਤਵਾਦ ਕਾਰਨ ਪਾਕਿਸਤਾਨ 'ਚ ਵੀ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ ਅਤੇ ਉਹ ਵੀ ਇਸ ਖ਼ਾਤਮਾ ਚਾਹੁੰਦੇ ਹਨ। ਉਨ੍ਹਾਂ ਨੇ ਇਸ ਮੁੱਦੇ ਨੂੰ ਗੱਲਬਾਤ ਰਾਹੀਂ ਸੁਲਝਾਉਣ ਦੀ ਗੱਲ ਵੀ ਕਹੀ। ਇਸ ਦੇ ਨਾਲ ਹੀ ਭਾਰਤ ਨੂੰ ਚਿਤਾਵਨੀ ਦਿੰਦਿਆਂ ਇਮਰਾਨ ਨੇ ਕਿਹਾ ਕਿ ਜੇਕਰ ਭਾਰਤ, ਪਾਕਿਸਤਾਨ 'ਤੇ ਹਮਲਾ ਕਰੇਗਾ ਤਾਂ ਉਹ ਵੀ ਜਵਾਬੀ ਕਾਰਵਾਈ ਕਰਨਗੇ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX