ਤਾਜਾ ਖ਼ਬਰਾਂ


ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  about 1 hour ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  about 3 hours ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 3 hours ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  about 3 hours ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  about 3 hours ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  about 4 hours ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  about 4 hours ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 5 ਵੈਸਾਖ ਸੰਮਤ 551
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਤਾਜ਼ਾ ਖ਼ਬਰਾਂ

ਜੈਸ਼-ਏ-ਮੁਹੰਮਦ ਨੇ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਦਿੱਤੀ ਧਮਕੀ

ਬਰਨਾਲਾ, 16 ਅਪ੍ਰੈਲ (ਧਰਮਪਾਲ ਸਿੰਘ)- ਖ਼ਤਰਨਾਕ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਆਉਣ ਵਾਲੀ 13 ਅਤੇ 16 ਮਈ ਨੂੰ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਜੈਸ਼ ਨੇ ਪੰਜਾਬ ਦੇ ਨਾਲ ਹੀ ਰਾਜਸਥਾਨ ਦੇ ਵੀ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਇਹ ਧਮਕੀ ਇਸ ਅੱਤਵਾਦੀ ਸੰਗਠਨ ਵਲੋਂ ਫ਼ਿਰੋਜ਼ਪੁਰ ਰੇਲਵੇ ਡਿਵੀਜ਼ਨ ਨੂੰ ਇੱਕ ਚਿੱਠੀ ਰਾਹੀਂ ਦਿੱਤੀ ਗਈ ਹੈ। ਇਸ ਚਿੱਠੀ 'ਚ ਜੈਸ਼-ਏ-ਮੁਹੰਮਦ ਨੇ ਫ਼ਿਰੋਜ਼ਪੁਰ, ਅੰਮ੍ਰਿਤਸਰ, ਬਰਨਾਲਾ, ਜਲੰਧਰ ਅਤੇ ਫ਼ਰੀਦਕੋਟ ਰੇਲਵੇ ਸਟੇਸ਼ਨਾਂ ਨੂੰ ਉਡਾਣ ਦੀ ਧਮਕੀ ਦਿੱਤੀ ਹੈ। ਇਸ ਧਮਕੀ ਤੋਂ ਬਾਅਦ ਬਰਨਾਲਾ ਰੇਲਵੇ ਸਟੇਸ਼ਨ ਦੀ ਸੁਰੱਖਿਆ ਵਧਾ ਦਿੱਤੀ ਹੈ। ਰੇਲਵੇ ਪੁਲਿਸ ਵਲੋਂ ਹਰ ਆਉਣ-ਜਾਣ ਵਾਲੇ ਯਾਤਰੀ ਦੀ ਚੈਕਿੰਗ ਕੀਤੀ ਜਾ ਰਹੀ ਹੈ। ਰਿਜ਼ਰਵ ਪੁਲਿਸ ਫੋਰਸ ਬਰਨਾਲਾ ਦੇ ਏ. ਐੱਸ. ਆਈ. ਸਤਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸੰਬੰਧੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਯਕੀਨੀ ਬਣਾਉਣ ਲਈ ਆਉਣ-ਜਾਣ ਵਾਲੇ ਸਾਰੇ ਹੀ ਯਾਤਰੀਆਂ ਅਤੇ ਸਟੇਸ਼ਨ 'ਤੇ ਰੁਕਣ ਵਾਲੀਆਂ ਗੱਡੀਆਂ ਦੀ ਵੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਅਣਹੋਣੀ ਘਟਨਾ ਨਾ ਵਾਪਰ ਸਕੇ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX