ਤਾਜਾ ਖ਼ਬਰਾਂ


6 ਵਜੇ ਹੋਵੇਗਾ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੰਤਿਮ ਸਸਕਾਰ
. . .  1 minute ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ । ਉਨ੍ਹਾਂ ਦਾ ਦਾ ਅੰਤਿਮ ਸਸਕਾਰ ਅੱਜ ਸ਼ਾਮੀਂ 6 ਵਜੇ ਮੁੰਬਈ ਦੇ ਵਿਲੇ ਪਾਰਲੇ ਸ਼ਮਸ਼ਾਨਘਾਟ 'ਚ ਕੀਤਾ....
29 ਮਈ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਪੇਮਾ ਖਾਂਡੂ
. . .  4 minutes ago
ਈਟਾਨਗਰ, 27 ਮਈ- ਪੇਮਾ ਖਾਂਡੂ ਆਉਣ ਵਾਲੀ 29 ਮਈ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸੰਬੰਧੀ ਜਾਣਕਾਰੀ ਭਾਜਪਾ ਨੇਤਾ ਕਿਰਨ ਰਿਜਿਜੂ...
ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ
. . .  14 minutes ago
ਚੰਡੀਗੜ੍ਹ, 27 ਮਈ- ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ 'ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ....
ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.
. . .  40 minutes ago
ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ...
ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ
. . .  1 minute ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ...
ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ
. . .  about 1 hour ago
ਲਖਨਊ, 27 ਮਈ- ਲੋਕ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਬਹੁਮਤ ਨਾਲ ਮਿਲੀ ਜਿੱਤ ਨੂੰ 'ਵੋਟ ਬੈਂਕ ਦੀ ਰਾਜਨੀਤੀ' ਦੇ ਵਿਨਾਸ਼ ਦੀ ਸ਼ੁਰੂਆਤ ਕਰਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਅਰਥ ਵਿਵਸਥਾ...
ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ
. . .  about 1 hour ago
ਨਵੀਂ ਦਿੱਲੀ, 27 ਮਈ- ਸੀ.ਬੀ.ਆਈ. ਵੱਲੋਂ ਐਤਵਾਰ ਨੂੰ ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸ਼ਾਰਦਾ ਚਿੱਟ ਫ਼ੰਡ ਘੋਟਾਲਾ ਮਾਮਲੇ 'ਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਕੀਤੇ .....
ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
. . .  about 2 hours ago
ਬਟਾਲਾ, 27 ਮਈ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ। ਇਸ ਬੈਠਕ 'ਚ ਭਾਰਤੀ ਅਧਿਕਾਰੀਆਂ ਵਲੋਂ...
ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ
. . .  about 2 hours ago
ਫ਼ਰੀਦਕੋਟ, 27 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੀ ਜਾਂਚ, ਲਾਸ਼ ਦੀ ਬਰਾਮਦਗੀ ਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਦੇ ....
ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ 'ਚ ਇੱਕ ਸਾਈਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਜੇਠ ਸੰਮਤ 551
ਵਿਚਾਰ ਪ੍ਰਵਾਹ: ਸਾਡਾ ਸਭ ਤੋਂ ਵੱਡਾ ਦੁਸ਼ਮਣ ਸਾਡੀਆਂ ਬੇਕਾਬੂ ਖਾਹਿਸ਼ਾਂ ਹਨ। -ਅਗਿਆਤ

ਤਾਜ਼ਾ ਖ਼ਬਰਾਂ

ਜੰਮੂ-ਕਸ਼ਮੀਰ : ਭਦਰਵਾਹ 'ਚ ਇੱਕ ਵਿਅਕਤੀ ਦੀ ਹੱਤਿਆ ਤੋਂ ਬਾਅਦ ਹਾਲਾਤ ਤਣਾਅਪੂਰਨ, ਲੱਗਾ ਕਰਫ਼ਿਊ

ਸ੍ਰੀਨਗਰ, 16 ਮਈ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੀ ਭਦਰਵਾਹ ਤਹਿਸੀਲ 'ਚ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਇੱਥੇ ਸਥਿਤੀ ਕਾਫ਼ੀ ਤਣਾਅਪੂਰਨ ਬਣੀ ਹੋਈ ਹੈ। ਪ੍ਰਸ਼ਾਸਨ ਨੇ ਹਾਲਾਤ ਦੀ ਗੰਭੀਰਤਾ ਨੂੰ ਦੇਖਦਿਆ ਭਦਰਵਾਹ 'ਚ ਕਰਫ਼ਿਊ ਲਗਾ ਕੇ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਹਨ। ਪੁਲਿਸ ਨੇ ਦੱਸਿਆ ਕਿ ਨਈਮ ਸ਼ਾਹ ਨਾਮੀ ਇੱਕ ਵਿਅਕਤੀ ਭਦਰਵਾਹ ਤਹਿਸੀਲ ਦੇ ਮੁਹੱਲਾ ਕਿਲਾ ਦਾ ਰਹਿਣ ਵਾਲਾ ਸੀ ਅਤੇ ਬੀਤੀ ਰਾਤ ਕਰੀਬ 2 ਵਜੇ ਨਾਲਥੀ ਪੁਲ 'ਤੇ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਨਈਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉੱਧਰ ਅੱਜ ਸਵੇਰੇ ਜਿਵੇਂ ਹੀ ਲੋਕਾਂ ਨੂੰ ਇਸ ਘਟਨਾ ਦਾ ਪਤਾ ਲੱਗਾ, ਉਨ੍ਹਾਂ ਵਲੋਂ ਇੱਥੇ ਪੱਥਰਬਾਜ਼ੀ ਕੀਤੀ ਗਈ ਅਤੇ ਕੁਝ ਦੁਕਾਨਾਂ 'ਚ ਵੀ ਭੰਨ-ਤੋੜ ਕੀਤੀ ਗਈ, ਜਿਸ ਤੋਂ ਬਾਅਦ ਇੱਥੇ ਕਰਫ਼ਿਊ ਲਗਾ ਦਿੱਤਾ ਗਿਆ ਹੈ। ਇਸ ਬਾਰੇ ਡੋਡਾ ਜ਼ਿਲ੍ਹੇ ਦੇ ਐੱਸ. ਐੱਸ. ਪੀ. ਸ਼ਬੀਰ ਮਲਿਕ ਦਾ ਕਹਿਣਾ ਹੈ ਕਿ ਹੱਤਿਆ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX