ਜਲੰਧਰ : ਸੋਮਵਾਰ 19 ਜੇਠ ਸੰਮਤ 552

ਤਾਜ਼ਾ ਖ਼ਬਰਾਂ

ਖਡੂਰ ਸਾਹਿਬ, 19 ਮਈ (ਮਾਨ ਸਿੰਘ) - ਆਪਣੇ ਆਪ ਨੂੰ ਪੰਥਕ ਪਾਰਟੀ ਕਹਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਅੱਜ ਲੋਕ ਸਭਾ ਚੋਣਾਂ ਮੌਕੇ ਇਤਿਹਾਸਕ ਕਸਬਾ ਖਡੂਰ ਸਾਹਿਬ ਵਿਖੇ ਬੂਥ ਨਾ ਲੱਗਣੇ ਇਲਾਕੇ 'ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੀ ਅਜਿਹੀ ਸਥਿਤੀ ਇਤਿਹਾਸ 'ਚ ਪਹਿਲੀ ਵਾਰ ਹੋਈ ਹੈ ਲੋਕਾਂ ਦਾ ਕਹਿਣਾ ਹੈ ਕਿ ਜਿਹੜਾ ਹਲਕਾ ਕਿਸੇ ਸਮੇਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਸੀ। ਅੱਜ ਇਸ ਹਲਕੇ ਦੇ ਮੁੱਖ ਕਸਬੇ 'ਚ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਨੂੰ ਪੋਲਿੰਗ ਏਜੰਟ ਬਣਨ ਲਈ ਜਾਂ ਪੋਲਿੰਗ ਬੂਥਾਂ 'ਤੇ ਬਿਠਾਉਣ ਲਈ ਪਾਰਟੀ ਵਰਕਰਾਂ ਦਾ ਨਾ ਮਿਲਣਾ ਇੱਕ ਹਾਸੋ ਹੀਣੀ ਗੱਲ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਤਿਹਾਸਕ ਕਸਬਾ ਖਡੂਰ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਕਾਫ਼ੀ ਦਬਦਬਾ ਹੈ ਜਿਸ ਕਰ ਕੇ ਇੱਥੇ ਸ਼੍ਰੋਮਣੀ ਅਕਾਲੀ ਦਲ(ਬ) ਪਾਰਟੀ ਦੀ ਅਜਿਹੀ ਦੁਰਦਸ਼ਾ ਹੋਈ ਹੈ। ਇੱਥੇ ਹੀ ਬੱਸ ਨਹੀਂ ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਵੈਰੋਵਾਲ ਬਾਵਿਆਂ ਅਤੇ ਕਈ ਹੋਰ ਪਿੰਡਾਂ ਵਿਚ ਵੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੂਥ ਨਹੀਂ ਲੱਗੇ ਜੋ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ।

 

ਖ਼ਬਰ ਸ਼ੇਅਰ ਕਰੋ

2019-05-19 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX