ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  12 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  28 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  about 1 hour ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਤਾਜ਼ਾ ਖ਼ਬਰਾਂ

ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ

ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਇਸ ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਬੰਧਿਤ ਥਾਣੇ ਦੇ ਐੱਸ.ਐੱਚ.ਓ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਮੁਕੇਰੀਆਂ ਤੋਂ ਪਠਾਨਕੋਟ ਆਪਣੇ ਕਿਸੇ ਦੋਸਤ ਨੂੰ ਮਿਲਣ ਜਾ ਰਹੇ ਸਨ ਕਿ ਜਿਵੇਂ ਹੀ ਉਹ ਪਠਾਨਕੋਟ ਦੇ ਨੇੜੇ ਪੈਂਦੇ ਪਿੰਡ ਤਲਵਾੜਾ ਜੱਟਾ ਨੇੜੇ ਪਹੁੰਚੇ ਤਾਂ ਮੁਕੇਰੀਆਂ ਤੋਂ ਜੰਮੂ ਵੱਲ ਜਾ ਰਹੇ ਤੇਜ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਆਪਣੀ ਚਪੇਟ ਵਿਚ ਲੈ ਲਿਆ ਜਿਸ ਨਾਲ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਆਕਾਸ਼ ਪਠਾਨੀਆ ਨਿਵਾਸੀ ਨਮੋਲ਼ੀ ਤਲਵਾੜਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ ਜੋ ਕਿ ਇੰਜੀਨੀਅਰਿੰਗ ਦਾ ਵਿਦਿਆਰਥੀ ਸੀ ਤੇ ਜ਼ਖਮੀ ਨੌਜਵਾਨ ਦੀ ਪਹਿਚਾਣ ਵਿਜੇ ਸਿੰਘ ਨਿਵਾਸੀ ਫ਼ਤਿਹਪੁਰ ਥਾਣਾ ਤਲਵਾੜਾ ਵਜੋਂ ਹੋਈ ਹੈ। ਜ਼ਖਮੀ ਨੌਜਵਾਨ ਐਮ.ਬੀ.ਏ ਦਾ ਵਿਦਿਆਰਥੀ ਹੈ। ਪੁਲਿਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਟਰੱਕ ਚਾਲਕ ਨਾਜੀਰ ਅਹਿਮਦ ਪੁੱਤਰ ਅਹਿਦੁਲ ਸਲਾਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX