ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਸਾਉਣ ਸੰਮਤ 551
ਵਿਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ \'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਤਾਜ਼ਾ ਖ਼ਬਰਾਂ

ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ

ਅੰਮ੍ਰਿਤਸਰ, 17 ਜੂਨ (ਸੁਰਿੰਦਰ ਕੋਛੜ)- ਦਿੱਲੀ ਪੁਲਿਸ ਵਲੋਂ ਆਪਣੇ ਤਾਨਾਸ਼ਾਹ ਰਵੱਈਏ ਦਾ ਪ੍ਰਦਰਸ਼ਨ ਕਰਦਿਆਂ ਸਿੱਖ ਆਟੋ ਚਾਲਕ ਅਤੇ ਉਸ ਦੇ ਨਾਬਾਲਗ ਪੁੱਤਰ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ 'ਚ ਪਾਕਿਸਤਾਨ ਦੇ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਗੁਰਦੁਆਰਾ ਭਾਈ ਜੋਗਾ ਸਿੰਘ ਸੁਸਾਇਟੀ ਪਿਸ਼ਾਵਰ ਅਤੇ ਸੂਬਾ ਖ਼ੈਬਰ ਪਖਤੂਨਖਵਾ ਦੀ ਸਿੱਖ ਸੰਗਤ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਪੀੜਤ ਪਿਤਾ-ਪੁੱਤਰ ਨਾਲ ਇਨਸਾਫ਼ ਕੀਤੇ ਜਾਣ ਦੀ ਮੰਗ ਕੀਤੀ ਹੈ। ਪਿਸ਼ਾਵਰੀ ਸਿੱਖ ਆਗੂ ਸ. ਗੁਰਪਾਲ ਸਿੰਘ ਨੇ ਪਿਸ਼ਾਵਰ ਤੋਂ ਫ਼ੋਨ 'ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਕਿ ਸਿੱਖ ਭਾਈਚਾਰੇ ਵਲੋਂ ਕਦੇ ਵੀ ਭਾਰਤ ਦੇ ਅੰਦਰੂਨੀ ਮਾਮਲਿਆਂ 'ਚ ਦਖ਼ਲ ਅੰਦਾਜ਼ੀ ਨਹੀਂ ਕੀਤੀ ਗਈ ਪਰ ਕਿਉਂਕਿ ਇਸ ਵਾਰ ਉਕਤ ਮਾਮਲਾ ਪੁਲਿਸ ਵਲੋਂ ਇਕ ਨਿਰਦੋਸ਼ ਸਿੱਖ ਬਜ਼ੁਰਗ ਚਾਲਕ ਸ. ਸਰਬਜੀਤ ਸਿੰਘ ਤੇ ਉਸ ਦੇ ਪੁੱਤਰ ਸ. ਬਲਵੰਤ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਅਤੇ ਉਨ੍ਹਾਂ ਦੀ ਪਗੜੀ ਦੀ ਬੇਅਦਬੀ ਕਰਨ ਦਾ ਹੈ, ਇਸ ਲਈ ਇਸ ਦਾ ਵਿਰੋਧ ਕੀਤਾ ਜਾਣਾ ਲਾਜ਼ਮੀ ਬਣ ਜਾਂਦਾ ਹੈ ਤਾਂ ਕਿ ਭਵਿਖ 'ਚ ਮੁੜ ਅਜਿਹੀ ਕੋਈ ਘਟਨਾ ਨਾ ਵਾਪਰੇ। ਉੱਥੇ ਹੀ ਪਾਕਿਸਤਾਨ ਸਿੱਖ ਕੌਂਸਲ ਦੇ ਚੇਅਰਮੈਨ ਸ. ਮਸਤਾਨ ਸਿੰਘ ਨੇ ਕਿਹਾ ਕਿ ਭਾਵੇਂ ਕਿ ਦਿੱਲੀ ਪੁਲਿਸ ਦੇ ਅਧਿਕਾਰੀਆਂ ਵਲੋਂ ਕਾਰਵਾਈ ਕਰਦਿਆਂ ਮਾਮਲੇ 'ਚ ਸ਼ਾਮਲ ਮੁਖਰਜੀ ਨਗਰ ਪੁਲਿਸ ਸਟੇਸ਼ਨ ਦੇ ਤਿੰਨ ਦੋਸ਼ੀ ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਪਰ ਵਾਇਰਲ ਵੀਡੀਓ 'ਚ ਉਕਤ ਪਿਤਾ-ਪੁੱਤਰ ਨਾਲ ਕੁੱਟਮਾਰ ਕਰ ਰਹੇ ਬਾਕੀ ਇੱਕ ਦਰਜਨ ਤੋਂ ਵਧੇਰੇ ਮੁਲਾਜ਼ਮਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਭ ਦੋਸ਼ੀਆਂ ਨੂੰ ਬਰਖ਼ਾਸਤ ਕਰਕੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉੱਧਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ ਨੇ ਕਿਹਾ ਕਿ ਦਿੱਲੀ ਪੁਲਿਸ ਦੀ ਇਹ ਕਰਤੂਤ ਬੇਹੱਦ ਮੰਦਭਾਗੀ ਹੈ ਅਤੇ ਸਿੱਖ ਕੌਮ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਕਰਮਚਾਰੀਆਂ ਵਿਰੁੱਧ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸੇ ਪ੍ਰਕਾਰ ਮੁਲਤਾਨ ਤੋਂ ਐੱਮ. ਪੀ. ਏ. ਅਤੇ ਪੰਜਾਬ ਅਸੈਂਬਲੀ ਦੇ ਪਾਰਲੀਮਾਨੀ ਸਕੱਤਰ ਸ. ਮਹਿੰਦਰਪਾਲ ਸਿੰਘ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਤਾਨਾਸ਼ਾਹ ਰਵੱਈਆ ਅਪਣਾਉਂਦਿਆਂ ਨਿਰਦੋਸ਼ ਸਿੱਖ ਪਿਤਾ-ਪੁੱਤਰ ਨਾਲ ਕੁੱਟਮਾਰ ਕਰਕੇ ਵਹਿਸ਼ੀਪੁਣੇ ਦਾ ਜੋ ਪ੍ਰਦਰਸ਼ਨ ਕੀਤਾ ਹੈ, ਉਸ ਨਾਲ ਵਿਸ਼ਵ ਦੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੱਡੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਨੂੰ ਲੈ ਕੇ ਦੋਸ਼ੀ ਪੁਲਿਸ ਕਰਮਚਾਰੀਆਂ ਵਿਰੁੱਧ ਅਜਿਹੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਭਵਿੱਖ 'ਚ ਕੋਈ ਵੀ ਕਿਸੇ ਸਿੱਖ ਨਾਲ ਅਜਿਹਾ ਵਤੀਰਾ ਕਰਨ ਦੀ ਹਿੰਮਤ ਨਾ ਕਰ ਸਕੇ।


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX