ਜਲੰਧਰ : ਸੋਮਵਾਰ 19 ਜੇਠ ਸੰਮਤ 552

ਤਾਜ਼ਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)- ਫ਼ਿਰੋਜਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਬਹੁਤ ਵੱਡੇ ਫ਼ਰਕ ਨਾਲ ਜੇਤੂ ਰਹੇ ਹਨ। ਇਸ ਤਰ੍ਹਾਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਜੇਤੂ ਰਹੇ ਹਨ। ਇਨ੍ਹਾਂ ਦੋਵਾਂ ਉਮੀਦਵਾਰਾਂ ਦੀ ਜਿੱਤ ਦੇ ਜਸ਼ਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਮਨਾਏ ਗਏ ਬਾਦਲ ਗ੍ਰਹਿ ਵਿਖੇ ਖ਼ੁਸ਼ੀ ਵਿਚ ਵਰਕਰਾਂ ਨੇ ਭੰਗੜੇ ਪਾਏ ਤੇ ਲੱਡੂ ਵੰਡੇ ਇਸ ਮੌਕੇ ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ, ਸ: ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ਕੌਰ ਬਾਦਲ ਆਪਣੇ ਗ੍ਰਹਿ ਵਿਖੇ ਵਰਕਰਾਂ ਨੂੰ ਮਿਲੇ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਮੀਡੀਆ ਦੇ ਰੁ-ਬ-ਰੁ ਹੁੰਦਿਆਂ ਸ: ਬਾਦਲ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਵੋਟਰਾਂ ਦਾ ਧੰਨਵਾਦ ਕੀਤਾ ਹਰਸਿਮਰਤ ਕੌਰ ਨੇ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਅਕਾਲੀ-ਭਾਜਪਾ ਗੱਠਜੋੜ ਦੀਆਂ ਵਿਕਾਸ ਮੁਖੀ ਨੀਤੀਆਂ ਨੂੰ ਵੋਟ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਫ਼ਿਰੋਜ਼ਪੁਰ ਹਲਕੇ ਦੇ ਲੋਕਾਂ ਵੱਲੋਂ ਦਿੱਤੇ ਗਏ ਪਿਆਰ ਲਈ ਹਾਰਦਿਕ ਧੰਨਵਾਦੀ ਹਨ।

 

ਖ਼ਬਰ ਸ਼ੇਅਰ ਕਰੋ

2019-05-23 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX