ਤਾਜਾ ਖ਼ਬਰਾਂ


ਮਹਾਰਾਸ਼ਟਰ 'ਚ ਵਾਪਰੇ ਬੱਸ ਹਾਦਸੇ 'ਚ ਛੇ ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  7 minutes ago
ਮੁੰਬਈ, 24 ਮਾਰਚ- ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਅੱਜ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 45 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ...
ਆਈ.ਪੀ.ਐਲ.12 : ਹੈਦਰਾਬਾਦ ਨੂੰ ਲੱਗਾ ਪਹਿਲਾ ਝਟਕਾ
. . .  3 minutes ago
ਫ਼ਿਰੋਜ਼ਪੁਰ 'ਚ ਫੌਜੀ ਖੇਤਰ 'ਚੋਂ ਮਿਲਿਆ ਮਾਈਨ ਨੁਮਾ ਬੰਬ, ਲੋਕਾਂ 'ਚ ਦਹਿਸ਼ਤ
. . .  20 minutes ago
ਫ਼ਿਰੋਜ਼ਪੁਰ, 24 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਛਾਉਣੀ ਫੌਜੀ ਖੇਤਰ 'ਚ ਸਥਿਤ ਫੌਜ ਦੀ ਗੋਲਡਨ ਐਰੋ ਡਿਵੀਜ਼ਨ ਨਾਮੀ ਕੰਟੀਨ ਦੇ ਸਾਹਮਣਿਓਂ ਅੱਜ ਬਾਰੂਦੀ ਸੁਰੰਗ ਵਿਛਾਉਣ ਲਈ ਇਸਤੇਮਾਲ ਕੀਤਾ ਜਾਂਦਾ ਬੰਬ (ਮਾਈਨ) ਮਿਲਿਆ। ਇਸ ਮਗਰੋਂ ਫੌਜ ਨੇ...
ਆਈ.ਪੀ.ਐਲ.12 : 10 ਓਵਰਾਂ ਤੋਂ ਬਾਅਦ ਹੈਦਰਾਬਾਦ 92/0
. . .  3 minutes ago
ਆਈ.ਪੀ.ਐਲ.12 : 31 ਗੇਂਦਾਂ 'ਚ ਵਾਰਨਰ ਦੀਆਂ 53 ਦੌੜਾਂ ਪੂਰੀਆਂ
. . .  33 minutes ago
ਉਪ ਰਾਸ਼ਟਰਪਤੀ ਨਾਇਡੂ ਨੇ ਮਨੋਹਰ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  39 minutes ago
ਪਣਜੀ, 24 ਮਾਰਚ- ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅੱਜ ਗੋਆ ਦੇ ਮਰਹੂਮ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਰਿਹਾਇਸ਼ 'ਤੇ ਗਏ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਨਾਇਡੂ ਨੇ ਟਵੀਟ ਕਰਕੇ ਕਿਹਾ, ''ਅੱਜ ਗੋਆ 'ਚ...
ਆਈ.ਪੀ.ਐਲ.12 : ਕੋਲਕਾਤਾ ਨੇ ਜਿੱਤਿਆ ਟਾਸ, ਪਹਿਲਾ ਬੱਲੇਬਾਜ਼ੀ ਕਰੇਗਾ ਹੈਦਰਾਬਾਦ
. . .  about 1 hour ago
ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ
. . .  about 1 hour ago
ਇਸਲਾਮਾਬਾਦ, 24 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਿੰਧ ਸੂਬੇ 'ਚ ਦੋ ਨਾਬਾਲਗ ਹਿੰਦੂ ਲੜਕੀਆਂ ਦੀ ਅਗਵਾਕਾਰੀ, ਜਬਰਨ ਵਿਆਹ, ਧਰਮ ਪਰਿਵਰਤਨ ਅਤੇ ਘੱਟ ਉਮਰ 'ਚ ਵਿਆਹ ਕਰਾਏ ਜਾਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ...
ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ
. . .  about 1 hour ago
ਨਵੀਂ ਦਿੱਲੀ, 24 ਮਾਰਚ - ਹਰਿਆਣਾ ਦੀ ਪ੍ਰਸਿੱਧ ਸਿੰਗਰ ਤੇ ਡਾਂਸਰ ਸਪਨਾ ਚੌਧਰੀ ਨੇ ਕਿਹਾ ਹੈ ਕਿ ਉਹ ਕਾਂਗਰਸ ਵਿਚ ਸ਼ਾਮਲ ਨਹੀਂ ਹੋਏ ਹਨ। ਪ੍ਰਿਅੰਕਾ ਗਾਂਧੀ ਵਾਡਰਾ ਨਾਲ ਜੋ ਉਨ੍ਹਾਂ ਦੀਆਂ ਤਸਵੀਰਾਂ ਛਾਇਆ ਹੋਇਆਂ ਹਨ, ਉਹ ਪੁਰਾਣੀਆਂ ਹਨ। ਸਪਨਾ ਨੇ ਕਿਹਾ ਕਿ ਉਹ...
ਸਰਕਾਰਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀਆਂ ਹਨ- ਮਾਨ
. . .  about 2 hours ago
ਮਹਿਲ ਕਲਾਂ, 24 ਮਾਰਚ (ਤਰਸੇਮ ਸਿੰਘ ਚੰਨਣਵਾਲ)- ਅਨਾਜ ਮੰਡੀ ਮਹਿਲ ਕਲਾਂ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਮਾਨ ਨੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਦੇਸ਼...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਚੇਤ ਸੰਮਤ 551
ਵਿਚਾਰ ਪ੍ਰਵਾਹ: ਠੀਕ ਕਦਮ ਚੁੱਕਣ ਨਾਲ ਹੀ ਸਫ਼ਲਤਾ ਮਿਲਦੀ ਹੈ। -ਐਮਰਸਨ

