ਜਲੰਧਰ : ਐਤਵਾਰ 22 ਹਾੜ ਸੰਮਤ 552

ਤਾਜ਼ਾ ਖ਼ਬਰਾਂ

ਜੰਡਿਆਲਾ ਗੁਰੂ, 19 ਜੂਨ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ.ਬੀ. ਸਿੰਘ ਗੰਨ ਹਾਊਸ ਦੀ ਬੀਤੇ ਦਿਨ ਕੰਧ ਪਾੜ ਕੇ ਅਸਲਾ ਚੋਰੀ ਕਰ ਕੇ ਲੈ ਜਾਣ ਬਾਰੇ ਪਤਾ ਲਾਉਣ ਵਿਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਕੁੱਲ 4 ਦੋਸ਼ੀਆਂ 'ਚੋਂ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਕੁੱਲ 44 ਵੈਪਨ ਤੇ ਰੌਂਦ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਡੀ.ਐੱਸ.ਪੀ.ਦਫ਼ਤਰ ਜੰਡਿਆਲਾ ਗੁਰੂ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਆਈ.ਜੀ.ਬਾਰਡਰ ਰੇਂਜ ਅੰਮ੍ਰਿਤਸਰ ਸੁਰਿੰਦਰਪਾਲ ਸਿੰਘ ਪਰਮਾਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜੰਡਿਆਲਾ ਗੁਰੂ ਸ਼ਹਿਰ ਦੇ ਐੱਚ.ਬੀ. ਸਿੰਘ ਗੰਨ ਹਾਊਸ ਦੀ ਬੀਤੇ ਦਿਨ ਕੰਧ ਪਾੜ ਕੇ ਅਸਲਾ ਚੋਰੀ ਕਰ ਕੇ ਲੈ ਜਾਣ ਸੰਬੰਧੀ ਘਟਨਾ 'ਚ ਸ਼ਾਮਲ 4 ਦੋਸ਼ੀਆਂ 'ਚੋਂ ਇਕ ਦੋਸ਼ੀ ਬਿਕਰਮਜੀਤ ਸਿੰਘ ਵਾਸੀ ਤਰਨਤਾਰਨ ਨੂੰ ਚੋਰੀ ਹੋਏ 44 ਵੈਪਨ ਤੇ ਰੌਂਦ ਬਰਾਮਦ, (ਜਿਨ੍ਹਾਂ ਵਿਚ ਰਿਵਾਲਵਰ ਤੇ ਪਿਸਤੌਲ ਸ਼ਾਮਲ ਹਨ) ਬਰਾਮਦ ਕਰ ਲਏ ਗਏ ਹਨ। ਉਨ੍ਹਾਂ ਅਸਲੇ ਦੀ ਬਰਾਮਦਗੀ ਨੂੰ ਪੁਲਿਸ ਦੀ ਵੱਡੀ ਸਫਲਤਾ ਦੱਸਿਆ। ਇਸ ਮੌਕੇ ਏ.ਆਈ.ਜੀ.ਕਾਊਂਟਰ ਇੰਟੈਲੀਜੈਂਸ ਚੇਤਨ ਪਾਟਿਲ, ਐੱਸ.ਐੱਸ.ਪੀ. ਅੰਮ੍ਰਿਤਸਰ (ਦਿਹਾਤੀ) ਵਿਕਰਮਜੀਤ ਦੁੱਗਲ, ਐੱਸ.ਐੱਸ.ਪੀ. ਤਰਨਤਾਰਨ ਕੁਲਦੀਪ ਸਿੰਘ ਚਾਹਲ, ਐੱਸ.ਪੀ.(ਡੀ) ਹਰਪਾਲ ਸਿੰਘ ਅਤੇ ਡੀ.ਐੱਸ.ਪੀ. ਜੰਡਿਆਲਾ ਗੁਰੂ ਗੁਰਿੰਦਰ ਬੀਰ ਸਿੰਘ ਸਿੱਧੂ ਵੀ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

2019-06-19 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377