ਜਲੰਧਰ : ਸ਼ੁੱਕਰਵਾਰ 20 ਹਾੜ ਸੰਮਤ 552

ਤਾਜ਼ਾ ਖ਼ਬਰਾਂ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ਦੇ ਮਾਮਲੇ 'ਚ ਬੀਤੀ ਸ਼ਾਮ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਦਾ ਅੱਜ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਮੈਡੀਕਲ ਕਰਵਾਉਣ ਉਪਰੰਤ ਡਿਊਟੀ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਇਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ। ਇਸ ਦੌਰਾਨ 'ਅਜੀਤ' ਵੈੱਬ ਟੀ.ਵੀ. ਨਾਲ ਗੱਲਬਾਤ ਕਰਦਿਆਂ ਕਾਂਗਰਸ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਗੁੰਡਾਗਰਦੀ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਕਾਂਗਰਸ ਸਰਕਾਰ ਤਤਪਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਇਸ ਸਬੰਧੀ ਸਖ਼ਤ ਹਦਾਇਤਾਂ ਕੀਤੀਆਂ ਹਨ। ਸਤਾਰਾਂ ਜੂਨ ਨੂੰ ਦੁਬਾਰਾ ਸਾਰੇ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਹੁਣ ਤੱਕ ਦਸ ਦੋਸ਼ੀਆਂ ਵਿਚੋਂ ਸੱਤ ਦੋਸ਼ੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।

 

ਖ਼ਬਰ ਸ਼ੇਅਰ ਕਰੋ

2019-06-16 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377