ਤਾਜਾ ਖ਼ਬਰਾਂ


ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  5 minutes ago
ਬਾਘਾਪੁਰਾਣਾ, 26 ਜੂਨ (ਬਲਰਾਜ ਸਿੰਗਲਾ)- ਬਾਘਾਪੁਰਾਣਾ ਪੁਲਿਸ ਵਲੋਂ ਵੜੇਵਿਆਂ ਨਾਲ ਭਰੇ ਇੱਕ ਟਰੱਕ ਨੂੰ ਕਾਬੂ ਕਰਕੇ ਉਸ 'ਚੋਂ ਪੋਸਤ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਟਰੱਕ 'ਚ ਵੜੇਵਿਆਂ ਦੀਆਂ ਬੋਰੀਆਂ ਲੱਦੀਆਂ ਸਨ। ਇਨ੍ਹਾਂ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  26 minutes ago
ਸ੍ਰੀਨਗਰ, 27 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਅੱਜ ਸਵੇਰ ਤੋਂ ਮੁਠਭੇੜ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲਾਂ...
ਅੱਜ ਦਾ ਵਿਚਾਰ
. . .  45 minutes ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਹਾੜ ਸੰਮਤ 551
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਾਜ਼ਾ ਖ਼ਬਰਾਂ

ਸੁਜਾਨਪੁਰ ਪੁਲਿਸ ਵੱਲੋਂ ਨਕਲੀ ਸਬ ਇੰਸਪੈਕਟਰ ਗ੍ਰਿਫ਼ਤਾਰ

ਪੁਲਿਸ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਲੋਕਾਂ ਨਾਲ ਮਾਰਦਾ ਸੀ ਠੱਗੀ
ਸੁਜਾਨਪੁਰ, 13 ਜੂਨ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵੱਲੋਂ ਇਕ ਨਕਲੀ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਮਾਰਦਾ ਸੀ। ਜਿਸ ਦੀ ਪਹਿਚਾਣ ਰੋਹਿਤ ਸ਼ਰਮਾ ਪੁੱਤਰ ਰਜਿੰਦਰ ਸ਼ਰਮਾ ਵਾਸੀ ਕੀੜੀ ਮੰਗਿਆਲ (ਭੋਆ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੁਜਾਨਪੁਰ ਵਾਸੀ ਇਕ ਵਿਅਕਤੀ ਨੇ ਸੁਜਾਨਪੁਰ ਥਾਣੇ ਵਿਚ ਸ਼ਿਕਾਇਤ ਕੀਤੀ ਸੀ ਕਿ ਇਕ ਵਿਅਕਤੀ ਜੋ ਆਪਣੇ ਆਪ ਨੂੰ ਪੁਲਿਸ ਦਾ ਸਬ ਇੰਸਪੈਕਟਰ ਦੱਸਦਾ ਹੈ ਅਤੇ ਉਸ ਦੇ ਬੇਟੇ ਨੂੰ ਪੰਜਾਬ ਪੁਲਿਸ ਵਿਚ ਹੈੱਡ ਕਾਂਸਟੇਬਲ ਭਰਤੀ ਕਰਵਾਉਣ ਲਈ 8 ਲੱਖ ਅਤੇ ਏ.ਐਸ.ਆਈ ਲਈ 26 ਲੱਖ ਦੀ ਮੰਗ ਕਰਦਾ ਸੀ। ਜਿਸ ਦੇ ਝਾਂਸੇ ਵਿਚ ਆ ਕੇ ਉਨ੍ਹਾਂ ਨੇ ਉਸ ਨਾਲ ਆਪਣੇ ਬੇਟੇ ਦੀ ਭਰਤੀ ਲਈ 8 ਲੱਖ ਦੇਣਾ ਤੈਅ ਕਰ ਲਿਆ, ਜਿਸ ਵਿਚੋਂ ਉਸ ਨੂੰ 50 ਹਜ਼ਾਰ ਅਤੇ ਸਰਟੀਫਿਕੇਟ ਦੇ ਦਿੱਤੇ ਗਏ। ਜਿਸ ਦੇ ਬਾਅਦ ਉਸ ਵੱਲੋਂ ਕੋਈ ਵੀ ਕੰਮ ਨਾ ਕਰਨ 'ਤੇ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਉਪਰੋਕਤ ਵਿਅਕਤੀ ਉਨ੍ਹਾਂ ਨਾਲ ਠੱਗੀ ਕਰ ਰਿਹਾ ਹੈ। ਜਿਸ ਸਬੰਧੀ ਪੁਲਿਸ ਨੂੰ ਸੂਚਿਤ ਕਰਨ ਦੇ ਬਾਅਦ ਬੀਤੇ ਕੱਲ੍ਹ ਜਦੋਂ ਉਹ ਬਾਕੀ ਪੈਸੇ ਲੈਣ ਆਇਆ ਤਾਂ ਪੁਲਿਸ ਨੇ ਮੌਕੇ 'ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਡੀ.ਐਸ.ਪੀ.ਆਸ਼ਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਰੋਹਿਤ ਸ਼ਰਮਾ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX