ਤਾਜਾ ਖ਼ਬਰਾਂ


ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  31 minutes ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  48 minutes ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  about 1 hour ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  about 1 hour ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  about 2 hours ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  about 2 hours ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  about 3 hours ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਵੈਸਾਖ ਸੰਮਤ 551
ਵਿਚਾਰ ਪ੍ਰਵਾਹ: ਭੈੜੀ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਉਪਜਾਉਂਦੀ ਹੈ। -ਅਗਿਆਤ

ਤਾਜ਼ਾ ਖ਼ਬਰਾਂ

ਇਮਰਾਨ ਨੇ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਮਾਮਲੇ ਦੀ ਜਾਂਚ ਦੇ ਦਿੱਤੇ ਹੁਕਮ

ਇਸਲਾਮਾਬਾਦ, 24 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਿੰਧ ਸੂਬੇ 'ਚ ਦੋ ਨਾਬਾਲਗ ਹਿੰਦੂ ਲੜਕੀਆਂ ਦੀ ਅਗਵਾਕਾਰੀ, ਜਬਰਨ ਵਿਆਹ, ਧਰਮ ਪਰਿਵਰਤਨ ਅਤੇ ਘੱਟ ਉਮਰ 'ਚ ਵਿਆਹ ਕਰਾਏ ਜਾਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਸ ਸੰਬੰਧ 'ਚ ਜਲਦੀ ਰਿਪੋਰਟ ਦੇਣ ਨੂੰ ਕਿਹਾ ਹੈ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਅੱਜ ਇਸ ਸੰਬੰਧੀ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ 13 ਸਾਲਾ ਰਵੀਨਾ ਅਤੇ 15 ਸਾਲਾ ਰੀਨਾ ਨਾਮੀ ਦੋ ਹਿੰਦੂ ਲੜਕੀਆਂ ਨੂੰ ਹੋਲੀ ਤੋਂ ਇੱਕ ਦਿਨ ਪਹਿਲਾਂ ਦੀ ਸ਼ਾਮ ਨੂੰ ਸਿੰਧ ਸੂਬੇ ਦੇ ਘੋਟਕੀ ਜ਼ਿਲ੍ਹੇ 'ਚ ਉਨ੍ਹਾਂ ਦੇ ਘਰੋਂ ਜ਼ਬਰਦਸਤੀ ਕੁਝ ਦਬੰਗਾਂ ਵਲੋਂ ਅਗਵਾ ਕਰ ਲਿਆ ਗਿਆ ਸੀ। ਉਨ੍ਹਾਂ ਦੇ ਅਗਵਾ ਹੋਣ ਤੋਂ ਕੁਝ ਸਮੇਂ ਬਾਅਦ ਇੱਕ ਵੀਡੀਓ ਵਾਇਰਲ ਹੋਈ, ਜਿਸ 'ਚ ਇੱਕ ਮੌਲਵੀ ਦੋਹਾਂ ਲੜਕੀਆਂ ਦਾ ਨਿਕਾਹ ਕਰਦਿਆਂ ਦਿਖਾਈ ਦੇ ਰਿਹਾ ਸੀ। ਇੱਕ ਹੋਰ ਵੀਡੀਓ 'ਚ ਦੋਹਾਂ ਨਾਬਾਲਗ ਲੜਕੀਆਂ ਨੂੰ ਇਹ ਕਹਿੰਦਿਆਂ ਸੁਣਿਆ ਗਿਆ ਕਿ ਉਨ੍ਹਾਂ ਨੇ ਆਪਣੀ ਇੱਛਾ ਨਾਲ ਇਸਲਾਮ ਕਬੂਲਿਆ ਹੈ। ਸੂਚਨਾ ਮੰਤਰੀ ਚੌਧਰੀ ਨੇ ਅੱਜ ਇਸ ਘਟਨਾ ਸੰਬੰਧੀ ਟਵਿੱਟਰ 'ਤੇ ਉਰਦੂ 'ਚ ਇੱਕ ਟਵੀਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੂੰ ਉਨ੍ਹਾਂ ਖ਼ਬਰਾਂ ਦੀ ਜਾਂਚ ਕਰ ਲਈ ਕਿਹਾ, ਜਿਸ 'ਚ ਇਨ੍ਹਾਂ ਲੜਕੀਆਂ ਨੂੰ ਪੰਜਾਬ ਦੇ ਰਹੀਮ ਯਾਰ ਖ਼ਾਨ ਵਲੋਂ ਲਿਜਾਣ ਦੀ ਗੱਲ ਕਹੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਿੰਧ ਅਤੇ ਪੰਜਾਬ ਸਰਕਾਰਾਂ ਨੂੰ ਇਸ ਘਟਨਾ ਦੇ ਸੰਬੰਧ 'ਚ ਸੰਯੁਕਤ ਕਾਰਜ ਯੋਜਨਾ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਮੁੜ ਵਾਪਰਨ ਤੋਂ ਰੋਕਣ ਲਈ ਮਜ਼ਬੂਤ ਕਦਮ ਚੁੱਕਣ ਨੂੰ ਕਿਹਾ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX