ਤਾਜਾ ਖ਼ਬਰਾਂ


ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  28 minutes ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  37 minutes ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਵੈਸਾਖ ਸੰਮਤ 551
ਵਿਚਾਰ ਪ੍ਰਵਾਹ: ਉਦੇਸ਼ ਦੀ ਪੂਰਤੀ ਲਈ ਯਤਨਸ਼ੀਲ ਰਹਿਣ ਵਿਚ ਹੀ ਅਸਲੀ ਖੁਸ਼ੀ ਛੁਪੀ ਹੁੰਦੀ ਹੈ । -ਪੰਡਤ ਨਹਿਰੂ

ਤਾਜ਼ਾ ਖ਼ਬਰਾਂ

ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ 600 ਲੋਕਾਂ ਨੂੰ ਘਰਾਂ-ਜ਼ਮੀਨਾਂ ਤੋਂ ਹਟਾਇਆ

ਅੰਮ੍ਰਿਤਸਰ, 20 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੇ ਪਿੰਡ ਕੋਠੇ ਖ਼ੁਰਦ ਤੇ ਡੋਡੇ ਦੇ ਵਸਨੀਕਾਂ ਨੇ ਪਾਕਿ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਦੋਸ਼ ਲਗਾਇਆ ਹੈ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਸਹੂਲਤ ਦੇਣ ਹਿਤ ਲਗਭਗ 600 ਪਿੰਡ ਵਾਸੀਆਂ ਨੂੰ ਜ਼ਬਰਦਸਤੀ ਉਨ੍ਹਾਂ ਦੇ ਘਰਾਂ ਜ਼ਮੀਨਾਂ ਤੋਂ ਹਟਾਇਆ ਜਾ ਰਿਹਾ ਹੈ। ਜ਼ਿਲ੍ਹਾ ਨਾਰੋਵਾਲ ਦੀ ਤਹਿਸੀਲ ਸ਼ੱਕਰਗੜ੍ਹ ਦਾ ਪਿੰਡ ਕੋਠੇ ਖ਼ੁਰਦ ਜਿਸ 'ਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਸ੍ਰੀ ਕਰਤਾਰਪੁਰ ਸਾਹਿਬ) ਸਥਾਪਤ ਹੈ, 'ਚ ਲੰਬੇ ਸਮੇਂ ਤੋਂ ਰਹਿ ਰਹੇ ਪਰਿਵਾਰਾਂ ਨੇ ਦੋਸ਼ ਲਗਾਇਆ ਹੈ ਕਿ ਪਾਕਿ ਸਰਕਾਰ ਵਲੋਂ ਕਰਾਈ ਜਾ ਰਹੀ ਲਾਂਘੇ ਦੀ ਉਸਾਰੀ ਦੇ ਚੱਲਦਿਆਂ ਜ਼ਿਲ੍ਹਾ ਨਾਰੋਵਾਲ ਪ੍ਰਸ਼ਾਸਨ ਉਨ੍ਹਾਂ ਨੂੰ ਘਰ ਤੇ ਜ਼ਮੀਨਾਂ ਛੱਡਣ ਲਈ ਮਜਬੂਰ ਕਰ ਰਿਹਾ ਹੈ। ਪਿੰਡ ਕੋਠੇ ਖ਼ੁਰਦ ਦੇ ਕਿਸਾਨ ਮੁਹੰਮਦ ਅਫ਼ਜ਼ਲ, ਹਾਜੀ ਅਰਸ਼ਦ, ਕਰਾਮਤ ਉੱਲਾ ਅਤੇ ਡੋਡੇ ਪਿੰਡ ਦੇ ਨਿਵਾਸੀ ਖ਼ਾਲਕ ਅਹਿਮਦ ਅਨੁਸਾਰ ਉਨ੍ਹਾਂ ਦੇ ਵਡੇਰੇ ਸੰਨ 1947 ਦੀ ਵੰਡ ਤੋਂ ਪਹਿਲਾਂ ਦੇ ਪਿੰਡ 'ਚ ਆਬਾਦ ਹਨ ਅਤੇ ਹਾਲ ਹੀ 'ਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਪਹਿਲਾਂ ਉਨ੍ਹਾਂ ਪਾਸੋਂ ਉਨ੍ਹਾਂ ਦੀ ਖੇਤੀਬਾੜੀ ਵਾਲੀ ਜ਼ਮੀਨ ਖਾਲੀ ਕਰਵਾਈ ਅਤੇ ਹੁਣ ਘਰ ਖਾਲੀ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖੇਤਾਂ 'ਚ ਲਗਾਈ ਗਈ ਭਾਰੀ ਮਸ਼ੀਨਰੀ ਨਾਲ ਕਣਕ ਦੀ ਫ਼ਸਲ ਅਤੇ ਪਸ਼ੂਆਂ ਦਾ ਚਾਰਾ ਬਿਲਕੁਲ ਤਬਾਹ ਹੋ ਗਿਆ ਹੈ। ਉਕਤ ਕਿਸਾਨਾਂ ਨੇ ਇਹ ਵੀ ਦੋਸ਼ ਲਗਾਇਆ ਕਿ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਨੂੰ ਇਹ ਨਹੀਂ ਦੱਸਿਆ ਕਿ ਉਨ੍ਹਾਂ ਨੂੰ ਖੇਤੀਬਾੜੀ ਅਤੇ ਘਰ ਬਣਾਉਣ ਲਈ ਜ਼ਮੀਨ ਕਦੋਂ ਅਲਾਟ ਕੀਤੀ ਜਾਵੇਗੀ ਅਤੇ ਇਸ ਬਾਰੇ 'ਚ ਕਦੋਂ ਮੁਆਵਜ਼ਾ ਮਿਲੇਗਾ। ਪਿੰਡ ਦੇ ਕੁੱਝ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਇਹ ਵੀ ਕਿਹਾ ਹੈ ਕਿ ਉਹ ਲਾਂਘੇ ਲਈ ਆਪਣੀ ਖੇਤੀਬਾੜੀ ਵਾਲੀ ਜ਼ਮੀਨ ਦੇਣ ਲਈ ਤਿਆਰ ਹਨ, ਪਰ ਉਹ ਆਪਣੇ ਪੁਰਖਿਆਂ ਦੀ ਯਾਦਗਾਰ ਜੱਦੀ ਘਰ ਤੇ ਹਵੇਲੀਆਂ ਢਾਹੁਣ ਦੀ ਮਨਜ਼ੂਰੀ ਕਦੇ ਨਹੀਂ ਦੇਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਗਲਿਆਰੇ ਦੇ ਆਸ-ਪਾਸ ਪਿੰਡ ਡੋਡੇ ਤੇ ਕੋਠੇ ਖ਼ੁਰਦ ਦੀ 1171 ਏਕੜ ਜ਼ਮੀਨ 'ਤੇ ਕਬਜ਼ਾ ਕਰਕੇ ਫ਼ਸਲਾਂ ਤਬਾਹ ਕਰ ਦਿੱਤੀਆਂ ਹਨ ਅਤੇ ਕਿਸੇ ਨੂੰ ਬਣਦੇ ਮੁਆਵਜ਼ੇ 'ਚੋਂ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ। ਇਸ ਦੇ ਨਾਲ ਹੀ ਉਕਤ ਪਿੰਡਾਂ 'ਚ 40 ਟਿਊਬਵੈੱਲਾਂ ਨੂੰ ਬੰਦ ਕਰਨ ਦੇ ਇਲਾਵਾ ਸੈਂਕੜੇ ਰੁੱਖ ਵੀ ਡੇਗੇ ਗਏ ਹਨ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX