ਜਲੰਧਰ : ਐਤਵਾਰ 22 ਹਾੜ ਸੰਮਤ 552

ਤਾਜ਼ਾ ਖ਼ਬਰਾਂ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ)- ਸਿਰ 'ਚ ਮੰਜੇ ਦੇ ਸੇਰੁ ਮਾਰ ਕੇ ਇਕ ਪੁੱਤਰ ਵੱਲੋਂ ਆਪਣੇ ਹੀ ਪਿਤਾ ਨੂੰ ਮਾਰ ਮੁਕਾਉਣ ਦਾ ਮਾਮਲਾ ਸਾਹਮਣੇ ਆਇਆ ਹਾ ਜਿਸ 'ਤੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਪੜਤਾਲ ਆਰੰਭ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹਲਕਾ ਕੋਟਕਪੂਰਾ ਦੇ ਪਿੰਡ ਚੱਕ ਕਲਿਆਣ ਦੇ ਵਸਨੀਕ ਅਜਮੇਰ ਸਿੰਘ (73) ਪੁੱਤਰ ਜੋਗਿੰਦਰ ਸਿੰਘ ਨੇ ਆਪਣੇ ਪੁੱਤਰ ਰਾਜਬੀਰ ਸਿੰਘ ਨੂੰ ਆਪਣੇ ਭਰਾ ਪ੍ਰੀਤਮ ਸਿੰਘ ਨੂੰ ਗੋਦ ਦਿੱਤਾ ਹੋਇਆ ਸੀ। ਹੁਣ ਰਾਜਬੀਰ ਸਿੰਘ ਉਨ੍ਹਾਂ ਤੋਂ ਵੱਖ ਰਹਿ ਰਿਹਾ ਸੀ। ਰਾਜਬੀਰ ਸਿੰਘ ਦੀ ਆਪਣੀ ਪਤਨੀ ਨਾਲ ਕਥਿਤ ਅਣਬਣ ਹੋਣ ਕਾਰਨ ਉਹ ਆਪਣੇ ਪੇਕੇ ਰਹਿ ਰਹੀ ਸੀ। ਰਾਜਬੀਰ ਸਿੰਘ ਬੀਤੀ ਰਾਤ 11 ਵਜੇ ਦੇ ਕਰੀਬ ਸ਼ਰਾਬ ਪੀ ਕੇ ਆਪਣੇ ਘਰ ਆਇਆ ਅਤੇ ਆਪਣੀ ਮਾਤਾ ਤੋਂ ਰੋਟੀ ਮੰਗਣ 'ਤੇ ਜਦ ਉਸ ਦੀ ਮਾਤਾ ਨੇ ਰੋਟੀ ਦਿੱਤੀ ਤਾਂ ਰੋਟੀ ਖਾਣ ਤੋਂ ਇਨਕਾਰ ਕਰਦਿਆਂ ਉਸ ਨੇ ਆਪਣੀ ਪਤਨੀ ਨੂੰ ਵਾਪਸ ਲਿਆਉਣ ਦੀ ਮੰਗ ਕੀਤੀ। ਘਰ 'ਚ ਮੌਜੂਦ ਪਿਉ ਵੱਲੋਂ ਅਜਿਹਾ ਕਰਨ ਤੋਂ ਇਨਕਾਰ ਕਰਨ 'ਤੇ ਰਾਜਬੀਰ ਸਿੰਘ ਨੇ ਅਜਮੇਰ ਸਿੰਘ ਦੀਆਂ ਲੱਤਾਂ-ਬਾਹਵਾਂ ਅਤੇ ਸਿਰ 'ਤੇ ਮੰਜੇ ਦੇ ਸੇਰੁ ਨਾਲ ਵਾਰ ਕੀਤੇ। ਜ਼ਖ਼ਮੀ ਹੋਣ ਉਪਰੰਤ ਇਲਾਜ ਦੌਰਾਨ ਅਜਮੇਰ ਸਿੰਘ ਦੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ।

 

ਖ਼ਬਰ ਸ਼ੇਅਰ ਕਰੋ

2019-06-19 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 377