ਤਾਜ਼ਾ ਖ਼ਬਰਾਂ

550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਤਿਆਰ ਕੀਤਾ ਜਾਵੇਗਾ ਫ਼ੇਜ਼ 1

ਅੰਮ੍ਰਿਤਸਰ, 14 ਮਾਰਚ (ਸੁਰਿੰਦਰ ਵਰਪਾਲ)- ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ ਦੇ ਉੱਚ ਅਧਿਕਾਰੀਆਂ ਵੱਲੋਂ ਸੰਗਠਿਤ ਜਾਂਚ ਚੌਕੀ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਤਕਰੀਬਨ 5 ਘੰਟਿਆਂ ਤੱਕ ਚੱਲੀ ਬੈਠਕ 'ਚ ਕਈ ਪਹਿਲੂਆਂ 'ਤੇ ਚਰਚਾ ਕੀਤੀ ਗਈ। ਇਸ ਮੀਟਿੰਗ 'ਚ ਭਾਰਤੀ ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਦੇ ਯਾਦਗਾਰੀ ਸਮਾਰੋਹ ਦੇ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਗਤੀਵਿਧੀਆਂ ਦੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਕਿਹਾ ਗ੍ਰਹਿ ਮੰਤਰਾਲੇ ਵੱਲੋਂ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ, ਪੰਜਾਬ 'ਚ ਟਰਮੀਨਲ ਬਿਲਡਿੰਗ ਕੰਪਲੈਕਸ ਦਾ ਨਿਰਮਾਣ ਕਰਨਾ ਹੈ। ਦੱਸ ਦੇਈਏ ਕਿ 'ਸਟੇਟ ਆਫ਼ ਦੀ ਆਰਟ' ਬਿਲਡਿੰਗ ਨੂੰ ਬਣਾਉਣ ਦੀ ਜ਼ਿੰਮੇਵਾਰੀ ਲੈਂਡ ਪੋਰਟ ਅਥਾਰਿਟੀ ਆਫ਼ ਇੰਡੀਆ ਨੂੰ ਦਿੱਤੀ ਗਈ ਹੈ ਜੋ ਕਿ ਦੇਸ਼ ਦੇ ਜ਼ਮੀਨੀ ਸਰਹੱਦ 'ਤੇ ਇਨਟੈੱਗਰੇਟਿਡ ਚੈੱਕ ਪੋਸਟਾਂ ਨੂੰ ਵਿਕਸਤ ਕਰਨ ਅਤੇ ਚਲਾਉਣ ਦਾ ਕੰਮ ਕਰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 19 ਮਾਰਚ ਨੂੰ ਦੋਹੇਂ ਮੁਲਕਾਂ ਦੇ ਤਕਨੀਕੀ ਮਾਹਿਰ ਲਾਂਘੇ ਦੇ ਜ਼ੀਰੋ ਪੁਆਇੰਟ 'ਤੇ ਚਰਚਾ ਕਰਨਗੇ।

ਪ੍ਰੈੱਸ ਕਾਨਫ਼ਰੰਸ 'ਚ ਕਰਤਾਰਪੁਰ ਸਾਹਿਬ ਦੇ ਲਾਂਘੇ ਸੰਬੰਧੀ ਹੇਠ ਲਿਖੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ  : -

  • ਕਰਤਾਰਪੁਰ ਲਾਂਘੇ ਸੰਬੰਧੀ ਭਾਰਤੀ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਵੀਡੀਓ
  • ਭਾਰਤੀ ਸਰਕਾਰ ਨੇ ਕਰਤਾਰਪੁਰ ਲਾਂਘੇ ਲਈ 50 ਏਕੜ ਜ਼ਮੀਨ ਦੀ ਕੀਤੀ ਸ਼ਨਾਖ਼ਤ
  • 2 ਪੜਾਵਾਂ 'ਚ ਮੁਕੰਮਲ ਕੀਤਾ ਜਾਵੇ ਕਰਤਾਰਪੁਰ ਸਾਹਿਬ ਲਾਂਘਾ
  • ਫ਼ੇਜ਼ 1 'ਚ ਪੰਜ ਹਜ਼ਾਰ ਸ਼ਰਧਾਲੂਆਂ ਲਈ ਬਣਨਗੇ 54 ਇਮੀਗ੍ਰੇਸ਼ਨ ਕਾਊਂਟਰ
  • ਫ਼ੇਜ਼ 1 'ਤੇ ਆਏਗੀ 140 ਕਰੋੜ ਦੀ ਲਾਗਤ
  • ਫ਼ੇਜ਼ 1 'ਚ ਯਾਤਰੀਆਂ ਲਈ ਬਣਾਇਆਂ ਜਾਵੇਗਾ ਟਰਮੀਨਲ
  • 15 ਏਕੜ ਜ਼ਮੀਨ 'ਤੇ ਤਿਆਰ ਕੀਤਾ ਜਾਵੇਗਾ ਫ਼ੇਜ਼ 1
  • ਫ਼ੇਜ਼ 2 'ਚ 30 ਮੀਟਰ ਉੱਚੇ ਵਾਚ ਟਾਵਰ 'ਤੇ ਬਣਾਈ ਜਾਵੇਗੀ ਦਰਸ਼ਕ ਗੈਲਰੀ
  • ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਤਿਆਰ ਕੀਤਾ ਜਾਵੇਗਾ ਫ਼ੇਜ਼ 1
  • ਗੁਰਪੁਰਬ ਅਤੇ ਖ਼ਾਸ ਮੌਕਿਆਂ 'ਤੇ 10 ਹਜ਼ਾਰ ਹੋਰ ਸ਼ਰਧਾਲੂਆਂ ਦੀ ਇਜਾਜ਼ਤ 'ਤੇ ਰੱਖਿਆ ਗਿਆ ਸੁਝਾਅ
  • ਬਿਨਾ ਵੀਜ਼ਾ ਅਤੇ ਪੈਦਲ ਯਾਤਰਾ ਲਈ ਜਾਣ ਦਾ ਵੀ ਪਾਕਿ ਸਾਹਮਣੇ ਰੱਖਿਆ ਗਿਆ ਸੁਝਾਅ
  • ਪ੍ਰਤੀ ਦਿਨ 5000 ਹਜ਼ਾਰ ਸ਼ਰਧਾਲੂ ਕਰ ਸਕਣਗੇ ਦਰਸ਼ਨ
  • ਯਾਤਰੀ ਟਰਮੀਨਲ ਬਿਲਡਿੰਗ ਕੰਪਲੈਕਸ 'ਚ ਅਮੀਰ ਭਾਰਤੀ ਸਭਿਆਚਾਰ ਤਸਵੀਰਾਂ ਕੀਤੀਆਂ ਜਾਣਗੀਆਂ ਪੇਸ਼
  • ਦਿਵਿਆਂਗ ਅਤੇ ਬਜ਼ੁਰਗਾਂ ਨੂੰ ਧਿਆਨ 'ਚ ਰੱਖ ਕੇ ਬਣਾਈ ਗਈ ਇਹ ਇਮਾਰਤ


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX