ਤਾਜਾ ਖ਼ਬਰਾਂ


ਇਸਲਾਮਾਬਾਦ ਹਾਈਕੋਰਟ ਦਾ ਹੁਕਮ- ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ
. . .  14 minutes ago
ਇਸਲਾਮਾਬਾਦ, 26 ਮਾਰਚ- ਇਸਲਾਮਾਬਾਦ ਹਾਈਕੋਰਟ ਨੇ ਪਾਕਿਸਤਾਨ ਦੇ ਸਿੰਧ ਸੂਬੇ ਦੀ ਸਰਕਾਰ ਨੂੰ ਇਹ ਹੁਕਮ ਦਿੱਤੇ ਹਨ ਕਿ ਉਹ ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਨਾਲ ਹੀ ਅਦਾਲਤ ਨੇ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਦੋਹਾਂ ਕੁੜੀਆਂ...
ਕਾਰ ਦੇ ਦਰਖ਼ਤ ਨਾਲ ਟਰਕਾਉਣ ਕਾਰਨ ਚਾਰ ਲੋਕਾਂ ਦੀ ਮੌਤ
. . .  33 minutes ago
ਹੈਦਰਾਬਾਦ, 26 ਮਾਰਚ- ਤੇਲੰਗਾਨਾ ਦੇ ਜਗਤੀਅਲ ਜ਼ਿਲ੍ਹੇ 'ਚ ਇੱਕ ਕਾਰ ਦੇ ਸੜਕ ਕਿਨਾਰੇ ਲੱਗੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਇਹ ਹਾਦਸਾ ਜ਼ਿਲ੍ਹੇ ਦੇ ਧਰਮਾਰਾਮ ਪਿੰਡ ਦੇ ਨਜ਼ਦੀਕ...
ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਨੂੰ ਟਿਕਟ ਦੇਣ ਤੋਂ ਕੀਤਾ ਇਨਕਾਰ
. . .  1 minute ago
ਲਖਨਊ, 26 ਮਾਰਚ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ 2019 ਦੀਆਂ ਲੋਕ ਸਭਾ ਚੋਣਾਂ ਕਿਤਿਓਂ ਵੀ ਨਹੀਂ ਲੜਨਗੇ। ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਦੇ ਲੋਕਾਂ ਨੂੰ...
ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ
. . .  about 1 hour ago
ਸ਼ਹਿਣਾ, 26 ਮਾਰਚ (ਸੁਰੇਸ਼ ਗੋਗੀ)- ਬਰਨਾਲਾ ਦੇ ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਉਗੋਕੇ ਵਿਖੇ ਖੇਤਾਂ 'ਚ ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 19 ਸਾਲਾ ਕੁਲਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਦੇ ਰੂਪ 'ਚ ਹੋਈ ਹੈ...
ਝੌਂਪੜੀ 'ਚ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਦੋ ਬੱਚਿਆਂ ਦੀ ਮੌਤ
. . .  about 1 hour ago
ਲਖਨਊ, 26 ਮਾਰਚ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਮਝਨਪੁਰ ਇਲਾਕੇ 'ਚ ਅੱਜ ਸਵੇਰੇ ਇੱਟਾਂ ਦੇ ਇੱਕ ਭੱਠੇ 'ਤੇ ਬਣੀ ਝੌਂਪੜੀ 'ਚ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਝੁਲਸ ਗਏ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ...
ਇਜ਼ਰਾਈਲ ਨੇ ਗਾਜਾ 'ਚ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
. . .  about 1 hour ago
ਗਾਜਾ, 26 ਮਾਰਚ- ਇਜ਼ਰਾਈਲ ਨੇ ਮੱਧ ਇਜ਼ਰਾਈਲ 'ਚ ਰਾਕੇਟ ਨਾਲ ਇੱਕ ਘਰ ਨੂੰ ਨਸ਼ਟ ਕਰਨ ਦੇ ਜਵਾਬ 'ਚ ਗਾਜਾ ਪੱਟੀ 'ਚ ਹਮਾਸ (ਇੱਕ ਫ਼ਲਸਤੀਨੀ ਸੁੰਨੀ-ਇਸਲਾਮਵਾਦੀ ਕੱਟੜਪੰਥੀ ਸੰਗਠਨ) ਦੇ ਟਿਕਾਣਿਆਂ 'ਤੇ ਹਮਲਾ ਕੀਤਾ। ਇਜ਼ਰਾਈਲ ਰੱਖਿਆ ਬਲ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  about 2 hours ago
ਰਾਏਪੁਰ, 26 ਮਾਰਚ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਚਾਰ ਨਕਸਲੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਚਿੰਤਲਾਨਾਰ ਥਾਣਾ ਖੇਤਰ ਅਧੀਨ ਪੈਂਦੇ ਕਰਕਨਗੁੜਾ ਪਿੰਡ ਦੇ ਨਜ਼ਦੀਕ ਅੱਜ...
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 3 hours ago
ਨਵੀਂ ਦਿੱਲੀ, 26 ਮਾਰਚ - ਅਗਸਤਾ ਵੈਸਟਲੈਂਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਵਿਚੋਲੀਏ ਸੁਸ਼ੇਨ ਮੋਹਨ ਗੁਪਤਾ ਨੂੰ ਬੀਤੀ ਲੰਘੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ...
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 3 hours ago
ਨਵੀਂ ਦਿੱਲੀ, 26 ਮਾਰਚ - ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਤਲੀ, ਨਿਤਿਨ ਗਡਕਰੀ, ਸੁਸ਼ਮਾ ਸਵਰਾਜ ਤੇ ਊਮਾ ਭਾਰਤੀ ਜ਼ਿਕਰਯੋਗ...
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 3 hours ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਚੇਤ ਸੰਮਤ 551
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਤਾਜ਼ਾ ਖ਼ਬਰਾਂ

ਛੁੱਟੀ ਕੱਟ ਕੇ ਜੇਲ੍ਹ ਪਹੁੰਚੇ ਕੈਦੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ

ਨਾਭਾ, 16 ਮਾਰਚ (ਕਰਮਜੀਤ ਸਿੰਘ)- ਜੇਲ੍ਹ ਪ੍ਰਸ਼ਾਸਨ ਵਲੋਂ ਨਸ਼ਿਆਂ ਨੂੰ ਲੈ ਕੇ ਲਗਾਤਾਰ ਸਖ਼ਤੀ ਵਰਤੀ ਜਾ ਰਹੀ ਹੈ। ਇਸੇ ਦੇ ਤਹਿਤ ਨਾਭਾ-ਭਵਾਨੀਗੜ੍ਹ ਰੋਡ 'ਤੇ ਸਥਿਤ ਨਵੀਂ ਜ਼ਿਲ੍ਹਾ ਜੇਲ੍ਹ 'ਚ ਛੁੱਟੀ ਕੱਟ ਕੇ ਵਾਪਸ ਪਰਤੇ ਦੋ ਕੈਦੀਆਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜੇਲ੍ਹ ਅਧਿਕਾਰੀਆਂ ਮੁਤਾਬਕ ਜੇਲ੍ਹ ਪਰਤੇ ਕੈਦੀ ਸੁਖਵਿੰਦਰ ਸਿੰਘ ਵਾਸੀ ਰਾਮਦਾਸ ਨਗਰ ਸਰਹਿੰਦ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 17 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸੇ ਤਰ੍ਹਾਂ ਦੂਜੇ ਮਾਮਲੇ ਮੁਤਾਬਕ ਛੁੱਟੀ ਕੱਟ ਕੇ ਜੇਲ੍ਹ ਵਾਪਸ ਪਹੁੰਚੇ ਕੈਦੀ ਯਸ਼ਦੀਪ ਸਿੰਘ ਵਾਸੀ ਸਰਾਭਾ ਨਗਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੀ ਤਲਾਸ਼ੀ ਲੈਣ 26 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸੰਬੰਧੀ ਸਹਾਇਕ ਜੇਲ੍ਹ ਸੁਪਰਡੈਂਟ ਅਜਮੇਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਦਰ ਪੁਲਿਸ ਨੇ ਐੱਨ. ਡੀ. ਪੀ. ਸੀ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX