ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 4 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਤਾਜ਼ਾ ਖ਼ਬਰਾਂ

ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ

ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ। ਇੱਥੇ ਉਨ੍ਹਾਂ ਨੇ ਅੱਜ ਆਖ਼ਰੀ ਸਾਹ ਲਏ। ਵੀਰੂ ਦੇਵਗਨ ਦੇ ਦੇਹਾਂਤ ਦੀ ਖ਼ਬਰ ਨਾਲ ਪੂਰਾ ਪਰਿਵਾਰ ਸਦਮੇ 'ਚ ਹੈ। ਦੇਵਗਨ ਪਰਿਵਾਰ ਨਾਲ ਦੁੱਖ ਵੰਡਾਉਣ ਅਤੇ ਉਨ੍ਹਾਂ ਨੂੰ ਹੌਂਸਲਾ ਦੇਣ ਲਈ ਬਾਲੀਵੁੱਡ ਦੇ ਕਈ ਵੱਡੇ ਸਿਤਾਰੇ ਅਜੇ ਦੇਵਗਨ ਦੇ ਘਰ ਪਹੁੰਚੇ ਹਨ। ਇਨ੍ਹਾਂ 'ਚ ਸ਼ਾਹਰੁਖ਼ ਖ਼ਾਨ, ਸੰਨੀ ਦਿਓਲ, ਬੌਬੀ ਦਿਓਲ, ਸੰਜੇ ਦੱਤ, ਸਾਜਿਦ ਖ਼ਾਨ ਆਦਿ ਸ਼ਾਮਲ ਹਨ। ਵੀਰੂ ਦੇਵਗਨ ਦਾ ਅੰਤਿਮ ਸਸਕਾਰ ਅੱਜ ਸ਼ਾਮੀਂ 6 ਵਜੇ ਮੁੰਬਈ ਦੇ ਵਿਲੇ ਪਾਰਲੇ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX