ਜਲੰਧਰ : ਸੋਮਵਾਰ 19 ਜੇਠ ਸੰਮਤ 552

ਤਾਜ਼ਾ ਖ਼ਬਰਾਂ

ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ਵਰਕਰਾਂ ਨੂੰ ਹਿੰਮਤ ਅਤੇ ਵੋਟਿੰਗ ਕੇਂਦਰਾਂ 'ਤੇ ਸਖ਼ਤ ਨਜ਼ਰ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇੱਕ ਆਡੀਓ ਸੰਦੇਸ਼ ਜਾਰੀ ਕਰਕੇ ਕਿਹਾ ਕਿ ਐਗਜ਼ਿਟ ਪੋਲ ਦੇ ਨਤੀਜੇ ਸਿਰਫ਼ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਲਈ ਪ੍ਰਚਾਰਿਤ ਕੀਤਾ ਜਾ ਰਹੇ ਹਨ, ਇਸ ਲਈ ਇਸ ਤਰ੍ਹਾਂ ਦੇ ਪ੍ਰਚਾਰ ਅਤੇ ਅਫ਼ਵਾਹਾਂ 'ਤੇ ਧਿਆਨ ਦੇਣ ਦੀ ਬਜਾਏ ਸਾਵਧਾਨ ਅਤੇ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹ, ''ਪਿਆਰੇ ਵਰਕਰੋ, ਭੈਣੋ ਤੇ ਭਰਾਵੋ, ਅਫ਼ਵਾਹਾਂ ਅਤੇ ਐਗਜ਼ਿਟ ਪੋਲ ਨਾਲ ਹਿੰਮਤ ਨਾ ਹਾਰੋ। ਇਹ ਤੁਹਾਡਾ ਹੌਂਸਲਾ ਤੋੜਨ ਲਈ ਫੈਲਾਈਆਂ ਜਾ ਰਹੀਆਂ ਹਨ। ਇਸੇ ਵਿਚਾਲੇ ਤੁਹਾਡੀ ਸਾਵਧਾਨੀ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ। ਸਟਰਾਂਗ ਰੂਮ ਅਤੇ ਵੋਟਿੰਗ ਕੇਂਦਰ 'ਚ ਡਟੇ ਰਹੋ ਅਤੇ ਚੌਕਸ ਰਹੋ। ਸਾਨੂੰ ਪੂਰੀ ਉਮੀਦ ਹੈ ਕਿ ਸਾਡੀ ਅਤੇ ਤੁਹਾਡੀ ਮਿਹਨਤ ਫਲ ਲਿਆਏਗੀ।'' ਜ਼ਿਕਰਯੋਗ ਹੈ ਕਿ ਵਧੇਰੇ ਐਗਜ਼ਿਟ ਪੋਲ 'ਚ ਐੱਨ. ਡੀ. ਏ. ਨੂੰ ਮੁੜ ਪੂਰਨ ਬਹੁਮਤ ਮਿਲਣ ਦੀ ਦਾ ਅਨੁਮਾਨ ਲਗਾਇਆ ਗਿਆ ਹੈ। ਇਸ ਨਾਲ ਕਾਂਗਰਸ, ਹੋਰ ਵਿਰੋਧੀ ਦਲਾਂ ਅਤੇ ਉਨ੍ਹਾਂ ਦੇ ਸਮਰਥਕਾਂ ਤੇ ਵਰਕਰਾਂ 'ਚ ਨਿਰਾਸ਼ਾ ਦਾ ਮਾਹੌਲ ਹੈ।

 

ਖ਼ਬਰ ਸ਼ੇਅਰ ਕਰੋ

2019-05-21 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX