ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਜੇਠ ਸੰਮਤ 551
ਵਿਚਾਰ ਪ੍ਰਵਾਹ: ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਤਾਜ਼ਾ ਖ਼ਬਰਾਂ

ਮਹੇਸ਼ਇੰਦਰ ਗਰੇਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ 'ਤੇ ਮੋਦੀ ਦੀ ਰੈਲੀ 'ਚ ਰੁਕਾਵਟ ਪਾਉਣ ਦਾ ਲਾਇਆ ਦੋਸ਼

ਲੁਧਿਆਣਾ, 15 ਮਈ (ਕਵਿਤਾ)- ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਮਿੱਤਲ ਨੇ ਸਥਾਨਕ ਪ੍ਰਸ਼ਾਸਨ, ਖ਼ਾਸ ਕਰਕੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ 'ਤੇ ਕਾਂਗਰਸ ਦੇ ਇਸ਼ਾਰੇ 'ਤੇ ਆਉਣ ਵਾਲੀ 17 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੁਧਿਆਣਾ ਰੈਲੀ 'ਚ ਰੁਕਾਵਟ ਪਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੀ ਭਾਜਪਾ ਪ੍ਰਤੀ ਪੱਛਮੀ ਬੰਗਾਲ ਸਰਕਾਰ ਵਾਲਾ ਹੀ ਵਤੀਰਾ ਅਪਣਾਅ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਹੈ ਕਿ ਇਹ ਸਭ ਕੁਝ ਕਾਂਗਰਸੀ ਆਗੂਆਂ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ, ਜਿਹੜੇ ਕਿ ਸੂਬੇ ਅੰਦਰ ਮੋਦੀ ਦੀ ਲਹਿਰ ਤੋਂ ਡਰੇ ਹੋਏ ਹਨ। ਲੁਧਿਆਣਾ ਦੇ ਲੋਕ ਬੇਸਬਰੀ ਨਾਲ ਪ੍ਰਧਾਨ ਮੰਤਰੀ ਮੋਦੀ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਦੇ ਲੋਕ 19 ਮਈ ਨੂੰ ਬਦਲਾਅ ਲਈ ਭਾਜਪਾ ਨੂੰ ਵੋਟ ਪਾ ਕੇ ਇਨ੍ਹਾਂ ਤੋਂ ਬਦਲਾ ਲੈਣਗੇ। ਉਨ੍ਹਾਂ ਕਿਹਾ ਕਿ ਤੁਸੀਂ ਮੋਦੀ ਨੂੰ ਲੁਧਿਆਣਾ ਆਉਣ ਤੋਂ ਰੋਕ ਸਕਦੇ ਹੋ ਪਰ ਲੋਕਾਂ ਨੂੰ ਉਨ੍ਹਾਂ ਲਈ ਵੋਟ ਪਾਉਣ ਤੋਂ ਨਹੀਂ ਰੋਕ ਸਕਦੇ, ਜਿਸ ਕਾਰਨ ਉਨ੍ਹਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਬਿਆਨ 'ਚ ਗਰੇਵਾਲ ਨੇ ਦੋਸ਼ ਲਗਾਇਆ ਕਿ 12 ਮਈ ਨੂੰ ਉਨ੍ਹਾਂ ਨੇ ਲੁਧਿਆਣਾ ਸਥਿਤ ਸਰਕਾਰੀ ਮਹਿਲਾ ਕਾਲਜ ਦੀ ਗਰਾਊਂਡ ਨੇੜੇ ਰੈਲੀ ਦੇ ਆਯੋਜਨ ਲਈ ਡੀ. ਸੀ. ਤੋਂ ਇਜਾਜ਼ਤ ਮੰਗੀ ਸੀ। ਸ਼ੁਰੂਆਤ 'ਚ ਡੀ. ਸੀ. ਨੇ ਕਿਹਾ ਕਿ ਪ੍ਰਸ਼ਾਸਨ ਨੂੰ ਕੋਈ ਇਤਰਾਜ਼ ਨਹੀਂ ਹੈ, ਕਿਉਂਕਿ ਕਾਲਜ ਨੂੰ ਇਸ ਤੋਂ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਫਿਰ ਤੋਂ ਡੀ. ਸੀ. ਨੂੰ ਰੈਫ਼ਰ ਕੀਤਾ। ਉਨ੍ਹਾਂ ਨੂੰ ਦੱਸਿਆ ਗਿਆ ਕਿ ਉਸ ਦਿਨ ਕਾਲਜ 'ਚ ਪ੍ਰੀਖਿਆ ਹੋਣੀ ਹੈ ਅਤੇ ਆਯੋਜਨ ਨਾਲ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਹੋ ਸਕਦੀ ਹੈ, ਬਾਵਜੂਦ ਇਸ ਦੇ ਕਿ ਕਾਲਜ 'ਚ ਪ੍ਰਵੇਸ਼ ਅਤੇ ਨਿਕਾਸੀ ਦੇ ਗੇਟ ਗਰਾਊਂਡ ਤੋਂ ਬਹੁਤ ਦੂਰ ਹਨ। ਅਕਾਲੀ ਭਾਜਪਾ ਉਮੀਦਵਾਰ ਨੇ ਕਿਹਾ ਕਿ ਬਾਅਦ 'ਚ ਉਨ੍ਹਾਂ ਨੇ ਚੰਡੀਗੜ੍ਹ ਰੋਡ 'ਤੇ ਵਰਧਮਾਨ ਨੇੜੇ ਗਲਾਡਾ ਦੇ ਮੈਦਾਨ ਲਈ ਇਜਾਜ਼ਤ ਮੰਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਲਗਾਤਾਰ ਇਜਾਜ਼ਤ ਨੂੰ ਦੇਰੀ ਕਰਦਾ ਰਿਹਾ ਅਤੇ ਇੱਥੇ ਸਿਰਫ਼ ਬੀਤੀ ਰਾਤ ਮਨਜ਼ੂਰੀ ਦਿੱਤੀ, ਤਾਂ ਜੋ ਮੋਦੀ ਦੀ ਫੇਰੀ 'ਚ ਰੁਕਾਵਟ ਪਾਈ ਜਾ ਸਕੇ, ਜਦਕਿ ਐੱਸ. ਪੀ. ਜੀ. ਦੇ ਸੁਰੱਖਿਆ ਪ੍ਰੋਟੋਕਾਲ ਮੁਤਾਬਕ ਖੇਤਰ ਸੁਰੱਖਿਅਤ ਹੋਣਾ ਚਾਹੀਦਾ ਹੈ ਅਤੇ ਪ੍ਰਧਾਨ ਮੰਤਰੀ ਦੀ ਫੇਰੀ ਤੋਂ 72 ਘੰਟੇ ਪਹਿਲਾਂ ਇਸ ਦੀ ਸੁਰੱਖਿਆ ਤੈਅ ਹੋਣੀ ਚਾਹੀਦੀ ਹੈ। ਗਰੇਵਾਲ ਨੇ ਦੋਸ਼ ਲਗਾਇਆ ਕਿ ਇਹ ਸਾਫ਼ ਤੌਰ 'ਤੇ ਕਾਂਗਰਸੀ ਆਗੂਆਂ ਦੇ ਇਸ਼ਾਰੇ ਅਤੇ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੋਰ 'ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸ਼ਾਮਲ ਸਨ, ਜਿਹੜੇ ਮੋਦੀ ਨੂੰ ਮਿਲ ਰਹੇ ਸ਼ਾਨਦਾਰ ਸਮਰਥਨ ਨੂੰ ਦੇਖ ਕੇ ਘਬਰਾਅ ਗਏ ਹਨ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX